ਸ੍ਰੀ ਅਨੰਦਪੁਰ ਸਾਹਿਬ, 3 ਦਸੰਬਰ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 6 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਨੂੰ ਸਫਲਤਾ ਪੂਰਵਕ ਕਰਵਾਉਣ ਲਈ ਅੱਜ ਸਥਾਨਕ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਰੂਪਨਗਰ ਸੰਗੀਤਾ ਸ਼ਰਮਾ ਵਲੋਂ ਸਮੂਹ ਕਨਵੀਨਰ, ਉਪ ਕਨਵੀਨਰ ਅਤੇ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਨੂੰ ਕਰਵਾਉਣ ਲਈ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆ ਗਈਆਂ | ਮੀਟਿੰਗ 'ਚ ਉਕਤ ਤੋਂ ਇਲਾਵਾ ਉਪ ਜਿਲ੍ਹਾ ਸਿੱਖਿਆ ਅਫਸਰ (ਐ. ਸਿੱ.) ਰੰਜਨਾ ਕਟਿਆਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਸੁਰਿੰਦਰਪਾਲ ਸਿੰਘ, ਪਿ੍ੰਸੀਪਲ ਵਰਿੰਦਰ ਸ਼ਰਮਾ, ਡੀ.ਐਮ. ਖੇਡਾਂ ਬਲਜਿੰਦਰ ਸਿੰਘ, ਪਿ੍ੰਸੀਪਲ ਸਤਨਾਮ ਸਿੰਘ, ਸੀਨੀਆਰ ਲੈਕਚਰਾਰ ਸਤਨਾਮ ਸਿੰਘ ਸੰਧੂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ ਆਦਿ ਬੁਲਾਰਿਆਂ ਨੇ ਕਿਹਾ ਕਿ ਸੂਬਾ ਪੱਧਰੀ ਉਕਤ ਖੇਡ ਮੁਕਾਬਲੇ ਲਈ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ | ਇਸ ਮੌਕੇ ਉਹਨਾਂ ਦੱਸਿਆਂ ਕਿ ਇਹਨਾਂ ਖੇਡਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅੰਤਰ ਜ਼ਿਲ੍ਹਾ ਟੂਰਨਾਂਮੈਂਟ ਕਮੇਟੀ, ਜਿਊਰੀ ਆਫ ਅਪੀਲ/ਤਕਨੀਕੀ ਕਮੇਟੀ, ਪ੍ਰੈਸ ਕਮੇਟੀ, ਸਰਟੀਫਿਕੇਟ ਕਮੇਟੀ, ਰਿਹਾਇਸ਼ ਕਮੇਟੀ, ਟਰਾਂਸਪੋਰਟ ਕਮੇਟੀ, ਸਟੇਜ ਕਮੇਟੀ, ਗਰਾਊਾਡ ਪ੍ਰਬੰਧਕੀ ਕਮੇਟੀ, ਮੈਸ ਪ੍ਰਬੰਧਕੀ ਕਮੇਟੀ ਤੋਂ ਇਲਾਵਾ ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਖੋ-ਖੋ, ਐਥਲੈਟਿਕਸ, ਕੁਸ਼ਤੀਆਂ, ਸ਼ਤਰੰਜ, ਰੱਸਾਕੱਸੀ ਲੜਕੇ, ਜਿਮਨਾਸਟਿਕ, ਬੈਡਮਿੰਟਨ, ਰੱਸੀਟੱਪਾ, ਯੋਗਾ, ਸਕੇਟਿੰਗ, ਕਰਾਟੇ, ਗੱਤਕਾ (ਲੜਕੇ) ਅਤੇ ਤੈਰਾਕੀ ਖੇਡ ਦੀਆਂ ਕਮੇਟੀਆਂ ਵੀ ਬਣਾਈਆ ਗਈਆਂ ਹਨ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੰਗੀਤਾ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਸੂਬਾ ਪ੍ਰਾਇਮਰੀ ਸਕੂਲ ਖੇਡਾਂ 'ਚ ਪੰਜਾਬ ਦੇ 23 ਜਿਲਿ੍ਹਆਂ ਦੇ 6000 ਦੇ ਕਰੀਬ ਖਿਡਾਰੀ ਅਤੇ 2000 ਦੇ ਕਰੀਬ ਅਧਿਆਪਕ ਅਤੇ ਖੇਡ ਅਧਿਕਾਰੀ ਭਾਗ ਲੈਣਗੇ | ਉਹਨਾਂ ਦੱਸਿਆ ਕਿ ਖਿਡਾਰੀਆਂ ਅਤੇ ਅਧਿਕਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸ਼੍ਰੀ ਗੁਰੁ ਤੇਗ ਬਹਾਦਰ ਨਿਵਾਸ ਵਿਖੇ ਕੀਤਾ ਗਿਆ ਹੈ | ਇਸ ਮੌਕੇ ਪਿ੍ੰਸੀਪਲ ਅਵਤਾਰ ਸਿੰਘ, ਪਿ੍ੰ. ਹਰਦੀਪ ਸਿੰਘ ਢੀਡਸਾ, ਪਿ੍ੰ. ਇੰਦਰਜੀਤ ਸਿੰਘ, ਸੁਪਰਡੈਂਟ ਮਲਕੀਤ ਸਿੰਘ ਭੱਠਲ, ਮਨਿੰਦਰ ਰਾਣਾ, ਹਰਕੀਰਤ ਸਿੰਘ ਮਿਨਹਾਸ, ਹਰਮਨ ਸੰਧੂ, ਹਰਪ੍ਰੀਤ ਸਿੰਘ ਲੌਗਿਆ, ਅਮਰੀਕ ਸਿੰਘ ਸਨੋਲੀ, ਰਾਕੇਸ਼ ਕੁਮਾਰ ਰੌੜੀ, ਮਨਜੋਤ ਸਿੰਘ, ਤਰਲੋਚਨ ਸਿੰਘ, ਭੁਪਿੰਦਰ ਸਿੰਘ ਮਿੰਟੂ, ਇਕਬਾਲ ਸਿੰਘ, ਗੁਰਜਤਿੰਦਰਪਾਲ ਸਿੰਘ, ਸ਼ਰਨਜੀਤ ਕੌਰ, ਰਵਿੰਦਰ ਕੁਮਾਰ, ਪੰਕਜ ਕੁਮਾਰ, ਅਰਵਿੰਦਰ ਕੁਮਾਰ ਲਾਲੀ, ਜਸਵੀਰ ਸਿੰਘ ਮਾਨ, ਲਖਵਿੰਦਰ ਸਿੰਘ ਸੈਣੀ, ਰਾਕੇਸ਼ ਭੰਡਾਰੀ, ਤਾਰਾ ਰਾਣੀ, ਅਮਨਪ੍ਰੀਤ ਕੌਰ, ਰਾਜੇਸ਼ ਗੁਲੇਰੀਆ, ਲਖਵਿੰਦਰ ਸਿੰਘ ਕੋਟਲਾ, ਚਰਨਜੀਤ ਸਿੰਘ ਬੰਗਾ, ਗੁਰਚਰਨ ਸਿੰਘ, ਸ਼ੁਸ਼ੀਲ ਧੀਮਾਨ, ਰਾਜਵੀਰ ਚੌਂਤਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ |
ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ)-28 ਨਵੰਬਰ ਨੂੰ ਦਿੱਲੀ ਦੇ ਇਤਿਹਾਸਕ ਗ: ਸੀਸ ਗੰਜ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਅਤੇ ਗੁਰੂ ਸਾਹਿਬ ਨਾਲ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ...
ਭਰਤਗੜ੍ਹ, 3 ਦਸੰਬਰ (ਜਸਬੀਰ ਸਿੰਘ ਬਾਵਾ)-ਕੌਮੀ ਮਾਰਗ ਨਿਰਮਾਣ ਅਥਾਰਿਟੀ ਅਧੀਨ ਨਿੱਜੀ ਕੰਪਨੀ ਵਲੋਂ ਕੌਮੀ ਮਾਰਗ ਦੇ ਨਿਰਮਾਣ ਮੌਕੇ ਲੰਮੇ ਸਫ਼ਰ ਤੇ ਆਉਣ-ਜਾਣ ਵਾਲੇ ਵਾਹਨਾਂ ਅਤੇ ਬੱਸਾਂ 'ਚ ਸਵਾਰੀਆਂ ਨੂੰ ਚੜ੍ਹਾਉਣ ਲਈ ਕੌਮੀ ਮਾਰਗ ਦੇ ਦੋਵੇਂ ਪਾਸ ਸਰਵਿਸ ਮਾਰਗ ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਿਵੇਕ ਐੱਸ ਸੋਨੀ ਨੇ ਦੱਸਿਆ ਕਿ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਤਰਲੋਚਨ ਸਿੰਘ ਵਲੋਂ ਦੋ ਕੈਂਟਰ ਚੋਰਾਂ ਨੂੰ ਕਾਬੂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬੀਤੀ 16 ਨਵੰਬਰ ਨੂੰ ਵਿਕਾਸ ਕੁਮਾਰ ...
ਮੋਰਿੰਡਾ, 3 ਦਸੰਬਰ (ਕੰਗ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਮੋਰਿੰਡਾ ਵਲੋਂ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ ਅਤੇ ਮੀਟਿੰਗ ਲਈ ਸਮਾਂ ਨਿਸ਼ਚਿਤ ਕਰਨ ਦੀ ਮੰਗ ਕੀਤੀ | ...
ਸ੍ਰੀ ਚਮਕੌਰ ਸਾਹਿਬ,3 ਦਸੰਬਰ (ਜਗਮੋਹਣ ਸਿੰਘ ਨਾਰੰਗ)-ਪਿਛਲੀ ਕਾਂਗਰਸ ਸਰਕਾਰ ਮੌਕੇ ਸ੍ਰੀ ਚਮਕੌਰ ਸਾਹਿਬ ਦੇ ਸਰਹਿੰਦ ਨਹਿਰ ਦੇ ਪਾਰ ਮਨਜ਼ੂਰ ਹੋਈ ਨਹਿਰ ਦੇ ਨਾਲ-ਨਾਲ ਰਾਏਪੁਰ ਤੱਕ ਸੈਰਗਾਹ ਜੋ ਕਿ ਤਕਰੀਬਨ ਮੁਕੰਮਲ ਹੋ ਚੁੱਕੀ ਹੈ ,ਉਦਘਾਟਨ ਤੋਂ ਪਹਿਲਾਂ ਹੀ ਖਿੱਚ ...
ਭਰਤਗੜ੍ਹ, 3 ਦਸੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਪੁਲਿਸ ਨੇ ਬਾਅਦ ਦੁਪਹਿਰ ਸਰਸਾ ਨੰਗਲ 'ਚ ਸਤਲੁਜ ਯਮੁਨਾ ਲਿੰਕ (ਕੱਚੀ ਨਹਿਰ) ਦੇ ਪੁਲ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਏ. ਐਸ. ਆਈ. ਸ਼ੁਸ਼ੀਲ ਕੁਮਾਰ ਨੇ ਦੱਸਿਆ ਕਿ ਸਰਪੰਚ ਤੇਜਾ ਸਿੰਘ ਨੇ ਇਤਲਾਹ ...
ਨੂਰਪੁਰ ਬੇਦੀ, 3 ਦਸੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਜ਼ਿਲ੍ਹਾ ਚੋਣ ਅਧਿਕਾਰੀ ਦੇ ਆਦੇਸ਼ਾਂ ਤਹਿਤ ਅੱਜ ਨੂਰਪੁਰ ਬੇਦੀ ਖੇਤਰ ਦੇ ਵੱਖ-ਵੱਖ ਪਿੰਡਾਂ 'ਚ ਪੋਲਿੰਗ ਬੂਥਾਂ 'ਤੇ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ, ਨਵੀਆਂ ਵੋਟਾਂ ਬਣਾਉਣ, ਵੋਟਾਂ ਕਟਵਾਉਣ ...
ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਰਵਾਏ ਸਨਮਾਨ ਸਮਾਰੋਹ ਵਿਚ ਸਕੂਲ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਸੰਸਥਾ ਦੇ ਐਨ. ਸੀ. ਸੀ. ਅਫ਼ਸਰ ਰਣਜੀਤ ...
ਸ੍ਰੀ ਚਮਕੌਰ ਸਾਹਿਬ, 3 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਕਰਵਾਏ ਸਨਮਾਨ ਸਮਾਰੋਹ ਵਿਚ ਸਕੂਲ ਦੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਸੰਸਥਾ ਦੇ ਐਨ. ਸੀ. ਸੀ. ਅਫ਼ਸਰ ਰਣਜੀਤ ...
ਘਨੌਲੀ, 3 ਦਸੰਬਰ( ਜਸਵੀਰ ਸਿੰਘ ਸੈਣੀ)-ਹੋਪ ਹਰਬਲ ਲੀਫ ਨਾਭੀ ਸ਼ਕਤੀ ਅੰਮਿ੍ਤ ਕੇਂਦਰ ਘਨੌਲੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਰਾਇਡ ਆਫ਼ ਪੰਜਾਬ ਐਵਾਰਡ ਦੇ ਨਾਂਅ ਨਾਲ ਨਿਵਾਜਿਆ ਗਿਆ | ਜ਼ਿਕਰਯੋਗ ਹੈ ਕਿ ਨਾਭੀ ਸ਼ਕਤੀ ਅੰਮਿ੍ਤ ਮੋਦੀ ਦੇ ਮਾਲਕ ...
ਪੁਰਖਾਲੀ, 3 ਦਸੰਬਰ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ 'ਚ ਚੱਲ ਰਹੇ ਓਵਰਲੋਡ ਟਿੱਪਰਾਂ ਤੋਂ ਇਲਾਕਾ ਵਾਸੀ ਪ੍ਰੇਸ਼ਾਨ ਹੋਏ ਪਏ ਹਨ ਪਰ ਲੋਕਾਂ ਦੀ ਇਸ ਪ੍ਰੇਸ਼ਾਨੀ ਦੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਪ੍ਰਵਾਹ ਨਹੀਂ ਜਾਪ ਰਹੀ | ਇਸ ਸਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ...
ਮੋਰਿੰਡਾ, 3 ਦਸੰਬਰ (ਕੰਗ)-ਬੀਤੀ ਰਾਤ ਪਿੰਡ ਕਾਈਨੌਰ ਵਿੱਚ ਬਣੀ ਮਾਰਕੀਟ ਚੋਂ ਚੋਰਾਂ ਨੇ ਤਿੰਨ ਬਿਜਲੀ ਦੇ ਸਮਾਨ ਦੀਆਂ ਦੁਕਾਨਾਂ ਦੇ ਸ਼ਟਰ ਤੋੜ ਕੇ ਮੋਟਰਾਂ, ਤਾਰਾਂ, ਪੱਖੇ ਆਦਿ ਚੋਰੀ ਕਰ ਲਏ ਜਿਨ੍ਹਾਂ ਦੀ ਕੀਮਤ ਲਗਭਗ 9 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ | ਇਸ ਸਬੰਧੀ ...
ਰੂਪਨਗਰ, 3 ਦਸੰਬਰ (ਸਤਨਾਮ ਸਿੰਘ ਸੱਤੀ)-ਪੰਚਾਇਤ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਇਕੱਤਰਤਾ ਗੁਰਦੁਆਰਾ ਭੱਠਾ ਸਾਹਿਬ ਵਿਖੇ ਹੋਈ ਜਿਸ ਵਿਚ ਇਕੱਤਰ ਸਰਪੰਚਾਂ-ਪੰਚਾਂ ਨੇ ਸਰਬਸੰਮਤੀ ਨਾਲ ਪਿੰਡ ਰੋਡਮਾਜਰਾ ਦੇ ਸਰਪੰਚ ਹਰਜਿੰਦਰ ਸਿੰਘ ਬਿੱਟੂ ਬਾਜਵਾ ਨੂੰ ਜ਼ਿਲ੍ਹਾ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਉਣ ਵਾਲੀ ਟੀਮ ਵਲੋਂ ਆਪਣੀ ਮੁਹਿੰਮ ਨੂੰ ਅੱਗੇ ਤੋਰਦਿਆਂ ਪਿੰਡ ਮਟੌਰ 'ਚੋਂ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਮੌਕੇ ਨਗਰ ਨਿਗਮ ਦੀ ਟੀਮ ਵਲੋਂ ਜੇ. ਸੀ. ਬੀ. ਦੀ ਸਹਾਇਤਾ ਨਾਲ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਵਲੋਂ ਅੱਜ ਤੜਕੇ ਸ਼ੱਕੀ ਵਿਅਕਤੀਆਂ ਦੀ ਭਾਲ 'ਚ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ਦੌਰਾਨ ਡਾਲਫਿਨ ਟਾਵਰ ਸੈਕਟਰ-77 ਮੁਹਾਲੀ, ਅਗਰਸੇਨ ਸੁਸਾਇਟੀ ਸੈਕਟਰ-76 ਮੁਹਾਲੀ ਅਤੇ ਪੂਰਵਾ ਅਪਾਰਟਮੈਂਟ ਸੈਕਟਰ-88 ...
ਲਾਲੜੂ, 3 ਨਵੰਬਰ (ਰਾਜਬੀਰ ਸਿੰਘ)-ਪਿੰਡ ਜਿਊਲੀ ਦੀ ਪੰਚਾਇਤ ਸਮੇਤ ਨੇੜਲੀਆਂ ਅੱਧੀ ਦਰਜਨ ਤੋਂ ਵੱਧ ਪੰਚਾਇਤਾਂ ਵਲੋਂ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਪੰਜਾਬ, ਸਿੱਖਿਆ ਸਕੱਤਰ ਪੰਜਾਬ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਪੱਤਰ ਲਿਖ ਕੇ ਪਿੰਡ ...
ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮੁਹਾਲੀ ਵਿਖੇ ਐਲੀਮੈਂਟਰੀ ਵਿੰਗ ਵਿਚ ਨਵ-ਨਿਯੁਕਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਅਸ਼ਵਨੀ ਕੁਮਾਰ ਦੱਤਾ ਨੇ ਆਪਣੇ ਅਹੁਦੇ ਦਾ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-69 ਨੂੰ ਵਸੇ ਹੋਏ ਲਗਪਗ 20 ਸਾਲ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਇਸ ਸੈਕਟਰ ਦੇ ਵੱਡੇ ਹਿੱਸੇ ਦੇ ਵਸਨੀਕਾਂ ਨੂੰ ਗਮਾਡਾ ਵਲੋਂ ਰਾਖਵਾਂ ਰੱਖਿਆ ਗਿਆ ਰਸਤਾ ਅਜੇ ਤੱਕ ਨਹੀਂ ਦਿੱਤਾ ਗਿਆ | ...
ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਛੱਜੂਮਾਜਰਾ ਦੀ ਸਕੂਲ ਮੁਖੀ ਤੇ ਸਟਾਫ਼ ਵਿਚਕਾਰ ਖਿੱਚੋਤਾਣ ਦੇ ਚਲਦਿਆਂ ਸਕੂਲ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੋ ਰਿਹਾ ਹੈ | ਇਸ ਨੰੂ ਲੈ ਕੇ ਪਿੰਡ ਵੀ 2 ਹਿੱਸਿਆਂ ਵਿਚ ਵੰਡਿਆ ਗਿਆ ...
ਐੱਸ. ਏ. ਐੱਸ. ਨਗਰ, 3 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਛੱਜੂਮਾਜਰਾ ਦੀ ਸਕੂਲ ਮੁਖੀ ਤੇ ਸਟਾਫ਼ ਵਿਚਕਾਰ ਖਿੱਚੋਤਾਣ ਦੇ ਚਲਦਿਆਂ ਸਕੂਲ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੋ ਰਿਹਾ ਹੈ | ਇਸ ਨੰੂ ਲੈ ਕੇ ਪਿੰਡ ਵੀ 2 ਹਿੱਸਿਆਂ ਵਿਚ ਵੰਡਿਆ ਗਿਆ ...
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਪਿੰਡ ਬਿਜਨਪੁਰ ਸਥਿਤ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਸਾਮਾਨ ਚੋਰੀ ਕਰ ਲਿਆ ਗਿਆ | ਚੋਰੀ ਦੀ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ਹਰਦੀਪ ਖਾਰੀ ਨੇ ਦੱਸਿਆ ਕਿ ਅੱਜ ਸਵੇਰੇ 7 ਵਜੇ ...
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਰੇਲਵੇ ਫਲਾਈ ਓਵਰ 'ਤੇ ਵਾਪਰੇ ਹਾਦਸੇ 'ਚ 2 ਛੋਟੇ ਬੱਚਿਆਂ ਸਮੇਤ 6 ਵਿਅਕਤੀ ਜਖ਼ਮੀ ਹੋ ਗਏ | ਹਾਦਸੇ 'ਚ ਦੋ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ | ਟੱਕਰ ਤੋਂ ਬਾਅਦ ਕਾਰ ਦੇ ਏਅਰ ਬੈਗ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐਸ. ਪੀ. ਦਿਹਾਤੀ ਨਵਰੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਐਸ. ਆਈ. ਜਸਕੰਵਲ ਸਿੰਘ ਸੇਖੋਂ ਮੁੱਖ ਅਫ਼ਸਰ ਥਾਣਾ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਅਤੇ ਐਸ. ਪੀ. ਦਿਹਾਤੀ ਨਵਰੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਐਸ. ਆਈ. ਜਸਕੰਵਲ ਸਿੰਘ ਸੇਖੋਂ ਮੁੱਖ ਅਫ਼ਸਰ ਥਾਣਾ ...
ਮੋਰਿੰਡਾ, 3 ਦਸੰਬਰ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਦੇ ਵਿਦਿਆਰਥੀ ਦਿਵਯਮ ਗੁਪਤਾ ਅਤੇ ਵੀਰਕਮਲ ਸਿੰਘ ਨੇ ਜ਼ਿਲ੍ਹਾ ਕਿ੍ਕਟ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ...
ਘਨੌਲੀ, 3 ਦਸੰਬਰ (ਜਸਵੀਰ ਸਿੰਘ ਸੈਣੀ)-ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੇ ਸਾਬਕਾ ਪ੍ਰਧਾਨ ਕਾਮਰੇਡ ਭਗਵਾਨ ਸਿੰਘ ਅਣਖੀ ਦੀ 31 ਵੀਂ ਬਰਸੀ ਇਨ੍ਹਾਂ ਦੇ ਨਾਂ ਤੇ ਉਸਾਰੇ ਭਵਨ (ਅਣਖੀ ਭਵਨ) ਫ਼ੈਕਟਰੀ ਏਰੀਆ ...
ਮੋਰਿੰਡਾ, 3 ਦਸੰਬਰ (ਕੰਗ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਸ਼ੁਰੂ ਕੀਤੇ ਪਿੜਾਈ ਸੀਜ਼ਨ 2022-23 ਦਾ ਮੁਆਇਨਾ ਕਰਨ ਲਈ ਨਵਦੀਪ ਸਿੰਘ ਜੀਂਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਨੇ ਮਿੱਲ ਦਾ ਦੌਰਾ ਕੀਤਾ | ਇਸ ਮੌਕੇ ਮਿੱਲ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ, ਉਪ ਚੇਅਰਮੈਨ ...
ਚੰਡੀਗੜ੍ਹ, 3 ਦਸੰਬਰ (ਔਜਲਾ) : ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ 40 ਦੀਆਂ ਵਿਦਿਆਰਥਣਾਂ ਨੇ ਸਪੋਰਟਸ ਸੈਂਟਰ, ਸੈਕਟਰ-56 ਵਿਖੇ ਹੋਏ ਇੰਟਰ ਸਕੂਲ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ 19 ਸਾਲ ਤੋਂ ਘੱਟ ਵਰਗ ਦੇ ਮੁਕਾਬਲੇ ਵਿਚ ਹਿੱਸਾ ...
ਚੰਡੀਗੜ੍ਹ, 3 ਦਸੰਬਰ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਵਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਕੌਮੀ ਵਰਕਿੰਗ ਕਮੇਟੀ ਮੈਂਬਰ ਅਤੇ ਰਾਣਾ ਗੁਰਮੀਤ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)-ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮੁਹਾਲੀ ਵਲੋਂ ਮੈਡੀਕਲ ਐਜੂਕੇਸ਼ਨ ਟੈਕਨਾਲੋਜੀਜ਼ 'ਚ ਆਪਣੀ ਪਹਿਲੀ ਸੋਧੀ ਹੋਈ ਬੇਸਿਕ ਕੋਰਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਹ ਵਰਕਸ਼ਾਪ ...
ਐੱਸ. ਏ. ਐੱਸ. ਨਗਰ, 3 ਦਸੰਬਰ (ਕੇ. ਐੱਸ. ਰਾਣਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਮੁਹਾਲੀ ਵਿਖੇ ਅਰਦਾਸ ਉਪਰੰਤ ਦੇਸ਼ ਦੀਆਂ ਵੱਖ-ਵੱਖ ...
ਚੰਡੀਗੜ੍ਹ, 3 ਦਸੰਬਰ (ਨਵਿੰਦਰ ਸਿੰਘ ਬੜਿੰਗ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ 41 ਬੀ ਚੰਡੀਗੜ੍ਹ ਵਿਚ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀਆਂ ...
ਕੁਰਾਲੀ, 3 ਦਸੰਬਰ (ਹਰਪ੍ਰੀਤ ਸਿੰਘ)-ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਦੇ 100 ਫ਼ੀਸਦੀ ਨਤੀਜੇ ਲਿਆਉਣ ਦੇ ਮਨੋਰਥ ਨਾਲ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਐਜੂਸੈੱਟ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ...
ਮੁੱਲਾਂਪੁਰ ਗਰੀਬਦਾਸ, 3 ਨਵੰਬਰ (ਖੈਰਪੁਰ)-ਸੱਚਖੰਡ ਵਾਸੀ ਸੰਤ ਬਾਬਾ ਵਰਿਆਮ ਸਿੰਘ ਵਲੋਂ ਸਥਾਪਤ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਸਮਰਪਿਤ ਨਵੰਬਰ ਮਹੀਨਾ ਮਨਾਇਆ ਗਿਆ | ...
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਰੈਣ-ਬਸੇਰੇ ਦੀ ਘਾਟ ਹੋਣ ਕਾਰਨ ਬੇਘਰੇ ਲੋਕ ਸੜਕਾਂ 'ਤੇ ਰਾਤਾਂ ਕੱਟ ਰਹੇ ਸਨ | ਇਸ ਮਾਮਲੇ ਸਬੰਧੀ ਜਾਣੂੰ ਕਰਵਾਉਣ 'ਤੇ ਐਸ. ਡੀ. ਐਮ. ਹਿਮਾਂਸ਼ੂ ਗੁਪਤਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਧਿਕਾਰੀਆਂ ਵਲੋਂ 4 ...
ਡੇਰਾਬੱਸੀ, 3 ਦਸੰਬਰ (ਗੁਰਮੀਤ ਸਿੰਘ)-ਸਰਕਾਰੀ ਕਾਲਜ ਡੇਰਾਬੱਸੀ ਦਾ ਖੇਡ ਮੈਦਾਨ ਕਾਲਜ ਦੇ ਵਿਦਿਆਰਥੀਆਂ ਅਤੇ ਇਲਾਕੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ | ਇਸ ਖੇਡ ਮੈਦਾਨ ਅਤੇ ਆਧੁਨਿਕ ਤਕਨੀਕ ਨਾਲ ਬਣੇ ਟਰੈਕ ਦੀ ਸਾਂਭ-ਸੰਭਾਲ ਅਤੇ ਦੇਖਭਾਲ 'ਚ ਮਾਰਨਿੰਗ ...
ਖਰੜ, 3 ਦਸੰਬਰ (ਮਾਨ)-ਵਿੱਦਿਆ ਵੈਲੀ ਸਕੂਲ ਨਿਊ ਸੰਨੀ ਇਨਕਲੇਵ ਖਰੜ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਸ਼ਹੀਦੀ ਪੁਰਬ ਅਤੇ ਮਨੁੱਖੀ ਅਧਿਕਾਰਾਂ ਦੇ ਸਭ ਤੋਂ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਗੁਰੂ ਜੀ ਦੀਆਂ ਮਹਾਨ ...
ਕੁਰਾਲੀ, 3 ਦਸੰਬਰ (ਹਰਪ੍ਰੀਤ ਸਿੰਘ)-ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਸਮਾਗਮ ਇਥੋਂ ਦੀ ਸਬਜ਼ੀ ਮੰਡੀ ਨਾਲ ਲੱਗਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ (ਚੀਫ਼ ਖਾਲਸਾ ਦੀਵਾਨ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ) ਵਿਖੇ ਕਰਵਾਇਆ ਗਿਆ | ਸਕੂਲ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX