ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਭਾਈ ਸਰਬਜੀਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਦਾ ਜਥਾ ਕਰਤਾਰਪੁਰ ਸਾਹਿਬ (ਪਾਕਿ:) ਤੋਂ ਪਰਤਿਆ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰੂ ਕੀ ਰਸੋਈ ਵਲੋਂ ਪੰਥ ਪ੍ਰਸਿੱਧ ਵਿਦਵਾਨ ਭਾਈ ਸਰਬਜੀਤ ਸਿੰਘ ਦੀ ਅਗਵਾਈ ਹੇਠ ਭੇਜਿਆ ਗਿਆ 220 ਮੈਂਬਰਾਂ ਦਾ ਜਥਾ ਦਰਸ਼ਨ ਦੀਦਾਰ ਕਰਕੇ ਦੇਰ ਰਾਤ ਵਾਪਸ ਪਰਤਿਆ | ਨਵਾਂਸ਼ਹਿਰ, ਪਿੰਡ ਭਾਰਟਾ ਖੁਰਦ ਅਤੇ ਗੋਬਿੰਦਪੁਰ ਤੋਂ ਇਕੋ ਸਮੇਂ ਰਵਾਨਾ ਹੋਈਆਂ ਚਾਰ ਬੱਸਾਂ ਤੋਂ ਇਲਾਵਾ ਜਥੇ ਨਾਲ ਤਿੰਨ ਨਿੱਜੀ ਵਾਹਨ ਵੀ ਮੌਜੂਦ ਸਨ | ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੁੱਖ ਪ੍ਰਬੰਧਕ ਭਾਈ ਗੋਬਿੰਦ ਸਿੰਘ ਵੱਲੋਂ ਭਾਈ ਸਰਬਜੀਤ ਸਿੰਘ ਅਤੇ ਸਮੁੱਚੇ ਜਥੇ ਨੂੰ ਜੀ ਆਇਆਂ ਕਿਹਾ ਗਿਆ | ਜਥੇ ਨਾਲ ਹਰੀ ਦਰਬਾਰ ਅਟਾਰੀ ਦੇ ਵਿਦਿਆਰਥੀਆਂ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਅਤੇ ਮਨਮੋਹਕ ਕੀਰਤਨ ਕੀਤਾ | ਇਸ ਤੋਂ ਬਾਅਦ ਗਿਆਨੀ ਸਰਬਜੀਤ ਸਿੰਘ ਦੇ ਸਪੁੱਤਰ ਭਾਈ ਏਕਮਜੋਤ ਸਿੰਘ ਅਤੇ ਭਾਈ ਵਰਿੰਦਰ ਸਿੰਘ ਕੰਗ ਦੇ ਜਥੇ ਨੇ ਵੀ ਸੰਗਤਾਂ ਨੂੰ ਸ਼ਬਦ ਗਾਇਨ ਕਰਕੇ ਮਨਮੁੱਗਧ ਕੀਤਾ | ਅੰਤ ਵਿਚ ਭਾਈ ਸਰਬਜੀਤ ਸਿੰਘ ਜੀ ਵੱਲੋਂ ਕਥਾ ਰਾਹੀਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਪਾਵਨ ਅਸਥਾਨ ਤੇ ਕਰੀਬ ਪੰਜ ਸੌਂ ਸਾਲ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਅਤੇ ਉਨ੍ਹਾਂ ਵਲੋਂ ਸੰਗਤਾਂ ਨੂੰ ਬਖ਼ਸ਼ੇ ਗਏ ਉਪਦੇਸ਼ ਦਾ ਜ਼ਿਕਰ ਕਰਦਿਆਂ ਭਾਈ ਸਰਬਜੀਤ ਸਿੰਘ ਜੀ ਨੇ ਵਿਸ਼ੇਸ਼ ਮਾਹੌਲ ਦੀ ਸਿਰਜਣਾ ਕਰ ਦਿੱਤੀ | ਦੀਵਾਨ ਦੀ ਸਮਾਪਤੀ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ, ਗੁਰੂ ਕੀ ਰਸੋਈ ਅਤੇ ਭਾਈ ਸਰਬਜੀਤ ਸਿੰਘ ਵਲੋਂ ਅਲੱਗ-ਅਲੱਗ ਤੌਰ 'ਤੇ ਭਾਈ ਗੋਬਿੰਦ ਸਿੰਘ ਦੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਭਾਈ ਗੋਬਿੰਦ ਸਿੰਘ ਜੀ ਤੋਂ ਇਲਾਵਾ ਉੱਥੇ ਸੇਵਾ ਨਿਭਾਅ ਰਹੇ ਸਮੁੱਚੇ ਸਟਾਫ਼ ਦਾ ਵੀ ਭਾਈ ਸਾਹਿਬ ਅਤੇ ਸੋਸਾਇਟੀ ਵੱਲੋਂ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਜਥੇ ਦੇ ਨਾਲ ਗਏ ਦੀਦਾਰ ਸਿੰਘ ਡੀ.ਐੱਸ.ਪੀ., ਭਾਈ ਅਮਰੀਕ ਸਿੰਘ ਗੁਰੂ ਕੀ ਰਸੋਈ, ਸੁਖਵਿੰਦਰ ਸਿੰਘ ਗੋਬਿੰਦਪੁਰ, ਨਿਰਮਲ ਸਿੰਘ ਭਾਰਟਾ ਖੁਰਦ, ਸੁਰਿੰਦਰ ਸਿੰਘ ਕਰਮ, ਭਾਈ ਗੁਰਲਾਲ ਸਿੰਘ ਦਮਦਮੀ ਟਕਸਾਲ ਕਥਾਵਾਚਕ, ਸੁਖਦੇਵ ਸਿੰਘ ਮਾਨ ਪ੍ਰਧਾਨ ਗੁ: ਅੱਡਾ ਲਾਰੀਆਂ ਰਾਹੋਂ, ਕੁਲਜੀਤ ਸਿੰਘ ਖ਼ਾਲਸਾ, ਹਰੀ ਦਰਬਾਰ ਅਟਾਰੀ ਅਤੇ ਭਾਈ ਵਰਿੰਦਰ ਸਿੰਘ ਕੰਗ ਦੇ ਰਾਗੀ ਜਥਿਆਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨ ਕੀਤਾ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਉਪਰੰਤ ਸੁਸਾਇਟੀ ਵੱਲੋਂ ਛੇਵੀਂ ਵਾਰ ਜਥਾ ਗੁਰੂ ਚਰਨਾਂ ਵਿਚ ਨਤਮਸਤਕ ਹੋਇਆ ਜਿਸ ਵਿਚ ਕਰੀਬ 220 ਸ਼ਰਧਾਲੂ ਸ਼ਾਮਲ ਸਨ ਅਤੇ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਜਥਾ ਸੀ, ਜਿਨ੍ਹਾਂ ਵਿਚ ਡਾ: ਸੁਰਿੰਦਰਮੋਹਨ ਸਿੰਘ ਸਿੱਧੂ ਜਾਡਲਾ, ਮਲਕੀਤ ਸਿੰਘ ਸੰਤੋਖਗੜ੍ਹ, ਸਤਨਾਮ ਸਿੰਘ ਗੁਲ੍ਹਾਟੀ, ਜੋਗਿੰਦਰ ਸਿੰਘ ਨਰੂਲਾ, ਸਤਨਾਮ ਸਿੰਘ ਸਿੰਘ ਕੰਵਲ, ਗੁਰਦੇਵ ਸਿੰਘ ਗਹੂੰਣ, ਦਲਜੀਤ ਸਿੰਘ, ਪਰਮਿੰਦਰ ਸਿੰਘ ਐੱਸ.ਡੀ. ਓ., ਤਰਸੇਮ ਸਿੰਘ, ਬੀਬੀ ਮਨਜਿੰਦਰ ਕੌਰ ਪ੍ਰਧਾਨ ਮਾਤਾ ਗੁੱਜਰ ਕੌਰ ਸੁਸਾਇਟੀ, ਤਰਨਜੀਤ ਸਿੰਘ ਮੋਰਾਂਵਾਲੀ, ਜਸਵਿੰਦਰ ਕੌਰ ਖੰਗੂੜਾ, ਨਿਰਮਲ ਕੌਰ, ਜਗਦੀਸ਼ ਕੌਰ ਕਲਸੀ ਬੰਗਾ, ਹਰਭਜਨ ਸਿੰਘ ਬੰਗਾ ਤੇ ਹੋਰ ਸੰਗਤਾਂ ਸ਼ਾਮਲ ਸਨ |

ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਵਿਚ 'ਆਪ' ਸਰਕਾਰ ਫਲਾਪ-ਪ੍ਰਵੀਨ ਬੰਗਾ

ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)- 6 ਦਸੰਬਰ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ 'ਤੇ ਤਲਵੰਡੀ ਸਾਬੋ ਵਿਖੇ ਸੂਬਾ ਪੱਧਰੀ ਸਮਾਗਮ ਦੀ ਤਿਆਰੀ ਸਬੰਧੀ ਵਿਧਾਨ ਸਭਾ ਹਲਕਾ ਬੰਗਾ ਦੇ ਪ੍ਰਧਾਨ ਜੈ ਪਾਲ ਸੁੰਡਾ ਦੀ ਰਿਹਾਇਸ਼ ਭਰੋਮਜਾਰਾ ਵਿਖੇ ...

ਪੂਰੀ ਖ਼ਬਰ »

ਵਿਧਾਇਕ ਸੁੱਖੀ ਸ਼ੁਕਰਾਨੇ ਹਿਤ ਗੁਰਦੁਆਰਾ ਚਰਨ ਕੰਵਲ ਬੰਗਾ ਵਿਖੇ ਨਤਮਸਤਕ

ਬੰਗਾ, 1 ਦਸੰਬਰ (ਕਰਮ ਲਧਾਣਾ)- ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾਕਟਰ ਸੁਖਵਿੰਦਰ ਕੁਮਾਰ ਸੁਖੀ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੌਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਬੰਗਾ ਦੀ ਸਮੁੱਚੀ ਸੀਨੀਅਰ ਲੀਡਰਸ਼ਿੱਪ ਵਾਹਿਗੁਰੂ ਜੀ ...

ਪੂਰੀ ਖ਼ਬਰ »

ਬੂਥ ਪੱਧਰੀ ਵਿਸ਼ੇਸ਼ ਕੈਂਪ 3 ਤੇ 4 ਦਸੰਬਰ ਨੂੰ ਲਾਏ ਜਾਣਗੇ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਾਂ ਦੀ ਸਰਸਰੀ ਸੁਧਾਈ-2023 ਮੁਹਿੰਮ ਤਹਿਤ ਇੱਕ ਜਨਵਰੀ 2023 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਦੀ ਵੋਟ ਬਣਾਉਣ, ਮੌਜੂਦਾ ਵੋਟ 'ਚ ਦਰੁਸਤੀ ਕਰਵਾਉਣ ਤੇ ਵੋਟਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬੀ.ਐਲ.ਓਜ਼ ਨੂੰ ਹਫ਼ਤੇ 'ਚ ਦੋ ਛੱੁਟੀਆਂ ਤੇ ਬਦਲ-ਬਦਲ ਕੇ ਡਿਊਟੀ ਦੇਣ ਨੂੰ ਤਰਜੀਹ ਦੇਵੇ-ਵਿਜੇ ਕੰਗਰੋੜ

ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)- ਪੰਜਾਬ ਸਰਕਾਰ ਤੇ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਜੇ ਕੰਗਰੋੜ, ਮਾ. ਭਗਵਾਨ ਦਾਸ ਜੱਸੋਮਜਾਰਾ, ਰਜਿੰਦਰ ਕੁਮਾਰ ਬਸਰਾ, ਸੁਖਦੇਵ ਸਿੰਘ, ਕੁਲਜਿੰਦਰ ਸਿੰਘ ਕਾਹਲੋਂ ਤੇ ਰਣਦੀਪ ਕੌਰ ਆਦਿ ਬੀ.ਐਲ.ਓ. ਦੀਆਂ ...

ਪੂਰੀ ਖ਼ਬਰ »

ਵਧੇਰੇ ਪਾਣੀ ਪੀਣ ਦੀ ਆਦਤ ਨਾਲ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ- ਡਾ.ਬਲਵਿੰਦਰ ਸਿੰਘ

ਔੜ, 1 ਦਸੰਬਰ (ਜਰਨੈਲ ਸਿੰਘ ਖੁਰਦ)- ਅੱਜ ਕੱਲ੍ਹ ਭੱਜ ਦੌੜ ਦੇ ਸਮੇਂ ਵਿਚ ਜਦੋਂ ਇਨਸਾਨ ਜ਼ਰੂਰਤ ਨਾਲੋਂ ਵੱਧ ਰੁੱਝਿਆਂ ਹੋਇਆ ਹੈ, ਤਾਂ ਇਸ ਭੱਜ ਦੌੜ ਦੌਰਾਨ ਹਰ ਇਕ ਇਨਸਾਨ ਕਿਸੇ ਨਾ ਕਿਸੀ ਬਿਮਾਰੀ ਨਾਲ ਪੀੜਤ ਹੈ ਖ਼ਾਸ ਕਰਕੇ ਪੇਟ ਦੇ ਰੋਗ ਦਿਨ ਪ੍ਰਤੀ ਵਧਦੇ ਜਾ ਰਹੇ ਹਨ ...

ਪੂਰੀ ਖ਼ਬਰ »

ਸੰੂਢ 'ਚ ਮੈਡੀਕਲ ਕੈਂਪ 4 ਨੂੰ - ਡਾ. ਕਸ਼ਮੀਰ ਚੰਦ

ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)- ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੰੂਢ ਵਿਖੇ ਡਾ. ਬੀ.ਆਰ. ਅੰਬੇਡਕਰ ਸੁਸਾਇਟੀ ਬੰਗਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਬੀ.ਆਰ. ਅੰਬੇਡਕਰ, ਸਮਾਜ ਸੁਧਾਰਕ ਜੋਤੀ ਰਾਓ ਫੂਲੇ ਤੇ ਦੇਸ਼ ਦੀ ਪਹਿਲੀ ਮਹਿਲਾ ਅਧਿਆਪਕਾ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਰੁੱਖਾਂ ਦੀ ਕਟਾਈ 'ਤੇ ਪਾਬੰਦੀ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਮੁਸਕਾਨ ਨੂੰ ਐਨ.ਆਰ.ਆਈ. ਪਰਿਵਾਰ ਵਲੋਂ 65000 ਰੁਪਏ ਦੀ ਨਗਦ ਰਾਸ਼ੀ ਭੇਟ

ਕਟਾਰੀਆਂ, 1 ਦਸੰਬਰ (ਨਵਜੋਤ ਸਿੰਘ ਜੱਖੂ)- ਕਿੱਕ ਬਾਕਸਿੰਗ 'ਚ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਲਈ ਸੋਨ ਤਗਮੇ ਜਿੱਤ ਕੇ ਧੰੁਮਾਂ ਪਾਉਣ ਵਾਲੀ ਹਲਕਾ ਬੰਗਾ ਦੇ ਪਿੰਡ ਸੱਲ੍ਹ ਕਲਾਂ ਦੀ ਬੇਟੀ ਮੁਸਕਾਨ ਬੈਂਕਕੋਕ ਥਾਈਲੈਂਡ ਵਿਖੇ 10 ਤੋਂ 18 ਦਸੰਬਰ ਤੱਕ ਹੋ ਰਹੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁਕੰਦਪੁਰ ਸਕੂਲ ਦੇ ਅਧਿਆਪਕ ਦਾ ਸਟੇਟ ਪੱਧਰੀ ਟੀਚਰ ਫੈਸਟ 2022 'ਤੇ ਸਨਮਾਨ

ਮੁਕੰਦਪੁਰ, 1 ਦਸੰਬਰ (ਅਮਰੀਕ ਸਿੰਘ ਢੀਂਡਸਾ)- ਪਿਛਲੇ ਦਿਨੀਂ ਸਿੱਖਿਆ ਵਿਭਾਗ ਅਤੇ ਐੱਸ.ਸੀ.ਈ.ਆਰ.ਟੀ ਵਲੋਂ ਕਰਵਾਏ ਗਏ ਸਟੇਟ ਪੱਧਰੀ ਟੀਚਰ ਫੈਸਟ 2022 ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰ. ਅਮਰਜੀਤ ਖਟਕੜ ਵਲੋਂ ਦੱਸਿਆ ਗਿਆ ਕਿ ਇੰਦਰਜੀਤ ਪਾਲ ਲੈਕਚਰਾਰ ਅਰਥ ਸ਼ਾਸਤਰ ...

ਪੂਰੀ ਖ਼ਬਰ »

ਕਿਰਤੀ ਪਰਿਵਾਰ ਦੀਆਂ ਚਾਰ ਮੱਝਾਂ ਚੋਰੀ-ਲੱਖਾਂ ਦਾ ਹੋਇਆ ਨੁਕਸਾਨ

ਜਾਡਲਾ, 1 ਦਸੰਬਰ (ਬੱਲੀ)- ਬੀਤੀ ਰਾਤ ਲਾਗਲੇ ਪਿੰਡ ਠਠਿਆਲਾ ਢਾਹਾ (ਬਲਾਚੌਰ) ਦੇ ਇਕ ਕਿਰਤੀ ਪਰਿਵਾਰ ਦੀਆਂ ਦੋ ਦੁੱਧ ਦਿੰਦੀਆਂ ਮੱਝਾਂ ਤੇ ਦੋ ਝੋਟੀਆਂ ਚੋਰੀ ਹੋਣ ਨਾਲ ਪਰਿਵਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ | ਪਤਾ ਲੱਗਾ ਹੈ ਉਕਤ ਪਰਿਵਾਰ ਰੋਜ਼ਾਨਾ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਨੇ ਪਿ੍ੰਸੀਪਲ ਦਾ ਚਾਰਜ ਸੰਭਾਲਿਆ

ਜਾਡਲਾ, 1 ਦਸੰਬਰ (ਬੱਲੀ)- ਅੱਜ ਪਿ੍ੰ. ਡਾ. ਬਲਜੀਤ ਕੌਰ ਨੇ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਚਾਰਜ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਪੀ.ਈ.ਐੱਸ. ਗਰੁੱਪ ਏ ਵਿਚ ਕੰਮ ਕਰਦੇ ਅਧਿਕਾਰੀਆਂ ਦੀਆਂ ਬਦਲੀਆਂ ਵਿਚ ਹੋਈ ਬਦਲੀ ਉਪਰੰਤ ਸੰਭਾਲ ਲਿਆ ਹੈ | ਇਲਾਕੇ ...

ਪੂਰੀ ਖ਼ਬਰ »

ਕੂਲਰ, ਗਮਲੇ, ਫਰਿੱਜ ਦੀ ਟ੍ਰੇਅ ਤੇ ਹੋਰ ਪਾਣੀ ਨਾਲ ਭਰੇ ਭਾਂਡਿਆਂ ਨੂੰ ਹਫ਼ਤੇ ਵਿਚ ਇਕ ਵਾਰ ਜ਼ਰੂਰ ਸਾਫ਼ ਕਰੋ- ਡਾ. ਰਾਕੇਸ਼ ਪਾਲ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਨੇ ਡੇਂਗੂ ਦੀ ਰੋਕਥਾਮ ਲਈ ਸਰਵੇਖਣ ਤੇ ਜਾਗਰੂਕਤਾ ਤੇ ਜਾਂਚ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 3 ਰੋਜ਼ਾ ਯੁਵਕ ਮੇਲੇ ਦਾ ਸ਼ਾਨਦਾਰ ਆਗਾਜ਼

ਡਰੋਲੀ ਕਲਾਂ, 1 ਦਸੰਬਰ (ਸੰਤੋਖ ਸਿਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਯੁਵਕ ਮੇਲੇ ਦਾ ਆਰੰਭ ਮੁੱਖ ਮਹਿਮਾਨ ਗੁਰਮੀਤ ਸਿੰਘ ਹੇਅਰ ਉਚੇਰੀ ਸਿੱਖਿਆ ਮੰਤਰੀ ਪੰਜਾਬ ਅਤੇ ਡਾ. ਪਿ੍ਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਕਰਵਾਇਆ ਵਿਸ਼ੇਸ਼ ਸੈਮੀਨਾਰ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀਆਂ ਹਦਾਇਤਾਂ 'ਤੇ ਜ਼ਿਲ੍ਹੇ ਵਿਚ ਆਰੰਭੇ ਪ੍ਰਾਜੈਕਟ ਉਡਾਰੀਆਂ-ਸੋਚਾਂ ...

ਪੂਰੀ ਖ਼ਬਰ »

ਸਤਿਸੰਗ ਕਰਨ ਨਾਲ ਗਿਆਨ ਵਿਚ ਵਾਧਾ ਤੇ ਪ੍ਰਮਾਤਮਾ ਦੀ ਖ਼ੁਸ਼ੀ ਮਿਲਦੀ ਹੈ- ਭੂਰੀਵਾਲੇ

ਟੱਪਰੀਆਂ ਖੁਰਦ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਸ੍ਰੀ ਰਾਮਸਰ ਮੋਕਸ਼ ਧਾਮ ਟੱਪਰੀਆਂ ਖੁਰਦ ਵਿਖੇ ਮਹੀਨਾਵਾਰ ਅਸ਼ਟਮੀ ਸਮਾਗਮ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ...

ਪੂਰੀ ਖ਼ਬਰ »

ਸੋਢੀਆਂ ਸਰਕਾਰੀ ਪ੍ਰਾਇਮਰੀ ਸਕੂਲ 'ਚ ਖਿਡਾਰੀਆਂ ਦਾ ਸਨਮਾਨ

ਸਾਹਲੋਂ, 1 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੋਢੀਆਂ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ | ਜਿਸ ਵਿਚ ਜ਼ਿਲ੍ਹਾ ਪੱਧਰੀ ਅਤੇ ਬਾਲਕ ਪੱਧਰੀ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਦਫ਼ਤਰ ਨੂੰ ਵਧੀਆਂ ਸੇਵਾਵਾਂ ਦੇਣ ਹਿਤ ਸਨਮਾਨਿਤ ਕੀਤਾ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਾਨੂੰ ਆਪਣਾ ਕੰਮ ਇਮਾਨਦਾਰੀ, ਤਨਦੇਹੀ ਤੇ ਵਫ਼ਾਦਾਰੀ ਨਾਲ ਕਰਨਾ ਚਾਹੀਦਾ ਹੈ | ਇਹ ਵਿਚਾਰ ਵਰਿੰਦਰ ਕੁਮਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸ), ਸ਼ਹੀਦ ਭਗਤ ਸਿੰਘ ਨਗਰ ਨੇ ਦਫ਼ਤਰ ਵਿਚ ਬਤੌਰ ਸੇਵਾਦਾਰ ਸੇਵਾ ਮੁਕਤ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਵਿਖੇ ਮੁਫ਼ਤ ਮੈਡੀਕਲ ਕੈਂਪ 5 ਦਸੰਬਰ ਨੂੰ

ਪੋਜੇਵਾਲ ਸਰਾਂ, 1 ਦਸੰਬਰ (ਨਵਾਂਗਰਾਈਾ)- ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਵਲੋਂ ਟਰੱਸਟ ਦੇ ਬਾਨੀ ਬਾਬਾ ਬੁੱਧ ਸਿੰਘ ਢਾਹਾਂ ਦੇ ਜਨਮ ਦਿਨ ਮੌਕੇ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਨਵਾਂਗਰਾਂ ਵਿਖੇ ਮੈਡੀਕਲ ਕੈਂਪ ਲਗਾਇਆ ...

ਪੂਰੀ ਖ਼ਬਰ »

ਹਲਕਾ ਬਲਾਚੌਰ ਦੇ ਵੱਖ-ਵੱਖ ਸਥਾਨਾਂ 'ਤੇ ਜਲਦ ਹੀ 6 ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ-ਸੰਤੋਸ਼ ਕਟਾਰੀਆ

ਸੜੋਆ, 1 ਦਸੰਬਰ (ਨਾਨੋਵਾਲੀਆ)- ਸੂਬਾ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਬਲਾਚੌਰ ਦੇ ਵੱਖ-ਵੱਖ ਥਾਵਾਂ 'ਤੇ ਜਲਦ ਹੀ 6 ਮਹੱਲਾ ਕਲੀਨਿਕ ਖੋਲੇ ਜਾਣਗੇ | ਇਹ ਵਿਚਾਰ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਪਿੰਡ ਕਰੀਮਪੁਰ ਧਿਆਨੀ ਵਿਖੇ ਪ੍ਰਗਟ ਕੀਤੇ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਵੈੱਲਫੇਅਰ ਸੁਸਾਇਟੀ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਨਵਾਂਸ਼ਹਿਰ ਟਰੱਕ ਅਪਰੇਟਰ ਵੈੱਲਫੇਅਰ ਸੁਸਾਇਟੀ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਦਿੱਤਾ, ਜਿਸ ਵਿਚ 2017 ਨੂੰ ਕਾਂਗਰਸ ਸਰਕਾਰ ਸਮੇਂ ਜੋ ਕਿ ਟਰੱਕ ਯੂਨੀਅਨ ਨੂੰ ਤੋੜਨ ਦੇ ਕੁਝ ਗ਼ਲਤ ਫ਼ੈਸਲੇ ਲਏ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕਮਲ ਨੇ ਕਿਹਾ ਕਿ ਏਡਜ਼ ਇਕ ਭਿਆਨਕ ਰੋਗ ਹੈ, ਇਸ ਬਾਰੇ ਜਾਗਰੂਕਤਾ ਹੋਣੀ ਬਹੁਤ ਹੀ ਜ਼ਰੂਰੀ ਹੈ | ...

ਪੂਰੀ ਖ਼ਬਰ »

ਬੰਦ ਪਏ ਵਿਕਾਸ ਕਾਰਜ ਚਾਲੂ ਕਰਨ ਲਈ ਪਿੰਡ ਛਦੌੜੀ ਦੀ ਪੰਚਾਇਤ ਨੇ ਵਿਧਾਇਕਾ ਨੂੰ ਦਿੱਤਾ ਮੰਗ ਪੱਤਰ

ਮਜਾਰੀ/ਸਾਹਿਬਾ, 1 ਦਸੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿਚ ਆਉਣ ਤੋਂ ਬਾਅਦ ਪਿੰਡ ਛਦੌੜੀ ਵਿਖੇ ਬੰਦ ਪਏ ਵਿਕਾਸ ਕਾਰਜਾਂ ਨੂੰ ਮੁੜ ਸ਼ੁਰੂ ਕਰਨ ਲਈ ਪਿੰਡ ਛਦੌੜੀ ਵਿਖੇ ਪੰਚਾਇਤ ਵਲੋਂ ਹਲਕਾ ਵਿਧਾਇਕਾ ਮੈਡਮ ਸੰਤੋਸ਼ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸ.) ਨੇ ਘਰ-ਘਰ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਨਵੇਂ ਸੈਸ਼ਨ ਲਈ ਦਾਖ਼ਲਾ ਮੁਹਿੰਮ ਦਾ ਸੁੱਭ ਆਗਾਜ਼ ਵਰਿੰਦਰ ਕੁਮਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ), ਸ਼ਹੀਦ ਭਗਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਭਾਨ ...

ਪੂਰੀ ਖ਼ਬਰ »

ਨਗਰ ਕੌਂਸਲ ਬਲਾਚੌਰ ਦੇ ਵਾਰਡਬੰਦੀ 'ਚ ਬਦਲਾਅ ਲਈ 'ਆਪ' ਨੇ ਕੀਤੀ ਤਿਆਰੀ

ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਨਗਰ ਕੌਂਸਲ ਬਲਾਚੌਰ ਦੀਆਂ ਚੋਣਾਂ ਲਈ ਸੱਤਾ ਧਿਰ ਤੇ ਹੋਰ ਸਿਆਸੀ ਪਾਰਟੀਆਂ ਦੁਆਰਾ ਖਿੱਚੀ ਤਿਆਰੀ ਠੰਢ ਦੇ ਮੌਸਮ ਵਿਚ ਸਿਆਸੀ ਪਾਰਾ ਦਿਨ ਬ ਦਿਨ ਚੜ੍ਹ ਰਿਹਾ ਹੈ | ਨਗਰ ਕੌਂਸਲ ਚੋਣਾਂ ਜਿੱਤਣ ਦੇ ਮਕਸਦ ਨਾਲ ਮੌਜੂਦਾ ਸੱਤਾ ਧਿਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਨਵੇ ਜਥੇਬੰਦਕ ਢਾਂਚੇ ਦੇ ਐਲਾਨ 'ਤੇ ਅਕਾਲੀ ਵਰਕਰਾਂ ਤੇ ਆਗੂਆਂ ਵਿਚ ਖ਼ੁਸ਼ੀ

ਬਲਾਚੌਰ, 1 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜਿਹੜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਹਨ, ਵਲੋਂ ਅਕਾਲੀ ਦਲ ਦੇ ਨਵੇਂ ਢਾਂਚੇ ਦੇ ਕੀਤੇ ਐਲਾਨ ਤਹਿਤ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਸਾਈਾ ਜੋਗਿੰਦਰ ਸ਼ਾਹ ਨੌਸ਼ਾਹੀ ਕਾਦਰੀ ਦਾ ਸਾਲਾਨਾ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਕਟਾਰੀਆਂ, 1 ਦਸੰਬਰ (ਨਵਜੋਤ ਸਿੰਘ ਜੱਖੂ)- ਸਾਈਾ ਅਵਿਨਾਸ਼ ਸ਼ਾਹ ਕਾਦਰੀ ਸੀਨੀਅਰ ਮੀਤ ਪ੍ਰਧਾਨ ਸੂਫ਼ੀਆਨਾ ਦਰਗਾਹ ਵੈੱਲਫੇਅਰ ਟਰੱਸਟ ਰਜਿ. (ਪੰਜਾਬ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ ਪਿੰਡ ਦਰਗਾਰ ਸਖੀ ਸੁਲਤਾਨ ਲੱਖ ਦਾਤਾ ਪੀਰ ...

ਪੂਰੀ ਖ਼ਬਰ »

ਡੀ.ਸੀ. ਰੰਧਾਵਾ ਵਲੋਂ ਮਾਡਲ ਕਰੀਅਰ ਸੈਂਟਰ ਦੀ ਰੂਪ-ਰੇਖਾ ਉਲੀਕਣ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਕੇਂਦਰ ਦਾ ਦੌਰਾ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਕਿਰਤ ਤੇ ਰੁਜ਼ਗਾਰ ਮੰਤਰਾਲਾ, ਭਾਰਤ ਸਰਕਾਰ ਵਲੋਂ ਨੈਸ਼ਨਲ ਕਰੀਅਰ ਪ੍ਰੋਜੈਕਟ ਅਧੀਨ ਮਾਡਲ ਕਰੀਅਰ ਸੈਂਟਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸਥਾਪਿਤ ਕਰਨ ਦੀ ਦਿੱਤੀ ਗਈ ਮਨਜ਼ੂਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਨਰੇਗਾ ਮਜ਼ਦੂਰਾਂ ਨੂੰ ਮਜ਼ਦੂਰੀ ਲੈਣ ਲਈ ਆਖ਼ਰ ਕਦੋਂ ਤੱਕ ਕਰਨਾ ਪਵੇਗਾ ਲੰਬਾ ਇੰਤਜ਼ਾਰ?

ਉਸਮਾਨਪੁਰ, 1 ਦਸੰਬਰ (ਸੰਦੀਪ ਮਝੂਰ)- ਕੇਂਦਰ ਸਰਕਾਰ ਵਲੋਂ ਮਜ਼ਦੂਰਾਂ ਨੂੰ ਰੋਜ਼ਗਾਰ ਉਪਲਬਧ ਕਰਵਾਏ ਜਾਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ 2005 (ਮਨਰੇਗਾ) ਵਿਚ ਕੰਮ ਕਰਦੇ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਬੰਗਾ 'ਚ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ

ਬੰਗਾ, 1 ਦਸੰਬਰ (ਜਸਬੀਰ ਸਿੰਘ ਨੂਰਪੁਰ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਬਲਾਕ ਬੰਗਾ ਦੀ ਮੀਟਿੰਗ ਬੰਗਾ ਵਿਖੇ ਪ੍ਰਧਾਨ ਅੰਮਿ੍ਤ ਲਾਲ ਰਾਣਾ ਦੀ ਪ੍ਰਧਾਨਗੀ ਵਿਚ ਬੰਗਾ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਬੰਗਾ ਹਲਕੇ 'ਚ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਆਵੇਗੀ- ਸਰਹਾਲ

ਔੜ/ਝਿੰਗੜਾਂ, 1 ਦਸੰਬਰ (ਕੁਲਦੀਪ ਸਿੰਘ ਝਿੰਗੜ)- ਵਿਧਾਨ ਸਭਾ ਬੰਗਾ ਹਲਕਾ ਚ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਆਵੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਬੰਗਾ ਦੇ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਪਿੰਡ ਝਿੰਗੜਾਂ ਵਿਖੇ ਗ੍ਰਾਮ ...

ਪੂਰੀ ਖ਼ਬਰ »

ਲੋੜਵੰਦ ਵਿਅਕਤੀ ਦਿਵਿਆਂਗਤਾ ਸਰਟੀਫਿਕੇਟ ਬਣਵਾਉਣ ਦਾ ਲਾਹਾ ਲੈਣ- ਡਾ. ਮਾਨ

ਬਲਾਚੌਰ, 1 ਦਸੰਬਰ (ਸ਼ਾਮ ਸੁੰਦਰ ਮੀਲੂ)- ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ 2 ਦਸੰਬਰ ਦਿਨ ਸ਼ੁੱਕਰਵਾਰ ਨੂੰ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੁਕੰਦਪੁਰ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ

ਮੁਕੰਦਪੁਰ, 1 ਦਸੰਬਰ (ਅਮਰੀਕ ਸਿੰਘ ਢੀਂਡਸਾ)- ਐੱਸ.ਐਮ.ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ ਮੁਕੰਦਪੁਰ, ਪਿੰਡਾਂ ਅਤੇ ਸਕੂਲਾਂ ਵਿਚ ਵਿਸ਼ਵ ਏਡਜ਼ ਦਿਵਸ ਮਨਾਇਆ | ਇਸ ਮੌਕੇ ਐੱਸ.ਐਮ.ਓ. ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਲਗਾਤਾਰ ਵਧ ਰਹੀ ਏਡਜ਼ ...

ਪੂਰੀ ਖ਼ਬਰ »

ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਨੂੰ ਹੰਭਲਾ ਮਾਰਨ ਦੀ ਜ਼ਰੂਰਤ-ਬਲਵਿੰਦਰ ਸਿੰਘ

ਬਲਾਚੌਰ, 1 ਦਸੰਬਰ (ਦੀਦਾਰ ਸਿੰਘ ਬਲਾਚੌਰੀਆ)- ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਸਾਨੂੰ ਸਾਰਿਆਂ ਨੂੰ ਇਕ ਜੁੱਟ ਤੇ ਇਕ ਸੁਰ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ | ਇਹ ਪ੍ਰਗਟਾਵਾ ਬੀ.ਐੱਸ. ਆਟੋਜ਼ ਬਲਾਚੌਰ ਦੇ ਮੈਨੇਜਿੰਗ ਡਾਇਰੈਕਟਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਚੌਧਰੀ ਤੁਲਸੀ ਰਾਮ ਚੌਹਾਨ ਦੀ 28ਵੀਂ ਬਰਸੀ ਮਨਾਈ

ਭੱਦੀ, 1 ਦਸੰਬਰ (ਨਰੇਸ਼ ਧੌਲ)- ਸਾਬਕਾ ਵਿਧਾਇਕ ਚੌਧਰੀ ਤੁਲਸੀ ਰਾਮ ਚੌਹਾਨ ਪਿੰਡ ਨਾਨੋਵਾਲ ਦੀ ਯਾਦ ਨੂੰ ਸਮਰਪਿਤ ਬਣਾਈ ਯਾਦਗਾਰ ਕਸਬਾ ਭੱਦੀ ਵਿਖੇ ਸਮੁੱਚੇ ਪਰਿਵਾਰ ਵਲੋਂ ਉਨ੍ਹਾਂ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਦੀ 28ਵੀਂ ਬਰਸੀ ਮਨਾਈ ਗਈ | ਪੰਡਿਤ ਮੁਕੇਸ਼ ...

ਪੂਰੀ ਖ਼ਬਰ »

ਕੁਲਤਰਨਜੀਤ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ/ਪੋਜੇਵਾਲ ਸਰਾਂ, 1 ਦਸੰਬਰ (ਗੁਰਬਖ਼ਸ਼ ਸਿੰਘ ਮਹੇ, ਨਵਾਂਗਰਾਈਾ)- ਕੁਲਤਰਨਜੀਤ ਸਿੰਘ ਪੀ.ਈ.ਐੱਸ. ਵਲੋਂ ਅੱਜ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ | ਇਸ ਤੋਂ ਪਹਿਲਾਂ ਆਪ ਜ਼ਿਲ੍ਹਾ ਸੰਗਰੂਰ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਹਸਪਤਾਲ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਦਿੱਤੀ ਜਾਣਕਾਰੀ

ਸੜੋਆ, 1 ਦਸੰਬਰ (ਨਾਨੋਵਾਲੀਆ)- ਗੁਰੂ ਨਾਨਕ ਚੈਰੀਟੇਬਲ ਹਸਪਤਾਲ ਕੁੱਕੜ ਮਜਾਰਾ ਨਵਾਂਗਰਾ ਵਲੋਂ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਵਿਖੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ | ਇਸ ਮੌਕੇ ਰਘਵੀਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ਼ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਉਸਮਾਨਪੁਰ, 1 ਦਸੰਬਰ (ਸੰਦੀਪ ਮਝੂਰ)- ਸਰਕਾਰੀ ਹਾਈ ਸਕੂਲ ਸ਼ੇਖੂਪੁਰ ਬਾਗ਼ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅਤੇ ਲਿਖਤੀ ਮੁਕਾਬਲੇ ਕਰਵਾਏ | ਇਸ ਮੌਕੇ ਸੰਬੋਧਨ ਕਰਦਿਆਂ ਮਾ. ਗੁਰਦੀਪ ਦੁਪਾਲਪੁਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮੌਕੇ ਜਾਗਰੂਕਤਾ ਭਾਸ਼ਣ ਕਰਵਾਇਆ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਅੱਜ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਅਰੂਣਾ ਪਾਠਕ ਤੇ ਸਹਿਯੋਗੀ ਉਂਕਾਰ ਸਿੰਘ ਦੀ ਦੇਖ ਰੇਖ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਤਰਨਪ੍ਰੀਤ ਕੌਰ ਵਾਲੀਆ ...

ਪੂਰੀ ਖ਼ਬਰ »

ਏਡਜ਼ ਦੀ ਲਾਇਲਾਜ ਬਿਮਾਰੀ ਦਾ ਪਰਹੇਜ਼ ਹੀ ਪੱਕਾ ਇਲਾਜ-ਲਾਦੀਆ, ਜੱਸੋਮਜਾਰਾ

ਸੰਧਵਾਂ, 1 ਦਸੰਬਰ (ਪ੍ਰੇਮੀ ਸੰਧਵਾਂ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ. ਜਸਵਿੰਦਰ ਕੌਰ ਜਲੰਧਰ ਦੀ ਅਗਵਾਈ 'ਚ ਏਡਜ਼ ਖਿਲਾਫ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਉਪਰੋਕਤ ਵਿਸ਼ੇ ...

ਪੂਰੀ ਖ਼ਬਰ »

ਸਕ੍ਰਮਿਤ ਸੂਈਆਂ ਦੇ ਸਾਂਝੇ ਇਸਤੇਮਾਲ ਨਾਲ ਹੋ ਸਕਦਾ ਹੈ ਏਡਜ਼- ਸਿਵਲ ਸਰਜਨ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਅੱਜ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਦੇ ਸੰਦਰਭ ਵਿਚ ਏਡਜ਼ ਦੀ ਰੋਕਥਾਮ ਲਈ ਆਮ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਲਈ ਲੋੜੀਂਦੀਆਂ ਸਾਵਧਾਨੀਆਂ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਅਕਾਲੀ ਆਗੂ ਖ਼ਾਲਸਾ ਬੀਜ ਭੰਡਾਰ ਦੇ ਮਾਲਕ ਅਤੇ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਮਹਿੰਦਰਪਾਲ ਸਿੰਘ ਖ਼ਾਲਸਾ ਦੀ ਜੀਵਨ ਸਾਥਣ ਬੀਬੀ ਸੁਰਿੰਦਰ ਕੌਰ ਜੋ ਕਿ ਕੁਝ ਸਾਲ ਬਿਮਾਰ ਰਹਿਣ ਕਾਰਨ ਪਿਛਲੇ ਦਿਨੀਂ ਅਕਾਲ ...

ਪੂਰੀ ਖ਼ਬਰ »

ਔੜ ਦੇ 'ਨਵਜੋਤ ਪੁਰਸਕਾਰ- 2022' ਲਈ ਪੰਜ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ

ਔੜ/ਝਿੰਗੜਾਂ, 1 ਦਸੰਬਰ, (ਕੁਲਦੀਪ ਸਿੰਘ ਝਿੰਗੜ)- ਸੂਬੇ ਦੇ ਪੇਂਡੂ ਖਿੱਤੇ 'ਚੋਂ ਮੋਹਰੀ ਭੂਮਿਕਾ ਨਿਭਾਉਣ ਵਾਲੀ ਨਵਜੋਤ ਸਾਹਿਤ ਸੰਸਥਾ (ਰਜਿ.) ਔੜ ਵਲੋਂ 'ਨਵਜੋਤ ਪੁਰਸਕਾਰ-2022' ਲਈ ਪੰਜ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ | ਇਹਨਾਂ 'ਚ ਕਮਲਾ ਸੱਲਣ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਸੜਕਾਂ ਤੇ ਚੌਕਾਂ ਵਿਚ ਜਾਮ ਲਾਉਣ 'ਤੇ ਮੁਕੰਮਲ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਨਵਾਂਸ਼ਹਿਰ, 1 ਦਸੰਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਵਿਖੇ 13ਵੇਂ ਦਾਖਲਾ ਕੋਰਸ ਲਈ ਦਾਖਲਾ ਪ੍ਰੀਖਿਆ 15 ਜਨਵਰੀ, 2023 ਨੂੰ ਲਈ ਜਾ ਰਹੀ ਹੈ, ਜਿਸ ਲਈ ਆਨਲਾਈਨ ਅਪਲਾਈ 1 ਦਸੰਬਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX