ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਬਠਿੰਡਾ

ਬਠਿੰਡਾ 'ਚ ਪਹਿਲੀ ਵਾਰ ਨਿਵੇਕਲੀ ਕਿਸਮ ਦੇ 'ਮੇਲਾ ਜਾਗਦੇ ਜੁਗਨੂੰਆਂ ਦਾ' ਆਗਾਜ਼

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਹਿਤ ਪਸਾਰ ਮੰਚ ਪੰਜਾਬ, ਪ੍ਰੋਗਰੈਸਿਵ ਬੀ ਕੀਪਰਜ਼ ਐਸੋਸੀਏਸ਼ਨ ਪੰਜਾਬ ਤੇ ਆਜੀਵਿਕਾ ਮਿਸ਼ਨ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਪਾਵਰ ਹਾਊਸ ਰੋਡ 'ਤੇ ਲਗਾਏ ਨਿਵੇਕਲੀ ਕਿਸਮ ਦੇ ਚਾਰ ਰੋਜ਼ਾ 'ਮੇਲਾ ਜਾਗਦੇ ਜੁਗਨੂੰਆਂ ਦਾ' ਆਗਾਜ਼ ਹੋ ਗਿਆ |
ਜ਼ਿਲੇ੍ਹ ਵਿਚ ਪਹਿਲੀ ਵਾਰ ਫਾਸਟ ਫੂਡ ਰਹਿਤ ਮੇਲਾ ਲੱਗਿਆ, ਜਿਸ 'ਚ ਵਿਰਾਸਤੀ ਖਾਣੇ ਸਰੋਂ੍ਹ ਦਾ ਸਾਗ, ਮੱਕੀ ਦੀ ਰੋਟੀ, ਗੁੜ ਦੀਆਂ ਸੇਵੀਆਂ, ਭੂਤ ਪਿੰਨੇ, ਕਾੜ੍ਹਨੀ ਦਾ ਦੁੱਧ ਆਦਿ ਵਿਰਾਸਤੀ ਖਾਣੇ ਤੇ ਵਸਤੂਆਂ ਤੋਂ ਇਲਾਵਾ ਲੋਕਾਂ ਨੂੰ ਸਾਹਿਤਕ ਰੰਗ 'ਚ ਰੰਗਣ ਲਈ 65 ਪਬਲਿਸ਼ਰਾਂ ਦੀਆਂ ਕਿਤਾਬਾਂ ਦੀਆਂ ਸਟਾਲਾਂ ਲੱਗੀਆਂ ਹਨ | ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੀਤਾ ਤੇ ਉਨ੍ਹਾਂ ਕਿਹਾ ਕਿ ਇਹ ਮੇਲਾ ਆਮ ਲੋਕਾਂ ਨੂੰ ਸਿਹਤਮੰਦ ਭੋਜਨ ਪ੍ਰਤੀ ਜਾਗਰੂਕ ਕਰਨ, ਪੁਰਾਤਨ ਸੱਭਿਆਚਾਰ ਤੇ ਸਾਹਿਤ ਨਾਲ ਜੋੜਨ ਲਈ ਸਹਾਈ ਸਿੱਧ ਹੋਵੇਗਾ | ਡਿਪਟੀ ਕਮਿਸ਼ਨਰ ਨੇ ਮੇਲੇ ਲਈ ਪ੍ਰਬੰਧਕਾਂ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਠਿੰਡਾ ਵਾਸੀਆਂ ਨੂੰ ਇਸ ਮੇਲੇ 'ਚ ਵੱਧ ਤੋਂ ਵੱਧ ਪਹੁੰਚ ਕੇ ਲਾਹਾ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵੱਖ-ਵੱਖ ਸੈੱਲਫ਼ ਹੈਲਪ ਗਰੁੱਪਾਂ, ਸਫਲ ਕਿਸਾਨਾਂ ਤੇ ਹੋਰਨਾਂ ਵਲੋਂ ਤਿਆਰ ਕੀਤੇ ਆਰਗੈਨਿਕ ਉਤਪਾਦਾਂ ਦੇ ਸਟਾਲ ਲਗਾਏ ਗਏ ਹਨ, ਜੋ ਆਮ ਲੋਕਾਂ ਲਈ ਲਾਭਦਾਇਕ ਸਾਬਤ ਹੋਣਗੇ |
ਡਿਪਟੀ ਕਮਿਸ਼ਨਰ ਨੇ ਮੇਲੇ 'ਚ ਲਗਾਏ ਵੱਖ-ਵੱਖ ਆਰਗੈਨਿਕ ਉਤਪਾਦਾਂ, ਵਿਰਾਸਤੀ ਵਸਤਾਂ ਤੇ ਖਾਣੇ ਅਤੇ ਸਾਹਿਤ ਸੰਬੰਧੀ ਕਿਤਾਬਾਂ ਦੀਆਂ ਸਟਾਲਾਂ ਦਾ ਦੌਰਾ ਕਰਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਦਿਆਂ ਉਤਪਾਦਾਂ ਦੀ ਸ਼ਲਾਘਾ ਵੀ ਕੀਤੀ | ਇਸ ਤੋਂ ਪਹਿਲਾਂ ਮੇਲੇ ਦੀ ਸ਼ੁਰੂਆਤ ਛੋਟੇ ਬੱਚੇ ਧਵਲੇਸ਼ਬੀਰ ਸਿੰਘ ਬਰਾੜ ਨੇ ਸ਼ਬਦ ਗਾਇਨ ਕਰਕੇ ਕੀਤੀ | ਇਸ ਦੌਰਾਨ ਕ੍ਰਾਂਤੀ ਕਲਾ ਮੰਚ, ਮੋਗਾ ਟੀਮ ਵਲੋਂ 'ਲੱਗੀ ਨਜ਼ਰ ਪੰਜਾਬ ਨੂੰ ' ਨਾਟਕ ਖੇਡ ਕੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਲੜਨ ਦਾ ਹੋਕਾ ਦਿੱਤਾ ਗਿਆ | ਇਸ ਤੋਂ ਇਲਾਵਾ ਸਫਲ ਕਿਸਾਨਾਂ ਨਾਲ ਰੂਬਰੂ ਪੋ੍ਰਗਰਾਮ ਤੋਂ ਇਲਾਵਾ 'ਜਾਗੋ, ਗਿੱਧਾ' ਆਦਿ ਸੱਭਿਆਚਾਰਕ ਪੋ੍ਰਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ | ਮੇਲਾ ਪ੍ਰਬੰਧਕਾਂ ਨੇ ਦੱਸਿਆ ਕਿ ਮੇਲੇ 'ਚ ਸ਼ਿਰਕਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਨਹੀਂ ਹੈ | ਇਹ ਮੇਲਾ ਸਵੇਰੇ 9 ਵਜੇ ਤੋਂ ਸ਼ਾਮ 9 ਵਜੇ ਤੱਕ ਚੱਲੇਗਾ | ਇਸ ਦੌਰਾਨ ਵੱਖ-ਵੱਖ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਨਾਟਕ, ਕਵਾਲੀਆਂ ਤੋਂ ਇਲਾਵਾ ਸਫਲ ਕਿਸਾਨਾਂ ਤੇ ਹੋਰ ਖੇਤਰ 'ਚ ਮੱਲਾਂ ਮਾਰਨ ਵਾਲੀਆਂ ਮਹਾਨ ਹਸਤੀਆਂ ਦੇ ਰੁਬਰੂ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ | ਇਸ ਮੌਕੇ ਮੇਲਾ ਪ੍ਰਬੰਧਕ ਸੁਖਵਿੰਦਰ ਸਿੰਘ ਚੱਠਾ, ਜਗਤਾਰ ਸਿੰਘ ਅਣਜਾਣ, ਹਰਜਿੰਦਰ ਸਿੰਘ ਬਰਾੜ, ਸੁਖਰਾਜ ਸਿੰਘ ਮੰਡੀ ਕਲਾਂ, ਗੁਰਪ੍ਰੀਤ ਸਿੰਘ ਦਬੜੀਖਾਨਾ, ਉਜਾਗਰ ਢਿੱਲੋਂ, ਹਰਮਿਲਾਪ ਗਰੇਵਾਲ, ਪ੍ਰੀਤ ਕੈਂਥ, ਡਾ. ਰਣਜੀਤ ਸਿੰਘ ਮਾਈਸਰਖਾਨਾ, ਅਮਰਜੀਤ ਸਿੰਘ ਤੇ ਹਰਜਿੰਦਰ ਸਿੱਧੂ ਆਦਿ ਮੌਜੂਦ ਸਨ¢

ਬਾਦਲਾਂ ਨਾਲ ਗੱਠਜੋੜ ਕਦੇ ਵੀ ਨਹੀਂ ਕਰੇਗੀ ਭਾਜਪਾ-ਨਿੱਧੜਕ ਸਿੰਘ ਬਰਾੜ

ਤਲਵੰਡੀ ਸਾਬੋ, 1 ਦਸੰਬਰ (ਰਣਜੀਤ ਸਿੰਘ ਰਾਜੂ)-ਸੂਬੇ ਦੇ ਲੋਕਾਂ ਦੇ ਸਹਿਯੋਗ ਸਦਕਾ ਭਾਰਤੀ ਜਨਤਾ ਪਾਰਟੀ ਪੰਜਾਬ 'ਚ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ ਇਸ ਲਈ ਪੰਜਾਬ ਦੇ ਲੋਕਾਂ ਵਲੋਂ ਸਿਆਸਤ ਦੇ ਹਾਸ਼ੀਏ 'ਤੇ ਧੱਕੇ ਹੋਏ ਬਾਦਲਾਂ ਦੇ ਅਕਾਲੀ ਦਲ ਨਾਲ ਭਾਜਪਾ ਕਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਵੀਜ਼ੇ ਲਗਵਾਉਣ ਵਾਲੀ ਕੰਪਨੀ ਦੇ ਦਫ਼ਤਰ 'ਚ ਬਾਹਰ ਧਰਨਾ ਲਗਾਇਆ

ਬਠਿੰਡਾ, 1 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੀ 100 ਫੁੱਟੀ ਰੋਡ ਸਥਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕ ਵੀਜ਼ੇ ਲਗਾਉਣ ਵਾਲੀ ਕੰਪਨੀ ਦੇ ਦਫ਼ਤਰ ਦੇ ਬਾਹਰ ਦੇਰ ਰਾਤ ਧਰਨਾ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਕਿਸਾਨ ਯੂਨੀਅਨ ਦੇ ...

ਪੂਰੀ ਖ਼ਬਰ »

ਦੇਸ਼ ਨੂੰ ਸੰਘ ਦੀ ਫ਼ਿਰਕੂ ਸੋਚ ਤੋਂ ਬਚਾਉਣ ਲਈ ਧਰਮ ਨਿਰਪੱਖ ਤਾਕਤਾਂ ਇਕਮੁੱਠ ਹੋਣ-ਕਾ. ਅਰਸ਼ੀ

ਮਾਨਸਾ, 1 ਦਸੰਬਰ (ਰਾਵਿੰਦਰ ਸਿੰਘ ਰਵੀ)-ਆਰ. ਐਸ. ਐਸ. ਦੀ ਫਿਰਕੂ ਸੋਚ ਤੋਂ ਦੇਸ਼ ਨੂੰ ਬਚਾਉਣ ਲਈ ਧਰਮ ਨਿਰਪੱਖਤਾ ਤੇ ਖੱਬੀਆਂ ਧਿਰਾਂ ਨੂੰ ਇਕਮੁੱਠ ਹੋਣ ਦੀ ਲੋੜ ਹੈ ਤਾਂ ਹੀ ਜਮਹੂਰੀ ਢਾਂਚੇ ਨੂੰ ਕਾਇਮ ਕੀਤਾ ਜਾ ਸਕੇਗਾ | ਇਹ ਪ੍ਰਗਟਾਵਾ ਸੀ. ਪੀ. ਆਈ. ਦੇ ਕੌਮੀ ਕੌਂਸਲ ...

ਪੂਰੀ ਖ਼ਬਰ »

ਬੱਸਾਂ ਦੇ ਟਾਈਮ ਟੇਬਲ ਨੂੰ ਲੈ ਕੇ ਬਠਿੰਡਾ ਦਾ ਆਰ. ਟੀ. ਓ. ਮੁੜ ਵਿਵਾਦਾਂ 'ਚ ਘਿਰਿਆ

ਬਠਿੰਡਾ, 1 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰ. ਟੀ. ਓ.) ਦਾ ਵਿਵਾਦਾਂ ਨਾਲ ਨਹੁੰ-ਮਾਸ ਦਾ ਰਿਸ਼ਤਾ ਬਣਿਆ ਹੋਇਆ ਹੈ, ਜਿਸ ਦੇ ਚੱਲਦੇ ਜਿਥੇ ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਕੁਝ ਮਹੀਨੇ ਪਹਿਲਾਂ ...

ਪੂਰੀ ਖ਼ਬਰ »

ਐਡਵੋਕੇਟ ਰੋਹਿਤ ਰੋਮਾਣਾ ਵਲੋਂ ਵਕੀਲਾਂ ਦੇ ਵੱਡੇ ਕਾਫ਼ਲੇ ਨਾਲ ਪ੍ਰਧਾਨਗੀ ਲਈ ਨਾਮਜ਼ਦਗੀ ਪੱਤਰ ਦਾਖ਼ਲ

ਬਠਿੰਡਾ, 1 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ 16 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ 1 ਦਸੰਬਰ ਅੰਤਿਮ ਦਿਨ ਸੀ, ਜਿਸ ਦੌਰਾਨ ਪ੍ਰਧਾਨਗੀ ਦੀ ਚੋਣ ਲੜ ਰਹੇ ਐਡਵੋਕੇਟ ਰੋਹਿਤ ਰੋਮਾਣਾ ਵਲੋਂ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਸਭਾ 'ਚੋਂ ਲੱਖਾਂ ਦਾ ਗਬਨ, ਸਕੱਤਰ ਵਿਰੁੱਧ ਮਾਮਲਾ ਦਰਜ

ਗੋਨਿਆਣਾ, 1 ਦਸੰਬਰ (ਬਰਾੜ ਆਰ. ਸਿੰਘ)-ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਖੇਮੂਆਣਾ ਦੀ ਸਹਿਕਾਰੀ ਸਭਾ 'ਚੋਂ ਬੀਤੇ 2016 ਦੌਰਾਨ 6,10,334 ਰੁਪਏ ਦਾ ਗਬਨ ਹੋਇਆ ਸੀ, ਜਿਸ ਦੀ ਮਨਜੀਤ ਸਿੰਘ ਪੁੱਤਰ ਅਜੈਬ ਸਿੰਘ ਵਲੋਂ ਸ਼ਿਕਾਇਤ ਕੀਤੀ ਗਈ ਸੀ | ਇਸ ਸ਼ਿਕਾਇਤ ਦੇ ਆਧਾਰ 'ਤੇ ...

ਪੂਰੀ ਖ਼ਬਰ »

ਇੰਨਲਿਸਟਮੈਂਟ ਕਾਮਿਆਂ ਦੀ ਡਿਪਟੀ ਡਾਇਰੈਕਟਰ ਨਾਲ ਮੀਟਿੰਗ ਰਹੀ ਬੇਸਿੱਟਾ, ਵਰਕਰਾਂ 'ਚ ਰੋਸ ਉਤਪੰਨ

ਬਠਿੰਡਾ, 1 ਦਸੰਬਰ (ਅਵਤਾਰ ਸਿੰਘ ਕੈਂਥ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵਲੋਂ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਪਟਿਆਲਾ ਨਾਲ ਬੇਸਿੱਟਾ ਮੀਟਿੰਗ ਰਹਿਣ ਕਾਰਨ ਮੁਲਾਜ਼ਮਾਂ ਤੇ ਆਗੂਆਂ ਵਿਚ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

1 ਜਨਵਰੀ 2023 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਸੰਬੰਧੀ ਬੈਠਕ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-1 ਜਨਵਰੀ 2023 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਸੰਬੰਧ 'ਚ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ...

ਪੂਰੀ ਖ਼ਬਰ »

ਕੰਪਿਊੂਟਰ ਅਧਿਆਪਕ 10 ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਦੀਵੇ ਬਾਲ ਕੇ ਮਨਾਉੁਣਗੇ ਦੀਵਾਲੀ

ਤਲਵੰਡੀ ਸਾਬੋ, 1 ਦਸੰਬਰ (ਰਵਜੋਤ ਸਿੰਘ ਰਾਹੀ)-ਬਲਾਕ ਤਲਵੰਡੀ ਸਾਬੋ ਦੇ ਵੱਖ-ਵੱਖ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਦੀ ਮੀਟਿੰਗ ਫ਼ੁਹਾਰਾ ਪਾਰਕ ਨਜ਼ਦੀਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਇਕੱਤਰ ਹੋਏ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ...

ਪੂਰੀ ਖ਼ਬਰ »

ਨਿਪਾਲ ਖੇਡ ਮੁਕਾਬਲਿਆਂ 'ਚੋਂ ਜ਼ਿਲੇ੍ਹ ਦੇ ਖਿਡਾਰੀਆਂ ਨੇ ਸੋਨ ਤਗਮੇ ਫੰੁਡੇ

ਮਾਨਸਾ, 1 ਦਸੰਬਰ (ਰਵੀ)-ਯੂਥ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ ਵਲੋਂ ਨਿਪਾਲ ਵਿਖੇ ਕਰਵਾਏ ਖੇਡ ਮੁਕਾਬਲਿਆਂ 'ਚ ਮਾਨਸਾ ਜ਼ਿਲੇ੍ਹ ਦੇ ਖਿਡਾਰੀਆਂ ਨੇ ਤਗਮੇ ਫੰੁਡੇ ਹਨ | ਮਾਨਸਾ ਦਾ ਰਾਜੇਸ਼ ਕੁਮਾਰ ਜੋ ਸਰੀਰਕ ਤੌਰ 'ਤੇ ਅਪੰਗ ਹੈ, ਨੇ ਗੋਲਾ ਸੁੱਟਣ ਮੁਕਾਬਲੇ 'ਚੋਂ ਸੋਨ ...

ਪੂਰੀ ਖ਼ਬਰ »

ਗੁਜਰਾਤ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਹੋਵੇਗਾ ਕਿ੍ਸ਼ਮਾ-ਗੁਰਪ੍ਰੀਤ ਸਿੰਘ ਬਣਾਂਵਾਲੀ

• 'ਅਜੀਤ' ਉਪ-ਦਫ਼ਤਰ ਮਾਨਸਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮਾਨਸਾ, 1 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਗੁਜਰਾਤ ਚੋਣਾਂ 'ਚ ਕਿ੍ਸ਼ਮਾ ਕਰੇਗੀ | ਇਹ ਦਾਅਵਾ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਐਡਵੋਕੇਟ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਗੱਲਬਾਤ ...

ਪੂਰੀ ਖ਼ਬਰ »

ਏਡਜ਼ ਦੇ ਖ਼ਾਤਮੇ ਲਈ ਜਾਗਰੂਕਤਾ ਲਹਿਰ ਚਲਾਉਣਾ ਸਮੇਂ ਦੀ ਮੁੱਖ ਲੋੜ

ਮਾਨਸਾ, 1 ਦਸੰਬਰ (ਰਾਵਿੰਦਰ ਸਿੰਘ ਰਵੀ)-ਏਡਜ਼ ਲਾਇਲਾਜ ਬਿਮਾਰੀ ਹੈ, ਦੇ ਖ਼ਾਤਮੇ ਲਈ ਜਾਗਰੂਕਤਾ ਲਹਿਰ ਚਲਾਉਣੀ ਸਮੇਂ ਦੀ ਮੁੱਖ ਲੋੜ ਹੈ | ਨੌਜਵਾਨ ਵਿਦਿਆਰਥੀਆਂ ਨੂੰ ਚੇਤਨ ਹੋ ਕੇ ਇਸ ਬਿਮਾਰੀ ਦੇ ਪ੍ਰਕੋਪ ਨੂੰ ਵਧਣ ਤੋਂ ਰੋਕਣ ਲਈ ਹੰਭਲੇ ਮਾਰਨੇ ਪੈਣਗੇ ਤਾਂ ਹੀ ...

ਪੂਰੀ ਖ਼ਬਰ »

ਇੰਡੋ ਕੈਨੇਡੀਅਨ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਲਏ 6.5 ਬੈਂਡ

ਮਾਨਸਾ, 1 ਦਸੰਬਰ (ਧਾਲੀਵਾਲ)-ਸਥਾਨਕ ਇੰਡੋ ਕੈਨੇਡੀਅਨ ਆਈਲਟਸ ਤੇ ਇਮੀਗਰੇਸ਼ਨ ਦੇ ਵਿਦਿਆਰਥੀਆਂ ਜਿਥੇ ਆਈਲਟਸ ਤੇ ਪੀ. ਟੀ. ਈ. 'ਚੋਂ ਚੰਗੇ ਬੈਂਡ ਹਾਸਲ ਕਰ ਰਹੇ ਹਨ ਉਥੇ ਸੰਸਥਾ ਵਲੋਂ ਸਟੱਡੀ ਵੀਜ਼ੇ ਤੇ ਮਾਪਿਆਂ ਦੇ ਵਿਜ਼ਟਰ ਵੀਜ਼ੇ ਵੀ ਵੱਡੇ ਪੱਧਰ 'ਤੇ ਲਗਵਾਏ ਜਾਂਦੇ ...

ਪੂਰੀ ਖ਼ਬਰ »

ਬੋਹਾ ਖੇਤਰ ਦੇ 50 ਪਿੰਡਾਂ 'ਚ ਬੱਸ ਸੇਵਾ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਬੋਹਾ, 1 ਦਸੰਬਰ (ਰਮੇਸ਼ ਤਾਂਗੜੀ)-ਕਸਬਾ ਬੋਹਾ ਤੇ ਇਸ ਨਾਲ ਸੰਬੰਧਿਤ 50 ਤੋਂ ਵੱਧ ਪਿੰਡਾਂ 'ਚ ਬੱਸ ਆਵਾਜਾਈ ਨਾ ਮਾਤਰ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਆ ਰਹੀ ਹੈ | ਗੁਰਜੀਤ ਸਿੰਘ ਆਂਡਿਆਂਵਾਲੀ, ਭੋਲਾ ਸਿੰਘ ਨਰਸੋਤ ਸਾਬਕਾ ਸਰਪੰਚ ਬੋਹਾ ਤੇ ਕਿਸਾਨ ਆਗੂ ...

ਪੂਰੀ ਖ਼ਬਰ »

ਰੇਲ ਗੱਡੀ ਤੋਂ ਡਿਗਣ ਕਾਰਨ ਜ਼ਖ਼ਮੀ

ਬਠਿੰਡਾ, 1 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਚੱਲਦੀ ਰੇਲ ਗੱਡੀ ਤੋਂ ਡਿਗਣ ਕਾਰਨ ਜ਼ਖ਼ਮੀ ਹੋ ਗਿਆ, ਜਿਸ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਮੈਂਬਰਾਂ ਦੀ ਟੀਮ ਘਟਨਾ ਸਥਾਨ ਪਹੁੰਚੀ ਤੇ ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਢੱਡੇ ਦੇ ਬੀ. ਐੱਡ ਦੀਆਂ ਵਿਦਿਆਰਥਣਾਂ ਰਹੀਆਂ ਮੋਹਰੀ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸਮਾਜ ਸੇਵਾ, ਖੇਡਾਂ ਤੇ ਅਕਾਦਮਿਕ ਗਤੀਵਿਧੀਆਂ 'ਚ ਨਾਮਣਾ ਖੱਟਣ ਵਾਲੀ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ ਦੀ ਉਪ ਸਾਖਾ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ...

ਪੂਰੀ ਖ਼ਬਰ »

ਉੱਤਰ ਜ਼ੋਨ ਦੀ ਟੀਮ ਨੇ ਦੂਸਰੀ ਵਾਰ ਜਿੱਤਿਆ ਅੰਤਰ ਫਰੰਟੀਅਰ ਬਾਸਕਟਬਾਲ ਟੂਰਨਾਮੈਂਟ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ):- ਸਥਾਨਕ ਬੀਬੀਵਾਲਾ ਰੋਡ 7ਵੀਂ ਵਹਿਨੀ ਕੋਰ ਐਨ. ਡੀ. ਆਰ. ਐਫ. ਕੈਂਪ ਵਿਖੇ ਕਰਵਾਇਆ ਤਿੰਨ ਰੋਜ਼ਾ ਅੰਤਰ ਫਰੰਟੀਅਰ ਬਾਸਕਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ | ਟੂਰਨਾਮੈਂਟ ਵਿਚ ਦੇਸ਼ ਦੇ ਚਾਰ ਜ਼ੋਨਾਂ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)-ਬੀਤੇ ਦਿਨ ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਮਹਾਂਵੀਰ ਨਗਰ ਵਿਖੇ ਰਾਮ ਲਾਲ ਸਬਜ਼ੀ ਵਾਲੇ ਦੀ ਗਲੀ 'ਚੋਂ ਮਨੋਹਰ ਲਾਲ ਬਾਘਲਾ ਸੇਖੂ ਦਾ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹੈ | ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ...

ਪੂਰੀ ਖ਼ਬਰ »

ਕੋਹੜ ਰੋਗ ਸੰਬੰਧੀ ਕੀਤਾ ਜਾਗਰੂਕ

ਮਾਨਸਾ, 1 ਦਸੰਬਰ (ਸ. ਰਿ.)-ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਨਿਸ਼ਾਂਤ ਗੁਪਤਾ ਦੀ ਦੇਖ-ਰੇਖ ਹੇਠ ਜ਼ਿਲੇ੍ਹ 'ਚ ਕੋਹੜ ਰੋਗ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸਬ ਸੈਂਟਰ ਨੰਗਲ ਕਲਾਂ ਵਿਖੇ ਆਸ਼ਾ ਵਰਕਰਾਂ ਦੀ ਮੀਟਿੰਗ ਰੱਖੀ ਗਈ | ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਕਾਲਜ ਦਾ ਬੀ. ਐਡ. ਭਾਗ-2 (ਸਮੈਸਟਰ-4) ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 1 ਦਸੰਬਰ (ਭੀਮ ਸੈਨ ਹਦਵਾਰੀਆ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜਿਆਂ 'ਚੋਂ ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜੂਕੇਸ਼ਨ ਲਹਿਰਾ ਮੁਹੱਬਤ ਦਾ ਬੀ. ਐੱਡ. ਭਾਗ-2 (ਸਮੈਸਟਰ-4) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ 'ਚੋਂ ਜਸਦੀਪ ਕੌਰ (83.4 ...

ਪੂਰੀ ਖ਼ਬਰ »

ਮਾਸਟਰ ਗੁਰਮੀਤ ਸਿੰਘ ਜੱਜਲ ਨੇ ਲਗਾਤਾਰ 10ਵੀਂ ਵਾਰ ਜਿੱਤ ਨੂੰ ਬਰਕਰਾਰ ਰੱਖਿਆ

ਰਾਮਾਂ ਮੰਡੀ, 1 ਦਸੰਬਰ (ਤਰਸੇਮ ਸਿੰਗਲਾ)-ਲਗਾਤਾਰ 10 ਸਾਲ ਤੋਂ ਹਰ ਸਾਲ ਮਾਸਟਰਾਂ ਵਿਚਕਾਰ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਖੇਡ ਮੁਕਾਬਲਿਆਂ 'ਚ ਹੈਟਿ੍ਕ ਮਾਰਨ ਵਾਲੇ ਮਾਸਟਰ ਗੁਰਮੀਤ ਸਿੰਘ ਜੱਜਲ 56 ਸਾਲ ਜੋ ਕਿ ਸਰਕਾਰੀ ਹਾਈ ਸਕੂਲ ਪਿੰਡ ਮਲਕਾਣਾ ਵਿਖੇ ਪੰਜਾਬੀ ...

ਪੂਰੀ ਖ਼ਬਰ »

ਸੰਗਰੂਰ ਵਿਖੇ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਭਾਕਿਯੂ ਏਕਤਾ-ਉਗਰਾਹਾਂ ਵਲੋਂ ਨਿੰਦਾ

ਤਲਵੰਡੀ ਸਾਬੋ, 1 ਦਸੰਬਰ (ਰਵਜੋਤ ਸਿੰਘ ਰਾਹੀ)-ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਮੂਹਰੇ ਸ਼ਾਂਤਮਈ ਧਰਨਾ ਸ਼ੁਰੂ ਕਰਨ ਮੌਕੇ ਪੰਜਾਬ ਦੇ ਪੇਂਡੂ ਖੇਤ ਮਜ਼ਦੂਰਾਂ 'ਤੇ ਕੀਤੇ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਨੇ ਸਖ਼ਤ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਰੇਤੇ ਬਜ਼ਰੀ ਦੇ ਭਾਅ ਅਸਮਾਨੀ ਚੜੇ੍ਹ, 'ਆਪ' ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਖੁਸ਼ਬਾਜ ਜਟਾਣਾ

ਰਾਮਾਂ ਮੰਡੀ, 1 ਦਸੰਬਰ (ਅਮਰਜੀਤ ਸਿੰਘ ਲਹਿਰੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ | ਇਹ ਪ੍ਰਗਟਾਵਾ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਨਿਗਮ ਕੋਲ ਕਰੋੜਾਂ ਰੁਪਏ ਫ਼ੰਡ ਹੋਣ ਦੇ ਬਾਵਜੂਦ ਬੇਸਹਾਰਾ ਪਸ਼ੂ ਸੜਕਾਂ 'ਤੇ ਰੁਲੇ

ਬਠਿੰਡਾ, 1 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਕਾਰਨ ਰੋਜ਼ਾਨਾ ਅਨੇਕਾਂ ਹਾਦਸੇ ਵਾਪਰ ਰਹੇ ਹਨ ਜੋ ਕਿ ਸ਼ਹਿਰ ਵਾਸੀਆਂ ਲਈ ਮੁਸੀਬਤ ਬਣੀ ਹੋਈ ਹੈ | ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਬੇਸਹਾਰਾ ਗਊਆਂ ਦੇ ਨਾਮ 'ਤੇ ਸੈਸ ਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਬਠਿੰਡਾ ਨੇ ਲਗਾਇਆ ਸ਼ਿਕਾਇਤ ਦਰਬਾਰ

ਕੋਟਫੱਤਾ, 1 ਦਸੰਬਰ (ਰਣਜੀਤ ਸਿੰਘ ਬੁੱਟਰ):-ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਠਿੰਡਾ ਦੇ ਐੱਸ. ਡੀ.ਐਮ ਮੈਡਮ ਇਨਯਾਤ ਗੁਪਤਾ ਨੇ ਨਗਰ ਕੌਂਸਲ ਕੋਟਫੱਤਾ ਦੇ ਦਫ਼ਤਰ ਸ਼ਿਕਾਇਤ ਦਰਬਾਰ ਲਗਾਇਆ, ਜਿੱਥੇ ਨਗਰ ਕੋਟਫੱਤਾ ਤੋਂ ਇਲਾਵਾ ਗੁਲਾਬ ਗੜ੍ਹ ਤੇ ...

ਪੂਰੀ ਖ਼ਬਰ »

ਕਰੀਅਰ ਕਾਊਾਸਲਿੰਗ ਸੰਬੰਧੀ ਲਗਾਇਆ ਸੈਮੀਨਾਰ

ਚਾਉਕੇ, 1 ਦਸੰਬਰ (ਮਨਜੀਤ ਸਿੰਘ ਘੜੈਲੀ):-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਸੰਬੰਧੀ ਵਿਸ਼ਾ ਮਾਹਿਰਾਂ ਵਲੋਂ ਸੈਮੀਨਾਰ ਲਗਾ ਕੇ ...

ਪੂਰੀ ਖ਼ਬਰ »

ਬੇਲੋੜੀਂਦੇ ਕੇਸਾਂ ਦੇ ਨਿਪਟਾਰੇ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਬਠਿੰਡਾ, 1 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਹੋਈ¢ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ¢ ਇਸ ਮੌਕੇ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਆਰ. ਬੀ. ਆਰ. ਸੈਕਸ਼ਨ ਦੇ ਦੋਹਰੀਕਰਨ ਦੇ ਫ਼ੇਜ਼-2 ਦਾ ਕੰਮ ਜਲਦ ਹੋਵੇਗਾ ਮੁਕੰਮਲ-ਕੁਲਦੀਪ ਸਿੰਘ

ਬਰਨਾਲਾ, 1 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਆਰ. ਬੀ. ਆਰ. ਸੈਕਸ਼ਨ ਦੇ ਦੋਹਰੀਕਰਨ ਦੇ ਕੰਮ ਨੂੰ ਰਫ਼ਤਾਰ ਦੇਣ ਲਈ ਬਰਨਾਲਾ ਰੇਲਵੇ ਸਟੇਸ਼ਨ ਦੀ ਪਲੇਟੀ ਨੂੰ ਅਸਥਾਈ ਤੌਰ 'ਤੇ ਪਿੰਡ ਸੇਖਾ 'ਚ ਸ਼ਿਫ਼ਟ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਆਰ. ਵੀ. ਐਨ. ਐਲ. ਦੇ ਅਧਿਕਾਰੀ ਕੁਲਦੀਪ ...

ਪੂਰੀ ਖ਼ਬਰ »

ਗਹਿਲ ਕਾਲਜ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਸੈਮੀਨਾਰ

ਟੱਲੇਵਾਲ, 1 ਦਸੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਕਰਮ ਸਿੰਘ ਹੈਲਥ ਸੁਪਰਵਾਈਜ਼ਰ ਪ੍ਰਾਇਮਰੀ ਹੈਲਥ ਸੈਂਟਰ ਗਹਿਲ (ਬਰਨਾਲਾ) ਨੇ ਵਿਸ਼ਵ ਏਡਜ਼ ਦਿਵਸ ਦੀ ਮਹੱਤਤਾ ...

ਪੂਰੀ ਖ਼ਬਰ »

ਵਿਧਾਇਕ ਲਾਭ ਸਿੰਘ ਉਗੋਕੇ 5 ਨੂੰ ਪਾਰਕ ਦਾ ਕਰਨਗੇ ਉਦਘਾਟਨ

ਸ਼ਹਿਣਾ, 1 ਦਸੰਬਰ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਪਿੰਡ ਦੁੱਲਮਸਰ ਵਿਖੇ ਪੰਚਾਇਤ ਵਲੋਂ ਬਣਾਏ ਪਾਰਕ ਦਾ ਉਦਘਾਟਨ ਕਰਨਗੇ | ਇਹ ਜਾਣਕਾਰੀ ਦਿੰਦਿਆਂ ਸਰਪੰਚ ਰਾਮ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਵਲੋਂ ਦਿੱਤੀਆਂ ਗਰਾਂਟਾਂ ਨਾਲ ਪਿੰਡ ਦੇ ਕਾਫ਼ੀ ...

ਪੂਰੀ ਖ਼ਬਰ »

ਡਾ. ਮਨੋਹਰ ਲਾਲ ਨੇ ਸਹਾਇਕ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 1 ਦਸੰਬਰ (ਨਰਿੰਦਰ ਅਰੋੜਾ) -ਸਿਵਲ ਹਸਪਤਾਲ ਬਰਨਾਲਾ ਵਿਖੇ ਡਾ. ਮਨੋਹਰ ਲਾਲ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਆਮ ਲੋਕਾਂ ਦਾ ਹੱਕ ਹਨ ਤੇ ਉਨ੍ਹਾਂ ਦੇ ਹੱਕਾਂ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਲੂਕਾ ਵਲੋਂ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ

ਭਾਈਰੂਪਾ, 1 ਦਸੰਬਰ (ਵਰਿੰਦਰ ਲੱਕੀ)-ਸੀਨੀਅਰ ਅਕਾਲੀ ਆਗੂ ਤੇ ਅਗਾਂਹਵਧੂ ਕਿਸਾਨ ਜਸਵੀਰ ਸਿੰਘ ਢਿੱਲੋਂ ਹਰਨਾਮ ਸਿੰਘ ਵਾਲਾ ਦੀ ਪਤਨੀ ਪਰਮਜੀਤ ਕÏਰ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਸਾਂਝਾ ਕਰਨ ਲਈ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਉਨ੍ਹਾਂ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਸਾਊਥ ਏਸ਼ੀਅਨ ਕਰਾਟੇ ਚੈਂਪੀਅਨਸ਼ਿਪ 'ਚੋਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਤਲਵੰਡੀ ਸਾਬੋ, 1 ਦਸੰਬਰ (ਰਵਜੋਤ ਸਿੰਘ ਰਾਹੀ)-ਸ੍ਰੀਲੰਕਾ ਦੇ ਕੋਲੰਬੋ ਵਿਖੇ ਹੋਈ ਸਾਊਥ ਏਸ਼ੀਅਨ ਚੈਂਪੀਅਨਸ਼ਿਪ 'ਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਖਿਡਾਰੀ ਅਮਨ ਕੁਮਾਰ ਐਮ. ਪੀ. ਐਡ. ਤੇ ਨਿਹਾਰਿਕਾ ਬੀ. ਪੀ. ਐਡ. ਨੇ ਪ੍ਰੋ: (ਡਾ:) ...

ਪੂਰੀ ਖ਼ਬਰ »

ਤੁੰਗਵਾਲੀ ਦੇ ਪਾਵਰ ਲਿਫਟਰ ਜਤਿੰਦਰ ਸਿੰਘ ਨੇ ਸੂਬਾ ਪੱਧਰੀ ਖੇਡਾਂ 'ਚੋਂ ਜਿੱਤਿਆ ਸੋਨ ਤਗਮਾ

ਭੁੱਚੋ ਮੰਡੀ, 1 ਦਸੰਬਰ (ਪਰਵਿੰਦਰ ਸਿੰਘ ਜੌੜਾ)-66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਪਾਵਰ ਲਿਫ਼ਟਿੰਗ ਦੇ ਸੂਬਾ ਪੱਧਰੀ ਮੁਕਾਬਲੇ 'ਚ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਦੇ ਖਿਡਾਰੀ ਜਤਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਜੂਨੀਅਰ ਵਿੰਗ ਦੇ ਬੱਚਿਆਂ ਦਾ ਇਕ ਰੋਜ਼ਾ ਟੂਰ ਲਗਾਇਆ

ਕੋਟਫੱਤਾ, 1 ਦਸੰਬਰ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਹਿੱਤ ਇਕ ਰੋਜ਼ਾ ਟੂਰ ਬੀੜ ਤਲਾਬ ...

ਪੂਰੀ ਖ਼ਬਰ »

ਵੈਟਰਨਰੀ ਪੌਲੀਟੈਕਨਿਕ ਕਾਲਜ ਕਾਲਝਰਾਣੀ ਵਿਖੇ ਭਾਰਤੀ ਵੈਟਰਨਰੀ ਡਾਕਟਰ ਦਿਵਸ ਮਨਾਇਆ

ਬਠਿੰਡਾ, 1 ਦਸੰਬਰ (ਅਵਤਾਰ ਸਿੰਘ ਕੈਂਥ)-ਵੈਟਰਨਰੀ ਪੌਲੀਟੈਕਨਿਕ ਕਾਲਜ ਤੇ ਖੇਤਰੀ ਖੋਜ ਸਿਖਲਾਈ ਕੇਂਦਰ ਕਾਲਝਰਾਣੀ ਵਿਖੇ ਪਿ੍ੰਸੀਪਲ-ਕਮ-ਜੁਆਇੰਟ ਡਾਇਰੈਕਟਰ ਡਾ. ਬਿਮਲ ਸ਼ਰਮਾ ਦੀ ਅਗਵਾਈ 'ਚ ਭਾਰਤੀ ਵੈਟਰਨਰੀ ਡਾਕਟਰ ਦਿਵਸ (ਸਵਰਗਵਾਸੀ ਡਾਕਟਰ ਸੀ. ਐਮ. ਸਿੰਘ ਦੇ ...

ਪੂਰੀ ਖ਼ਬਰ »

ਹਰਰਾਏਪੁਰ ਵਿਖੇ ਕਰਵਾਏ ਦੋ ਰੋਜ਼ਾ ਟੂਰਨਾਮੈਂਟ ਦੌਰਾਨ ਕਬੱਡੀ ਓਪਨ 'ਚ ਵਾਂਦਰ ਡੋਡ ਦੀ ਟੀਮ ਦੀ ਚੜ੍ਹਤ

ਗੋਨਿਆਣਾ, 1 ਦਸੰਬਰ (ਲਛਮਣ ਦਾਸ ਗਰਗ)-ਪਿੰਡ ਹਰਰਾਏਪੁਰ 'ਚ ਰਾਧਾ ਕਿ੍ਸ਼ਨ ਮੰਦਰ ਦੇ ਗੱਦੀਨਸ਼ੀਨ ਬਾਪੂ ਜਸਕਰਨ ਸਾਹ ਦੇ ਅਸ਼ੀਰਵਾਦ ਨਾਲ ਜਗਜੀਤ ਰਾਂਝਾ ਕਲੱਬ ਹਰਰਾਏਪੁਰ ਤੇ ਬਾਪੂ ਘੁੰਮਣ ਸਾਹ ਕਮੇਟੀ ਜੀਦਾ ਦੇ ਸਾਂਝੇ ਉੱਦਮ ਨਾਲ ਦੋ ਰੋਜ਼ਾ ਕਬੱਡੀ ਟੂਰਨਾਮੈਂਟ ...

ਪੂਰੀ ਖ਼ਬਰ »

ਨਵੀਂ ਗਲੀ 'ਚ ਸੀਵਰੇਜ ਪਾਉਣ ਦੀ ਮੰਗ

ਮਹਿਰਾਜ, 1 ਦਸੰਬਰ (ਸੁਖਪਾਲ ਮਹਿਰਾਜ)-ਨਗਰ ਪੰਚਾਇਤ ਦਫ਼ਤਰ ਦੇ ਸਾਹਮਣੇ ਸੜਕ ਦੇ ਦੂਜੇ ਪਾਸੇ ਨਵੇ ਆਬਾਦ ਹੋਏ ਦਰਜਨ ਦੇ ਕਰੀਬ ਘਰਾਂ ਨੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦੀ ਮੰਗ ਕੀਤੀ ਹੈ | ਉਕਤ ਘਰ ਜਿਨ੍ਹਾਂ ਦੀ ਉਸਾਰੀ ਹੋ ਚੁੱਕੀ ਹੈ ਤੇ ਕੁਝ ਦੀ ਉਸਾਰੀ ਹੋ ਰਹੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਆਗਾਜ਼

ਬਠਿੰਡਾ, 1 ਦਸੰਬਰ (ਅਵਤਾਰ ਸਿੰਘ ਕੈਂਥ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਮੈਨੇਜਰ ਸੁਮੇਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਕੈਂਪਸ ਦੇ ਡਾਇਰੈਕਟਰ ਵਜੋਂ ਪ੍ਰੋ: ਜਸਬੀਰ ਸਿੰਘ ਹੁੰਦਲ ਦੀਆਂ ਸੇਵਾਵਾਂ 'ਚ ਇਕ ਸਾਲ ਦਾ ਹੋਰ ਵਾਧਾ

ਤਲਵੰਡੀ ਸਾਬੋ, 1 ਦਸੰਬਰ (ਰਣਜੀਤ ਸਿੰਘ ਰਾਜੂ)-ਪੰਜਾਬੀ ਯੂਨੀਵਰਸਿਟੀ ਕੈਂਪਸ ਦਮਦਮਾ ਸਾਹਿਬ (ਤਲਵੰਡੀ ਸਾਬੋ) ਦੇ ਡਾਇਰੈਕਟਰ ਪ੍ਰੋ. ਜਸਵੀਰ ਸਿੰਘ ਹੁੰਦਲ ਦੀਆਂ ਸੇਵਾਵਾਂ 'ਚ ਯੂਨੀਵਰਸਿਟੀ ਵਲੋਂ ਇਕ ਸਾਲ ਦਾ ਹੋਰ ਵਾਧਾ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX