ਤਾਜਾ ਖ਼ਬਰਾਂ


ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  2 minutes ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  12 minutes ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  10 minutes ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  25 minutes ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  36 minutes ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  42 minutes ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  11 minutes ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  52 minutes ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  58 minutes ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 1 hour ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 1 hour ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 1 hour ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਨਿਪਾਲ ਅੰਮ੍ਰਿਤਪਾਲ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਵੇ- ਭਾਰਤ ਸਰਕਾਰ
. . .  about 2 hours ago
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਨਿਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿਪਾਲ ਵਿਚ ਲੁਕੇ ਹੋਏ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅੱਜ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਭਾਰਤੀ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ
. . .  about 2 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲਾਂ ਤੋਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਗੁਰਜੋਤ ਸਿੰਘ, ਰਣਜੋਤ ਸਿੰਘ ਅਤੇ ਬਲਵਿੰਦਰ ਸਿੰਘ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਸੁਣਵਾਈ ਹੋਈ, ਜਿਨ੍ਹਾਂ ਨੂੰ....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਬੈਠਕ ਹੋਈ ਖ਼ਤਮ
. . .  about 2 hours ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇੱਕਤਰਤਾ ਖ਼ਤਮ ਹੋ ਗਈ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਮੀਟਿੰਗ ਉਪਰੰਤ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਫ਼ੜ੍ਹੇ ਗਏ ਬੇਕਸੂਰ ਸਿੱਖ ਨੌਜਵਾਨਾਂ ਨੂੰ....
ਅਫ਼ਗਾਨਿਸਤਾਨ: ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਹੋਇਆ ਧਮਾਕਾ
. . .  about 3 hours ago
ਕਾਬੁਲ, 27 ਮਾਰਚ- ਇੱਥੋਂ ਦੇ ਡਾਊਨਟਾਊਨ ਵਿਚ ਦਾਉਦਜ਼ਈ ਟਰੇਡ ਸੈਂਟਰ ਨੇੜੇ ਅੱਜ ਦੁਪਹਿਰ ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਇਕ ਧਮਾਕਾ ਹੋਇਆ। ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਕਾਫ਼ੀ ਜ਼ਬਰਦਸਤ ਸੀ। ਅਫ਼ਗਾਨਿਸਤਾਨ ਦੇ ਟੋਲੋਨਿਊਜ਼ ਦੀ ਰਿਪੋਰਟ ਅਨੁਸਾਰ ਅਧਿਕਾਰੀਆਂ.....
ਅਦਾਲਤ ਨੇ ਅੰਮ੍ਰਿਤਪਾਲ ਦੇ ਇਕ ਸਾਥੀ ਨੂੰ ਟਰਾਂਜ਼ਿਟ ਰਿਮਾਂਡ ’ਤੇ ਅਤੇ ਦੂਜੇ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
. . .  about 3 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਗਿ੍ਰਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ’ਚੋਂ ਅਦਾਲਤ ਨੇ ਹਰਕਰਨ ਸਿੰਘ ਨੂੰ ਟਰਾਂਜਿਟ ਰਿਮਾਂਡ ’ਤੇ ਅਤੇ ਉਂਕਾਰ ਸਿੰਘ ਨੂੰ ਨਿਆਂਇਕ.....
ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਸਟਾਕ ਮੁੱਦੇ ’ਤੇ ਜੇ.ਪੀ.ਸੀ. ਦੇ ਗਠਨ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਦੀ ਬੈਠਕ 28 ਮਾਰਚ ਨੂੰ ਸਵੇਰੇ 11 ਵਜੇ.....
ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਦਾਲਤ ’ਚ ਕੀਤਾ ਪੇਸ਼
. . .  about 3 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਗਿ੍ਰਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਉਂਕਾਰ ਸਿੰਘ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ.....
ਇਮਰਾਨ ਖ਼ਾਨ ਪਹੁੰਚੇ ਇਸਲਾਮਾਬਾਦ ਹਾਈਕੋਰਟ
. . .  about 4 hours ago
ਇਸਲਾਮਾਬਾਦ, 27 ਮਾਰਚ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਇਮਰਾਨ ਖ਼ਾਨ ਅੱਜ ਫ਼ੈਡਰਲ ਰਾਜਧਾਨੀ ’ਚ ਆਪਣੇ ਖ਼ਿਲਾਫ਼ ਦਾਇਰ ਕਈ ਮਾਮਲਿਆਂ ’ਚ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਮੰਗ ਕਰਨ ਲਈ ਇਸਲਾਮਾਬਾਦ ਹਾਈ ਕੋਰਟ ’ਚ ਪੇਸ਼ ਹੋਏ। ਇਮਰਾਨ ਖ਼ਾਨ.....
ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਦੋਸ਼ੀ ਦਾ 3 ਅਪ੍ਰੈਲ ਤੱਕ ਪੁਲਿਸ ਰਿਮਾਂਡ
. . .  about 4 hours ago
ਮਹਾਰਾਸ਼ਟਰ, 27 ਮਾਰਚ- ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ’ਚ ਮੁੰਬਈ ਦੀ ਅਦਾਲਤ ਨੇ ਦੋਸ਼ੀ ਧਾਕੜ ਰਾਮ ਨੂੰ 3 ਅਪ੍ਰੈਲ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਰਾਜਸਥਾਨ ਦੇ ਜੋਧਪੁਰ ਜ਼ਿਲ੍ਹੇ ਦੇ ਲੂਨੀ ਵਾਸੀ ਧਾਕੜ ਰਾਮ ਨੂੰ ਕੱਲ੍ਹ ਗ੍ਰਿਫ਼ਤਾਰ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਬਰਨਾਲਾ

ਸਰਪੰਚਾਂ/ਪੰਚਾਂ, ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦਫ਼ਤਰ ਦੇ ਗੇਟ ਅੱਗੇ ਸਰਪੰਚਾਂ/ਪੰਚਾਂ, ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸਾਂਝਾ ਧਰਨਾ ਦਿੱਤਾ ਗਿਆ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਸੁਖਦੀਪ ਸਿੰਘ, ਕਿ੍ਸ਼ਨ ਭਗਵਾਨ, ਸਰਪੰਚ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸਤਨਾਮ ਸਿੰਘ ਪੱਤੀ ਸੇਖਵਾਂ, ਸਰਪੰਚ ਜਤਿੰਦਰ ਸਿੰਘ, ਸਰਪੰਚ ਰਣਧੀਰ ਸਿੰਘ ਨੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਮੌਜੂਦਾ ਕਾਰਜਕਾਲ ਦੌਰਾਨ ਸਰਪੰਚਾਂ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦੀ ਪੜਤਾਲ ਦੇ ਨਾਂਅ 'ਤੇ ਸਰਪੰਚਾਂ ਨੂੰ ਪਿੰਡਾਂ 'ਚ ਜ਼ਲੀਲ ਕਰਨ ਦੇ ਦਿੱਤੇ ਤਾਨਾਸ਼ਾਹੀ ਹੁਕਮਾਂ ਦੀ ਘੋਰ ਨਿੰਦਾ ਕੀਤੀ ਗਈ | ਉਨ੍ਹਾਂ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਤੇ ਪੇਂਡੂ ਵਿਕਾਸ ਪੰਚਾਇਤਾਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਮੰਗ ਕੀਤੀ ਕਿ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਤੁਰੰਤ ਬਦਲੀ ਕੀਤੀ ਜਾਵੇ | ਜੇਕਰ ਉਕਤ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 9 ਦਸੰਬਰ ਨੂੰ 3 ਡਵੀਜ਼ਨਾਂ ਪਟਿਆਲਾ, ਜਲੰਧਰ, ਫ਼ਿਰੋਜ਼ਪੁਰ ਵਿਖੇ ਧਰਨੇ ਦਿੱਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਰਨਾਲਾ ਪਰਮਜੀਤ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਚੇਅਰਪਰਸਨ ਸਰਬਜੀਤ ਕੌਰ ਰੰਧਾਵਾ ਨੂੰ ਮੰਗਾਂ ਸੰਬੰਧੀ ਮੰਗ-ਪੱਤਰ ਦਿੱਤਾ ਗਿਆ | ਇਸ ਸਮੇਂ ਬਲਾਕ ਬਰਨਾਲਾ ਦੇ ਪ੍ਰਧਾਨ ਬੂਟਾ ਸਿੰਘ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਗੁਰਪ੍ਰੀਤ ਕੌਰ ਸੇਖਾ, ਬਲਾਕ ਸ਼ਹਿਣਾ ਦੇ ਪ੍ਰਧਾਨ ਸਤਨਾਮ ਸਿੰਘ, ਸੁਖਵਿੰਦਰ ਸਿੰਘ ਕਲਕੱਤਾ, ਪੀ. ਓ. ਹਰਭਜਨ ਸਿੰਘ ਤੇ ਗੁਰਮੇਲ ਸਿੰਘ, ਜਗਦੇਵ ਸਿੰਘ, ਜਸਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਦਰਸ਼ਨ ਸਿੰਘ ਸਿੱਧੂ, ਦੀਪ ਕੁਮਾਰ, ਪਰਮਿੰਦਰ ਬਾਵਾ, ਸਰਪੰਚ ਉਜਾਗਰ ਸਿੰਘ, ਸਰਪੰਚ ਗੁਰਬਾਜ਼ ਸਿੰਘ, ਸਰਪੰਚ ਪਲਵਿੰਦਰ ਸਿੰਘ, ਸਰਪੰਚ ਬਲੌਰ ਸਿੰਘ ਤੋਤੀ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਰਣਧੀਰ ਸਿੰਘ, ਸਰਪੰਚ ਤੇਜਿੰਦਰ ਸਿੰਘ, ਨੰਬਰਦਾਰ ਅਵਤਾਰ ਸਿੰਘ ਸੇਖਾ, ਸਰਪੰਚ ਗੁਰਦੇਵ ਸਿੰਘ, ਸਰਪੰਚ ਪਰਮਜੀਤ ਕੌਰ, ਸਰਪੰਚ ਹਰਮੀਤ ਸਿੰਘ, ਸਰਪੰਚ ਬਲਵੀਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਮੁਲਾਜ਼ਮ ਤੇ ਸਰਪੰਚ/ਪੰਚ ਹਾਜ਼ਰ ਸਨ |

ਗਹਿਲਾ-ਬੀਹਲਾ ਸੜਕ 'ਤੇ ਸਿਉਂਕ ਨਾਲ ਖੋਖਲੇ ਹੋਏ ਖ਼ੂਨੀ ਦਰੱਖ਼ਤਾਂ ਕਾਰਨ ਹਾਦਸੇ ਵਾਪਰਨੇ ਲਗਾਤਾਰ ਜਾਰੀ

ਟੱਲੇਵਾਲ, 2 ਦਸੰਬਰ (ਸੋਨੀ ਚੀਮਾ)-ਪਿੰਡ ਗਹਿਲ-ਬੀਹਲਾ ਨਹਿਰ ਦੇ ਕੰਢੇ ਨਜ਼ਦੀਕ ਸੁੱਕੇ ਤੇ ਖਸਤਾ ਹਾਲ ਦਰੱਖਤ ਜਿਥੇ ਰਾਹਗੀਰਾਂ ਲਈ ਹਰ ਸਮੇਂ ਸਹਿਮ ਦਾ ਮਾਹੌਲ ਪੈਦਾ ਕਰ ਰਹੇ ਹਨ, ਉਥੇ ਇਨ੍ਹਾਂ ਦਰੱਖਤਾਂ ਕਾਰਨ ਨਿੱਤ ਵਾਪਰ ਰਹੇ ਹਾਦਸਿਆਂ ਕਾਰਨ ਅੱਧੀ ਦਰਜਨ ਲੋਕ ਜਾਨ ...

ਪੂਰੀ ਖ਼ਬਰ »

ਜਿਉਂਦ ਮਾਈਨਰ ਰਜਬਾਹੇ 'ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਡੁੱਬੀ

ਤਪਾ ਮੰਡੀ, 2 ਦਸੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ 'ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ ਕਣਕ ਦੀ ਫ਼ਸਲ ਪਾਣੀ 'ਚ ਡੁੱਬ ਗਈ | ਮੌਕੇ 'ਤੇ ਮੌਜੂਦ ਕਿਸਾਨਾਂ ਲੀਲਾ ਸਿੰਘ, ਜਰਨੈਲ ਸਿੰਘ ਤੇ ਗੁਰਪ੍ਰੀਤ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਪੈਸ਼ਲ ਸਮਰੀ ਸੁਧਾਈ ਤਹਿਤ ਅੱਜ ਤੇ ਕੱਲ੍ਹ ਲੱਗਣਗੇ ਵਿਸ਼ੇਸ਼ ਕੈਂਪ

ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕÏਰ ਨੇ ਦੱਸਿਆ ਕਿ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਸੁਧਾਈ-2023 ਦੇ ਸੰਬੰਧ 'ਚ ਜ਼ਿਲ੍ਹੇ ਵਿਚ ਪੈਂਦੇ ਤਿੰਨੇ ...

ਪੂਰੀ ਖ਼ਬਰ »

ਸੂਬੇ ਦੀਆਂ 42 ਹਜ਼ਾਰ ਮਿਡ ਡੇ ਮੀਲ ਵਰਕਰਾਂ ਕਰ ਰਹੀਆਂ 100 ਰੁਪਏ ਪ੍ਰਤੀ ਦਿਨ ਭੱਤੇ 'ਤੇ ਕੰਮ

ਧਨੌਲਾ, 2 ਦਸੰਬਰ (ਚੰਗਾਲ)-ਮਿਡ-ਡੇਅ-ਮੀਲ ਵਰਕਰਾਂ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ-ਪੱਤਰ ਦੇਣ ਲਈ ਤਹਿਸੀਲਦਾਰ ਧਨੌਲਾ ਆਸ਼ੂ ਪ੍ਰਭਾਵ ਜੋਸ਼ੀ ਨੂੰ ਮਿਲਿਆ | ਜਿਥੇ ਉਨ੍ਹਾਂ ਆਪਣੀਆਂ ਮੰਗਾਂ ਮਨਾਉਣ ਸੰਬੰਧੀ ਤਹਿਸੀਲਦਾਰ ਧਨੌਲਾ ਨੂੰ ਜਾਣੂੰ ...

ਪੂਰੀ ਖ਼ਬਰ »

18 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ, ਦੋ ਕਾਬੂ

ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ 18 ਕੁਇੰਟਲ ਭੁੱਕੀ ਚੂਰਾ ਪੋਸਤ, ਟਰੱਕ ਸਮੇਤ ਕਾਬੂ ਕਰ ਕੇ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਐਸ. ਐਸ. ਪੀ. ਸੰਦੀਪ ਕੁਮਾਰ ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਕਾਰ ਦੀ ਫੇਟ ਵੱਜਣ ਕਾਰਨ ਇਕ ਦੀ ਮੌਤ

ਹੰਡਿਆਇਆ, 2 ਦਸੰਬਰ (ਗੁਰਜੀਤ ਸਿੰਘ ਖੱੁਡੀ)-ਮੋਟਰਸਾਈਕਲ 'ਚ ਕਾਰ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਜਗਵਿੰਦਰਪਾਲ (55) ਪੱੁਤਰ ਧਰਮਪਾਲ ਵਾਸੀ ਵਾਰਡ ਨੰ: 10 ਹੰਡਿਆਇਆ ਮੋਟਰਸਾਈਕਲ ਨੰ: ਪੀ. ਬੀ. 19-8284 'ਤੇ ਸਵਾਰ ਹੋ ਕੇ ਹੰਡਿਆਇਆ ...

ਪੂਰੀ ਖ਼ਬਰ »

ਪੰਜ ਪਿਆਰਿਆਂ ਨੇ ਛੇਵੇਂ ਪਾਤਸ਼ਾਹ ਦੀ ਸੇਵਾ ਕਰਨ ਵਾਲੇ ਬਾਬਾ ਕੜਾਹਾ ਮੱਲ ਯਾਦਗਾਰੀ ਗੇਟ ਦੀ ਨੀਂਹ ਰੱਖੀ

ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮਹਿਲ ਕਲਾਂ ਨੂੰ ਚਰਨਛੋਹ ਬਖ਼ਸ਼ਿਸ਼ ਕਰਨ ਸਮੇਂ ਉਨ੍ਹਾਂ ਦੀ ਸੇਵਾ ਕਰਨ ਵਾਲੇ ਬਾਬਾ ਕੜਾਹਾ ਮੱਲ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਹਵਾਲਾਤੀ ਨਾਲ ਮੁਲਾਕਾਤ ਕਰਨ ਆਈ ਮਾਂ ਵਲੋਂ ਦਿੱਤੇ ਸਾਮਾਨ 'ਚੋਂ ਮੋਬਾਈਲ ਤੇ ਸੁਲਫ਼ਾ ਬਰਾਮਦ, ਮੁਕੱਦਮਾ ਦਰਜ

ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚ ਆਪਣੇ ਲੜਕੇ ਨਾਲ ਮੁਲਾਕਾਤ ਕਰਨ ਆਈ ਮਾਂ ਵਲੋਂ ਦਿੱਤੇ ਕੱਪੜਿਆਂ 'ਚੋਂ 3 ਮੋਬਾਈਲ ਫ਼ੋਨ, 18 ਗ੍ਰਾਮ ਸੁਲਫ਼ਾ, ਮੋਬਾਈਲ ਬੈਟਰੀ ਬਰਾਮਦ ਹੋਣ 'ਤੇ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਦੋ ਜਣਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਧਮਤਾਨ ਸਾਹਿਬ ਤੋਂ ਚਲਾਈ ਦਸਤਖ਼ਤੀ ਮੁਹਿੰਮ

ਖਨÏਰੀ, 2 ਦਸੰਬਰ (ਬਲਵਿੰਦਰ ਸਿੰਘ ਥਿੰਦ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਦਸਤਖਤੀ ਮੁਹਿੰਮ ਇਤਿਹਾਸਕ ਗੁਰਦੁਆਰਾ ਧਮਤਾਨ ਸਾਹਿਬ ਪਾਤਸ਼ਾਹੀ ਨÏਵੀਂ ਵਿਖੇ ਵੀ ਚਲਾਈ ਗਈ | ਇਸ ਮÏਕੇ ...

ਪੂਰੀ ਖ਼ਬਰ »

ਰਾਏਸਰ ਤੋਂ ਹਜ਼ੂਰ ਸਾਹਿਬ ਲੰਗਰਾਂ ਲਈ ਚੌਲਾਂ ਦਾ ਟਰੱਕ ਭੇਜਿਆ

ਮਹਿਲ ਕਲਾਂ, 2 ਦਸੰਬਰ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਪਟਿਆਲਾ ਤੇ ਪੰਜਾਬ 'ਚੋਂ ਸਾਉਣੀ ਦੇ ਸੀਜ਼ਨ ਮੌਕੇ ਸਵ: ਧਨਵਿੰਦਰ ਸਿੰਘ ਧਨੀ ਦੀ ਯਾਦ ਵਿਚ ਇਕੱਠਾ ਕੀਤਾ ਚੌਲਾਂ ਦੇ ਅਨਾਜ ਦਾ ਟਰੱਕ ਸ੍ਰੀ ਹਜ਼ੂਰ ਸਾਹਿਬ ਲੰਗਰਾਂ ਲਈ ਰਵਾਨਾ ...

ਪੂਰੀ ਖ਼ਬਰ »

ਬਾਬਾ ਫਲਗੂ ਦਾਸ ਕਲੱਬ ਸ਼ਹਿਣਾ ਵਲੋਂ ਖੇਡ ਮੇਲੇ ਦਾ ਪੋਸਟਰ ਜਾਰੀ

ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)-ਬਾਬਾ ਫਲਗੂ ਦਾਸ ਸਪੋਰਟਸ ਕਲੱਬ ਸ਼ਹਿਣਾ ਵਲੋਂ 4, 5 ਤੇ 6 ਦਸੰਬਰ ਨੂੰ ਕਰਵਾਏ ਜਾ ਰਹੇ 11ਵੇਂ ਕਬੱਡੀ ਕੱਪ ਦਾ ਪੋਸਟਰ ਜਾਰੀ ਕੀਤਾ ਗਿਆ | ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਬੀਕਾ ਨੰਬਰਦਾਰ ਨੇ ਦੱਸਿਆ ਕਿ ਕਬੱਡੀ ਓਪਨ ਦਾ ਪਹਿਲਾ ਇਨਾਮ ਇਕ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਮਨਾਇਆ ਦਸਵੀਂ ਦਾ ਦਿਹਾੜਾ

ਤਪਾ ਮੰਡੀ, 2 ਦਸੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਤਾਜੋਕੇ ਦੇ ਡੇਰਾ ਸੰਤ ਬਾਬਾ ਪੰਜਾਬ ਸਿੰਘ ਵਿਖੇ ਦਸਵੀਂ ਦਾ ਦਿਹਾੜਾ ਬਾਬਾ ਬੂਟਾ ਸਿੰਘ ਦੀ ਯੋਗ ਅਗਵਾਈ ਹੇਠ ਬੜੀ ਸ਼ਾਨ ਨਾਲ ਮਨਾਇਆ ਗਿਆ | ਇਸ ਮੌਕੇ ਦੂਰ ਦੁਰਾਡੇ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ...

ਪੂਰੀ ਖ਼ਬਰ »

ਐਲ. ਬੀ. ਐਸ. ਕਾਲਜ ਬਰਨਾਲਾ ਵਿਖੇ ਅੰਤਰਰਾਸ਼ਟਰੀ ਏਡਜ਼ ਦਿਵਸ ਮਨਾਇਆ

ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਕਾਲਜ ਦੇ ਐਨ. ਐਸ. ਐਸ. ਵਿਭਾਗ, ਰੈਡ ਰਿਬਨ ਕਲੱਬ ਤੇ ਫਾਈਨ ਆਰਟਸ ਵਿਭਾਗ, ਐਨ. ਐਸ. ਐਸ. ਯੂਨਿਟ ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਛਾਪਾ ਵਿਖੇ ਚਾਰ ਟਰਾਂਸਫ਼ਾਰਮਰਾਂ ਦੀ ਭੰਨਤੋੜ ਕਰ ਕੇ ਤੇਲ ਤੇ ਤਾਂਬਾ ਚੋਰੀ

ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛਾਪਾ ਬੀਤੀ ਰਾਤ ਚੋਰ ਗਰੋਹ ਵਲੋਂ ਚਾਰ ਕਿਸਾਨਾਂ ਦੇ ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ ਦੀ ਭੰਨ-ਤੋੜ ਕਰ ਕੇ ਕੀਮਤੀ ਤਾਂਬਾ ਤੇ ਤੇਲ ਚੋਰੀ ਕਰ ਕੇ ਲੈ ਜਾਣ ਦਾ ਪਤਾ ਲੱਗਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਪਿੰਡ ਛਾਪਾ ...

ਪੂਰੀ ਖ਼ਬਰ »

ਧਨੇਰ ਵਿਖੇ ਮਜ਼ਦੂਰਾਂ ਵਲੋਂ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ)-ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਪਿੰਡ ਧਨੇਰ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਮੁੱਖ ਮੰਤਰੀ ਦੀ ਕੋਠੀ ਅੱਗੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਹੱਕ ਮੰਗ ਰਹੇ ਮਜ਼ਦੂਰਾਂ 'ਤੇ ਪੁਲਿਸ ਵਲੋਂ ਅੰਨ੍ਹੇਵਾਹ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਵਿਅਕਤੀ ਨਕਦੀ ਸਮੇਤ ਕਾਬੂ

ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਬਰਨਾਲਾ ਵਲੋਂ ਦੜਾ ਸੱਟਾ ਲਗਵਾਉਣ ਵਾਲੇ ਵਿਅਕਤੀ ਨੂੰ 5170 ਰੁਪਏ ਦੀ ਨਕਦੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਨਕਦੀ ਚੋਰੀ

ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਸਥਾਨਕ ਜੰਡਾਂ ਵਾਲਾ ਰੋਡ ਵਿਖੇ ਗਾਂਧੀ ਆਰੀਆ ਹਾਈ ਸਕੂਲ ਨੇੜੇ ਇਕ ਕਰਿਆਨੇ ਦੀ ਦੁਕਾਨ 'ਚੋਂ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਮਾਮਲੇ 'ਚ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸਰਕਾਰ ਵਲੋਂ ਨਵੀਂ ਖੇਡ ਨੀਤੀ ਤਹਿਤ ਪੰਜਾਬ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦਾ ਵੱਡਾ ਯਤਨ-ਮੀਤ ਹੇਅਰ

ਸ਼ਹਿਣਾ, 2 ਦਸੰਬਰ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਨਵੀਂ ਖੇਡ ਨੀਤੀ ਨੂੰ ਲਾਗੂ ਕਰਨ ਲਈ ਕਈ ਸੀਨੀਅਰ ਤੇ ਪੁਰਾਣੇ ਤਜ਼ਰਬੇਕਾਰ ਖਿਡਾਰੀਆਂ ਨੂੰ ਕਮੇਟੀ ਵਿਚ ਲਿਆ ਗਿਆ ਹੈ | ਇਹ ਸ਼ਬਦ ਗੁਰਮੀਤ ਸਿੰਘ ਮੀਤ ਹੇਅਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨਾਈਵਾਲਾ ਇਕਾਈ ਦੀ ਚੋਣ

ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ)-ਪਿੰਡ ਨਾਈਵਾਲਾ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਆਗੂ ਮਨਜੀਤ ਰਾਜ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਸਕੱਤਰ ਵਰਿੰਦਰ ਸਿੰਘ ਆਜ਼ਾਦ, ਹਰਚਰਨ ਸਿੰਘ ਪੱਤੀ, ਆਗੂ ਨਵਕਿਰਨ ਸਿੰਘ ਪੱਤੀ ...

ਪੂਰੀ ਖ਼ਬਰ »

ਉੱਘੇ ਪ੍ਰਵਾਸੀ ਪੰਜਾਬੀ ਵਲੋਂ ਗੁਰੂ ਘਰ ਦੀ ਕਾਰ ਸੇਵਾ 'ਚ ਇਕ ਲੱਖ ਦਾ ਯੋਗਦਾਨ

ਮਹਿਲ ਕਲਾਂ, 2 ਦਸੰਬਰ (ਤਰਸੇਮ ਸਿੰਘ ਗਹਿਲ)-ਨੇੜਲੇ ਪਿੰਡ ਮਹਿਲ ਖ਼ੁਰਦ ਨਾਲ ਸੰਬੰਧਤ ਉੱਘੇ ਪ੍ਰਵਾਸੀ ਪੰਜਾਬੀ ਜਸਵੀਰ ਸਿੰਘ ਜੱਸਾ ਕੈਨੇਡਾ ਮੈਨੇਜਿੰਗ ਡਾਇਰੈਕਟਰ ਕਿੰਗ ਏਅਰ ਟਰਾਂਸਪੋਟੇਸ਼ਨ ਵਲੋਂ ਪਿੰਡ ਮਹਿਲ ਖ਼ੁਰਦ ਦੇ ਵੱਡਾ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ...

ਪੂਰੀ ਖ਼ਬਰ »

ਐਸ. ਡੀ. ਸਕੂਲ ਕੱਟੂ ਵਿਖੇ ਉਦਯੋਗਾਂ ਨਾਲ ਸੰਬੰਧਿਤ ਗਤੀਵਿਧੀ ਕਰਵਾਈ

ਧਨੌਲਾ, 2 ਦਸੰਬਰ (ਜਤਿੰਦਰ ਸਿੰਘ ਧਨੌਲਾ)-ਐਸ. ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਦਯੋਗਾਂ ਨਾਲ ਸੰਬੰਧਿਤ ਜਾਣਕਾਰੀ ਮੁਹੱਈਆ ਕਰਵਾਉਣ ਦੇ ਉਦੇਸ ਹਿਤ ਗਤੀਵਿਧੀ ਕਰਵਾਈ ਗਈ | ਜਿਸ 'ਚ ਵਿਦਿਆਰਥੀਆਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ਲਈ ਆਰਮੀ ਦੀ ਸਿਖਲਾਈ ਕੀਤੀ ਸ਼ੁਰੂ

ਧਨੌਲਾ, 2 ਦਸੰਬਰ (ਚੰਗਾਲ)-ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਮੰਤਵ ਤਹਿਤ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਇਕ ਨਿਵੇਕਲਾ ਉਪਰਾਲਾ ਕਰਦੇ ਹੋਏ ਇਲਾਕੇ ਅੰਦਰ ਪਹਿਲੀ ਵਾਰ ਸਕੂਲ 'ਚ ਆਰਮੀ ਸਿਖਲਾਈ ਸ਼ੁਰੂ ਕੀਤੀ ਗਈ ਹੈ | ਇਸ ਸੰਬੰਧੀ ਮੀਡੀਆ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ ਵਿਖੇ ਤਿੰਨ ਰੋਜ਼ਾ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਸਮਾਪਤ

ਮਹਿਲ ਕਲਾਂ, 2 ਦਸੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸੀ. ਬੀ. ਐਸ. ਈ. ਕਲੱਸਟਰ 17 ਤਿੰਨ ਰੋਜ਼ਾ ਨੈਸ਼ਨਲ ਸਟਾਈਲ ਕਬੱਡੀ ਟੂਰਨਾਮੈਂਟ ਪ੍ਰਬੰਧਕ ਡਾਕਟਰ ਤਪਿੰਦਰ ਸਿੰਘ ਗਰੇਵਾਲ ਦੀ ਅਗਵਾਈ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਬਣਾਏ ਪ੍ਰੀ-ਨਰਸਰੀ ਸਕੂਲਾਂ ਦੇ ਬੱਚੇ ਵਰਦੀਆਂ, ਸਟੇਸ਼ਨਰੀ ਤੇ ਖਾਣੇ ਤੋਂ ਵਾਂਝੇ-ਇੰਜ: ਸਿੱਧੂ

ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਵਾਂਗ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਜਮਾਤ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਸੀ, ਜਿਸ ਲਈ ਵੱਖਰੇ ਅਧਿਆਪਕ ਵੀ ਨਿਯੁਕਤ ਕੀਤੇ ਗਏ ਸਨ ਪਰ ਜੋ ਸਹੂਲਤਾਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਟੀ. ਬੀ. ਮਰੀਜ਼ਾਂ ਲਈ ਨਿਊਟਰੀਸ਼ਨ ਕਿੱਟ ਮੁਹੱਈਆ ਕਰਵਾਉਣ ਵਾਸਤੇ ਰੈੱਡ ਕਰਾਸ ਸੁਸਾਇਟੀ ਨੂੰ 2.5 ਲੱਖ ਦਾ ਚੈੱਕ ਭੇਟ

ਬਰਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਟੀ. ਬੀ. ਦੀ ਬਿਮਾਰੀ ਨਾਲ ਸੰਬੰਧਿਤ ਲੋੜਵੰਦ ਮਰੀਜ਼ਾਂ ਨੂੰ ਨਿਊਟਰੀਸ਼ਨ ਕਿੱਟ ਮੁਹੱਈਆ ਕਰਵਾਉਣ ਲਈ ਟਰਾਈਡੈਂਟ ਗਰੁੱਪ ਵਲੋਂ ਸੰਸਥਾਪਕ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਰਨਾਲਾ, 2 ਦਸੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਮੱਘਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਜਸਵਿੰਦਰ ਸਿੰਘ ਪੁੱਤਰ ਭੋਲਾ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਤੁਰੰਤ ਮੰਨੀਆ ਜਾਣ-ਖੀਪਲ

ਰੂੜੇਕੇ ਕਲਾਂ, 2 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਮੁਲਾਜ਼ਮਾਂ ਦੇ ਤਨਖ਼ਾਹ ਸਕੇਲ ਤਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲ ਜੋੜ ਰਹੀ ਹੈ ਜਦ ਕਿ ਕੇਂਦਰ ਸਰਕਾਰ ਦੇ ਮੁਕਾਬਲੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਬਣਦੀਆਂ ਸਹੂਲਤਾਂ ਨਾ ਦੇ ਕੇ ...

ਪੂਰੀ ਖ਼ਬਰ »

ਟੰਡਨ ਇੰਟਰਨੈਸ਼ਨਲ ਸਕੂਲ ਦੇ ਦੋ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਤਗਮੇ ਜਿੱਤੇ

ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਡਾ. ਸ਼ਰੂਤੀ ਸ਼ਰਮਾ ਨੇ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਪਿ੍ੰਸੀਪਲ ਵਲੋਂ ਸਮੂਹ ਡਰਾਈਵਰਾਂ ਨਾਲ ਮੀਟਿੰਗ

ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਪਿ੍ੰਸੀਪਲ ਡਾ. ਸੰਦੀਪ ਕੁਮਾਰ ਲੱਠ ਵਲੋਂ ਸਮੂਹ ਡਰਾਈਵਰ ਸਟਾਫ਼ ਨਾਲ ਮੀਟਿੰਗ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਸੁਰੱਖਿਆ ਲਈ ...

ਪੂਰੀ ਖ਼ਬਰ »

ਐਚ. ਈ. ਆਈ. ਐਸ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਧਰਨਾ ਮੁਲਤਵੀ

ਬਰਨਾਲਾ, 2 ਦਸੰਬਰ (ਅਸ਼ੋਕ ਭਾਰਤੀ)-ਹਾਇਰ ਐਜੂਕੇਸ਼ਨ ਇੰਸਟੀਚਿਊਟ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪ੍ਰੋ: ਹੇਮੰਤ ਵਾਟਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਚ. ਈ. ਆਈ. ਐਸ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਸੰਬੰਧੀ 4 ਦਸੰਬਰ ਨੂੰ ਬਰਨਾਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX