ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹਿਰ 'ਚ ਟ੍ਰੈਫ਼ਿਕ ਦੀ ਸਮੱਸਿਆ ਦਿਨੋਂ-ਦਿਨ ਵੱਧ ਰਹੀ ਹੈ ਅਤੇ ਅੱਜ ਸਾਰਾ ਦਿਨ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚ ਭੀੜ ਕਾਰਨ ਜਾਮ ਲੱਗਦੇ ਰਹੇ | ਜਿਸ ਕਾਰਨ ਰਹਗੀਰਾਂ ਅਤੇ ਦੁਕਾਨਦਾਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਦੇ ਰੇਲਵੇ ਰੋਡ, ਕੋਟਕਪੂਰਾ ਚੌਕ ਤੋਂ ਰੈੱਡ ਕਰਾਸ ਭਵਨ, ਰੇਲਵੇ ਰੋਡ, ਮੁੱਖ ਬਾਜ਼ਾਰ, ਬੈਂਕ ਰੋਡ, ਕੋਟਕਪੂਰਾ ਰੋਡ, ਸਬਜ਼ੀ ਮੰਡੀ ਆਦਿ ਸੜਕਾਂ 'ਤੇ ਅੱਜ ਗੱਡੀਆਂ ਦਾ ਜਾਮ ਲੱਗਿਆ ਰਿਹਾ ਅਤੇ ਟ੍ਰੈਫ਼ਿਕ 'ਚ ਵਿਘਨ ਪਿਆ | ਹੁਣ ਵਿਆਹਾਂ ਦੇ ਸੀਜ਼ਨ ਕਰਕੇ ਸ਼ਹਿਰ ਵਿਚ ਖ਼ਰੀਦੋ-ਫ਼ਰੋਖਤ ਲਈ ਲੋਕਾਂ ਦੀ ਆਮਦ ਵਧਣ ਕਰਕੇ ਰਸ਼ ਵਧਿਆ ਹੈ, ਪਰ ਵੱਡੀਆਂ ਗੱਡੀਆਂ ਦੇ ਸ਼ਹਿਰ 'ਚ ਦਾਖ਼ਲੇ ਕਰਕੇ ਜਾਮ ਲੱਗ ਜਾਂਦੇ ਹਨ | ਦੁਕਾਨਦਾਰਾਂ ਵਲੋਂ ਬਾਹਰ ਵਧਾ ਕੇ ਰੱਖਿਆ ਸਾਮਾਨ ਵੀ ਟ੍ਰੈਫ਼ਿਕ 'ਚ ਵਿਘਨ ਪਾ ਰਿਹਾ ਹੈ | ਸ਼ਹਿਰ ਦੇ ਮੁੱਖ ਬੱਸ ਸਟੈਂਡ ਦੇ ਬਾਹਰ ਸਵਾਰੀਆਂ ਦੀ ਉਡੀਕ ਵਿਚ ਖੜ੍ਹਦੀਆਂ ਬੱਸਾਂ ਵੀ ਟ੍ਰੈਫ਼ਿਕ ਵਿਚ ਅੜਿੱਕਾ ਬਣਦੀਆਂ ਹਨ | ਬੱਸ ਅੱਡੇ ਤੋਂ ਮਲੋਟ ਰੋਡ ਬਾਈਪਾਸ ਤੱਕ ਬੱਸਾਂ ਦਾ ਹੌਲੀ ਅਤੇ ਰੁਕ-ਰੁਕ ਕੇ ਚੱਲਣਾ ਤੇ ਸੜਕ 'ਤੇ ਹੀ ਦੂਜੇ ਪਾਸੇ ਤੋਂ ਆ ਰਹੀਆਂ ਬੱਸਾਂ ਤੋਂ ਕਰਾਸ (ਸਵਾਰੀਆਂ) ਲੈਣ ਕਰਕੇ ਵੀ ਜਾਮ ਲੱਗ ਜਾਂਦੇ ਹਨ ਤੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਸਵਾਰੀਆਂ ਕਾਹਲੀ ਵਿਚ ਸੜਕ ਪਾਰ ਕਰਦੀਆਂ ਹਨ | ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਸ਼ਹਿਰ ਵਿਚ ਟ੍ਰੈਫ਼ਿਕ ਦੀ ਸਥਿਤੀ ਨੂੰ ਕੰਟਰੋਲ ਕੀਤਾ ਜਾਵੇ, ਟ੍ਰੈਫ਼ਿਕ ਪੁਲਿਸ ਨੂੰ ਚੁਸਤ-ਦਰੁਸਤ ਕਰਕੇ ਡਿਊਟੀਆਂ ਲਾਈਆਂ ਜਾਣ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਤੇ ਨਾਜਾਇਜ਼ ਕਬਜ਼ੇ ਚੁਕਾਏ ਜਾਣ, ਤਾਂ ਜੋ ਆਵਾਜਾਈ ਸੌਖਾਲੀ ਹੋ ਸਕੇ ਤੇ ਲੋਕ ਸਮੱਸਿਆ ਤੋਂ ਨਿਜ਼ਾਤ ਪਾ ਸਕਣ |
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਕਿੱਟੂ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚੇ ਦੇ 26 ਨਵੰਬਰ ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਨਵੀਂ ਦਾਣਾ ਮੰਡੀ ਵਿਖੇ ਬਾਸਮਤੀ ਝੋਨੇ ਦੇ ਗੱਟਿਆਂ ਦੀਆਂ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਗਿੱਦੜਬਾਹਾ ਵਲੋਂ ਪ੍ਰਧਾਨ ਬਿੱਟੂ ਨਾਗਰ ਦੀ ਅਗਵਾਈ 'ਚ ਨਵੀਂ ਦਾਣਾ ਮੰਡੀ ਵਿਖੇ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 15 ਕਿੱਲੋਗ੍ਰਾਮ ਭੁੱਕੀ ਅਤੇ 100 ਗ੍ਰਾਮ ਅਫ਼ੀਮ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ...
ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਅਵਾਰਾ ਪਸ਼ੂਆਂ ਕਾਰਨ ਅਕਸਰ ਹੀ ਹਾਦਸੇ ਵਾਪਰਦੇ ਹਨ | ਖੇਤਾਂ ਵਿਚ ਚਰਦੇ ਹੋਏ ਅਵਾਰਾ ਪਸ਼ੂ ਅਚਾਨਕ ਹੀ ਸੜਕ 'ਤੇ ਆਉਣ ਕਾਰਨ ਵਾਹਨਾਂ ਨਾਲ ਟਕਰਾਅ ਜਾਂਦੇ ਹਨ, ਜਿਸ ਕਾਰਨ ...
ਇਕਬਾਲ ਸਿੰਘ ਸ਼ਾਂਤ
ਮੰਡੀ ਕਿੱਲਿਆਂਵਾਲੀ, 28 ਨਵੰਬਰ- ਕੇਂਦਰ ਅਤੇ ਰਾਜ ਸਰਕਾਰਾਂ ਦਾ ਤੰਤਰ ਬਿਨਾਂ ਅੱਖਾਂ ਵਾਲੇ ਨੂੰ ਵੀ ਵਿਖਣ ਵਾਲੇ ਜ਼ਿੰਦਗੀ-ਮੌਤ ਨਾਲ ਜੁੜੇ ਬੁਨਿਆਦੀ ਮਸਲੇ ਨਹੀਂ ਵੇਖ ਰਿਹਾ | ਇਹ ਨਾਲਾਇਕੀ ਖੁੱਲ੍ਹੇਆਮ ਜਰਨੈਲੀ ਸੜਕ-9 ਦਿੱਲੀ-ਫ਼ਾਜ਼ਿਲਕਾ 'ਤੇ ...
ਦੋਦਾ, 28 ਨਵੰਬਰ (ਰਵੀਪਾਲ)-ਲਾਈਫ਼ ਐਂਡ ਇੰਸ਼ੋਰੈਂਸ਼ ਕੰਪਨੀ ਵਲੋਂ ਵਿਕਾਸ ਅਧਿਕਾਰੀ ਸਤੀਸ ਵਧਵਾ ਦੀ ਅਗਵਾਈ ਹੇਠ ਏਜੰਸੀ ਦੀਆਂ ਪਾਲਸੀਆਂ ਸੰਬੰਧੀ ਜਾਣਕਾਰੀ ਦੇਣ ਲਈ ਡੇਰਾ ਬਾਬਾ ਧਿਆਨ ਦਾਸ ਦੋਦਾ ਵਿਖੇ ਕੈਂਪ ਲਗਾਇਆ ਗਿਆ | ਕੈਂਪ 'ਚ ਪਹੁੰਚੇ ਲੋਕਾਂ ਨੂੰ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ 7 ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਨੇ ...
ਮਲੋਟ, 28 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਸ਼ਹਿਰ ਦੇ ਸਮਾਜ ਸੇਵੀ ਪਵਨ ਅਰੋੜਾ ਨੂੰ ਅਰੋੜਾ ਵਿਕਾਸ ਮੰਚ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਦ ਕਿ ਐਡਵੋਕੇਟ ਦੀਪਕ ਸੇਤੀਆ ਨੂੰ ਚੇਅਰਮੈਨ ਬਣਾਇਆ ਗਿਆ | ਇਸ ਮੌਕੇ ਅਰੋੜਾ ਵਿਕਾਸ ਮੰਚ ਦੇ ਪ੍ਰਧਾਨ ਗਗਨ ...
ਲੰਬੀ, 28 ਨਵੰਬਰ (ਮੇਵਾ ਸਿੰਘ)-ਥੋੜੇ੍ਹ ਭਾਵੇਂ ਬਹੁਤਾ ਪਰਾਲੀ ਸਾੜਨ ਦਾ ਰੁਝਾਨ ਇਸ ਵਾਰ ਇਲਾਕੇ ਵਿਚ ਕਾਫ਼ੀ ਘਟਿਆ ਨਜ਼ਰ ਆ ਰਿਹਾ ਹੈ | ਜਿਸ ਦਾ ਇਕ ਕਾਰਨ ਤਾਂ ਬਲਾਕ ਲੰਬੀ ਦੇ ਪਿੰਡ ਚੰਨੂੰ ਵਿਖੇ ਬਾਇਓਪਲਾਂਟ ਦਾ ਹੋਣਾ ਵੀ ਹੈ ਕਿਉਂਕਿ ਇੱਥੇ ਵੱਡੀ ਗਿਣਤੀ ਵਿਚ ਇਲਾਕੇ ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਰਮਪਿਤ ਧਾਰਮਿਕ ਸਮਾਗਮ ਬਾਬਾ ਗੰਗਾ ਰਾਮ ਪਬਲਿਕ ਸਕੂਲ ਗਿੱਦੜਬਾਹਾ ਵਿਖੇ ਕਰਵਾਇਆ ਗਿਆ | ਇਸ ਮੌਕੇ ਸਕੂਲ ਐੱਮ.ਡੀ. ਐਮ.ਪੀ. ਸੇਠੀ ਨੇ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪੱਧਰੀ ਭੰਗੜਾ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਲੁਧਿਆਣਾ, ਅਬੋਹਰ, ਜਲੰਧਰ, ਫ਼ਾਜ਼ਿਲਕਾ, ਡੱਬਵਾਲੀ, ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਦਿਆਰਥੀਆਂ ਨੇ ਹਿੱਸਾ ਲਿਆ ...
ਲੰਬੀ, 28 ਨਵੰਬਰ (ਮੇਵਾ ਸਿੰਘ)-ਦਸਮੇਸ਼ ਗਰਲਜ਼ ਸਕੂਲ ਬਾਦਲ ਵਿਖੇ ਐੱਨ.ਸੀ.ਸੀ. ਦਿਵਸ ਮਨਾਇਆ ਗਿਆ | ਪਿ੍ੰਸੀਪਲ ਰਿਤੂ ਨੰਦਾ ਨੇ ਦੱਸਿਆ ਕਿ ਦਸਮੇਸ਼ ਗਰਲਜ਼ ਸਕੂਲ ਬਾਦਲ ਵਿਖੇ 6 ਪੰਜਾਬ ਗਰਲਜ਼ ਬਟਾਲੀਅਨ ਮਲੋਟ ਦੇ ਕਮਾਂਡਿੰਗ ਅਫ਼ਸਰ ਕਰਨਲ ਰਣਬੀਰ ਸਿੰਘ ਅਤੇ ਪੰਜਾਬ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੂਬਾ ਕਮੇਟੀ ਤੇ ਸਰਕਲ ਡਵੀਜ਼ਨ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸ਼ਮਿੰਦਰਪਾਲ ਸਿੰਘ ਭੁੱਲਰ ਹਰੀਕੇ ਕਲਾਂ ਹੋਰ ਆਗੂਆਂ ਨਾਲ ਕਾਂਗਰਸ ਦੇ ਮੁੱਖ ਦਫ਼ਤਰ 24 ਅਕਬਰ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸਪੋਰਟਸ ਗੋਜੂ ਰੀਓ ਕਰਾਟੇ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਾਜ ਕੁਮਾਰ ਅਤੇ ਜਨਰਲ ਸਕੱਤਰ ਪਰਗਟ ਸਿੰਘ ਜੰਬਰ ਨੇ ਦੱਸਿਆ ਕਿ ਟੂਰਨਾਮੈਂਟ ਦੇ ਪਹਿਲੇ ਦਿਨ ਦਾ ...
ਸ੍ਰੀ ਮੁਕਤਸਰ ਸਾਹਿਬ, 28 ਨਵੰਬਰ (ਹਰਮਹਿੰਦਰ ਪਾਲ)-ਦਿਹਾਤੀ ਮਜ਼ਦੂਰ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਵੰਗਲ, ਸੀਰਵਾਲੀ, ਰੰਧਾਵਾ, ਡੋਹਕ, ਜੰਡੋਕੇ ਵਿਚ ਮਜ਼ਦੂਰਾਂ ਦੀਆਂ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਸੰਬੋਧਨ ਕਰਦਿਆਂ ਸਭਾ ਦੇ ਸੂਬਾ ਸੰਯੁਕਤ ...
ਦੋਦਾ, 28 ਨਵੰਬਰ (ਰਵੀਪਾਲ)-ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਦੁਆਰਾ ਕਰਵਾਈਆਂ ਜਾ ਰਹੀਆਂ 66ਵੀਆਂ ਸਕੂਲ ਖੇਡਾਂ ਦੇ ਸੂਬਾ ਪੱਧਰੀ ਅੰਡਰ-19 (ਲੜਕੇ/ਲੜਕੀਆਂ) ਦੇ ਨੈੱਟਬਾਲ ਮੁਕਾਬਲੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸ਼ੁਰੂ ਹੋਏ | ...
ਗਿੱਦੜਬਾਹਾ, 28 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਐਡਵੋਕੇਟ ਪਿ੍ਤਪਾਲ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਦੀ ਡਿਊਟੀ ਵਿਧਾਨ ਸਭਾ ਹਲਕਾ ਆਨੰਦ (ਗੁਜਰਾਤ) ਵਿਖੇ ਲੱਗੀ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ...
ਬਾਜਾਖਾਨਾ, 28 ਨਵੰਬਰ (ਜਗਦੀਪ ਸਿੰਘ ਗਿੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦਾ ਇਨਸਾਫ਼ ਲੈਣ ਲਈ ਯੂਨਾਈਟਿਡ ਅਕਾਲੀ ਦਲ ਵਲੋਂ ਬਠਿੰਡਾਂ ਤੋਂ ਲੈ ਕੇ ਬਹਿਬਲ ਕਲਾਂ ਤੱਕ ਕੇਸਰੀ ਮਾਰਚ ਕੱਢਿਆ ਗਿਆ | ਇਸ ਮਾਰਚ ਦੀ ਅਗਵਾਈ ਭਾਈ ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਦੌਰਾਨ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ...
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਭਾਣਾ ਵਿਖੇ ਸਕੂਲ ਸਾਹਮਣੇ ਕੰਟੀਨ ਚਲਾਉਂਦੇ ਇਕ ਵਿਅਕਤੀ ਦੀ ਪਤਨੀ ਦੀ ਉਸ ਦੀ ਕੰਟੀਨ ਨਜ਼ਦੀਕ ਹੀ ਕਾਰ ਦੀ ਟੱਕਰ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ | ਜ਼ਖ਼ਮੀ ਔਰਤ ਨੂੰ ਸਥਾਨਕ ਹਸਪਤਾਲ ਵਿਖੇ ਦਾਖਲ ਕਰਵਾਇਆ ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਅੰਦਰ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਨਿੱਜੀ ਬੈਂਕਾਂ ਤੋਂ ਲੋਨ ਲੈਣ ਵਾਲੇ ਲੋਕਾਂ ਨੂੰ ਵੱਡਾ ਝਟਕਾ ਲੱਗੇਗਾ | ਮਾਮਲਾ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਭਾਣਾ ਦਾ ਹੈ, ਜਿੱਥੋਂ ਦੇ ...
ਕੋਟਕਪੂਰਾ, 28 ਨਵੰਬਰ (ਮੇਘਰਾਜ)-ਪਿਛਲੇ ਕਰੀਬ ਚਾਰ ਸਾਲਾਂ ਤੋਂ ਸਾਈਕਲਿੰਗ ਦੇ ਖੇਤਰ 'ਚ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਵਾਲੇ ਸਾਈਕਲ ਚਾਲਕ ਗੁਰਪ੍ਰੀਤ ਸਿੰਘ ਕਮੋ ਨੂੰ 'ਭਾਰਤੀਆ ਰਤਨ ਐਵਾਰਡ' ਨਾਲ ...
ਮੰਡੀ ਬਰੀਵਾਲਾ, 28 ਨਵੰਬਰ (ਨਿਰਭੋਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਸਰਾਏਨਾਗਾ ਵਿਖੇ ਮਨਾਇਆ ਗਿਆ | ਇਸ ਸਮੇਂ ਅਖੰਡ ਪਾਠ ਦੇ ਭੋਗ ਪਾਏ ਗਏ | ਕੀਰਤਨੀਏ ਜਥੇ ਵਲੋਂ ਗੁਰੂ ਜੱਸ ਗਾ ਕੇ ਸੰਗਤਾਂ ਨੂੰ ...
ਮਲੋਟ, 28 ਨਵੰਬਰ (ਪਾਟਿਲ)-ਮਲੋਟ ਸ਼ਹਿਰ ਵਿਚ ਸਾਹਿਤਕ ਗਤੀਵਿਧੀਆਂ ਨੂੰ ਜਿਊਾਦਾ ਰੱਖਣ ਲਈ ਕਾਰਜਸ਼ੀਲ ਸਾਹਿਤਕ ਸੰਸਥਾ ਕਹਿਕਸ਼ਾਂ ਵਲੋਂ ਮਰਹੂਮ ਸ਼ਾਇਰ ਮੰਗਲ ਮਦਾਨ ਦੀ ਯਾਦ ਵਿਚ ਚੌਥਾ ਮੁਸ਼ਾਇਰਾ 'ਸ਼ਬਦ ਮੰਗਲ' ਸਕਾਈ ਮਾਲ ਮਲੋਟ ਵਿਖੇ ਕਰਵਾਇਆ ਗਿਆ | ਮੰਚ ਸੰਚਾਲਨ ...
ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪ੍ਰਾਇਮਰੀ, ਮਿਡਲ ਤੇ ਹਾਈ ਵਿਭਾਗਾਂ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ...
ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੰਗਸਰ ਜੈਤੋ ਵਿਖੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦੀ ਸਮਾਗਮ ਮਨਾਇਆ ਗਿਆ | ਜਿਸ ਵਿਚ ਬੁਲਾਰਿਆਂ ਨੇ ...
ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਜੈਤੋ ਦੀ ਮੀਟਿੰਗ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਛਿੰਦਰਪਾਲ ਸਿੰਘ ਜੈਤੋ ਦੀ ਅਗਵਾਈ ਵਿਚ ਹੋਈ | ਜਿਸ ਵਿਚ ਕਿਸਾਨੀ ਦੇ ਭੱਖਦੇ ਮਸਲਿਆਂ 'ਤੇ ਵਿਚਾਰ ਚਰਚਾ ...
ਕੋਟਕਪੂਰਾ, 28 ਨਵੰਬਰ (ਮੇਘਰਾਜ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਸੰਵਿਧਾਨ ਦਿਵਸ ਮੌਕੇ ਕਾਲਜ ਦੀ ਬੱਡੀ ਗਰੁੱਪ ਵਲੋਂ ਸੈਮੀਨਾਰ ਕਰਵਾਇਆ ਗਿਆ | 26 ਨਵੰਬਰ 1950 ਨੂੰ ਲਾਗੂ ਹੋਏ ਸੰਵਿਧਾਨ ਨੂੰ ਯਾਦ ਕਰਦਿਆਂ ਕਾਲਜ ਦੇ ਸੀਨੀਅਰ ਲੈਕਚਰਾਰ ਮਨਮੋਹਨ ਕਿ੍ਸ਼ਨ ...
ਪੰਜਗਰਾਈਾ ਕਲਾਂ, 28 ਨਵੰਬਰ (ਕੁਲਦੀਪ ਸਿੰਘ ਗੋਂਦਾਰਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਾਕਟਰ ਆਰ.ਐੱਸ. ਨਰੂਲਾ ਅਮਰੀਕਾ ਵਾਲੇ ਦੇ ਉਪਰਾਲੇ ਸਦਕਾ ਵੱਖ-ਵੱਖ ਪਿੰਡਾਂ ਦੇ ਗੁਰਸਿੱਖ ਨੌਜਵਾਨ ਅਤੇ ਬੀਬੀਆਂ ਦੁਆਰਾ ਲਗਾਤਾਰ ਆਪਣੇ ...
ਧਰਮਕੋਟ, 28 ਨਵੰਬਰ (ਪਰਮਜੀਤ ਸਿੰਘ)-ਬਲਾਕ ਧਰਮਕੋਟ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਹਰਮੀਤ ਸਿੰਘ ਲਾਡੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਰਵਿੰਦਰ ਸਿੰਘ ਡੀ.ਐਸੱ.ਪੀ. ਧਰਮਕੋਟ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...
ਮੋਗਾ, 28 ਨਵੰਬਰ (ਗੁਰਤੇਜ ਸਿੰਘ)-ਸਕੂਲ ਦੇ ਸਕਿਉਰਿਟੀ ਗਾਰਡ ਨੂੰ ਚਾਰ ਅਣਪਛਾਤਿਆਂ ਵਲੋਂ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਕਮਰੇ ਅੰਦਰ ਬੰਦ ਕਰ ਕੇ ਮੋਟਰਸਾਈਕਲ ਸਮੇਤ ਸਕੂਲ ਦਾ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ...
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਮੋਗਾ ਵਿਚ ਪੱਕਾ ਮੋਰਚੇ ਦੇ ਤੀਜੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਹੁੰਦਿਆਂ ਸੈਂਕੜਿਆਂ ਦੀ ਗਿਣਤੀ ਵਿਚ ...
ਫ਼ਰੀਦਕੋਟ, 28 ਨਵੰਬਰ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ, ਜ਼ਿਲ੍ਹਾ ਸਕੱਤਰ ਜਨਰਲ ਸ਼ਮਸ਼ੇਰ ਸਿੰਘ ਕਿੰਗਰਾ, ਬਲਾਕ ਪ੍ਰਧਾਨ ਕੋਟਕਪੂਰਾ ਬੋਹੜ ਸਿੰਘ ਖਾਰਾ ਅਤੇ ਵਿੱਤ ਸਕੱਤਰ ਸਰਬਜੀਤ ਸਿੰਘ ਬਰਾੜ ...
ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸਮਾਜਿਕ ਸਰੋਕਾਰ ਵਿਸ਼ੇ 'ਤੇ ਇਕ ਸੈਮੀਨਾਰ 29 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 10:30 ਵਜੇ 'ਸ਼ਹੀਦ ਕਾਮਰੇਡ ਅਮੋਲਕ ਭਵਨ ਫਰੀਦਕੋਟ' ...
ਫ਼ਰੀਦਕੋਟ, 28 ਨਵੰਬਰ (ਜਸਵੰਤ ਸਿੰਘ ਪੁਰਬਾ)-ਬਲਾਕ ਅਧੀਨ ਪੈਂਦੇ ਪਿੰਡਾਂ, ਸਿਹਤ ਸੰਸਥਾਵਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਮੇਂ-ਸਮੇਂ ਤੰਬਾਕੂ ਅਤੇ ਨਸ਼ਾ ਵਿਰੋਧੀ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ | ਆਈ.ਈ.ਸੀ. ਨੋਡਲ ਅਫ਼ਸਰ ਬੀ.ਈ.ਈ. ਡਾ. ...
ਬਾਜਾਖਾਨਾ, 28 ਨਵੰਬਰ (ਜੀਵਨ ਗਰਗ)-ਸ਼ਹੀਦ ਲੈਫ਼ਟੀਨੈਂਟ ਕਰਮ ਸਿੰਘ ਨੂੰ ਸਮਰਪਿਤ 66ਵੀਆਂ ਪੰਜਾਬ ਪੱਧਰੀ ਖੇਡਾਂ ਦੀ ਸ਼ੁਰੂਆਤ ਸ਼ਿਵਰਾਜ ਕਪੂਰ ਜ਼ਿਲ਼੍ਹਾ ਸਿੱਖਿਆ ਅਫ਼ਸਰ ਅਤੇ ਕੁਲਦੀਪ ਸਿੰਘ ਗਿੱਲ ਡੀ.ਐਮ. ਕਮ ਸਪੋਰਟਸ ਕੋਆਰਡੀਨੇਟਰ ਦੇ ਦਿਸ਼ਾ-ਨਿਰਦੇਸ਼ਾਂ ...
ਫ਼ਰੀਦਕੋਟ, 28 ਨਵੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੇਵ ਕਾਓ-ਸੇਵ ਫ਼ਰੀਦਕੋਟ ਮੁਹਿੰਮ ਦੇ ਤਹਿਤ ਅੱਜ 17 ਅਵਾਰਾ ਪਸ਼ੂਆਂ ਨੂੰ ਫ਼ੜ੍ਹਕੇ ਗਊਸ਼ਾਲਾ ਵਿਖੇ ਭੇਜਿਆ ਗਿਆ | ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX