ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  36 minutes ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  about 2 hours ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 3 hours ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 3 hours ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 5 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 5 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 6 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 6 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 7 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 7 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 7 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 8 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 8 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 8 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 9 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 9 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 9 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 10 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 9 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 10 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 10 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ / ਦਿਹਾਤੀ

ਬਲਾਕ ਰਈਆ ਦੇ ਸਰਪੰਚਾਂ ਦੀ ਪ੍ਰਧਾਨਗੀ ਦੀ ਹੋਈ ਚੋਣ

ਰਈਆ, 1 ਦਸੰਬਰ (ਸ਼ਰਨਬੀਰ ਸਿੰਘ ਕੰਗ) - ਅੱਜ ਜ਼ਿਲ੍ਹਾ ਅੰਮਿ੍ਤਸਰ ਦੇ ਅਹਿਮ ਮੰਨੇ ਜਾਂਦੇ ਬਲਾਕ ਰਈਆ ਦੇ ਸਰਪੰਚਾਂ ਦਾ ਇੱਕ ਵਿਸ਼ੇਸ਼ ਇਜਲਾਸ ਬਲਾਕ ਦਫਤਰ ਰਈਆ ਵਿਖੇ ਹੋਇਆ ਜਿਸ 'ਚ ਬਲਾਕ ਰਈਆ ਦੇ ਸਮੂਹ ਸਰਪੰਚਾਂ ਨੇ ਭਾਗ ਲਿਆ | ਇਸ ਮੌਕੇ ਸਭ ਤੋਂ ਪਹਿਲਾਂ ਸਰਬਸੰਮਤੀ ਨਾਲ ਪਾਰਟੀਬਾਜੀ ਤੋਂ ਉੱਪਰ ਉੱਠ ਕੇ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਨ੍ਹਾਂ ਵਿਚ ਗੁਰਬਖ਼ਸ਼ ਸਿੰਘ ਜਲਾਲ, ਇੰਦਰਜੀਤ ਸਿੰਘ ਸੇਰੋਂ, ਰਕੇਸ਼ ਰੋਸ਼ਨ ਗਗੜਭਾਣਾ, ਦਲਵਿੰਦਰ ਸਿੰਘ ਸਠਿਆਲਾ, ਹਰਜਿੰਦਰ ਸਿੰਘ ਚੌਂਕ ਮਹਿਤਾ, ਮੇਜਰ ਸਿੰਘ ਧਿਆਨਪੁਰ, ਰੁਪਿੰਦਰ ਕੌਰ ਨੌਰੰਗਪੁਰ, ਮਲੂਕ ਸਿੰਘ ਫੇਰੂਮਾਨ, ਸਰਬਜੀਤ ਸਿੰਘ ਖਾਨਪੁਰ, ਮਨਜੀਤ ਕੌਰ ਖਿਲਚੀਆਂ, ਹਰਪ੍ਰੀਤ ਸਿੰਘ ਬਾਬਾ ਸਾਵਨ ਸਿੰਘ ਨਗਰ, ਰਾਮ ਗਾਜੀਵਾਲ ਅਤੇ ਬੂਟਾ ਸਿੰਘ ਲੋਹਗੜ | ਫਿਰ ਇਸ 13 ਮੈਂਬਰੀ ਕਮੇਟੀ ਨੇ ਸਰਪੰਚਾਂ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ ਕੀਤੀ ਜਿਸ 'ਚ ਇੰਦਰਜੀਤ ਸਿੰਘ ਸਰਪੰਚ ਸੇਰੋਂ ਨੂੰ ਪ੍ਰਧਾਨ, ਗੁਰਬਖਸ਼ ਸਿੰਘ ਜਲਾਲ ਨੂੰ ਸੀਨੀਅਰ ਮੀਤ, ਰਕੇਸ਼ ਰੋਸ਼ਨ ਗਗੜਭਾਣਾ ਮੀਤ ਪ੍ਰਧਾਨ, ਰਾਮ ਸਿੰਘ ਗਾਜੀਵਾਲ ਜਨਰਲ ਸਕੱਤਰ, ਦਲਵਿੰਦਰ ਸਿੰਘ ਸਠਿਆਲਾ ਖ਼ਜ਼ਾਨਚੀ ਅਤੇ ਸਰਬਜੀਤ ਸਿੰਘ ਖਾਨਪੁਰ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ | ਇਸ ਮੌਕੇ ਦਲਜੀਤ ਸਿੰਘ ਭੱਪੀ ਮੈਂਬਰ ਬਲਾਕ ਸੰਮਤੀ, ਗੁਰਬਿੰਦਰ ਸਿੰਘ ਸਾਹਬੀ ਸਰਪੰਚ ਕੋਟ ਮਹਿਤਾਬ, ਭਗਵਾਨ ਸਿੰਘ ਸਰਪੰਚ ਫੇਰੂਮਾਨ ਖੁਰਦ, ਪ੍ਰਤਾਪ ਸਿੰਘ ਸਰਪੰਚ ਯੋਧੇ, ਗੁਰਦੇਵ ਸਿੰਘ ਸਰਪੰਚ ਮੱਧ, ਸਰਪੰਚ ਵਜ਼ੀਰ ਭੁੱਲਰ ਤੋਂ ਇਲਾਵਾ ਸਮੂਹ ਸਰਪੰਚ ਹਾਜ਼ਰ ਸਨ |

ਖੁਸ਼ਪਾਲ ਸਿੰਘ ਧਾਲੀਵਾਲ ਵਲੋਂ ਅਜਨਾਲਾ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹਲਕਾ ਅਜਨਾਲਾ ਅੰਦਰ ਵਿਕਾਸ ...

ਪੂਰੀ ਖ਼ਬਰ »

ਡੀ. ਈ. ਓ. (ਸ) ਜੁਗਰਾਜ ਸਿੰਘ ਰੰਧਾਵਾ ਦੇ ਕਾਰਜਕਾਲ 'ਚ 1 ਸਾਲ ਦਾ ਵਾਧਾ

ਅੰਮਿ੍ਤਸਰ, 1 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸਿੱਖਿਆ ਵਿਭਾਗ ਵਲੋਂ ਸਿੱਖਿਆ ਦੇ ਖੇਤਰ 'ਚ ਪ੍ਰਭਾਵਸ਼ਾਲੀ ਕਾਰਗੁਜਾਰੀ ਦਿਖਾਉਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਸ: ਜੁਗਰਾਜ ਸਿੰਘ ਰੰਧਾਵਾ ਦੇ ਕਾਰਜਕਾਲ 'ਚ 1 ਸਾਲ ਦਾ ਹੋਰ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਝਪਟਮਾਰ ਕਰਨ ਵਾਲਾ ਕਾਬੂ

ਵੇਰਕਾ, 1 ਦਸੰਬਰ (ਪਰਮਜੀਤ ਸਿੰਘ ਬੱਗਾ)- ਥਾਣਾ ਵੱਲਾ ਦੀ ਪੁਲਿਸ ਨੇ ਛਾਪੇਮਾਰੀ ਕਰਕੇ ਔਰਤ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋਏ ਨੌਜਵਾਨ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਐਸ.ਆਈ. ਜਸਬੀਰ ਸਿੰਘ ਪਵਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੰਯੁਕਤ ਕਮਿਸ਼ਨਰ ਵਲੋਂ ਨਿਗਮ ਦੇ ਵੱਖ-ਵੱਖ ਵਿਭਾਗਾਂ ਦੀ ਹਾਜ਼ਰੀ ਦੀ ਜਾਂਚ

ਅੰਮਿ੍ਤਸਰ, 1 ਦਸੰਬਰ (ਹਰਮਿੰਦਰ ਸਿੰਘ) - ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਵਲੋਂ ਅੱਜ ਨਗਰ ਨਿਗਮ ਦੇ ਵੱਖ ਵੱਖ ਵਿਭਾਗਾਂ ਦੀ ਅਚਾਨਕ ਚੈਕਿੰਗ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਵਿਭਾਗਾਂ ਦੀ ਹਾਜ਼ਰੀ ਦੇਖੀ ਜਿਸ ਦੌਰਾਨ 18 ਮੁਲਾਜਮ ਗ਼ੈਰ ਹਾਜ਼ਰ ਪਾਏ ਗਏ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅੰਮਿ੍ਤਸਰ ਵਲੋਂ ਵਫਦ ਈ.ਟੀ.ਓ. ਨੂੰ ਮਿਲਿਆ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਬਾ ਬਕਾਲਾ ਸਾਹਿਬ ਫੇਰੀ ਦੌਰਾਨ ਆਪਣੇ ਨਜ਼ਦੀਕੀ ਰਿਸ਼ਤੇਦਾਰ ਸ: ਪਰਮਿੰਦਰਜੀਤ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਪੁਰਾਣੀ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਤੀਰਥ ਵਿਖੇ ਮੂਰਤੀ ਸਥਾਪਨਾ ਦਿਵਸ ਮਨਾਇਆ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ) - ਭਗਵਾਨ ਵਾਲਮੀਕਿ ਧਰਮ ਸਮਾਜ (ਭਾਵਾਧਸ) ਵਲੋਂ ਭਗਵਾਨ ਵਾਲਮੀਕਿ ਤੀਰਥ ਮੁੱਖ ਮੰਦਰ ਵਿਖੇ ਭਗਵਾਨ ਵਾਲਮੀਕਿ ਜੀ ਦਾ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ | ਸੰਤ ਸਮਾਜ ਵਲੋਂ ਭਜਨ ਗਾਇਨ ਕੀਤੇ ਗਏ | ...

ਪੂਰੀ ਖ਼ਬਰ »

ਫਲਾਈਓਵਰ ਨੂੰ ਪਿੱਲਰਾਂ 'ਤੇ ਆਧਾਰਿਤ ਬਣਵਾਉਣ ਦੀ ਮੰਗ ਸੰਬੰਧੀ ਸੰਘਰਸ਼ ਦੇ 11ਵੇਂ ਦਿਨ 'ਚ ਦਾਖ਼ਲ

ਰਈਆ, 1 ਦਸੰਬਰ (ਸ਼ਰਨਬੀਰ ਸਿੰਘ ਕੰਗ)- ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਚੱਲ ਰਿਹਾ ਸੰਘਰਸ਼ ਅੱਜ 11ਵੇਂ ਦਿਨ ਦਾਖਲ ਹੋ ਗਿਆ | ਅੱਜ ਦੇ ਇਕੱਠ ਦੀ ਪ੍ਰਧਾਨਗੀ ਗੁਰਦਿਆਲ ਸਿੰਘ, ਗੁਰਨਾਮ ਸਿੰਘ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਚੋਗਾਵਾਂ, 1 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਐਡਵੋਕੇਟ ਦੀ ਯੋਗ ਅਗਵਾਈ 'ਚ ਸ਼ਹੀਦ ਮਿਸ਼ਨਰੀ ਕਾਲਜ ਅੰਮਿ੍ਤਸਰ ਦੇ ਪਿ੍ੰ: ਮਨਜੀਤ ਕੌਰ ਦੀ ਦੇਖ-ਰੇਖ ਹੇਠ ਵੱਖ-ਵੱਖ ਪਿੰਡਾਂ 'ਚ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਲੋਂ ਕੈਮਲ ਕਲਾ ਸੰਮੇਲਨ-2022 ਤਹਿਤ ਵਰਕਸ਼ਾਪ ਲਗਾਈ

ਅੰਮਿ੍੍ਰਤਸਰ, 1 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ ਅੰਮਿ੍ਤਸਰ ਵਿਖੇ ਕੋਕੂਆ ਕੈਮਲਿਨ ਲਿਮਟਿਡ ਵਲੋਂ ਆਰਟਸ ਕੈਮਲ ਕਲਾ ਸੰਮੇਲਨ-2022 ਤਹਿਤ ਕਲਾ ਵਿਭਾਗ ਦੇ ਅਧਿਆਪਕਾਂ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਵਰਕਸ਼ਾਪ ਦਾ ...

ਪੂਰੀ ਖ਼ਬਰ »

ਸੀ. ਆਰ. ਐੱਸ. ਹੀਰਾ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਦਿੱਤੀ

ਅੰਮਿ੍ਤਸਰ, 1 ਦਸੰਬਰ (ਗਗਨਦੀਪ ਸ਼ਰਮਾ)- ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਡਿਊਟੀ ਕਰਦੇ ਸੀ. ਆਰ. ਐਸ. (ਚੀਫ਼ ਰਿਜ਼ਰਵੇਸ਼ਨ ਸੁਪਰਵਾਈਜ਼ਰ) ਹੀਰਾ ਸਿੰਘ ਨੂੰ ਸੇਵਾਮੁਕਤ ਹੋਣ 'ਤੇ ਉਨ੍ਹਾਂ ਦੇ ਦਫ਼ਤਰੀ ਸਟਾਫ਼ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਟਾਫ਼ ...

ਪੂਰੀ ਖ਼ਬਰ »

'ਮਹਾਂਮਾਨਵ ਕਿਵੇਂ ਬਣੀਏ' ਪੁਸਤਕ ਕੱਲ੍ਹ ਹੋਵੇਗੀ ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਰਾਜਨ) - ਪਿਛਲੇ 37 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਮਿਤੀ 3 ਨਵੰਬਰ, ਦਿਨ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਵਿਖੇ 24ਵੀਂ ਸਪੋਰਟਸ ਮੀਟ ਹੋਈ ਸਮਾਪਤ

ਚੌਕ ਮਹਿਤਾ, 1 ਦਸੰਬਰ (ਜਗਦੀਸ਼ ਸਿੰਘ ਬਮਰਾਹ) - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ 'ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ' ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਈ.ਟੀ.ਓ ਨੇ ਨਰੈਣਗੜ੍ਹ ਦੇ ਸ਼ਮਸ਼ਾਨਘਾਟ ਲਈ ਦਿੱਤੇ 4 ਲੱਖ ਰੁਪਏ

ਟਾਂਗਰਾ, 1 ਦਸੰਬਰ (ਹਰਜਿੰਦਰ ਸਿੰਘ ਕਲੇਰ) - ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਕਾਸ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਸਾਡੀ ਸਰਕਾਰ ਵਲੋਂ ਅਮਲੀ ਜਾਮਾ ਦੇਣਾ ਸ਼ੁਰੂ ਕਰ ਦਿੱਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਜਥੇ. ਲੋਪੋਕੇ ਨੂੰ ਸਲਾਹਕਾਰ ਬੋਰਡ 'ਚ ਲਏ ਜਾਣ ਦਾ ਡਾ. ਬੁੱਟਰ ਵਲੋਂ ਸਵਾਗਤ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਹਲਕਾ ਰਾਜਾਸਾਂਸੀ ਤੋਂ ਸਾਬਕਾ ਵਿਧਾਇਕ ਜਥੇ. ਵੀਰ ਸਿੰਘ ਲੋਪੋਕੇ ਨੂੰ 9 ਮੈਂਬਰੀ ਸਲਾਹਕਾਰ ਬੋਰਡ 'ਚ ਲਏ ਜਾਣ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਕਨਵੀਨਰ ਡਾ. ਕੇਹਰ ਸਿੰਘ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਦੀ ਹੋਈ ਇਕੱਤਰਤਾ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ) - ਮੈਡੀਕਲ ਪੈ੍ਰਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਅੰਮਿ੍ਤਸਰ ਦੀ ਮਾਸਿਕ ਇਕੱਤਰਤਾ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਮੇਹਰ ਦਾਸ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਅਰਜਿੰਦਰ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਡੀ. ਈ. ਓ. ਰਾਜੇਸ਼ ਸ਼ਰਮਾ ਦੀ ਮੁੜ ਅੰਮਿ੍ਤਸਰ ਤਾਇਨਾਤੀ ਦਾ ਰਾਸਾ ਵਲੋਂ ਸਵਾਗਤ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਜ਼ਿਲ੍ਹਾ ਅੰਮਿ੍ਤਸਰ ਦੇ ਡੀ. ਈ. ਓ. ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ ਜਿਨ੍ਹਾਂ ਦੀ ਬਦਲੀ ਬੀਤੇ ਦਿਨ ਇਸੇ ਅਹੁਦੇ 'ਤੇ ਜ਼ਿਲ੍ਹਾ ਤਰਨ ਤਾਰਨ ਵਿਖੇ ਹੋ ਗਈ ਸੀ, ਦੇ ਮੁੜ ਜ਼ਿਲ੍ਹਾ ਅੰਮਿ੍ਤਸਰ ਦੇ ਡੀ. ਈ. ਓ. ...

ਪੂਰੀ ਖ਼ਬਰ »

ਨੌਜਵਾਨ ਗੁਗਨਦੀਪ ਸਿੰਘ ਦਾ ਦਿਹਾਂਤ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਰਈਆ, 1 ਦਸੰਬਰ (ਸ਼ਰਨਬੀਰ ਸਿੰਘ ਕੰਗ) - ਕਸਬਾ ਰਈਆ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਗੁਗਨਦੀਪ ਸਿੰਘ ਬੱਲ (34) ਪੁੱਤਰ ਸਵ: ਮਾਸਟਰ ਗੁਰਦੇਵ ਸਿੰਘ ਬੱਲ ਇਕ ਨੌਜਵਾਨ ਦਾ ਅਚਾਨਕ ਹੀ ਦਿਹਾਂਤ ਹੋ ਗਿਆ | ਉਸ ਦਾ ਅੰਤਿਮ ਸੰਸਕਾਰ ਅੱਜ ਰਈਆ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ...

ਪੂਰੀ ਖ਼ਬਰ »

ਸੰਤ ਬਾਬਾ ਸੁਖਪਾਲ ਸਿੰਘ ਦੀ ਬਰਸੀ ਮਨਾਈ

ਚੌਕ ਮਹਿਤਾ, 1 ਦਸੰਬਰ (ਜਗਦੀਸ਼ ਸਿੰਘ ਬਮਰਾਹ)- ਇਥੋਂ ਨੇੜਲੇ ਪਿੰਡ ਚੰਨਣਕੇ ਵਿਖੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਸੰਤ ਬਾਬਾ ਸੁੱਖਪਾਲ ਸਿੰਘ ਦੀ ਬਰਸੀ ਮਨਾਈ ਗਈ | ਬਰਸੀ ਸਮਾਗਮ ਸੰਬੰਧੀ 29 ਨਵੰਬਰ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਗਏ | 30 ਨਵੰਬਰ ਨੂੰ ਰਾਤ 6 ਵਜੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਕੂਲ ਨੇ ਖੇਡ ਮੇਲਾ ਕਰਵਾਇਆ

ਜੰਡਿਆਲਾ ਗੁਰੂ, 1 ਦਸੰਬਰ (ਪ੍ਰਮਿੰਦਰ ਸਿੰਘ ਜੋਸਨ) - ਸ੍ਰੀ ਗੁਰੂ ਅਰਜਨ ਦੇਵ ਡੇਅ ਬੋਰਡਿੰਗ ਸਕੂਲ ਨਵਾਂ ਪਿੰਡ ਬੰਡਾਲਾ ਨੇ ਸਕੂਲ ਦੇ ਮੈਦਾਨ ਵਿਚ ਤਿੰਨ ਦਿਨਾ ਖੇਡ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ...

ਪੂਰੀ ਖ਼ਬਰ »

ਐਡਵੋਕੇਟ ਹਰਪਾਲ ਸਿੰਘ ਨਿੱਜਰ ਵਲੋਂ ਬੰਧਨ ਬੈਂਕ ਦੀ ਨਵੀਂ ਬ੍ਰਾਂਚ ਦਾ ਉਦਘਾਟਨ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਵਲੋਂ ਅਜਨਾਲਾ ਵਿਖੇ ਬੰਧਨ ਬੈਂਕ ਵਲੋਂ ਖੋਲ੍ਹੀ ਨਵੀਂ ਬ੍ਰਾਂਚ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ | ਇਸ ਤੋਂ ਪਹਿਲਾਂ ਕਰਵਾਏ ਉਦਘਾਟਨੀ ...

ਪੂਰੀ ਖ਼ਬਰ »

ਅਨੰਦ ਕਾਲਜ ਜੇਠੂਵਾਲ 'ਚ ਏਡਜ਼ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)- ਅਿੰਮ੍ਰਤਸਰ-ਬਟਾਲਾ ਜੀ.ਟੀ. ਰੋਡ 'ਤੇ ਸਥਿਤ ਅਨੰਦ ਕਾਲਜ ਗਰੁੱਪ ਆਫ ਐਜੂਕੇਸ਼ਨ ਜੇਠੂਵਾਲ ਵਿਖੇ ਅੱਜ ਵਰਲਡ ਏਡਜ਼ ਦਿਵਸ ਮਨਾਇਆ ਗਿਆ, ਜਿਸ ਨੂੰ ਸਮਰਪਿਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਕਰਵਾਏ ਗਏ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਸੁੱਖ ਧਾਲੀਵਾਲ ਜਗਦੇਵ ਕਲਾਂ ਦੇ ਮਾਤਾ ਹਰਜੀਤ ਕੌਰ ਧਾਲੀਵਾਲ ਨਮਿਤ ਅੰਤਿਮ ਅਰਦਾਸ ਭਲਕੇ

ਜਗਦੇਵ ਕਲਾਂ, 1 ਦਸੰਬਰ (ਸ਼ਰਨਜੀਤ ਸਿੰਘ ਗਿੱਲ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸੀਨੀਅਰ ਕਾਂਗਰਸੀ ਆਗੂ ਸੁਖਬੀਰ ਸਿੰਘ ਧਾਲੀਵਾਲ (ਛੋਟਾ ਸੁਖ) ਅਤੇ ਸਤਨਾਮ ਸਿੰਘ ਧਾਲੀਵਾਲ ਪਿੰਡ ਜਗਦੇਵ ਕਲਾਂ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਹਰਜੀਤ ਕੌਰ ਧਾਲੀਵਾਲ ਜੋ ਕਿ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ - ਏ. ਐੱਸ. ਆਈ. ਚਰਨਜੀਤ ਸਿੰਘ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ) - ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਸੂਬੇ 'ਚ ਅਮਨ ਕਨੂੰਨ ਬਣਾਈ ਰੱਖਣ ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਪੁਲਿਸ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਵਲੋਂ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਅਮਲੀਜਾਮਾ ...

ਪੂਰੀ ਖ਼ਬਰ »

ਗੁਰਦੁਆਰਾ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਮਨਾਇਆ ਸਾਲਾਨਾ ਜੋੜ ਮੇਲਾ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ) - ਗੁਰਦੁਆਰਾ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਖਿਆਲਾ ਚੌਕ, ਛਾਉਣੀ ਮਿਸਲ ਸੀ੍ਰ ਗੁਰੂ ਹਰਿਕਿ੍ਸ਼ਨ ਜੀ ਤਰਨਾ ਦਲ ਨਿਹੰਗ ਸਿੰਘਾਂ ਵਿਖੇ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਦੇ ਸੰਬੰਧ ਵਿਚ ਸਾਲਾਨਾ ...

ਪੂਰੀ ਖ਼ਬਰ »

ਗੁਰਦੁਆਰਾ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਮਨਾਇਆ ਸਾਲਾਨਾ ਜੋੜ ਮੇਲਾ

ਰਾਮ ਤੀਰਥ, 1 ਦਸੰਬਰ (ਧਰਵਿੰਦਰ ਸਿੰਘ ਔਲਖ) - ਗੁਰਦੁਆਰਾ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਖਿਆਲਾ ਚੌਕ, ਛਾਉਣੀ ਮਿਸਲ ਸੀ੍ਰ ਗੁਰੂ ਹਰਿਕਿ੍ਸ਼ਨ ਜੀ ਤਰਨਾ ਦਲ ਨਿਹੰਗ ਸਿੰਘਾਂ ਵਿਖੇ ਸੀ੍ਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਵਤਾਰ ਗੁਰਪੁਰਬ ਦੇ ਸੰਬੰਧ ਵਿਚ ਸਾਲਾਨਾ ...

ਪੂਰੀ ਖ਼ਬਰ »

ਯੂਰੀਆ ਖਾਦ ਨਾਲ ਵਾਧੂ ਸਾਮਾਨ ਦੇਣ ਲਈ ਡੀਲਰ ਨਹੀਂ ਸਗੋਂ ਖਾਦ ਬਣਾਉਣ ਵਾਲੀਆਂ ਕੰਪਨੀਆਂ ਜ਼ਿੰਮੇਵਾਰ- ਛੀਨਾ, ਝੰਡੇਰ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕਿਰਤੀ ਕਿਸਾਨ ਯੂਨੀਅਨ ਅੰਮਿ੍ਤਸਰ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ ਦੀ ਪ੍ਰਧਾਨਗੀ ਵਿੱਚ ਹੋਈ, ਜਿਸ 'ਚ ਖਾਦ ਡੀਲਰਾਂ ਵਲੋਂ ਕਿਸਾਨਾਂ ਨੂੰ ਖਾਦ ਨਾਲ ਵਾਧੂ ਵਸਤੂਆਂ ...

ਪੂਰੀ ਖ਼ਬਰ »

6 ਦਸੰਬਰ ਨੂੰ ਪ੍ਰਤਿੱਗਿਆ ਦਿਵਸ ਵਜੋਂ ਮਨਾਇਆ ਜਾਵੇਗਾ- ਰੰਧਾਵਾ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਧਰਮ ਨਿਰਪੱਖਤਾ, ਮਨੁੱਖੀ ਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਅਤੇ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਸੰਘਰਸ਼ ਤੇਜ਼ ਕਰਨ ਲਈ 6 ਦਸੰਬਰ ਨੂੰ ਅੰਮਿ੍ਤਸਰ ਵਿਖੇ ਭੰਡਾਰੀ ...

ਪੂਰੀ ਖ਼ਬਰ »

ਸੰਤਸਰ ਪਬਲਿਕ ਸਕੂਲ ਬੁਤਾਲਾ 'ਚ ਸਾਲਾਨਾ ਸਪੋਰਟਸ ਮੀਟ ਕਰਵਾਈ

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਇਲਾਕੇ ਦੀ ਸਿਰਮੌਰ ਸੰਸਥਾ ਸੰਤਸਰ ਪਬਲਿਕ ਸਕੂਲ ਬੁਤਾਲਾ ਵਿਚ ਸਾਲਾਨਾ ਸਪੋਰਟਸ ਮੀਟ ਬੜੀ ਧੂਮਧਾਮ ਨਾਲ ਸੰਪੰਨ ਹੋਈ ਜਿਸ ਵਿਚ ਨਰਸਰੀ ਕਲਾਸ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ...

ਪੂਰੀ ਖ਼ਬਰ »

ਧਰਮਬੀਰ ਸੋਹੀ ਦੀ ਅਗਵਾਈ 'ਚ ਅਕਾਲੀ ਵਰਕਰਾਂ ਵਲੋਂ ਰਣੀਕੇ ਦਾ ਸਨਮਾਨ

ਜੇਠੂਵਾਲ, 1 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਨੂੰ ਸੂਬੇ 'ਚ ਹੋਰ ਵੀ ਮਜਬੂਤ ਕਰਨ ਲਈ ਪਾਰਟੀ ਦੇ ਨਵੇਂ ਢਾਂਚੇ ਦੇ ਕੀਤੇ ਐਲਾਨ 'ਚ ਸ਼੍ਰੋਮਣੀ ਆਕਲੀ ਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ...

ਪੂਰੀ ਖ਼ਬਰ »

ਸਾਂਝ ਕੇਂਦਰ ਅਜਨਾਲਾ ਵਲੋਂ ਔਰਤਾਂ ਵਿਰੁੱਧ ਹਿੰਸਾ ਖ਼ਤਮ ਕਰਨ ਲਈ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀ ਮਹਿਲਾ ਸੁਰੱਖਿਆ ਡਵੀਜ਼ਨ ਵਲੋਂ ਮਹਿਲਾਵਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਆਰੰਭੀ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦੇਹਾਤੀ ਦੇ ਐੱਸ.ਐੱਸ.ਪੀ ਸਵੱਪਨ ...

ਪੂਰੀ ਖ਼ਬਰ »

ਪੰਜਗਰਾਈਆਂ ਵਿਖੇ 45ਵਾਂ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਇਥੋਂ ਥੋੜੀ ਦੂਰ ਸਥਿਤ ਪਿੰਡ ਪੰਜਗਰਾਈਆਂ ਵਿਖੇ ਮੁੱਖ ਸੇਵਾਦਾਰ ਮਾਤਾ ਰਜਿੰਦਰ ਕੌਰ ਦੇ ਉੱਦਮ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | 11 ਸ੍ਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁ. ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਦਸਤਖਤ ਮੁਹਿੰਮ ਸ਼ੁਰੂ

ਰਮਦਾਸ, 1 ਦਸੰਬਰ (ਜਸਵੰਤ ਸਿੰਘ ਵਾਹਲਾ)- ਪਿਛਲੇ ਲੰਮੇਂ ਸਮੇਂ ਤੋਂ ਜੇਲ੍ਹ ਦੀਆਂ ਕਾਲਕੋਠੜੀਆਂ ਵਿਚ ਬੰਦ ਉਹ ਬੰਦੀ ਸਿੰਘ ਜਿਹੜੇ ਕਾਨੂੰਨ ਵਲੋਂ ਮਿਲੀਆਂ ਸਜ਼ਾਵਾਂ ਤੋਂ ਦੁਗਣੀਆਂ ਸਜ਼ਾਵਾਂ ਕੱਟ ਚੁੱਕੇ ਹਨ, ਪ੍ਰੰਤੂ ਉਨ੍ਹਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਈ.ਟੀ.ਓ.

ਬਾਬਾ ਬਕਾਲਾ ਸਾਹਿਬ, 1 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਅੱਜ ਇਥੇ ਸ: ਹਰਭਜਨ ਸਿੰਘ ਈ.ਟੀ.ਓ. (ਕੈਬਨਿਟ ਮੰਤਰੀ ਬਿਜਲੀ ਅਤੇ ਜਨਤਕ ਕੰਮਾਂ ਬਾਰੇ) ਪੰਜਾਬ ਤਹਿਸੀਲ ਬਾਬਾ ਬਕਾਲਾ ਸਾਹਿਬ ਕੰਪਲੈਕਸ ਵਿਚ ਪੁਜੇ, ਜਿੱਥੇ ਕਿ ਉਨ੍ਹਾਂ ਨੇ ਸਬ ਡਵੀਜਨਲ ਮੈਜਿਸਟਰੇਟ, ...

ਪੂਰੀ ਖ਼ਬਰ »

-ਮਾਮਲਾ ਸਦੀਆਂ ਪੁਰਾਣੇ ਪੁਰਾਤਨ ਬੋਹੜ ਦੇ ਵੱਢਣ ਦਾ- ਵਾਤਾਵਰਨ ਪ੍ਰੇਮੀਆਂ ਤੇ ਲੋਕ ਵਿਰੋਧ ਦੇ ਚੱਲਦਿਆਂ ਰਾਸ਼ਟਰੀ ਮੁੱਖ ਮਾਰਗ ਅਥਾਰਟੀ ਨੇ ਲਿਆ ਯੂ-ਟਰਨ

ਨਵਾਂ ਪਿੰਡ, 1 ਦਸੰਬਰ (ਜਸਪਾਲ ਸਿੰਘ) - ਅੰਮਿ੍ਤਸਰ-ਹਿਮਾਚਲ ਰਾਸ਼ਟਰੀ ਰਾਜ ਮਾਰਗ-503 ਵਾਇਆ ਮਹਿਤਾ-ਉਨ੍ਹਾਂ ਨੂੰ 6 ਲਾਈਨ ਕਰਨ ਲਈ ਚੱਲ ਰਹੇ ਕੰਮ ਦੇ ਚੱਲਦਿਆਂ ਇਸ ਮਾਰਗ ਵਿਚਾਲੇ ਢਪੱਈਆਂ ਵਿਖੇ ਆ ਰਹੇ ਸਦੀਆਂ ਪੁਰਾਣੇ ਪੁਰਾਤਨ ਬੋਹੜ ਨੂੰ ਵੱਢਣ ਦੇ ਵਿਰੋਧ 'ਚ ਕੁਝ ਚਿਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX