ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)-ਪੁਲਿਸ ਨੇ ਕਰੀਬ ਇਕ ਹਫ਼ਤਾ ਪਹਿਲਾਂ ਨਵੇਂ ਬੱਸ ਅੱਡੇ ਨੇੜੇ ਖੜੇ੍ਹ ਕੈਂਟਰ 'ਚ ਸੁੱਤੇ ਪਏ ਚਾਲਕ 'ਤੇ ਹਮਲਾ ਕਰਕੇ ਕੈਂਟਰ ਅਤੇ 900 ਰੁ. ਦੀ ਨਕਦੀ ਖੋਹ ਕੇ ਫ਼ਰਾਰ ਹੋਏ ਦੋਵੇਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਖੋਹਿਆ ਹੋਇਆ ਕੈਂਟਰ ਬਰਾਮਦ ਕਰ ਲਿਆ ਹੈ ਅਤੇ ਮੁਲਜ਼ਮਾਂ ਨੂੰ ਜੇਲ੍ਹ ਭੇਜ ਦਿੱਤਾ ਹੈ | ਹਾਸਲ ਜਾਣਕਾਰੀ ਮੁਤਾਬਕ ਕਰੀਬ ਇਕ ਹਫ਼ਤਾ ਪਹਿਲਾਂ 21 ਨਵੰਬਰ ਨੂੰ ਕਰਨਾਲ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋ ਅਣਪਛਾਤੇ ਵਿਅਕਤੀਆਂ ਨੇ ਨਵਾਂ ਬੱਸ ਸਟੈਂਡ ਕਰਨਾਲ ਨੇੜੇ ਸੜਕ ਕਿਨਾਰੇ ਖੜੇ੍ਹ ਇਕ ਕੈਂਟਰ 'ਚ ਸੁੱਤੇ ਪਏ ਚਾਲਕ 'ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ ਅਤੇ ਉਸ ਕੋਲੋਂ 900 ਰੁ. ਅਤੇ ਕੈਂਟਰ ਲੁੱਟ ਕੇ ਫ਼ਰਾਰ ਹੋ ਗਏ ਸਨ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਸਨ ਅਤੇ ਚਾਲਕ ਦੇ ਬਿਆਨਾਂ 'ਤੇ ਥਾਣਾ ਤਰਾਵੜੀ ਵਿਖੇ ਆਈ. ਪੀ. ਸੀ. ਦੀ ਧਾਰਾ 34, 379-ਬੀ, 201 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ | ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ. ਪੀ. ਕਰਨਾਲ ਨੇ ਇਸ ਦੀ ਜਾਂਚ ਦੀ ਜ਼ਿੰਮੇਵਾਰੀ ਸੀ. ਆਈ. ਏ.-01 ਟੀਮ ਕਰਨਾਲ ਨੂੰ ਸੌਂਪੀ ਸੀ | ਏ. ਐਸ. ਆਈ. ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਕਰਵਾਈ ਕਰਦੇ ਹੋਏ ਸੀ. ਆਈ. ਏ.-01 ਦੀ ਟੀਮ ਨੇ ਬੀਤੀ 24 ਨਵੰਬਰ ਨੂੰ ਦੋਵਾਂ ਮੁਲਜ਼ਮਾਂ ਦਿਗੰਬਰ ਉਰਫ਼ ਦੁੱਗਲ ਪੁੱਤਰ ਰਾਮ ਪ੍ਰਸ਼ਾਦ ਵਾਸੀ ਮੰਡ ਨਾਕਾ ਥਾਣਾ ਹਥਿਨ ਜ਼ਿਲ੍ਹਾ ਪਲਵਲ ਅਤੇ ਅਰੁਣ ਉਰਫ਼ ਆਲੂ ਪੁੱਤਰ ਰੋਹਤਾਸ਼ ਵਾਸੀ ਦਿਆ ਨਗਰ ਭੱਠਾ ਹਾਲ ਵਾਸੀ ਗਲੀ ਨੰ. 0-07 ਮੱਛਰ ਕਾਲੋਨੀ ਤਰਾਵੜੀ ਨੂੰ ਤਰਾਵੜੀ ਦੇ ਪੁਰਾਣੇ ਬੱਸ ਸਟੈਂਡ ਤੋਂ ਕਾਬੂ ਕਰ ਲਿਆ | ਪੁਲਿਸ ਵਲੋਂ ਦੋਵਾਂ ਨੂੰ ਅਦਾਲਤ 'ਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਉਪਰੰਤ ਮੁਲਜ਼ਮਾਂ ਦੀ ਪੁੱਛਗਿੱਛ ਦੇ ਆਧਾਰ 'ਤੇ ਉਨ੍ਹਾਂ ਦੇ ਕਬਜ਼ੇ 'ਚੋਂ ਲੁੱਟਿਆ ਹੋਇਆ ਕੈਂਟਰ ਅਤੇ ਕੈਂਟਰ ਚਾਲਕ ਨੂੰ ਜ਼ਖ਼ਮੀ ਕਰਨ ਲਈ ਵਰਤੀ ਗਈ ਰਾਡ ਬਰਾਮਦ ਕਰ ਲਈ | ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਖ਼ਤਮ ਹੋਣ ਉਪਰੰਤ ਉਨ੍ਹਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਨਿਆਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਨਸ਼ੇ ਕਰਨ ਦੇ ਆਦੀ ਹਨ ਅਤੇ ਵਿਹਲੜ ਕਿਸਮ ਦੇ ਹੋਣ ਕਾਰਨ ਆਪਣੀ ਨਸ਼ੇ ਦੀ ਲਤ ਪੂਰੀ ਕਰਨ ਲਈ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮ ਅਰੁਣ ਖ਼ਿਲਾਫ਼ ਪਹਿਲਾਂ ਵੀ ਥਾਣਾ ਤਰਾਵੜੀ 'ਚ ਲੜਾਈ-ਝਗੜੇ ਦਾ ਕੇਸ ਦਰਜ ਹੈ |
ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)-ਬਾਂਡ ਪਾਲਿਸੀ ਦਾ ਵਿਰੋਧ ਕਰ ਰਹੇ ਐੱਮ. ਬੀ. ਬੀ. ਐੱਸ. ਦੇ ਵਿਦਿਆਰਥੀਆਂ ਦੇ ਸਮਰਥਨ ਵਿਚ ਅੱਜ ਆਈ. ਐੱਮ. ਏ. ਵੀ ਸਾਹਮਣੇ ਆ ਗਈ, ਜਿਸ ਦੇ ਸੱਦੇ 'ਤੇ ਅੱਜ ਡਾਕਟਰਾਂ ਨੇ ਸਵੇਰੇ 8 ਵਜੇ ਤੋਂ ਲੈ ਕੇ ਰਾਤ 8 ਵਜੇ ਤੱਕ ਆਪਣੀ ਓ. ਪੀ. ਡੀ. ਬੰਦ ...
ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਖਿਉਵਾਲੀ ਦੇ ਸ਼੍ਰੀ ਗੁਰੂ ਹਨੂੰਮਾਨ ਸਟੇਡੀਅਮ ਵਿਖੇ ਪੇਂਡੂ ਉਲੰਪਿਕ ਖੇਡਾਂ ਕਰਵਾਈਆਂ ਗਈਆਂ¢ ਜਿਸ ਵਿੱਚ ਸਮਾਜਸੇਵੀ ਕਮਲਵੀਰ ਗੋਦਾਰਾ ਅਤੇ ...
ਰਤੀਆ, 28 ਨਵੰਬਰ (ਬੇਅੰਤ ਕੌਰ ਮੰਡੇਰ)-ਹਾਲ ਹੀ ਵਿਚ ਹੋਈਆਂ ਸਰਪੰਚ ਅਤੇ ਬਲਾਕ ਸਮਿਤੀ ਚੋਣਾਂ ਵਿਚ ਵਿਕਾਸ ਅਧਿਕਾਰ ਮੰਚ ਹਰਿਆਣਾ ਦੀ ਬਲਾਕ ਰਤੀਆ ਕਮੇਟੀ ਦੇ 2 ਮੈਂਬਰ ਜਿਨ੍ਹਾਂ ਵਿਚੋਂ ਇਕ ਬਲਾਕ ਸੰਮਤੀ ਮੈਂਬਰ ਅਤੇ ਦੂਜੇ ਪਿੰਡ ਦਾ ਸਰਪੰਚ ਚੁਣਿਆ ਗਿਆ ਹੈ | ਇਸ ਸਬੰਧੀ ...
ਗੂਹਲਾ ਚੀਕਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਹੰਤ ਰਾਜਿੰਦਰ ਗਿਰੀ ਮਹਾਰਾਜ ਦੀ ਕਿਰਪਾ ਨਾਲ ਸਦਕਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਥੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਵ ਸਾਂਝ ਕੀਰਤਨ ਦਰਬਾਰ ਗੂਹਲਾ ਵਿਖੇ ਸੰਸਥਾਪਕ ਅਤੇ ਸੰਚਾਲਕ ਬਾਬਾ ਕਰਤਾਰ ਸਿੰਘ ਦੀ ...
ਰਤੀਆ, 28 ਨਵੰਬਰ (ਬੇਅੰਤ ਕੌਰ ਮੰਡੇਰ)-ਸ਼ਹੀਦ ਦਵਿੰਦਰ ਸਿੰਘ ਯਾਦਗਾਰੀ ਟਰੱਸਟ ਵਲੋਂ ਬੁਢਲਾਡਾ ਰੋਡ 'ਤੇ ਸਥਿਤ ਸ਼ਹੀਦ ਸਮਾਧੀ ਸਥਲ ਵਿਖੇ ਦਵਿੰਦਰ ਸਿੰਘ ਦੇ 22ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਉੱਘੇ ...
ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)-ਦਿ ਮਿਲੇਨੀਅਮ ਸਕੂਲ ਕਾਲਾਂਵਾਲੀ ਦੀਆਂ ਖਿਡਾਰਨਾਂ ਨੇ ਰਾਜ ਪੱਧਰੀ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂ ਰÏਸ਼ਨ ਕੀਤਾ ਹੈ¢ ਇਸ ਜਾਣਕਾਰੀ ਦਿੰਦੇ ਹੋਏ ਸਕੂਲ ਦੀ ...
ਸ਼ਾਹਬਾਦ ਮਾਰਕੰਡਾ, 28 ਨਵੰਬਰ (ਅਵਤਾਰ ਸਿੰਘ)-ਗੁਰਦੁਆਰਾ ਚੜ੍ਹਦੀਕਲਾ ਲੈਂਡਮਾਰਕ ਸਿਟੀ ਸ਼ਾਹਬਾਦ ਵਿਖੇ ਕੱਲ੍ਹ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਿੱਸਾ ਲਿਆ | ਇਸ ਮੌਕੇ ਪ੍ਰਸਿੱਧ ਕਥਾਵਾਚਕ ਗਿਆਨੀ ਹਰਜੀਤ ਸਿੰਘ ...
ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ ਨੇੜੇ ਤੇਜ਼ ਰਫ਼ਤਾਰ ਪਿਕਅੱਪ ਨੇ ਮੋਟਰ ਸਾਈਕਲ ਸਵਾਰ ਨੇ ਭਰਾ-ਭੈਣ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਨÏਜਵਾਨ ਦੀ ਮÏਤ ਹੋ ਗਈ, ਜਦੋਂ ਕਿ ਉਸ ਦੀ ਭੈਣ ਗੰਭੀਰ ਜ਼ਖਮੀ ...
ਫਤਿਹਾਬਾਦ, 28 ਨਵੰਬਰ (ਹਰਬੰਸ ਸਿੰਘ ਮੰਡੇਰ)-ਜੇ.ਜੇ.ਪੀ. ਨੇ ਜਨਨਾਇਕ ਜਨਤਾ ਪਾਰਟੀ ਦੇ ਪੰਜਵੇਂ ਸਥਾਪਨਾ ਦਿਵਸ 'ਤੇ 9 ਦਸੰਬਰ ਨੂੰ ਭਿਵਾਨੀ 'ਚ ਹੋਣ ਵਾਲੀ ਰੈਲੀ ਲਈ ਪੂਰੀ ਤਰ੍ਹਾਂ ਤਿਆਰੀਆਂ ਸੁਰੂ ਕਰ ਦਿੱਤੀਆਂ ਹਨ | ਰੈਲੀ ਦੇ ਸਬੰਧ ਵਿਚ ਫਤਿਹਾਬਾਦ ਵਿਚ ਪਾਰਟੀ ...
ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵਲੋਂ ਡੀ. ਐੱਸ. ਪੀ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ 10 ਗ੍ਰਾਮ ਹੈਰੋਇਨ ਤੇ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜੰਤਰ-ਮੰਤਰ 'ਤੇ ਜੇ. ਏ.ਸੀ. ਦਲਿਤ ਆਦਿਵਾਸੀ ਸੰਘ, ਕਿਸਾਨ ਸੰਘ, ਘੱਟ ਗਿਣਤੀ ਸੰਘ, ਅੰਬੇਡਕਰ ਸੰਘ, ਬੀ. ਸੀ. ਸੰਘ, ਵਿਦਿਆਰਥੀ ਸੰਘ, ਮਹਿਲਾ ਸੰਘ ਤੇ ਮਜ਼ਦੂਰ ਸੰਘ ਨੇ ਧਰਨਾ ਦੇ ਕੇ ਮੰਗ ਕੀਤੀ ਹੈ ਕਿ ਸੰਸਦ ਭਵਨ ਨੂੰ ...
ਚੁਗਿੱਟੀ/ਜੰਡੂਸਿੰਘਾ, 28 ਨਵੰਬਰ (ਨਰਿੰਦਰ ਲਾਗੂ) ਅਗਾਮੀ ਦਿਨਾਂ 'ਚ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ ਵਾਰਡ ਨੰ. 14 ਤੋਂ ਕੌਂਸਲਰ ਮਨਜਿੰਦਰ ਸਿੰਘ ਚੱਠਾ ਵਲੋਂ ਐਤਵਾਰ ਨੂੰ ਆਪਣੇ ਸਮਰਥਕਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਮੌਕੇ ਭਾਜਪਾ ...
ਭੋਗਪੁਰ, 28 ਨਵੰਬਰ (ਕਮਲਜੀਤ ਸਿੰਘ ਡੱਲੀ)- ਨਗਰ ਕੌਂਸਲ ਭੋਗਪੁਰ ਦੇ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੀਤ ਲਾਲ ਭੱਟੀ ਵੱਲੋਂ ਅੱਜ ਬਲਾਕ ਭੋਗਪੁਰ ਦੇ ਡਿਪੂ ਹੋਲਡਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਆਮ ਆਦਮੀ ...
ਜਲੰਧਰ, 28 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸੰਗੀਤ ਕਲਾ ਮੰਚ ਵਲੋਂ ਸਵਾਮੀ ਮੋਹਨ ਦਾਸ ਨੂੰ ਸਮਰਪਿਤ ਡਾ: ਜੋਗਿੰਦਰ ਸਿੰਘ ਬਾਵਰਾ ਦੀ ਯਾਦ ਵਿਚ 63ਵਾਂ ਬਾਵਰਾ ਸੰਗੀਤ ਸੰਮੇਲਨ ਗੁਰੂ ਮਾਤਾ ਸੋਮਾ ਦੇਵੀ ਦੀ ਕਿਰਪਾ ਨਾਲ ਕੇ.ਐਲ.ਸਹਿਗਲ ਯਾਦਗਾਰੀ ਹਾਲ ਵਿਖੇ ਕਰਵਾਇਆ ਗਿਆ¢ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਡਿਫੈਂਸ ਕਾਲੋਨੀ ਦੇ ਸਾਦਿਕ ਨਗਰ ਸਥਿਤ ਸਕੂਲ ਦੀ ਅਧਿਕਾਰਤ ਈ-ਮੇਲ ਆਈ. ਡੀ. 'ਤੇ ਦੁਪਹਿਰ ਦੇ ਸਮੇਂ ਇਕ ਮੇਲ ਆਈ ਕਿ ਸਕੂਲ ਦੇ ਅੰਦਰ ਬੰਬ ਹੈ | ਇਸ ਉਪਰੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ ਅਤੇ ਪੁਲਿਸ ਨੇ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲਾਰੰਸ ਰੋਡ ਇੰਡਸਟਰੀਅਲ ਇਲਾਕੇ 'ਚ ਇਕ ਜੁੱਤੀਆਂ ਤੇ ਚੱਪਲਾਂ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗ ਗਈ ਅਤੇ ਸਾਰੇ ਇਲਾਕੇ 'ਚ ਇਸ ਦਾ ਰੌਲਾ ਪੈ ਗਿਆ | ਫੈਕਟਰੀ 'ਚੋਂ ਨਿਕਲੇ ਧੂੰਏਾ ਦੇ ਨਾਲ ਅਸਮਾਨ ਕਾਲਾ ਹੋ ਗਿਆ | ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਮੇਪੁਰ ਇਲਾਕੇ 'ਚ ਅੱਧੀ ਰਾਤ ਨੂੰ 8-10 ਵਿਅਕਤੀਆਂ ਨੇ ਖੇਤ 'ਚ ਮਕਾਨ ਬਣਾ ਕੇ ਰਹਿ ਰਹੇ ਪਰਿਵਾਰ ਦੇ ਮੈਂਬਰਾਂ 'ਤੇ ਹਮਲਾ ਬੋਲ ਦਿੱਤਾ | ਵਿਅਕਤੀਆਂ ਨੇ ਨਕਾਬ ਪਾਏ ਹੋਏ ਸਨ | ਉਨ੍ਹਾਂ ਨੇ ਪਹਿਲਾਂ ਗੋਲੀ ਚਲਾਈ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਨਵੰਬਰ ਦਾ ਮਹੀਨਾ ਆ ਚੁੱਕਿਆ ਹੈ, ਪ੍ਰੰਤੂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਠੰਢ ਬਹੁਤ ਘੱਟ ਹੈ | ਇਹ ਜ਼ਰੂਰੀ ਹੈ ਕਿ ਸਵੇਰੇ ਸ਼ਾਮ ਠੰਢ ਮਹਿਸੂਸ ਹੋ ਰਹੀ ਹੈ ਲੇਕਿਨ ਦੁਪਹਿਰ ਦੇ ਸਮੇਂ ਗਰਮੀ ਲਗਦੀ ਹੈ, ਇਸ ਕਰਕੇ ...
ਨਵੀਂ ਦਿੱਲੀ, 28 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਹਸਪਤਾਲ 'ਚ ਪਿਛਲੇ ਦਿਨੀਂ ਸਰਵਰ 'ਚ ਖ਼ਰਾਬੀ ਆ ਗਈ ਸੀ, ਜਿਸ ਕਰਕੇ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸਰਵਰ 'ਚ ਖ਼ਰਾਬੀ ਆਉਣ ਕਾਰਨ ਓ. ਪੀ. ਡੀ. ਦੀ ਪਰਚੀ ਬਣਾਉਣ, ਜਾਂਚ ...
ਨਕੋਦਰ, 28 ਨਵੰਬਰ (ਗੁਰਵਿੰਦਰ ਸਿੰਘ)- ਪੋਸਟ ਆਫ਼ਿਸ ਰੋਡ 'ਤੇ ਇਕ ਇਲੈਕਟ੍ਰੋਨਿਕ ਦੀ ਦੁਕਾਨ ਦੇ ਬਾਹਰ ਪਏ ਗੀਜ਼ਰ ਨੂੰ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਨੌਜਵਾਨ ਚੁੱਕ ਕੇ ਫ਼ਰਾਰ ਹੋ ਗਏ | ਇਹ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ ਕੈਮਰੇ 'ਚ ਕੈਦ ਹੋ ਗਈ | ...
ਨਵੀਂ ਦਿੱਲੀ, 28 ਨਵੰਬਰ (ਜਗਤਾਰ ਸਿੰਘ)-ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਨੌਤੀ ਦਿੱਤੀ ਹੈ ਕਿ ਉਹ (ਕੇਜਰੀਵਾਲ) ਆਪਣੇ 2 ਕੰਮ ਅਜਿਹੇ ਗਿਣਾ ਦੇਣ, ਜਿਸ ਵਿਚ ਉਨ੍ਹਾਂ ਨੇ ਭਿ੍ਸ਼ਟਾਚਾਰ ਨਹੀਂ ਕੀਤਾ ਹੈ | ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ...
ਗੂਹਲਾ ਚੀਕਾ, 28 ਨਵੰਬਰ (ਓ.ਪੀ. ਸੈਣੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਯਾਦ ਕਰਦੇ ਹੋਏ ਅਕਾਲ ਅਕੈਡਮੀ ਭੁੰਸਲਾ ਵਿਖੇ ਇੱਕ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਸਮੂਹ ...
ਯਮੁਨਾਨਗਰ, 28 ਨਵੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਤਿੰਨ ਰੋਜ਼ਾ 53ਵੇਂ ਸਾਲਾਨਾ ਸਥਾਪਨਾ ਦਿਵਸ ਦੀ ਸ਼ੁਰੂਆਤ ਉਤਸ਼ਾਹ ਨਾਲ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿ੍ੰ. ਡਾ. ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਕਾਲਜ ਗੁਰਦੁਆਰਾ ...
ਯਮੁਨਾਨਗਰ, 28 ਨਵੰਬਰ (ਗੁਰਦਿਆਲ ਸਿੰਘ ਨਿਮਰ)-ਅੰਬਾਲਾ ਦੇ ਗਾਂਧੀ ਮੈਮੋਰੀਅਲ ਨੈਸ਼ਨਲ ਕਾਲਜ ਵਿਚ ਕਰਵਾਏ ਗਏ ਪੋਸਟਰ ਮੇਕਿੰਗ, ਪਾਵਰ ਪੁਆਇੰਟ ਪ੍ਰਜੈਟੇਂਸ਼ਨ ਅਤੇ ਵੈਬ ਡਿਜ਼ਾਇਨਿੰਗ ਮੁਕਾਬਲਿਆਂ ਵਿਚ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਨੇ ਝੰਡਾ ਲਹਿਰਾਇਆ ਹੈ | ਬੀ. ...
ਰਤੀਆ, 28 ਨਵੰਬਰ (ਬੇਅੰਤ ਕੌਰ ਮੰਡੇਰ)-ਜਨ ਸਿਹਤ ਇੰਜੀਨੀਅਰਿੰਗ ਵਿਭਾਗ ਅਧੀਨ ਕੰਮ ਕਰਦੇ ਸਮੂਹ ਯੋਗ ਨੌਜਵਾਨਾਂ ਦੀ ਮੀਟਿੰਗ ਰਤੀਆ ਦਫ਼ਤਰ ਵਿਚ ਹੋਈ | ਸ਼ਰਮਾ ਚੰਦ ਲਾਲੀ ਜ਼ਿਲ੍ਹਾ ਸਲਾਹਕਾਰ, ਜਨ ਸਿਹਤ ਇੰਜੀਨੀਅਰਿੰਗ ਵਿਭਾਗ ਫ਼ਤਿਹਾਬਾਦ ਨੇ ਦੱਸਿਆ ਕਿ ਸਕਸ਼ਮ ਯੁਵਾ ...
ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਨਵੀਨਰ ਤਰਲੋਚਨ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਭਾਜਪਾ ਸਮਰਥਕ ਉਮੀਦਵਾਰਾਂ ਨੂੰ ਕਰਾਰੀ ਹਾਰ ਦਾ ਸਾਹਮਣਾ ...
ਸੁਲਤਾਨਵਿੰਡ, 28 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਵਲੋਂ ਲੁੱਟਾਂ ਖੋਹਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ...
ਜੀਓਬਾਲਾ, 28 ਨਵੰਬਰ (ਰਜਿੰਦਰ ਸਿੰਘ ਰਾਜੂ)-ਪਿੰਡ ਸ਼ੇਖ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾਂਦੇ ਦੋ ਰੋਜ਼ਾ ਮੇਲੇ ਦੇ ਪਹਿਲੇ ਦਿਨ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਸੰਗਤ ਨੇ ...
ਝਬਾਲ, 28 ਨਵੰਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਣਾਈ ਜਾ ਰਹੀ ਨਵੀਂ ਕਾਰ ਪਾਰਕਿੰਗ ਦਾ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ...
ਜੀਓਬਾਲਾ, 27 ਨਵੰਬਰ (ਰਜਿੰਦਰ ਸਿੰਘ ਰਾਜੂ)-ਕਸਬਾ ਜੀਓਬਾਲਾ ਦੇ ਨੇੜਲੇ ਪਿੰਡ ਡਾਲੇਕੇ ਦੇ ਗੁਰਦੁਆਰਾ ਬਾਬੇ ਸ਼ਹੀਦ ਸਿੰਘ ਜੀ ਵਿਖੇ ਮਨਾਏ ਗਏ ਸਾਲਾਨਾ ਮੇਲੇ ਮੌਕੇ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ | ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਖੇਡਾਂ ਨਾਲ ਜੋੜਨ ਦੇ ...
ਪੱਟੀ, 28 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਆਨਾਕਾਨੀ ਕਰਨ ਵਾਲੀ ਪੰਜਾਬ ਸਰਕਾਰ ਨੂੰ ਸਮਝਾਉਣ ਅਤੇ ਜਗਾਉਣ ਲਈ 29 ਨਵੰਬਰ ਨੂੰ ਮੁਹਾਲੀ ਵਿਖੇ ਵਿਸ਼ਾਲ ਧਰਨੇ-ਪ੍ਰਦਰਸ਼ਨ ਕਰਨ ਲਈ ਪੈਨਸ਼ਨਰ ਮਜ਼ਬੂਰ ...
ਸੁਲਤਾਨਪੁਰ ਲੋਧੀ, 28 ਨਵੰਬਰ (ਨਰੇਸ਼ ਹੈਪੀ, ਥਿੰਦ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 30 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਕੁੰਡਾ ਖੜਕਾਉਣ ਲਈ ਮਜ਼ਦੂਰਾਂ ਨੂੰ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਕੀਤੀਆਂ ਜਾ ਰਹੀਆਂ ...
ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-43ਵੀਂਆਂ ਪ੍ਰਾਇਮਰੀ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ ਦੇ ਆਖ਼ਰੀ ਦਿਨ ਕਬੱਡੀ ਨੈਸ਼ਨਲ ਸਟਾਈਲ ਲੜਕੀਆਂ ਦੇ ਮੁਕਾਬਲੇ ਵਿਚ ਬਲਾਕ-1 ਫਗਵਾੜਾ ਨੇ ਬਲਾਕ ਕਪੂਰਥਲਾ-2 ਨੂੰ , ਜਦਕਿ ਲੜਕਿਆਂ ਦੇ ਮੁਕਾਬਲੇ ਵਿਚ ਸੁਲਤਾਨਪੁਰ ਲੋਧੀ ...
ਸੁਲਤਾਨਪੁਰ ਲੋਧੀ, 28 ਨਵੰਬਰ (ਥਿੰਦ, ਹੈਪੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਸਿਵਲ ਹਸਪਤਾਲ ਕਪੂਰਥਲਾ ਦੇ ਸਾਂਝੇ ਯਤਨਾਂ ਨਾਲ ਕਚਹਿਰੀ ਕੰਪਲੈਕਸ ਸੁਲਤਾਨਪੁਰ ਲੋਧੀ ਵਿਖੇ ਸੀਨੀਅਰ ਸਿਵਲ ...
ਕਪੂਰਥਲਾ, 28 ਨਵੰਬਰ (ਅਮਰਜੀਤ ਕੋਮਲ)-ਨਗਰ ਨਿਗਮ ਕਪੂਰਥਲਾ ਵਲੋਂ ਸ਼ਾਲਾਮਾਰ ਬਾਗ ਵਿਚ ਵੇਸਟ ਮੈਟੀਰੀਅਲ ਨਾਲ ਤਿਆਰ ਕੀਤੇ ਗਏ ਵੇਸਟ ਟੂ ਵੰਡਰ ਪਾਰਕ ਦਾ ਉਦਘਾਟਨ ਅੱਜ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਕੀਤਾ | ਇੱਥੇ ਵਰਨਣਯੋਗ ਹੈ ਕਿ ਨਗਰ ਨਿਗਮ ਵਲੋਂ ਆਈ. ਟੀ. ...
ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਹਵਾਲਾਤੀਆਂ ਤੇ ਇਕ ਲਾਵਾਰਸ ਹਾਲਤ ਵਿਚ ਕੁੱਲ ਚਾਰ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ, ਜਿਸ ਤਹਿਤ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ...
ਫਗਵਾੜਾ, 28 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਡੀ. ਟੀ. ਐੱਫ. ਫਗਵਾੜਾ ਦੇ ਪ੍ਰਧਾਨ ਰਵਿੰਦਰ ਬੰਗਾ, ਜਨਰਲ ਸਕੱਤਰ ਤੀਰਥ ਸਿੰਘ, ਅਧਿਆਪਕ ਭਲਾਈ ਕਮੇਟੀ ਫਗਵਾੜਾ ਦੇ ਪ੍ਰਧਾਨ ਪਿ੍ੰਸੀਪਲ ਤਜਿੰਦਰ ਸਿੰਘ ਸੈਣੀ, ਜਨਰਲ ਸਕੱਤਰ ਮਲਕੀਅਤ ਸਿੰਘ, ਗੌਰਮਿੰਟ ਪੈਨਸ਼ਨਰਜ਼ ਫ਼ਰੰਟ ਦੇ ...
ਡਡਵਿੰਡੀ, 28 ਨਵੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਯੂਥ ਵਰਕਰਾਂ ਦੀ ਇਕ ਮੀਟਿੰਗ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਦੀ ਅਗਵਾਈ 'ਚ ਡਡਵਿੰਡੀ ਵਿਖੇ ਹੋਈ | ਮੀਟਿੰਗ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX