ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  about 1 hour ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 2 hours ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 2 hours ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 2 hours ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 3 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 3 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 5 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 5 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 6 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 7 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 7 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 7 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 7 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 7 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 7 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 7 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 8 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 8 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 8 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 9 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 9 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਖੰਨਾ / ਸਮਰਾਲਾ / ਜਗਰਾਉਂ

ਖੰਨਾ ਦੇ ਵੱਖ-ਵੱਖ ਕਸਬਿਆਂ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਜ਼ਿਲੇ੍ਹ ਵਿਚ ਪੈਂਦੇ ਦੋਰਾਹਾ, ਪਾਇਲ, ਮਲੌਦ, ਈਸੜੂ, ਜਰਗ, ਮਾਛੀਵਾੜਾ ਸਾਹਿਬ, ਸਮਰਾਲਾ ਅਤੇ ਬੀਜਾ ਤੋਂ ਇਲਾਵਾ ਸਾਹਨੇਵਾਲ, ਡੇਹਲੋਂ ਤੇ ਕੁਹਾੜਾ ਵਿਚ ਜ਼ੁਲਮ ਦੇ ਖਿਲਾਫ ਨਿਡਰਤਾ ਨਾਲ ਸ਼ਹੀਦੀ ਦੇ ਕੇ ਦੁਨੀਆ ਦੇ ਮਹਾਨ ਸ਼ਹੀਦ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਵੱਖ ਵੱਖ ਕਸਬਿਆਂ ਅਤੇ ਪਿੰਡਾਂ ਵਿਚ ਸਥਿਤ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਜਿਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਲਹੇੜੀ ਰੋਡ, ਸ੍ਰੀ ਗੁਰੂ ਸਿੰਘ ਸਭਾ ਖੰਨਾ, ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਖੰਨਾ, ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਖੁਖਰੈਣ ਕਾਲੋਨੀ, ਗੁਰਦੁਆਰਾ ਸ੍ਰੀ ਗੁਰੂ ਹਰਿ ਕਿ੍ਸ਼ਨ ਸਾਹਿਬ ਮਲੇਰ ਕੋਟਲਾ ਰੋਡ ਖੰਨਾ, ਗੁਰਦੁਆਰਾ ਭਗਤ ਨਾਮਦੇਵ ਜੀ ਲਲਹੇੜੀ ਰੋਡ, ਖੰਨਾ ਤੋਂ ਇਲਾਵਾ ਦਰਜਨਾਂ ਹੀ ਹੋਰ ਗੁਰਦੁਆਰਿਆਂ ਵਿਚ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮਾਂ ਦਾ ਆਯੋਜਨ ਕੀਤੇ ਗਏ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਲਲਹੇੜੀ ਰੋਡ, ਖੰਨਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਭੋਗ ਪਾਏ ਗਏ¢ ਉਪਰੰਤ ਭਾਈ ਗੁਰਦੇਵ ਸਿੰਘ ਪਟਿਆਲੇ ਵਾਲਿਆਂ ਨੇ ਵਿਸ਼ੇਸ਼ ਦੀਵਾਨ ਵਿਚ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਨਿਹਾਲ ਕੀਤਾ | ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ¢ ਇਸ ਮੌਕੇ ਬੀਬੀ ਸਤਿੰਦਰ ਕੌਰ ਪ੍ਰਧਾਨ, ਅਜੈਬ ਸਿੰਘ ਮੀਤ ਪ੍ਰਧਾਨ, ਭੁਪਿੰਦਰ ਸਿੰਘ ਖਹਿਰਾ ਰਾਜੂ ਸਕੱਤਰ, ਹਰਪ੍ਰੀਤ ਸਿੰਘ ਖ਼ਜ਼ਾਨਚੀ, ਸੰਗਤ ਸਿੰਘ ਸਲਾਹਕਾਰ, ਉਜਾਗਰ ਸਿੰਘ ਸਲਾਹਕਾਰ, ਸਵਰਨ ਸਿੰਘ ਸਲਾਹਕਾਰ, ਐਮ. ਐੱਸ. ਬਰਾੜ ਸਲਾਹਕਾਰ, ਕੁਲਦੀਪ ਸਿੰਘ, ਸੰਤੋਖ ਸਿੰਘ, ਖੁਸ਼ਵਿੰਦਰ ਸਿੰਘ, ਜਸਵਿੰਦਰ ਕੌਰ, ਸੁਖਦੇਵ ਸਿੰਘ ਆਦਿ ਹਾਜ਼ਰ ਸਨ¢
ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਜਿਸ ਦੇ ਸਬੰਧ ਵਿੱਚ ਵਿਸ਼ੇਸ਼ ਦੀਵਾਨ ਸਜਾਏ ਗਏ ¢ ਹਜ਼ੂਰੀ ਰਾਗੀ ਜਥੇ ਵਲੋਂ ਗੁਰੂ ਸਾਹਿਬ ਜੀ ਦੀ ਜੀਵਨੀ ਅਤੇ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਮਾਪਤੀ 'ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਰਾਗੀ ਜਥੇ ਨੂੰ ਸਿਰਪਾਓ ਪਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਦੀਵਾਨ ਸਜਾਏ
ਖੰਨਾ, (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਜੀ. ਟੀ. ਰੋਡ, ਖੰਨਾ ਵਿਖੇ ਖੰਨਾ 'ਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਜਿਸ ਦੇ ਸੰਬੰਧ ਵਿਚ ਵਿਸ਼ੇਸ਼ ਪ੍ਰੋਗਰਾਮ ਤਹਿਤ ਭਾਈ ਰਵਿੰਦਰ ਸਿੰਘ ਹਜ਼ੂਰੀ ਮੁੱਖ ਗ੍ਰੰਥੀ ਨੇ ਸੰਗਤਾਂ ਨੂੰ ਕਥਾ ਦੁਆਰਾ ਨਿਹਾਲ ਕੀਤਾ | ਇਸ ਤੋਂ ਉਪਰੰਤ ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ | ਸਮਾਗਮ ਦੀ ਸਮਾਪਤੀ 'ਤੇ ਦੁੱਧ ਲੰਗਰ ਅਤੁੱਟ ਵਰਤਾਏ ਗਏ ¢ ਇਸ ਮੌਕੇ ਅਵਤਾਰ ਸਿੰਘ ਸੈਕਟਰੀ, ਰਵਿੰਦਰ ਸਿੰਘ ਬੱਬਲੂ, ਹਰਵੀਰ ਸਿੰਘ ਸੋਨੂੰ, ਬਲਵਿੰਦਰ ਸਿੰਘ, ਹਰਵੀਰ ਸੋਨੂੰ, ਰਭਵੀਰ ਸਿੰਘ ਬੋਪਾਰਾਏ, ਹੈੱਡ ਗ੍ਰੰਥੀ ਹਰਵਿੰਦਰ ਸਿੰਘ, ਸਨਦੀਪ ਸਿੰਘ, ਸ਼ਮਿੰਦਰ ਸਿੰਘ ਆਦਿ ਹਾਜ਼ਰ ਸਨ¢
ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਮਨਾਇਆ ਸ਼ਹੀਦੀ ਦਿਵਸ
ਖੰਨਾ, (ਹਰਜਿੰਦਰ ਸਿੰਘ ਲਾਲ)-ਅੱਜ ਸੰਤ ਨਾਮਦੇਵ ਸਭਾ ਖੰਨਾ ਵਲੋਂ ਗੁਰਦੁਆਰਾ ਭਗਤ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸਿੱਖਾਂ ਦੇ ਨੌਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ ¢ ਜਿਸ ਵਿਚ ਸਵੇਰੇ ਨਿੱਤਨੇਮ ਦੀਆਂ ਬਾਣੀਆਂ ਦੇ ਪਾਠ ਦੇ ਭੋਗ ਉਪਰੰਤ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ¢ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਲਗਵਾਈ ¢ ਹਜੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਨੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਅਤੇ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ¢ ਸਭਾ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਦੱਸਿਆ ਕਿ ਕਿਸ ਤਰ੍ਹਾਂ ਮੌਕੇ ਦੇ ਹਾਕਮ ਔਰੰਗਜ਼ੇਬ ਵਲੋਂ ਜ਼ਬਰਦਸਤੀ ਹਿੰਦੂ ਧਰਮ ਦੇ ਲੋਕਾਂ ਨੂੰ ਮੁਸਲਮਾਨ ਬਣਾਇਆ ਜਾ ਰਿਹਾ ਸੀ ਤਾਂ ਕਸ਼ਮੀਰੀ ਪੰਡਿਤ ਆਪਣੀ ਫ਼ਰਿਆਦ ਲੈ ਕੇ ਗੁਰੂ ਸਾਹਿਬ ਕੋਲ ਆਏ ਕਿ ਸਾਡੇ ਧਰਮ ਦੀ ਰੱਖਿਆ ਕਰੋ ¢ ਗੁਰੂ ਜੀ ਨੇ ਉਨ੍ਹਾਂ ਦਾ ਦਰਦ ਸਮਝ ਕੇ ਉਨ੍ਹਾਂ ਨਾਲ ਦਿੱਲੀ ਦਰਬਾਰ ਜਾ ਕੇ ਹਿੰਦੂ ਧਰਮ ਦੀ ਰਾਖੀ ਲਈ ਕੁਰਬਾਨੀ ਦਿੱਤੀ ¢ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਭਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ ਤੇ ਅਮੋਲਕ ਸਿੰਘ ਬੱਟੂ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖ਼ਜ਼ਾਨਚੀ ਖ਼ੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ, ਮਾਸਟਰ ਸੁਰਿੰਦਰ ਸਿੰਘ ਮੋਹਲ, ਡਾਕਟਰ ਹਰਭਜਨ ਸਿੰਘ, ਡਾਕਟਰ ਸਰੂਪ ਸਿੰਘ, ਜਰਨੈਲ ਸਿੰਘ ਤੱਗੜ, ਦਵਿੰਦਰ ਸਿੰਘ ਮੋਹਲ, ਅਵਤਾਰ ਸਿੰਘ ਕੈਂਥ ਜਨਰਲ ਸੈਕਟਰੀ ਗੁਰਦੁਆਰਾ ਕਲਗ਼ੀਧਰ ਸਾਹਿਬ, ਜਗਤਰਨ ਸਿੰਘ, ਅੰਮਿ੍ਤ ਸਿੰਘ, ਗੁਰਮੀਤ ਸਿੰਘ ਕਾਲਾ, ਰਜਿੰਦਰ ਸਿੰਘ ਤੱਗੜ, ਭਾਗ ਸਿੰਘ, ਮਨੀ ਸਿੰਘ, ਅੰਮਿ੍ਤ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ, ਅਰਵਿੰਦਰ ਸਿੰਘ ਲਵਲੀ, ਬਲਬੀਰ ਸਿੰਘ ਆਦਿ ਹਾਜ਼ਰ ਸਨ ¢
ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਖੰਨਾ, (ਹਰਜਿੰਦਰ ਸਿੰਘ ਲਾਲ)-ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਵਿਖੇ ਪਾਠ ਦੇ ਭੋਗ ਪਾਏ ਗਏ | ਸੰਗਤਾਂ ਨੇ ਵੱਡੀ ਗਿਣਤੀ 'ਚ ਗੁਰੂ ਘਰ ਆ ਕੇ ਹਾਜ਼ਰੀ ਲਗਵਾਈ |
ਕੀਰਤਨੀ ਜਥੇ ਭਾਈ ਹਰਭਜਨ ਸਿੰਘ ਨੇ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ |
ਗੁਰਦੁਆਰਾ ਬੇਗ਼ਮਪੁਰਾ ਸਾਹਿਬ ਵਿਖੇ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਗੁਰਦੁਆਰਾ ਬੇਗ਼ਮਪੁਰਾ ਸਾਹਿਬ ਪਿੰਡ ਬਗ਼ਲੀ ਕਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਬੀਬੀਆਂ, ਬੱਚਿਆਂ 'ਤੇ ਬੱਚੀਆਂ ਵਲੋਂ ਸਾਂਝੇ ਤੌਰ 'ਤੇ ਕੀਤੇ ਗਏ¢ ਭੋਗ ਉਪਰੰਤ ਸ਼ਬਦ ਗਾਇਨ ਕਰ ਕੇ ਸੰਗਤਾਂ ਨੂੰ ਗੁਰੂ ਜੀ ਦੀ ਸ਼ਹੀਦੀ ਸੰਬੰਧੀ ਦਸਿਆ¢ ਇਸ ਮੌਕੇ ਤੇਜਪਾਲ ਸਿੰਘ, ਮਹਿੰਦਰ ਸਿੰਘ, ਅੰਗਰੇਜ਼ ਸਿੰਘ, ਨਾਥ ਜੀ, ਸੰਤੋਖ ਸਿੰਘ, ਦਰਸ਼ਨ ਸਿੰਘ, ਪਿਆਰਾ ਸਿੰਘ ਆਦਿ ਸੰਗਤਾਂ ਨੇ ਸ਼ਿਰਕਤ ਕੀਤੀ ¢
ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਵਲੋਂ ਸ਼ਹੀਦੀ ਦਿਹਾੜਾ ਮਨਾਇਆ
ਮਲੌਦ, (ਸਹਾਰਨ ਮਾਜਰਾ)-ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਵਲੋਂ ਗੁ. ਗੁਰਸ਼ਬਦ ਪ੍ਰਕਾਸ਼ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਿੰਦੂ ਧਰਮ ਦੇ ਰੱਖਿਅਕ ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸ਼ਹਿਰ ਮਲੌਦ ਦੇ ਸਮੂਹ ਹਿੰਦੂ ਪਰਿਵਾਰਾਂ ਵਲੋਂ ਸ਼ਲਾਘਾਯੋਗ ਉੱਦਮ ਕਰਦਿਆਂ ਹਰੇਕ ਸਾਲ ਦੀ ਤਰ੍ਹਾਂ ਬਹੁਤ ਹੀ ਸ਼ਰਧਾ ਪੂਰਵਕ ਅਤੇ ਸਤਿਕਾਰ ਸਹਿਤ ਮਨਾਏ ਗਏ¢ ਇਸ ਸਮਾਗਮ ਦੌਰਾਨ ਸ਼੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ | ਸਮੂਹ ਭਾਈਚਾਰੇ ਵਲੋਂ ਲਗਨ ਨਾਲ ਸੇਵਾ ਕੀਤੀ ਗਈ | ਕੈਂਬਰਿਜ ਮਾਡਰਨ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਬਾਰੇ ਸ਼ਬਦ, ਕਵੀਸ਼ਰੀ ਆਦਿ ਪੇਸ਼ ਕੀਤੀ ਗਈ | ਇਸ ਮੌਕੇ ਪ੍ਰਬੰਧਕ ਪਿ੍ੰਸੀਪਲ ਸੰਜੀਵ ਕੁਮਾਰ ਮੋਦਗਿੱਲ, ਇੰਦਰਜੀਤ ਪੁਰੀ ਅਤੇ ਸੁਰਿੰਦਰਪਾਲ ਸਿੰਘ ਆਦਿ ਬੁਲਾਰਿਆਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਲਾਸਾਨੀ ਇਤਿਹਾਸ ਨਾਲ ਜੋੜਿਆ | ਸੰਜੀਵ ਮੋਦਗਿਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪੁਰਬ ਮਨਾਉਣੇ ਸਾਡਾ ਨੈਤਿਕ ਫ਼ਰਜ਼ ਸੀ | ਇਸ ਮੌਕੇ ਸ਼੍ਰੀ ਨੈਣਾ ਦੇਵੀ ਲੰਗਰ ਕਮੇਟੀ ਮਲੌਦ ਦੇ ਪ੍ਰਧਾਨ ਸੰਜੀਵ ਸ਼ਰਮਾ ਮੋਦਗਿਲ, ਪ੍ਰਸ਼ੋਤਮ ਕੁਮਾਰ ਜਿੰਦਲ, ਰਾਕੇਸ਼ ਕੁਮਾਰ ਗੋਇਲ, ਹਰੀ ਸਿੰਘ ਬਡਲਾ, ਨੋਨੀ ਸ਼ਰਮਾ, ਨਵੀਨ ਕੁਮਾਰ, ਪਵਨ ਕੁਮਾਰ, ਸੰਜੀਵ ਕੁਮਾਰ ਐਲ. ਆਈ. ਸੀ., ਮਾਲਵਾ ਸ਼ੋਸ਼ਲ ਐਂਡ ਵੈੱਲਫੇਅਰ ਕਲੱਬ ਮਲੌਦ ਦੇ ਪ੍ਰਧਾਨ ਇੰਜ. ਹਰਮਿੰਦਰ ਸਿੰਘ ਸਹਾਰਨ ਮਾਜਰਾ, ਸੀਨੀਅਰ ਆਗੂ ਬਾਵੂ ਸੁਰਿੰਦਰ ਕੁਮਾਰ ਬਾਗਈ, ਡਾਕਟਰ ਕਰਨੈਲ ਸਿੰਘ ਕਾਲੀਆ, ਪ੍ਰਵਾਸੀ ਭਾਰਤੀ ਜੀਵਨ ਕੁਮਾਰ ਸ਼ਰਮਾ ਮੋਦਗਿਲ, ਇਕਬਾਲ ਮੁਹੰਮਦ ਰਾਮਗੜ੍ਹ ਸਰਦਾਰਾਂ, ਪ੍ਰਧਾਨ ਮਾ. ਕਰਨੈਲ ਸਿੰਘ ਸੋਮਲ, ਸੁਰਿੰਦਰ ਪਾਲ ਸਿੰਘ ਟੋਨੀ, ਬਲਵੰਤ ਰਾਮ, ਸਤਨਾਮ ਸਿੰਘ ਸੱਤੂ, ਸਾਬਕਾ ਪ੍ਰਧਾਨ ਹਰਨੇਕ ਸਿੰਘ ਚੀਮਾ, ਗਿਆਨੀ ਚਮਕੌਰ ਸਿੰਘ, ਬਲਜਿੰਦਰਪਾਲ ਸਿੰਘ, ਮੇਵਾ ਸਿੰਘ ਨਿੱਝਰ, ਵਰਿੰਦਰ ਕੁਮਾਰ, ਰਵਿੰਦਰ ਸਿੰਘ ਕਾਕਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ¢ ਨੈਣਾ ਦੇਵੀ ਲੰਗਰ ਕਮੇਟੀ ਵੱਲੋਂ ਲੰਗਰਾਂ ਦੇ ਪ੍ਰਬੰਧ ਕੀਤੇ ਗਏ |

ਅਹਿਮਦਗੜ੍ਹ ਸਬ ਡਵੀਜ਼ਨ ਕੰਪਲੈਕਸ ਬਣਾਉਣ ਲਈ ਸਰਕਾਰ ਵਲੋਂ 5.95 ਕਰੋੜ ਮਨਜ਼ੂਰ

ਅਹਿਮਦਗੜ੍ਹ, 28 ਨਵੰਬਰ (ਰਵਿੰਦਰ ਪੁਰੀ)-ਇਲਾਕੇ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਅਹਿਮਦਗੜ੍ਹ ਨੂੰ ਸਬ ਡਵੀਜ਼ਨ ਦਾ ਦਰਜਾ ਦਿੱਤੇ ਜਾਣ ਨੂੰ ਭਾਵੇ ਪਿਛਲੀ ਅਕਾਲੀ ਸਰਕਾਰ ਵਲੋਂ ਪ੍ਰਵਾਨਗੀ ਦੇ ਕੇ ਇੱਥੇ ਇਕ ਸਕੂਲ ਦੀ ਬਿਲਡਿੰਗ 'ਚ ਸਬ ਡਵੀਜ਼ਨ ਦਫ਼ਤਰ ਸ਼ੁਰੂ ਕਰ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਮੀਟਿੰਗ ਦੌਰਾਨ ਬਲਵੀਰ ਸਿੰਘ ਰਾਜੇਵਾਲ ਵਲੋਂ ਸੂਬੇ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਯੂਥ ਵਿੰਗ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਇੰਟਰਪ੍ਰੀਨਿਊਰਸ਼ਿੱਪ ਹਫ਼ਤਾ ਮਨਾਇਆ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਨੇ ਇਨੋਵੇਸ਼ਨ ਮਿਸ਼ਨ ਪੰਜਾਬ ਦੇ ਸਹਿਯੋਗ ਨਾਲ ਕੈਂਪਸ ਵਿਚ ਇੰਟਰਪ੍ਰੀਨਿਊਰਸ਼ਿਪ ਹਫ਼ਤੇ ਦੀ ਮੇਜ਼ਬਾਨੀ ਕੀਤੀ ¢ ਜ਼ਿਕਰੇਖਾਸ ਹੈ ਕਿ ਪੰਜਾਬ ਰਾਜ ਵਿਚ ਸਟਾਰਟ ਅਪ ਈਕੋਸਿਸਟਮ ਨੂੰ ...

ਪੂਰੀ ਖ਼ਬਰ »

ਐਮ. ਪੀ. ਡਾ. ਅਮਰ ਸਿੰਘ ਵਲੋਂ ਖੱਟਰਾਂ ਵਿਖੇ ਕਬੱਡੀ ਕੱਪ ਦਾ ਕੀਤਾ ਉਦਘਾਟਨ

ਸਮਰਾਲਾ, 28 ਨਵੰਬਰ (ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਖੱਟਰਾਂ ਵਿਖੇ ਸਪੋਰਟਸ ਕਲੱਬ, ਪੰਚਾਇਤ ਮੈਂਬਰ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਾਨਦਾਰ ਕਬੱਡੀ ਕੱਪ ਕਰਵਾਇਆ ਗਿਆ | ਜਿਸ 'ਚ ਬਤੌਰ ਮੁੱਖ ਮਹਿਮਾਨ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੀ ...

ਪੂਰੀ ਖ਼ਬਰ »

ਖੰਨਾ ਦੀਆਂ ਗੁਰਦੁਆਰਾ ਕਮੇਟੀਆਂ ਦੀ ਸਾਂਝੀ ਮੀਟਿੰਗ 'ਚ ਦਸਵੇਂ ਗੁਰੂ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਫ਼ੈਸਲਾ

ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਇਕੱਤਰਤਾ ਵਿਚ ਦਸਵੇਂ ਗੁਰੂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2023 ਨੂੰ ਮਨਾਉਣ ਦਾ ਫ਼ੈਸਲਾ ...

ਪੂਰੀ ਖ਼ਬਰ »

ਸੰਤ ਬਾਬਾ ਪੰਜਾਬ ਸਿੰਘ ਮਾਦਪੁਰ ਵਾਲਿਆਂ ਨੂੰ ਪਠਾਨਕੋਟ ਵਿਖੇ ਸਿੱਖ ਰੈਜੀਮੈਂਟ ਫ਼ੌਜ ਦੇ ਉੱਚ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਬੀਜਾ, 28 ਨਵੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪਠਾਨਕੋਟ ਵਿਖੇ ਭਾਰਤੀ ਫ਼ੌਜ 7 ਸਿੱਖ ਰੈਜ਼ੀਮੈਂਟ ਵਲੋਂ 1965 ਦੀ ਲੜਾਈ ਵਿਚ ਦੇਸ਼ ਕੌਮ ਦੀ ਖ਼ਾਤਰ ਕੁਰਬਾਨੀ ਦੇਣ ਵਾਲੇ ਫ਼ੌਜੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕੀਤਾ ਗਿਆ ਸੀ ¢ 1965 ਦੀ ਲੜਾਈ ਵਿਚ ਸਮਰਾਲਾ ...

ਪੂਰੀ ਖ਼ਬਰ »

ਯੂਨਾਈਟਿਡ ਇਮੀਗ੍ਰੇਸ਼ਨ ਦੀ ਮਦਦ ਨਾਲ ਪ੍ਰਭਜੋਤ ਕੌਰ ਨੇ ਪ੍ਰਾਪਤ ਕੀਤਾ ਕੈਨੇਡਾ ਦਾ ਸਟੱਡੀ ਵੀਜ਼ਾ

ਕੁਹਾੜਾ, 28 ਨਵੰਬਰ (ਸੰਦੀਪ ਸਿੰਘ ਕੁਹਾੜਾ)-ਸਾਹਨੇਵਾਲ ਰੋਡ ਕੁਹਾੜਾ ਵਿਖੇ ਸਥਿਤ ਯੂਨਾਈਟਿਡ ਇਮੀਗ੍ਰੇਸ਼ਨ ਸਪਾਊਸ ਵੀਜ਼ਾ, ਵਿਜ਼ਟਰ ਵੀਜ਼ਾ ਦੇ ਨਾਲ ਨਾਲ ਸਟੱਡੀ ਵੀਜ਼ਾ ਲਗਵਾ ਕੇ ਲੁਧਿਆਣਾ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਆਪਣਾ ਚੰਗਾ ਨਾਮ ਚਮਕਾ ਰਹੀ ਹੈ | ...

ਪੂਰੀ ਖ਼ਬਰ »

ਜੇ. ਈ. ਸਤਪਾਲ ਸਿੰਘ ਗਰੇਵਾਲ ਨੇ ਪਾਵਰਕਾਮ ਸਬ-ਡਵੀਜ਼ਨ ਨਾਰੰਗਵਾਲ ਵਿਖੇ ਅਹੁਦਾ ਸੰਭਾਲਿਆ

ਡੇਹਲੋਂ, 28 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਾਵਰਕਾਮ ਸਬ-ਡਵੀਜ਼ਨ ਨਾਰੰਗਵਾਲ ਵਿਖੇ ਜੇ. ਈ. ਸਤਪਾਲ ਸਿੰਘ ਗਰੇਵਾਲ ਜੱਸੋਵਾਲ ਨੇ ਵਿਭਾਗ ਦਾ ਕਾਰਜ ਸੰਭਾਲਦਿਆਂ ਹੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਝਿਜਕ ਬਿਜਲੀ ਸੰਬੰਧੀ ਆ ਰਹੀਆਂ ਮੁਸ਼ਕਲਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX