ਤਾਜਾ ਖ਼ਬਰਾਂ


ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  1 day ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  1 day ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  1 day ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  1 day ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਲੰਧਰ

ਕੂੜਾ ਸੰਭਾਲ ਪ੍ਰਾਜੈਕਟ ਲਈ ਮਸ਼ੀਨਾਂ ਦੇਖਣ ਚੇਨਈ ਜਾਣਗੇ ਨਿਗਮ ਦੇ ਇੰਜੀਨੀਅਰ

ਜਲੰਧਰ, 1 ਦਸੰਬਰ (ਸ਼ਿਵ)- ਵਰਿਆਣਾ ਡੰਪ 'ਤੇ ਪਏ 8 ਲੱਖ ਟਨ ਕੂੜੇ ਦੇ ਪਹਾੜ ਨੂੰ ਖ਼ਤਮ ਕਰਨ ਲਈ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਾਉਣ ਲਈ ਨਿਗਮ ਪ੍ਰਸ਼ਾਸਨ ਨੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ | ਨਿਗਮ ਪ੍ਰਸ਼ਾਸਨ ਜਲਦੀ ਹੀ ਆਪਣੇ 2 ਇੰਜੀਨੀਅਰਾਂ 'ਤੇ ਆਧਾਰਿਤ ਇਕ ਟੀਮ ਨੂੰ ਚੇਨਈ ਭੇਜਣ ਜਾ ਰਿਹਾ ਹੈ ਜਿਹੜੇ ਕਿ ਉੱਥੇ ਜਾ ਕੇ ਕੂੜਾ ਸੰਭਾਲ ਪ੍ਰਾਜੈਕਟ ਵਿਚ ਕੂੜੇ ਨੂੰ ਪੋ੍ਰਸੈੱਸ ਕਰਨ ਲਈ ਤਿਆਰ ਹੋ ਰਹੀ ਮਸ਼ੀਨਰੀ ਨੂੰ ਦੇਖਣ ਜਾਣਗੇ | ਵੈਲੂਰ ਦੀ ਕੰਪਨੀ ਵਲੋਂ ਵਰਿਆਣਾ ਡੰਪ ਨੂੰ ਖ਼ਤਮ ਕਰਨ ਲਈ ਕੂੜਾ ਸੰਭਾਲ ਪ੍ਰਾਜੈਕਟ ਲਗਾਇਆ ਗਿਆ ਹੈ | ਨਿਗਮ ਪ੍ਰਸ਼ਾਸਨ ਨੇ ਕੰਪਨੀ ਨੂੰ ਹਦਾਇਤ ਦਿੱਤੀ ਹੈ ਕਿ ਹਰ ਹਾਲਤ ਵਿਚ ਜਨਵਰੀ ਮਹੀਨੇ ਤੋਂ ਕੂੜੇ ਦੇ ਪਹਾੜ ਨੂੰ ਖ਼ਤਮ ਕਰਨ ਦਾ ਕੰਮ ਸ਼ੁਰੂ ਕਰੇ | ਕੰਪਨੀ ਵਲੋਂ ਤਾਂ ਅਜੇ ਤੱਕ ਕਿਰਾਏ 'ਤੇ ਛੋਟੀ ਮਸ਼ੀਨ ਲਿਆ ਕੇ ਕੂੜੇ ਨੂੰ ਪੋ੍ਰਸੈੱਸ ਕਰਨ ਦਾ ਟਰਾਇਲ ਕੀਤਾ ਸੀ | ਕੰਪਨੀ ਵਲੋਂ ਕਿਹਾ ਗਿਆ ਹੈ ਕਿ ਕੂੜੇ ਨੂੰ ਪੋ੍ਰਸੈੱਸ ਕਰਕੇ ਖ਼ਤਮ ਕਰਨ ਵਾਲੀ ਉਸ ਦੀ ਮਸ਼ੀਨਰੀ ਚੇਨਈ ਵਿਚ ਤਿਆਰ ਹੋ ਰਹੀ ਹੈ | ਨਿਗਮ ਪ੍ਰਸ਼ਾਸਨ ਇਸ ਕਰਕੇ 2 ਇੰਜੀਨੀਅਰਾਂ ਦੀ ਟੀਮ ਨੂੰ ਚੇਨਈ ਭੇਜ ਰਿਹਾ ਹੈ ਜਿਹੜੀ ਕਿ ਉੱਥੇ ਜਾ ਕੇ ਬਣ ਰਹੀ ਮਸ਼ੀਨਰੀ ਦੀ ਜਾਣਕਾਰੀ ਹਾਸਲ ਕਰੇਗੀ | ਐਨ. ਜੀ. ਟੀ. ਦੀਆਂ ਨਿਗਰਾਨੀ ਟੀਮ ਦਾ ਵੀ ਨਿਗਮ ਪ੍ਰਸ਼ਾਸਨ 'ਤੇ ਦਬਾਅ ਹੈ ਕਿ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ | ਕੰਪਨੀ ਵਲੋਂ ਕੰਮ ਕਾਫੀ ਹੌਲੀ ਗਤੀ ਨਾਲ ਕੀਤਾ ਗਿਆ ਸੀ ਜਿਸ ਕਰਕੇ ਉਸ ਨੂੰ ਜੁਰਮਾਨਾ ਵੀ ਸਮਾਰਟ ਸਿਟੀ ਕੰਪਨੀ ਵਲੋਂ ਲਗਾਇਆ ਜਾ ਚੁੱਕਾ ਹੈ | ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਨੇ ਕੰਪਨੀ ਨੂੰ ਜਨਵਰੀ ਮਹੀਨੇ ਵਿਚ ਹਰ ਹਾਲਤ ਵਿਚ ਪ੍ਰਾਜੈਕਟ ਨੂੰ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਹੈ |
ਪ੍ਰਾਜੈਕਟ ਸ਼ੁਰੂ ਹੋਣ 'ਤੇ ਹੀ ਖ਼ਤਮ ਹੋਏਗੀ ਕੂੜੇ ਦੀ ਸਮੱਸਿਆ
ਇਸ ਵੇਲੇ ਸ਼ਹਿਰ 'ਚ ਕੂੜੇ ਨੂੰ ਖ਼ਤਮ ਕਰਨ ਲਈ ਪਿੱਟ ਖਾਦ ਪ੍ਰਾਜੈਕਟ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁਕਾ ਹੈ | ਜਲੰਧਰ ਵਿਚ ਰੋਜ਼ਾਨਾ 500 ਟਨ ਕੂੜਾ ਪੈਦਾ ਹੋ ਰਿਹਾ ਹੈ ਜਿਸ ਨੂੰ ਖ਼ਤਮ ਕਰਨਾ ਨਿਗਮ ਲਈ ਸਿਰਦਰਦੀ ਬਣ ਗਿਆ ਹੈ | ਜੇਕਰ ਵਰਿਆਣਾ ਡੰਪ 'ਤੇ ਕੂੜਾ ਸੰਭਾਲ ਪ੍ਰਾਜੈਕਟ ਸ਼ੁਰੂ ਹੋ ਜਾਂਦਾ ਹੈ ਤਾਂ ਇਹ 2 ਤੋਂ 3 ਸਾਲ ਵਿਚ ਕੂੜੇ ਦਾ ਪਹਾੜ ਖ਼ਤਮ ਹੋ ਸਕੇਗਾ ਜਦਕਿ ਨਵੇਂ ਕੂੜੇ ਨੂੰ ਨਾਲੋਂ ਨਾਲ ਪੋ੍ਰਸੈੱਸ ਕਰਨ ਦਾ ਕੰਮ ਸ਼ੁਰੂ ਹੋ ਜਾਂਦਾ ਹੈ ਤਾਂ ਸ਼ਹਿਰ 'ਚ ਕੂੜੇ ਦੀ ਸਮੱਸਿਆ ਖ਼ਤਮ ਹੋ ਸਕਦੀ ਹੈ | ਨਿਗਮ ਪ੍ਰਸ਼ਾਸਨ ਅਤੇ ਸਮਾਰਟ ਸਿਟੀ ਕੰਪਨੀ ਲਈ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨਾ ਮੁੱਖ ਚੁਣੌਤੀ ਬਣਿਆ ਹੋਇਆ ਹੈ | ਉਂਜ ਕੇਂਦਰ ਦੀ ਹਦਾਇਤ ਤੋਂ ਬਾਅਦ ਨਿਗਮ ਵਲੋਂ ਦੋ ਮਾਡਲ ਵਾਰਡ ਬਣਾ ਕੇ ਉੱਥੇ ਕੂੜੇ ਨੂੰ ਪੋ੍ਰਸੈੱਸ ਕਰਨ ਲਈ ਮਸ਼ੀਨਾਂ ਲਗਾਈਆਂ ਜਾਣਗੀਆਂ | ਪਾਇਲਟ ਪ੍ਰਾਜੈਕਟ ਕਾਮਯਾਬ ਰਹਿਣ 'ਤੇ ਹੋਰ ਵਾਰਡਾਂ 'ਚ ਇਹ ਮਸ਼ੀਨਾਂ ਲਗਾਈਆਂ ਜਾ ਸਕਣਗੀਆਂ |

ਡਿਪਟੀ ਕਮਿਸ਼ਨਰ ਵਲੋਂ ਪੀ. ਏ. ਪੀ. ਚੌਕ ਦਾ ਦੌਰਾ

ਜਲੰਧਰ, 1 ਦਸੰਬਰ (ਪਵਨ ਖਰਬੰਦਾ, ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਪੀ.ਏ.ਪੀ ਪੁਲ ਵਾਲੀ ਥਾਂ ਦਾ ਦੌਰਾ ਕੀਤਾ, ਜਿੱਥੇ ਸਥਾਨਕ ਬੀ.ਐੱਸ.ਐਫ ਚੌਕ ਵਾਲੇ ਪਾਸੇ ਤੋਂ ਅੰਮਿ੍ਤਸਰ ਵੱਲ ਆਸਾਨੀ ਨਾਲ ਪਹੁੰਚ ਨੂੰ ਯਕੀਨੀ ਬਣਾਉਣ ਲਈ 3 ਮਾਰਗੀ ਰੇਲਵੇ ਓਵਰ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਕਿਸ਼ਨਪੁਰਾ ਵਿਖੇ ਰਹਿੰਦੇ ਇਕ ਨੌਜਵਾਨ ਵਲੋਂ ਬੀਤੀ ਰਾਤ ਘਰ ਦੀ ਛੱਤ 'ਤੇ ਬਣੇ ਹੋਏ ਕਮਰੇ 'ਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਗਈ | ਘਟਨਾ ਸੰਬੰਧੀ ਪਰਿਵਾਰਕ ਮੈਂਬਰਾਂ ਨੂੰ ਸਵੇਰ ਸਮੇਂ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਦਫ਼ਤਰ ਬਾਹਰ ਮੁਲਾਜ਼ਮਾਂ ਵਲੋਂ ਧਰਨਾ

ਜਲੰਧਰ, 1 ਦਸੰਬਰ (ਸ਼ਿਵ)- ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਮੰਗਾਂ 'ਤੇ ਕਾਰਵਾਈ ਸ਼ੁਰੂ ਨਾ ਹੋਣ ਤੋਂ ਨਾਰਾਜ਼ ਸਫ਼ਾਈ ਮਜ਼ਦੂਰ ਸਮੇਤ ਹੋਰ ਮੁਲਾਜ਼ਮਾਂ ਵਲੋਂ ਕਮਿਸ਼ਨਰ ਦੇ ਦਫਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਪਰ ਅਫ਼ਸਰਾਂ ਤੇ ਮੁਲਾਜ਼ਮ ਆਗੂਆਂ ਵਿਚ ਕਈ ਵਾਰ ...

ਪੂਰੀ ਖ਼ਬਰ »

ਅੰਗਦ ਦੱਤਾ ਨੂੰ ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨਗੀ ਤੋਂ ਹਟਾਇਆ

ਜਲੰਧਰ, 1 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਜਲੰਧਰ ਸ਼ਹਿਰੀ ਦੇ ਪ੍ਰਧਾਨ ਚੱਲੇ ਆ ਰਹੇ ਅੰਗਦ ਦੱਤਾ ਨੂੰ ਅੱਜ ਅਹੁਦੇ ਤੋਂ ਹਟਾ ਦਿੱਤਾ ਗਿਆ ਤੇ ਉਨ੍ਹਾਂ ਦੀ ਥਾਂ 'ਤੇ ਵਰਕਿੰਗ ਪ੍ਰਧਾਨ ਦੀਪਕ ਖੋਸਲਾ ਨੂੰ ਜ਼ਿਲ੍ਹਾ ਯੂਥ ਕਾਂਗਰਸ ਸ਼ਹਿਰੀ ਪ੍ਰਧਾਨ ਦੀ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ 3 ਰੋਜ਼ਾ ਯੁਵਕ ਮੇਲੇ ਦਾ ਸ਼ਾਨਦਾਰ ਆਗ਼ਾਜ਼

ਡਰੋਲੀ ਕਲਾਂ, 1 ਦਸੰਬਰ (ਸੰਤੋਖ ਸਿਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਯੁਵਕ ਮੇਲੇ ਦਾ ਆਰੰਭ ਮੁੱਖ ਮਹਿਮਾਨ ਗੁਰਮੀਤ ਸਿੰਘ ਹੇਅਰ ਉਚੇਰੀ ਸਿੱਖਿਆ ਮੰਤਰੀ ਪੰਜਾਬ ਅਤੇ ਡਾ. ਪਿ੍ਤਪਾਲ ਸਿੰਘ ਵਾਈਸ ਚਾਂਸਲਰ ਸ੍ਰੀ ਗੁਰੂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਵਿਖੇ ਕਿਸਾਨੀ ਧਰਨੇ ਦੇ 6ਵੇਂ ਦਿਨ ਬੀਬੀਆਂ ਨੇ ਮੱਲਿਆ ਪਿੜ

ਜਲੰਧਰ, 1 ਦਸੰਬਰ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਦਫਤਰ ਵਿਖੇ ਅਣਮਿੱਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਦੇ ਅੱਜ 6ਵੇਂ ਦਿਨ ਬੀਬੀਆਂ ਨੇ ਸੰਘਰਸ਼ ਨੂੰ ਅੱਗੇ ਤੋਰਦੇ ਹੋਏ ਮੋਰਚੇ ਦੀ ਵਾਗਡੋਰ ਖੁਦ ਸੰਭਾਲੀ | ਇਸ ਮੌਕੇ ਮੰਚ ਨੂੰ ...

ਪੂਰੀ ਖ਼ਬਰ »

ਸਮਰਾਏ ਵਲੋਂ ਕਾਲਾ ਸੰਘਿਆਂ ਨਾਲੇ ਦੀ ਸਫਾਈ ਕਰਵਾਉਣ ਦੀ ਮੰਗ

ਜਲੰਧਰ, 1 ਦਸੰਬਰ (ਸ਼ਿਵ)-ਵਾਰਡ ਨੰਬਰ 78 ਦੇ ਕੌਂਸਲਰ ਜਗਦੀਸ਼ ਸਮਰਾਏ ਨੇ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ ਨੂੰ ਮੰਗ ਪੱਤਰ ਦੇ ਕੇ ਕਾਲਾ ਸੰਘਿਆਂ ਨਾਲੇ ਨੂੰ ਸਾਫ਼ ਕਰਵਾਉਣ ਦੀ ਮੰਗ ਕੀਤੀ ਹੈ | ਦਿੱਤੇ ਗਏ ਮੰਗ ਪੱਤਰ ਵਿਚ ਸਮਰਾਏ ਨੇ ਕਿਹਾ ਕਿ ਨਾਲੇ 'ਚ ਕਾਫੀ ਗੰਦਗੀ ਹੋ ਗਈ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਦੇ ਖਿਡਾਰੀਆਂ ਦਾ 11ਵੀਂ ਅੰਤਰ ਸਕੂਲ ਅਥਲੈਟਿਕਸ ਮੀਟ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 1 ਦਸੰਬਰ (ਰਣਜੀਤ ਸਿੰਘ ਸੋਢੀ)-11ਵੀਂ ਅੰਤਰ ਸਕੂਲ ਜੂਨੀਅਰ ਤੇ ਸੀਨੀਅਰ ਮੁਕਾਬਲੇ 'ਸਕੈਨ ਸਪੋਰਟਸ' ਨੂਰ ਮਹਿਲ ਵਿਖੇ ਕਰਵਾਏ ਗਏ, ਜਿਸ 'ਚ ਸਟੇਟ ਪਬਲਿਕ ਸਕੂਲ ਜਲੰਧਰ ਦੇ ਖਿਡਾਰੀਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ ਦੀ ਮਾੜੀ ਹਾਲਤ ਨੂੰ ਲੈ ਕੇ ਟਰਾਂਸਪੋਰਟਰਾਂ 'ਚ ਭਾਰੀ ਰੋਸ

ਜਲੰਧਰ, 1 ਦਸੰਬਰ (ਸ਼ਿਵ)-ਟਰਾਂਸਪੋਰਟ ਨਗਰ ਦੀ ਮਾੜੀ ਹਾਲਤ ਨੂੰ ਲੈ ਕੇ ਟਰਾਂਸਪੋਰਟਰ, ਟਰੱਕ ਡਰਾਈਵਰਾਂ ਨੇ ਰੋਸ ਜਾਹਿਰ ਕਰਦੇ ਹੋਏ ਕਿਹਾ ਹੈ ਕਿ ਜੇਕਰ ਟਰਾਂਸਪੋਰਟ ਨਗਰ ਦੀ ਮਾੜੀ ਹਾਲਤ ਨੂੰ ਠੀਕ ਨਹੀਂ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਸੰਘਰਸ਼ ਕਰਨ ਤੋਂ ਇਲਾਵਾ ...

ਪੂਰੀ ਖ਼ਬਰ »

ਪ੍ਰੀ-ਮੈਟਿ੍ਕ ਸਕਲਾਰਸ਼ਿਪ ਬੰਦ ਕਰਨਾ ਕੇਂਦਰ ਸਰਕਾਰ ਦਾ ਮੰਦਭਾਗਾ ਫੈਸਲਾ-ਚੌਧਰੀ

ਜਲੰਧਰ, 1 ਦਸੰਬਰ (ਜਸਪਾਲ ਸਿੰਘ)-ਸੰਸਦ ਮੈਂਬਰ ਸੰਤੋਖ ਸਿੰਘ ਚÏਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ, ਪੱਛੜੇ ਵਰਗਾਂ ਅਤੇ ਹੋਰਨਾਂ ਘੱਟ ਗਿਣਤੀ ਭਾਈਚਾਰੇ ਦੇ ਵਿਦਿਆਰਥੀਆਂ ਲਈ ਪ੍ਰੀ ਮੈਟਿ੍ਕ ...

ਪੂਰੀ ਖ਼ਬਰ »

ਖੋਹਬਾਜ਼ੀ ਦੇ ਮਾਮਲੇ 'ਚ 2 ਬਰੀ

ਜਲੰਧਰ, 1 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ਨੇ ਖੋਹਬਾਜ਼ੀ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਕਿਸ਼ਨ ਉਰਫ ਲੱਲ੍ਹਾ ਪੁੱਤਰ ਕੁਲਦੀਪ ਸਿੰਘ ਵਾਸੀ ਨੰਗਲ, ਥਾਣਾ ਫਿਲੌਰ ਅਤੇ ਵਿੱਕੀ ਸਾਹਿਲ ਪੁੱਤਰ ਰਾਜਪਾਲ ਵਾਸੀ ...

ਪੂਰੀ ਖ਼ਬਰ »

ਮਹੀਨਾਵਾਰੀ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਜਲੰਧਰ, 1 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦਵਾਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਲੋਂ 347ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ 'ਚ ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਲਖਵਿੰਦਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਵਿਖੇ 'ਵਿਸ਼ਵ ਏਡਜ਼ ਦਿਵਸ' ਸੰਬੰਧੀ ਮੁਕਾਬਲੇ

ਜਲੰਧਰ, 1 ਦਸੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ (ਲੜਕੀਆਂ) ਜਲੰਧਰ ਦੇ ਐਨ.ਐੱਸ.ਐੱਸ. ਵਿਭਾਗ ਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ 'ਤੇ ਏਡਜ਼/ਐਚ.ਆਈ ਵੀ. ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ | ਪਿ੍ੰਸੀਪਲ ਮੈਡਮ ...

ਪੂਰੀ ਖ਼ਬਰ »

ਹੋਮਗਾਰਡ ਮੁਲਾਜ਼ਮ ਨਾਲ ਕੁੱਟਮਾਰ ਕਰਨ ਵਾਲੇ 2 ਸਕੇ ਭਰਾ ਗਿ੍ਫ਼ਤਾਰ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਤਾਇਨਾਤ ਹੋਮਗਾਰਡ ਜਵਾਨ ਰਵੀਪਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ 2 ਸਕੇ ਭਰਾਵਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਗੁਰਇਕਬਾਲ ਸਿੰਘ ...

ਪੂਰੀ ਖ਼ਬਰ »

ਗੱਡੀਆਂ 'ਚੋਂ ਬੈਟਰੀਆਂ ਚੋਰੀ ਕਰਨ ਵਾਲੇ 2 ਨੌਜਵਾਨ ਗਿ੍ਫ਼ਤਾਰ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਗੱਡੀਆਂ 'ਚੋਂ ਬੈਟਰੀਆਂ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਚੋਰੀਸ਼ੁਦਾ 6 ਬੈਟਰੀਆਂ ਬਰਾਮਦ ਕੀਤੀਆਂ ਹਨ | ਗਿ੍ਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਦੰਦਾਂ ਦੀ ਮੁਫ਼ਤ ਜਾਂਚ ਦੇ ਪੰਦ੍ਹਰਵਾੜੇ ਦਾ 5,929 ਲੋੜਵੰਦ ਮਰੀਜ਼ਾਂ ਨੇ ਲਿਆ ਲਾਭ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਵਲੋਂ ਦੰਦਾਂ ਦੀ ਮੁਫ਼ਤ ਜਾਂਚ ਦੇ 34ਵੇਂ ਪੰਦ੍ਹਰਵਾੜੇ ਦਾ 5,929 ਮਰੀਜ਼ਾਂ ਨੇ ਲਾਭ ਲਿਆ | 14 ਤੋਂ 29 ਨਵੰਬਰ ਤੱਕ ਚੱਲੇ ਇਸ ਪੰਦ੍ਹਰਵਾੜੇ ਦੀ ਸਮਾਪਤੀ ਮੌਕੇ ਮੈਡੀਕਲ ਸੁਰਪਰਡੈਂਟ ਡਾ. ਰਾਜੀਵ ਸ਼ਰਮਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ ਸਕੂਲ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ 'ਚ ਜਲੰਧਰ ਬਣਿਆ ਚੈਂਪੀਅਨ

ਜਲੰਧਰ, 1 ਦਸੰਬਰ (ਰਣਜੀਤ ਸਿੰਘ ਸੋਢੀ)-66ਵੀਆਂ ਪੰਜਾਬ ਸਕੂਲ ਅੰਤਰ ਜ਼ਿਲ੍ਹਾ ਕਰਾਟੇ ਮੁਕਾਬਲੇ ਜੋ ਕਿ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਸਤੀ ਗੁਜਾਂ ਵਿਖੇ ਪਿ੍ੰਸੀਪਲ ਸਾਰਿਕਾ ਤੇ ਕਨਵੀਨਰ ਪਿ੍ੰਸੀਪਲ ਸੁਖਦੇਵ ਲਾਲ ਬੱਬਰ ਦੀ ਅਗਵਾਈ ਹੇਠ ਚੱਲ ਰਹੇ ਹਨ, ਜਿਸ 'ਚ ਮੁੱਖ ...

ਪੂਰੀ ਖ਼ਬਰ »

ਸਿੰਘ ਸਭਾਵਾਂ ਅਤੇ ਹੋਰ ਧਾਰਮਿਕ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਉਣ ਦਾ ਫ਼ੈਸਲਾ

ਜਲੰਧਰ, 1 ਦਸੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ ਪੁਰਬ ਅਤੇ ਨਗਰ ਕੀਰਤਨ ਦੀ ਤਰੀਕ ਨੂੰ ਲੈ ਕੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਸ਼ਹਿਰ ਦੀਆਂ ...

ਪੂਰੀ ਖ਼ਬਰ »

ਮੋਟਰਾਸਾਈਕਲ ਸਵਾਰ ਲੁਟੇਰੇ ਔਰਤ ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਨਕੋਦਰ, 1 ਦਸੰਬਰ (ਤਿਲਕ ਰਾਜ ਸ਼ਰਮਾ)-ਸਥਾਨਕ ਸਿਵਲ ਹਸਪਤਾਲ ਨੇੜੇ ਧਾਰਮਿਕ ਸਥਾਨ 'ਤੇ ਆਪਣੀ ਬੱਚੀ ਨਾਲ ਮੱਥਾ ਟੇਕਣ ਜਾ ਰਹੀ ਇਕ ਔਰਤ ਦਾ ਮੋਟਰਸਾਈਕਲ ਸਵਾਰ 2 ਲੁਟੇਰੇ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ | ਸਥਾਨਕ ਜੀ. ਟੀ. ਬੀ. ਨਗਰ ਨਿਵਾਸੀ ਪੀੜਤਾ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆਂ ਸਕੂਲ ਨਹਿਰੂ ਗਾਰਡਨ ਦਾ ਪੰਜਾਬ ਜੂਡੋ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ

1 ਦਸੰਬਰ (ਰਣਜੀਤ ਸਿੰਘ ਸੋਢੀ)-ਪਿਛਲੇ ਦਿਨੀਂ ਪੰਜਾਬ ਜੂਡੋ ਐਸੋਸੀਏਸ਼ਨ ਵਲੋਂ ਅੰਮਿ੍ਤਸਰ ਵਿਖੇ ਕੇਡਿਟ ਜੂਡੋ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਨਹਿਰੂ ਗਾਰਡਨ ਦੀਆਂ ਖਿਡਾਰਨਾਂ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਆਪਣੇ ਜ਼ਿਲ੍ਹੇ ਲਈ ਕ੍ਰਮਵਾਰ ...

ਪੂਰੀ ਖ਼ਬਰ »

ਪਾਰਕਿੰਗਾਂ ਦੀ ਵਪਾਰਕ ਵਰਤੋਂ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ

ਜਲੰਧਰ, 1 ਦਸੰਬਰ (ਸ਼ਿਵ)-ਮਾਡਲ ਟਾਊਨ ਮਾਰਕੀਟ ਸਮੇਤ ਸ਼ਹਿਰ ਦੇ ਹੋਰ ਹਿੱਸਿਆਂ 'ਚ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਨਿਗਮ ਪ੍ਰਸ਼ਾਸਨ ਜਲਦੀ ਹੀ ਵਪਾਰਕ ਅਦਾਰਿਆਂ ਵਲੋਂ ਪਾਰਕਿੰਗਾਂ ਦੀ ਵਪਾਰਕ ਵਰਤੋਂ ਕਰਨ 'ਤੇ ਸ਼ਿਕੰਜਾ ਕੱਸਣ ਜਾ ਰਿਹਾ ਹੈ | ਇਸ ਤਰ੍ਹਾਂ ਦੇ ...

ਪੂਰੀ ਖ਼ਬਰ »

ਵਿਸ਼ਵ ਏਡਜ਼ ਦਿਵਸ ਮੌਕੇ ਪੁਲਿਸ ਲਾਈਨ 'ਚ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਵਿਸ਼ਵ ਏਡਜ਼ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪੁਲਿਸ ਕਮਿਸ਼ਨਰ ਡਾ. ਐ੍ਰਸ. ਭੂਪਥੀ ਦੀ ਸਰਪਰਸਤੀ ਅਤੇ ਏ.ਸੀ.ਪੀ. ਸਥਾਨਕ ਮਨਵੀਰ ਸਿੰਘ ਬਾਜਵਾ ਦੀ ਦੇਖ-ਰੇਖ ਕਰਵਾਏ ਗਏ ਇਸ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਤਿਆਰ ਕੀਤਾ ਟਰੈਕਟਰ ਬਣਿਆ ਖਿੱਚ ਦਾ ਕੇਂਦਰ

ਜਲੰਧਰ, 1 ਦਸੰਬਰ (ਰਣਜੀਤ ਸਿੰਘ ਸੋਢੀ)-ਲੋੜ ਕਾਢ ਦੀ ਮਾਂ ਹੁੰਦੀ ਹੈ ਤੇ ਸ਼ੌਕ ਨਾਲ ਬਣਾਈਆਂ ਵਸਤੂਆਂ ਲੋਕਾਂ ਲਈ ਖਿੱਚ ਦਾ ਕੇਂਦਰ ਬਣਦੀਆਂ ਹਨ, ਅਜਿਹੀ ਹੀ ਮਿਸਾਲ ਜ਼ਿਲ੍ਹਾ ਜਲੰਧਰ ਹਲਕਾ ਸ਼ਾਹਕੋਟ, ਪਿੰਡ ਈਦਾ ਦੇ ਵਾਸੀ ਗੁਰਪਾਲ ਸਿੰਘ ਨੇ ਪੈਦਾ ਕੀਤੀ ਹੈ, ਜਿਸ ਨੇ 150 ...

ਪੂਰੀ ਖ਼ਬਰ »

ਟੀਨੂੰ ਦੇ ਕੋਰ ਕਮੇਟੀ ਮੈੈਂਬਰ ਬਣਨ 'ਤੇ ਲੱਡੂ ਵੰਡੇ

ਜਲੰਧਰ, 1 ਦਸੰਬਰ (ਜਸਪਾਲ ਸਿੰਘ)-ਆਦਮਪੁਰ ਹਲਕੇ ਦੇ ਸਾਬਕਾ ਵਿਧਾਇਕ ਸ੍ਰੀ ਪਵਨ ਟੀਨੂੰ ਦੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈੈਂਬਰ ਬਣਨ ਦੀ ਖੁਸ਼ੀ 'ਚ ਉਨ੍ਹਾਂ ਦੇ ਸਮਰਥਕਾਂ ਵਲੋਂ ਲੱਡੂ ਵੰਡੇ ਗਏ | ਇਸ ਮੌਕੇ ਮਸੀਹੀ ਆਗੂ ਸੂਰਜ ਮਸੀਹ ਸਾਬਕਾ ਸਰਪੰਚ ...

ਪੂਰੀ ਖ਼ਬਰ »

ਸਾਂਝਾ ਚੁੱਲ੍ਹਾ ਰੋਡ ਤੋਂ ਨਿਗਮ ਨੇ ਗਰੀਨ ਬੈਲਟਾਂ ਦੀਆਂ ਤੋੜੀਆਂ ਗਰਿੱਲਾਂ

ਜਲੰਧਰ, 1 ਦਸੰਬਰ (ਸ਼ਿਵ)-ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਸਰਕਾਰੀ ਜ਼ਮੀਨ 'ਤੇ ਗਿ੍ਲਾਂ ਲਗਾ ਕੇ ਗਰੀਨ ਬੈਲਟਾਂ ਬਣਾਉਣ ਵਾਲੇ ਕਈ ਮਾਮਲਿਆਂ ਵਿਚ ਕਾਰਵਾਈ ਕੀਤੀ ਹੈ | ਸਾਂਝਾ ਚੁੱਲਾ ਤੋਂ ਲੈ ਕੇ 66 ਫੁੱਟੀ ਰੋਡ 'ਤੇ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਕਾਰਵਾਈ ...

ਪੂਰੀ ਖ਼ਬਰ »

ਲਾਠੀਚਾਰਜ ਨਾਲ 'ਆਪ' ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਸਾਹਮਣੇ ਆਇਆ-ਟਾਹਲੀ

ਜਲੰਧਰ, 1 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਸਾਬਕਾ ਪ੍ਰਧਾਨ ਦਰਸ਼ਨ ਸਿੰਘ ਟਾਹਲੀ ਨੇ ਸੰਗਰੂਰ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਬੇਜ਼ਮੀਨੇ ਤੇ ਦਲਿਤ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਸਖਤ ਸ਼ਬਦਾਂ 'ਚ ...

ਪੂਰੀ ਖ਼ਬਰ »

ਤਹਿਸੀਲ ਅਤੇ ਪਟਵਾਰ ਖਾਨੇ ਦਾ ਬਿਜਲੀ ਕੁਨੈਕਸ਼ਨ ਕੱਟਿਆ

ਲੋਹੀਆਂ ਖਾਸ, 1 ਦਸੰਬਰ (ਬਲਵਿੰਦਰ ਸਿੰਘ ਵਿੱਕੀ)-ਲੋਹੀਆਂ ਦੀ ਸਬ ਤਹਿਸੀਲ ਲੋਹੀਆਂ ਅਤੇ ਪਟਵਾਰ ਖਾਨੇ ਦਾ ਬਿਜਲੀ ਬਿੱਲ ਹਜ਼ਾਰਾਂ ਰੁਪਏ ਬਕਾਇਆ ਹੋਣ ਕਾਰਨ ਕੁਨੈਕਸ਼ਨ ਕੱਟ ਦਿੱਤਾ ਗਿਆ | ਦੋਵਾਂ ਸਰਕਾਰੀ ਅਦਾਰਿਆਂ 'ਚ ਬਿਜਲੀ ਦਾ ਕੱਟ ਲੱਗ ਜਾਣ ਕਾਰਨ ਕੰਮ ਕਰਵਾਉਣ ਆਏ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਨੇ ਵਧੀਆ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦੀ ਹੌਂਸਲਾ, ਅਫ਼ਜ਼ਾਈ ਲਈ ਕੀਤਾ ਸਨਮਾਨਿਤ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)- ਮੁਲਾਜ਼ਮਾਂ ਦੀ ਹੌਂਸਲਾ ਅਫ਼ਜ਼ਾਈ ਲਈ ਪੁਲਿਸ ਲਾਈਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਪੁਲਿਸ ਕਮਿਸ਼ਨਰ ਡਾ. ਐਸ. ਭੁਪਥੀ ਨੇ ਆਪਣੀ ਡਿਊਟੀ ਨੂੰ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਵਧੀਆ ਕਾਰਗੁਜ਼ਾਰੀ ਕਰਨ ਵਾਲੇ ...

ਪੂਰੀ ਖ਼ਬਰ »

31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 890 ਪਿੰਡਾਂ 'ਚ ਹੋਣਗੇ ਗ੍ਰਾਮ ਸਭਾਵਾਂ ਦੇ ਇਜਲਾਸ

ਜਲੰਧਰ, 1 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ 1 ਤੋਂ 31 ਦਸੰਬਰ ਤੱਕ ਜ਼ਿਲ੍ਹੇ ਦੇ ਸਮੁੱਚੇ 890 ਪਿੰਡਾਂ ਵਿਚ ਗਰਾਮ ਸਭਾਵਾਂ ਦੇ ਆਮ ਇਜਲਾਸ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਗਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫ਼ਰਜ਼ਾਂ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਨੇ ਏਡਜ਼ ਜਾਗਰੂਕਤਾ ਰੈਲੀ ਕੱਢੀ

ਜਲੰਧਰ, 1 ਦਸੰਬਰ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁ ਤਕਨੀਕੀ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਵਿਸ਼ਵ ਏਡਜ਼ ਦਿਵਸ ਸਬੰਧੀ ਜਾਗਰੂਕਤਾ ਰੈਲੀ ਕੱਢੀ, ਜਿਸ 'ਚ ਫਾਰਮੇਸੀ ਵਿਭਾਗ ਦੇ 120 ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਰੈਲੀ ਨੂੰ ਕਾਲਜ ਦੇ ਪਿ੍ੰਸੀਪਲ ਡਾ. ਜਗਰੂਪ ...

ਪੂਰੀ ਖ਼ਬਰ »

ਬੱਚਿਆਂ ਨੂੰ ਪ੍ਰਭਾਵਸ਼ਾਲੀ ਅਧਿਆਪਨ ਲਈ ਵੱਖ-ਵੱਖ ਸਮੱਗਰੀਆਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, 1 ਦਸੰਬਰ (ਰਣਜੀਤ ਸਿੰਘ ਸੋਢੀ)-ਬੀ.ਐਡ ਵਿਦਿਆਰਥਣਾਂ ਨੂੰ ਪ੍ਰਭਾਵਸ਼ਾਲੀ ਅਧਿਆਪਨ ਬਾਰੇ ਜਾਣਕਾਰੀ ਦੇਣ ਲਈ ਡਿਪਸ ਕਾਲਜ ਆਫ਼ ਐਜੂਕੇਸ਼ਨ ਰਾੜਾ-ਮੋੜ ਵਿਖੇ ਬੀ.ਐਡ ਵਿਦਿਆਰਥਣਾਂ ਨੂੰ ਵੱਖ-ਵੱਖ ਟੀਚਿੰਗ ਪ੍ਰੋਪਸ ਬਾਰੇ ਜਾਣਕਾਰੀ ਦਿੱਤੀ ਗਈ | ਪਿ੍ੰਸੀਪਲ ਡਾ: ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਮਨਾਇਆ ਚੁੰਨੀ ਲਾਲ ਦਾ ਜਨਮ ਦਿਨ

ਜਲੰਧਰ, 1 ਦਸੰਬਰ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਭਗਤ ਚੰੁਨੀ ਲਾਲ ਦਾ ਜਨਮ ਦਿਨ ਜਲੰਧਰ ਵੈਸਟ ਵਿਚ ਭਾਜਪਾ ਵਰਕਰਾਂ ਵਲੋਂ ਮਨਾਇਆ ਗਿਆ | ਭਗਤ ਚੰੁਨੀ ਲਾਲ ਦੇ ਜਨਮ ਦਿਨ 'ਤੇ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗੋ ਨਗਰ, ਸ੍ਰੀ ਲਕਸ਼ਮੀ ਨਰਾਇਣ ...

ਪੂਰੀ ਖ਼ਬਰ »

ਨੁੱਕੜ ਨਾਟਕ ਜ਼ਰੀਏ ਨਰਸਿੰਗ ਸਟੂਡੈਂਟਸ ਨੇ 'ਏਡਜ਼' ਸੰਬੰਧੀ ਭਰਮ-ਭੁਲੇਖਿਆਂ ਪ੍ਰਤੀ ਕੀਤਾ ਜਾਗਰੂਕ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਸ਼ਹੀਦ ਬਾਬਾ ਲਾਭ ਸਿੰਘ ਸਿਵਲ ਹਸਪਤਾਲ 'ਚ 'ਵਿਸ਼ਵ ਏਡਜ਼ ਦਿਵਸ' ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਦੌਰਾਨ ਨਰਸਿੰਗ ਸਕੂਲ ਸਿਵਲ ਹਸਪਤਾਲ ਦੀਆਂ ਵਿਦਿਆਰਥਣਾਂ ਵਲੋਂ ਨੁੱਕੜ ਨਾਟਕ ਪੇਸ਼ ਕਰਕੇ ਲੋਕਾਂ ਨੂੰ ਏਡਜ਼ ਸੰਬੰਧੀ ...

ਪੂਰੀ ਖ਼ਬਰ »

ਰਾਤ ਨੂੰ ਭਗਤ ਸਿੰਘ ਚੌਕ ਵਿਖੇ 4 ਦੁਕਾਨਾਂ 'ਚੋਂ ਨਕਦੀ ਚੋਰੀ

ਜਲੰਧਰ, 1 ਦਸੰਬਰ (ਐੱਮ. ਐੱਸ. ਲੋਹੀਆ)-ਸਥਾਨਕ ਸ਼ਹੀਦ ਭਗਤ ਸਿੰਘ ਚੌਕ ਨੇੜੇ ਸਥਿਤ 4 ਦੁਕਾਨਾਂ 'ਚੋਂ ਬੀਤੀ ਰਾਤ ਕਿਸੇ ਨੇ ਨਕਦੀ ਚੋਰੀ ਕਰ ਲਈ ਹੈ | ਚੋਰੀ ਦੀ ਇਹ ਵਾਰਦਾਤ ਦੁਕਾਨਾਂ ਦੇ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ | ਦੁਕਾਨ ਮਾਲਕ ਜਲੰਧਰ ਪਾਈਪ ...

ਪੂਰੀ ਖ਼ਬਰ »

ਆਕਾਸ਼ਵਾਣੀ ਦੇ ਏ.ਡੀ.ਪੀ. ਮੋਨਿਕਾ ਦੱਤ ਦੀ ਸੇਵਾ ਮੁਕਤੀ 'ਤੇ ਸ਼ਾਨਦਾਰ ਵਿਦਾਇਗੀ

ਜਲੰਧਰ,1 ਦਸੰਬਰ (ਹਰਵਿੰਦਰ ਸਿੰਘ ਫੁੱਲ)-ਆਕਾਸ਼ਵਾਣੀ ਜਲੰਧਰ ਦੀ ਸਹਾਇਕ ਸਟੇਸ਼ਨ ਡਾਇਰੈਕਟਰ ਮੋਨਿਕਾ ਦੱਤ ਦੀ ਆਕਾਸ਼ਵਾਣੀ ਅਤੇ ਦੂਰਦਰਸ਼ਨ ਦੀ ਲਗਭਗ 39 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਮੌਕੇ ਸਟੇਸ਼ਨ ਦੀ ...

ਪੂਰੀ ਖ਼ਬਰ »

ਹੱਕ ਮੰਗ ਰਹੇ ਮਜ਼ਦੂਰਾਂ 'ਤੇ ਲਾਠੀਚਾਰਜ ਨਿੰਦਣਯੋਗ-ਗਿਆਨ ਚੰਦ ਦਿਵਾਲੀ

ਜਲੰਧਰ, 1 ਦਸੰਬਰ (ਜਸਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਕੋਠੀ ਮੂਹਰੇ ਧਰਨਾ ਲਾਉਣ ਜਾ ਰਹੇ ਹਜ਼ਾਰਾਂ ਮਜ਼ਦੂਰਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ...

ਪੂਰੀ ਖ਼ਬਰ »

ਲਤੀਫਪੁਰਾ ਦੇ ਕਬਜ਼ੇ ਹਟਾਉਣ ਲਈ ਟਰੱਸਟ ਨੇ ਨਿਗਮ ਤੋਂ 9 ਨੂੰ ਮੰਗੀ ਮਸ਼ੀਨਰੀ

ਜਲੰਧਰ, 1 ਦਸੰਬਰ (ਸ਼ਿਵ)-ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਲਤੀਫਪੁਰਾ ਵਿਚ 9 ਦਸੰਬਰ ਨੂੰ ਕਬਜ਼ੇ ਹਟਾਉਣ ਦੀ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਕਿਉਂਕਿ ਟਰੱਸਟ ਨੇ ਕਾਰਵਾਈ ਲਈ ਡਿੱਚ ਮਸ਼ੀਨ ਸਮੇਤ ਹੋਰ ਜਿਹੜੀ ਮਸ਼ੀਨਰੀ ਮੰਗੀ ਹੈ, ਉਹ 9 ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਜਲੰਧਰ ਦੇ ਆਰਕੀਟੈਕਟ ਖ਼ਿਲਾਫ਼ ਜੁਏ ਦਾ ਕੇਸ ਰੱਦ ਕਰਨ ਦਾ ਹੁਕਮ

ਜਲੰਧਰ, 1 ਦਸੰਬਰ (ਚੰਦੀਪ ਭੱਲਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਆਰਕੀਟੈਕਟ ਸੌਰਭ ਵਰਮਾ ਖ਼ਿਲਾਫ ਥਾਣਾ 2 ਵਿਖੇ 27 ਜੁਲਾਈ 2020 ਨੂੰ ਗੈਂਬਲਿੰਗ ਐਕਟ ਤਹਿਤ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਦੇ ...

ਪੂਰੀ ਖ਼ਬਰ »

ਮੰਗਾਂ ਲੈ ਕੇ ਮੁੱਖ ਮੰਤਰੀ ਦੇ ਘਰ ਪਹੁੰਚੇ ਪੇਂਡੂ ਤੇ ਖੇਤ ਮਜ਼ਦੂਰਾਂ 'ਤੇ ਲਾਠੀਚਾਰਜ ਨਿੰਦਣਯੋਗ-ਰਾਣਾ ਰੰਧਾਵਾ

ਜਲੰਧਰ ਛਾਉਣੀ, 1 ਦਸੰਬਰ (ਪਵਨ ਖਰਬੰਦਾ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਵੱਲ ਨੂੰ ਜਾ ਰਹੇ ਪੇਂਡੂ ਤੇ ਖੇਡ ਮਜ਼ਦੂਰਾਂ ਦੀਆਂ ਯੂਨੀਅਨਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ 'ਤੇ ਲਾਠੀਚਾਰਜ ਕਰਵਾਉਣਾ ਸੂਬੇ ਦੀ ਸਰਕਾਰ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX