ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਦੇ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਹੈ ਕਿ ਜ਼ਿਲ੍ਹਾ ਵਾਸੀਆਂ ਨੂੰ ਹਰ ਸਰਕਾਰੀ ਸੁਵਿਧਾ ਸਮੇਂ ਸਿਰ ਮਿਲੇ ਅਤੇ ਦਫ਼ਤਰਾਂ ਵਿਚ ਕੋਈ ਪੈਂਡੈਂਸੀ ਨਾ ਰਹੇ | ਉਹ ਅੱਜ ਬਤੌਰ ਡਿਪਟੀ ਕਮਿਸ਼ਨਰ ਪਹਿਲੀ ਵਾਰ ਪੱਤਰਕਾਰਾਂ ਨਾਲ ਰਸਮੀ ਭੇਟ ਦੌਰਾਨ ਸੰਬੋਧਨ ਕਰ ਰਹੇ ਸਨ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਲਈ ਸਵੱਛਤਾ, ਸਿੱਖਿਆ ਤੇ ਸਿਹਤ ਸੁਵਿਧਾਵਾਂ ਸਬੰਧੀ ਵਿਸ਼ਿਆਂ 'ਤੇ ਵਿਸ਼ੇਸ਼ ਤੌਰ 'ਤੇ ਕੰਮ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਟ੍ਰੈਫਿਕ, ਨਜਾਇਜ਼ ਕਬਜ਼ੇ, ਆਵਾਰਾ ਜਾਨਵਰਾਂ ਵਰਗੀਆਂ ਸਮੱਸਿਆ ਨਾਲ ਨਿਪਟਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਦੇ ਹੋਏ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ | ਸ਼ਹਿਰ ਵਿਚ ਨਜਾਇਜ਼ ਕਬਜ਼ਿਆਂ ਦੇ ਸਵਾਲ 'ਤੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਨਜਾਇਜ਼ ਕਬਜ਼ੇ ਹਟਾ ਲੈਣ | ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕ ਭਲਾਈ ਦੇ ਮੱਦੇਨਜ਼ਰ ਉਹ ਸਖ਼ਤ ਕਦਮ ਉਠਾਉਣ ਤੋਂ ਪਿੱਛੇ ਨਹੀਂ ਹਟਣਗੇ | ਕੋਮਲ ਮਿੱਤਲ ਨੇ ਕਿਹਾ ਕਿ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੰੁਚਾਉਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ, ਉੱਥੇ ਜ਼ਿਲ੍ਹੇ ਦੀ ਬਿਹਤਰੀ ਲਈ ਮੀਡੀਆ ਵੀ ਆਪਣੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਪ੍ਰਸ਼ਾਸਨ ਨੂੰ ਫੀਡ ਬੈਕ ਦੇਣ, ਤਾਂ ਜੋ ਹੋਰ ਸੁਧਾਰ ਕੀਤਾ ਜਾ ਸਕੇ | ਉਨ੍ਹਾਂ ਮੀਡੀਆ ਦੇ ਸਾਥੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਸਕਰਾਤਮਿਕ, ਰਚਨਾਤਮਿਕ ਕੰਮਾਂ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਲੋਕ ਹਿਤੈਸ਼ੀ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ-ਪ੍ਰਸਾਰ ਕਰਨ ਦੀ ਅਪੀਲ ਕੀਤੀ, ਤਾਂ ਜੋ ਵੱਧ ਤੋਂ ਵੱਧ ਲੋਕ ਸਰਕਾਰੀ ਯੋਜਨਾਵਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਦਾ ਲਾਭ ਲੈ ਸਕਣ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਵਿੱਕਰੀ 'ਤੇ ਪੂਰਨ ਪਾਬੰਦੀ ਹੈ | ਉਨ੍ਹਾਂ ਕਿਹਾ ਕਿ ਜਲਦ ਹੀ ਜ਼ਿਲ੍ਹੇ ਵਿਚ ਚੈਕਿੰਗ ਅਭਿਆਨ ਚਲਾਇਆ ਜਾਵੇਗਾ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਮੁਤਾਬਿਕ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਤੇ ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਵੀ ਮੌਜੂਦ ਸਨ |
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਪੰਚਾਇਤ ਸਕੱਤਰਾਂ/ਵੀ.ਡੀ.ਓਜ਼/ ਸੰਮਤੀ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਅੱਜ 10ਵੇਂ ਦਿਨ ਵਿਚ ਦਾਖਲ ਹੋ ਗਈ | ਇਸ ਮੌਕੇ ਦਿਲਾਵਰ ਸਿੰਘ ਬਲਾਕ ਪ੍ਰਧਾਨ, ਸੁਰਿੰਦਰਪਾਲ ਜ਼ਿਲ੍ਹਾ ਜਨਰਲ ਸਕੱਤਰ, ...
ਗੜ੍ਹਸ਼ੰਕਰ, 1 ਦਸੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ 4 ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 165 ਗ੍ਰਾਮ ਨਸ਼ੀਲਾ ਪਦਾਰਥ ਤੇ 20 ਗ੍ਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ ਨੇ ...
ਹੁਸ਼ਿਆਰਪੁਰ, 1 ਦਸੰਬਰ (ਨਰਿੰਦਰ ਸਿੰਘ ਬੱਡਲਾ)-ਰਾਈਟ ਟੂ ਐਜੂਕੇਸ਼ਨ ਐਕਟ 2009 ਅਤੇ ਮੂਲ ਸੰਵਿਧਾਨਕ ਅਧਿਕਾਰਾਂ ਦੀ ਧਾਰਾ 21ਏ ਕਹਿਣ ਨੂੰ ਦੇਸ਼ ਅੰਦਰ ਮੂਲ ਸੰਵਿਧਾਨਕ ਅਧਿਕਾਰ ਹਨ | ਜਿਨ੍ਹਾਂ ਅਧਿਕਾਰਾਂ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਮੁਫ਼ਤ ਤੇ ...
ਟਾਂਡਾ ਉੜਮੁੜ, 1 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਵੱਖ-ਵੱਖ 2 ਸੜਕ ਹਾਦਸਿਆਂ ਵਿਚ 3 ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀ ਹੋਏ ਲੋਕਾਂ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੰੁਚਾਇਆ, ਪਹਿਲਾਂ ਸੜਕ ਹਾਦਸਾ ਸਵੇਰੇ ਕਰੀਬ ...
ਟਾਂਡਾ ਉੜਮੁੜ, 1 ਦਸੰਬਰ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਟਾਂਡਾ ਵਿਚ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਤੇ ਸਕੱਤਰ ਕੋਰ ਕਮੇਟੀ ਪੰਜਾਬ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਬਣਾਏ ਗਏ 8 ਮੈਂਬਰੀ ਐਡਵਾਈਜ਼ਰੀ ਬੋਰਡ 'ਚ ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਨੂੰ ਸ਼ਾਮਿਲ ਕੀਤੇ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀ.ਪੀ.ਆਈ. (ਐਮ) ਦੀ ਮੀਟਿੰਗ ਸਾਥੀ ਗੁਰਬਖ਼ਸ਼ ਸਿੰਘ ਸੂਸ ਦੀ ਪ੍ਰਧਾਨਗੀ ਹੇਠ ਸ਼ਹੀਦ ਸਾਥੀ ਚੰਨਣ ਸਿੰਘ ਧੂਤ ਭਵਨ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਸਾਥੀ ਗੁਰਮੇਸ਼ ਸਿੰਘ ਨੇ ਦੱਸਿਆ ਕਿ ਫ਼ਿਰਕੂ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਚਾਇਤ ਸਕੱਤਰ/ਵੀ.ਡੀ.ਓ. ਯੂਨੀਅਨ ਬਲਾਕ ਹੁਸ਼ਿਆਰਪੁਰ-2 ਵਲੋਂ ਮੰਗਾਂ ਨੂੰ ਲੈ ਕੇ ਹੁਸ਼ਿਆਰਪੁਰ ਵਿਖੇ ਰੋਸ ਧਰਨਾ ਲਗਾਇਆ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਗੁਰਜਿੰਦਰ ਸਿੰਘ ਨੇ ਕਿਹਾ ਕਿ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਪ੍ਰਧਾਨ ਗੜ੍ਹਦੀਵਾਲਾ ਕ੍ਰਿਸ਼ਨਾ ਦੇਵੀ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਲਗਾਇਆ ਰੋਸ ਧਰਨਾ 6ਵੇਂ ਦਿਨ ਵੀ ਜਾਰੀ ...
ਟਾਂਡਾ ਉੜਮੁੜ, 1 ਦਸੰਬਰ (ਭਗਵਾਨ ਸਿੰਘ ਸੈਣੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਟਾਂਡਾ 'ਚ ਅੱਜ ਵਿਸ਼ਵ ਏਡਜ਼ ਦਿਵਸ ਮਨਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਸਤਵਿੰਦਰ ਕੌਰ ਦੀ ਅਗਵਾਈ 'ਚ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਏਡਜ਼ ਦੇ ਪ੍ਰਤੀ ਜਾਗਰੂਕ ...
ਦਸੂਹਾ, 1 ਦਸੰਬਰ (ਭੁੱਲਰ)- ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਰਜਿਸਟਰਡ ਦਸੂਹਾ ਵਲੋਂ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਬੁੱਕਾ ਭੇਟ ਕੀਤਾ ਗਿਆ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਪੁਲਿਸ ਨੇ ਘਰ 'ਚੋਂ ਸਾਮਾਨ ਚੋਰੀ ਕਰਨ ਦੇ ਦੋਸ਼ 'ਚ 3 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅੱਭੋਵਾਲ ਦੇ ਵਾਸੀ ਗੁਰਦਿਆਲ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ਦੌਰਾਨ ਇਕ ਕਥਿਤ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ | ਕਥਿਤ ਦੋਸ਼ੀ ਦੀ ਪਹਿਚਾਣ ਸਵਾਰਦੀਨ ਉਰਫ਼ ਸਵਾਰੂ ਵਾਸੀ ਜਾਂਗਣੀਵਾਲ ਵਜੋਂ ਹੋਈ ...
ਗੜ੍ਹਸ਼ੰਕਰ, 1 ਦਸੰਬਰ (ਧਾਲੀਵਾਲ)-ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਪੰਜਾਬ ਚੰਡੀਗੜ੍ਹ ਵਲੋਂ ਅੰਤਰਰਾਸ਼ਟਰੀ ਅਪੰਗਤਾ ਦਿਵਸ 2022 ਮੌਕੇ ਸ਼ਹੀਦ ਸਤਵੀਰ ਢਿੱਲੋਂ ਕਲੋਆ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ 2 ਦਸੰਬਰ ਨੂੰ ਸਵੇਰੇ 10.30 ਵਜੇ ਤੋਂ ਬੱਬਰ ਅਕਾਲੀ ਖ਼ਾਲਸਾ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਟਰੱਕ ਯੂਨੀਅਨ ਮੁਕੇਰੀਆਂ ਵਲੋਂ ਟਰੱਕ ਯੂਨੀਅਨ ਦੀ ਬਹਾਲੀ ਨੂੰ ਲੈ ਕੇ ਇਕ ਮੰਗ ਪੱਤਰ ਐਸ.ਡੀ.ਐਮ. ਮੁਕੇਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭੇਜਿਆ | ਯੂਨੀਅਨ ਦੇ ਆਗੂਆਂ ਕਿਹਾ ਕਿ ਟਰੱਕ ਯੂਨੀਅਨਾਂ ਨੂੰ ...
ਭੰਗਾਲਾ, 1 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਪੁਲਿਸ ਚੌਂਕੀ ਭੰਗਾਲਾ ਵਲੋਂ 9750 ਐਮ.ਐਲ. ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਚੌਂਕੀ ਇੰਚਾਰਜ ਏ.ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜੰਡਵਾਲ ...
ਭੰਗਾਲਾ, 1 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਵਾਰੀਅਰ ਸ਼ੂਟਿੰਗ ਅਕੈਡਮੀ ਭੰਗਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸ਼ੂਟਿੰਗ ਚੈਂਪੀਅਨਸ਼ਿੱਪ ਗੁਰਦਾਸਪੁਰ ਮੁਕਾਬਲੇ 'ਚ 23 ਮੈਡਲ ਜਿੱਤ ਕੇ ਅਕੈਡਮੀ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਸਬੰਧੀ ਪ੍ਰਧਾਨ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ)-ਸਿਵਲ ਸਰਜਨ ਡਾ: ਪ੍ਰੀਤਮਹਿੰਦਰ ਸਿੰਘ ਦੇ ਨਿਰਦੇਸ਼ਾਂ ਤੇ ਡਾ: ਐਸ.ਪੀ. ਸਿੰਘ ਐਸ.ਐਮ.ਓ. ਪੀ.ਐਚ.ਸੀ. ਮੰਡ ਭੰਡੇਰ ਦੀ ਅਗਵਾਈ 'ਚ ਐਚ.ਡਬਲਯੂ.ਸੀ. ਮੱਕੋਵਾਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਲਗਾਏ ਸੈਮੀਨਾਰ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਡਿਪਟੀ ਮੈਡੀਕਲ ਕਮਿਸ਼ਨ-ਕਮ-ਮੈਂਬਰ ਸਕੱਤਰ ਡਾ. ਹਰਬੰਸ ਕੌਰ ਨਿਰਦੇਸ਼ਾਂ 'ਤੇ ਹੈਲਪ ਏਜ਼ ਇੰਡੀਆ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਜ਼ਿਲ੍ਹਾ ਨਸ਼ਾ ਮੁਕਤੀ ਮੁੜ ...
ਗੜ੍ਹਦੀਵਾਲਾ, 1 ਦਸੰਬਰ (ਚੱਗਰ)-ਗ੍ਰਾਮ ਪੰਚਾਇਤ ਪਿੰਡ ਭੰਬੋਵਾਲ ਦਾ ਆਮ ਇਜਲਾਸ ਸਰਪੰਚ ਮੱਸੋ ਦੇਵੀ ਦੀ ਅਗਵਾਈ ਹੇਠ ਹੋਇਆ | ਜਿਸ ਵਿਚ ਮੈਡਮ ਊਸ਼ਾ ਠਾਕੁਰ ਏ.ਪੀ.ਓ., ਨਰੇਗਾ, ਜੀ.ਆਰ.ਐਸ. ਪਰਮਵੀਰ ਸਿੰਘ, ਸਾਮ ਸੁੰਦਰ ਤੇ ਰਾਕੇਸ਼ਵਰ ਵਾਟਰ ਸਪਲਾਈ ਵਿਸ਼ੇਸ਼ ਤੌਰ 'ਤੇ ਹਾਜ਼ਰ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਚੱਕੋਵਾਲ ਡਾ. ਬਲਦੇਵ ਸਿੰਘ ਦੀ ਅਗਵਾਈ ਹੇਠ ਪੀ.ਐਚ.ਸੀ. ਚੱਕੋਵਾਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸੈਮੀਨਾਰ ਦੌਰਾਨ ਐਸ.ਐਮ.ਓ. ਡਾ. ਬਲਦੇਵ ਸਿੰਘ ਨੇ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਨੂੰ ਬੇਸ਼ੱਕ ਪੰਜਾਬ ਵਾਸੀਆਂ ਨੇ ਭਾਰੀ ਬਹੁਮਤ ਦੇ ਕੇ ਪੰਜਾਬ 'ਚ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ, ਪ੍ਰੰਤੂ ਹੁਣ ਤੱਕ ਦੇ ਕਾਰਜਕਾਲ ਦੌਰਾਨ ਹੀ ਸਾਬਿਤ ਹੋ ਗਿਆ ਹੈ ਕਿ ਇਹ ਸਰਕਾਰ ...
ਕੋਟਫ਼ਤੂਹੀ, 1 ਦਸੰਬਰ (ਅਟਵਾਲ)-ਪਿੰਡ ਰਾਮਪੁਰ ਅਟਾਰੀ ਦੇ ਗੁਰਦੁਆਰਾ ਨਵੀ ਨਿਰਮਲ ਕੁਟੀਆ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਸੁੱਚਾ ਸਿੰਘ ਜੀ ਨੈਕੀ ਵਾਲਿਆਂ ਦੀ ਸਾਲਾਨਾ ਬਰਸੀ ਮੌਕੇ ਸੰਤ ...
ਕੋਟਫ਼ਤੂਹੀ, 1 ਦਸੰਬਰ (ਅਟਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਤੋਂ ਆਮ ਬਦਲੀਆਂ ਤੇ ਵੇਰਕਾ ਮਿਲਕਫੈੱਡ ਵਿਚ ਸਿਲੈੱਕਸ਼ਨ ਹੋਣ ਤੇ ਸਕੂਲ ਪਿ੍ੰਸੀਪਲ ਇੰਦਰਜੀਤ ਸਿੰਘ, ਸਕੂਲ ਇੰਚਾਰਜ ਜਤਿੰਦਰ ਸਿੰਘ ਤੇ ਸਮੂਹ ਸਟਾਫ਼ ਵੱਲੋਂ ਪਵਨ ਕੁਮਾਰ, ਜੈਤਸ਼ਾਹੂਦੀਪ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਨਰਸਿੰਗ ਕਾਲਜ ਦੇ ਜੀ.ਐਨ.ਐਮ. ਭਾਗ ਤੀਸਰੇ ਦੀਆਂ ਵਿਦਿਆਰਥਣਾਂ ਵਲੋਂ ਸੀਪਲ ਡਾ. ਅਰਚਨਾ ਗਰਗ, ਵਾਈਸ ਪਿ੍ੰਸੀਪਲ ਸਿਮਰਨਜੀਤ ਕੌਰ, ਐਸੋਸੀਏਟ ਪ੍ਰੋ. ਗੁਰਪ੍ਰੀਤ ਕੌਰ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸਵਾਮੀ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਸਹੋਦਿਆ ਦੇ ਖੇਡ ਮੁਕਾਬਲੇ ਕਰਵਾਏ | ਜਿਸ ਵਿਚ 24 ਸਕੂਲਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ | ਇਸ ਮੌਕੇ ਖੋ-ਖੋ, ਵਾਲੀਬਾਲ, ਸ਼ਤਰੰਜ ਅਤੇ ਯੋਗਾ ਦੇ ...
ਐਮਾਂ ਮਾਂਗਟ, 1 ਦਸੰਬਰ (ਗੁਰਾਇਆ)- ਐਸ.ਵੀ.ਐੱਨ., ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ ਪੰਡੋਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਤੇ ਸਵਾਮੀ ਵਿਚਾਰਾਨੰਦ ਸਰਸਵਤੀ ਜੀ ਦੀ 40ਵੀਂ ਬਰਸੀ ਨੂੰ ਸ਼ਰਧਾ ਨਾਲ ਮਨਾਉਂਦੇ ਹੋਏ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਸਮਾਗਮ ਵਿਚ ਮੁੱਖ ...
ਹੁਸ਼ਿਆਰਪੁਰ, 1 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ 'ਚ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰ: ਪ੍ਰਸ਼ਾਂਤ ਸੇਠੀ ਦੀ ਅਗਵਾਈ 'ਚ ਰੈੱਡ ਰਿਬਨ ਕਲੱਬ ਅਤੇ ਵਿਗਿਆਨ ਤੇ ਵਾਤਾਵਰਨ ...
ਭੰਗਾਲਾ, 1 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਜਤਿੰਦਰ ਕੁਮਾਰ ਦੀ ਅਗਵਾਈ ਹੇਠ ਸੀ. ਐਚ. ਸੀ. ਬੁੱਢਾਬੜ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਜਤਿੰਦਰ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸ਼ਵ ਏਡਜ਼ ਦਿਵਸ ਮੌਕੇ ਇਕ ਜਾਗਰੂਕਤਾ ਸਮਾਗਮ ਪੁਲਿਸ ਹਸਪਤਾਲ ਹੁਸ਼ਿਆਰਪੁਰ ਵਿਖੇ ਮੈਡੀਕਲ ਅਫ਼ਸਰ ਡਾ: ਆਸ਼ੀਸ਼ ਮੈਹਾਨ ਦੀ ਅਗਵਾਈ ਵਿਚ ਡਾ: ਸਿਹਤ ਵਿਭਾਗ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਆਯੋਜਿਤ ...
ਦਸੂਹਾ, 1 ਦਸੰਬਰ (ਭੁੱਲਰ)- 'ਰੋਜ਼ਾਨਾ ਅਜੀਤ' ਦੇ ਖੁੱਡਾ ਤੋਂ ਪੱਤਰਕਾਰ ਸਰਬਜੀਤ ਸਿੰਘ ਦੀ ਧਰਮ-ਪਤਨੀ ਪੂਜਾ ਰਾਣੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਮਿਤ ਪਿੰਡ ਗੰਭੋਵਾਲ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਸਲਾਨਾ ਖੇਲ ਦਿਵਸ ਦੇ ਸੰਬੰਧ ਵਿਚ ਇਕ ਸਮਾਗਮ ਸਕੂਲ ਦੀ ਚੇਅਰਪਰਸਨ ਸ਼ਿਖਾ ਸਮਿਆਲ ਦੀ ਪ੍ਰਧਾਨਗੀ ਤੇ ਪਿ੍ੰਸੀਪਲ ਠਾ. ਪ੍ਰਵੀਨ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ, ਜਿਸ ਵਿਚ ...
ਦਸੂਹਾ, 1 ਦਸੰਬਰ (ਕੌਸ਼ਲ)-ਹਲਕਾ ਦਸੂਹਾ ਦੇ ਲੋਕਾਂ ਨਾਲ ਕੀਤਾ ਇੱਕ ਇੱਕ ਵਾਅਦਾ ਪੂਰਾ ਕਰਨਾ ਤੇ ਸਰਕਾਰ ਦਾ ਹਰ ਇੱਕ ਲਾਭ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ | ਇਹ ਪ੍ਰਗਟਾਵਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ...
ਮਿਆਣੀ, 1 ਦਸੰਬਰ (ਹਰਜਿੰਦਰ ਸਿੰਘ ਮੁਲਤਾਨੀ)- ਸੂਬਾ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਇਕ ਕਰਮਵੀਰ ਸਿੰਘ ...
ਚੌਲਾਂਗ, 1 ਦਸੰਬਰ (ਪ.ਪ.)- ਅੱਡਾ ਚੌਲਾਂਗ ਵਿਖੇ ਪ੍ਰਵਾਸੀ ਮਜ਼ਦੂਰਾਂ ਕੋਲੋਂ ਮੋਬਾਈਲ ਫ਼ੋਨ ਖੋਹ ਕੇ ਅਣਪਛਾਤੇ ਬੁਲਟ ਮੋਟਰਸਾਈਕਲ ਸਵਾਰ ਦੇ ਫ਼ਰਾਰ ਹੋ ਗਏ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸ਼ਹਿਜ਼ਾਦ ਖ਼ਾਨ ਪੁੱਤਰ ਮੋਹਰਮ ਖ਼ਾਨ ਵਾਸੀ ਪਲੇਰਾ ਵਖਤਪੁਰਾ ਜ਼ਿਲ੍ਹਾ ...
ਦਸੂਹਾ, 1 ਦਸੰਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਕਰਵਾਏ ਇੰਟਰ ਕਾਲਜ ਐਥਲੈਟਿਕਸ ਮੁਕਾਬਲਿਆਂ ਵਿਚੋਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀ ਗੁੱਗ ਕੌਰ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਪੰਜਾਬ ਯੂਨੀਵਰਸਿਟੀ ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ...
ਡਰੋਲੀ ਕਲਾਂ, 1 ਦਸੰਬਰ (ਸੰਤੋਖ ਸਿਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਯੁਵਕ ਮੇਲੇ ਦਾ ਆਰੰਭ ਮੁੱਖ ਮਹਿਮਾਨ ਗੁਰਮੀਤ ਸਿੰਘ ਹੇਅਰ ਉਚੇਰੀ ਸਿੱਖਿਆ ਮੰਤਰੀ ਪੰਜਾਬ ਅਤੇ ਡਾ. ਪਿ੍ਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ...
ਟਾਂਡਾ ਉੜਮੁੜ, 1 ਦਸੰਬਰ (ਕੁਲਬੀਰ ਸਿੰਘ ਗੁਰਾਇਆ)-ਸਥਾਨਕ ਇਨੋਵੇਟਿਵ ਜੂਨੀਅਰ ਸਕੂਲ ਉੜਮੁੜ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਸੁਖਵਿੰਦਰ ਅਰੋੜਾ ਦੇ ਦਿਸ਼ਾ ਨਿਰਦੇਸ਼ ਤੇ ਪਿ੍ੰਸੀਪਲ ਜਤਿੰਦਰ ਕੌਰ ਅਰੋੜਾ ਦੀ ਅਗਵਾਈ ਵਿਚ ਕਰਵਾਇਆ | ...
ਹੁਸ਼ਿਆਰਪੁਰ, 1 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ 1 ਜਨਵਰੀ 2023 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 8 ਦਸੰਬਰ 2022 ਤੱਕ ਕੀਤਾ ...
ਹੁਸ਼ਿਆਰਪੁਰ, 1 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਦੇ 8 ਮੈਂਬਰੀ ਐਡਵਾਈਜ਼ਰੀ ਬੋਰਡ 'ਚ ਹੁਸ਼ਿਆਰਪੁਰ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਨੂੰ ਸ਼ਾਮਿਲ ਕੀਤੇ ਜਾਣ 'ਤੇ ਜ਼ਿਲ੍ਹਾ ਅਕਾਲੀ ਦਲ ਦੇ ਸੀਨੀਅਰ ਆਗੂਆਂ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਵਿਖੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ | ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਸ਼ਵ ਵਿਚ ਹਰ ਸਾਲ 1 ਦਸੰਬਰ ਨੂੰ ਏਡਜ਼ ...
ਕੋਟਫ਼ਤੂਹੀ, 1 ਦਸੰਬਰ (ਅਟਵਾਲ)-ਪਿੰਡ ਖੈਰੜ-ਅੱਛਰਵਾਲ ਵਿਖੇ ਗੁਰੂ ਕੀ ਰਸੋਈ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ. ਵੀਰਾਂ, ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ ਤੇ ਸਾਹਿਬਜ਼ਾਦੇ ਸੇਵਕ ਜਥਾ ਸਰਹਾਲਾ ਖ਼ੁਰਦ ਦੇ ਸਹਿਯੋਗ ਨਾਲ ਗੁਰਮਤਿ ਮੁਕਾਬਲੇ ਕਰਵਾਏ ...
ਮੁਕੇਰੀਆਂ, 1 ਦਸੰਬਰ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਵਲੋਂ ਇੱਕ ਵਿਅਕਤੀ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਏ. ਐਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਟਾਂਡਾ ਰਾਮ ਸਹਾਏ ਦੇ ਪੋਲਟਰੀ ਫਾਰਮ ਨਜ਼ਦੀਕ ਕਿਸੇ ਮੁੱਖ ਵਰ ਦੀ ਇਤਲਾਹ 'ਤੇ ਰੇਡ ...
ਦਸੂਹਾ, 1 ਦਸੰਬਰ (ਭੁੱਲਰ)-ਪੀ.ਐਚ.ਸੀ. ਸਿਹਤ ਕੇਂਦਰ ਮੰਡ ਪੰਧੇਰ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਐਸ.ਐਮ.ਓ ਡਾ. ਐ;.ਪੀ.ਸਿੰਘ, ਡਾ. ਅਨੁਰਿੰਦਰ ਸਿੰਘ ਨੇ ਲੋਕਾਂ ਨੂੰ ਏਡਜ਼ ਬਾਰੇ ਜਾਣਕਾਰੀ ਦਿੰਦੇ ਹੋਏ ਏਡਜ਼ ਤੋਂ ਬਚਾਅ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX