ਤਾਜਾ ਖ਼ਬਰਾਂ


ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  4 minutes ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  2 minutes ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  44 minutes ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  33 minutes ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  about 1 hour ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  about 1 hour ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  about 1 hour ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  about 1 hour ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  about 1 hour ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  about 1 hour ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  about 1 hour ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  about 2 hours ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  about 2 hours ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 2 hours ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 2 hours ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 2 hours ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 2 hours ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਨਿਪਾਲ ਅੰਮ੍ਰਿਤਪਾਲ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਵੇ- ਭਾਰਤ ਸਰਕਾਰ
. . .  about 3 hours ago
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਨਿਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿਪਾਲ ਵਿਚ ਲੁਕੇ ਹੋਏ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅੱਜ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਭਾਰਤੀ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ
. . .  about 3 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲਾਂ ਤੋਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਗੁਰਜੋਤ ਸਿੰਘ, ਰਣਜੋਤ ਸਿੰਘ ਅਤੇ ਬਲਵਿੰਦਰ ਸਿੰਘ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਸੁਣਵਾਈ ਹੋਈ, ਜਿਨ੍ਹਾਂ ਨੂੰ....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਬੈਠਕ ਹੋਈ ਖ਼ਤਮ
. . .  1 minute ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇੱਕਤਰਤਾ ਖ਼ਤਮ ਹੋ ਗਈ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਮੀਟਿੰਗ ਉਪਰੰਤ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਫ਼ੜ੍ਹੇ ਗਏ ਬੇਕਸੂਰ ਸਿੱਖ ਨੌਜਵਾਨਾਂ ਨੂੰ....
ਅਫ਼ਗਾਨਿਸਤਾਨ: ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਹੋਇਆ ਧਮਾਕਾ
. . .  about 4 hours ago
ਕਾਬੁਲ, 27 ਮਾਰਚ- ਇੱਥੋਂ ਦੇ ਡਾਊਨਟਾਊਨ ਵਿਚ ਦਾਉਦਜ਼ਈ ਟਰੇਡ ਸੈਂਟਰ ਨੇੜੇ ਅੱਜ ਦੁਪਹਿਰ ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਇਕ ਧਮਾਕਾ ਹੋਇਆ। ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਕਾਫ਼ੀ ਜ਼ਬਰਦਸਤ ਸੀ। ਅਫ਼ਗਾਨਿਸਤਾਨ ਦੇ ਟੋਲੋਨਿਊਜ਼ ਦੀ ਰਿਪੋਰਟ ਅਨੁਸਾਰ ਅਧਿਕਾਰੀਆਂ.....
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਮੋਗਾ

ਪੁਲਿਸ ਦੀ ਤਾਇਨਾਤੀ ਦੇ ਬਾਵਜੂਦ ਉੱਘੇ ਕਾਰੋਬਾਰੀ ਦੇ ਘਰ ਅੱਗੇ ਚਲਾਈਆਂ ਅਣਪਛਾਤਿਆਂ ਨੇ ਗੋਲੀਆਂ

ਮੋਗਾ, 3 ਦਸੰਬਰ (ਗੁਰਤੇਜ ਸਿੰਘ)-ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਸਥਾਨਕ ਸ਼ਹਿਰ ਦੇ ਦੱਤ ਰੋਡ ਨਿਵਾਸੀ ਇਕ ਕਾਰੋਬਾਰੀ ਦੇ ਘਰ ਅੱਗੇ ਗੋਲੀਆਂ ਚਲਾ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਮੁਤਾਬਿਕ ਅਰਵਿੰਦਰ ਸਿੰਘ ਉਰਫ਼ ਕਾਲਾ ਪੁੱਤਰ ਡਾ. ਗੁਰਬਚਨ ਸਿੰਘ ਨੂੰ ਬੀਤੀ 5 ਨਵੰਬਰ ਨੂੰ ਗੈਂਗਸਟਰਾਂ ਵਲੋਂ ਫਿਰੌਤੀ ਦੇਣ ਦੀ ਧਮਕੀ ਮਿਲੀ ਸੀ ਜਿਸ ਦੇ ਮੱਦੇਨਜ਼ਰ ਉਸ ਦੇ ਘਰ ਅੱਗੇ ਪੁਲਿਸ ਵੀ ਤਾਇਨਾਤ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਵੀ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤੇ ਉਨ੍ਹਾਂ ਨੇ ਘਰ ਅੱਗੇ ਤਿੰਨ ਫਾਇਰ ਕੀਤੇ | ਫਾਇਰ ਕਰਨ ਦੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਰਵਿੰਦਰ ਸਿੰਘ ਉਰਫ਼ ਕਾਲਾ ਨੇ ਦੱਸਿਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਤੇ ਜਦ ਉਹ ਆਪਣੇ ਘਰ ਦੀ ਛੱਤ 'ਤੇ ਬੈਠਾ ਸੀ ਤਾਂ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਆਏ ਜਿਨ੍ਹਾਂ ਵਿਚੋਂ ਮਗਰ ਬੈਠੇ ਨੌਜਵਾਨ ਨੇ ਉਸ ਦੇ ਘਰ 'ਤੇ ਤਿੰਨ ਗੋਲੀਆਂ ਚਲਾਈਆਂ ਜਿਸ ਨਾਲ ਉਹ ਵਾਲ-ਵਾਲ ਬਚ ਗਏ ਪਰ ਉਨ੍ਹਾਂ ਦੇ ਘਰ ਦੇ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ | ਇਸ ਸਬੰਧੀ ਥਾਣਾ ਸਿਟੀ ਦੇ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਵਲੋਂ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲੇ ਦੋ ਅਣਪਛਾਤੇ ਨੌਜਵਾਨਾਂ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਇੰਸਪੈਕਟਰ ਦਲਜੀਤ ਸਿੰਘ ਨੇ ਦੱਸਿਆ ਕਿ ਗੋਲੀ ਚਲਾਉਣ ਵਾਲੇ ਨੌਜਵਾਨਾਂ ਦੀ ਸੀ.ਸੀ.ਟੀ.ਵੀ. ਕੈਮਰਿਆਂ 'ਚ ਫੁਟੇਜ਼ ਆ ਗਈ ਹੈ ਤੇ ਆਸ-ਪਾਸ ਦੇ ਕੈਮਰਿਆਂ ਨੂੰ ਵੀ ਖੰਘਾਲਿਆ ਜਾ ਰਿਹਾ ਹੈ ਤਾਂ ਕਿ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਕਾਬੂ ਕੀਤਾ ਜਾ ਸਕੇ |

ਮੈਡਮ ਅਨੀਤਾ ਪੁਰੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਤੇ ਨਿਸ਼ਾਨ ਸਿੰਘ ਸੰਧੂ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਜੋਂ ਅਹੁਦਾ ਸੰਭਾਲਿਆ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਜ਼ਿਲ੍ਹੇ ਵਿਚ ਮੈਡਮ ਅਨੀਤਾ ਪੁਰੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਜੋਂ ਅਹੁਦਾ ਸੰਭਾਲ ਲਿਆ ਜਦ ਕਿ ਨਿਸ਼ਾਨ ਸਿੰਘ ਸੰਧੂ ਨੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਜੋਂ ਅਹੁਦਾ ਸੰਭਾਲਿਆ | ਇਸ ...

ਪੂਰੀ ਖ਼ਬਰ »

ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਸਿੱਖਿਆ ਮੰਤਰੀ ਤੇ ਪਿ੍ੰਸੀਪਲ ਸਕੱਤਰ ਖ਼ਿਲਾਫ਼ ਕਰੇਗੀ ਸੰਘਰਸ਼-ਆਗੂ

ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਇਕਾਈ ਬਾਘਾ ਪੁਰਾਣਾ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਅਮਨਦੀਪ ਸਿੰਘ ਸਾਹੋਕੇ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਲਾਕ ਪ੍ਰਧਾਨ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਵਿਭਾਗ ਵਲੋਂ ਗਲਤ ਢੰਗ ...

ਪੂਰੀ ਖ਼ਬਰ »

ਵਿਅਕਤੀ ਦੀ ਮੌਤ ਤੋਂ ਭੜਕੇ ਪਿੰਡ ਵਾਸੀਆਂ ਤੇ ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਹਟਾਇਆ ਧਰਨਾ

ਮੋਗਾ, 3 ਦਸੰਬਰ (ਗੁਰਤੇਜ ਸਿੰਘ)-ਬੀਤੇ ਦਿਨ ਪਿੰਡ ਸਿੰਘਾਂਵਾਲਾ ਕੋਲ ਪਾਵਰ ਗਰਿੱਡ ਦੇ ਸਾਹਮਣੇ ਸਾਫੂਵਾਲਾ ਨਿਵਾਸੀ ਬਲਦੇਵ ਸਿੰਘ ਉਮਰ 60 ਸਾਲ ਪੁੱਤਰ ਮੇਹਰ ਸਿੰਘ ਦੀ ਬੱਸ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ ਸੀ | ਇਸ ਮਾਮਲੇ ਵਿਚ ਪੁਲਿਸ ਪ੍ਰਸ਼ਾਸਨ ਦੀ ਢਿੱਲੀ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਦੀ ਹਦਾਇਤ 'ਤੇ ਸੀਨੀਅਰ ਅਧਿਕਾਰੀ ਖ਼ੁਦ ਪਹੁੰਚੇ ਵੋਟ ਸੁਧਾਈ ਸਪੈਸ਼ਲ ਕੈਂਪਾਂ 'ਤੇ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 01.01.2023 ਦੇ ਆਧਾਰ 'ਤੇ ਵੋਟਰ ਸੂਚੀ ਦੀ ਸਮਗਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਲਈ ਵੋਟਾਂ ਬਣਾਉਣ ਸਬੰਧੀ ਦੂਸਰਾ ਸਪੈਸ਼ਲ ਕੈਂਪ 4 ਦਸੰਬਰ ਦਿਨ ਐਤਵਾਰ ਨੂੰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ-2 ਦੀ ਹੋਈ ਮਹੀਨਾਵਾਰ ਮੀਟਿੰਗ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਪਿੰਡ ਡਰੋਲੀ ਭਾਈ ਵਿਖੇ ਡਾ. ਲਖਵਿੰਦਰ ਸਿੰਘ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪ੍ਰਧਾਨ ਡਾ. ਪਰਮਜੀਤ ਸਿੰਘ, ਡਾ. ਸਾਹਿਬ ਸਿੰਘ ਪ੍ਰਧਾਨ ਤੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਸੰਸਥਾ ਦੇ ਆ ਰਹੇ ਲਗਾਤਾਰ ਵੀਜ਼ੇ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਜ਼ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...

ਪੂਰੀ ਖ਼ਬਰ »

ਬੀ.ਬੀ.ਐਸ. ਖੇਡਾਂ ਦਾ ਝੰਡਾ ਕੀਤਾ ਖਿਡਾਰੀਆਂ ਦੇ ਹਵਾਲੇ-ਸੰਜੀਵ ਸੈਣੀ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ, ਸਕੂਲ ਪਿ੍ੰਸੀਪਲ ਮੈਡਮ ਹਮੀਲੀਆ ਰਾਣੀ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ 'ਚ ਵਿਸ਼ਵ ਏਡਜ਼ ਦਿਵਸ ਮਨਾਇਆ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਮਨਪ੍ਰੀਤ ਸ਼ਰਮਾ ਨੇ ਏਡਜ਼ ਦੇ ਬਾਰੇ ਦੱਸਦੇ ਹੋਏ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਬਾਬਾ ਝੁੱਗੀਆਂ ਵਾਲਿਆਂ ਦੀ 49ਵੀਂ ਬਰਸੀ 'ਤੇ 55 ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਪ੍ਰਕਾਸ਼

ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)-ਬ੍ਰਹਮ ਗਿਆਨੀ ਸੰਤ ਤੁਲਸੀ ਦਾਸ ਝੁੱਗੀ ਵਾਲਿਆਂ ਦੀ 49ਵੀਂ ਸਾਲਾਨਾ ਬਰਸੀ ਇਲਾਕੇ ਤੇ ਵਿਦੇਸ਼ੀ ਭਰਾਵਾਂ ਦੇ ਸਹਿਯੋਗ ਨਾਲ 3, 4, 5, 6 ਦਸੰਬਰ ਨੂੰ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਤਪ ਅਸਥਾਨ ਦੇ ਮੁੱਖ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਰਾਜਪੂਤ ਨੂੰ ਸ਼ਰਧਾਂਜਲੀਆਂ ਭੇਟ

ਕੋਟ ਈਸੇ ਖਾਂ, 3 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)-'ਆਪ' ਆਗੂ ਪ੍ਰਕਾਸ਼ ਸਿੰਘ ਰਾਜਪੂਤ, ਪ੍ਰਧਾਨ ਨਗਰ ਪੰਚਾਇਤ ਸ਼ਿੰਦਰ ਕੌਰ ਰਾਜਪੂਤ ਦੇ ਤਾਇਆ ਅਤੇ ਸਵਰਨ ਸਿੰਘ, ਤਰਲੋਕ ਸਿੰਘ, ਕੇਵਲ ਸਿੰਘ ਰਾਜਪੂਤ ਦੇ ਪਿਤਾ ਕਸ਼ਮੀਰ ਸਿੰਘ ਰਾਜਪੂਤ ਨਮਿਤ ਅੰਤਿਮ ਅਰਦਾਸ ਸਮਾਗਮ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਕਰਨਦੀਨ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥੀ ਕਰਨਦੀਨ ਨਿਵਾਸੀ ਚੜਿੱਕ (ਮੋਗਾ) ਦਾ ਕੈਨੇਡਾ ਦੇ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਹੈ ਜੋ ਵਿਦਿਆਰਥੀਆਂ ਨੂੰ ਆਈਲਟਸ ਦੀ ਤਿਆਰੀ ਕਰਵਾਉਣ ਵਾਸਤੇ ਜਾਣੀ ਜਾਂਦੀ ਹੈ | ਵੱਡੀ ਗਿਣਤੀ ਵਿਚ ਵਿਦਿਆਰਥੀ ਇਸ ਸੰਸਥਾ ਤੋਂ ਵਧੀਆ ਬੈਂਡ ਪ੍ਰਾਪਤ ਕਰ ਕੇ ਆਪਣੇ ਵਿਦੇਸ਼ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ 'ਚ ਲਗਾਇਆ ਟਰੈਫਿਕ ਨਿਯਮਾਂ ਸੰਬੰਧੀ ਸੈਮੀਨਾਰ

ਸਮਾਲਸਰ, 3 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਲਗਾਤਾਰ ਵਧ ਰਹੇ ਸੜਕ ਹਾਦਸਿਆਂ ਨੂੰ ਧਿਆਨ 'ਚ ਰੱਖਦਿਆਂ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਵਿਖੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦਾ ਸੜਕ ਨਿਯਮਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਜੇ.ਐਮ.ਐਸ. ਇਮੀਗੇ੍ਰਸ਼ਨ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗੇ੍ਰਸ਼ਨ ਜੋ ਕਿ ਮੁੱਖ ਬੱਸ ਸਟੈਂਡ ਦੇ ਪਿਛਲੇ ਪਾਸੇ ਨਹਿਰੂ ਮੰਡੀ ਵਿਖੇ ਸਥਿਤ ਹੈ | ਲੋਕਾਂ ਦੇ ਵਿਜ਼ਟਰ ਅਤੇ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਲਗਵਾ ਕੇ ਇਹ ਸੰਸਥਾ ਲੋਕਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਫ਼ਾਦਾਰ ਆਗੂ ਜਮੀਤ ਸਿੰਘ ਲਹਿਰੀ ਚੰਨੂਵਾਲਾ ਦੇ ਅੰਤਿਮ ਸੰਸਕਾਰ ਮੌਕੇ ਪੁੱਜੀਆਂ ਅਹਿਮ ਸ਼ਖ਼ਸੀਅਤਾਂ

ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਸਾਬਕਾ ਨਾਇਬ ਸੂਬੇਦਾਰ ਭਾਰਤੀ ਫ਼ੌਜ ਅਤੇ ਕਾਂਗਰਸ ਪਾਰਟੀ ਦੇ ਵਫਾਦਾਰ ਆਗੂ ਜਮੀਤ ਸਿੰਘ ਲਹਿਰੀ ਚੰਨੂਵਾਲਾ 100 ਸਾਲ ਦੀ ਉਮਰ ਭੋਗ ਕੇ ਆਪਣੇ ਸੁਆਸਾਂ ਦੀ ਪੂੰਜੀ ਨੂੰ ਸਮੇਟਦੇ ਹੋਏ ਸਵਰਗ ਸੁਧਾਰ ਗਏ ਸਨ, ਦਾ ਅੰਤਿਮ ਸਸਕਾਰ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੇ ਮਨਵੀਰ ਸਿੰਘ ਨੇ ਰਾਸ਼ਟਰੀ ਰਾਈਫ਼ਲ ਸ਼ੂਟਿੰਗ 'ਚ ਮਾਰੀ ਬਾਜ਼ੀ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਮਨਵੀਰ ਸਿੰਘ ਨੇ 65ਵੇਂ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਮੁਕਾਬਲੇ ਜੋ ਕਿ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਦੀ ਵਿਦਿਆਰਥਣ ਨੂੰ ਮਿਲਿਆ ਐਮ.ਬੀ.ਬੀ.ਐਸ. ਕੋਰਸ 'ਚ ਦਾਖ਼ਲਾ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਪ੍ਰਗਤੀਸ਼ੀਲ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਮਹੇਸ਼ਰੀ ਤੋਂ ਬਾਰ੍ਹਵੀਂ ਜਮਾਤ ਪਾਸ ਕਰਨ ਉਪਰੰਤ ਵਿਦਿਆਰਥਣ ਨਵਰੀਤ ਕੌਰ ਪੁੱਤਰੀ ਜੱਜ ਸਿੰਘ ਵਾਸੀ ਘੱਲ ਕਲਾਂ ਜ਼ਿਲ੍ਹਾ ਮੋਗਾ ਨੂੰ ਵਿਕਾਰੀ ਕੋਰਸ ਐਮ.ਬੀ.ਬੀ.ਐਸ. ਵਿਚ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਅਪੰਗਤਾ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਸਕੂਲ ਲੰਗੇਆਣਾ ਨਵਾਂ ਵਿਖੇ ਹੋਇਆ

ਬਾਘਾ ਪੁਰਾਣਾ, 3 ਦਸੰਬਰ (ਕ੍ਰਿਸ਼ਨ ਸਿੰਗਲਾ)-ਬਲਾਕ ਬਾਘਾ ਪੁਰਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਲੰਗੇਆਣਾ ਨਵਾਂ ਵਿਖੇ ਅੰਤਰਰਾਸ਼ਟਰੀ ਅਪੰਗਤਾ ਦਿਵਸ 'ਤੇ ਦਿਵਿਆਂਗ ਬੱਚਿਆਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਨਿਸ਼ਾਨ ਸਿੰਘ ਉਪ ...

ਪੂਰੀ ਖ਼ਬਰ »

ਰੈੱਡ ਲੀਫ ਆਇਲਟਸ ਸੈਂਟਰ ਦੇ ਵਿਦਿਆਰਥੀ ਨੇ ਪੀ.ਟੀ.ਈ. 'ਚੋਂ ਪ੍ਰਾਪਤ ਕੀਤੇ 64 ਸਕੋਰ

ਬਾਘਾ ਪੁਰਾਣਾ, 3 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਇਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਬਾਘਾ ਪੁਰਾਣਾ ਦੇ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਸੰਸਥਾ ...

ਪੂਰੀ ਖ਼ਬਰ »

ਸੁਪਰੀਮ ਕੋਰਟ 'ਚ ਪੂਰਾ ਮਹਿਲਾ ਜੱਜਾਂ ਦਾ ਬੈਂਚ ਗਠਿਤ ਹੋਣਾ ਔਰਤਾਂ ਦਾ ਸਸ਼ਕਤੀਕਰਨ ਵੱਲ ਵਧਦਾ ਕਦਮ-ਐਡ. ਰਵਿੰਦਰ ਕੌਰ

ਮੋਗਾ, 3 ਦਸੰਬਰ (ਗੁਰਤੇਜ ਸਿੰਘ)-ਭਾਰਤ ਦੇ ਇਤਿਹਾਸ ਵਿਚ ਤੀਸਰੀ ਵਾਰ ਸੁਪਰੀਮ ਕੋਰਟ ਦੇ ਵਿਚ ਪੂਰਾ ਬੈਂਕ ਮਹਿਲਾ ਜੱਜਾਂ ਦਾ ਬੈਠਾ ਸੀ, ਜਿਸ ਦਾ ਸੰਚਾਲਨ ਜਸਟਿਸ ਹੀਮਾ ਕੋਹਲੀ ਤੇ ਜਸਟਿਸ ਬੇਲਾ ਐਮ ਤਿ੍ਵੇਦੀ ਨੇ ਕੀਤਾ | ਹਾਲਾਂਕਿ ਪਹਿਲਾ ਬੈਂਚ 2013 'ਚ ਬੈਠਾ ਸੀ, ਜਿਸ ਦਾ ...

ਪੂਰੀ ਖ਼ਬਰ »

ਝੂਠ ਦੇ ਸਹਾਰੇ ਗੁਜਰਾਤ/ਹਿਮਾਚਲ 'ਚ ਸਰਕਾਰ ਬਣਾਉਣ ਦੇ ਦਾਅਵੇ ਕਰਨ ਵਾਲੀ 'ਆਪ' ਪਾਰਟੀ ਦਾ ਹੋਵੇਗਾ ਪੱਤਾ ਸਾਫ਼-ਰਵੀ ਗਰੇਵਾਲ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਅੰਦਰ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਵੱਡਾ ਫ਼ਤਵਾ ਦੇ ਕੇ ਸੱਤਾ ਵਿਚ ਲਿਆਂਦਾ ਸੀ ਪਰ ਜਿਉਂ ਹੀ ਭਗਵੰਤ ਮਾਨ ਸੂਬੇ ਦਾ ਮੁੱਖ ਮੰਤਰੀ ਬਣਿਆ ਤਾਂ ਉਹ ਕੇਜਰੀਵਾਲ ਦੀ ਕਠਪੁਤਲੀ ਬਣ ਕੇ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਹਾਈ ਸਕੂਲ ਦੇ ਬੱਚਿਆਂ ਨੇ ਕਵੀਸ਼ਰੀ 'ਚ ਪਹਿਲਾ ਸਥਾਨ ਕੀਤਾ ਹਾਸਲ

ਮੋਗਾ, 3 ਦਸੰਬਰ (ਸੁਰਿੰਦਰਪਾਲ ਸਿੰਘ)-ਸਤਿਨਾਮ ਸਰਬ ਕਲਿਆਣ ਟਰੱਸਟ (ਰਜਿ) ਚੰਡੀਗੜ੍ਹ ਵਲੋਂ ਗੁ: ਸਿੰਘ ਸਭਾ ਪਿੰਡ ਚੁਗਾਵਾ ਵਿਖੇ ਗੁਰਮਤਿ ਮੁਕਾਬਲੇ ਕਰਵਾਏ ਗਏ ਜਿਸ ਵਿਚ ਖ਼ਾਲਸਾ ਗਰਲਜ਼ ਹਾਈ ਸਕੂਲ ਮੋਗਾ ਦੇ ਬੱਚਿਆਂ ਨੇ ਕਵੀਸ਼ਰੀ, ਭਾਸ਼ਣ, ਵਾਰਤਾਲਾਪ, ਕੁਇਜ਼, ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਗੜ੍ਹ ਵਿਖੇ ਫ਼ਿਰਕੂ ਸਦਭਾਵਨਾ ਹਫ਼ਤਾ ਮਨਾਇਆ

ਸਮਾਲਸਰ, 3 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ ਵਿਖੇ 'ਫ਼ਿਰਕੂ ਸਦਭਾਵਨਾ ਹਫ਼ਤਾ' ਤਹਿਤ ਵਿਦਿਆਰਥੀਆਂ ਨੂੰ ਏਕੇ ਦੀ ਲੜੀ 'ਚ ਪਰੋਣ ਲਈ ਪ੍ਰੋਗਰਾਮ ਕਰਵਾਏ ਗਏ | ਇਸ ਮੌਕੇ ਸਕੂਲ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਲੋਕ ਸਾਹਿਤ ਅਕਾਦਮੀ ਦੀ ਨਵੀਂ ਚੁਣੀ ਟੀਮ ਨੂੰ ਸੌਂਪੀ ਜ਼ਿੰਮੇਵਾਰੀ

ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਲੋਕ ਸਾਹਿਤ ਅਕਾਦਮੀ ਮੋਗਾ ਦੀ ਨਵੀਂ ਚੁਣੀ ਟੀਮ ਨੂੰ ਜ਼ਿੰਮੇਵਾਰੀ ਸੌਂਪਣ ਲਈ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ | ਪ੍ਰਧਾਨਗੀ ਮੰਡਲ ਵਿਚ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਡਾ. ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਦੀ ਏਕਮਵੀਰ ਕੌਰ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ 'ਚੋਂ ਪ੍ਰਾਪਤ ਕੀਤੀ ਮੈਰਿਟ

ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰੀਤਮ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ ਸਮਾਜਿਕ ਵਿੰਗ, ਦਿਲਬਾਗ ਸਿੰਘ ਖੇਤਰੀ ਸਕੱਤਰ ਅਤੇ ਸੁਰਿੰਦਰ ਮੋਹਨ ਸਿੰਘ ਰਿਟਾਇਰਡ ਹੈੱਡ ਮਾਸਟਰ ਦੀ ਯੋਗ ਅਗਵਾਈ ਹੇਠ ਨੈਤਿਕ ...

ਪੂਰੀ ਖ਼ਬਰ »

ਨੱਥੂਵਾਲਾ ਜਦੀਦ ਦੇ ਬੱਚਿਆਂ ਨੇ ਕੀਤੀ ਅਹਿਮ ਸਥਾਨਾਂ ਦੀ ਯਾਤਰਾ

ਅਜੀਤਵਾਲ, 3 ਦਸੰਬਰ (ਹਰਦੇਵ ਸਿੰਘ ਮਾਨ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੱਥੂਵਾਲਾ ਜਦੀਦ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਵਿੱਦਿਅਕ ਟੂਰ ਦੌਰਾਨ ਅਹਿਮ ਧਾਰਮਿਕ, ਇਤਿਹਾਸਕ ਤੇ ਮਹੱਤਵਪੂਰਨ ਸਥਾਨਾਂ ਦੀ ਯਾਤਰਾ ਕੀਤੀ | ...

ਪੂਰੀ ਖ਼ਬਰ »

ਪੰਜਾਬ ਜੇਤੂ ਸਰਕਲ ਸਟਾਈਲ ਕਬੱਡੀ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਕੋਟ ਈਸੇ ਖਾਂ, 3 ਦਸੰਬਰ (ਗੁਰਮੀਤ ਸਿੰਘ ਖ਼ਾਲਸਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਰਣਧੀਰ ਦੇ ਬੱਚਿਆਂ ਗੁਰਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਗੁਰਲਾਭ ਸਿੰਘ, ਅਰਸ਼ਦੀਪ ਸਿੰਘ, ਲਵਪ੍ਰੀਤ ਸਿੰਘ ਵਲੋਂ ਕਬੱਡੀ ਖੇਡ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਹਲਕਾ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨਾ ਬੇਹੱਦ ਜ਼ਰੂਰੀ- ਪ੍ਰੋ. ਖਿੰਡਾ

ਕੋਟ ਈਸੇ ਖਾਂ, 3 ਦਸੰਬਰ (ਨਿਰਮਲ ਸਿੰਘ ਕਾਲੜਾ)- ਪੰਜਾਬੀ ਭਾਸ਼ਾ ਵਿਦੇਸ਼ਾਂ ਵਿਚ ਲਗਾਤਾਰ ਅੱਗੇ ਵੱਧ ਰਹੀ ਹੈ, ਉਸ ਦੇ ਉਲਟ ਪੰਜਾਬ ਵਿਚ ਪੰਜਾਬੀ ਭਾਸ਼ਾ ਹਾਸ਼ੀਏ 'ਤੇ ਜਾ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੋਫੈਸਰ ਤੇ ਪੰਜਾਬੀ ਲੇਖਕ ਗੁਰਦੀਪ ਸਿੰਘ ਖਿੰਡਾ ...

ਪੂਰੀ ਖ਼ਬਰ »

ਵਿਧਾਇਕ ਦਵਿੰਦਰਜੀਤ ਲਾਡੀ ਢੋਸ ਨੇ ਰਾਜਾਵਾਲਾ ਦੀ ਬਸਤੀ ਬਾਜ਼ੀਗਰ ਦੀ ਲਈ ਸਾਰ

ਫ਼ਤਿਹਗੜ੍ਹ ਪੰਜਤੂਰ, 3 ਦਸੰਬਰ (ਜਸਵਿੰਦਰ ਸਿੰਘ ਪੋਪਲੀ)- ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਇਸ ਹੀ ਸਬੰਧ ਵਿਚ ਹਲਕਾ ਵਿਧਾਇਕ ਦੇ ਦਰਬਾਰ ਵਿਖੇ ਪਿੰਡ ਰਾਜਾਵਾਲਾ ਦੀ ਬਸਤੀ ਬਾਜ਼ੀਗਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਇਕਾਈ ਢੁੱਡੀਕੇ ਦੀ ਚੋਣ ਹੋਈ

ਅਜੀਤਵਾਲ, 3 ਦਸੰਬਰ (ਹਰਦੇਵ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਅਤੇ ਇਕਾਈ ਦੀ ਚੋਣ ਝੰਡਾ ਪੱਤੀ ਧਰਮਸਾਲਾ ਵਿਚ ਹੋਈ ਜਿਸ ਦੌਰਾਨ ਜਨਰਲ ਸਕੱਤਰ ਬਲਦੇਵ ਜ਼ੀਰਾ ਅਤੇ ਲੋਕ ਸੰਗਰਾਮ ਮੋਰਚਾ ਦੇ ਤਾਰਾ ਸਿੰਘ ਮੋਗਾ ਵਿਸ਼ੇਸ਼ ਤੌਰ 'ਤੇ ਪੁੱਜੇ | ...

ਪੂਰੀ ਖ਼ਬਰ »

ਏਡਜ਼ ਦਿਵਸ ਸੰਬੰਧੀ ਸੈਮੀਨਾਰ ਕਰਵਾਇਆ

ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)- ਐਸ.ਐਫ.ਸੀ. ਪਬਲਿਕ ਸਕੂਲ ਵਿਚ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਐਚ.ਆਈ.ਵੀ. ਇਕ ਅਜਿਹਾ ਵਾਇਰਸ ਹੈ, ਜੇਕਰ ਇਸ ...

ਪੂਰੀ ਖ਼ਬਰ »

ਸਟੇਟ ਪੱਧਰੀ ਖੇਡਾਂ ਲਈ ਚੁਣੇ ਗਏ ਖਿਡਾਰੀ ਸਨਮਾਨਿਤ

ਸਮਾਧ ਭਾਈ, 3 ਦਸੰਬਰ (ਜਗਰੂਪ ਸਿੰਘ ਸਰੋਆ)- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਸਮਾਧ ਭਾਈ ਦੇ ਬੱਚਿਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਇੰਚਾਰਜ ਮੈਡਮ ...

ਪੂਰੀ ਖ਼ਬਰ »

ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਮੁਕਾਬਲੇ 'ਚੋਂ ਜੇਤੂ ਬੱਚਿਆਂ ਨੂੰ ਇਨਾਮ ਵੰਡੇ

ਕਿਸ਼ਨਪੁਰਾ ਕਲਾਂ, 3 ਦਸੰਬਰ (ਅਮੋਲਕ ਸਿੰਘ ਕਲਸੀ)- ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਮੋਗਾ ਵਿਖੇ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ ਵਿਚ ਵੀ ਮੱਲਾਂ ...

ਪੂਰੀ ਖ਼ਬਰ »

ਅਜੀਤਵਾਲ ਸ਼ੈਲਰ ਮਾਲਕਾਂ ਨੇ ਲਗਾਇਆ ਲੰਗਰ

ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)- ਅਜੀਤਵਾਲ ਸਮੂਹ ਸ਼ੈਲਰ ਵਾਲਿਆਂ ਨੇ ਸਮੂਹ ਪੰਜਾਬੀਆਂ ਦੇ ਭਲੇ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਗੁਰਦੁਆਰਾ ਯੋਗੀ ਪੀਰ ਲੁਧਿਆਣਾ-ਫ਼ਿਰੋਜ਼ਪੁਰ ਮਾਰਗ 'ਤੇ ਪਿੰਡ ਕਿਲੀ ਚਾਹਲਾਂ ਵਿਖੇ ਲਗਾਇਆ ਗਿਆ | ਉਨ੍ਹਾਂ ਇਸ ਸਮੇਂ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲੇ 'ਚ ਐਸ.ਐਫ.ਸੀ. ਪਬਲਿਕ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਧਰਮਕੋਟ, 3 ਦਸੰਬਰ (ਪਰਮਜੀਤ ਸਿੰਘ)-ਸਹੋਦਿਆ ਖੇਡ ਵਿਭਾਗ ਵਲੋਂ ਐਸ. ਐਫ. ਸੀ. ਪਬਲਿਕ ਸਕੂਲ ਫ਼ਤਿਹਗੜ੍ਹ ਕੋਰੋਟਾਣਾ/ਜਲਾਲਾਬਾਦ ਵਿਖੇ 25 ਅਤੇ 26 ਨਵੰਬਰ ਨੂੰ ਲੜਕੀਆਂ ਅਤੇ ਲੜਕਿਆਂ ਦੇ ਅੰਡਰ-14, 17, 19 ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ, ਜਿਸ 'ਚ ਐਸ.ਐਫ.ਸੀ. ਪਬਲਿਕ ਸਕੂਲ ਦੇ ...

ਪੂਰੀ ਖ਼ਬਰ »

ਰਾਮੰੂਵਾਲਾ ਨਵਾਂ 'ਚ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਦਾ ਕੀਤਾ ਵਿਸ਼ੇਸ਼ ਸਨਮਾਨ

ਅਜੀਤਵਾਲ, 3 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਾਬਾ ਪੂਰਨ ਦਾਸ ਜੀ ਵੈੱਲਫੇਅਰ ਤੇ ਸਪੋਰਟਸ ਕਲੱਬ ਰਾਮੂੰਵਾਲਾ ਨਵਾਂ ਵਲੋਂ ਇਲਾਕੇ ਦੇ ਸਮਾਜ ਸੇਵੀ ਆਗੂ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਅਜੀਤਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਸਾਲਾਨਾ ਸਮਾਗਮ ਅੱਜ

ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਹਿੰਦ ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੇ 51ਵੇਂ ਸ਼ਹੀਦੀ ਦਿਵਸ ਅਤੇ ਬੈਕੁੰਠ ਵਾਸੀ ਸੰਤ ਬਾਬਾ ਕਰਨੈਲ ਸਿੰਘ ਦਾਸ ਜੀ ਦੀ 12ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਸਮਾਗਮ ਵਿਵੇਕ ਆਸ਼ਰਮ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 3 ਦਸੰਬਰ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ਚੰਗੇ ਬੈਂਡ ਦਿਵਾ ਕੇ ਇਮੀਗੇ੍ਰਸ਼ਨ ਦੇ ਖੇਤਰ ਵਿਚ ਵੀ ਉੱਚ ਸੇਵਾਵਾਂ ਪ੍ਰਦਾਨ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਭੁਪਿੰਦਰਾ ਖ਼ਾਲਸਾ ਸਕੂਲ ਮੋਗਾ ਵਿਖੇ 18 ਨੂੰ ਮਨਾਇਆ ਜਾਵੇਗਾ-ਸੁਖਮੰਦਰ ਸਿੰਘ ਪ੍ਰਧਾਨ

ਬਾਘਾ ਪੁਰਾਣਾ, 3 ਦਸੰਬਰ (ਕ੍ਰਿਸ਼ਨ ਸਿੰਗਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਬਾਘਾ ਪੁਰਾਣਾ ਵਿਖੇ ਹੋਏ ਅਤੇ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੈਕਚਰਾਰ ਸੁਖਮੰਦਰ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਪੈਨਸ਼ਨਰ ਦਿਵਸ ਮੋਗਾ ਦੇ ਭੁਪਿੰਦਰਾ ...

ਪੂਰੀ ਖ਼ਬਰ »

ਪੰਜਾਬ ਵਿਰਾਸਤ ਮੰਚ ਵਲੋਂ ਡਾ. ਦੀਪਕ ਸ਼ਰਮਾ ਦਾ ਸਨਮਾਨ

ਮੋਗਾ, 3 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਵਿਰਾਸਤ ਮੰਚ ਦੇ ਪ੍ਰਧਾਨ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ ਦੀ ਪ੍ਰਧਾਨਗੀ ਹੇਠ ਪੰਜਾਬ ਵਿਰਾਸਤ ਮੰਚ ਦੇ ਡਾ. ਦੀਪਕ ਸ਼ਰਮਾ ਲੈਕਚਰਾਰ ਫਿਜ਼ਿਕਸ ਨੂੰ ਡਾਕਟਰੇਟ ਦੀ ਡਿਗਰੀ ਮਿਲਣ 'ਤੇ ਲੋਕ ਗਾਇਕ ...

ਪੂਰੀ ਖ਼ਬਰ »

ਐਸ.ਐਮ.ਓ. ਡਾ. ਸੁਖਪ੍ਰੀਤ ਸਿੰਘ ਬਰਾੜ ਨੇ ਪੁੱਛਿਆ ਮਰੀਜ਼ਾਂ ਦਾ ਹਾਲਚਾਲ

ਮੋਗਾ, 3 ਦਸੰਬਰ (ਗੁਰਤੇਜ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਤਿ੍ਪਤਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਸੁਖਪ੍ਰੀਤ ਬਰਾੜ ਐਸ.ਐਮ.ਓ. ਮੋਗਾ ਨੇ ਸਿਵਲ ਹਸਪਤਾਲ ਮੋਗਾ ਦੇ ਸਾਰੇ ਵਾਰਡ ਦਾ ਦੌਰਾ ਕੀਤਾ, ਜਿਸ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX