ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  15 minutes ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  45 minutes ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 1 hour ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 2 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 3 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 5 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 5 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 6 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 6 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 6 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 6 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 6 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 7 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 7 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 7 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 8 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 8 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਕਪੂਰਥਲਾ / ਫਗਵਾੜਾ

ਗੁਰਦੁਆਰਾ ਬਾਵਿਆਂ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਥਾਵਾਂ 'ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਗਾਇਨ ਕੀਤੇ ਤੇ ਗੁਰਇਤਿਹਾਸ ਬਾਰੇ ਚਾਨਣਾ ਪਾਇਆ | ਇਸੇ ਸੰਬੰਧੀ ਗੁਰਦੁਆਰਾ ਸਾਹਿਬ ਬਾਵਿਆਂ ਸੇਵਾ ਸੁਸਾਇਟੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਇਆ, ਜਿਸ ਵਿਚ ਭਾਈ ਸ਼ਰਨਜੀਤ ਸਿੰਘ ਜਲੰਧਰ, ਭਾਈ ਸੂਰਤਾ ਸਿੰਘ, ਸ੍ਰੀ ਸੁਖਮਨੀ ਸਾਹਿਬ ਦੇ ਬੀਬੀਆਂ ਤੇ ਸ੍ਰੀ ਕ੍ਰਿਸ਼ਨ ਮਸਤਾਨਾ ਤੇ ਹੋਰ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਉੱਘੇ ਕਥਾਵਾਚਕ ਗਿਆਨੀ ਫ਼ਤਹਿ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਤੇ ਭਾਈ ਚੰਨਣ ਸਿੰਘ ਦੇ ਕਵੀਸ਼ਰੀ ਜਥੇ ਨੇ ਬੀਰ ਰਸ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ, ਕਵੀਸ਼ਰੀ ਤੇ ਢਾਡੀ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਠੇਕੇਦਾਰ ਉੱਜਲ ਸਿੰਘ, ਉੱਘੇ ਧਾਰਮਿਕ ਆਗੂ ਜਸਵਿੰਦਰ ਸਿੰਘ ਬਤਰਾ, ਹਰੀਬੁੱਧ ਸਿੰਘ ਬਾਵਾ, ਖੁਸ਼ਵਿੰਦਰ ਸਿੰਘ ਬਾਵਾ, ਬਾਵਾ ਜਸਪਾਲ ਸਿੰਘ ਭੱਲਾ, ਹਰਜੀਤ ਭਾਟੀਆ, ਬੋਹੜ ਸਿੰਘ, ਜਗੀਰ ਸਿੰਘ ਸਿੱਧੂ, ਰਵਿੰਦਰਜੀਤ ਸਿੰਘ ਸੂਰੀ, ਸ਼ਵਿੰਦਰ ਸਿੰਘ ਖ਼ਾਲਸਾ, ਪਿ੍ਤਪਾਲ ਸਿੰਘ ਵਾਲੀਆ, ਕਮਲਜੀਤ ਸਿੰਘ ਮਠਾੜੂ, ਪਰਮਜੀਤ ਸਿੰਘ, ਕੁਲਵੰਤ ਸਿੰਘ ਬਾਜਵਾ, ਵਰਿੰਦਰ ਸਿੰਘ ਵਾਲੀਆ, ਗਿਆਨੀ ਚਰਨਜੀਤ ਸਿੰਘ, ਦਰਸ਼ਨ ਸਿੰਘ, ਬਚਿੱਤਰ ਸਿੰਘ, ਸੋਹਣ ਸਿੰਘ ਵਾਲੀਆ, ਕਰਨੈਲ ਸਿੰਘ, ਹਰਬੰਸ ਸਿੰਘ ਬਤਰਾ, ਰਣਜੀਤ ਸਿੰਘ ਮੈਨੇਜਰ, ਪਿ੍ਤਪਾਲ ਸਿੰਘ ਸੋਨੂੰ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਬਚਿੱਤਰ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਗੁਰਦੁਆਰਾ ਸੈਫਲਾਬਾਦ ਦੇ ਸੇਵਾਦਾਰ ਇੰਦਰਪਾਲ ਸਿੰਘ ਭਾਟੀਆ, ਗਿਆਨੀ ਅਮਰਜੀਤ ਸਿੰਘ, ਭਾਈ ਕਰਮਜੀਤ ਸਿੰਘ ਤੋਂ ਇਲਾਵਾ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |

ਬੇਜ਼ਮੀਨੇ ਦਲਿਤ ਮਜ਼ਦੂਰ ਮੁੱਖ ਮੰਤਰੀ ਦੇ ਘਰ ਦਾ ਖੜਕਾਉਣਗੇ ਕੁੰਡਾ- ਗੁਰਪ੍ਰੀਤ ਸਿੰਘ ਚੀਦਾ

ਭੁਲੱਥ, 28 ਨਵੰਬਰ (ਮੇਹਰ ਚੰਦ ਸਿੱਧੂ)-ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਭੁਲੱਥ ਤੇ ਕਰਤਾਰਪੁਰ ਸਾਂਝੀ ਏਰੀਆ ਕਮੇਟੀ ਦੀ ਮੀਟਿੰਗ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਐਂਟੀਕੁਰੱਪਸ਼ਨ ਐਸੋਸੀਏਸ਼ਨ ਇਕਾਈ ਬੇਗੋਵਾਲ ਦੀ ਮੀਟਿੰਗ ਹੋਈ

ਬੇਗੋਵਾਲ, 28 ਨਵੰਬਰ (ਸੁਖਜਿੰਦਰ ਸਿੰਘ)-ਐਂਟੀਕੁਰੱਪਸ਼ਨ ਐਸੋਸੀਏਸ਼ਨ ਇਕਾਈ ਬੇਗੋਵਾਲ ਦੀ ਮੀਟਿੰਗ ਪ੍ਰਧਾਨ ਸੰਗਤ ਸਿੰਘ ਸੁਦਾਮਾ ਦੀ ਅਗਵਾਈ ਹੇਠ ਬੇਗੋਵਾਲ ਵਿਚ ਹੋਈ | ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਧਾਨ ਸੰਗਤ ਸਿੰਘ ਸੁਦਾਮਾ ਨੇ ਕਿਹਾ ਕਿ ਹਲਕੇ ਦੇ ਤਿੰਨ ...

ਪੂਰੀ ਖ਼ਬਰ »

ਗੋਲਡ ਕਬੱਡੀ ਕੱਪ ਸ਼ੇਰੇ ਪੰਜਾਬ ਕਬੱਡੀ ਕਲੱਬ ਜਰਮਨੀ ਨੇ ਜਿੱਤਿਆ

ਤਲਵੰਡੀ ਚੌਧਰੀਆਂ, 28 ਨਵੰਬਰ (ਪਰਸਨ ਲਾਲ ਭੋਲਾ)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਆਪਣਾ 19ਵਾਂ ਸਾਲਾਨਾ ਗੋਲਡ ਕਬੱਡੀ ਕੱਪ ਸਵ: ਤਰਲੋਚਨ ਸਿੰਘ ਕਾਕੀ ਸੀਨੀਅਰ ਮੈਂਬਰ ਸ਼ੇਰੇ ਪੰਜਾਬ ਸਪੋਰਟਸ ਕਲੱਬ ਦੀ ਯਾਦ ਵਿਚ ਕਲੱਬ ...

ਪੂਰੀ ਖ਼ਬਰ »

ਟਰਾਲੇ ਵਲੋਂ ਟੱਕਰ ਮਾਰੇ ਜਾਣ ਕਾਰਨ ਕਾਰ ਡਰਾਈਵਰ ਜ਼ਖ਼ਮੀ

ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਮੁੰਡੀਮੋੜ ਨਜ਼ਦੀਕ ਇਕ ਤੇਜ਼ ਰਫ਼ਤਾਰ ਟਰਾਲੇ ਵਲੋਂ ਇਕ ਕਾਰ ਨੂੰ ਟੱਕਰ ਮਾਰੇ ਜਾਣ ਕਾਰਨ ਕਾਰ ਦਾ ਡਰਾਈਵਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਸੁਲਤਾਨਪੁਰ ਲੋਧੀ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਸੜਕ ਪਾਰ ਕਰ ਰਹੇ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਮÏਤ

ਫਗਵਾੜਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੇ ਜੀ. ਟੀ. ਰੋਡ 'ਤੇ ਸੜਕ ਪਾਰ ਕਰ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਕਾਰਨ ਉਸਦੀ ਮÏਤ ਹੋ ਗਈ¢ ਮਿ੍ਤਕ ਵਿਅਕਤੀ ਦੀ ਪਛਾਣ ਭਾਗ ਹੂਸੈਨ ਉਰਫ਼ ਭਾਗਾ ਵਜੋਂ ਹੋਈ ਹੈ¢ ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ...

ਪੂਰੀ ਖ਼ਬਰ »

ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸਮਾਜ ਸੰਵੇਦਨਸ਼ੀਲ ਹੋਵੇ- ਚੀਮਾ

ਡਡਵਿੰਡੀ, 28 ਨਵੰਬਰ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੀਤਮ ਸਿੰਘ ਚੀਮਾ ਡਡਵਿੰਡੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਦਿਨੋਂ ਦਿਨ ਵੱਧ ਰਹੀ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਜਿੱਥੇ ਸਰਕਾਰ ਵਲੋਂ ਸੁਹਿਰਦਤਾ ਨਾਲ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌੜਾ ਖੂਹ ਵਿਖੇ ਲੰਗਰ ਲਗਾਇਆ

ਸੁਲਤਾਨਪੁਰ ਲੋਧੀ, 28 ਨਵੰਬਰ (ਹੈਪੀ, ਥਿੰਦ)-ਸ਼ਿਵ ਮੰਦਰ ਚੌੜਾ ਖੂਹ ਸੁਲਤਾਨਪੁਰ ਲੋਧੀ ਵਿਖੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਦੀ ਅਗਵਾਈ ਹੇਠ ਮੱਕੀ ਦੀ ਰੋਟੀ ਅਤੇ ਸਰ੍ਹੋਂ ਦੇ ਸਾਗ ਦੇ ਲੰਗਰ ਲਗਾਏ ਗਏ, ਜਿਸ ਦੀ ਸੇਵਾ ਬਾਬਾ ਮੁਰਾਦ ਸ਼ਾਹ ਜੀ ਦੇ ਦਰਬਾਰ ਨਕੋਦਰ ਦੇ ...

ਪੂਰੀ ਖ਼ਬਰ »

ਇੰਨਵਾਇਰਨਮੈਂਟ ਮੇਲਾ 3 ਤੇ 4 ਨੂੰ

ਫਗਵਾੜਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਇੰਨਵਾਇਰਮੈਂਟ ਐਸੋਸੀਏਸ਼ਨ (ਰਜਿ.) ਤੇ ਨਗਰ ਨਿਗਮ ਵਲੋਂ 37ਵਾਂ ਸਵੱਛ ਭਾਰਤ ਇੰਨਵਾਇਰਮੈਂਟ ਮੇਲਾ 3 ਤੇ 4 ਦਸੰਬਰ ਨੂੰ ਸਵੇਰੇ 10 ਵਜੇ ਡਾ: ਅੰਬੇਡਕਰ ਆਡੀਟੋਰੀਅਮ ਪੀ. ਡਬਲਯੂ. ਡੀ. ਰੈਸਟ ਹਾਊਸ ਵਿਖੇ ਕਰਵਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ. ਐੱਫ. ਵਿਖੇ ਸਮਾਗਮ ਅੱਜ

ਹੁਸੈਨਪੁਰ, 28 ਨਵੰਬਰ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ. ਐੱਫ. ਕਪੂਰਥਲਾ ਵਿਖੇ 100 ਸਾਲਾ ਸਾਕਾ ਪੰਜਾ ਸਾਹਿਬ ਜੀ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ. ਐੱਫ. ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ 'ਤੇ ਛੁੱਟੀ ਵਾਲੇ ਦਿਨ ਅਕਾਲ ਅਕੈਡਮੀ ਖੁੱਲ੍ਹੇ ਰਹਿਣ 'ਤੇ ਬੱਚਿਆਂ ਦੇ ਮਾਪਿਆਂ ਵਲੋਂ ਰੋਸ ਪ੍ਰਗਟ

ਭੁਲੱਥ, 28 ਨਵੰਬਰ (ਮੇਹਰ ਚੰਦ ਸਿੱਧੂ)-ਇੱਥੇ ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਚੱਲ ਰਹੀ ਅਕਾਲ ਅਕੈਡਮੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ 'ਤੇ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹੇ ਰੱਖਣ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਦੋ ਨੌਜਵਾਨਾਂ ਦੀ ਕੀਤੀ ਕੁੱਟਮਾਰ

ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਟਾਂ ਵਿਖੇ ਬੀਤੀ ਦੇਰ ਰਾਤ ਦੋ ਧਿਰਾਂ ਦੀ ਹੋਈ ਲੜਾਈ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ...

ਪੂਰੀ ਖ਼ਬਰ »

ਮਿੱਲਾਂ ਨੂੰ ਜਾਣ ਵਾਲੇ ਕਿਸਾਨ ਆਪਣੀਆਂ ਟਰਾਲੀਆਂ ਪਿੱਛੇ ਰਿਫ਼ਲੈਕਟਰ ਲਗਾਉਣ- ਥਾਣਾ ਮੁਖੀ

ਢਿਲਵਾਂ, 28 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਇਨ੍ਹਾਂ ਦਿਨਾਂ ਵਿਚ ਸਵੇਰ ਸਮੇਂ ਪੈ ਰਹੀ ਧੁੰਦ ਨੂੰ ਦੇਖਦਿਆਂ ਥਾਣਾ ਢਿਲਵਾਂ ਦੇ ਮੁਖੀ ਹਰਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਆਪਣਾ ਕਮਾਦ ਮਿੱਲਾਂ ਨੂੰ ਲੈ ...

ਪੂਰੀ ਖ਼ਬਰ »

ਪੰਜਾਬਣ ਕੁੜੀ ਇਟਲੀ 'ਚ ਬਣੀ ਡਾਕਟਰ

ਨਡਾਲਾ, 28 ਨਵੰਬਰ (ਮਾਨ)-ਨਡਾਲਾ ਨੇੜੇ ਪਿੰਡ ਹੂੱਸੇਵਾਲ ਦੀ ਪੰਜਾਬਣ ਕੁੜੀ ਨੇ ਇਟਲੀ ਵਿਚ ਡਾਕਟਰ ਬਣ ਕੇ ਇਲਾਕੇ ਦਾ ਮਾਣ ਵਧਾਇਆ ਹੈ | ਇਸ ਸਬੰਧੀ ਐਡਵੋਕੇਟ ਪਰਮਜੀਤ ਕੌਰ ਕਾਹਲੋਂ ਵਾਸੀ ਬਾਮੂਵਾਲ ਨੇ ਦੱਸਿਆ ਕਿ ਸਿੰਘ ਪੁਨੀਤ ਕਾਹਲੋਂ ਪੁੱਤਰੀ ਨਰਿੰਦਰ ਸਿੰਘ ਮਾਤਾ ...

ਪੂਰੀ ਖ਼ਬਰ »

ਬੱਸ ਅੱਡਾ ਭਾਣੋ ਲੰਗਾ ਵਿਖੇ ਕਰਵਾਏ ਜਾ ਰਹੇ ਮੈਚਾਂ ਦਾ ਪਹਿਲਾ ਇਨਾਮ ਭਾਣੋ ਲੰਗਾ ਵਲੋਂ ਦਿੱਤਾ ਜਾਵੇਗਾ- ਰਛਪਾਲ ਸਿੰਘ

ਹੁਸੈਨਪੁਰ, 28 ਨਵੰਬਰ (ਸੋਢੀ)-ਸਤਿਸੰਗ ਸੇਵਾ ਕਮੇਟੀ ਬੱਸ ਅੱਡਾ ਭਾਣੋ ਲੰਗਾ ਕਪੂਰਥਲਾ ਵਲੋਂ ਸਮੂਹ ਸੰਗਤਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 4 ਦਸੰਬਰ ਨੂੰ ਕਰਵਾਏ ਜਾ ਰਹੇ ਸਤਿਸੰਗ ਤੇ ਓਪਨ ਕਲੱਬਾਂ ਦੇ ਕਬੱਡੀ ਮੈਚਾਂ ਪ੍ਰਤੀ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ, ਪਰ ਅਜੇ ਤੱਕ ਉਸਦੀ ਗਿ੍ਫ਼ਤਾਰੀ ਨਹੀਂ ਹੋ ਸਕੀ | ਗੁਰਮੇਲ ਸਿੰਘ ਵਾਸੀ ਮੁਹੱਲਾ ਅਜੀਤ ਨਗਰ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਆਰ. ਸੀ. ਐੱਫ. ਦੇ ਗੁਰਦੁਆਰਾ ਸਿੰਘ ਸਭਾ 'ਚ ਅੱਜ ਆਉਣਗੇ- ਜਥੇ. ਡੋਗਰਾਂਵਾਲਾ

ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ 100 ਸਾਲਾ ਸਾਕੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ. ਅੱੈਫ. ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨ ਗੁਰਬਾਣੀ ...

ਪੂਰੀ ਖ਼ਬਰ »

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਕਪੂਰਥਲਾ, 28 ਨਵੰਬਰ (ਵਿ. ਪ੍ਰ.)-ਪੰਜਾਬੀ ਮਾਂਹ ਨੂੰ ਸਮਰਪਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਚ ਪੰਜਾਬੀ ਭਾਸ਼ਾ ਦੇ ਪਾਸਾਰ ਲਈ ਕਾਲਜ ਦੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚੰਡੀਗੜ੍ਹ ਧਰਨੇ ਲਈ ਰਵਾਨਾ

ਢਿਲਵਾਂ, 28 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ)-ਕਪੂਰਥਲਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚੰਡੀਗੜ੍ਹ ਧਰਨੇ ਵਿਚ ਕਪੂਰਥਲਾ ...

ਪੂਰੀ ਖ਼ਬਰ »

ਪਲਾਹੀ ਵਿਖੇ ਨਹਿਰੀ ਵਿਭਾਗ ਵਲੋਂ ਬੇ-ਰੁੱਤਾ ਪਾਣੀ ਛੱਡੇ ਜਾਣ ਕਾਰਨ ਕਿਸਾਨਾਂ ਦਾ ਹੋਇਆ ਭਾਰੀ ਨੁਕਸਾਨ

ਫਗਵਾੜਾ, 28 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਵਿਖੇ ਪੰਜਾਬ ਸਰਕਾਰ ਦੇ ਨਹਿਰੀ ਵਿਭਾਗ ਵਲੋਂ ਬੇ-ਰੁੱਤਾ ਪਾਣੀ ਪਲਾਹੀ ਕੋਲ ਦੀ ਲੰਘਦੀ ਨਹਿਰ ਵਿਚ ਛੱਡਣ ਨਾਲ ਪਹਿਲਾਂ ਤਾਂ ਨਹਿਰ ਦਾ ਪਾਣੀ ਪੁਲੀਆਂ ਦੇ ਉੱਪਰ ਦੀ ਵੱਗ ਤੁਰਿਆ, ਪਰ ਫਿਰ ਪਿੰਡ ਦੀ ਆਬਾਦੀ ਦੇ ...

ਪੂਰੀ ਖ਼ਬਰ »

ਨਸ਼ੇ ਦੀਆਂ ਗੋਲੀਆਂ ਸਮੇਤ ਨੌਜਵਾਨ ਗਿ੍ਫ਼ਤਾਰ

ਕਪੂਰਥਲਾ, 28 ਨਵੰਬਰ (ਅਮਰਜੀਤ ਕੋਮਲ)-ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਪੁਲਿਸ ਦੇ ਏ. ਐੱਸ. ਆਈ. ਹਰੀ ਸਿੰਘ ਵਲੋਂ ਪਿੰਡ ਬਿਹਾਰੀਪੁਰ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 1004 ...

ਪੂਰੀ ਖ਼ਬਰ »

ਮੈਡੀਕਲ ਕਾਲਜ ਤੇ ਹਸਪਤਾਲ ਬਣਨ ਨਾਲ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮਿਲਣਗੀਆਂ- ਇੰਡੀਅਨ

ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੇ ਸੂਬਾਈ ਜੁਆਇੰਟ ਸਕੱਤਰ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਪੂਰਥਲਾ ਵਿਚ ਗੁਰੂ ਨਾਨਕ ਮੈਡੀਕਲ ਕਾਲਜ ਦੇ ਨਕਸ਼ਿਆਂ ਦੇ ਨਿਰੀਖਣ ਉਪਰੰਤ ਇਸ ਕਾਲਜ ਦੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਫਗਵਾੜਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਅਫ਼ੀਮ ਬਰਾਮਦ ਕਰਕੇ ਧਾਰਾ 18-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਰਾਵਲਪਿੰਡੀ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਆਟੋ ਤੇ ਮੋਟਰਸਾਈਕਲ ਦੀ ਟੱਕਰ 'ਚ 6 ਜ਼ਖ਼ਮੀ

ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਉੱਗੀ ਨੇੜੇ ਆਟੋ ਤੇ ਮੋਟਰਸਾਈਕਲ ਦੀ ਟੱਕਰ ਵਿਚ ਆਟੋ 'ਤੇ ਸਵਾਰ ਔਰਤਾਂ ਸਮੇਤ 6 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਕਾਲਾ ਸੰਘਿਆਂ ਲਿਜਾਇਆ ਗਿਆ, ਜਿੱਥੇ ਡਿਊਟੀ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਲੱਗੀ ਹਥਿਆਰਾਂ ਦੀ ਰੋਕ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ- ਬਿੱਟੂ ਖੱਖ

ਭੁਲੱਥ, 28 ਨਵੰਬਰ (ਮੇਹਰ ਚੰਦ ਸਿੱਧੂ)-ਮੈਰਿਜ ਪੈਲੇਸਾਂ ਵਿਚ ਲੱਗੀ ਹਥਿਆਰਾਂ ਦੀ ਵਰਤੋਂ 'ਤੇ ਰੋਕ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈਲਪਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਬਿੱਟੂ ...

ਪੂਰੀ ਖ਼ਬਰ »

ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ

ਕਪੂਰਥਲਾ, 28 ਨਵੰਬਰ (ਅਮਨਜੋਤ ਸਿੰਘ ਵਾਲੀਆ)-ਰੋਟਰੀ ਕਲੱਬ ਕਪੂਰਥਲਾ ਇਲੀਟ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਸਟੇਟ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ | ...

ਪੂਰੀ ਖ਼ਬਰ »

ਹਲਕੇ ਦੇ ਪਿੰਡਾ ਨੂੰ ਵਿਕਾਸ ਲਈ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦੇਵਾਂਗੇ- ਰਣਜੀਤ ਸਿੰਘ ਰਾਣਾ

ਨਡਾਲਾ, 28 ਨਵੰਬਰ (ਮਾਨ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਨੇ ਨਡਾਲਾ ਨਿਹਾਲਗੜ੍ਹ ਿਲੰਕ ਸੜਕ ਤੋਂ ਮਾਨਾ ਦੇ ਡੇਰਿਆਂ ਨੂੰ ਗਈ ਸੜਕ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਰੀਬਨ ਕੱਟ ਕੇ ਸ਼ੁਰੂਆਤ ਕੀਤੀ | ਇਸ ਮੌਕੇ ਰਣਜੀਤ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਸਿੱਖ ਕੌਮ ਨੂੰ ਇਕ ਨਿਸ਼ਾਨ ਹੇਠ ਇਕੱਠੇ ਹੋਣ ਦੀ ਜ਼ਰੂਰਤ-ਸਿੰਘ ਸਭਾਵਾਂ

ਜਲੰਧਰ, 28 ਨਵੰਬਰ (ਅ.ਬ)- ਜਲੰਧਰ ਦੀਆਂ ਸਿੰਘ ਸਭਾਵਾਂ ਦੇ ਨੁਮਾਇੰਦੇਆ ਦੀ ਇਕ ਜ਼ਰੂਰੀ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਨੇ ਸਿੱਖ ਕੌਮ ਨੂੰ ਇਕ ਨਿਸ਼ਾਨ ਥੱਲੇ ਇਕੱਤਰ ਹੋ ਕੇ ਪੰਥ ਅਤੇ ਮਾਨਵਤਾ ਦੀ ਚੜ੍ਹਦੀਕਲਾ ਦੇ ਕਾਰਜ ਕਰਨੇ ਚਾਹੀਦੇ ਹਨ | ਜਥੇਦਾਰ ਜਗਜੀਤ ਸਿੰਘ ...

ਪੂਰੀ ਖ਼ਬਰ »

'ਆਪ' ਦੀ ਗਾਰੰਟੀ ਮੁਤਾਬਿਕ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ- ਰਾਣਾ

ਭੁਲੱਥ, 28 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਆਮ ਆਦਮੀ ਪਾਰਟੀ ਵਲੋਂ ਦਿੱਤੀ ਗਈ ਗਰੰਟੀ ਮੁਤਾਬਿਕ ਪੰਜਾਬ ਦੇ 86 ਪ੍ਰਤੀਸ਼ਤ ਪਰਿਵਾਰਾਂ ਨੂੰ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਨਗਰ ਢੱਡੇ ਵਿਖੇ ਸੰਵਿਧਾਨ ਦਿਵਸ ਮਨਾਇਆ

ਫਗਵਾੜਾ, 28 ਨਵੰਬਰ (ਹਰਜੋਤ ਸਿੰਘ ਚਾਨਾ)-ਪਿੰਡ ਢੱਡੇ ਵਿਖੇ ਸੰਵਿਧਾਨ ਦਿਵਸ ਡਾ. ਬੀ. ਆਰ ਅੰਬੇਡਕਰ ਲਾਇਬ੍ਰੇਰੀ ਵਿਖੇ ਮਨਾਇਆ ਗਿਆ | ਇਸ ਮÏਕੇ ਮਿਸ਼ਨਰੀ ਕਵੀ ਤੇ ਲੇਖਕ ਸੋਹਣ ਸਹਿਜਲ ਨੇ ਕਵਿਤਾਵਾਂ ਪੜ੍ਹ ਕੇ ਬੱਚਿਆਂ ਨੂੰ ਸੁਣਾਈਆਂ¢ ਉਨ੍ਹਾਂ ਕਿਹਾ ਕਿ ਭਾਰਤ ਦਾ ...

ਪੂਰੀ ਖ਼ਬਰ »

ਸਿੱਖ ਪੰਥ ਦੀ ਨਾਮਵਰ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਸਨ ਸੁਰਜੀਤ ਸਿੰਘ ਮੱਲ੍ਹੀ- ਹਰਜਿੰਦਰ ਸਿੰਘ ਧਾਮੀ

ਲਾਂਬੜਾ, 28 ਨਵੰਬਰ (ਪਰਮੀਤ ਗੁਪਤਾ)-ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ 'ਚ ਬੀਤੀ 10 ਅਗਸਤ ਨੂੰ ਅਕਾਲ ਚਲਾਣਾ ਕਰ ਗਏ ਕਸਬਾ ਲਾਂਬੜਾ ਦੇ ਨਜ਼ਦੀਕੀ ਪਿੰਡ ਸਿੰਘਾਂ ਦੇ ਵਾਸੀ ਸੁਰਜੀਤ ਸਿੰਘ ਮੱਲ੍ਹੀ ਨਮਿੱਤ ਅੰਤਿਮ ਅਰਦਾਸ ਅਤੇ ਭੋਗ ਉਨ੍ਹਾਂ ਦੇ ਜੱਦੀ ਪਿੰਡ ਸਿੰਘਾਂ ...

ਪੂਰੀ ਖ਼ਬਰ »

ਮਾਨ ਵਲੋਂ ਲੇਬਰ ਕਾਲੋਨੀ ਵਿਖੇ ਲਗਾਏ ਵਾਟਰ ਪੰਪ ਦਾ ਦੌਰਾ

ਫਗਵਾੜਾ 28 ਨਵੰਬਰ (ਹਰਜੋਤ ਸਿੰਘ ਚਾਨਾ)-ਨਗਰ ਨਿਗਮ ਦੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਲੇਬਰ ਕਲੋਨੀ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਵਾਟਰ ਪੰਪ ਲਗਾਇਆ ਗਿਆ, ਜਿਸ ਦਾ 'ਆਪ' ਆਗੂ ਜੋਗਿੰਦਰ ਸਿੰਘ ਮਾਨ ਨੇ ਦੌਰਾ ਕੀਤਾ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਖਲਵਾੜਾ, 28 ਨਵੰਬਰ (ਮਨਦੀਪ ਸਿੰਘ ਸੰਧੂ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਲਹਿੰਦੀ ਪੱਤੀ ਪਿੰਡ ਸਾਹਨੀ ਵਿਖ ਮਨਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਮੁਫ਼ਤ ਡਾਇਲੈਸਿਸ ਸੈਂਟਰ ਨੂੰ 21000 ਰੁਪਏ ਭੇਟ

ਭੁਲੱਥ, 28 ਨਵੰਬਰ (ਮੇਹਰ ਚੰਦ ਸਿੱਧੂ)-ਸਿਵਲ ਹਸਪਤਾਲ ਭੁਲੱਥ 'ਚ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਮੁਫ਼ਤ ਡਾਇਲੈਸਿਸ ਸੈਂਟਰ ਨੂੰ ਪਰਵਿੰਦਰਜੀਤ ਸਿੰਘ ਵਾਲੀਆ ਪੁੱਤਰ ਸਵ: ਗੁਰਬਖ਼ਸ਼ ਸਿੰਘ ਵਾਲੀਆ ਵਲੋਂ 21000 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਅਰਬਨ ਅਸਟੇਟ ਦੀ ਨਵੀਂ ਚੁਣੀ ਕਮੇਟੀ ਦਾ ਪੁਰਾਣੀ ਕਮੇਟੀ ਵਲੋਂ ਸਨਮਾਨ

ਕਪੂਰਥਲਾ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਸਾਹਿਬ ਅਰਬਨ ਅਸਟੇਟ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਚ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ, ਉਪਰੰਤ ਭਾਈ ਸੰਜੀਵ ਸਿੰਘ ਨੇ ਕਥਾ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਵਾ ਲਾਲਵਾਨੀ ਸਕੂਲ ਦੇ ਦੋ ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਕੀਤੀ ਪਾਸ

ਕਪੂਰਥਲਾ, 28 ਨਵੰਬਰ (ਵਿ.ਪ੍ਰ.)-ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਦੇ ਸੈਸ਼ਨ 2021-22 ਦੇ ਬਾਰ੍ਹਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਪ੍ਰਭਸੀਸ ਸਿੰਘ ਤੇ ਪ੍ਰਬਲਪ੍ਰੀਤ ਸਿੰਘ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਹਾਦਸਿਆਂ ਦਾ ਕਾਰਨ ਬਣ ਰਹੀਆਂ ਮੋਟਰਸਾਈਕਲਾਂ ਦੀਆਂ ਫਲੈਸ਼ ਲਾਈਟਾਂ- ਪਰਮਾਰ

ਪਾਂਸ਼ਟਾ, 28 ਨਵੰਬਰ (ਸਤਵੰਤ ਸਿੰਘ)-ਮੋਟਰਸਾਈਕਲਾਂ 'ਤੇ ਲੱਗੀਆਂ ਫਲੈਸ਼ ਕਰਦੀਆਂ ਤੇਜ਼ ਐੱਲ. ਈ. ਡੀ. ਲਾਈਟਾਂ ਇਲਾਕੇ ਵਿਚ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ | ਸੀਨੀਅਰ ਆਗੂ ਤੇ ਕਿਸਾਨ ਬੈਂਕ ਫਗਵਾੜਾ ਦੇ ਸਾਬਕਾ ਚੇਅਰਮੈਨ ਤਜਿੰਦਰਪਾਲ ਸਿੰਘ ਪਰਮਾਰ ਨੇ ਗੰਭੀਰ ਪਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX