ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਚਾਰ ਜ਼ਿਲਿ੍ਹਆਂ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੀ ਸਾਂਝੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੀਟਿੰਗ ਵਿਚ ਪਾਸ ਮਤਿਆਂ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਦੇ ਆਧਾਰ 'ਤੇ ਅਤੇ ਸੀ-2+50 ਫ਼ੀਸਦੀ ਫ਼ਾਰਮੂਲੇ ਦੇ ਆਧਾਰ 'ਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਬਣਾਇਆ ਜਾਵੇ, ਲਖੀਮਪੁਰ ਖੀਰੀ ਕਾਂਡ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ਼ ਦਿੱਤਾ ਜਾਵੇ, ਜੇਲ੍ਹਾਂ ਵਿਚ ਬੰਦ ਬੇਦੋਸ਼ੇ ਕਿਸਾਨਾਂ ਨੂੰ ਬਾਹਰ ਕੱਢਿਆ ਜਾਵੇ, ਕਤਲ ਕਾਂਡ ਦੇ ਕਥਿਤ ਮੁੱਖ ਦੋਸ਼ੀ ਕੇਂਦਰੀ ਰਾਜ ਮੰਤਰੀ ਨੂੰ ਬਰਖਾਸਤ ਕਰਕੇ ਜੇਲ੍ਹ ਭੇਜਿਆ ਜਾਵੇ, ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ, ਕਿਸਾਨੀ ਸੰਘਰਸ਼ ਦੌਰਾਨ ਸਾਰੇ ਭਾਰਤ ਵਿਚ ਕਿਸਾਨਾਂ ਉਪਰ ਦਰਜ ਹੋਏ ਪਰਚੇ ਰੱਦ ਕੀਤੇ ਜਾਣ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਡਲਬਲਯੂ.ਟੀ.ਓ. ਵਿਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ ਉਤੇ ਦਬਾਅ ਬਣਾਇਆ ਜਾਵੇਗਾ | ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ ਅਤੇ ਮੋਰਚੇ ਦੀਆਂ ਹੋਰ ਰਹਿੰਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੰਗ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ | ਉਨ੍ਹਾਂ ਕਿਹਾ ਕਿ ਇਹ ਮੰਗਾਂ ਲਾਗੂ ਕਰਵਾਉਣ ਲਈ 11 ਦਸੰਬਰ ਨੂੰ ਸਿੰਘੂ ਬਾਰਡਰ ਵਿਖੇ ਜ਼ੋਰਦਾਰ ਅਵਾਜ਼ ਬੁਲੰਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨੀ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ 9 ਦਸੰਬਰ ਨੂੰ ਸਿੰਘੂ ਬਾਰਡਰ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਵੇਗਾ, ਜਿਸ ਦਾ ਭੋਗ 11 ਦਸੰਬਰ ਨੂੰ ਪਵੇਗਾ ਅਤੇ ਇਸ ਉਪਰੰਤ ਕਿਸਾਨ ਆਗੂ ਕੇਂਦਰ ਸਰਕਾਰ ਨੂੰ ਮੰਗਾਂ ਸਬੰਧੀ ਮੰਗ-ਪੱਤਰ ਭੇਜਣਗੇ | ਉਨ੍ਹਾਂ ਦੱਸਿਆ ਕਿ ਕਿਸਾਨਾਂ ਵਿਚ ਸਿੰਘੂ ਬਾਰਡਰ ਜਾਣ ਲਈ ਪੂਰਾ ਉਤਸ਼ਾਹ ਹੈ | ਇਸ ਮੌਕੇ ਚਾਰ ਜ਼ਿਲਿ੍ਹਆਂ ਦੇ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਬੋਹੜ ਸਿੰਘ ਰੁਪਈਆਂ ਵਾਲਾ, ਬੇਅੰਤ ਸਿੰਘ ਦੋਦਾ, ਨਿਰਮਲ ਸਿੰਘ ਜੱਸੇਆਣਾ, ਸੁਮੁੰਦ ਸਿੰਘ ਕੁੱਕਰੀਆਂ ਸਮੇਤ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਤੇ ਕਿਸਾਨ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ ¢ ਇਸੇ ਤਹਿਤ ਸ਼ਹਿਰ ਅੰਦਰ ਚÏਕਸੀ ਵਧਾਉਦਿਆਂ ਸ਼ਹਿਰ ਅੰਦਰ ਨਸ਼ਾ ਵੇਚਣ ਵਾਲਿਆਂ 'ਤੇ ਨਿਗ੍ਹਾ ਰੱਖੀ ਜਾ ਰਹੀ ਹੈ¢ ਸ਼ਪੈਸ਼ਲ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਸਰਕਾਰ ਨੂੰ ਤੁਰੰਤ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਦੀ ਵਜ੍ਹਾ ਕਰਕੇ ਬਹੁਤ ਮਨੁੱਖੀ ਜਾਨਾਂ ਹਾਦਸਿਆਂ 'ਚ ਅਜਾਂਈ ਚਲੀਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ਭਾਰਤੀ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐਸ.ਐਸ.) ਵਲੋਂ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਬੂੜਾ ਗੁੱਜਰ ਰੋਡ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਇਕੱਤਰੀਕਰਨ ਦੀ ਪ੍ਰਧਾਨਗੀ ਜ਼ਿਲ੍ਹਾ ਸੰਘ ਚਾਲਕ ...
ਮਲੋਟ, 4 ਦਸੰਬਰ (ਪਾਟਿਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਪਿੰਡ ਬਲੋਚ ਕੇਰਾ ਵਿਖੇ ਪ੍ਰਧਾਨ ਹਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਮਹਿਲ ਸਿੰਘ ਨੇ ਦੱਸਿਆ ਕਿ ਇਸ ਮੌਕੇ ਹੋਏ ਕਿਸਾਨਾਂ ਦੀ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐਚ.ਸੀ ਚੱਕ ਸ਼ੇਰੇ ਵਾਲਾ ਦੇ ਐਸ.ਐਮ.ਓ ਡਾ. ਜਤਿੰਦਰ ਪਾਲ ਸਿੰਘ ਦੀ ਅਗਵਾਈ 'ਚ ਸੀ.ਐਚ.ਸੀ ਵਿਖੇ ਵਿਸ਼ਵ ਏਡਜ਼ ਦਿਵਸ ਦੇ ਮÏਕੇ ਲੋਕਾਂ ਨੂੰ ਏਡਜ਼ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ 'ਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਖਾਸਕਰ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਆਏ ਦਿਨ ਵੇਖਣ ਨੂੰ ਮਿਲ ਰਹੀਆਂ ਹਨ | ਬੀਤੇ ਦਿਨੀਂ ਜਿੱਥੇ ਮੈਗਾ ਮਾਰਟ ਸਾਹਮਣਿਓ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਅੱਗ ਬੁਝਾਉਣ ਸਬੰਧੀ ਫ਼ਾਇਰ ਬਿ੍ਗੇਡ ਵਿਭਾਗ ਵਲੋਂ ਸਥਾਨਕ ਰਾਜਪਾਲ ਸਿਨੇਮਾ ਵਿਚ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ | ਇਸ ਦੌਰਾਨ ਫ਼ਾਇਰ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਅੱਗ ਬੁਝਾਉਣ ਸਬੰਧੀ ਮੁੱਢਲੇ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦੇਵਨ, ਗਿੱਦੜਬਾਹਾ ਦੇ ਬਲਾਕ ਪ੍ਰਧਾਨ ਇਕਬਾਲ ਸਿੰਘ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 6 ਤੋਂ 9 ਦਸੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਸਕੂਲਾਂ ਦੀਆਂ ਸੂਬਾ ਪੱਧਰੀ ਖੇਡਾਂ ...
ਮੰੰਡੀ ਬਰੀਵਾਲਾ, 4 ਦਸੰਬਰ (ਨਿਰਭੋਲ ਸਿੰਘ)-ਜਲੋਰ ਸਿੰਘ ਬਰਾੜ ਜਨਰਲ ਸਕੱਤਰ ਕਬੱਡੀ ਐਸੋਸੀਏਸਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਬ ਜੂਨੀਅਰ ਸਟੇਟ ਨੈਸ਼ਨਲ ਸਟਾਈਲ ਕਬੱਡੀ 10 ਦਸਬੰਰ ਨੂੰ ਜਲਾਲਾਬਾਦ ਵਿਚ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ...
ਮੰਡੀ ਬਰੀਵਾਲਾ, 4 ਦਸੰਬਰ (ਨਿਰਭੋਲ ਸਿੰਘ)-ਜਸ਼ਨਪ੍ਰੀਤ ਸਿੰਘ ਵੜਿੰਗ ਦੇ ਚਾਚੇ ਗੁਰਭਾਰਤ ਸਿੰਘ ਵੜਿੰਗ ਯੂਥ ਆਗੂ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਦੀ ਅਮਰੀਕਾ ਮਿਲਟਰੀ 'ਚ ਬਤੌਰ ਕੈਪਟਨ ਵਜੋਂ ਚੋਣ ਹੋਈ ਹੈ | ਜਸ਼ਨਪ੍ਰੀਤ ਸਿੰਘ ਵੜਿੰਗ ਦੀ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਕਰਵਾਇਆ ਗਿਆ | ਭਾਈ ...
ਮਲੋਟ, 4 ਦਸੰਬਰ (ਪਾਟਿਲ)-ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਲੈਕਚਰਾਰ ਅਤੇ ਐਡਵਰਡ ਗੰਜ ਕਮੇਟੀ ਦੇ ਸਕੱਤਰ ਰਾਜੀਵ ਬਾਵਾ ਦੀ ਭੈਣ ਗੀਤਾ ਧੂੜੀਆ ਪਤਨੀ ਸੰਜੀਵ ਧੂੜੀਆ ਨੂੰ ਸਿੱਖਿਆ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਬੈਸਟ ਟੀਚਰ ...
ਬਰਗਾੜੀ, 4 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਖੋ-ਖੋ ਦਾ ਕੌਮੀ ਪੱਧਰ ਦਾ ਟੂਰਨਾਮੈਂਟ ਮਹਾਂ ਰਾਸ਼ਟਰ ਦੇ ਸ਼ਹਿਰ ਉਸਮਾਨਾਬਾਦ ਵਿਖੇ ਹੋਇਆ, ਜਿਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਟੀਮਾਂ ਤੋਂ ਇਲਾਵਾ ਪੰਜਾਬ ਦੀ ਖੋ-ਖੋ ਟੀਮ ਨੇ ਭਾਗ ਲਿਆ | ਭਾਈ ...
ਬਾਜਾਖਾਨਾ, 4 ਦਸੰਬਰ (ਜੀਵਨ ਗਰਗ)-ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਸਹਿਕਾਰਤਾ ਵਿਭਾਗ ਗੁਰਪ੍ਰੀਤ ਸਿੰਘ ਮਲੂਕਾ ਨੇ ਬਰਗਾੜੀ ਦੇ ਸਫ਼ਲ ਕਿਸਾਨ ਅਮਰਜੀਤ ਸਿੰਘ ਢਿੱਲੋਂ ਅਤੇ ਸਮੂਹ ਢਿੱਲੋਂ ਪਰਿਵਾਰ ਨਾਲ ਉਨ੍ਹਾਂ ਮਾਤਾ ਮੁਖਤਿਆਰ ਕੌਰ ਦੀ ਮੌਤ 'ਤੇ ਦੁੱਖ ਸਾਂਝਾ ...
ਫ਼ਰੀਦਕੋਟ, 4 ਦਸੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਵਿਖੇ ਵਿਜ਼ਿਨ ਸਪਰਿੰਗ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦੌਰਾਨ 104 ਮਰੀਜ਼ਾਂ ਦਾ ਨਿਰੀਖਣ ਕੀਤਾ ...
ਬਾਜਾਖਾਨਾ, 4 ਦਸੰਬਰ (ਜੀਵਨ ਗਰਗ)-ਮਨਪ੍ਰੀਤ ਸਿੰਘ ਦੇ ਜ਼ਿਲ਼੍ਹਾ ਸਿੱਖਿਆ ਅਫ਼ਸਰ (ਸੈਕੰ) ਬਣ ਕੇ ਪਹਿਲੀ ਵਾਰ ਬਾਜਾਖਾਨਾ ਪਹੁੰਚਣ 'ਤੇ ਇਲਾਕਾ ਨਿਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸੇਵਾ-ਮੁਕਤ ਅਧਿਆਪਕ ਨਛੱਤਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਨੇ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀਆਂ ਅੰਡਰ 14 ਸਾਲ, ਅੰਡਰ 16 ਸਾਲ, ਅੰਡਰ 20 ਸਾਲ ਅਤੇ ਮੁੰਡਿਆਂ ਤੇ ਕੁੜੀਆਂ ਦੀਆਂ ਓਪਨ ਖੇਡਾਂ 12 ਤੇ 13 ਦਸੰਬਰ ਨੂੰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਰਹੀਆਂ ਹਨ | ਜ਼ਿਲ੍ਹਾ ...
ਲੰਬੀ, 4 ਦਸੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡ ਫ਼ਤਿਹਪੁਰ ਮਨੀਆਂ ਵਿਖੇ ਪੀਣ ਵਾਲੀ ਪਾਣੀ ਦੀ ਸਮੱਸਿਆਂ ਨੂੰ ਮਹਿਸੂਸ ਕਰਦਿਆਂ ਐਫ.ਐਮ.ਸੀ. ਇੰਡੀਆ ਪ੍ਰਾਇਵੇਟ ਲਿਮ. ਕੰਪਨੀ ਵਲੋਂ ਪਿੰਡ ਨੂੰ ਇਕ ਆਟੋਮੈਟਿਕ ਨਵੀ ਤਕਨੀਕ ਵਾਲਾ ਆਰ.ਓ. ਪਲਾਂਟ ਭੇਟ ਕੀਤਾ ਗਿਆ | ਇਸ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਧੁਰ ਕਿ੍ਸ਼ਨ ਮੰਡਲ ਵਲੋਂ ਸਥਾਨਕ ਐਸ.ਐਸ.ਡੀ. ਕਮਿਊਨਿਟੀ ਸੈਂਟਰ ਵਿਖੇ ਸੱਤ ਰੋਜ਼ਾ ਸ੍ਰੀਮਦ ਭਾਗਵਤ ਕਥਾ ਦੇ ਤੀਜੇ ਦਿਨ ਸ੍ਰੀ ਧਾਮ ਵਰਿੰਦਾਵਨ ਤੋਂ ਆਏ ਸ੍ਰੀ ਸਵਾਮੀ ਰਜਨੀਸ਼ਾਨੰਦ ਮਹਾਰਾਜ ਨੇ ਵਿਧੁਰ ਉਦਵ ਸੰਵਾਦ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ: ਡਾਕਟਰ ਐਸ.ਪੀ. ਸਿੰਘ ਉਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ...
ਰੁਪਾਣਾ, 4 ਦਸੰਬਰ (ਜਗਜੀਤ ਸਿੰਘ)-ਪਿਛਲੇ ਦਿਨੀਂ 66ਵੀਆਂ ਸਟੇਟ ਪੱਧਰੀ ਲੜਕੀਆਂ ਦੇ ਅੰਡਰ-17 ਅੰਡਰ-19 ਦੇ ਲਿਫ਼ਟਿੰਗ ਮੁਕਾਬਲੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ | ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੀਆਂ ਖਿਡਾਰਨਾਂ ਨੇ ਭਾਗ ਲਿਆ ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੀ.ਡਬਲਯੂ ਡੀ. ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਮੁਖਤਿਆਰ ਸਿੰਘ ਬੇਦੀ, ਵਿੱਤ ਸਕੱਤਰ ਹਰਭਜਨ ਸਿੰਘ ...
ਅਜੀਤਵਾਲ, 4 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ, ਜ਼ਿਲ੍ਹਾ, ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਖੇਡਾਂ ਵਿਚ ਹੁਣ ਨੌਜਵਾਨ ਆਪਣਾ ਭਵਿੱਖ ਬਣਾ ਕੇ ...
ਕੋਟਕਪੂਰਾ/ਪੰਜਗਰਾਈਾ ਕਲਾਂ, 4 ਦਸੰਬਰ (ਮੋਹਰ ਸਿੰਘ ਗਿੱਲ, ਕੁਲਦੀਪ ਸਿੰਘ ਗੋਂਦਾਰਾ)-ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਨੰਗਲ ਵਿਖੇ ਮੁੱਖ ਸੇਵਾਦਾਰ ਭਾਈ ਬਲਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਪ੍ਰਕਾਸ਼ ਕੀਤੇ 146 ...
ਸ੍ਰੀ ਮੁਕਤਸਰ ਸਾਹਿਬ, 4 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜੋ ਆਮ ਆਦਮੀ ਪਾਰਟੀ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਵਲੋਂ ਆਪਣੇ ਹੱਕਾਂ ਦੀ ਮੰਗ ਕਰ ਰਹੀਆਂ ਮਜ਼ਦੂਰ ਜਥੇਬੰਦੀਆਂ ਉੱਪਰ ਤਸ਼ੱਦਤ ਢਾਇਆ ਗਿਆ ਹੈ | ਬਸਪਾ ਸਾਫ਼ ਸ਼ਬਦਾਂ ਵਿਚ ਇਸ ਦੀ ਨਿੰਦਿਆ ਕਰਦੀ ਹੈ¢ ...
ਗਿੱਦੜਬਾਹਾ, 4 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦਾ ਬਲਾਕ ਪੱਧਰੀ ਚੋਣ ਇਜਲਾਸ ਸਥਾਨਕ ਕਾਮਰੇਡ ਚਿਰੰਜੀ ਲਾਲ ਯਾਦਗਾਰੀ ਪਾਰਕ ਵਿਚ ਫ਼ਰੰਟ ਦੇ ਜ਼ਿਲ੍ਹਾ ਸਕੱਤਰ ਤੇ ਚੋਣ ਆਬਜ਼ਰਵਰ ਸੁਰਿੰਦਰ ਸੇਤੀਆ ਦੀ ਨਿਗਰਾਨੀ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਐਫ.ਸੀ.ਆਈ. ਗੁਦਾਮ, ਲਾਜਪਤ ਨਗਰ ਫ਼ਰੀਦਕੋਟ ਰੋਡ ਕੋਟਕਪੂਰਾ ਵਿਖੇ ਸੜਕ 'ਤੇ ਖੇਡ ਰਹੀ ਇਕ ਡੇਢ ਸਾਲਾਂ ਦੀ ਪਗਲੀ ਨਾਂਅ ਦੀ ਲੜਕੀ ਦੀ ਫ਼ਰੀਦਕੋਟ ਵਾਲੇ ਪਾਸਿਓਾ ਆ ਰਹੀ ਇਕ ਕਾਰ ਹੇਠ ਅਚਾਨਕ ਆ ਜਾਣ ਕਾਰਨ ਮੌਤ ਹੋ ਗਈ | ਪ੍ਰਾਪਤ ...
ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਯੋਗ ਮਾਤਾ ਕਰਤਾਰ ਕੌਰ (ਸੇਵਾ ਮੁਕਤ ਸੁਪਰਡੈਂਟ ਸਿੱਖਿਆ ਵਿਭਾਗ) ਦੀ ਬੀਤੇ ਦਿਨੀਂ ਮੌਤ ਹੋ ਗਈ | ਇਸ ਦੁੱਖ ਦੀ ਘੜੀ 'ਚ ਗੁਰਬਿੰਦਰ ਸਿੰਘ ...
ਸਾਦਿਕ, 4 ਦਸੰਬਰ (ਗੁਰਭੇਜ ਸਿੰਘ ਚੌਹਾਨ)-ਬਲਾਕ ਅਧੀਨ ਵੱਖ-ਵੱਖ ਪਿੰਡਾਂ ਦੀਆਂ ਸਲੱਮ ਬਸਤੀਆਂ, ਭੱਠ-ਪਥੇਰਾਂ, ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ 'ਚ ਪੀ.ਐਚ.ਸੀ. ਜੰਡ ਸਾਹਿਬ ਅਧੀਨ ਸਬ-ਸੈਂਟਰ ਸਟਾਫ਼ ਵਲੋਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਲਈ ਵਿਸ਼ੇਸ਼ ...
ਸਾਦਿਕ, 4 ਦਸੰਬਰ (ਗੁਰਭੇਜ ਸਿੰਘ ਚੌਹਾਨ)-ਐਮ.ਐਸ.ਐਮ.ਐਸ. ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ, ਨਵਯੁੱਗ ਪਬਲਿਕ ਸਕੂਲ ਪਿੰਡੀ ਬਲੋਚਾਂ, ਸਰਕਾਰੀ ਪ੍ਰਾਇਮਰੀ ਸਕੂਲ ਡੋਡ, ਅਕਾਲ ਅਕੈਡਮੀ ਜੰਡ ਸਾਹਿਬ, ਡਿਵਾਈਨ ਮਾਤਾ ਗੁਜਰੀ ਪਬਲਿਕ ਸਕੂਲ ਸਾਦਿਕ, ਤਾਜ ਪਬਲਿਕ ਸਕੂਲ ਜੰਡ ...
ਕੋਟਕਪੂਰਾ, 4 ਦਸੰਬਰ (ਮੋਹਰ ਸਿੰਘ ਗਿੱਲ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਆਫ਼ ਫ਼ਰੀਦਕੋਟ ਦੀ ਅਗਵਾਈ ਹੇਠ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਵਿਖੇ ਕਰਵਾਈ ਜਾ ਰਹੀ ਤਿੰਨ ...
ਬਰਗਾੜੀ, 4 ਦਸੰਬਰ (ਲਖਵਿੰਦਰ ਸ਼ਰਮਾ)-ਸਾਬਕਾ ਚੇਅਰਮੈਨ ਜਗਵਿੰਦਰ ਸਿੰਘ ਔਲਖ, ਯਾਦਵਿੰਦਰ ਸਿੰਘ ਔਲਖ, ਸੁਰਜੀਤ ਸਿੰਘ ਔਲਖ, ਸਵ. ਬਲਵਿੰਦਰ ਸਿੰਘ ਔਲਖ, ਸਵ. ਤੇਜਵਿੰਦਰ ਸਿੰਘ ਔਲਖ ਦੇ ਭਰਾ, ਪੰਜਾਬ ਪੁਲਿਸ ਦੇ ਆਈ.ਜੀ ਜਤਿੰਦਰ ਸਿੰਘ ਔਲਖ ਦੇ ਤਾਇਆ ਜੀ, ਦਵਿੰਦਰਪਾਲ ਸਿੰਘ ...
ਬਾਜਾਖਾਨਾ, 4 ਦਸੰਬਰ (ਜੀਵਨ ਗਰਗ)-ਵਿਧਾਨ ਸਭਾ ਹਲਕਾ ਜੈਤੋਂ ਦੇ ਵਿਧਾਇਕ ਅਮੋਲਕ ਸਿੰਘ ਨੂੰ ਉਸ ਵੇਲੇ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਕਰਤਾਰ ਕੌਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 7 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX