ਤਾਜਾ ਖ਼ਬਰਾਂ


ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  43 minutes ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 1 hour ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 1 hour ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 2 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 2 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 3 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 3 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 3 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 3 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 3 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 4 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 4 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 4 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 5 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 5 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 5 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 6 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 6 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  1 minute ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਹਥਿਆਰਾਂ ਨਾਲ ਹਮਲਾ
. . .  about 7 hours ago
ਖ਼ਡੂਰ ਸਾਹਿਬ , 31 ਮਾਰਚ (ਰਸ਼ਪਾਲ ਸਿੰਘ ਕੁਲਾਰ )- ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਗਈਆਂ ਅਤੇ ਹਮਲਾਵਰ ਵੱਢੀ ਲੱਤ ਨਾਲ ਹੀ ਲੈ ਗਏ ਹਨ। ਇਸ ਦੀ.....
ਭਾਰਤ ’ਚ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਤੀਜੇ ਦਿਨ ਵੀ ਵਾਧਾ
. . .  about 7 hours ago
ਨਵੀਂ ਦਿੱਲੀ, 31 ਮਾਰਚ- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 3,095 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਕੋਰੋਨਾ ਦੇ ਸਰਗਰਮ....
ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕਰਮਚਾਰੀਆਂ ਵਲੋਂ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ
. . .  about 7 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਘੰਟਾ ਘਰ ਪਲਾਜ਼ਾ ਤੋਂ ਡੀ.ਸੀ. ਦਫ਼ਤਰ ਤੱਕ ਰੋਸ ਮਾਰਚ ਸ਼ੁਰੂ ਕੀਤਾ ਗਿਆ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਤੇ ਇਸ ਵਿਚ ਭਾਈ ਰਜਿੰਦਰ.....
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ- ਦਲਜੀਤ ਸਿੰਘ ਚੀਮਾ
. . .  about 8 hours ago
ਚੰਡੀਗੜ੍ਹ, 31 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਅੰਮ੍ਰਿਤਸਰ

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦਾ ਦੂਸਰਾ ਦਿਨ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨ ਕਮੇਟੀ ਵਲੋਂ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਨੂੰ ਸਮਰਪਿਤ ਕਰਵਾਈ ਜਾ ਰਹੀ 67ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਦੇ ਦੂਸਰੇ ਦਿਨ ਅੱਜ ਵੱਖ-ਵੱਖ ਸੈਮੀਨਾਰ ਕਰਵਾਏ ਗਏ ਅਤੇ ਸ਼ਾਮ ਨੂੰ ਰੌਸ਼ਨੀ ਅਤੇ ਆਵਾਜ਼ 'ਤੇ ਆਧਾਰਿਤ ਧਾਰਮਿਕ ਨਾਟਕ 'ਸੀਸ' ਦਾ ਮੰਚਨ ਕੀਤਾ ਗਿਆ | ਕਾਨਫ਼ਰੰਸ ਦੌਰਾਨ ਪਹਿਲਾ ਸੈਮੀਨਾਰ 'ਭਾਈ ਵੀਰ ਸਿੰਘ ਦੇ ਜੀਵਨ ਅਤੇ ਦਰਸ਼ਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਾਬਕਾ ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਡਾ. ਸੰਤੋਖ ਸਿੰਘ ਮੁੱਖ ਤੌਰ 'ਤੇ ਸ਼ਿਰਕਤ ਕੀਤੀ ਜਿਨ੍ਹਾਂ ਨੇ ਭਾਈ ਵੀਰ ਸਿੰਘ ਦੇ ਜੀਵਨ 'ਤੇ ਰੌਸ਼ਨੀ ਪਾਈ ਅਤੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਨੂੰ ਯਾਦ ਕੀਤਾ | ਇਸ ਤੋਂ ਇਲਾਵਾ ਡਾ. ਜਸਬੀਰ ਸਿੰਘ ਸਾਬਰ, ਡਾ. ਕੁਲਦੀਪ ਕੌਰ ਪਾਹਵਾ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਡਾ. ਭਾਤਬੀਰ ਕੌਰ ਸੰਧੂ, ਡਾ. ਤਰਨਜੀਤ ਸਿੰਘ, ਡਾ. ਕੁਲਵਿੰਦਰ ਸਿੰਘ, ਡਾ. ਤੇਜਿੰਦਰ ਸਿੰਘ ਨੇ ਭਾਈ ਵੀਰ ਸਿੰਘ ਦੇ ਅਧਿਆਤਮਿਕਤਾ ਅਤੇ ਉਨ੍ਹਾਂ ਵਲੋਂ ਸਿੱਖ ਕੌਮ ਦੀ ਆਰਥਿਕ, ਸਮਾਜਿਕ ਉੱਨਤੀ ਲਈ ਸਥਾਪਕ ਕੀਤੀਆਂ ਗਈਆਂ ਸੰਸਥਾਵਾਂ ਅਤੇ ਉਨ੍ਹਾਂ ਵਲੋਂ ਪੰਜਾਬੀ ਨੂੰ ਆਪਣੀਆਂ ਅਮਰ ਰਚਨਾਵਾਂ ਦੁਆਰਾ ਪ੍ਰਫੁੱਲਿਤ, ਕਰਨ, ਕੁਦਰਤ ਪ੍ਰਤੀ ਉਨ੍ਹਾਂ ਦੇ ਅਥਾਹ ਪ੍ਰੇਮ, ਉਨ੍ਹਾਂ ਵਲੋਂ ਪੰਜਾਬੀ ਸਾਹਿਤ ਵਿਚ ਪਾਏ ਗਏ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਯੋਗਦਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਤੋਂ ਇਲਾਵਾ 'ਖੇਤੀਬਾੜੀ ਅਤੇ ਜੈਵਿਕ ਖੇਤੀ ਦੀ ਮਹੱਤਤਾ' ਬਾਬਤ ਸੈਮੀਨਾਰ ਵਿਚ ਡਾ. ਇੰਦਰਜੀਤ ਕੌਰ ਮੁਖੀ ਭਗਤ ਪੂਰਨ ਸਿੰਘ ਪਿੰਗਲਵਾੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜਿਸ ਦੌਰਾਨ ਡਾ. ਇੰਦਰਜੀਤ ਕੌਰ, ਡਾ. ਰਾਜਬੀਰ ਸਿੰਘ ਪਿੰਗਲਵਾੜਾ, ਪ੍ਰੋ. ਰਜਿੰਦਰਪਾਲ ਸਿੰਘ ਅਤੇ ਪ੍ਰੋ. ਗੁਰਬਖ਼ਸ਼ ਸਿੰਘ ਖ਼ਾਲਸਾ ਕਾਲਜ ਨੇ ਜੈਵਿਕ ਖੇਤੀਬਾੜੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੇਸੀ ਖ਼ੁਰਾਕ ਅਤੇ ਨੈਤਿਕ ਸਿੱਖਿਆਵਾਂ 'ਤੇ ਜ਼ੋਰ ਦਿੰਦਿਆਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸਿਧਾਂਤ ਅਪਣਾਉਣ ਲਈ ਪ੍ਰੇਰਿਆ | ਡਾ. ਰਾਜਬੀਰ ਸਿੰਘ ਨੇ ਜੈਵਿਕ ਖੇਤੀ ਅਤੇ ਉਨ੍ਹਾਂ ਦੇ ਹੋਣ ਵਾਲੇ ਲਾਭਾਂ ਬਾਰੇ ਵਿਸਥਾਰ ਪੂਰਵਕ ਦੱਸਿਆ | ਇਸ ਸੈਮੀਨਾਰ ਵਿਚ ਕਨਵੀਨਰ ਦੀ ਭੂਮਿਕਾ ਹਰਜੀਤ ਸਿੰਘ ਤਰਨਤਾਰਨ ਅਤੇ ਰਜਿੰਦਰ ਸਿੰਘ ਮਰਵਾਹਾ ਨੇ ਨਿਭਾਈ | ਇਸ ਦੌਰਾਨ 'ਗੁਰਮਤਿ ਕੈਂਪਾਂ ਦਾ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਯੋਗਦਾਨ' ਵਿਸ਼ੇ 'ਤੇ ਕਰਵਾਏ ਸੈਮੀਨਾਰ ਵਿਚ ਪ੍ਰੋ. ਹਰੀ ਸਿੰਘ, ਬੀਬੀ ਕਿਰਨਜੀਤ ਕੌਰ, ਪਿ੍ੰ. ਇੰਦਰਜੀਤ ਸਿੰਘ ਗੋਗੋਆਣੀ, ਤੇਜਿੰਦਰ ਸਿੰਘ ਖ਼ਾਲਸਾ ਨੇ ਵਿਦਿਆਰਥੀ ਜੀਵਨ ਵਿਚ ਗੁਰਮਤਿ ਕੈਂਪਾਂ ਦੀ ਮਹੱਤਤਾ ਨੂੰ ਦੱਸਿਆ | ਇਸੇ ਤਰ੍ਹਾਂ 'ਔਰਤ ਸ਼ਸਕਤੀਕਰਨ ਅਤੇ ਸਿੱਖ ਧਰਮ ਵਿਚ ਔਰਤ ਦੀ ਭੂਮਿਕਾ' ਵਿਸ਼ੇ 'ਤੇ ਸੈਮੀਨਾਰ ਵਿਚ ਸ੍ਰੀਮਤੀ ਵਰਿੰਦਰ ਕੌਰ ਖੁਰਾਨਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਪਿ੍ੰ. ਕਿਰਨਜੋਤ ਕੌਰ ਧਾਮੀ, ਪਿ੍ੰ. ਸੁਖਬੀਰ ਕੌਰ ਮਾਹਲ, ਡਾ. ਹਰਬੰਸ ਕੌਰ ਸੱਗੂ ਅਤੇ ਡਾ. ਪ੍ਰਭਜੋਤ ਕੌਰ ਨੇ ਸਿੱਖ ਧਰਮ ਵਿਚ ਔਰਤਾਂ ਦੀ ਭੂਮਿਕਾ ਬਾਰੇ ਦੱਸਦਿਆਂ ਔਰਤਾਂ ਨੂੰ ਮਾਈ ਭਾਗੋ, ਮਾਤਾ ਗੁਜਰੀ, ਬੇਬੇ ਨਾਨਕੀ, ਬੀਬੀ ਭਾਨੀ ਜੀ, ਵਰਗੀਆਂ ਸ਼ਖ਼ਸੀਅਤਾਂ ਤੋਂ ਪ੍ਰੇਰਣਾ ਲੈਂਦਿਆਂ ਸਹਿਜ, ਸੰਤੋਖ ਅਤੇ ਮਿੱਠੇ ਬੋਲ, ਖਿਮਾ ਵਰਗੇ ਗੁਣਾਂ ਦਾ ਧਾਰਨੀ ਬਣਨ ਲਈ ਕਿਹਾ | ਇਸ ਸੈਮੀਨਾਰ ਵਿਚ ਔਰਤਾਂ ਦੇ ਸੰਵਿਧਾਨਕ ਹੱਕਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | 'ਚੰਗੇ ਸਮਾਜ ਦੀ ਸਿਰਜਨਾ ਲਈ ਪੰਜਾਬੀ ਪੱਤਰਕਾਰੀ ਨੂੰ ਚੁਣੌਤੀਆਂ ਅਤੇ ਹੱਲ' ਵਿਸ਼ੇ 'ਤੇ ਕਰਵਾਏ ਗਏ ਸੈਮੀਨਾਰ ਵਿਚ ਵਰਿੰਦਰ ਸਿੰਘ ਵਾਲੀਆ ਚੀਫ਼ ਐਡੀਟਰ ਪੰਜਾਬੀ ਜਾਗਰਣ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਇਸ ਦੌਰਾਨ ਜਸਬੀਰ ਸਿੰਘ ਪੱਟੀ, ਜਗਰੂਪ ਸਿੰਘ ਸੇਖੋਂ, ਜਗਮੋਹਨ ਸਿੰਘ ਨੇ ਪੱਤਰਕਾਰੀ ਵਿਸ਼ੇ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਧਾਰਮਿਕ ਅਧਿਆਪਕਾਂ ਵਲੋਂ 'ਧਾਰਮਿਕ ਅਤੇ ਨੈਤਿਕ ਵਿੱਦਿਆ ਦੀਆਂ ਵਿਧੀਆਂ ਤੇ ਪ੍ਰਸਾਰਨ' ਵਿਸ਼ੇ 'ਤੇ ਕਰਵਾਏ ਸੈਮੀਨਾਰ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਡਾ. ਪ੍ਰਭਜੀਤ ਸਿੰਘ, ਪਿ੍ੰ. ਰਵਿੰਦਰ ਸਿੰਘ, ਡਾ. ਬਲਦੇਵ ਸਿੰਘ ਨੇ ਸ਼ਿਰਕਤ ਕੀਤੀ | ਇਸ ਸੈਮੀਨਾਰ ਵਿਚ ਅਜੈਬ ਸਿੰਘ ਅਭਿਆਸੀ, ਬੀਬੀ ਪ੍ਰਭਜੋਤ ਕੌਰ, ਪ੍ਰੋ. ਸੂਬਾ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪਿ੍ੰ: ਜਸਵਿੰਦਰ ਕੌਰ ਮਾਹਲ, ਬੀਬੀ ਸੁਖਜੀਤ ਕੌਰ ਵਲੋਂ ਧਾਰਮਿਕ, ਨੈਤਿਕ ਅਤੇ ਗੁਰਮਤਿ ਸਿੱਖਿਆ ਵਿਚ ਪਰਿਵਾਰ ਅਤੇ ਸਮਾਜ ਦੇ ਯੋਗਦਾਨ 'ਤੇ ਚਾਨਣਾ ਪਾਇਆ ਗਿਆ | ਪ੍ਰਧਾਨ ਚੀਫ਼ ਖ਼ਾਲਸਾ ਦੀਵਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਬਾਂਗਾ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਅਤੇ ਕਾਨਫ਼ਰੰਸ ਸੁਆਗਤੀ ਕਮੇਟੀ ਦੇ ਚੇਅਰਮੈਨ ਸੰਤੋਖ ਸਿੰਘ ਸੇਠੀ, ਆਨਰੇਰੀ ਸਕੱਤਰ ਐਜੂਕੇਸ਼ਨਲ ਕਮੇਟੀ ਅਤੇ ਕਾਨਫ਼ਰੰਸ ਜਨਰਲ ਸਕੱਤਰ ਡਾ. ਸਰਬਜੀਤ ਸਿੰਘ ਛੀਨਾ, ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪਿ੍ੰਸ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ ਨੇ ਹਰ ਸੈਮੀਨਾਰ ਵਿਚ ਸ਼ਿਰਕਤ ਕੀਤੀ | ਜਿਸ ਦੌਰਾਨ ਪ੍ਰਧਾਨ ਡਾ. ਨਿੱਜਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿਚ ਕਿਤਾਬਾਂ ਨੂੰ ਪੜ੍ਹਨ ਲਈ ਰੁਚੀ ਵਧਾਉਣ, ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਹਰਿਆਵਲ ਵਧਾਉਣ, ਹਵਾ ਪਾਣੀ ਪ੍ਰਦੂਸ਼ਨ ਨੂੰ ਘਟਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਹਰ ਸੈਮੀਨਾਰ ਵਿਚ ਸੰਬੰਧਿਤ ਵਿਸ਼ੇ ਪ੍ਰਤੀ ਆਪਣੇ ਵਿਚਾਰ ਸਾਂਝੇ ਕੀਤੇ | ਇਸ ਉਪਰੰਤ ਸਬਜੈੱਕਟ ਕਮੇਟੀ ਦੀ ਮੀਟਿੰਗ ਹੋਈ ਜਿਸ ਦੌਰਾਨ ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਕਾਨਫ਼ਰੰਸ ਦੇ ਮਤਿਆਂ ਨੂੰ ਅੰਤਿਮ ਰੂਪ ਦਿੱਤਾ ਗਿਆ | ਦੇਰ ਸ਼ਾਮ ਪ੍ਰਸਿੱਧ ਨਾਟਕਕਾਰ ਕੇਵਲ ਧਾਲੀਵਾਲ ਵਲੋਂ ਨਿਰਦੇਸ਼ਤ ਹੇਠ ਰੌਸ਼ਨੀ ਅਤੇ ਆਵਾਜ਼ 'ਤੇ ਆਧਾਰਿਤ ਧਾਰਮਿਕ ਨਾਟਕ 'ਸੀਸ' ਸ੍ਰੀ ਗੁਰੂ ਤੇਗ਼ ਬਹਾਦੁਰ ਹਿੰਦ ਦੀ ਚਾਦਰ ਦਾ ਮੰਚਨ ਕੀਤਾ ਗਿਆ | ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਲੰਗਰ ਦੀ ਸੇਵਾ ਨਿਭਾਈ ਜਾ ਰਹੀ ਹੈ | ਇਸ ਮੌਕੇ ਹਰਜੀਤ ਸਿੰਘ ਤਰਨਤਾਰਨ, ਪ੍ਰੋ. ਵਰਿਆਮ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਪ੍ਰੋ. ਹਰੀ ਸਿੰਘ, ਨਵਤੇਜ ਸਿੰਘ ਨਾਰੰਗ, ਹਰਿੰਦਰਪਾਲ ਸਿੰਘ ਸੇਠੀ, ਹਰਵਿੰਦਰਪਾਲ ਸਿੰਘ ਚੁੱਗ ਆਦਿ ਵੱਡੀ ਗਿਣਤੀ ਵਿਚ ਮੈਂਬਰ ਸਾਹਿਬਾਨ, ਪਿ੍ੰਸੀਪਲ ਸਾਹਿਬਾਨ ਅਤੇ ਉੱਘੇ ਵਿਦਵਾਨ ਅਤੇ ਬੁੱਧੀਜੀਵੀ ਹਾਜ਼ਰ ਸਨ |

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ 15 ਦਸੰਬਰ ਤੋਂ 15 ਜਨਵਰੀ ਤੱਕ ਟੋਲ ਪਲਾਜ਼ੇ ਮੁਫ਼ਤ ਕਰਨ ਦਾ ਐਲਾਨ

ਅੰਮਿ੍ਤਸਰ, 4 ਦਸੰਬਰ (ਗਗਨਦੀਪ ਸ਼ਰਮਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਡਿਪਟੀ ਕਮਿਸ਼ਨਰ ਦਫ਼ਤਰਾਂ 'ਤੇ ਚੱਲ ਰਹੇ ਪੱਕੇ ਮੋਰਚੇ ਦੇ ਨੌਵੇਂ ਦਿਨ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸੂਬਾ ਆਗੂ ਗੁਰਬਚਨ ਸਿੰਘ ਨੇ ਪ੍ਰੈਸ ਕਾਨਫ਼ਰੰਸ ਕਰ ਕੇ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ

ਛੇਹਰਟਾ, 4 ਦਸੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਦੇ ਵਾਰਡ ਨੰ. 85 ਦੇ ਕਈ ਕਾਂਗਰਸੀ ਪਰਿਵਾਰ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 1 ਦੇ ਇੰਚਾਰਜ ਅਮਿਤ ਰਾਏ ਦੀ ਪ੍ਰੇਰਣਾ ਸਦਕਾ ਰਵਿੰਦਰ ਸੇਠੀ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ...

ਪੂਰੀ ਖ਼ਬਰ »

ਲਾਹੌਰ 'ਚ ਕ੍ਰਾਂਤੀਕਾਰੀਆਂ ਦਾ ਗੜ੍ਹ 'ਬ੍ਰੈਡਲੇ ਹਾਲ' ਹੋਇਆ ਕਬਜ਼ਾ ਮੁਕਤ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੇ ਲਾਹੌਰ ਦਾ ਬ੍ਰੈਡਲੇ ਹਾਲ ਜਿੱਥੇ ਸ਼ਹੀਦ ਭਗਤ ਸਿੰਘ, ਸੁਖਦੇਵ, ਭਗਵਤੀ ਚਰਨ ਵੋਹਰਾ, ਜੈ ਦੇਵ ਗੁਪਤਾ, ਰਾਮ ਕਿ੍ਸ਼ਨ ਅਤੇ ਯਸ਼ਪਾਲ ਸਮੇਤ ...

ਪੂਰੀ ਖ਼ਬਰ »

ਚੋਰੀ ਦੇ ਬੁਲਟ ਮੋਟਰਸਾਈਕਲ ਸਮੇਤ ਇਕ ਨੌਜਵਾਨ ਕਾਬੂ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਸਵੱਪਨ ਸ਼ਰਮਾ ਦੇ ਹੁਕਮਾ ਅਨੁਸਾਰ ਕ੍ਰਾਈਮ ਬ੍ਰਾਂਚ ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ...

ਪੂਰੀ ਖ਼ਬਰ »

ਡੱਬਰ ਪਿੰਡ ਦੀ ਮਹਿਲਾ ਸਰਪੰਚ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ 12 ਨੂੰ ਲਗਾਇਆ ਜਾਵੇਗਾ ਧਰਨਾ-ਸਰਵਣ ਸਿੰਘ ਗੱਬਰ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਸ਼ਵ ਵਾਲਮੀਕਿ ਆਦਿ ਧਰਮ ਸਮਾਜ ਸੰਗਠਨ ਦੇ ਅਜਨਾਲਾ ਸਥਿਤ ਦਫਤਰ ਵਿਖੇ ਅੱਜ ਸੂਬਾ ਕਨਵੀਨਰ ਸਰਵਣ ਸਿੰਘ ਗੱਬਰ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਹਲਕਾ ਅਜਨਾਲਾ ਨਾਲ ਸੰਬੰਧਿਤ ਕਈ ਪਿੰਡਾਂ ...

ਪੂਰੀ ਖ਼ਬਰ »

ਅਮਨਦੀਪ ਕੌਰ ਨੇ ਬਾਕਸਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ

ਛੇਹਰਟਾ, 4 ਦਸੰਬਰ (ਵਡਾਲੀ)-ਸਰਕਾਰੀ ਕੰਨਿਆ ਸਕੂਲ ਪੁਤਲੀਘਰ ਦੀ ਬਾਕਸਿੰਗ ਖਿਡਾਰਨ ਅਮਨਦੀਪ ਕੌਰ ਨੇ ਦਸ਼ਮੇਸ਼ ਮਾਰਸ਼ਲ ਆਰਟ ਅਕੈਡਮੀ ਆਨੰਦਪੁਰ ਸਾਹਿਬ ਵਿਖੇ ਹੋਈਆਂ ਪੰਜ ਦਿਨਾਂ 66ਵੀਂ ਬਾਕਸਿੰਗ ਸਕੂਲ ਗੇਮਸ ਅੰਡਰ 19 ਵਿਚ ਹਿੱਸਾ ਲੈਂਦੇ ਹੋਏ ਗੋਲਡ ਮੈਡਲ ਹਾਸਿਲ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰਜ਼ ਯੂਨੀਅਨ ਬਲਾਕ ਅਜਨਾਲਾ 1 ਤੇ 2 ਦੀ ਬਲਾਕ ਪੱਧਰੀ ਚੋਣ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਦੇ ਦਿੱਤੇ ਪ੍ਰੋਗਰਾਮ ਤਹਿਤ ਅੱਜ ਅਜਨਾਲਾ ਵਿਖੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ, ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਅਤੇ ਸੂਬਾ ਮੀਡੀਆ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਭਾਰਤ-ਪਾਕਿ ਸਰਹੱਦ 'ਤੇ ਸਥਿਤ ਬੀ. ਓ. ਪੀ. ਪੁਲ ਕੰਜ਼ਰੀ ਮੋਰਾਂ ਵਿਚ ਬੀ. ਐਸ. ਐਫ. ਨਾਲ ਗੁਜ਼ਾਰੀ ਰਾਤ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਨਿਤਿਆਨੰਦ ਰਾਏ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਬਾਰਡਰ ਅਬਜਰਵਰ ਪੋਸਟ ਪੁਲ ਕੰਜ਼ਰੀ ਮੋਰਾ ਵਿਖੇ ਬੀ. ਐਸ. ਐਫ. ਦੇ ਜਵਾਨਾਂ ਨਾਲ ਰਾਤ ਗੁਜ਼ਾਰੀ, ਰਾਤ ਦਾ ਭੋਜਨ ਛਕਿਆ ਅਤੇ ਬੀ. ਐਸ. ਐਫ. ...

ਪੂਰੀ ਖ਼ਬਰ »

ਮਾਰਿਆ ਗਿਆ ਅੱਤਵਾਦੀ ਕਮਾਂਡਰ ਮੁਹੰਮਦ ਨੂਰ ਉਰਫ਼ ਸਰਕਈ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਖ਼ਤਰਨਾਕ ਅੱਤਵਾਦੀ ਕਮਾਂਡਰ ਮੁਹੰਮਦ ਨੂਰ ਉਰਫ਼ ਸਰਕਈ ਨੂੰ ਮਾਰ ਦਿੱਤਾ ਹੈ | ਸਰਕਈ ਪਾਕਿ ਸੈਨਾ ਦੇ ਖ਼ਿਲਾਫ਼ ਕਈ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਸੀ | ਸੁਰੱਖਿਆ ਬਲਾਂ ਨੇ ਭਾਰੀ ...

ਪੂਰੀ ਖ਼ਬਰ »

ਸਕੂਲ ਬੱਸ ਹਾਦਸੇ 'ਚ ਵਿਦਿਆਰਥਣ ਸੀਰਤਪਾਲ ਕੌਰ ਤੇ ਡਰਾਈਵਰ ਦੀ ਹੋਈ ਮੌਤ ਮੰਦਭਾਗੀ ਘਟਨਾ- ਸੋਹਲ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਬੀਤੇ ਦਿਨੀਂ ਤਰਨ ਤਾਰਨ-ਗੋਇੰਦਵਾਲ ਸਾਹਿਬ ਰੋਡ 'ਤੇ ਪੈਂਦੇ ਪਿੰਡ ਵੇਈਪੂੲੀਂ ਦੇ ਨਜ਼ਦੀਕ ਬੱਜਰੀ ਨਾਲ ਭਰੇ ਟਰਾਲੇ ਵਲੋਂ ਇਕ ਸਕੂਲ ਬੱਸ ਨੂੰ ਟੱਕਰ ਮਾਰਨ 'ਤੇ ਹੋਏ ਭਿਆਨਕ ਹਾਦਸੇ ਵਿਚ ਸਕੂਲ ਬੱਸ ਦਾ ਡਰਾਈਵਰ ਰਣਧੀਰ ਸਿੰਘ ...

ਪੂਰੀ ਖ਼ਬਰ »

ਕੇਂਦਰੀ ਮੰਦਰ ਭਗਵਾਨ ਵਾਲਮੀਕਿ ਜੀ ਵਿਖੇ 'ਆਦਿ ਨਿਤਨੇਮ' ਦੇ ਪਾਠ ਕਰਵਾਏ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੇਂਦਰੀ ਮੰਦਰ ਭਗਵਾਨ ਵਾਲਮੀਕਿ ਕੋਰਟ ਰੋਡ ਪੱਟੀ ਵਿਖੇ ਪ੍ਰਧਾਨ ਸ਼ਕਤੀ ਸੰਧੂ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਜੀ ਦੇ 'ਆਦਿ ਨਿਤਨੇਮ' ਪਾਠ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਕਾ. ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ. ਐੱਸ. ਈ. ਬੀ. ਇੰਪਲਾਈਜ ਫੈੱਡਰੇਸ਼ਨ ਏਟਕ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਮਰਹੂਮ ਕਾ. ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀਂ ਜੋ ਹਰੇਕ ਸਾਲ ਦੀ ਤਰ੍ਹਾਂ 6 ਦਸੰਬਰ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਯੂਨੀਅਨ ਨੇ ਵਿਧਾਇਕ ਧੁੰਨ ਨੂੰ ਦਿੱਤਾ ਮੰਗ ਪੱਤਰ

ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵਲਟੋਹਾ ਵਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਹਲਕਾ ਖੇਮਕਰਨ ਤੋਂ 'ਆਪ' ਦੇ ਵਿਧਾਇਕ ਸਰਵਨ ਸਿੰਘ ਧੁੰਨ ਨੂੰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਵਿਦਿਆਰਥੀ ਰਾਜ ਪੱਧਰੀ ਖੇਡਾਂ 'ਚ ਛਾਏ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਪੰਜਾਬ ਪੱਧਰ ਦੇ ਟੂਰਨਾਮੈਂਟਾਂ ਵਿਚ ਛਾਏ ਰਹੇ ਅਤੇ ਇਨ੍ਹਾਂ ਬੱਚਿਆਂ ਨੇ ਵਾਲੀਬਾਲ ਅਤੇ ...

ਪੂਰੀ ਖ਼ਬਰ »

ਵਿਸ਼ਵ ਦਿਵਿਆਂਗ ਦਿਵਸ ਮੌਕੇ ਡਾ. ਹਰਜੋਤ ਸਿੰਘ ਨਿਊਰੋ ਸਾਇਕੈਟਰੀ ਕੇਂਦਰ ਵਿਖੇ ਨਸ਼ਾਖੋਰੀ ਤੇ ਮਾਨਸਿਕ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਅੱਜ ਡਾ. ਹਰਜੋਤ ਮੱਕੜ ਨਿਊਰੋ ਸਾਈਕੈਟਰੀ ਕੇਂਦਰ ਬਲਾਕ ਰਣਜੀਤ ਐਵੀਨਿਊ ਵਿਖੇ ਡਾਇਰੈਕਟਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਹੇਠ ਵਿਸ਼ਵ ਦਿਵਿਆਂਗ ਦਿਵਸ ਤੇ ਨਸ਼ਾਖੋਰੀ ਅਤੇ ਮਾਨਸਿਕ ਰੋਗਾਂ ਬਾਰੇ ਮੁਫ਼ਤ ਮੈਡੀਕਲ ਕੈਂਪ ...

ਪੂਰੀ ਖ਼ਬਰ »

ਜੀ. ਐਸ. ਟੀ. ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਜੀ. ਐਸ. ਟੀ. 'ਤੇ ਸੈਮੀਨਾਰ

ਅੰਮਿ੍੍ਰਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਜੀ. ਐਸ. ਟੀ. ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਪ੍ਰਧਾਨ ਐਡਵੋਕੇਟ ਰਣਜੀਤ ਸ਼ਰਮਾ ਦੀ ਅਗਵਾਈ 'ਚ ਜੀ. ਐਸ. ਟੀ. 'ਤੇ ਇਕ ਸੈਮੀਨਾਰ ਕਵਾਇਆ ਗਿਆ | ਸੈਮੀਨਾਰ 'ਚ ਦਿੱਲੀ ਤੋਂ ਆਏ ਮੁੱਖ ਬੁਲਾਰੇ ਸੀ. ਏ. ਅਰੁਣ ਛਾਜੜ ਨੇ ਸਾਰੇ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਭਾਰਤ-ਪਾਕਿ ਸਰਹੱਦ 'ਤੇ ਸਥਿਤ ਬੀ. ਓ. ਪੀ. ਪੁਲ ਕੰਜ਼ਰੀ ਮੋਰਾਂ ਵਿਚ ਬੀ. ਐਸ. ਐਫ. ਨਾਲ ਗੁਜ਼ਾਰੀ ਰਾਤ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਨਿਤਿਆਨੰਦ ਰਾਏ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਬਾਰਡਰ ਅਬਜਰਵਰ ਪੋਸਟ ਪੁਲ ਕੰਜ਼ਰੀ ਮੋਰਾ ਵਿਖੇ ਬੀ. ਐਸ. ਐਫ. ਦੇ ਜਵਾਨਾਂ ਨਾਲ ਰਾਤ ਗੁਜ਼ਾਰੀ, ਰਾਤ ਦਾ ਭੋਜਨ ਛਕਿਆ ਅਤੇ ਬੀ. ਐਸ. ਐਫ. ...

ਪੂਰੀ ਖ਼ਬਰ »

ਮਾਰਿਆ ਗਿਆ ਅੱਤਵਾਦੀ ਕਮਾਂਡਰ ਮੁਹੰਮਦ ਨੂਰ ਉਰਫ਼ ਸਰਕਈ

ਅੰਮਿ੍ਤਸਰ, 4 ਦਸੰਬਰ (ਸੁਰਿੰਦਰ ਕੋਛੜ)-ਪਾਕਿ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਖ਼ਤਰਨਾਕ ਅੱਤਵਾਦੀ ਕਮਾਂਡਰ ਮੁਹੰਮਦ ਨੂਰ ਉਰਫ਼ ਸਰਕਈ ਨੂੰ ਮਾਰ ਦਿੱਤਾ ਹੈ | ਸਰਕਈ ਪਾਕਿ ਸੈਨਾ ਦੇ ਖ਼ਿਲਾਫ਼ ਕਈ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਿਲ ਸੀ | ਸੁਰੱਖਿਆ ਬਲਾਂ ਨੇ ਭਾਰੀ ...

ਪੂਰੀ ਖ਼ਬਰ »

ਸਕੂਲ ਬੱਸ ਹਾਦਸੇ 'ਚ ਵਿਦਿਆਰਥਣ ਸੀਰਤਪਾਲ ਕੌਰ ਤੇ ਡਰਾਈਵਰ ਦੀ ਹੋਈ ਮੌਤ ਮੰਦਭਾਗੀ ਘਟਨਾ- ਸੋਹਲ

ਤਰਨ ਤਾਰਨ, 4 ਦਸੰਬਰ (ਪਰਮਜੀਤ ਜੋਸ਼ੀ)-ਬੀਤੇ ਦਿਨੀਂ ਤਰਨ ਤਾਰਨ-ਗੋਇੰਦਵਾਲ ਸਾਹਿਬ ਰੋਡ 'ਤੇ ਪੈਂਦੇ ਪਿੰਡ ਵੇਈਪੂੲੀਂ ਦੇ ਨਜ਼ਦੀਕ ਬੱਜਰੀ ਨਾਲ ਭਰੇ ਟਰਾਲੇ ਵਲੋਂ ਇਕ ਸਕੂਲ ਬੱਸ ਨੂੰ ਟੱਕਰ ਮਾਰਨ 'ਤੇ ਹੋਏ ਭਿਆਨਕ ਹਾਦਸੇ ਵਿਚ ਸਕੂਲ ਬੱਸ ਦਾ ਡਰਾਈਵਰ ਰਣਧੀਰ ਸਿੰਘ ...

ਪੂਰੀ ਖ਼ਬਰ »

ਕੇਂਦਰੀ ਮੰਦਰ ਭਗਵਾਨ ਵਾਲਮੀਕਿ ਜੀ ਵਿਖੇ 'ਆਦਿ ਨਿਤਨੇਮ' ਦੇ ਪਾਠ ਕਰਵਾਏ

ਪੱਟੀ, 4 ਦਸੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਕੇਂਦਰੀ ਮੰਦਰ ਭਗਵਾਨ ਵਾਲਮੀਕਿ ਕੋਰਟ ਰੋਡ ਪੱਟੀ ਵਿਖੇ ਪ੍ਰਧਾਨ ਸ਼ਕਤੀ ਸੰਧੂ ਦੀ ਪ੍ਰਧਾਨਗੀ ਹੇਠ ਭਗਵਾਨ ਵਾਲਮੀਕਿ ਜੀ ਦੇ 'ਆਦਿ ਨਿਤਨੇਮ' ਪਾਠ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੰਗਤਾਂ ਨੂੰ ...

ਪੂਰੀ ਖ਼ਬਰ »

ਕਾ. ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀ ਸਿਰਮੌਰ ਜਥੇਬੰਦੀ ਪੀ. ਐੱਸ. ਈ. ਬੀ. ਇੰਪਲਾਈਜ ਫੈੱਡਰੇਸ਼ਨ ਏਟਕ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਮਰਹੂਮ ਕਾ. ਭਗਵਾਨ ਸਿੰਘ ਅਣਖੀ ਦੀ 31ਵੀਂ ਬਰਸੀਂ ਜੋ ਹਰੇਕ ਸਾਲ ਦੀ ਤਰ੍ਹਾਂ 6 ਦਸੰਬਰ ਦਿਨ ਮੰਗਲਵਾਰ ਨੂੰ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਯੂਨੀਅਨ ਨੇ ਵਿਧਾਇਕ ਧੁੰਨ ਨੂੰ ਦਿੱਤਾ ਮੰਗ ਪੱਤਰ

ਖੇਮਕਰਨ, 4 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਵਲਟੋਹਾ ਵਲੋਂ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਹਲਕਾ ਖੇਮਕਰਨ ਤੋਂ 'ਆਪ' ਦੇ ਵਿਧਾਇਕ ਸਰਵਨ ਸਿੰਘ ਧੁੰਨ ਨੂੰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਵਿਦਿਆਰਥੀ ਰਾਜ ਪੱਧਰੀ ਖੇਡਾਂ 'ਚ ਛਾਏ

ਤਰਨ ਤਾਰਨ, 4 ਦਸੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਗੁਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੇ ਵਿਦਿਆਰਥੀ ਪੰਜਾਬ ਪੱਧਰ ਦੇ ਟੂਰਨਾਮੈਂਟਾਂ ਵਿਚ ਛਾਏ ਰਹੇ ਅਤੇ ਇਨ੍ਹਾਂ ਬੱਚਿਆਂ ਨੇ ਵਾਲੀਬਾਲ ਅਤੇ ...

ਪੂਰੀ ਖ਼ਬਰ »

ਵਿਸ਼ਵ ਦਿਵਿਆਂਗ ਦਿਵਸ ਮੌਕੇ ਡਾ. ਹਰਜੋਤ ਸਿੰਘ ਨਿਊਰੋ ਸਾਇਕੈਟਰੀ ਕੇਂਦਰ ਵਿਖੇ ਨਸ਼ਾਖੋਰੀ ਤੇ ਮਾਨਸਿਕ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ

ਅੰਮਿ੍ਤਸਰ, 4 ਦਸੰਬਰ (ਰੇਸ਼ਮ ਸਿੰਘ)-ਅੱਜ ਡਾ. ਹਰਜੋਤ ਮੱਕੜ ਨਿਊਰੋ ਸਾਈਕੈਟਰੀ ਕੇਂਦਰ ਬਲਾਕ ਰਣਜੀਤ ਐਵੀਨਿਊ ਵਿਖੇ ਡਾਇਰੈਕਟਰ ਡਾ. ਹਰਜੋਤ ਸਿੰਘ ਮੱਕੜ ਦੀ ਅਗਵਾਈ ਹੇਠ ਵਿਸ਼ਵ ਦਿਵਿਆਂਗ ਦਿਵਸ ਤੇ ਨਸ਼ਾਖੋਰੀ ਅਤੇ ਮਾਨਸਿਕ ਰੋਗਾਂ ਬਾਰੇ ਮੁਫ਼ਤ ਮੈਡੀਕਲ ਕੈਂਪ ...

ਪੂਰੀ ਖ਼ਬਰ »

ਜੀ. ਐਸ. ਟੀ. ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਜੀ. ਐਸ. ਟੀ. 'ਤੇ ਸੈਮੀਨਾਰ

ਅੰਮਿ੍੍ਰਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਜੀ. ਐਸ. ਟੀ. ਪੈ੍ਰਕਟੀਸ਼ਨਰ ਐਸੋਸੀਏਸ਼ਨ ਵਲੋਂ ਪ੍ਰਧਾਨ ਐਡਵੋਕੇਟ ਰਣਜੀਤ ਸ਼ਰਮਾ ਦੀ ਅਗਵਾਈ 'ਚ ਜੀ. ਐਸ. ਟੀ. 'ਤੇ ਇਕ ਸੈਮੀਨਾਰ ਕਵਾਇਆ ਗਿਆ | ਸੈਮੀਨਾਰ 'ਚ ਦਿੱਲੀ ਤੋਂ ਆਏ ਮੁੱਖ ਬੁਲਾਰੇ ਸੀ. ਏ. ਅਰੁਣ ਛਾਜੜ ਨੇ ਸਾਰੇ ...

ਪੂਰੀ ਖ਼ਬਰ »

-ਮਾਮਲਾ ਪਿੰਡ ਵਿਚਲਾ ਕਿਲ੍ਹਾ ਦੇ ਗੁਰਦੁਆਰਾ ਕਮੇਟੀ ਨੂੰ ਲੈ ਕੇ ਹੋਏ ਝਗੜੇ ਦਾ- ਘਰ 'ਤੇ ਹਮਲਾ ਕਰਨ ਦੇ ਦੋਸ਼ 'ਚ 12 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹਰਸਾ ਛੀਨਾ, 4 ਦਸੰਬਰ (ਕੜਿਆਲ)-ਪੁਲਿਸ ਥਾਣਾ ਰਾਜਾਸਾਂਸੀ ਤਹਿਤ ਪੈਂਦੀ ਪੁਲਿਸ ਚੌਕੀ ਕੁਕੜਾਂਵਾਲਾ ਅਧੀਨ ਪੈਂਦੇ ਪਿੰਡ ਵਿਚਲਾ ਕਿਲ੍ਹਾ ਦੇ ਇਕ ਧਾਰਮਿਕ ਸਥਾਨ ਨੂੰ ਲੈ ਕੇ ਹੋਏ ਝਗੜੇ ਵਿਚ ਪੁਲਿਸ ਵਲੋਂ ਕਾਰਵਾਈ ਕਰਦਿਆਂ 15-16 ਅਣਪਛਾਤੇ ਵਿਅਕਤੀਆਂ ਸਮੇਤ 25 ...

ਪੂਰੀ ਖ਼ਬਰ »

-ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਆਗੂਆਂ ਦੀ ਹੋਈ ਅਹਿਮ ਇਕੱਤਰਤਾ- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੇ ਵਿਰੋਧੀਆਂ ਨੂੰ ਸੋਚਣ ਲਈ ਕੀਤੀ ਮਜਬੂਰ- ਚੈਨਪੁਰੀਆ, ਢਿੱਲੋਂ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਆਪਣੀ ਦੂਰ-ਅੰਦੇਸ਼ੀ ਸੋਚ ਸਦਕਾ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਪਾਰਟੀਬਾਜ਼ੀ ਤੋਂ ...

ਪੂਰੀ ਖ਼ਬਰ »

ਪਿੰਡ ਰਾਣਾ ਕਾਲਾ ਵਿਖੇ ਸਰਕਾਰੀ ਸਕੂਲ ਦੀ ਇਮਾਰਤ ਦਾ ਈ. ਟੀ. ਓ. ਨੇ ਕੀਤਾ ਉਦਘਾਟਨ

ਟਾਂਗਰਾ, 4 ਦਸੰਬਰ (ਹਰਜਿੰਦਰ ਸਿੰਘ ਕਲੇਰ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਅਨੇਕਾਂ ...

ਪੂਰੀ ਖ਼ਬਰ »

ਨਿਪਸ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਬਾਬਾ ਬਕਾਲਾ ਸਾਹਿਬ, 4 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਿਊ ਇੰਡੀਅਨ ਪਬਲਿਕ ਸਕੂਲ ਨਿਪਸ ਬੁਤਾਲਾ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਸਕੂਲ ਕੈਂਪਸ ਵਿਖੇ ਕੀਤਾ ਗਿਆ | ਜਿਸ ਵਿਚ 100 ਦੇ ਕਰੀਬ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਸਠਿਆਲਾ 'ਚ ਪੁਲਿਸ ਵਲੋਂ ਪਿੰਡ ਦੇ ਪਤਵੰਤਿਆਂ ਨਾਲ ਨਸ਼ਿਆਂ ਖ਼ਿਲਾਫ਼ ਮੀਟਿੰਗ

ਸਠਿਆਲਾ, 4 ਦਸੰਬਰ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਂਕੀ ਸਠਿਆਲਾ ਦੇ ਇੰਚਾਰਜ ਤੇਜਿੰਦਰ ਸਿੰਘ ਨੇ ਪਿੰਡ ਦੇ ਮੁਹਤਬਰਾਂ ਨਾਲ ਪਿੰਡ ਵਿਚ ਵਿਕ ਰਹੇ ਨਸ਼ਿਆਂ ਖ਼ਿਲਾਫ਼ ਮੀਟਿੰਗ ਕੀਤੀ ਗਈ | ਇਸ ਮੌਕੇ 'ਆਪ' ਦੇ ਆਗੂ ਰਿਟਾ: ਐਸ. ਡੀ. ਓ. ਸਵਿੰਦਰ ਸਿੰਘ, ਬਲਾਕ ...

ਪੂਰੀ ਖ਼ਬਰ »

ਭੁਪਿੰਦਰ ਗਿਰੀ ਮਹਾਰਾਜ ਡੇਹਰੀਵਾਲਾ ਨੂੰ ਕੀਤਾ ਸਨਮਾਨਿਤ

ਤਰਸਿੱਕਾ, 4 ਦਸੰਬਰ (ਅਤਰ ਸਿੰਘ ਤਰਸਿੱਕਾ)-ਭਗਵਾਨ ਗਿਰੀ ਮੰਦਰ ਡੇਹਰੀਵਾਲਾ ਦੇ ਮੁੱਖ ਸੇਵਾਦਾਰ ਸ੍ਰੀ 1008 ਭਗਵਾਨ ਭੁਪਿੰਦਰ ਗਿਰੀ ਡੇਹਰੀਵਾਲ ਪ੍ਰਧਾਨ ਅਖਿਲ ਭਾਰਤੀ ਸਨਾਤਨ ਧਰਮ ਰਕਸ਼ਾ ਸੰਮਤੀ ਨੂੰ ਸੰਸਾਰ ਬੁੱਕ ਆਫ ਰਿਕਾਰਡ ਵਲੋਂ ਲੋਹ ਪੁਰਸ਼ ਸ: ਵਲਬ ਭਾਈ ਪਟੇਲ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਸੁਧਾਈ ਵਿਸ਼ੇਸ਼ ਮੁਹਿੰਮ ਸੰਬੰਧੀ ਦੋ ਰੋਜ਼ਾ ਕੈਂਪ ਲਗਾਇਆ

ਸਠਿਆਲਾ, 4 ਦਸੰਬਰ (ਸਫਰੀ)-ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਤੇ ਐਸ. ਡੀ. ਐਮ. ਬਾਬਾ ਬਕਾਲਾ ਦੀ ਨਿਗਰਾਨੀ ਹੇਠ ਵੋਟਰ ਸੂਚੀ ਦੀ ਸੁਧਾਈ ਵਿਸ਼ੇਸ਼ ਮੁਹਿੰਮ ਕੈਂਪ ਸਰਕਾਰੀ ਕੰਨਿਆ ਹਾਈ ਸਠਿਆਲਾ ਵਿਖੇ ਸੁਪਰਵਾਈਜ਼ਾਰ ...

ਪੂਰੀ ਖ਼ਬਰ »

ਆਜ਼ਾਦੀ ਸੰਗਰਾਮੀਏ ਕਾਮਰੇਡ ਦਲੀਪ ਸਿੰਘ ਟਪਿਆਲਾ ਦੀ ਬਰਸੀ 18 ਨੂੰ - ਡਾ: ਸਤਨਾਮ ਸਿੰਘ ਅਜਨਾਲਾ

ਅਜਨਾਲਾ, 4 ਦਸੰਬਰ (ਗੁਰਪ੍ਰ੍ਰੀਤ ਸਿੰਘ ਢਿੱਲੋਂ)-ਕਿਸਾਨ ਲਹਿਰ ਦੇ ਉਸਰੀਏ ਤੇ ਆਪਾ ਵਾਰੂ ਆਜ਼ਾਦੀ ਸੰਗਰਾਮੀਏ ਕਾਮਰੇਡ ਦਲੀਪ ਸਿੰਘ ਟਪਿਆਲਾ ਦੀ 30ਵੀਂ ਬਰਸੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ 18 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਰਸਰੀ ਸੁਧਾਈ ਸੰਬੰਧੀ ਪੋਲਿੰਗ ਸਟੇਸ਼ਨਾਂ 'ਤੇ ਲਗਾਏ ਵਿਸ਼ੇਸ਼ ਕੈਂਪ

ਅਜਨਾਲਾ, 4 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਪ੍ਰੋਗਰਾਮ ਤਹਿਤ ਐਸ. ਡੀ. ਐਮ-ਕਮ-ਚੋਣਕਾਰ ਅਫਸਰ ਰਾਜੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਦੇ 188 ਬੂਥਾਂ 'ਤੇ ਬੀ. ਐਲ. ਓਜ਼ ਵਲੋਂ ਸਰਸਰੀ ਸੁਧਾਈ ਯੋਗਤਾ 01. 01. 2023 ਦੇ ...

ਪੂਰੀ ਖ਼ਬਰ »

ਬੁਤਾਲਾ 'ਚ ਜੂਨੀਅਰ ਹਾਕੀ ਗੋਲਡ ਕੱਪ 8 ਤੋਂ

ਸਠਿਆਲਾ, 4 ਦਸੰਬਰ (ਸਫਰੀ)-ਬਾਬਾ ਪੱਲ੍ਹਾ ਸਪੋਰਟਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਬੁਤਾਲਾ ਵਲੋਂ 18ਵਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੂਨੀਅਰ ਹਾਕੀ ਗੋਲਡ ਕੱਪ 8 ਦਸੰਬਰ ਨੂੰ ਆਰੰਭ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਬੱਲ ਨੇ ...

ਪੂਰੀ ਖ਼ਬਰ »

ਇਕ ਰਾਗੀ ਦੀ ਅਸ਼ਲੀਲ ਵੀਡੀਓ ਹੋਈ ਵਾਇਰਲ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਇਕ ਰਾਗੀ ਦੀ ਅਸ਼ਲੀਲ ਵੀਡੀਓ ਸਾਹਮਣੇ ਆਉਣ 'ਤੇ ਉਸ ਦੇ ਖ਼ਿਲਾਫ਼ ਵਿਭਾਗੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਗਈ ਹੈ | ਇਸ ਸੰਬੰਧ ਵਿਚ ਮੈਨੇਜ਼ਰ ਸ੍ਰੀ ਦਰਬਾਰ ਸਾਹਿਬ ਸਤਨਾਮ ਸਿੰਘ ਮਾਂਗਾਸਰਾਏ ਨੇ ...

ਪੂਰੀ ਖ਼ਬਰ »

ਹਿੰਦੀ ਪ੍ਰਚਾਰ ਪਸਾਰ ਸੁਸਾਇਟੀ ਵਲੋਂ ਵਿਰਸਾ ਵਿਹਾਰ 'ਚ ਪ੍ਰੋਗਰਾਮ

ਅੰਮਿ੍ਤਸਰ, 4 ਦਸੰਬਰ (ਹਰਮਿੰਦਰ ਸਿੰਘ)-ਹਿੰਦੀ ਪ੍ਰਚਾਰ ਪਸਾਰ ਸੁਸਇਟੀ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਸਾਬਕਾ ਮੁੱਖੀ ਡਾ: ਵਿਨੋਦ ਕੁਮਾਰ ਤਨੇਜਾ ਵਲੋਂ ...

ਪੂਰੀ ਖ਼ਬਰ »

ਗੀਤਾ ਜੈਅੰਤੀ ਧੂਮਧਾਮ ਨਾਲ ਮਨਾਈ

ਅੰਮਿ੍ਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਚੌਕ ਪਾਸੀਆਂ ਸਥਿਤ ਜੈ ਕ੍ਰਿਸ਼ਨਿਆ ਮੰਦਰ ਵਿਖੇ ਗੀਤਾ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਇਸ ਮÏਕੇ ਸੰਗਤਾਂ ਵਲੋਂ ਅਖੰਡ ਗੀਤਾ ਦਾ ਪਾਠ ਕੀਤਾ ਗਿਆ | ਪੋ੍ਰਗਰਾਮ ਦੌਰਾਨ ਮੰਦਰ ਦੇ ਮੁੱਖ ਸੰਚਾਲਕ ਦਰਸ਼ਨਾਚਾਰਿਆ ...

ਪੂਰੀ ਖ਼ਬਰ »

ਪ੍ਰਜਾਪਿਤਾ ਬ੍ਰਹਮਾ ਕੁਮਾਰੀ ਦੇ ਅੰਮਿ੍ਤਸਰ ਸੇਵਾ ਕੇਂਦਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਅੰਮਿ੍ਤਸਰ, 4 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ)-ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਦੇ ਅੰਮਿ੍ਤਸਰ ਸੇਵਾ ਕੇਂਦਰ ਵਲੋਂ ਰਤਨ ਸਿੰਘ ਚÏਕ ਦੀ ਆਬਾਦੀ ਵਾਲੇ ਇਲਾਕੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਇਸ ਨੂੰ ਰੋਕਣ ਲਈ ਜਾਗਰੂਕਤਾ ...

ਪੂਰੀ ਖ਼ਬਰ »

ਫਲਾਈਓਵਰ ਨੂੰ ਪਿੱਲਰਾਂ 'ਤੇ ਆਧਾਰਿਤ ਬਣਵਾਉਣ ਲਈ ਧਰਨਾ ਜਾਰੀ

ਰਈਆ, 4 ਦਸੰਬਰ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਅਤੇ ਪੂਰੇ ਕਸਬੇ ਤੋਂ ਪਾਰ ਤੱਕ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ 14ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਅੱਜ ਹੋਏ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਸਟੇਟ ਰੋਡ ਸਾਈਕਲਿੰਗ ਚੈਂਪੀਅਨਸ਼ਿਪ ਅੰਮਿ੍ਤਸਰ ਵਿਖੇ ਕਰਵਾਈ

ਅਟਾਰੀ, 4 ਦਸੰਬਰ (ਗੁਰਦੀਪ ਸਿੰਘ ਅਟਾਰੀ)-ਪੰਜਾਬ ਸਟੇਟ ਰੋਡ ਸਾਈਕਲਿੰਗ ਚੈਂਪੀਅਨਸ਼ਿਪ-2022 ਅੰਮਿ੍ਤਸਰ ਵਿਖੇ ਕਰਵਾਈ ਗਈ | ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਪੰਜਾਬ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚੋਂ ਹੋਣਹਾਰ ਲੜਕੇ-ਲੜਕੀਆਂ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

14ਵੇਂ ਆਲ ਇੰਡੀਆ ਦਰਸ਼ਨ ਸਿੰਘ ਮੈਮੋਰੀਅਲ ਅੰਗਰੇਜ਼ੀ ਵਾਦ-ਵਿਵਾਦ ਮੁਕਾਬਲੇ 'ਚ ਡੀ. ਏ. ਵੀ. ਅੰਮਿ੍ਤਸਰ ਰਿਹਾ ਜੇਤੂ

ਜਲੰਧਰ, 4 ਦਸੰਬਰ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਵਿਖੇ 14ਵੀਂ ਆਲ ਇੰਡੀਆ ਦਰਸ਼ਨ ਸਿੰਘ ਮੈਮੋਰੀਅਲ ਅੰਗਰੇਜ਼ੀ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ 30 ਸਕੂਲਾਂ ਦੇ ਦੋ-ਦੋ ਵਿਦਿਆਰਥੀਆਂ ਨੇ ਹਿੱਸਾ ਲਿਆ | ਮੁਕਾਬਲੇ ਦਾ ...

ਪੂਰੀ ਖ਼ਬਰ »

ਭਾਜਪਾ ਵਲੋਂ ਕੈਪਟਨ ਅਮਰਿੰਦਰ, ਸੁਨੀਲ ਜਾਖੜ, ਸੋਢੀ ਤੇ ਕਾਲੀਆ ਨੂੰ ਨੁਮਾਇੰਦਗੀ ਦੇਣ ਦੇ ਫ਼ੈਸਲੇ ਦਾ ਸਵਾਗਤ-ਅਮਨਦੀਪ ਭੱਟੀ

ਬਿਆਸ, 4 ਦਸੰਬਰ (ਪਰਮਜੀਤ ਸਿੰਘ ਰੱਖੜਾ)-ਕੇਂਦਰੀ ਗ੍ਰਹਿ ਮੰਤਰਾਲਾ ਦੇ ਸਾਬਕਾ ਡੀ. ਐੱਸ. ਪੀ ਇਟੈਲੀਜੈਂਸ ਬਿਊਰੋ ਅਮਨਦੀਪ ਸਿੰਘ ਭੱਟੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਰਾਸ਼ਟਰੀ ਜਨਰਲ ...

ਪੂਰੀ ਖ਼ਬਰ »

ਮੁਢਲੀਆਂ ਸਹੂਲਤਾਂ ਨੂੰ ਤਰਸਿਆ ਦੋ ਵਿਧਾਨ ਸਭਾ ਹਲਕਿਆਂ ਦਾ ਸਾਂਝਾ ਬਲਾਕ ਹਰਸਾ ਛੀਨਾ

ਹਰਸ਼ਾ ਛੀਨਾ, 4 ਦਸੰਬਰ (ਕੜਿਆਲ)-ਅਜਨਾਲਾ-ਅੰਮਿ੍ਤਸਰ ਮੁੱਖ ਮਾਰਗ 'ਤੇ ਸਥਿਤ ਸਰਹੱਦੀ ਖੇਤਰ ਦੇ ਕਰੀਬ 50 ਪਿੰਡਾਂ ਦਾ ਕੇਂਦਰ ਬਿੰਦੂ ਅਤੇ ਦੋ ਵਿਧਾਨ ਸਭਾ ਹਲਕਿਆਂ ਦਾ ਸਾਂਝਾ ਬਲਾਕ ਅੱਡਾ ਕੁਕੜਾਂਵਾਲਾ ਸਮੇਂ ਦੀਆਂ ਸਰਕਾਰਾਂ ਦੀ ਨਰਾਜ਼ਗੀ ਦਾ ਪਾਤਰ ਬਣਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX