ਤਾਜਾ ਖ਼ਬਰਾਂ


ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  19 minutes ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  25 minutes ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 1 hour ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 1 hour ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 3 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 4 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 5 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 minute ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 5 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 5 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 5 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 6 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 7 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 8 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 8 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸ਼ਹਿਰ 'ਚ ਲੁੱਟਾਂ-ਖੋਹਾਂ ਵਧਣ ਕਰਕੇ ਸ਼ਹਿਰ ਵਾਸੀਆਂ ਵਿਚ ਸਹਿਮ ਦਾ ਮਾਹੌਲ

ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਵਲੋਂ ਲੋਕਾ ਨੂੰ ਸਾਫ਼-ਸੁਥਰਾ ਰਾਜ ਦੇਣ ਦਾ ਵਾਅਦਾ ਕੀਤਾ ਸੀ, ਜੋ ਠੁੱਸ ਹੁੰਦਾ ਦਿਖਾਈ ਦੇ ਰਿਹਾ ਹੈ, ਕਿਉਂਕਿ ਸ਼ਹਿਰ ਵਿਚ ਗੁੰਡਾਗਰਦੀ, ਮੋਬਾਈਲ ਸਨੈਚਿੰਗ, ਵਾਹਨ ਚੋਰੀ ਤੇ ਘਰਾਂ ਵਿਚ ਚੋਰੀ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ, ਪਰ ਪੁਲਿਸ ਮੂਕ ਦਰਸ਼ਨ ਬਣ ਤਮਾਸ਼ਾ ਵੇਖ ਰਹੀ ਹੈ, ਜਿਸ ਨੰੂ ਲੈ ਕੇ ਸ਼ਹਿਰ ਵਾਸੀਆਂ ਵਿਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਸ਼ਹਿਰ ਵਿਚ ਅਮਨ ਕਾਨੰੂਨ ਨਾਮ ਦੀ ਕੋਈ ਗੱਲਬਾਤ ਦਿਖਾਈ ਨਹੀਂ ਦੇ ਰਹੀ ਹੈ | ਦੂਸਰੇ ਪਾਸੇ ਸ਼ਹਿਰ ਵਾਸੀਆਂ ਵਲੋਂ ਸੂਬਾ ਸਰਕਾਰ ਨੂੰ ਰੱਜ ਕੇ ਕੋਸਿਆ ਜਾ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਦੀ ਅਮਨ ਸ਼ਾਂਤੀ ਭੰਗ ਹੈ ਤੇ ਸੂਬੇ ਦੇ ਵਿਧਾਇਕ ਦੂਸਰੇ ਰਾਜ ਗੁਜਰਾਤ ਵਿਚ ਆਪਣੇ ਸਮਰਥਕਾਂ ਨੂੰ ਲੈ ਕੇ ਚੋਣ ਪ੍ਰਚਾਰ ਕਰਨ ਵਿਚ ਲੱਗੇ ਹੋਏ ਹਨ | ਸ਼ਹਿਰ ਵਾਸੀਆਂ ਦਾ ਮੌਜੂਦਾ ਸਰਕਾਰ, ਵਿਧਾਇਕ ਤੇ ਪੁਲਿਸ ਅਧਿਕਾਰੀਆਂ 'ਤੇ ਗ਼ੁੱਸਾ ਓਦੋਂ ਫੁੱਟਿਆ, ਜਦੋਂ 2 ਅਣਪਛਾਤੇ ਨੌਜਵਾਨਾਂ ਵਲੋਂ ਐਕਟਿਵਾ 'ਤੇ ਸਵਾਰ ਲੜਕੀਆਂ ਦਾ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਦੌਰਾਨ ਐਕਟਿਵਾ ਸਵਾਰ ਲੜਕੀਆਂ ਹਾਦਸੇ ਦਾ ਸ਼ਿਕਾਰ ਹੋ ਗਈਆਂ | ਸ਼ਹਿਰ ਵਾਸੀਆਂ ਵਲੋਂ ਫ਼ਿਰੋਜ਼ਪੁਰ ਛਾਉਣੀ ਨੂੰ ਜੋੜਨ ਵਾਲੇ ਪੁਲ 'ਤੇ ਜਾਮ ਲਗਾ ਦਿੱਤਾ ਤੇ ਸ਼ਹਿਰ ਦੇ ਮਾਹੌਲ ਨੂੰ ਠੀਕ ਕਰਨ ਦੀ ਮੰਗ ਕੀਤੀ | ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰ ਰਿਖੀ ਕਾਲੋਨੀ ਦੀ ਵਾਸੀ ਗੀਤਿਕਾ ਪੁੱਤਰੀ ਬਲਜਿੰਦਰ ਕੁਮਾਰ ਜੋ ਆਪਣੀ ਸਹੇਲੀ ਵਾਣੀ ਚਾਵਲਾ ਨਾਮਕ ਨਾਲ ਘਰੇਲੂ ਕੰਮ ਲਈ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੀ ਸੀ | ਇਸ ਦੌਰਾਨ 2 ਅਣਪਛਾਤੇ ਨੌਜਵਾਨ ਬਾਈਕ 'ਤੇ ਆਏ, ਉਨ੍ਹਾਂ ਲੜਕੀਆਂ ਕੋਲੋਂ ਮੋਬਾਈਲ ਖੋਹ ਫ਼ਰਾਰ ਹੋ ਗਏ, ਜਦੋਂ ਲੜਕੀਆਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਐਕਟਿਵਾ ਦਾ ਸੰਤੁਲਨ ਵਿਗੜ 'ਤੇ ਲੜਕੀਆਂ ਸੜਕ ਦੇ ਨੇੜੇ ਡਿਗ ਗਈਆਂ, ਜਿਸ ਦੌਰਾਨ ਇਕ ਲੜਕੀ ਗੀਤਿਕਾ ਗਰਦਨ 'ਤੇ ਕੰਡਿਆਲੀ ਵੱਜਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜੋ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਅਣਪਛਾਤੇ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ |
ਕੀ ਕਹਿਣਾ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦਾ
ਜ਼ਿਲ੍ਹੇ ਵਿਚ ਵਧ ਰਹੀਆਂ ਸਨੈਚਿੰਗ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸੂਬਾ ਸਰਕਾਰ ਤੇ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਰੇਲਵੇ ਪੁਲ 'ਤੇ ਧਰਨਾ ਦਿੱਤਾ | ਪ੍ਰਦਰਸ਼ਨਕਾਰੀਆਂ ਵਲੋਂ ਦੋਸ਼ ਲਗਾਇਆ ਗਿਆ ਕਿ ਪੁਲਿਸ ਲੁੱਟ-ਖੋਹ ਕਰਨ ਵਾਲਿਆ ਨੂੰ ਫੜਨ ਦੀ ਬਜਾਏ ਪੀੜਤਾਂ ਦੀ ਐਫ.ਆਈ.ਆਰ ਦਰਜ ਕਰਨ ਤੋਂ ਵੀ ਗੁਰੇਜ਼ ਕਰਦੀ ਹੈ | ਕਰੀਬ ਸਾਢੇ ਤਿੰਨ ਘੰਟੇ ਤੱਕ ਚੱਲੇ ਇਸ ਧਰਨੇ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਿਚ ਸ਼ਰੇਆਮ ਵਿਕ ਰਹੇ ਬੀਫ ਅਤੇ ਨਸ਼ੇ 'ਤੇ ਬੋਲਦਿਆਂ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸ਼ਰੇਆਮ ਬੀਫ ਵੇਚਿਆ ਜਾ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਨਸ਼ੇ ਵੇਚੇ ਜਾ ਰਹੇ ਹਨ | ਸਭ ਕੁਝ ਜਾਣਦੇ ਹੋਏ ਵੀ ਪੁਲਿਸ ਅਧਿਕਾਰੀ ਮੂਕ ਦਰਸ਼ਕ ਬਣ ਕੇ ਸਾਰੀ ਖੇਡ ਦੇਖ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਨਾਗਰਿਕ ਦਾ ਘਰੋਂ ਸੁਰੱਖਿਅਤ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਦੀ ਕਮਾਨ ਇਸ ਵੇਲੇ ਮਹਿਲਾ ਅਧਿਕਾਰੀਆਂ ਦੇ ਹੱਥਾਂ ਵਿਚ ਹੈ, ਪਰ ਫਿਰ ਵੀ ਸ਼ਹੀਦਾਂ ਦੇ ਸ਼ਹਿਰ ਦੀਆਂ ਔਰਤਾਂ ਸੁਰੱਖਿਅਤ ਨਹੀਂ ਹਨ | ਦੂਸਰੇ ਪਾਸੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਐੱਸ.ਪੀ ਡਿਟੈਕਟਿਵ ਗੁਰਮੀਤ ਸਿੰਘ ਚੀਮਾ ਅਤੇ ਡੀ.ਐੱਸ.ਪੀ ਹੈੱਡ ਕੁਆਰਟਰ ਮਨਜੀਤ ਸਿੰਘ ਪੁੱਜੇ | ਉਨ੍ਹਾਂ ਕਿਹਾ ਕਿ ਜਲਦੀ ਹੀ ਚੋਰੀਆਂ ਕਰਨ ਵਾਲਿਆ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੁਲਿਸ ਵਲੋਂ ਭਵਿੱਖ ਵਿਚ ਅਜਿਹੀ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਧਰਨੇ ਦੀ ਅਗਵਾਈ ਕਰ ਰਹੀਆਂ ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਬੁੱਧਵਾਰ ਨੂੰ ਐੱਸ.ਐੱਸ.ਪੀ ਕੰਵਰਦੀਪ ਕੌਰ ਨਾਲ ਮੀਟਿੰਗ ਵੀ ਕਰਵਾਈ ਜਾਵੇਗੀ |

ਡੀ.ਸੀ. ਦਫ਼ਤਰ ਬਾਹਰ ਲੱਗਿਆ ਕਿਸਾਨ ਮਜ਼ਦੂਰ ਜਥੇਬੰਦੀ ਦਾ ਪੱਕਾ ਮੋਰਚਾ ਤੀਜੇ ਦਿਨ ਵਿਚ ਸ਼ਾਮਿਲ

ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨੀ ਮੰਗਾਂ ਦੀ ਪੂਰਤੀ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਬਾਹਰ ਪੱਕਾ ਮੋਰਚਾ ਪਿਛਲੇ ਦੋ ਦਿਨ ਤੋਂ ਲਗਾਇਆ ਹੋਇਆ ਹੈ, ਜੋ ਤੀਜੇ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ...

ਪੂਰੀ ਖ਼ਬਰ »

ਲੰਗਾਹ ਪ੍ਰਤੀ ਫ਼ੈਸਲਾ ਸਿੰਘ ਸਾਹਿਬਾਨ ਦਾ ਆਖਣਾ ਅਖ਼ਤਿਆਰੀ ਫ਼ੈਸਲਾ-ਭਾਈ ਗਰੇਵਾਲ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦਿੱਤੀ ਮਾਫ਼ੀ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਸਬਜ਼ੀ ਮੰਡੀ ਵਿਚ ਦਿਨ ਕੱਟ ਰਹੇ ਬਜ਼ੁਰਗ ਲਈ ਬਹੁੜੀ ਬਿਰਧਾਂ ਨੂੰ ਸੰਭਾਲ ਰਹੀ ਸਮਾਜ ਸੇਵੀ ਸੰਸਥਾ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਪਿਛਲੇ ਕੁੱਝ ਸਮੇਂ ਤੋਂ ਪੰਜਾਬ ਵਿਚ ਬਜ਼ੁਰਗਾਂ ਤੇ ਲਾਵਾਰਸਾਂ ਨੂੰ ਸੰਭਾਲਣ ਲਈ ਕਈ ਸੰਸਥਾਵਾਂ ਅੱਗੇ ਆ ਰਹੀਆਂ ਹਨ ਅਤੇ ਦਿਮਾਗ਼ੀ ਤੌਰ 'ਤੇ ਬਿਮਾਰ ਦੇ ਨਾਲ-ਨਾਲ ਬੇਸਹਾਰੇ ਲਾਵਾਰਸ ਬਜ਼ੁਰਗਾਂ ਨੂੰ ਵੀ ਅੱਗੇ ਆ ਕੇ ...

ਪੂਰੀ ਖ਼ਬਰ »

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਕਰ ਕੇ ਇਨਸਾਫ਼ ਕਰੇ ਸਰਕਾਰ-ਸਿੱਖ ਸੰਗਤਾਂ

ਜ਼ੀਰਾ, 28 ਨਵੰਬਰ (ਪ੍ਰਤਾਪ ਸਿੰਘ ਹੀਰਾ)-ਦੇਸ਼ ਦੀਆਂ ਜੇਲ੍ਹਾਂ ਅੰਦਰ ਬਿਨਾਂ ਕਸੂਰ ਤੋਂ ਪਿਛਲੇ 30-30 ਸਾਲਾਂ ਤੋਂ ਸਜ਼ਾਵਾਂ ਪੂਰੀ ਕਰ ਚੁੱਕੇ ਸਿੱਖਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਕੇਂਦਰ ਸਰਕਾਰ ਵਲੋਂ ਇਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸਿੱਖ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ

ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਤਹਿਸੀਲ ਕੰਪਲੈਕਸ ਦੇ ਸਾਹਮਣੇ ਸੁੰਦਰ ਨਗਰੀ ਸਥਿਤ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਭਾਰਤ ਪਾਕਿਸਤਾਨ ਸਰਹੱਦ ਨੇੜੇ ਬਰਾਮਦ ਹੈਰੋਇਨ ਦੇ ਮਾਮਲੇ 'ਚ 4 ਖ਼ਿਲਾਫ਼ ਮੁਕੱਦਮਾ ਦਰਜ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਸਰਹੱਦ ਨੇੜੇ ਇਕ ਖੇਤ ਵਿਚੋਂ ਬੀਤੇ ਦਿਨ ਬਰਾਮਦ ਹੋਈ ਹੈਰੋਇਨ ਦੇ ਮਾਮਲੇ ਵਿਚ ਸਦਰ ਥਾਣਾ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਨੂੰ ਭੇਜੇ ਪੱਤਰ ਵਿਚ ਸੁਰੇਸ਼ ਚੰਦਰ ਜੋਸ਼ੀ ...

ਪੂਰੀ ਖ਼ਬਰ »

ਚੈੱਕ ਬਾਉਂਸ ਮਾਮਲੇ 'ਚ ਡੀ.ਆਰ.ਐਮ. ਦਫ਼ਤਰ ਦੇ ਕਰਮਚਾਰੀ ਨੂੰ 2 ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 28 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਚੈੱਕ ਬਾਉਂਸ ਦੇ ਮਾਮਲੇ ਵਿਚ ਡੀ.ਆਰ.ਐਮ. ਦਫ਼ਤਰ ਦੀ ਪੀ ਬਰਾਂਚ ਵਿਚ ਲੱਗੇ ਕਰਮਚਾਰੀ ਕ੍ਰਿਸ਼ਨ ਦੇਵ ਪੁੱਤਰ ਅਰਜਨ ਦਾਸ ਵਾਸੀ ਬਰਟ ਰੋਡ ਫ਼ਿਰੋਜ਼ਪੁਰ ਨੂੰ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਦੀ ...

ਪੂਰੀ ਖ਼ਬਰ »

ਸਵਾ 49 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਖੇਤਰਾਂ ਵਿਚ ਨਾਜਾਇਜ ਸ਼ਰਾਬ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਪੁਲਿਸ ਵਲੋਂ ਛਾਪੇਮਾਰੀ ਕੀਤੀਆਂ ਜਾ ਰਹੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਥਾਣਾ ਸਦਰ ...

ਪੂਰੀ ਖ਼ਬਰ »

ਟੱਕਰ ਨਾਲ ਹੋਈ ਮੌਤ ਤੋਂ ਬਾਅਦ ਨਾਮਾਲੂਮ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਨਾਮਾਲੂਮ ਟਰੈਕਟਰ ਟਰਾਲੀ ਦੀ ਟੱਕਰ ਨਾਲ ਹੋਈ ਮੌਤ ਤੋਂ ਬਾਅਦ ਸਦਰ ਥਾਣਾ ਪੁਲਿਸ ਨੇ ਨਾਮਾਲੂਮ ਟਰੈਕਟਰ ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਜਰਨੈਲ ਸਿੰਘ ਪੁੱਤਰ ਜੋਗਿੰਦਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਨੇ ਸ਼ੈਲਰ ਮਾਲਕਾਂ ਅਤੇ ਲੇਬਰ ਦੇ ਸਾਹ ਸੂਤੇ

ਤਲਵੰਡੀ ਭਾਈ, 28 ਨਵੰਬਰ (ਰਵਿੰਦਰ ਸਿੰਘ ਬਜਾਜ)-ਜਿੱਥੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਰੋਜ਼ਗਾਰ ਦੇਣ ਅਤੇ ਪੰਜਾਬ ਵਿਚ ਹੀ ਕੰਮ ਦੇਣ ਦੇ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ, ਉਥੇ ਹੀ ਪੰਜਾਬ ਦੀ ਇਸ ਮੌਜੂਦਾ ਸਰਕਾਰ ਵਲੋਂ ਝੋਨੇ ਦੀ ...

ਪੂਰੀ ਖ਼ਬਰ »

ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ

ਪ੍ਰਾਈਵੇਟ ਬੱਸਾਂ ਵੀ ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ 'ਤੇ ਭੇਜੀਆਂ ਜਾਣ-ਆਗੂ ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)-ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਦੀ ਮੀਟਿੰਗ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ਹੇਠ ਬੱਸ ਅੱਡਾ ਫ਼ਿਰੋਜਪੁਰ ਸ਼ਹਿਰ ਵਿਖੇ ਹੋਈ | ਇਸ ...

ਪੂਰੀ ਖ਼ਬਰ »

30 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)-ਫ਼ਿਰੋਜ਼ਪੁਰ ਦੀ ਐੱਸ.ਐੱਸ.ਪੀ. ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ. ਯਾਦਵਿੰਦਰ ਸਿੰਘ ਅਤੇ ਥਾਣਾ ਮੁਖੀ ਰਵੀ ਕੁਮਾਰ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ ...

ਪੂਰੀ ਖ਼ਬਰ »

ਅੱਜ ਦੀ ਮੁਹਾਲੀ ਰੋਸ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣਗੇ ਪੈਨਸ਼ਨਰਜ਼ ਆਗੂ-ਪੈਨਸ਼ਨਰਜ਼

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਅਤੇ ਸਹਿਯੋਗੀ ਪੈਨਸ਼ਨਰਜ਼ ਜਥੇਬੰਦੀਆਂ 29 ਨਵੰਬਰ ਦੀ ਮਹਾਂ ਰੈਲੀ ਮੁਹਾਲੀ ਵਿਖੇ ਵੱਡੀ ਗਿਣਤੀ 'ਚ ਪਹੁੰਚਣਗੇ | ਇਸ ਮੌਕੇ ਅਜੀਤ ਸਿੰਘ ਸੋਢੀ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਤਿੰਨ ਰੋਜ਼ਾ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਦੀ ਹੋਈ ਸਮਾਪਤੀ

ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਮਾਤਾ ਸਾਹਿਬ ਕੌਰ ਪਬਲਿਕ ਸਕੂਲ ਗੁਰੂਹਰਸਹਾਏ ਦੇ ਵਿਚ ਪਿਛਲੇ 3 ਦਿਨਾਂ ਤੋਂ ਚੱਲ ਰਹੇ ਵਿਦਿਆਰਥੀ ਸ਼ਖ਼ਸੀਅਤ ਉਸਾਰੀ ਕੈਂਪ ਦੀ ਅੱਜ ਸਮਾਪਤੀ ਸਮਾਰੋਹ ਦੇ ਵਿਚ ਅੱਜ ਸਵੇਰੇ ਨਿੱਤਨੇਮ ਅਤੇ ਪਾਠ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸਰਹੱਦੀ ਖੇਤਰ ਵਿਚ ਧਰਮ ਪ੍ਰਚਾਰ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ-ਗਰੇਵਾਲ

ਮਮਦੋਟ, 28 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਹੱਦੀ ਖੇਤਰ ਵਿਚ ਧਰਮ ਪ੍ਰਚਾਰ ਅਤੇ ਸਿੱਖੀ ਦੇ ਪਸਾਰ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ...

ਪੂਰੀ ਖ਼ਬਰ »

ਪਗੜੀ ਸੰਭਾਲ ਜੱਟਾ ਕਿਸਾਨ ਸੰਘਰਸ਼ ਕਮੇਟੀ ਹਰਿਆਣਾ ਵਲੋਂ ਐੱਮ. ਐੱਸ. ਪੀ ਦੇ ਕਾਨੂੰਨ ਲਈ ਹੁਸੈਨੀਵਾਲਾ ਤੋਂ ਮਸ਼ਾਲ ਮਾਰਚ ਸ਼ੁਰੂ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮਸ਼ਾਲ ਜਥੇ ਦਾ ਕੀਤਾ ਸਨਮਾਨ ਫ਼ਿਰੋਜ਼ਪੁਰ, 28 ਨਵੰਬਰ (ਕੁਲਬੀਰ ਸਿੰਘ ਸੋਢੀ)-ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਗਾਰੰਟੀ ਕਾਨੂੰਨ ਬਣਾਉਣ ਲਈ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਨੂੰ ਹੋਰ ਹੁਲਾਰਾ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਜਨਮੇਜਾ ਸਿੰਘ ਸੇਖੋਂ

ਜ਼ੀਰਾ, 28 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸੂਬੇ ਅੰਦਰ ਸੱਤਾ 'ਤੇ ਬਿਰਾਜਮਾਨ ਹੋਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ, ਕਿਉਂਕਿ ਇਸ ਨੂੰ ਚਲਾਉਣ ਵਾਲੇ ਲੋਕ ਗ਼ੈਰ-ਤਜ਼ੁਰਬੇਕਾਰ ਹਨ | ਇਨ੍ਹਾਂ ਸ਼ਬਦਾਂ ਦਾ ਸ਼੍ਰੋਮਣੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਮੱਲਾਂਵਾਲਾ, 28 ਨਵੰਬਰ (ਗੁਰਦੇਵ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਭਾਗੋ ਕੇ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਨੂੰ ਵੰਡੇ ਸਰਟੀਫ਼ਿਕੇਟ

ਮਖੂ, 28 ਨਵੰਬਰ (ਵਰਿੰਦਰ ਮਨਚੰਦਾ)-ਉੱਘੇ ਸਮਾਜ ਸੇਵੀ ਡਾ: ਐੱਸ.ਪੀ. ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਵਲੋਂ ਜਿੱਥੇ ਸਮੇਂ-ਸਮੇਂ 'ਤੇ ਲੋੜਵੰਦ ਲੋਕਾਂ ਦੀ ਮੂਹਰੇ ਆ ਕੇ ਮਦਦ ਕੀਤੀ ਜਾਂਦੀ ਹੈ | ਸੰਸਥਾ ਵਲੋਂ ਮੁਫ਼ਤ ਕੋਰਸਾਂ ਦੇ ਸੈਂਟਰ ...

ਪੂਰੀ ਖ਼ਬਰ »

ਚੈੱਕ ਬਾਉਂਸ ਮਾਮਲੇ ਵਿਚ ਔਰਤ ਨੂੰ ਇਕ ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 28 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਅਦਾਲਤ ਵਲੋਂ ਚੈੱਕ ਬਾਉਂਸ ਮਾਮਲੇ ਵਿਚ ਇਕ ਔਰਤ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਇਕ ਸਾਲ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦਾਇਰ ਮਾਮਲੇ ਵਿਚ ਰਿੰਕੂ ਪੱੁਤਰ ਜਨਾ ਵਾਸੀ ਨਿਊ ਜਨਤਾ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਵਿਚ 300 ਮਰੀਜ਼ਾਂ ਦੀ ਕੀਤੀ ਜਾਂਚ

ਜਲਾਲਾਬਾਦ, 28 ਨਵੰਬਰ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਖ਼ਾਲਸਾ ਬੁਟੀਕ ਐਂਡ ਕਲਾਥ ਹਾਊਸ ਅਤੇ ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਸੰਸਥਾ ਵਲੋਂ ਸਾਂਝੇ ਤੌਰ 'ਤੇ ਪਿੰਡ ਕੱਚੇ ਕਾਲੇ ਵਾਲਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਫ਼ਤਿਹ ਵੈੱਲਫੇਅਰ ਸੁਸਾਇਟੀ ਨੇ ਵਿਅਕਤੀ ਨੂੰ ਵਾਪਸ ਆਪਣੇ ਸੂਬੇ ਭੇਜਿਆ

ਅਬੋਹਰ, 28 ਨਵੰਬਰ (ਵਿਵੇਕ ਹੂੜੀਆ)-ਪੱਛਮੀ ਬੰਗਾਲ ਦੇ ਨਿਵਾਸੀ ਸੁਮੇਲ ਨਾਮਕ ਵਿਅਕਤੀ ਜਿਸ ਨੂੰ ਕੋਈ ਵਿਅਕਤੀ 6 ਸਾਲ ਪਹਿਲਾਂ ਨੌਕਰੀ ਦਾ ਝਾਂਸਾ ਦੇ ਕੇ ਪੰਜਾਬ ਛੱਡ ਗਿਆ ਸੀ | ਜਿਸ ਨੂੰ ਫ਼ਤਿਹ ਵੈੱਲਫੇਅਰ ਸੁਸਾਇਟੀ ਵਲੋਂ ਘਰ ਪਹੁੰਚਾਇਆ ਗਿਆ ਹੈ | ਸੁਸਾਇਟੀ ਦੇ ...

ਪੂਰੀ ਖ਼ਬਰ »

ਅਮਰਪੁਰਾ ਸਕੂਲ ਦੇ 4 ਵਿਦਿਆਰਥੀਆਂ ਨੇ ਪਾਸ ਕੀਤੀ ਪ੍ਰਧਾਨ ਮੰਤਰੀ ਯਸਸਵੀ ਪ੍ਰੀਖਿਆ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਰਪੁਰਾ ਦੇ 4 ਵਿਦਿਆਰਥੀਆਂ ਨੇ ਪੀਐਮ-ਯਸਸਵੀ ਪ੍ਰੀਖਿਆ ਪਾਸ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਬਿ੍ਜ ਲਾਲ ਨੇ ਦੱਸਿਆ ਕਿ ਸੰਜਨਾ ਪੁੱਤਰੀ ...

ਪੂਰੀ ਖ਼ਬਰ »

ਸੁਜਾਵਲ ਜੱਗਾ ਨੇ ਮੁਹੱਲਾ ਵਾਸੀਆਂ ਨੂੰ ਸਫ਼ਾਈ ਰੱਖਣ ਲਈ ਕੀਤਾ ਜਾਗਰੂਕ

ਅਬੋਹਰ, 28 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਨਗਰ ਨਿਗਮ ਵਲੋਂ ਚਲਾਏ ਅਭਿਆਨ ਤਹਿਤ ਸ਼ਹਿਰ ਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਅੱਜ ਵਾਰਡ ਨੰਬਰ 31 ਦੇ ਅਧੀਨ ਆਉਂਦੀ ਤਾਰਾ ਅਸਟੇਟ ਕਾਲੋਨੀ ਵਿਚ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਨਗਰ ...

ਪੂਰੀ ਖ਼ਬਰ »

ਐੱਨ.ਡੀ.ਆਰ.ਐਫ. ਵਲੋਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪਿੰਡ ਦੋਨਾ ਮੱਤੜ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਮਮਦੋਟ, 28 ਨਵੰਬਰ (ਸੁਖਦੇਵ ਸਿੰਘ ਸੰਗਮ)-ਐੱਨ.ਡੀ.ਆਰ.ਐਫ. 7 ਬਟਾਲੀਅਨ ਬਠਿੰਡਾ ਵਲੋਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਮਮਦੋਟ ਬਲਾਕ ਅਧੀਨ ਆਉਂਦੇ ਪਿੰਡ ਦੋਨਾ ਮੱਤੜ (ਗਜਨੀ ਵਾਲਾ) ਵਿਖੇ ਇਕ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਲੋਕਾਂ ਨੂੰ ਹੜ੍ਹ, ...

ਪੂਰੀ ਖ਼ਬਰ »

ਪਗੜੀ ਸਭਾ ਜੱਟਾ ਕਿਸਾਨ ਸੰਘਰਸ਼ ਕਮੇਟੀ ਦੇ ਜਥੇ ਦਾ ਮਾਰਚ ਹੁਸੈਨੀ ਵਾਲਾ ਤੋਂ ਸ਼ੁਰੂ ਹੋ ਕੇ ਜਲਾਲਾਬਾਦ ਪੁੱਜਣ 'ਤੇ ਹੋਇਆ ਨਿੱਘਾ ਸਵਾਗਤ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਖੇਤੀ ਵਿਰੁੱਧ ਕੇਂਦਰ ਸਰਕਾਰ ਵਲ਼ੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਲਗਭਗ ਇਕ ਸਾਲ ਦਿੱਲੀ ਦੇ ਬਰੂਹਾਂ ਤੇ ਚੱਲੇ ਕਿਸਾਨੀ ਅੰਦੋਲਨ ਦੀ ਜਿੱਤ ਦੇ ਲਗਭਗ ਇਕ ਸਾਲ ਬਾਅਦ, ਵੱਖ-ਵੱਖ ...

ਪੂਰੀ ਖ਼ਬਰ »

ਅਦਾਲਤ ਵਿਚ ਗਵਾਹੀ ਦੇਣ ਆਏ ਵਿਅਕਤੀ 'ਤੇ ਕੀਤਾ ਹਮਲਾ, ਮਾਮਲਾ ਦਰਜ

ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਬੀਤੇ ਦਿਨ ਅਦਾਲਤ ਵਿਚ ਚੱਲ ਰਹੇ ਮਾਮਲੇ 'ਤੇ ਗਵਾਹੀ ਦੇਣ ਦੇ ਲਈ ਆਏ ਵਿਅਕਤੀ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਉਸ ਦੀ ਮਾਰਕੁੱਟ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਪੀੜਤ ਦੇ ...

ਪੂਰੀ ਖ਼ਬਰ »

ਪਿੰਡ ਚਾਂਦੀ ਵਾਲਾ ਵਿਖੇ ਤੜਕਸਾਰ ਨੌਜਵਾਨ ਦੀ ਸ਼ੱਕੀ ਹਾਲਤ 'ਚ ਹੋਈ ਮੌਤ

ਪੰਜੇ ਕੇ ਉਤਾੜ, 28 ਨਵੰਬਰ (ਪੱਪੂ ਸੰਧਾ)-ਪੰਜੇ ਕੇ ਦੇ ਨੇੜਲੇ ਪਿੰਡ ਚਾਂਦੀ ਵਾਲਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸ਼ੱਕੀ ਹਲਾਤ ਦੇ ਵਿਚ ਇਕ 21 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਐੱਮ.ਏ.ਐੱਸ. ਸਕੂਲ ਦੇ ਬੱਚਿਆਂ ਨੇ ਨੈਤਿਕ ਸਿੱਖਿਆ ਇਮਤਿਹਾਨਾਂ 'ਚ ਮਾਰੀਆਂ ਮੱਲਾਂ

ਮੁੱਦਕੀ, 28 ਨਵੰਬਰ (ਭੁਪਿੰਦਰ ਸਿੰਘ)-ਮਾਲਵੇ ਦੀ ਸਿਰਕੱਢ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਬੱਚਿਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਨੈਤਿਕ ਸਿੱਖਿਆ ਇਮਤਿਹਾਨ ਵਿਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਸਕੂਲ ...

ਪੂਰੀ ਖ਼ਬਰ »

ਸੈਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 9 ਸੋਨ, 7 ਚਾਂਦੀ ਅਤੇ 2 ਕਾਂਸੇ ਦੇ ਤਗਮੇ

ਗੋਲੂ ਕਾ ਮੋੜ, 28 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਸੈਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਮੁਕਾਬਲਿਆਂ ਵਿਚ 9 ਸੋਨ ਮੈਡਲ, 7 ਚਾਂਦੀ ਮੈਡਲ ਅਤੇ 2 ਕਾਂਸੇ ਮੈਡਲ ਜਿੱਤੇ ਹਨ | ਇਸ ਸਬੰਧੀ ਸੈਮ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬੈਡਮਿੰਟਨ ਲਵਰਜ਼ ਵਲੋਂ ਤੀਜਾ ਚਾਰ ਰੋਜ਼ਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਬੈਡਮਿੰਟਨ ਲਵਰਜ਼ ਵਲੋਂ ਤੀਜਾ 4 ਰੋਜ਼ਾ ਬੈਡਮਿੰਟਨ ਟੂਰਨਾਮੈਂਟ ਸਥਾਨਕ ਕਿ੍ਸ਼ਨਾ ਇਨਕਲੇਵ, ਮੋਗਾ ਰੋਡ, ਪਿੰਡ ਆਲੇਵਾਲਾ ਵਿਖੇ ਕਰਵਾਇਆ ਗਿਆ, ਜਿਸ ਦਾ ਉਦਘਾਟਨ ਜਸਵੰਤ ਸਿੰਘ ਅਤੇ ਬਲਜੀਤ ਸਿੰਘ ਮੁੱਤੀ ਵਲੋਂ ਕੀਤਾ, ਜਦਕਿ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੇ ਜੀ. ਐੱਨ. ਕਾਲਜ ਲੁਧਿਆਣਾ ਵਿਖੇ ਵਾਤਾਵਰਨ ਸੰਭਾਲ ਮੇਲੇ ਦਾ ਕੀਤਾ ਦੌਰਾ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)-ਵਾਤਾਵਰਨ ਸੰਭਾਲ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਬਣੀ 'ਸੋਚ' ਸੰਸਥਾ ਵਲੋਂ ਦੂਜਾ ਰਾਜ ਪੱਧਰੀ ਵਾਤਾਵਰਨ ਸੰਭਾਲ ਮੇਲਾ 2022 ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਵਿਖੇ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ 'ਚ ਸ਼ਹੀਦੀ ਦਿਹਾੜਾ ਮਨਾਇਆ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੰਗਸਰ ਜੈਤੋ ਵਿਖੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦੀ ਸਮਾਗਮ ਮਨਾਇਆ ਗਿਆ | ਜਿਸ ਵਿਚ ਬੁਲਾਰਿਆਂ ਨੇ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੇਵੇਵਾਲਾ ਦਾ ਨੈਤਿਕ ਸਿੱਖਿਆ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਜੈਤੋ, 28 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪ੍ਰਾਇਮਰੀ, ਮਿਡਲ ਤੇ ਹਾਈ ਵਿਭਾਗਾਂ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ...

ਪੂਰੀ ਖ਼ਬਰ »

ਕਲਾ ਉਤਸਵ ਮੇਲੇ 'ਚ ਮਾਤਾ ਗੁਜਰੀ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਜਲਾਲਾਬਾਦ, 28 ਨਵੰਬਰ (ਕਰਨ ਚੁਚਰਾ)-ਮਾਤਾ ਗੁੱਜਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਸਿੱਖਿਆ ਦੇ ਨਾਲ ਨਾਲ ਗੈਰ ਸਿੱਖਿਅਕ ਗਤੀਵਿਧੀਆਂ ਵਿਚ ਮੱਲ੍ਹਾਂ ਲਗਾਤਾਰ ਜਾਰੀ ਹੈ | ਹਾਲ ਹੀ ਵਿਚ ਸ੍ਰੀ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਕਲਾ ਉਤਸਵ ...

ਪੂਰੀ ਖ਼ਬਰ »

ਹਿੰਮਤਪੁਰਾ 'ਚ ਬਕਾਇਆ ਵਿਕਾਸ ਦਾ ਕੰਮ ਜ਼ੋਰਾਂ 'ਤੇ

ਬੱਲੂਆਣਾ, 28 ਨਵੰਬਰ (ਜਸਮੇਲ ਸਿੰਘ ਢਿੱਲੋਂ)-ਪਿੰਡ ਹਿੰਮਤਪੁਰਾ ਵਿਖੇ ਬਕਾਇਆ ਗਲੀਆਂ ਨੂੰ ਇੰਟਰਲਾਕ ਕਰਨ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਪਿੰਡ ਦੀ ਪੰਚਾਇਤ ਨੇ ਦੱਸਿਆ ਕਿ ਪਿਛਲੀ ਸਰਕਾਰ ਦੌਰਾਨ ਪਿੰਡ ਦੀਆਂ 2 ਗਲੀਆਂ ਦਾ ਵਿਕਾਸ ਹੋਣ ਰਹਿ ਗਿਆ ਸੀ | ਜਿਸ ਕਾਰਨ ...

ਪੂਰੀ ਖ਼ਬਰ »

ਟਿੱਬਿਆਂ ਦਾ ਪੁੱਤ ਸੁਸਾਇਟੀ ਵਲੋਂ ਕਰਵਾਇਆ ਵਾਲੀਬਾਲ ਟੂਰਨਾਮੈਂਟ ਯਾਦਗਾਰੀ ਹੋ ਨਿੱਬੜਿਆ

ਅਬੋਹਰ, 28 ਨਵੰਬਰ (ਵਿਵੇਕ ਹੂੜੀਆ)-ਟਿੱਬਿਆਂ ਦਾ ਪੁੱਤ ਵੈੱਲਫੇਅਰ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਕੁੰਡਲ ਵਿਖੇ ਪਹਿਲਾ ਵਾਲੀਬਾਲ ਟੂਰਨਾਂਮੈਂਟ ਕਰਵਾਇਆ ਗਿਆ | ਜਿਸ ਵਿਚ 14 ਟੀਮਾਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

ਸਫ਼ਲਤਾ ਲਈ ਮਨੁੱਖ ਆਪਣਾ ਮਾਰਗ ਖ਼ੁਦ ਪੱਧਰਾ ਕਰਦਾ ਹੈ-ਸਾਧਵੀ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੇ ਸਥਾਨਕ ਆਸ਼ਰਮ ਵਿਚ ਹਫ਼ਤਾਵਾਰੀ ਸਤਸੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਾਧਵੀ ਵੰਦਨਾ ਭਾਰਤੀ ਨੇ ਦੱਸਿਆ ਕਿ ਜੀਵਨ ਵਿਚ ਸਫਲ ਹੋਣ ਦੇ ਲਈ ਮਨੁੱਖ ਆਪਣਾ ਮਾਰਗ ਖ਼ੁਦ ...

ਪੂਰੀ ਖ਼ਬਰ »

ਪ੍ਰਧਾਨ ਡਾ: ਅਨੀਰੁਧ ਗੁਪਤਾ ਨੇ ਟੀਮ ਮਯੰਕ ਫਾਊਾਡੇਸ਼ਨ ਨਾਲ ਮਿਲ ਕੇ ਪੋਸਟਰ ਕੀਤਾ ਜਾਰੀ
ਪੰਜਵਾਂ ਮਯੰਕ ਸ਼ਰਮਾ ਮੈਮੋਰੀਅਲ ਬੈਡਮਿੰਟਨ ਟੂਰਨਾਮੈਂਟ 24 ਦਸੰਬਰ ਤੋਂ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸੰਸਥਾ ਮਯੰਕ ਫਾਉਂਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ 24 ਦਸੰਬਰ ਨੂੰ ਪੰਜਵਾਂ ਬੈਡਮਿੰਟਨ ਟੂਰਨਾਮੈਂਟ ਪੰਜਾਬ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਰਾਏ ਬਹਾਦਰ ਵਿਸ਼ਨੂੰ ਭਗਵਾਨ ਮੈਮੋਰੀਅਲ ...

ਪੂਰੀ ਖ਼ਬਰ »

ਪੰਜਵਾਂ ਮਯੰਕ ਸ਼ਰਮਾ ਮੈਮੋਰੀਅਲ ਬੈਡਮਿੰਟਨ ਟੂਰਨਾਮੈਂਟ 24 ਦਸੰਬਰ ਤੋਂ

ਫ਼ਿਰੋਜ਼ਪੁਰ, 28 ਨਵੰਬਰ (ਤਪਿੰਦਰ ਸਿੰਘ)- ਸੰਸਥਾ ਮਯੰਕ ਫਾਉਂਡੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ 24 ਦਸੰਬਰ ਨੂੰ ਪੰਜਵਾਂ ਬੈਡਮਿੰਟਨ ਟੂਰਨਾਮੈਂਟ ਪੰਜਾਬ ਅਤੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਰਾਏ ਬਹਾਦਰ ਵਿਸ਼ਨੂੰ ਭਗਵਾਨ ਮੈਮੋਰੀਅਲ ...

ਪੂਰੀ ਖ਼ਬਰ »

ਮੰਤਰੀਆਂ ਤੇ ਵਿਧਾਇਕਾਂ ਦੇ ਮਹਿੰਗੇ ਹੋਟਲ 'ਚ ਰੁਕਣ 'ਤੇ ਰੋਕ ਮੁੱਖ ਮੰਤਰੀ ਦਾ ਸ਼ਲਾਘਾਯੋਗ ਫ਼ੈਸਲਾ-ਪੂਜਾ ਲੂਥਰਾ

ਫ਼ਾਜ਼ਿਲਕਾ, 28 ਨਵੰਬਰ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਰਾਜਨੀਤੀ ਵਿਚ ਸਾਰੀਆਂ ਬੁਰਾਈਆਂ ਨੂੰ ਇਕ-ਇਕ ਕਰ ਕੇ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸਰਕਾਰੀ ਖ਼ਰਚ 'ਤੇ ਨੇਤਾਵਾਂ ਦੀ ਐਸ਼ਪ੍ਰਸਤੀ ਹੋਵੇ ਜਾਂ ਸਰਕਾਰ ਦੇ ਖ਼ਜ਼ਾਨੇ 'ਤੇ ਫ਼ਜ਼ੂਲ ਖ਼ਰਚੀ ਬਿੱਲਾਂ ਦਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ 'ਚ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਦੇ ਹੋਏ ਮੁਕਾਬਲੇ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਰਤਾ ਥੇੜ ਦੇ ਗੁਰੂ ਅਮਰਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਪਟਿਆਲਾ ਵਲੋਂ ਗੁਰਮਤਿ ਪ੍ਰਚਾਰ ਲਈ ਬੀਤੇ ਦਿਨੀਂ ਵਿਦਿਆਰਥੀਆਂ ਦੇ ਗੁਰਬਾਣੀ ਆਧਾਰਤ ...

ਪੂਰੀ ਖ਼ਬਰ »

ਮੰਦਰ ਮਾਤਾ ਚਿੰਤਪੁਰਨੀ ਦੀ ਕਮੇਟੀ ਦਾ ਹੋਇਆ ਗਠਨ

ਅਬੋਹਰ, 28 ਨਵੰਬਰ (ਵਿਵੇਕ ਹੂੜੀਆ)-ਸਥਾਨਕ ਮੰਦਰ ਮਾਤਾ ਚਿੰਤਪੂਰਨੀ ਵਿਖੇ ਪ੍ਰਬੰਧਕੀ ਕਮੇਟੀ ਦਾ ਗਠਨ ਰਾਜਕੁਮਾਰ ਮਨਚੰਦਾ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਮਦਨ ਲਾਲ ਭਲੋਟੀਆ, ਵਿਜੇ ਨਰੂਲਾ, ਪ੍ਰੇਮ ਚੰਦ ਗਰੋਵਰ, ਰਾਜ ਕੁਮਾਰ ...

ਪੂਰੀ ਖ਼ਬਰ »

ਪੈਨੇਸੀਆ ਸਕੂਲ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜਲਾਲਾਬਾਦ, 28 ਨਵੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਸਥਿਤ ਪੈਨੇਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਵਿਖੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਨਸ਼ੇ ਦੇ ਧੰਦੇ ਵਿਚ ਸਰਹੱਦੀ ਸ਼ਹਿਰ ਦੀਆਂ ਲੜਕੀਆਂ ਵੀ ਨਹੀਂ ਰਹੀਆਂ ਪਿੱਛੇ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਨਸ਼ੇ ਕਰਨ ਅਤੇ ਨਸ਼ੇ ਦੇ ਧੰਦੇ ਵਿਚ ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨ ਲੜਕੇ ਲੱਗੇ ਹੋਏ ਹਨ, ਉਥੇ ਹੁਣ ਇਸ ਸਰਹੱਦੀ ਸ਼ਹਿਰ ਦੀਆਂ ਲੜਕੀਆਂ ਵੀ ਪਿੱਛੇ ਨਹੀਂ ਰਹੀਆਂ, ਜਿਸ ਦੀ ਤਾਜ਼ਾ ਮਿਸਾਲ ...

ਪੂਰੀ ਖ਼ਬਰ »

ਅੰਧ ਵਿਦਿਆਲੇ 'ਚ ਬੱਚਿਆਂ ਨੂੰ ਫਲ ਵੰਡੇ

ਅਬੋਹਰ, 28 ਨਵੰਬਰ (ਵਿਵੇਕ ਹੂੜੀਆ)-ਸ੍ਰੀ ਸੰਕਟ ਹਰਨ ਬਾਬਾ ਖੇਤਰਪਾਲ ਸੇਵਾ ਸੰਮਤੀ ਦੇ ਮੈਂਬਰਾਂ ਨੇ ਗੀਤ ਦਿਨੀਂ ਸ੍ਰੀਗੰਗਾਨਗਰ ਦੇ ਅੰਧ ਵਿਦਿਆਲੇ ਦੇ ਮੁੱਖ ਸੇਵਾਦਾਰ ਬਾਬਾ ਯੋਗੀ ਦੀ ਅਗਵਾਈ ਹੇਠ ਬੱਚਿਆਂ ਫਲ ਫਰੂਟ ਵੰਡੇ | ਬਾਬਾ ਯੋਗੀ ਨੇ ਦੱਸਿਆ ਕਿ ਨੌਜਵਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX