ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  about 2 hours ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 3 hours ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 3 hours ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 4 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 4 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 6 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 6 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 7 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 8 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 8 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 8 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 8 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 8 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 8 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 8 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 9 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 9 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 9 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 10 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 10 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਲਗਾਏ ਮੋਰਚੇ ਦੇ ਛੇਵੇਂ ਦਿਨ ਬੀਬੀਆਂ ਦਾ ਹੋਇਆ ਵੱਡਾ ਇਕੱਠ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ 26 ਨਵੰਬਰ ਤੋਂ ਡੀ.ਸੀ. ਦਫ਼ਤਰਾਂ 'ਤੇ ਸ਼ੁਰੂ ਕੀਤੇ ਗਏ ਪੰਜਾਬ ਪੱਧਰੀ ਪੱਕੇ ਮੋਰਚੇ ਦੇ ਛੇਵੇਂ ਦਿਨ ਬੀਬੀਆਂ ਦਾ ਲਾਮਿਸਾਲ ਇਕੱਠ ਹੋਇਆ | ਡੀ.ਸੀ. ਦਫ਼ਤਰ ਮੋਗਾ ਵਿਚ ਲੱਗੇ ਮੋਰਚੇ 'ਚ ਅੱਜ ਬੀਬੀਆਂ ਨੇ ਮੋਰਚੇ ਦੀ ਅਗਵਾਈ ਕੀਤੀ ਤੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਪ੍ਰਦਰਸ਼ਨ ਕੀਤਾ | ਮੋਰਚੇ ਨੂੰ ਸੰਬੋਧਨ ਕਰਦੇ ਹੋਏ ਆਗੂ ਮਨਜੀਤ ਕੌਰ, ਸੰਦੀਪ ਕੌਰ ਖੋਸਾ ਤੇ ਭਗਵੰਤ ਕੌਰ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬਹਾਨੇਬਾਜ਼ੀਆਂ ਤੇ ਝੂਠ ਬੋਲਣ 'ਚ ਮੋਦੀ ਸਰਕਾਰ ਨੂੰ ਵੀ ਮਾਤ ਪਾ ਰਹੀ ਹੈ ਅਤੇ ਸੁਪਰੀਮ ਕੋਰਟ ਦੇ ਬਿਆਨ ਦੀ ਆੜ ਹੇਠ ਹਮ੍ਹਾਤੜ ਗ਼ਰੀਬ ਲੋਕਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ | ਸਰਕਾਰ ਨੂੰ ਸੁਪਰੀਮ ਕੋਰਟ ਦੇ ਸਿਰਫ਼ ਉਹ ਫ਼ੈਸਲੇ ਦਿਖਾਈ ਦਿੰਦੇ ਹਨ ਜਿਨ੍ਹਾਂ ਨੂੰ ਵੱਖਰੇ ਤਰੀਕੇ ਨਾਲ ਆਧਾਰ ਬਣਾ ਕੇ ਲੋਕ ਹਿਤਾਂ ਦਾ ਘਾਣ ਕੀਤਾ ਜਾ ਸਕੇ ਪਰ ਜਥੇਬੰਦੀ ਲੋਕ ਹਿਤਾਂ ਦੇ ਪੱਖ ਵਿਚ ਸਰਕਾਰ ਦੇ ਇਸ ਫ਼ੈਸਲੇ ਦੇ ਵਿਰੁੱਧ ਖੜੀ ਰਹੇਗੀ | ਉਨ੍ਹਾਂ ਕਿਹਾ ਕਿ ਨਸ਼ੇ, ਬੇਰੁਜ਼ਗਾਰੀ, ਖੇਤੀ ਸੈਕਟਰ ਨੂੰ ਠੀਕ ਟਰੈਕ 'ਤੇ ਲਿਆਉਣ ਲਈ ਸਰਕਾਰ ਕੋਲ ਕੋਈ ਰੋਡ ਮੈਪ ਨਹੀਂ ਹੈ | ਬੜੀ ਸ਼ਰਮ ਦੀ ਗੱਲ ਹੈ ਕਿ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸਾਡੇ ਤੋਂ ਵੋਟਾਂ ਲੈ ਕੇ ਸਰਕਾਰ ਬਣਾਉਣ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਸਾਨੂੰ ਹੱਕ ਮੰਗਦਿਆਂ ਨੂੰ ਕਹਿ ਰਿਹਾ ਕਿ ਇਹ ਫ਼ੰਡ ਇਕੱਠੇ ਕਰਨ ਲਈ ਧਰਨੇ ਲਾਉਂਦੇ ਹਨ ਤੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਕਿਸਾਨਾਂ ਨੂੰ ਵਿਹਲੜ ਤੇ ਪੰਜਾਬੀਆਂ ਨੂੰ ਸਭ ਤੋਂ ਵੱਡੀ ਬੇਵਕੂਫ਼ ਕੌਮ ਦੱਸਿਆ | ਇਸ ਮੌਕੇ ਬੋਲਦਿਆਂ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ, ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹ ਵਾਲਾ ਨੇ ਕਿਹਾ ਕਿ ਅੱਜ ਬੀਬੀਆਂ ਨੇ ਐਲਾਨ ਕੀਤਾ ਹੈ ਕਿ ਅਸੀਂ ਵੇਲਣੇ ਹੱਥਾਂ ਵਿਚ ਫੜ ਕੇ ਕਿਸਾਨਾਂ ਨੂੰ ਮਾੜੀ ਸ਼ਬਦਾਵਲੀ ਬੋਲਣ ਵਾਲੇ ਭਗਵੰਤ ਮਾਨ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਪਿੰਡਾਂ 'ਚੋਂ ਭਜਾਵਾਂਗੀਆਂ | ਮੁੱਖ ਮੁੱਦਿਆਂ 'ਤੇ ਬੋਲਦਿਆਂ ਕਿਹਾ ਕਿ ਸੰਸਾਰ ਬੈਂਕ ਦੁਆਰਾ ਲਾਏ ਜਾਣ ਵਾਲੇ ਸਾਰੇ ਪ੍ਰਾਜੈਕਟ ਰੱਦ ਕਰਨ, ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀ ਵਿਭਿੰਨਤਾ, ਜੁਮਲਾ ਮੁਸ਼ਤਰਕਾ ਜ਼ਮੀਨਾਂ ਨੂੰ ਪੰਚਾਇਤੀ ਜ਼ਮੀਨਾਂ ਐਲਾਨਣ ਵਾਲਾ ਕਾਨੂੰਨ ਵਾਪਸ ਕਰਵਾਉਣ, ਸਾਰੀਆਂ ਫ਼ਸਲਾਂ 'ਤੇ ਐਮ.ਐਸ.ਪੀ. ਗਰੰਟੀ ਕਾਨੂੰਨ ਬਣਾਉਣ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਲੈਣ, ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, ਮਾਈਕਰੋ ਫਾਈਨਾਂਸ ਕੰਪਨੀਆਂ ਵਲੋਂ ਗ਼ਰੀਬ ਦੀ ਹੁੰਦੀ ਲੁੱਟ ਰੋਕਣ, ਦਿੱਲੀ ਤੇ ਪੰਜਾਬ ਪੱਧਰੀ ਮੋਰਚਿਆਂ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇਣ, ਜੋ ਸਰਕਾਰ ਪਹਿਲਾਂ ਮੰਨ ਚੁੱਕੀ ਹੈ ਰੇਤ ਬਜਰੀ ਦੇ ਵੱਧ ਰਹੇ ਭਾਅ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ | ਆਗੂਆਂ ਨੇ ਦੱਸਿਆ ਕਿ ਅੱਜ ਪੱਕਾ ਮੋਰਚਾ ਛੇਵੇਂ ਦਿਨ 'ਚ ਸ਼ਾਮਿਲ ਹੋ ਚੁੱਕਾ ਹੈ ਪਰ ਸਰਕਾਰ ਦਾ ਰਵੱਈਆ ਅਤਿ ਨਿਰਾਸ਼ਾਜਨਕ ਹੈ | ਇਸ ਮੌਕੇ ਜਗਜੀਤ ਸਿੰਘ ਖੋਸਾ, ਬੀਬੀ ਪ੍ਰੀਤ ਪੁਰੀ, ਨਸੀਬ ਕੌਰ ਖੋਸਾ, ਜਸਵਿੰਦਰ ਕੌਰ ਸ਼ਾਹ ਵਾਲਾ, ਕੁਲਵੰਤ ਕੌਰ ਮੋਗਾ, ਛਿੰਦਰਪਾਲ ਕੌਰ ਮਲਸੀਹਾਂ, ਦਲਜੀਤ ਕੌਰ ਜੀਂਦੜਾ, ਬਲਵਿੰਦਰ ਕੌਰ, ਚਰਨਜੀਤ ਕੌਰ ਲੋਹਗੜ੍ਹ ਤੇ ਹਰਜਿੰਦਰ ਕੌਰ ਮੰਦਰ ਨੇ ਵੀ ਸੰਬੋਧਨ ਕੀਤਾ |

ਕਾਂਗਰਸ ਵਲੋਂ ਆਰੰਭੀ 'ਭਾਰਤ ਜੋੜੋ ਯਾਤਰਾ' ਤੇ ਹਲਕੇ ਅੰਦਰ 'ਆਗੂ ਤੋੜੋ ਯਾਤਰਾ' ਹੋਈ ਸ਼ੁਰੂ

ਬਾਘਾ ਪੁਰਾਣਾ, 1 ਦਸੰਬਰ (ਕਿ੍ਸ਼ਨ ਸਿੰਗਲਾ)-ਹਲਕੇ ਅੰਦਰ ਵੱਡਾ ਆਧਾਰ ਰੱਖਣ ਵਾਲੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਸਾਬਕਾ ਜ਼ਿਲ੍ਹਾ ਪ੍ਰਧਾਨ, ਮੁੱਖ ਬੁਲਾਰਾ ਪੰਜਾਬ ਕਾਂਗਰਸ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਨੂੰ ਲੈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਹੋਈ ਅਹਿਮ ਮੀਟਿੰਗ

ਕੋਟ ਈਸੇ ਖਾਂ, 1 ਦਸੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਕਾਰਜ ਸਿੰਘ ਮਸੀਤਾਂ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੀਟਿੰਗ 'ਚ ਸੂਬਾ ਜਨਰਲ ਸਕੱਤਰ ਸੁੱਖ ਗਿੱਲ ਤੋਤਾ ਸਿੰਘ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ ਕੈਂਸਰ ਚੈੱਕਅਪ ਕੈਂਪ ਭਲਕੇ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਵਲੋਂ ਕੈਂਸਰ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਗੋਬਿੰਦਗੜ੍ਹ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 49ਵੀਂ ਬਰਸੀ 'ਤੇ ਚਾਰ ਰੋਜ਼ਾ ਜੋੜ ਮੇਲਾ ਭਲਕੇ ਤੋਂ

ਕੋਟ ਈਸੇ ਖਾਂ, 1 ਦਸੰਬਰ (ਨਿਰਮਲ ਸਿੰਘ ਕਾਲੜਾ)-ਬ੍ਰਹਮ ਗਿਆਨੀ ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ 49ਵੀਂ ਬਰਸੀ ਜਿਹੜੀ ਕਿ ਹਰ ਸਾਲ ਵਾਂਗ ਇਲਾਕੇ ਦੀਆਂ ਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਵਿਖੇ ਮੁੱਖ ਸੇਵਾਦਾਰ ਭਾਈ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਪਬਲਿਕ ਸਕੂਲ ਰੌਂਤਾ 'ਚ ਲਗਾਇਆ ਦੋ ਰੋਜ਼ਾ ਸਾਇੰਸ ਮੇਲਾ

ਨਿਹਾਲ ਸਿੰਘ ਵਾਲਾ, 1 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਚੇਅਰਮੈਨ ਸੰਤ ਬਾਬਾ ਅਜੀਤ ਸਿੰਘ ਨਾਨਕਸਰ ਠਾਠ ਬਰਨਾਲੇ ਵਾਲਿਆਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਪਿ੍ੰਸੀਪਲ ...

ਪੂਰੀ ਖ਼ਬਰ »

ਜਸਵੰਤ ਸਿੰਘ ਬੜੈਚ ਨੇ ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲਿਆ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਜਸਵੰਤ ਸਿੰਘ ਬੜੈਚ ਨੇ ਅੱਜ ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਵਜੋਂ ਅਹੁਦਾ ਸੰਭਾਲ ਲਿਆ | ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਸੁਨੀਲ ਕੁਮਾਰ ਨਾਰੰਗ ਸੁਪਰਡੈਂਟ, ਮਨਮੀਤ ਸਿੰਘ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਕਾਬੂ

ਨਿਹਾਲ ਸਿੰਘ ਵਾਲਾ, 1 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਗਸ਼ਤ ਦੌਰਾਨ ਪਿੰਡ ਖਾਈ ਤੋਂ ਦੀਨਾ ਸਾਹਿਬ ਵਾਲੇ ਪਾਸੇ ਇਕ ਔਰਤ ਤੋਂ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ...

ਪੂਰੀ ਖ਼ਬਰ »

ਵਿਸ਼ਵ ਦਿਵਿਆਂਗ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਾਲਾਨਾ ਸਮਾਗਮ ਭਲਕੇ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਚੜ੍ਹਦੀ ਕਲਾ ਆਲ ਹੈਾਡੀ ਕੈਪਟ ਵੈੱਲਫੇਅਰ ਸੋਸਾਇਟੀ ਰਜਿ: ਪੰਜਾਬ ਵਲੋਂ ਵਿਸ਼ਵ ਦਿਵਆਂਗ ਦਿਵਸ 14ਵਾਂ ਰਾਜ ਪੱਧਰੀ ਸਮਾਗਮ ਪਿੰਡ ਸੇਖਾ ਕਲਾਂ ਬਲਾਕ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਵਿਖੇ 3 ਦਸੰਬਰ ਸਨਿਚਰਵਾਰ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਦੋ ਕਿੱਲੋ 700 ਗ੍ਰਾਮ ਅਫ਼ੀਮ ਅਤੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਦੋ ਵੱਖ ਵੱਖ ਥਾਵਾਂ ਤੋਂ 2 ਕਿੱਲੋ 700 ਗ੍ਰਾਮ ਅਫ਼ੀਮ ਅਤੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਗੀਤ ਰਾਹੀਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮ 'ਤੇ ਮੁਕੱਦਮਾ ਦਰਜ

ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਵੱਧ ਰਹੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਅਰੰਭੇ ਯਤਨਾਂ ਤਹਿਤ ਹੁਣ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਜਾਂ ਹੋਰ ਲੋਕਾਂ 'ਤੇ ਪੰਜਾਬ ...

ਪੂਰੀ ਖ਼ਬਰ »

ਬੀ. ਕੇ. ਯੂ. ਲੱਖੋਵਾਲ ਦੀ ਹੋਈ ਮੀਟਿੰਗ

ਬਾਘਾ ਪੁਰਾਣਾ, 1 ਦਸੰਬਰ (ਕਿ੍ਸ਼ਨ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਬਲਾਕ ਪ੍ਰਧਾਨ ਗੁਰਦੇਵ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸਾਹਿਬ ਮੁਗਲੂ ਪੱਤੀ ਵਿਖੇ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਬਰਾੜ, ਗੁਰਭਗਤ ਸਿੰਘ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਜੋ ਮੋਗਾ ਦੇ ਮੁੱਖ ਬਾਜ਼ਾਰ 'ਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ ਤੇ ਬੱਚਿਆਂ ਦੇ ...

ਪੂਰੀ ਖ਼ਬਰ »

ਬੈੱਸਟ ਆਊਟ ਆਫ਼ ਵੇਸਟ ਪ੍ਰਦਰਸ਼ਨੀ 'ਚ ਵਿਦਿਆਰਥੀਆਂ ਨੇ ਬਣਾਇਆ ਸਜਾਵਟੀ ਸਾਮਾਨ

ਨਿਹਾਲ ਸਿੰਘ ਵਾਲਾ, 1 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਇਲਾਕੇ ਦੇ ਮੋਹਰੀ ਵਿੱਦਿਅਕ ਸੰਸਥਾ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਬੈੱਸਟ ਆਊਟ ਆਫ਼ ਵੇਸਟ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ, ਜਿਸ 'ਚ ਤੀਸਰੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਵਿਜ਼ਟਰ ਵੀਜ਼ੇ 'ਚ ਮਾਹਿਰ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਤੇ ਓਪਨ ਵਰਕ ਪਰਮਿਟ ਦੇ ਖੇਤਰ 'ਚ ਮਾਹਿਰ ਮੰਨਿਆ ਜਾਂਦਾ ਹੈ, ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਕਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਨਿਹਾਲ ਸਿੰਘ ਵਾਲਾ, 1 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਦਾ ਵਫ਼ਦ ਬਲਾਕ ਪ੍ਰਧਾਨ ਜਸਵੀਰ ਸਿੰਘ ਸੈਦੋਕੇ ਦੀ ਅਗਵਾਈ ਵਿਚ ਕਿਸਾਨੀ ਮੰਗਾਂ ਸਬੰਧੀ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਰਾਮ ਸਿੰਘ ਨੂੰ ਮਿਲਿਆ | ...

ਪੂਰੀ ਖ਼ਬਰ »

ਵੋਟਾਂ ਬਣਵਾਉਣ, ਕਟਵਾਉਣ, ਟਰਾਂਸਫ਼ਰ, ਸੋਧ ਲਈ ਦੂਸਰਾ ਵਿਸ਼ੇਸ਼ ਕੈਂਪ ਭਲਕੇ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01.01.2023 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਮਗਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ | ਇਸ ਲਈ ਵੋਟਾਂ ਬਣਾਉਣ ਸਬੰਧੀ ਦੂਸਰਾ ਸਪੈਸ਼ਲ ਕੈਂਪ 3 ਦਸੰਬਰ ਦਿਨ ਸਨਿਚਰਵਾਰ ਅਤੇ 4 ਦਸੰਬਰ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਸਿਟੀ ਮੋਗਾ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ

ਮੋਗਾ, 1 ਦਸੰਬਰ (ਜਸਪਾਲ ਸਿੰਘ ਬੱਬੀ)-ਡੀ.ਜੀ.ਪੀ. ਪੰਜਾਬ ਪੁਲਿਸ, ਗੁਲਨੀਤ ਸਿੰਘ ਖੁਰਾਣਾ ਐਸ. ਐਸ. ਪੀ. ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਆਦੇਸ਼ਾਂ ਦੀ ਪਾਲਣਾ ਕਰਦਿਆ ਸਬ ਡਵੀਜ਼ਨ ਸਾਂਝ ਕੇਂਦਰ ਸਿਟੀ ਮੋਗਾ ਵਿਖੇ ਏ. ਐਸ. ਆਈ. ਸਰਬਜੀਤ ਸਿੰਘ ਦੀ ...

ਪੂਰੀ ਖ਼ਬਰ »

ਬਲੌਜ਼ਮਜ਼ ਵਲੋਂ ਲੁਧਿਆਣੇ ਦੇ ਖੇਡ ਮੈਦਾਨਾਂ 'ਚ ਮੀਲ ਪੱਥਰ ਸਥਾਪਤ

ਕਿਸ਼ਨਪੁਰਾ ਕਲਾਂ, 1 ਦਸੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਦੀ ਖੋ-ਖੋ ਦੀ ਟੀਮ ਨੇ ਲੁਧਿਆਣਾ ਸਹੋਦਿਆ ਕੰਪਲੈਕਸ ਦੇ ਸ਼ਿਫ਼ਾਲੀ ਪਬਲਿਕ ਸਕੂਲ ਵਿਖੇ ਹੋਏ ਟੂਰਨਾਮੈਂਟ ਵਿਚ ਕਈ ਟੀਮਾਂ ਨੂੰ ਪਛਾੜਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ | ਖਿਡਾਰੀਆਂ ਨੇ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਸਰਬਜੀਤ ਸਿੰਘ ਨੇ 66ਵੀਆਂ ਪੰਜਾਬ ਖੇਡਾਂ 'ਚ ਮਾਰੀ ਬਾਜ਼ੀ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਸਰਬਜੀਤ ਸਿੰਘ ਨੇ 66ਵੀਆਂ ਪੰਜਾਬ ਖੇਡਾਂ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਬਹੁਤ ਹੀ ਸ਼ਾਨਦਾਰ ...

ਪੂਰੀ ਖ਼ਬਰ »

ਸਕਿੱਲਡ ਵਿਦਿਆਰਥੀਆਂ ਲਈ ਕੈਨੇਡਾ ਜਾਣ ਦਾ ਸੁਨਹਿਰੀ ਮੌਕਾ-ਅਮਨਦੀਪ ਸਿੰਘ ਸੀਹਰਾ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਕਰਵ ਪਲੱਸ ਇਮੀਗ੍ਰੇਸ਼ਨ ਦੇ ਡਾਇਰੈਕਟਰ ਅਮਨਦੀਪ ਸਿੰਘ ਸੀਹਰਾ ਨੇ ਦੱਸਿਆ ਕਿ ਹੁਣ 12ਵੀਂ ਪਾਸ ਵਿਦਿਆਰਥੀਆਂ ਤੇ ਸਕਿਲਡ ਵਿਦਿਆਰਥੀਆਂ ਦਾ ਕੈਨੇਡਾ ਜਾਣਾ ਬਹੁਤ ਆਸਾਨ ਹੋ ਗਿਆ ਹੈ ਜਿਸ 'ਚ ਬਹੁਤ ਘੱਟ ਬੈਂਡ ਆਈਲਟਸ ਤੇ ਬਿਨਾਂ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ 'ਚ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮੋਨਿਕਾ ਵਰਮਾ ਨੇ ਵਿਸ਼ਵ ਏਡਜ਼ ਦਿਵਸ ...

ਪੂਰੀ ਖ਼ਬਰ »

ਪ੍ਰਧਾਨ ਹਰਨੇਕ ਸਿੰਘ ਦੁੱਨੇਕੇ ਨਮਿਤ ਸ਼ਰਧਾਂਜਲੀ ਸਮਾਗਮ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਅਕਾਲੀ ਆਗੂ ਕਮਲਜੀਤ ਸਿੰਘ ਦੁੱਨੇਕੇ ਦੇ ਸਤਿਕਾਰਯੋਗ ਪਿਤਾ ਪ੍ਰਧਾਨ ਹਰਨੇਕ ਸਿੰਘ ਗਿੱਲ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਪਿੰਡ ਦੁੱਨੇਕੇ ਦੇ ...

ਪੂਰੀ ਖ਼ਬਰ »

ਸ਼੍ਰੋ. ਅ. ਦਲ ਦਾ 102ਵਾਂ ਸਥਾਪਨਾ ਦਿਵਸ ਅਕਾਲੀ ਦਲ ਕਿਰਤੀ ਵਲੋਂ ਮੋਗਾ ਵਿਖੇ 14 ਨੂੰ -ਜਥੇ. ਰਣਸੀਂਹ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਨਵੀਨਰ ਜਥੇ. ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮਾਲਵਿਕਾ ਸੂਦ ਦਾ ਸਰਪੰਚ ਹਰਬੰਸ ਸਿੰਘ ਵਲੋਂ ਸਨਮਾਨ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਪਿੰਡ ਸੰਧੂਆਂ ਵਾਲਾ ਵਿਖੇ ਕਾਂਗਰਸੀ ਸਰਪੰਚ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਮਾਲਵਿਕਾ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਰਾਜਵੀਰ ਕੌਰ ਮੱਲ੍ਹੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥਣ ਰਾਜਵੀਰ ਕੌਰ ਨਿਵਾਸੀ ਤਲਵੰਡੀ ਮੱਲ੍ਹੀਆਂ (ਮੋਗਾ) ਦਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸਾਫੂਵਾਲਾ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ

ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਸਰਕਾਰੀ ਹਾਈ ਸਕੂਲ ਸਾਫੂਵਾਲਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡਮ ਰੁਪਿੰਦਰਜੀਤ ਕੌਰ ਸਾਇੰਸ ਮਿਸਟੈੱ੍ਰਸ ਵਲੋਂ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਪ੍ਰਤੀ ਜਾਗਰੂਕ ਕੀਤਾ ਗਿਆ | ਸਕੂਲ ਮੁਖੀ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 1 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਵਿਖੇ ਪਿ੍ੰ. ਵਿਪਨ ਕੁਮਾਰ ਦੀ ਯੋਗ ਅਗਵਾਈ ਹੇਠ ਅਤੇ ਸਟਾਫ਼ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸਕੂਲ 'ਚ ਨਾਕੋ ਦਾ ਚਿੰਨ੍ਹ ...

ਪੂਰੀ ਖ਼ਬਰ »

ਐਡੀਸ਼ਨ ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 1 ਦਸੰਬਰ (ਕਿ੍ਸ਼ਨ ਸਿੰਗਲਾ)-ਐਡੀਸ਼ਨ ਇੰਸਟੀਚਿਊਟ ਜੋ ਕਿ ਆਈਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦਰਜ ਕਰ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਕੋਮਲਪ੍ਰੀਤ ਸ਼ਰਮਾ ਪੁੱਤਰੀ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਬਾਘਾ ਪੁਰਾਣਾ ਵਿਖੇ ਏਡਜ਼ ਪ੍ਰਤੀ ਕੀਤਾ ਜਾਗਰੂਕ

ਬਾਘਾ ਪੁਰਾਣਾ, 1 ਦਸੰਬਰ (ਕਿ੍ਸ਼ਨ ਸਿੰਗਲਾ)-ਮਾਣਯੋਗ ਡੀ. ਜੀ.ਪੀ. ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਐਸ. ਆਈ. ਹਰਜੀਤ ਕੌਰ ਅਤੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦੀ ਤੇ ਬਰਸੀ ਸਮਾਗਮ ਮੌਕੇ 4 ਨੂੰ ਦੇਸ਼-ਵਿਦੇਸ਼ ਤੋਂ ਪੁੱਜਣਗੀਆਂ ਸੰਗਤਾਂ-ਸੰਤ ਮਹਿੰਦਰ ਦਾਸ

ਬਾਘਾ ਪੁਰਾਣਾ, 1 ਦਸੰਬਰ (ਕਿ੍ਸ਼ਨ ਸਿੰਗਲਾ)-ਭਾਰਤ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੇ 51ਵੇਂ ਸ਼ਹੀਦੀ ਦਿਹਾੜੇ ਅਤੇ ਲੋਕਾਂ ਨੂੰ ਸੱਚ ਦਾ ਮਾਰਗ ਦਿਖਾ ਕੇ ਸਿੱਧੇ ਰਾਹ ਪਾਉਣ ਵਾਲੇ ਬੈਕੁੰਠ ਵਾਸੀ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ...

ਪੂਰੀ ਖ਼ਬਰ »

ਵਾਤਾਵਰਨ ਪੇ੍ਰਮੀ ਦਿਲਬਾਗ ਮੇਲਕ ਕੰਗਾਂ ਨੂੰ ਸਪੀਕਰ ਕੁਲਤਾਰ ਸੰਧਵਾਂ ਨੇ ਕੀਤਾ ਸਨਮਾਨਿਤ

ਫ਼ਤਿਹਗੜ੍ਹ ਪੰਜਤੂਰ, 1 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ 'ਚ ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਉਪਰਾਲੇ ਸਦਕਾ ਅੱਜ ਗੁਰੂ ਅੰਗਦ ਦੇਵ ਜੀ ...

ਪੂਰੀ ਖ਼ਬਰ »

ਪੀ.ਐਚ.ਸੀ. ਕੋਟ ਈਸੇ ਖਾਂ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਕੋਟ ਈਸੇ ਖਾਂ, 1 ਦਸੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾਕਟਰ ਤਿ੍ਪਤਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰਾਜੇਸ਼ ਅੱਤਰੀ ਦੀ ਅਗਵਾਈ 'ਚ ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ ਵਿਸ਼ਵ ਏਡਜ਼ ਦਿਵਸ ਮਨਾਇਆ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਹੋਈ ਮੀਟਿੰਗ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹੋਰ ਮਸਲਿਆਂ ਦੇ ਨਾਲ-ਨਾਲ ਬੀਤੇ ਕੱਲ੍ਹ 30 ਨਵੰਬਰ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੋਗਾ ਇਕਾਈ ਦੇ ਆਈ. ਟੀ. ਸੈੱਲ ਵਲੋਂ ਜਾਗਰੂਕਤਾ ਮੀਟਿੰਗਾਂ ਜਾਰੀ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਆਮ ਆਦਮੀ ਪਾਰਟੀ ਦੀ ਮੋਗਾ ਇਕਾਈ ਦੇ ਆਈ.ਟੀ. ਸੈੱਲ ਵਲੋਂ ਇੰਚਾਰਜ ਕਮਲ ਮੱਲ੍ਹੀ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾਂ ਵਿਚ ਆਮ ਲੋਕਾਂ ਨੂੰ ਭਗਵੰਤ ਮਾਨ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਨੇ ਸਬ ਡਵੀਜ਼ਨ ਪੁਲਿਸ ਸਾਂਝ ਕੇਂਦਰ ਦਾ ਚਾਰਜ ਸੰਭਾਲਿਆ

ਨਿਹਾਲ ਸਿੰਘ ਵਾਲਾ, 1 ਦਸੰਬਰ (ਟਿਵਾਣਾ, ਖ਼ਾਲਸਾ)-ਪੁਲਿਸ ਸਾਂਝ ਕੇਂਦਰ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ ਏ.ਐਸ.ਆਈ. ਜਸਵਿੰਦਰ ਸਿੰਘ ਨੇ ਬਤੌਰ ਇੰਚਾਰਜ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦਾ ਅਹੁਦਾ ਸੰਭਾਲਿਆ | ਇਸ ਮੌਕੇ ਸਮੁੱਚੇ ਸਬ ਡਵੀਜ਼ਨ ਸਾਂਝ ਕੇਂਦਰ ਦੇ ...

ਪੂਰੀ ਖ਼ਬਰ »

ਨਿਰਮਲ ਸਿੰਘ ਕੈਨੇਡਾ ਨੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਵਰਦੀਆਂ

ਬਾਘਾ ਪੁਰਾਣਾ, 1 ਦਸੰਬਰ (ਕ੍ਰਿਸ਼ਨ ਸਿੰਗਲਾ)-ਇਕ ਕਰੋੜ ਰੁਪਏ ਤੋਂ ਵੱਧ ਦੀ ਰਕਮ ਪਿੰਡ ਲੰਗੇਆਣਾ ਨਵਾਂ ਦੇ ਵਿਕਾਸ ਕਾਰਜਾਂ 'ਤੇ ਖ਼ਰਚ ਕਰਕੇ ਪਿੰਡ ਦੀ ਨੁਹਾਰ ਬਦਲਣ ਵਾਲੇ ਉੱਘੇ ਸਮਾਜ ਸੇਵੀ ਨਿਰਮਲ ਸਿੰਘ ਬਰਾੜ ਕੈਨੇਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਸਰਕਾਰੀ ...

ਪੂਰੀ ਖ਼ਬਰ »

ਪੇਰੈਂਟਸ ਵੈੱਲਫੇਅਰ ਐਸੋਸੀਏਸ਼ਨ ਨਾਲ ਸਤਪਾਲ ਸੱਤੂ ਦੀ ਟੀਮ ਨੇ ਡਟਣ ਦਾ ਕੀਤਾ ਐਲਾਨ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਪੇਰੈਂਟਸ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਟੀਮ ਵਲੋਂ ਵਿਦਿਆਰਥੀਆਂ ਦੇ ਭਵਿੱਖ ਅਤੇ ਉਨ੍ਹਾਂ ਦੀ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਜੋ ਕੰਮ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹੈ | ਇਹ ਵਿਚਾਰ ਵਾਲਮੀਕਿ ਸਭਾ ਦੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਮੋਗਾ ਦੀ ਹੋਈ ਮੀਟਿੰਗ

ਮੋਗਾ, 1 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਕਮੇਟੀ ਮੋਗਾ ਦੀ ਪੈਨਸ਼ਨਰ-ਡੇ ਮਨਾਉਣ ਸਬੰਧੀ ਮੀਟਿੰਗ ਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲੇ੍ਹ ...

ਪੂਰੀ ਖ਼ਬਰ »

ਸੰਗਰੂਰ ਵਿਖੇ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਖ਼ਤ ਨਿੰਦਾ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਮੂਹਰੇ ਸ਼ਾਂਤਮਈ ਧਰਨਾ ਸ਼ੁਰੂ ਕਰਨ ਮੌਕੇ ਪੰਜਾਬ ਦੇ ਪੇਂਡੂ/ਖੇਤ ਮਜ਼ਦੂਰਾਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਖ਼ਤ ਨਿੰਦਾ ਕੀਤੀ ਗਈ ਹੈ | ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਮੱਛੀ ਪਾਲਣ ਦਿਵਸ ਨੂੰ ਸਮਰਪਿਤ ਵਿਭਾਗ ਵਲੋਂ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਵਿਸ਼ਵ ਮੱਛੀ ਪਾਲਣ ਦਿਵਸ ਸਿਹਤਮੰਦ ਸਮੁੰਦਰੀ ਪਰਿਆਵਰਨ ਪ੍ਰਣਾਲੀਆਂ ਦੇ ਮਹੱਤਵ ਨੂੰ ਉਜਾਗਰ ਕਰਨ ਅਤੇ ਵਿਸ਼ਵ ਵਿਚ ਮੱਛੀ ਪਾਲਣ ਦੇ ਟਿਕਾਊ ਭੰਡਾਰ ਨੂੰ ਯਕੀਨੀ ਬਣਾਉਣ ਕਰ ਕੇ ਮਨਾਇਆ ਜਾਂਦਾ ਹੈ | ਮੱਛੀ ...

ਪੂਰੀ ਖ਼ਬਰ »

ਅੱਜ ਯੂ.ਡੀ.ਆਈ.ਡੀ. ਕਾਰਡ ਬਣਾਏ ਗਏ

ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡਾਕਟਰ ਸੁਖਪ੍ਰੀਤ ਬਰਾੜ ਦੀ ਅਗਵਾਈ ਹੇਠ ਯੂ.ਡੀ.ਆਈ. ਦੀ (ਦਿਵਆਂਗ ਲੋਕਾਂ ਦੇ ਸਰਟੀਫਿਕੇਟ ਬਣਾਉਣ) ਦਾ ਕੈਂਪ ਸਿਵਲ ਹਸਪਤਾਲ ਮੋਗਾ ਵਿਖੇ ਲਗਾਇਆ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ

ਬੱਧਨੀ ਕਲਾਂ, 1 ਦਸੰਬਰ (ਸੰਜੀਵ ਕੋਛੜ)-ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਰੈੱਡ ਰੀਬਨ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਬੀ. ਐੱਡ ਦੇ ਵਿਦਿਆਰਥੀਆਂ ਵਲੋਂ ਭਾਸ਼ਣ ਰਾਹੀਂ ਵੱਖ-ਵੱਖ ਵਿਚਾਰ ਪੇਸ਼ ਕੀਤੇ ਗਏ, ਜਿਸ 'ਚ ਉਨ੍ਹਾਂ ਨੇ ਏਡਜ਼ ਦੇ ...

ਪੂਰੀ ਖ਼ਬਰ »

ਐਮ.ਡੀ. ਨਵੀਨ ਸਿੰਗਲਾ ਨੇ ਤੀਰਥ ਧਾਮ ਯਾਤਰਾ ਜਥੇ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਜੈ ਸ੍ਰੀ ਰਾਧੇ ਸ਼ਿਆਮ ਸੇਵਾ ਮੰਡਲ ਵਲੋਂ, ਗਰੇਟ ਪੰਜਾਬ ਪਿ੍ੰਟਰ ਦੇ ਐਮ.ਡੀ. ਨਵੀਨ ਸਿੰਗਲਾ ਨੇ ਅੱਜ 60 ਸ਼ਰਧਾਲੂਆਂ ਦੇ ਜਥੇ ਨੂੰ ਤੀਰਥ ਧਾਮਾਂ ਦੀ ਯਾਤਰਾ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਰਵਾਨਗੀ ਤੋਂ ਪਹਿਲਾਂ ਪੁਜਾਰੀ ...

ਪੂਰੀ ਖ਼ਬਰ »

ਬੀ.ਬੀ.ਐਸ. ਖੇਡਾਂ ਦੀ ਮਸ਼ਾਲ ਕੀਤੀ ਸਕੂਲ ਕਪਤਾਨਾਂ ਦੇ ਸਪੁਰਦ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ, ਸਕੂਲ ਪਿ੍ੰਸੀਪਲ ਮੈਡਮ ਹਮੀਲੀਆ ਰਾਣੀ ਤੇ ਨਤਾਸ਼ਾ ਸੈਣੀ ਵਲੋਂ ਦਸੰਬਰ ਮਹੀਨੇ ਵਿਚ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜੀ ਆਇਆਂ ਆਖਿਆ

ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਆਪਣੇ ਸਾਊ ਸੁਭਾਅ ਲਈ ਜਾਣੇ ਜਾਂਦੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਅੱਜ ਦਰਿਆ ਦਿਲੀ ਦਿਖਾਉਂਦਿਆਂ ਅਹੁਦਾ ਸੰਭਾਲਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੂੰ ਜੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX