ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਲੁਧਿਆਣਾ

ਮਨੀ ਐਕਸਚੇਂਜਰ ਤੋਂ ਲੱਖਾਂ ਰੁਪਏ ਦੀ ਨਕਦੀ ਲੁੱਟਣ ਵਾਲੇ ਦੋ ਗਿ੍ਫ਼ਤਾਰ

ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਮਨੀ ਐਕਸਚੇਂਜਰ ਤੋਂ ਲੱਖਾਂ ਰੁਪਏ ਦੀ ਲੁੱਟ ਕਰਨ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਲੱਖ ਰੁਪਏ ਦੀ ਨਕਦੀ ਕਾਰ ਸਕੂਟਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਕਾਬੂ ਕੀਤੇ ਦੋ ਲੁਟੇਰਿਆਂ ਦੀ ਪਛਾਣ ਪਿ੍ਤਪਾਲ ਸਿੰਘ ਪਿ੍ੰਸ (32) ਵਾਸੀ ਕੈਲਾਸ਼ ਨਗਰ ਅਤੇ ਮੁਕੇਸ਼ ਕੁਮਾਰ (31) ਵਾਸੀ ਫਰੀਦ ਨਗਰ ਵਜੋਂ ਹੋਈ ਹੈ | ਪੁਲਿਸ ਨੇ 1 ਲੱਖ ਰੁਪਏ ਦੀ ਨਕਦੀ, ਇਕ ਐਕਟਿਵਾ ਸਕੂਟਰ, ਸਵਿਫਟ ਡਿਜ਼ਾਇਰ ਕਾਰ , ਇੱਕ ਬੁਲੇਟ ਮੋਟਰਸਾਈਕਲ (ਬਿਨਾਂ ਨੰਬਰ) ਅਤੇ ਵਾਰਦਾਤ ਵਿਚ ਵਰਤੀ ਗਈ ਇਕ ਤਲਵਾਰ ਬਰਾਮਦ ਕੀਤੀ ਹੈ | ਮੁਲਜ਼ਮ ਪਿ੍ਤਪਾਲ ਇਕ ਵੈੱਬ ਚੈਨਲ ਚਲਾਉਂਦਾ ਹੈ | ਬੀਤੇ ਦਿਨ ਸੱਤ ਲੁਟੇਰਿਆਂ ਨੇ ਮਨੀ ਐਕਸਚੇਂਜਰ ਟਿੰਮੀ ਤੋਂ 2 ਲੱਖ ਰੁਪਏ, 10 ਮੋਬਾਈਲ ਫੋਨ ਲੁੱਟ ਲਏ ਸਨ | ਮੁਲਜ਼ਮ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਏ, ਜਿਸ ਨਾਲ ਪੁਲਿਸ ਨੂੰ ਮੁਲਜ਼ਮਾਂ ਦੀ ਪਛਾਣ ਕਰਨ ਵਿਚ ਮਦਦ ਮਿਲੀ | ਸੱਤ ਮੁਲਜ਼ਮ ਤਿੰਨ ਦੋ ਪਹੀਆ ਵਾਹਨਾਂ 'ਤੇ ਆਏ ਸਨ ਅਤੇ ਉਨ੍ਹਾਂ ਨੇ ਦੁਕਾਨਦਾਰ 'ਤੇ ਤਲਵਾਰ ਨਾਲ ਹਮਲਾ ਵੀ ਕੀਤਾ | ਸ. ਸਿੱਧੂ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤਾਂ ਮੁਢਲੇ ਤੌਰ 'ਤੇ ਦੋ ਮੁਲਜ਼ਮਾਂ ਪਿ੍ਤਪਾਲ ਅਤੇ ਮੁਕੇਸ਼ ਦੀ ਪਛਾਣ ਹੋ ਗਈ | ਇਨ੍ਹਾਂ ਦੀ ਗਿ੍ਫ਼ਤਾਰੀ ਤੋਂ ਬਾਅਦ ਲੁੱਟ ਦੀ ਸਾਰੀ ਸਾਜਿਸ਼ ਦਾ ਪਰਦਾਫਾਸ਼ ਹੋ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਨੇ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਆਪਣੇ ਦੋ ਸਾਥੀਆਂ ਦੇ ਨਾਵਾਂ ਦਾ ਖੁਲਾਸਾ ਕੀਤਾ, ਜਿਨ੍ਹਾਂ ਵਿਚ ਮਨੋਹਰ ਨਗਰ ਦੇ ਬੌਬੀ ਸਿੰਘ ਅਤੇ ਕਬੀਰ ਬਸਤੀ ਦੇ ਕਰਨ ਰਾਜਪੂਤ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਨੂੰ ਵੀ ਕੇਸ ਵਿਚ ਨਾਮਜ਼ਦ ਕੀਤਾ ਹੈ | ਸ. ਸਿੱਧੂ ਨੇ ਕਿਹਾ ਕਿ ਲੁੱਟ ਵਿਚ ਸ਼ਾਮਿਲ ਬਾਕੀ ਸਾਰੇ ਮੁਲਜ਼ਮਾਂ ਨੂੰ ਵੀ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਕੁਝ ਮੁਲਾਜ਼ਮ ਡਿਜ਼ਾਇਰ ਕਾਰ ਵਿਚ ਆਏ ਸਨ | ਮੌਕੇ 'ਤੇ ਕਾਰ ਪਾਰਕ ਕਰਨ ਤੋਂ ਬਾਅਦ ਉਹ ਆਪਣੇ ਹੋਰ ਸਾਥੀਆਂ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਗਏ | ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁਝ ਦੋਸ਼ੀ ਕਾਰ 'ਚ ਸਵਾਰ ਹੋ ਕੇ ਫ਼ਰਾਰ ਹੋ ਗਏ, ਜਦਕਿ ਕੁਝ ਦੋਪਹੀਆ ਵਾਹਨਾਂ 'ਤੇ ਸਵਾਰ ਹੋ ਗਏ | ਕਾਬੂ ਕੀਤੇ ਗਏ ਮੁਲਜ਼ਮਾਂ ਵਿਚੋਂ ਇਕ ਮੁਕੇਸ਼ ਮਨੀ ਐਕਸਚੇਂਜਰ ਦੀ ਦੁਕਾਨ ਦੇ ਨੇੜੇ ਹੀ ਰਹਿੰਦਾ ਸੀ, ਜਿਸ ਕਾਰਨ ਉਸ ਨੂੰ ਟਿੰਮੀ ਦੇ ਰੋਜ਼ਾਨਾਂ ਹੋਣ ਵਾਲੇ ਕੰਮਾਂ ਬਾਰੇ ਪਤਾ ਸੀ ਅਤੇ ਉਸ ਨੂੰ ਸ਼ੰਕਾ ਸੀ ਕਿ ਟਿੰਮੀ ਰੋਜ਼ਾਨਾ ਕਰੀਬ 10 ਲੱਖ ਰੁਪਏ ਦੀ ਨਕਦੀ ਲੈ ਕੇ ਜਾਂਦਾ ਹੈ ਪਰ ਲੁੱਟ ਵਾਲੇ ਦਿਨ ਉਸ ਪਾਸ ਸਿਰਫ 2 ਲੱਖ ਰੁਪਏ ਨਕਦ ਅਤੇ ਕੁਝ ਮੋਬਾਈਲ ਫੋਨ ਸਨ | ਇਸ ਮੌਕੇ ਡੀਸੀਪੀ ਵਰਿੰਦਰ ਸਿੰਘ ਬਰਾੜ ਅਤੇ ਰੁਪਿੰਦਰ ਕੌਰ ਸਰਾਂ ਵੀ ਮੌਜੂਦ ਸਨ |

ਸੁੰਨਸਾਨ ਨਜ਼ਰ ਆਇਆ ਖ਼ੁਰਾਕ ਸਪਲਾਈ ਵਿਭਾਗ ਦਾ ਦਫ਼ਤਰ

ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸਰਾਭਾ ਨਗਰ ਸਥਿਤ ਨਗਰ ਨਿਗਮ ਦੀ ਜ਼ੋਨ-ਡੀ ਦੀ ਇਮਾਰਤ ਵਿਚ ਚੱਲ ਰਿਹਾ ਖੁਰਾਕ ਸਪਲਾਈ ਵਿਭਾਗ ਦਾ ਦਫਤਰ ਸੁੰਨਸਾਨ ਨਜ਼ਰ ਆ ਰਿਹਾ ਹੈ | ਕਿਉਂਕਿ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ/ਕਰਮਚਾਰੀ ਵਿਜੀਲੈਂਸ ਦੀ ਕਾਰਵਾਈ ਦੇ ...

ਪੂਰੀ ਖ਼ਬਰ »

ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਮਨਾਇਆ ਏਡਜ਼ ਦਿਵਸ

ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਵਿਸ਼ਵ ਏਡਜ ਦਿਵਸ ਦੇ ਮੌਕੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਏਡਜ਼ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਪ੍ਰਬੰਧਕ ਕਮੇਟੀ ਦੇ ਸਕੱਤਰ ...

ਪੂਰੀ ਖ਼ਬਰ »

ਸੜਕਾਂ 'ਚ ਖੱਡੇ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹੈ ਮੁਸ਼ਕਿਲਾਂ ਦਾ ਸਾਹਮਣਾ

ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੀਆਂ ਸੜਕਾਂ ਵਿਚ ਖੱਡਿਆਂ ਦੀ ਭਰਮਾਰ ਹੈ ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਾਦਸੇ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ | ਨਗਰ ਨਿਗਮ ਵਲੋਂ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸੁਗੰਧਿਤ ਤੇ ਮਸਾਲੇਦਾਰ ਫ਼ਸਲਾਂ ਦੇ ਉਤਪਾਦਕ ਕਲੱਬ ਦੀ ਮੀਟਿੰਗ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਲੁਧਿਆਣਾ ਦੇ ਹੁਨਰ ਵਿਕਾਸ ਕੇਂਦਰ ਵਿਖੇ ਸੁਗੰਧਿਤ ਤੇ ਮਸਾਲੇਦਾਰ ਫਸਲਾਂ ਦੇ ਉਤਪਾਦਕ ਕਲੱਬ ਦੇ ਮੈਂਬਰਾ ਦੀ ਮੀਟਿੰਗ ਹੋਈ | ਇਸ ਪ੍ਰੋਗਰਾਮ ਦੇ ਨਿਰਦੇਸ਼ਕ ਅਪਰ-ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਦਸਤਖ਼ਤੀ ਮੁਹਿੰਮ ਦਾ ਆਗ਼ਾਜ਼

ਆਲਮਗੀਰ, 1 ਦਸੰਬਰ (ਜਰਨੈਲ ਸਿੰਘ ਪੱਟੀ)-ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਸਜਾਵਾਂ ਪੂਰੀਆਂ ਕਰ ਚੁੱਕੇ, ਉਨ੍ਹਾਂ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਐਡਵੋਕੇਟ ਹਰਜਿੰਦਰ ਸਿੰਘ 'ਧਾਮੀ' ਪ੍ਰਧਾਨ ...

ਪੂਰੀ ਖ਼ਬਰ »

ਸਿੱਧਵਾਂ ਨਹਿਰ ਦੀ ਸਫ਼ਾਈ ਨੂੰ ਲੈ ਕੇ ਨਗਰ ਨਿਗਮ ਪ੍ਰਸ਼ਾਸਨ ਹੋਇਆ ਤੇਜ਼

ਲੁਧਿਆਣਾ, 1 ਦਸੰਬਰ (ਭੁਪਿੰਦਰ ਸਿੰਘ ਬੈਂਸ)-ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਦੇ ਅਧਿਆਪਕਾਂ/ਵਿਦਿਆਰਥੀਆਂ ਵਲੋਂ ਸਿੱਧਵਾਂ ਨਹਿਰ ਵਿਚ ਕੂੜਾ ਸਾੜਨ ਦਾ ਸਖਤ ਨੋਟਿਸ ਲੈਂਦਿਆ ਨਗਰ ਨਿਗਮ ਨੇ ਗੈਰ-ਕਾਨੂੰਨੀ ਗਤੀਵਿਧੀ ਲਈ ਸਕੂਲ ਦਾ 25000/- ਰੁਪਏ ਦਾ ਚਲਾਨ ਕੱਟਿਆ ਹੈ | ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਹੋਈ ਆਹਮੋ-ਸਾਹਮਣੀ ਟੱਕਰ, ਇਕ ਦੀ ਮੌਤ

ਭਾਮੀਆਂ ਕਲਾਂ, 1 ਦਸੰਬਰ (ਜਤਿੰਦਰ ਭੰਬੀ)-ਭਾਮੀਆਂ-ਜਮਾਲਪੁਰ ਰੋਡ 'ਤੇ ਦੋ ਮੋਟਰਸਾਈਕਲ ਚਾਲਕਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ 'ਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ ...

ਪੂਰੀ ਖ਼ਬਰ »

ਗੁਜਰਾਤ ਅਤੇ ਹਿਮਾਚਲ 'ਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ-ਜਤਿੰਦਰ ਆਦਿਆ

ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਲਵਕੁਸ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਆਪ ਆਗੂ ਜਤਿੰਦਰ ਆਦਿਆ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ...

ਪੂਰੀ ਖ਼ਬਰ »

ਜਾਅਲੀ ਲਾਇਸੰਸ ਘੁਟਾਲੇ 'ਚ 3 ਡਾਕਟਰਾਂ ਸਮੇਤ 6 ਨੂੰ ਦੋ-ਦੋ ਸਾਲ ਦੀ ਕੈਦ

ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜਾਅਲੀ ਲਾਇਸੰਸ ਘੁਟਾਲੇ ਵਿਚ ਵਧੀਕ ਸੈਸ਼ਨ ਜੱਜ ਡਾ. ਅਜੀਤ ਅਤਰੀ ਦੀ ਅਦਾਲਤ ਨੇ ਫਿਰੋਜਪੁਰ ਰੋਡ ਨਿਵਾਸੀ ਦੇਸ਼ਰਾਜ, ਹੈਬੋਵਾਲ ਨਿਵਾਸੀ ਰਾਜੀਵ ਗੁਪਤ ਅਤੇ ਡੀਟੀਓ ਦੇ ਮੁਲਾਜਮ ਵਿਨੋਦ ਕੁਮਾਰ ਨੂੰ 2-2 ਸਾਲ ਕੈਦ ਦੀ ਸਜ਼ਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਐਂਟੀਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 280 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ...

ਪੂਰੀ ਖ਼ਬਰ »

ਮਾਲਕਾਂ ਦਾ ਸਾਮਾਨ ਚੋਰੀ ਕਰਨ ਵਾਲਾ ਵਰਕਰ ਗਿ੍ਫ਼ਤਾਰ

ਲੁਧਿਆਣਾ, 01 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਲਕ ਦਾ ਸਾਮਾਨ ਚੋਰੀ ਕਰਨ ਵਾਲੇ ਵਰਕਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਸੋਨੇ ਦੀ ਚੇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਜੀਤ ਨਗਰ ਦੇ ਰਹਿਣ ਵਾਲੇ ਅਮਿਤ ਮਹਾਜਨ ...

ਪੂਰੀ ਖ਼ਬਰ »

ਲੱਖਾਂ ਦੀ ਗਿਣਤੀ ਵਿਚ ਬੂਟੇ ਲਗਾਉਣਾ ਸ਼ਲਾਘਾਯੋਗ-ਜੌਲੀ

ਲੁਧਿਆਣਾ, 1 ਦਸੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ, ਸਮਾਜ ਸੇਵਕ ਅਤੇ ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਅਤੇ ਟਰੇਡਰਜ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਵਿਚ ਲੱਖਾਂ ਦੀ ਗਿਣਤੀ ...

ਪੂਰੀ ਖ਼ਬਰ »

ਲੁਧਿਆਣਾ ਵਿਚ ਵੱਖ-ਵੱਖ ਥਾਵਾਂ ਦੀ ਬਿਜਲੀ ਬੰਦ ਰਹੇਗੀ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਬਿਜਲੀ ਨਿਗਮ ਲੁਧਿਆਣਾ ਦੇ 11 ਕੇ.ਵੀ. ਲੁਧਿਆਣਾ ਫੀਡਰਾਂ ਦੀ ਜ਼ਰੂਰੀ ਸਾਂਭ-ਸੰਭਾਲ ਤੇ ਮੁਰੰਮਤ ਲਈ 2 ਦਸੰਬਰ ਸ਼ੁੱਕਰਵਾਰ ਨੂੰ ਬਿਜਲੀ ਬੰਦ ਰਹੇਗੀ | ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਮਨਜੀਤ ਨਗਰ, ਲਾਲ ਕੁਆਰਟਰ, ਮਨੋਹਰ ਨਗਰ ਦਾ ...

ਪੂਰੀ ਖ਼ਬਰ »

ਮਲੇਰੀਆ ਦੀ ਰੋਕਥਾਮ ਲਈ ਮੀਟਿੰਗ

ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਡੇਂਗੂ ਬੁਖ਼ਾਰ ਨਾਲ ਸੰਬੰਧਿਤ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਐਪੀਡੀਮੋਲੋਜਿਸਟ, ਸਹਾਇਕ ਮਲੇਰੀਆ ਅਫ਼ਸਰ ਅਤੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰਾਂ ਦੀ ਮੀਟਿੰਗ ਬੁਲਾਈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਡਾ. ਨਿੱਝਰ ਅਸਤੀਫ਼ਾ ਦੇਣ-ਬੰਟੀ ਲੁਹਾਰਾ

ਡਾਬਾ/ਲੁਹਾਰਾ, 1 ਦਸੰਬਰ (ਕੁਲਵੰਤ ਸਿੰਘ ਸੱਪਲ)-ਹਲਕਾ ਦੱਖਣੀ ਦੇ ਯੂਥ ਦੇ ਕਾਂਗਰਸੀ ਆਗੂ ਮਹਿਤਾਬ ਸਿੰਘ ਬੰਟੀ ਨੇ ਕਿਹਾ ਕਿ ਪੰਜਾਬੀਆਂ ਨੇ ਇਕ ਪਾਸੇ ਵੋਟਾਂ ਪਾ ਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਜਿਤਾ ਕੇ ਵਿਧਾਨ ਸਭਾ ਭੇਜਿਆ ਤੇ ਅੱਜ ਉਨ੍ਹਾਂ ...

ਪੂਰੀ ਖ਼ਬਰ »

ਸਮਾਰਟ ਸੀਡਰ ਤਕਨਾਲੋਜੀ ਦੇ ਵਪਾਰੀਕਰਨ ਲਈ ਪੀ.ਏ.ਯੂ. ਵਲੋਂ ਸਮਝੌਤਾ ਸਹੀਬੱਧ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਟਰੈਕਟਰ ਦੁਆਰਾ ਚਲਾਏ ਜਾਣ ਵਾਲੇ ਪੀ.ਏ.ਯੂ. ਸਮਾਰਟ ਸੀਡਰ ਦੇ ਵਪਾਰੀਕਰਨ ਲਈ ਫਰੀਦਕੋਟ ਦੀ ਮਸ਼ੀਨਰੀ ਕੰਪਨੀ ਸੁਖਰਾਜ ਇੰਜਨੀਅਰਿੰਗ ਵਰਕਸ ਨਾਲ ਪੀ.ਏ.ਯੂ. ਵਲੋਂ ਸਮਝੌਤਾ ਕੀਤਾ ਗਿਆ ਹੈ | ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ...

ਪੂਰੀ ਖ਼ਬਰ »

ਪ੍ਰਸਿੱਧ ਅਰਥ ਸ਼ਾਸਤਰੀ ਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਪੀ.ਏ.ਯੂ. ਤੋਂ ਹੋਏ ਸੇਵਾ ਮੁਕਤ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ,ਪ੍ਰਸਿੱਧ ਅਰਥ ਸ਼ਾਸਤਰੀ ਅਤੇ ਪੀ.ਏ.ਯੂ. ਦੇ ਅਰਥ ਸ਼ਾਸਤਰ ਤੇ ਸਮਾਜ ਵਿਭਾਗ ਵਿਭਾਗ ਦੇ ਸਾਬਕਾ ਮੁਖੀ ਡਾ.ਸੁਖਪਾਲ ਸਿੰਘ ਅੱਜ ਆਪਣੇ ਆਹੁਦੇ ਤੋਂ ਸੇਵਾ ਮੁਕਤ ਹੋ ਗਏ ਹਨ | ਡਾ.ਸੁਖਪਾਲ ਸਿੰਘ ...

ਪੂਰੀ ਖ਼ਬਰ »

ਸਰਪੰਚਾਂ ਤੇ ਪੰਚਾਂ ਲਈ ਸਥਾਈ ਟਿਕਾਊ ਵਿਕਾਸ ਟੀਚਿਆਂ ਦੀ ਪ੍ਰਾਪਤੀ ਬਾਰੇ ਦੋ ਰੋਜ਼ਾ ਵਰਕਸ਼ਾਪ ਕਰਵਾਈ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਸਥਾਨਕ ਜ਼ਿਲ੍ਹਾ ਪ੍ਰੀਸ਼ਦ ਇਮਾਰਤ ਵਿਖੇ ਪੰਜਾਬ ਸਰਕਾਰ ਵਲੋਂ ਸਥਾਈ ਟਿਕਾਊ ਵਿਕਾਸ ਟੀਚਿਆਂ (ਐਲ.ਐਸ.ਡੀ.ਜੀ.) ਦੀ ਪ੍ਰਾਪਤੀ ਲਈ ਸਰਪੰਚਾਂ ਅਤੇ ਪੰਚਾਂ ਲਈ ਦੋ ਰੋਜ਼ਾ ਆਨਲਾਈਨ ਸਿਖ਼ਲਾਈ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ ਵਿਚ ...

ਪੂਰੀ ਖ਼ਬਰ »

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਸਨਮਾਨ

ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਿਨਾਜ਼ ਸ਼ਖਸੀਅਤ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲਿਆਂ ਵਲੋਂ ਗੁਰਮਤਿ ਸਿਧਾਂਤਾਂ ਤੇ ਸਿੱਖਿਆਵਾਂ ਨੂੰ ਸੰਸਾਰ ਭਰ ਵਿਚ ਵੱਸਦੀਆਂ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਤੱਕ ਪਹੁੰਚਾਉਣ ਵਿਚ ਜੋ ...

ਪੂਰੀ ਖ਼ਬਰ »

ਏਡਜ਼ ਇਕ ਲਾਇਲਾਜ ਬਿਮਾਰੀ ਹੈ-ਡਾ. ਸੂਦ

ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਸਿਹਤ ਵਿਭਾਗ ਦੀ ਮਾਸ ਮੀਡੀਆ ਵਿੰਗ ਦੀ ਟੀਮ ਵਲੋਂ ਸਿਵਲ ਹਸਪਤਾਲ ਵਿਖੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਐਮ.ਓ ਡਾ. ਹਰਿੰਦਰ ਸਿੰਘ ਸੂਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਏਡਜ਼ ਇਕ ਲਾਇਲਾਜ ਅਤੇ ਭਿਆਨਕ ...

ਪੂਰੀ ਖ਼ਬਰ »

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਪਤੀਆਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪਤੀਆਂ ਖਿਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸ਼ਗਨਦੀਪ ਕੌਰ ਵਾਸੀ ਰਜਾਪੁਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਜੀ.ਐਨ.ਕੇ.ਸੀ.ਡਬਲਯੂ. ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਮਾਡਲ ਟਾਊਨ ਲੁਧਿਆਣਾ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਕਾਲਜ ਦੇ ਯੂਥ ਅਤੇ ਰੈੱਡ ਰਿਬਨ ਕਲੱਬਾਂ ਨੇ ਅੱਜ ਵਿਸ਼ਵ ਏਡਜ਼ ਦਿਵਸ ਮਨਾਇਆ | ਰੈੱਡ ਰਿਬਨ ...

ਪੂਰੀ ਖ਼ਬਰ »

ਡਾਕਟਰ ਅਲੱਗ ਕÏਮ ਦੇ ਹੀਰੇ ਸਨ—ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ

ਲੁਧਿਆਣਾ,1 ਦਸੰਬਰ (ਅ.ਬ.)-ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਮੌਜੂਦਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਡਾਕਟਰ ਸਰੂਪ ਸਿੰਘ ਅਲੱਗ ਦੇ ਗ੍ਰਹਿ ਵਿਖੇ ਸਰਦਾਰਨੀ ਅਲੱਗ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਨ ਉਚੇਚੇ ਤੌਰ 'ਤੇ ਪੁੱਜੇ ¢ ਉਨ੍ਹਾਂ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਵਾਤਾਵਰਨ ਪੱਖੀ ਤੇ ਕੀਟਨਾਸ਼ਕ ਮੁਕਤ ਖੇਤੀ ਕਰਨ ਵਾਲੇ ਮਨੀਤ ਦੀਵਾਨ ਨੂੰ ਕੀਤਾ ਸਨਮਾਨਿਤ

ਲੁਧਿਆਣਾ 1 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਤਾਵਰਨ ਪੱਖੀ ਤੇ ਕੀਟਨਾਸ਼ਕ ਮੁਕਤ ਖੇਤੀ ਕਰਨ ਵਾਲੇ ਲੁਧਿਆਣਾ ਸਥਿਤ ਕਮਿਊਨਿਟੀ ਫਾਰਮ ਮਾਈ ਫੈਮਿਲੀ ਫਾਰਮਰ ਦੇ ਮਨੀਤ ਦੀਵਾਨ ਨੂੰ ...

ਪੂਰੀ ਖ਼ਬਰ »

ਹਰਿਆਣਾ ਦੇ ਅਗਾਂਹਵਧੂ ਕਿਸਾਨਾਂ ਵਲੋਂ ਪੀ.ਏ.ਯੂ. ਦਾ ਦੌਰਾ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਹਰਿਆਣਾ ਦੇ ਯਮੁਨਾ ਨਗਰ ਜ਼ਿਲੇ੍ਹ ਦੇ ਅਗਾਂਹਵਧੂ ਗੰਨਾ ਉਤਪਾਦਕ ਕਿਸਾਨਾਂ ਨੇ ਅੱਜ ਪੀ.ਏ.ਯੂ ਦਾ ਦੌਰਾ ਕੀਤਾ | ਇਸ ਪ੍ਰੋਗਰਾਮ ਦੇ ਨਿਰਦੇਸ਼ਕ ਅਪਰ-ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ, ਸਹਾਇਕ ਨਿਰਦੇਸ਼ਕ ਡਾ. ਕੁਲਦੀਪ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਈਟੀਟੀ ਅਧਿਆਪਕ ਯੂਨੀਅਨ ਵਲੋਂ ਡੀਈਓ (ਐਲੀਮੈਂਟਰੀ) ਬਲਦੇਵ ਸਿੰਘ ਦਾ ਸਵਾਗਤ

ਲੁਧਿਆਣਾ, 1 ਦਸੰਬਰ (ਭੁਪਿੰਦਰ ਸਿੰਘ ਬੈਂਸ)-ਐਲੀਮੈਂਟਰੀ ਟੀਚਰਜ਼ ਯੂਨੀਅਨ ਅਤੇ ਈਟੀਟੀ ਅਧਿਆਪਕ ਯੂਨੀਅਨ ਦਾ ਵਫ਼ਦ ਅਧਿਆਪਕ ਆਗੂ ਸਤਵੀਰ ਸਿੰਘ ਰੌਣੀ, ਪਰਮਜੀਤ ਸਿੰਘ ਮਾਨ ਦੀ ਅਗਵਾਈ ਵਿਚ ਨਵੇਂ ਬਣੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਲਦੇਵ ਸਿੰਘ ਨੂੰ ਮਿਲਿਆ ...

ਪੂਰੀ ਖ਼ਬਰ »

ਬਾਲ ਸਾਹਿਤ ਨੂੰ ਸਮਰਪਿਤ ਕਰਮਜੀਤ ਗਰੇਵਾਲ ਦਾ 321ਵਾਂ ਗੀਤ ਵਿਗਿਆਨ ਦਾ ਯੁੱਗ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਰਿਲੀਜ਼

ਫੁੱਲਾਂਵਾਲ, 1 ਦਸੰਬਰ (ਮਨਜੀਤ ਸਿੰਘ ਦੁੱਗਰੀ)-ਬਾਲ ਸਾਹਿਤ ਨੂੰ ਸਮਰਪਿਤ ਕੌਮੀ ਐਵਾਰਡ ਜੇਤੂ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਦਾ 321ਵਾਂ ਗੀਤ ਵਿਗਿਆਨ ਦਾ ਯੁੱਗ ਬੀਤੇ ਦਿਨੀ ਦੇਵ ਥਰੀਕੇ ਨੂੰ ਸਮਰਪਿਤ ਹਰੀ ਸਿੰਘ ਦਿਲਬਰ ਯਾਦਗਾਰੀ ਸਮਾਗਮ ਦੌਰਾਨ ਲਲਤੋਂ ਕਲਾਂ ...

ਪੂਰੀ ਖ਼ਬਰ »

'ਮੋਬਾਈਲ ਦਫ਼ਤਰ ਵੈਨ' ਰਾਹੀਂ ਵਿਧਾਇਕ ਸਿੱਧੂ ਨੇ ਵਾਰਡ ਨੰਬਰ 38 ਦੇ ਵਸਨੀਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਵਿਧਾਇਕ ਕੁਲਵੰਤ ਸਿੰਘ ਸਿੱਧੂ 'ਮੋਬਾਇਲ ਦਫ਼ਤਰ ਵੈਨ' ਸੇਵਾ ਸ਼ੁਰੂ ਕੀਤੀ ਗਈ ਹੈ, ਜਿਸ ਦੇ ਰਾਹੀਂ ਉਹ ...

ਪੂਰੀ ਖ਼ਬਰ »

ਦਿ ਰੈੱਡ ਫਾਊਾਡੇਸ਼ਨ ਸਮਾਜ ਸੇਵੀ ਸੰਸਥਾ ਵਲੋਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਵਿਸ਼ਵ ਏਡਜ਼ ਦਿਵਸ 'ਤੇ ਦਿ ਰੈੱਡ ਫਾਊਾਡੇਸ਼ਨ ਸਮਾਜ ਸੇਵੀ ਸੰਸਥਾ ਵਲੋਂ ਸਿਨੇਟਿਕ ਕਾਲਜ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 35 ਵਿਅਕਤੀਆਂ ਨੇ ਖ਼ੂਨਦਾਨ ਕੀਤਾ, ਜਿਨ੍ਹਾਂ ਵਿਚੋਂ 15 ਦੇ ਕਰੀਬ ਵਿਅਕਤੀਆਂ ਨੇ ਪਹਿਲੀ ਵਾਰ ...

ਪੂਰੀ ਖ਼ਬਰ »

ਜਗਮੀਤ ਸਿੰਘ ਨੋਨੀ ਨੇ ਬਜ਼ੁਰਗਾਂ ਤੇ ਵਿਧਵਾ ਔਰਤਾਂ ਨੂੰ ਪੈਨਸ਼ਨਾਂ ਦੇ ਮਨਜ਼ੂਰੀ ਪੱਤਰ ਵੰਡੇ

ਡਾਬਾ/ਲੁਹਾਰਾ, 1 ਦਸੰਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰਬਰ 38 ਵਿਖੇ ਵਾਰਡ ਇੰਚਾਰਜ ਜਗਮੀਤ ਸਿੰਘ ਨੋਨੀ ਨੇ ਬਜ਼ੁਰਗਾਂ ਤੇ ਵਿਧਵਾ ਔਰਤਾਂ ਨੂੰ ਪੈਨਸ਼ਨਾਂ ਦੀਆਂ ਮਨਜ਼ੂਰੀ ਦੀਆਂ ਚਿੱਠੀਆਂ ਵੰਡੀਆਂ | ਇਸ ਮੌਕੇ ਨੋਨੀ ਨੇ ਦੱਸਿਆ ਕਿ ਅੱਜ ਤਕਰੀਬਨ 40 ਤੋਂ ਵੱਧ ...

ਪੂਰੀ ਖ਼ਬਰ »

ਖਾਸੀ ਕਲਾਂ ਦਾ ਖੇਡ ਮੇਲਾ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ

ਭਾਮੀਆਂ ਕਲਾਂ, 1 ਦਸੰਬਰ (ਜਤਿੰਦਰ ਭੰਬੀ)- ਫੁੱਟਬਾਲ ਕਲੱਬ ਪਿੰਡ ਖਾਸੀ ਕਲਾਂ ਅਤੇ ਗ੍ਰਾਮ ਪੰਚਾਇਤ ਤੋਂ ਇਲਾਵਾ ਐਨ .ਆਈ. ਵੀਰਾਂ ਦੇ ਸਹਿਯੋਗ ਨਾਲ ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ ਹੇਠ ਕਰਵਾਏ ਗਿਆ 5 ਰੋਜਾ ਖੇਡ ਮੇਲਾ ਅਮਿਟ ਯਾਦਾਂ ਛੱਢਦਾ ਹੋਇਆ ਸਮਾਪਤ ਹੋ ਗਿਆ | ...

ਪੂਰੀ ਖ਼ਬਰ »

ਪੀ.ਏ.ਯੂ. ਦੇ ਸਭ ਤੋਂ ਨਵੇਂ ਬਾਗ਼ਬਾਨੀ ਤੇ ਜੰਗਲਾਤ ਕਾਲਜ ਵਲੋਂ ਅੰਤਰ-ਕਾਲਜ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਪੀ.ਏ.ਯੂ. ਵਿਚ 2019 ਵਿਚ ਸ਼ੁਰੂ ਹੋਏ ਬਾਗ਼ਬਾਨੀ ਅਤੇ ਜੰਗਲਾਤ ਕਾਲਜ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਕਰਵਾਏ ਗਏ ਅੰਤਰ-ਕਾਲਜ ਯੁਵਕ ਮੇਲੇ ਦੇ ਹਰ ਵਰਗ ਦੇ ਮੁਕਾਬਲਿਆਂ ਵਿਚ ਆਪਣੀ ਯੋਗਤਾ ਦਾ ਸਬੂਤ ਦਿੱਤਾ | ਯੁਵਕ ਮੇਲੇ ਦੇ ਉਦਘਾਟਨੀ ...

ਪੂਰੀ ਖ਼ਬਰ »

ਜੀ. ਟੀ. ਬੀ. ਮਿਸ਼ਨ ਸਕੂਲ ਸ਼ਿਮਲਾਪੁਰੀ ਵਿਖੇ ਦੋ ਦਿਨਾ ਖੇਡ ਦਿਵਸ ਮਨਾਇਆ

ਡਾਬਾ/ਲੁਹਾਰਾ, 1 ਦਸੰਬਰ (ਕੁਲਵੰਤ ਸਿੰਘ ਸੱਪਲ)- ਜੀ. ਟੀ. ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸਿਮਲਾਪੁਰੀ ਵਿਖੇ ਦੋ ਦਿਨਾਂ ਖੇਡ ਦਿਵਸ ਮਨਾਇਆ ਗਿਆ ਜਿਸ ਵਿਚ ਨਰਸਰੀ ਤੋਂ 10+2 ਤੱਕ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਨ੍ਹਾਂ ਖੇਡਾਂ ਵਿਚ ਹਿੱਸਾ ਲਿਆ ਅਤੇ ਵਧੀਆ ਖੇਡ ...

ਪੂਰੀ ਖ਼ਬਰ »

ਸੀਵਰੇਜ 'ਤੇ ਢੱਕਣ ਨਾ ਲਗਾਉਣ ਕਾਰਨ ਰੋਡ 'ਤੇ ਪਈ ਗੰਦਗੀ ਤੋਂ ਬਹਾਦੁਰਕੇ ਰੋਡ ਨਿਵਾਸੀ ਪ੍ਰੇਸ਼ਾਨ

ਲੁਧਿਆਣਾ, 1 ਦਸੰਬਰ (ਭੁਪਿੰਦਰ ਸਿੰਘ ਬੈਂਸ)-ਬਹਾਦੁਰਕੇ ਰੋਡ ਸਥਿਤ ਜੈਨ ਹਸਪਤਾਲ ਚੌਕ 'ਚ ਸੀਵਰੇਜ 'ਤੇ ਢੱਕਣ ਨਾ ਲਗਾਉਣ ਅਤੇ ਰੋਡ ਦੇ ਕਿਨਾਰਿਆਂ 'ਤੇ ਪਈ ਗੰਦਗੀ ਤੋਂ ਇਲਾਕਾ ਨਿਵਾਸੀ ਭਾਰੀ ਪ੍ਰੇਸ਼ਾਨ ਹਨ | ਇਸ ਸੰਬੰਧੀ ਗੱਲਬਾਤ ਕਰਦੇ ਹੋਏ ਇਲਾਕੇ ਨਿਵਾਸੀਆਂ ਨੇ ...

ਪੂਰੀ ਖ਼ਬਰ »

ਆਪ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਤੇ ਉਨ੍ਹਾਂ ਦੀ ਟੀਮ ਦਾ ਗੁਜਰਾਤ ਵਿਦਾਇਗੀ 'ਤੇ ਸਨਮਾਨ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)- ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ/ਪੰਜਾਬ ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਸ਼ਰਨ ਪਾਲ ਸਿੰਘ ਮੱਕੜ ਅਤੇ ਉਨ੍ਹਾਂ ਦੀ ਟੀਮ ਜੋ ਪਿਛਲੇ ਦਿਨੀਂ 10.11.2022 ਨੂੰ ਗੁਜਰਾਤ ਦੌਰੇ ਤੇ ਚੌਣ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਮੁਲਤਵੀ ਹੋਣ ਦੀ ਸੰਭਾਵਨਾ

ਲੁਧਿਆਣਾ, 1 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਅਤੇ ਹਰਿਆਣਾ ਦੀ ਬਾਰ ਕੌਂਸਲ ਨੇ ਅੱਜ ਸੁਪਰੀਮ ਕੋਰਟ ਨੂੰ ਵੋਟਰ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਚੋਣਾਂ ਦੁਬਾਰਾ ਕਰਵਾਉਣ ਦਾ ਭਰੋਸਾ ਦਿੱਤਾ ਹੈ | ਇਸ ਭਰੋਸੇ ਦੇ ਮੱਦੇਨਜ਼ਰ, ਜ਼ਿਲ੍ਹਾ ਬਾਰ ਐਸੋਸੀਏਸ਼ਨ ...

ਪੂਰੀ ਖ਼ਬਰ »

ਦਰਬਾਰ ਸ਼ਾਹਾਂ ਦੇ ਸ਼ਾਹ ਮਸਤ ਕਲੰਦਰ ਸ਼ਾਹ ਵਿਖੇ 22ਵਾਂ ਜੋੜ ਮੇਲਾ ਤੇ ਭੰਡਾਰਾ ਸ਼ਾਨੋ ਸ਼ੌਕਤ ਨਾਲ ਸਮਾਪਤ

ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਦਰਬਾਰ ਸ਼ਾਹਾਂ ਦੇ ਸ਼ਾਹ ਮਸਤ ਕਲੰਦਰ ਨਿਊ ਸ਼ਾਸਤਰੀ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 22ਵਾਂ ਸਲਾਨਾ ਜੋੜ ਮੇਲਾ ਅਤੇ ਭੰਡਾਰਾ ਗੱਦੀ ਨਸ਼ੀਨ ਸੁੱਖਵਿੰਦਰ ਕੌਰ ਬਿੰਦਰ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਦੀ ਕਮਾਨ ਸੰਭਾਲਣੀ ਸ਼ਲਾਘਾਯੋਗ-ਗੁਰਪ੍ਰੀਤ ਸਿੰਘ ਗਿੱਲ

ਇਯਾਲੀ/ਥਰੀਕੇ, 1 ਦਸੰਬਰ (ਮਨਜੀਤ ਸਿੰਘ ਦੁੱਗਰੀ) - ਕਾਂਗਰਸ ਹਾਈ ਕਮਾਂਡ ਵਲੋਂ ਕਾਂਗਰਸ ਦੇ ਜੁਝਾਰੂ ਵਰਕਰ ਮੇਜਰ ਸਿੰਘ ਮੁੱਲਾਂਪੁਰ ਨੂੰ ਲੁਧਿਆਣਾ ਦਿਹਾਤੀ ਤੋਂ ਪ੍ਰਧਾਨ ਲਾਏ ਜਾਣ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਦੇ ਬਰਸੀ ਸਮਾਗਮਾਂ ਦੀਆਂ ਤਿਆਰੀਆਂ 'ਚ ਜੁਟੇ ਸ਼ਰਧਾਲੂ

ਇਯਾਲੀ/ਥਰੀਕੇ, 1 ਦਸੰਬਰ (ਮਨਜੀਤ ਸਿੰਘ ਦੁੱਗਰੀ)-ਗੁਰੂ ਨਾਨਕ ਦਰਬਾਰ ਝਾਂਡੇ ਦੇ ਮੁਖੀ ਸੰਤ ਰਾਮਪਾਲ ਸਿੰਘ ਦੇ ਪਿਤਾ ਗੁਲਜ਼ਾਰ ਸਿੰਘ ਦੀ 21ਵੀਂ ਬਰਸੀ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰਿਆਂ ਵਿਚ ਸ਼ਰਧਾਲੂ ਪੂਰੀ ਸ਼ਰਧਾ ਭਾਵਨਾ ਨਾਲ ਜੁੱਟੇ ਹੋਏ ਹਨ | ਭਾਈ ...

ਪੂਰੀ ਖ਼ਬਰ »

ਹਰਚੇਤਨ ਸਿੰਘ ਦਾ ਮਿ੍ਤਕ ਸਰੀਰ ਸੀ.ਐਮ.ਸੀ ਹਸਪਤਾਲ ਨੂੰ ਖੋਜ ਕਾਰਜਾਂ ਲਈ ਕੀਤਾ ਸਪੁਰਦ

ਲੁਧਿਆਣਾ, 1 ਦਸੰਬਰ (ਸਲੇਮਪੁਰੀ)-ਬੁੱਧੀਜੀਵੀ ਆਗੂ ਦਲਬੀਰ ਕਟਾਣੀ ਦੀ ਪਤਨੀ ਸ੍ਰੀਮਤੀ ਦੇ ਪਿਤਾ ਹਰਚੇਤਨ ਸਿੰਘ ਗਰੇਵਾਲ ਵਾਸੀ ਹੈਬੋਵਾਲ ਕਲਾਂ ਦੀ ਮੌਤ ਉਪਰੰਤ, ਦਾ ਮਿ੍ਤਕ ਸਰੀਰ ਡਾਕਟਰੀ ਖੋਜ ਕਾਰਜਾਂ ਲਈ ਸੀ ਐਮ ਸੀ ਹਸਪਤਾਲ ਨੂੰ ਸੌਂਪਿਆ ਗਿਆ | ਮਿ੍ਤਕ ਸਰੀਰ ...

ਪੂਰੀ ਖ਼ਬਰ »

ਪੰਜਾਬੀ ਕਹਾਣੀਕਾਰ ਜੋਗਿੰਦਰ ਸਿੰਘ ਭਾਟੀਆ ਦਾ ਦੇਹਾਂਤ

ਲੁਧਿਆਣਾ, 1 ਦਸੰਬਰ (ਕਵਿਤਾ ਖੁੱਲਰ)-ਪੰਜਾਬੀ ਕਹਾਣੀਕਾਰ ਤੇ ਸਫ਼ਲ ਅਨੁਵਾਦਕ ਜੋਗਿੰਦਰ ਸਿੰਘ ਭਾਟੀਆ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਵਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਦੱਸਿਆ ਕਿ ਅਜੇ ਤਿੰਨ ਕੁ ਮਹੀਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਲੜਕੀਆਂ ਵਿਖੇ ਪੰਜਾਬੀ ਮਹੀਨਾ ਮਨਾਇਆ

ਲੁਧਿਆਣਾ, 1 ਦਸੰਬਰ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਕਾਲਜ ਵਿਚ ਪੰਜਾਬੀ ਮਹੀਨਾ ਮਨਾਇਆ ਗਿਆ | ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX