ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ, ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਹਲਕੇ ਦੇ ਪਿੰਡ ਮਾਣਕਾ ਵਿਖੇ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਨਿਰੀਖਣ ਕੀਤਾ | ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਲਈ ਜਾਰੀ ਫ਼ੰਡਾਂ ਦੀ ਸੁਚੱਜੀ ਵਰਤੋਂ ਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫਗਵਾੜਾ ਬਲਾਕ ਤਹਿਤ ਪੈਂਦੇ ਪਿੰਡਾਂ ਅੰਦਰ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਦੀ ਸ਼ੁਰੂਆਤ ਕੀਤੀ ਹੈ | ਉਨ੍ਹਾਂ ਅੱਜ ਇੱਥੇ ਪਿੰਡ ਮਾਣਕਾ ਵਿਖੇ ਵਿਕਾਸ ਕੰਮਾਂ ਦਾ ਨਿਰੀਖਣ ਵੀ ਕੀਤਾ | ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 18 ਨਵੰਬਰ ਤੋਂ ਜ਼ਿਲ੍ਹੇ ਦੇ ਪਿੰਡਾਂ ਅੰਦਰ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਬਲਾਕ ਨਡਾਲਾ ਤੇ ਢਿਲਵਾਂ ਤੋਂ ਸ਼ੁਰੂ ਕੀਤੀ ਗਈ ਸੀ | ਪਿੰਡ ਮਾਣਕਾ ਵਿਖੇ ਡਿਪਟੀ ਕਮਿਸ਼ਨਰ ਨੇ ਕੰਕਰੀਟ ਦੀਆਂ ਸੜਕਾਂ, ਗਲੀਆਂ, ਵਾਟਰ ਸਪਲਾਈ, ਸੀਵਰੇਜ, ਸਟੇਡੀਅਮ ਤੇ ਸੇਵਾ ਕੇਂਦਰ ਦੇ ਕੰਮਾਂ ਦਾ ਨਿਰੀਖਣ ਕੀਤਾ | ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਤੇ ਅਧਿਕਾਰੀਆਂ ਨੂੰ ਮੌਕੇ ਉੱਪਰ ਹੀ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਪਿੰਡ ਦੇ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ ਤੇ ਖ਼ੁਦ ਖਾ ਕੇ ਦੁਪਹਿਰ ਦੇ ਖਾਣੇ ਨੂੰ ਚੈੱਕ ਕੀਤਾ | ਇਸ ਤੋਂ ਬਾਅਦ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਗਈ | ਡਿਪਟੀ ਕਮਿਸ਼ਨਰ ਵਲੋਂ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ, ਪੰਜਾਬ ਨਿਰਮਾਣ ਪ੍ਰੋਗਰਾਮ, ਸਮਾਰਟ ਵਿਲੇਜ ਮੁਹਿੰਮ 1 ਤੇ 2 ਦੌਰਾਨ ਜਾਰੀ ਹੋਏ ਫ਼ੰਡਾਂ ਨਾਲ ਮੁਕੰਮਲ ਕੀਤੇ ਵਿਕਾਸ ਕੰਮਾਂ ਨੂੰ ਵੇਖਿਆ ਗਿਆ | ਉਨ੍ਹਾਂ ਇਹ ਸਪਸ਼ਟ ਕੀਤਾ ਕਿ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੀ.ਅੱੈਸ.ਆਰ 'ਕੋਮਨ ਸ਼ਡਿਊਲ ਆਫ਼ ਰੇਟ' ਤਹਿਤ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਕੀਤਾ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਹਰ ਹਫ਼ਤੇ ਵਿਕਾਸ ਕੰਮਾਂ ਦਾ ਮੌਕੇ 'ਤੇ ਜਾ ਕੇ ਨਿਰੀਖਣ ਕਰਨ | ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਫ਼ੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਗ਼ਲਤ ਵਰਤੋਂ 'ਤੇ ਪੂਰੀ ਨਿਗਰਾਨੀ ਰੱਖਣ ਤਾਂ ਜੋ ਲੋਕਾਂ ਦੀ ਭਲਾਈ ਲਈ ਆਏ ਪੈਸੇ ਨੂੰ ਸਹੀ ਤਰੀਕੇ ਨਾਲ ਖ਼ਰਚ ਕੀਤਾ ਜਾ ਸਕੇ | ਉਨ੍ਹਾਂ ਬੀ.ਡੀ.ਪੀ.ਓ. ਦਫ਼ਤਰ ਫਗਵਾੜਾ ਨੂੰ ਪ੍ਰਾਪਤ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ ਪ੍ਰਾਪਤ ਗਰਾਂਟਾਂ ਤੇ ਉਨ੍ਹਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ | ਉਨ੍ਹਾਂ ਸਪੱਸ਼ਟ ਕਿਹਾ ਕਿ ਵਿਕਾਸ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਇਸ ਮੌਕੇ ਸਮਾਜ ਸੇਵਕ ਗੁਰਦੀਪ ਸਿੰਘ ਮਾਣਕ, ਐੱਸ. ਡੀ. ਐੱਮ. ਫਗਵਾੜਾ ਅਮਰਦੀਪ ਸਿੰਘ, ਬੀ.ਡੀ.ਪੀ.ਓ. ਰਾਜੇਸ਼ ਚੱਢਾ, ਤਹਿਸੀਲਦਾਰ ਪਵਨ ਕੁਮਾਰ, ਬਿੰਦਰ ਸਿੰਘ ਵੀ.ਡੀ.ਪੀ.ਓ., ਗੁਰਦੀਪ ਸਿੰਘ ਨੰਬਰਦਾਰ, ਅਮਰਜੀਤ ਸਿੰਘ, ਹਰਿੰਦਰ ਸਿੰਘ, ਸਰਪੰਚ ਬਲਵਿੰਦਰ ਕੌਰ, ਪਰਮਜੀਤ ਸਿੰਘ, ਜੋਗਿੰਦਰਪਾਲ, ਭੁਪਿੰਦਰ ਸਿੰਘ, ਗੁਰਨਾਮ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ. ਸੀ. ਐੱਫ. ਵਿਚ ਚੱਲ ਰਹੇ ਸੀ. ਬੀ. ਐੱਸ. ਈ. ਕਲੱਸਟਰ ਦੇ 18ਵੇਂ ਅੰਡਰ-19 ਵਾਲੀਬਾਲ ਟੂਰਨਾਮੈਂਟ ਵਿਚ ਕਰਵਾਏ ਗਏ ਲੜਕਿਆਂ ਦੇ ਸੈਮੀਫਾਈਨਲ ਦੇ ਮੁਕਾਬਲਿਆਂ ਵਿਚ ਡਿਪਸ ਸਕੂਲ ਟਾਂਡਾ ਨੇ ਮਾਨਵ ...
ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਇੰਡੀਅਨ ਰੇਲਵੇ ਟੈਕਨੀਕਲ ਸੁਪਰਵਾਈਜ਼ਰ ਐਸੋਸੀਏਸ਼ਨ (ਆਈ. ਆਰ. ਟੀ. ਐੱਸ. ਏ.) ਦਾ 57ਵਾਂ ਸਾਲਾਨਾ ਇਜਲਾਸ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਚੰਡੀਗੜ੍ਹ ਵਿਚ ਐਸੋਸੀਏਸ਼ਨ ਦੇ ਜ਼ੋਨਲ ਪ੍ਰਧਾਨ ਇੰਜ: ਦਰਸ਼ਨ ਲਾਲ ਦੀ ਅਗਵਾਈ ਵਿਚ ਕਰਵਾਇਆ ...
ਕਪੂਰਥਲਾ, 2 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਰੇਲਵੇ ਰੋਡ 'ਤੇ ਸਥਿਤ ਸੁਖਜੀਤ ਆਸ਼ਰਮ ਵਿਖੇ ਅੱਜ ਸਵੇਰੇ ਕਰੀਬ 10 ਸਾਲਾ ਲੜਕੀ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਜੀਤ ਆਸ਼ਰਮ ਦੀ ਸੀਨੀਅਰ ਅਸਿਸਟੈਂਟ ਕਮਲਾ ਸ਼ਰਮਾ ਨੇ ਦੱਸਿਆ ਕਿ ਗੁਡੀਆ ...
ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਅਕਾਲ ਗਰੁੱਪ ਆਫ਼ ਇੰਸਟੀਚਿਊਟਸ ਦੇ ਪੈ੍ਰਜ਼ੀਡੈਂਟ ਗੁਰਦੀਪ ਸਿੰਘ ਜੱਜ, ਮੈਨੇਜਮੈਂਟ ...
ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਬਲਾਕ ਫਗਵਾੜਾ ਦੇ ਸਮੂਹ ਸਰਪੰਚਾਂ ਦੀ ਮੀਟਿੰਗ 7 ਦਸੰਬਰ ਨੂੰ ਸਵੇਰੇ 10 ਵਜੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਬੁਲਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਓਮ ਪ੍ਰਕਾਸ਼ ਸਰਪੰਚ ਵਜੀਦੋਵਾਲ, ਦੇਸਰਾਜ ਝਮਟ ਸਰਪੰਚ ਬਘਾਣਾ, ਗੁਲਜਾਰ ...
ਕਪੂਰਥਲਾ, 2 ਦਸੰਬਰ (ਵਿ. ਪ੍ਰ.)-ਥਾਣਾ ਕੋਤਵਾਲੀ ਪੁਲਿਸ ਨੇ 110 ਗ੍ਰਾਮ ਹੈਰੋਇਨ, ਇਕ 32 ਬੋਰ ਦਾ ਰਿਵਾਲਵਰ ਤੇ ਇਕ ਆਈ-20 ਗੱਡੀ ਬਰਾਮਦ ਕਰਕੇ ਇਕ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇੰਸਪੈਕਟਰ ਜਸਬੀਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ...
ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਸੰਤ ਪ੍ਰੇਮ ਸਿੰਘ ਕਰਮਸਰ ਖ਼ਾਲਸਾ ਕਾਲਜ ਬੇਗੋਵਾਲ ਵਿਖੇ ਪਿ੍ੰਸੀਪਲ ਡਾ: ਜਗਰਾਜ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਵਿਭਾਗ ਵਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਕਾਲਜ ਦੀ ...
ਭੁਲੱਥ, 2 ਦਸੰਬਰ (ਮੇਹਰ ਚੰਦ ਸਿੱਧੂ)-ਤਹਿਸੀਲ ਕੰਪਲੈਕਸ ਭੁਲੱਥ ਦੇ ਬਾਹਰੋਂ ਸਕੂਟਰੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਕੂਟਰੀ ਮਾਲਕ ਬਲਵਿੰਦਰ ਸਿੰਘ ਕੁਹਾੜ ਪੁੱਤਰ ਅਵਤਾਰ ਸਿੰਘ ਵਾਸੀ ਭਟਨੂਰਾ ਕਲਾਂ ਨੇ ਦੱਸਿਆ ਕਿ ਉਹ ਤਹਿਸੀਲ ਵਿਚ ਆਪਣਾ ਕੋਈ ਕੰਮ ...
ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਸੋਸ਼ਲ ਮੀਡੀਆ 'ਤੇ ਆਈ. ਡੀ. ਹੈੱਕ ਕਰਕੇ ਗ਼ਲਤ ਸ਼ਬਦਾਵਲੀ ਲਿਖ ਕੇ ਫ਼ੋਟੋਆਂ ਪਾਉਣ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 500, 66-ਸੀ ਆਈ.ਟੀ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸੁਖਵੀਰ ...
ਬੇਗੋਵਾਲ, 2 ਦਸੰਬਰ (ਸੁਖਜਿੰਦਰ ਸਿੰਘ)-ਸਥਾਨਕ ਸਿਵਲ ਹਸਪਤਾਲ ਬੇਗੋਵਾਲ ਵਿਖੇ ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਰਹਿਨੁਮਾਈ ਹੇਠ ਵਿਸ਼ਵ ਏਡਜ਼ ਜਾਗਰੂਕਤਾ ...
ਢਿਲਵਾਂ, 2 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਢਿਲਵਾਂ ਪੁਲਿਸ ਨੇ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਢਿਲਵਾਂ ਹਰਪਾਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਸਤਨਾਮ ਸਿੰਘ ਪੁਲਿਸ ...
ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਇਥੋਂ ਦੇ ਡੱਡਲ ਮੁਹੱਲਾ ਵਿਖੇ ਚੋਰ ਇਕ ਘਰ 'ਚ ਦਾਖ਼ਲ ਹੋ ਕੇ ਨਕਦੀ ਚੋਰੀ ਕਰਕੇ ਲੈ ਗਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆ ਰੰਜੂ ਬਾਲਾ ਨੇ ਦੱਸਿਆ ਕਿ ਉਹ ਕਿਸੇ ਵੀ ਬਾਹਰ ਗਏ ਹੋਏ ਸਨ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਘਰ ਦਾ ...
ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਚੰਡੀਗੜ੍ਹ ਬਾਈਪਾਸ 'ਤੇ ਬੰਗਾ ਸਾਈਡ ਤੋਂ ਆ ਰਹੀ ਇਕ ਅਲਟੋ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ | ਮੌਕੇ 'ਤੇ ਫ਼ਾਇਰ ਬਿ੍ਗੇਡ ਨੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਘਟਨਾ ਸਬੰਧੀ ਜਾਣਕਾਰੀ ਦਿੰਦੇ ...
ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੁਲਾਜ਼ਮਾਂ, ਪਿੰਡਾਂ ਦੇ ਪੰਚਾਂ ਸਰਪੰਚਾਂ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ...
ਕਪੂਰਥਲਾ, 2 ਦਸੰਬਰ (ਵਿ. ਪ੍ਰ.)-ਆਈ. ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਵਿਚ ਕਰਵਾਏ ਜਾ ਰਹੇ ਅੰਤਰ ਜ਼ੋਨਲ ਯੂਥ ਫੈਸਟੀਵਲ 'ਚ ਡੀ. ਏ. ਵੀ. ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ ਜਲੰਧਰ ਨੇ ਓਵਰ ਆਲ ਟਰਾਫ਼ੀ ਜਿੱਤੀ, ਜਦਕਿ ਗੁਰੂ ਨਾਨਕ ਦੇਵ ...
ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਸਿਵਲ ਹਸਪਤਾਲ ਵਿਖੇ ਨਵੇਂ ਐੱਸ. ਐੱਮ. ਓ ਡਾ: ਲਹਿੰਬਰ ਰਾਮ ਨੇ ਆਪਣਾ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਦੀ ਨਿਯੁਕਤੀ ਐੱਸ.ਐੱਮ.ਓ. ਡਾ: ਕਮਲ ਕਿਸ਼ੋਰ ਦੇ ਸੇਵਾ ਮੁਕਤ ਹੋਣ ਉਪਰੰਤ ਹੋਈ ਹੈ | ਅੱਜ ...
ਕਪੂਰਥਲਾ, 2 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ-ਲੋਹੀਆਂ ਰੋਡ 'ਤੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਰੇਹੜੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਪਤੀ ਪਤਨੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਸਵਰਨ ਸਿੰਘ ਅਤੇ ਉਸ ਦੀ ਪਤਨੀ ...
ਫਗਵਾੜਾ, 2 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬ੍ਰਹਮਲੀਨ ਸ਼ੋ੍ਰਮਣੀ ਵਿਰੱਕਤ ਸ੍ਰੀਮਾਨ 108 ਸੰਤ ਬਾਬਾ ਦਲੇਲ ਸਿੰਘ ਜੀ ਮਹਾਰਾਜ ਤੇ ਉਨ੍ਹਾਂ ਦੇ ਪਰਮ ਸ਼ਿਸ਼ ਬ੍ਰਹਮਲੀਨ ਸ੍ਰੀਮਾਨ 108 ਸੰਤ ਮੋਨੀ ਜੀ ਮਹਾਰਾਜ ਦੀ ਪਵਿੱਤਰ ਅਤੇ ਨਿੱਘੀ ਯਾਦ ਵਿਚ 23 ਵੀਂ ਬਰਸੀ ਸਬੰਧੀ ਮਹਾਨ ...
ਕਪੂਰਥਲਾ, 2 ਦਸੰਬਰ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਕਾਰ ਵਲੋਂ ਟੱਕਰ ਮਾਰ ਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਈ. ਐੱਮ. ਟੀ. ਮਨਦੀਪ ਸਿੰਘ ਨੇ ਦੱਸਿਆ ਕਿ ਜੋਗਿੰਦਰ ...
ਫਗਵਾੜਾ, 2 ਦਸੰਬਰ (ਹਰਜੋਤ ਸਿੰਘ ਚਾਨਾ)-ਕੱਲ੍ਹ ਇੱਥੇ ਪਲਾਹੀ ਰੋਡ 'ਤੇ ਕੈਬਨਿਟ ਮੰਤਰੀ ਮੀਤ ਹੇਅਰ ਦੇ ਜਾਣ ਉਪਰੰਤ 'ਆਪ' ਦੇ ਦੋ ਧੜਿਆਂ 'ਚ ਹੋਈ ਲੜਾਈ ਦਾ ਮਾਮਲਾ ਫ਼ਿਲਹਾਲ ਸ਼ਾਂਤ ਹੋ ਗਿਆ ਹੈ, ਕਿਉਂਕਿ ਦੋਨੋਂ ਧਿਰਾਂ ਹਸਪਤਾਲ 'ਚੋਂ ਇਲਾਜ ਕਰਵਾ ਕੇ ਘਰੋਂ ਘਰੀ ਚੱਲੇ ...
ਕਪੂਰਥਲਾ, 2 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਰਮੀਦੀ ਵਿਖੇ ਰੇਲਵੇ ਲਾਈਨ 'ਤੇ ਇਕ ਨੌਜਵਾਨ ਨੇ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਸਬੰਧੀ ਮਿ੍ਤਕ ਨੌਜਵਾਨ ਦੇ ਭਰਾ ਰਜਨੀਸ਼ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਮੇਰਾ ਭਰਾ ...
ਕਪੂਰਥਲਾ, 2 ਦਸੰਬਰ (ਅਮਰਜੀਤ ਕੋਮਲ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਤੇ ਹੋਰ ਸਬੰਧਿਤ ਵਿਭਾਗਾਂ ਨੂੰ ਉੱਚ ਵਿੱਦਿਅਕ ਸੰਸਥਾਵਾਂ ਵਿਚ ਜਾ ਕੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕਿਆਂ ਦੀਆਂ ਸੰਭਾਵਨਾਵਾਂ ...
ਸੁਲਤਾਨਪੁਰ ਲੋਧੀ, 2 ਦਸੰਬਰ (ਥਿੰਦ, ਹੈਪੀ)-ਪੰਜਾਬ ਵਿਚ ਸਟੱਡੀ ਤੇ ਟੂਰਿਸਟ ਵੀਜ਼ਿਆਂ ਲਈ ਪ੍ਰਸਿੱਧ ਕੰਪਨੀ ਰਾਇਲ ਟਰੈਵਲਜ਼ ਵਲੋਂ ਸੁਲਤਾਨਪੁਰ ਲੋਧੀ ਨਿਵਾਸੀ ਗੋਤਮ ਅਰੋੜਾ ਦਾ ਬਿਨਾਂ ਆਈਲਟਸ ਦੇ ਪਹਿਲੀ ਕੋਸ਼ਿਸ਼ ਵਿਚ ਅਮਰੀਕਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ...
ਕਾਲਾ ਸੰਘਿਆਂ, 2 ਦਸੰਬਰ (ਸੰਘਾ)-ਸਿੱਖਿਆ ਵਿਭਾਗ ਪੰਜਾਬ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਜੋ ਮਿਤੀ 3 ਦਸੰਬਰ 2022 ਤੋਂ ਜ਼ਿਲ੍ਹਾ ਰੋਪੜ ਵਿਖੇ ਹੋਣ ਜਾ ਰਹੀਆਂ ਹਨ | ਉਨ੍ਹਾਂ ਵਿਚ ਕਬੱਡੀ ਪੰਜਾਬ ਸਟਾਈਲ ਜੂਨੀਅਰ ਵਰਗ ਲਈ ਸਰਕਾਰੀ ਐਲੀਮੈਂਟਰੀ ਸਕੂਲ ਮਾਧੋਪੁਰ ਦੇ ...
ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੇ ਗਏ ਜਥੇਬੰਦਕ ਢਾਂਚੇ ਦੇ ਐਲਾਨ ਮੌਕੇ ਪਾਰਟੀ ਦੇ ਸਲਾਹਕਾਰ ਬੋਰਡ ਵਿਚ ਦੋਆਬੇ ਦੇ ਜਰਨੈਲ ਐਡਵੋਕੇਟ ਜਰਨੈਲ ਸਿੰਘ ਵਾਹਦ ਨੂੰ ਮੈਂਬਰ ਲਏ ਜਾਣ ...
ਖਲਵਾੜਾ, 2 ਦਸੰਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਹਰਮਿੰਦਰ ਸਿੰਘ ਮਦਾਨ ਤੇ ਉਨ੍ਹਾਂ ਦੀ ...
ਕਪੂਰਥਲਾ, 2 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਜ਼ੋਨ ਦੇ ਪ੍ਰਧਾਨ ਸ਼ੇਰ ਸਿੰਘ ਮਹੀਵਾਲ, ਢਿਲਵਾਂ ਜ਼ੋਨ ਦੇ ਪ੍ਰਧਾਨ ਤੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜਗਮੋਹਨ ਸਿੰਘ ਨਡਾਲਾ ਦੀ ...
ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਰਕੇਸ਼ ਧੀਰ ਹੈਪੀ ਜ਼ੈਲਦਾਰ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਅੱਜ ਸਥਾਨਕ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਰਸਮਾਂ ਰਿਵਾਜ਼ਾਂ ਅਨੁਸਾਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੀ ਚਿਖਾ ...
ਸੁਲਤਾਨਪੁਰ ਲੋਧੀ, 2 ਦਸੰਬਰ (ਨਰੇਸ਼ ਹੈਪੀ, ਥਿੰਦ)-ਪੇਂਡੂ ਮਜ਼ਦੂਰ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸੰਗਰੂਰ ਵਿਚ ਪੰਜਾਬ ਦੇ ਮੁੱਖ ਮੰਤਰੀ ਤੋਂ ਮਜ਼ਦੂਰਾਂ ਦੀਆਂ ਮੰਗਾਂ ਮਨਾਉਣ ਲਈ ਸੰਗਰੂਰ ਵਿਚ ਉਨ੍ਹਾਂ ਦੀ ਕੋਠੀ ਦਾ ਕੁੰਡਾ ਖੜਕਾਉਣ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX