ਤਾਜਾ ਖ਼ਬਰਾਂ


ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  12 minutes ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  42 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 2 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 5 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 6 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 6 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 6 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 6 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 7 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਹੁਸ਼ਿਆਰਪੁਰ / ਮੁਕੇਰੀਆਂ

ਨੰਗਲ ਬਿਹਾਲਾਂ ਦੇ ਸਰਪੰਚ ਖ਼ਿਲਾਫ਼ ਸ਼ਿਕਾਇਤ ਦੀ ਜਾਂਚ ਦੌਰਾਨ ਸਰਪੰਚ ਸਮਰਥਕਾਂ ਵਲੋਂ ਚੱਕਾ ਜਾਮ

ਨੰਗਲ ਬਿਹਾਲਾਂ, 5 ਦਸੰਬਰ (ਵਿਨੋਦ ਮਹਾਜਨ)- ਅੱਜ ਡੀ. ਡੀ. ਪੀ. ਓ. ਹੁਸ਼ਿਆਰਪੁਰ ਨੀਰਜ ਕੁਮਾਰ ਅਤੇ ਸਬੰਧਿਤ ਅਮਲੇ ਵਲੋਂ ਪਿੰਡ ਨੰਗਲ ਬਿਹਾਲਾਂ ਦਾ ਸਰਕਾਰੀ ਦੌਰਾ ਕੀਤਾ | ਬੀਤੇ ਦਿਨੀਂ ਨੰਗਲ ਬਿਹਾਲਾਂ ਦੇ ਸਰਪੰਚ ਪ੍ਰਦੀਪ ਕੁਮਾਰ ਵਿਕੀ ਦੇ ਵਿਰੁੱਧ ਗਰਾਂਟਾਂ ਦੀ ਕਥਿਤ ਗੜਬੜੀ ਅਤੇ ਘਪਲੇਬਾਜ਼ੀ ਨੂੰ ਲੈ ਕੇ ਪਿੰਡ ਦੇ ਕੁੱਝ ਲੋਕਾਂ ਵਲੋਂ ਆਰ. ਟੀ. ਆਈ. ਦੇ ਅਧੀਨ ਜਾਣਕਾਰੀਆਂ ਲੈ ਕੇ ਬੀ. ਡੀ. ਪੀ. ਓ. ਹਾਜੀਪੁਰ, ਡੀ. ਡੀ. ਪੀ. ਓ. ਹੁਸ਼ਿਆਰਪੁਰ, ਪੰਚਾਇਤ ਮੰਤਰੀ ਪੰਜਾਬ ਧਾਲੀਵਾਲ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ | ਇਸ ਮਸਲੇ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਚਾਇਤ ਮੰਤਰੀ ਧਾਲੀਵਾਲ ਨੇ ਉੱਚ ਅਧਿਕਾਰੀਆਂ ਨੂੰ ਜਾਂਚ ਦੇ ਹੁਕਮ ਦਿੱਤੇ | ਪਿੰਡ ਦੀ ਪੰਚਾਇਤ ਤੇ ਸਰਪੰਚ ਸਮਰਥਕਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਤਾਂ ਉਹ ਪਿੰਡ ਦੇ ਵਿਸ਼ਵਕਰਮਾ ਮੰਦਰ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋ ਗਏ | ਇਸ ਮੌਕੇ ਡੀ. ਡੀ. ਪੀ. ਓ. ਹੁਸ਼ਿਆਰਪੁਰ ਨੀਰਜ ਕੁਮਾਰ, ਅਵਤਾਰ ਸਿੰਘ ਐਕਸੀਅਨ, ਬੀ. ਡੀ. ਪੀ. ਓ. ਹਾਜੀਪੁਰ ਮਹੇਸ਼ ਕੁਮਾਰ, ਐਸ. ਕੇ. ਸਿੰਗਲਾ ਐਸ. ਡੀ. ਓ. ਪੰਚਾਇਤੀ ਰਾਜ ਹਾਜੀਪੁਰ, ਨੀਨਾ ਕੁਮਾਰੀ, ਜੀ. ਆਰ. ਐਸ. ਰਕੇਸ਼ ਕੁਮਾਰ, ਪਟਵਾਰੀ ਅਜੀਤ ਸਿੰਘ, ਜੇ. ਈ. ਜਤਿੰਦਰ ਕੁਮਾਰ, ਟੀ. ਏ. ਸੁਨੀਲ ਸ਼ਰਮਾ, ਪੰਚਾਇਤ ਸੈਕਟਰੀ ਯੋਗਾ ਸਿੰਘ ਤੇ ਵਿਸ਼ੇਸ਼ ਤੌਰ 'ਤੇ ਆਪਣੀ ਪੁਲਿਸ ਪਾਰਟੀ ਸਮੇਤ ਥਾਣਾ ਹਾਜੀਪੁਰ ਮੁਖੀ ਅਮਰਜੀਤ ਕੌਰ ਹਾਜ਼ਰ ਸਨ | ਸ਼ਿਕਾਇਤਕਰਤਾ ਧਿਰ ਤੇ ਸਰਪੰਚ ਸਮਰਥਕਾਂ ਦੀ ਹਾਜ਼ਰੀ ਵਿਚ ਸਬੰਧਿਤ ਅਧਿਕਾਰੀਆਂ ਨੇ ਦੋਵਾਂ ਪਾਰਟੀਆਂ ਨੂੰ ਹੁਸ਼ਿਆਰਪੁਰ ਹਾਜ਼ਰ ਹੋ ਕੇ ਆਪਣੀ ਗੱਲ ਰੱਖਣ ਲਈ ਕਿਹਾ | ਇਨ੍ਹਾਂ ਕਹਿ ਕੇ ਉਕਤ ਅਧਿਕਾਰੀ ਵਾਪਸ ਚਲੇ ਗਏ | ਇਸ ਸਭ ਨੂੰ ਦੇਖਦੇ ਹੋਏ ਸਰਪੰਚ ਸਮਰਥਕ ਜਿਨ੍ਹਾਂ ਵਿਚ ਔਰਤਾਂ ਬਹੁ-ਗਿਣਤੀ ਵਿਚ ਸ਼ਾਮਿਲ ਸਨ, ਨੇ ਸਰਪੰਚ ਦੇ ਹੱਕ ਵਿਚ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ | ਮੌਕੇ 'ਤੇ ਹਾਜ਼ਰ ਸਰਪੰਚ ਸਮਰਥਕਾਂ ਨੇ ਅਧਿਕਾਰੀਆਂ ਵਲੋਂ ਮੌਕੇ 'ਤੇ ਜਾਂਚ ਨਾ ਕੀਤੇ ਜਾਣ ਦੇ ਵਿਰੁੱਧ ਦਸੂਹਾ ਹਾਜੀਪੁਰ ਸੜਕ 'ਤੇ ਜਾਮ ਲਗਾ ਦਿੱਤਾ | ਲੋਕਾਂ ਦਾ ਕਹਿਣਾ ਸੀ ਕਿ ਸਰਪੰਚ ਵਿਰੁੱਧ ਸਾਰੀਆਂ ਸ਼ਿਕਾਇਤਾਂ ਝੂਠੀਆਂ ਹਨ | ਸਰਪੰਚ ਵਲੋਂ ਪਿੰਡ ਵਿਚ ਵੱਡੇ ਪੱਧਰ 'ਤੇ ਕਰਵਾਏ ਵਿਕਾਸ ਕਾਰਜ ਮੂੰਹੋਂ ਬੋਲਦੇ ਹਨ ਤੇ ਇਸ ਸਬੰਧੀ ਜਾਂਚ ਉਨ੍ਹਾਂ ਸਾਹਮਣੇ ਕੀਤੀ ਜਾਵੇ | ਸੜਕ ਜਾਮ ਦੀ ਖ਼ਬਰ ਸੁਣਦਿਆਂ ਹੀ ਡੀ. ਐਸ. ਪੀ. ਰਵਿੰਦਰ ਸਿੰਘ ਪੁਲਿਸ ਫੋਰਸ ਲੈ ਕੇ ਤੁਰੰਤ ਜਾਮ ਵਾਲੀ ਜਗ੍ਹਾ 'ਤੇ ਪੁੱਜੇ | ਉਨ੍ਹਾਂ ਨੇ ਲੋਕਾਂ ਦੀ ਗੱਲ ਸੁਣਦੇ ਹੋਏ ਤੁਰੰਤ ਡੀ. ਡੀ. ਪੀ. ਓ. ਹੁਸ਼ਿਆਰਪੁਰ ਤੇ ਬਾਕੀ ਅਧਿਕਾਰੀਆਂ ਨੂੰ ਵਾਪਸ ਬੁਲਾ ਕੇ ਦੁਬਾਰਾ ਵਿਸ਼ਵਕਰਮਾ ਮੰਦਰ ਪਹੰੁਚ ਕੇ ਸਰਪੰਚ ਸਮਰਥਕਾਂ ਦੀ ਗੱਲ ਸੁਣਨ ਲਈ ਕਿਹਾ ਅਤੇ ਜਾਮ ਖੁਲ੍ਹਵਾਇਆ | ਡੀ. ਡੀ. ਪੀ. ਓ. ਹੁਸ਼ਿਆਰਪੁਰ ਅਤੇ ਸਾਰੇ ਅਧਿਕਾਰੀ ਦੁਬਾਰਾ ਵਿਸ਼ਵਕਰਮਾ ਮੰਦਰ ਪੁੱਜੇ ਅਤੇ ਸਰਪੰਚ ਸਮਰਥਕਾਂ ਨੂੰ ਇਹ ਭਰੋਸਾ ਦੇ ਕੇ ਆਪਣੀ ਜਾਨ ਛਡਾਈ ਕਿ ਉਹ ਇਸ ਮਾਮਲੇ ਦੀ ਬਿਨ੍ਹਾਂ ਕਿਸੇ ਦਬਾਅ ਤੋਂ ਨਿਰਪੱਖ ਜਾਂਚ ਕਰਨਗੇ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ. ਦਫ਼ਤਰ ਸਾਹਮਣੇ ਲਗਾਇਆ ਧਰਨਾ 10ਵੇਂ ਦਿਨ 'ਚ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਹੁਸ਼ਿਆਰਪੁਰ ਸਾਹਮਣੇ ਲਗਾਇਆ ਰੋਸ ਧਰਨਾ 10ਵੇਂ ਦਿਨ ਵੀ ਜਾਰੀ ਰਿਹਾ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਨਵ-ਨਿਯੁਕਤ ਸੂਬਾ ਪ੍ਰਧਾਨ ਮਹਿਲਾ ਮੋਰਚਾ ਭਾਜਪਾ ਮੀਨੂੰ ਸੇਠੀ ਦਾ ਸਨਮਾਨ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਮਹਿਲਾ ਮੋਰਚਾ ਮੀਨੂੰ ਸੇਠੀ ਨੂੰ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ 'ਚ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭਾਜਪਾ ਨਿਪੁੰਨ ਸ਼ਰਮਾ, ਜ਼ਿਲ੍ਹਾ ਮਹਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਦਿਵਸ ਮਨਾਉਣ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ - ਭੁੱਲਰ

ਦਸੂਹਾ, 5 ਦਸੰਬਰ (ਭੁੱਲਰ)- ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਦਸੂਹਾ ਵਿਖੇ ਪੈਨਸ਼ਨਰਜ਼ ਦਿਵਸ 10 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਤਹਿਸੀਲ ਪ੍ਰਧਾਨ ਬਲਬੀਰ ਸਿੰਘ ਭੁੱਲਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿੱਜੀ ਬੱਸ ਚਾਲਕ ਨੇ ਪੱਤਰਕਾਰ ਦੀ ਲਈ ਜਾਨ

ਹਾਜੀਪੁਰ, 5 ਦਸੰਬਰ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)- ਬੀਤੇ ਦਿਨੀਂ ਅੱਡਾ ਭੱਲੋਵਾਲ ਦੇ ਕੋਲ ਨਿੱਜੀ ਬੱਸ ਦੇ ਡਰਾਈਵਰ ਦੀ ਅਣਗਹਿਲੀ ਕਾਰਨ ਹਾਜੀਪੁਰ ਦੇ ਪੱਤਰਕਾਰ ਜਤਿੰਦਰ ਡਾਹਡਾ ਦੀ ਜਾਨ ਚਲੀ ਗਈ | ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਮਿ੍ਤਕ ਪੱਤਰਕਾਰ ਜਤਿੰਦਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਔਰਤ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 5 ਦਸੰਬਰ (ਕੁਲਬੀਰ ਸਿੰਘ ਗੁਰਾਇਆ)- ਟਾਂਡਾ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੇ ਪਦਾਰਥ ਤੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਮਲਕੀਅਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਹਸਪਤਾਲ ਚੌਂਕ ਤੇ ਬਸਤੀ ...

ਪੂਰੀ ਖ਼ਬਰ »

ਹਲਕੇ 'ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰਨ 'ਚ ਸਰਕਾਰ ਅਸਫ਼ਲ - ਭੁੱਲੇਵਾਲ ਰਾਠਾਂ

ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇਥੇ ਆਪਣੇ ਦਫ਼ਤਰ ਵਿਖੇ ਪਾਰਟੀ ਦੇ ਆਗੂਆਂ, ਵਰਕਰਾਂ ਤੇ ਹਲਕੇ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਸੀ-ਪਾਈਟ 'ਚ ਸੈਨਾ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਸ਼ੁਰੂ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜਲੰਧਰ ਵਿਚ ਹੋਈ ਸੈਨਾ ਦੀ ਭਰਤੀ ਰੈਲੀ ਦੌਰਾਨ ਫਿਜ਼ੀਕਲ ਤੇ ਮੈਡੀਕਲ ਵਿਚ ਪਾਸ ਹੋਏ ਨੌਜਵਾਨਾਂ ਨੂੰ ਭਾਰਤੀ ਸੈਨਾ ਵਿਚ ਭਰਤੀ ਲਈ ਲਿਖਤੀ ਪ੍ਰੀਖਿਆ ਦੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ 'ਚ ਨੌਜਵਾਨ ਖਿਲਾਫ਼ ਮਾਮਲਾ ਦਰਜ

ਚੱਬੇਵਾਲ, 5 ਦਸੰਬਰ (ਪਰਮਜੀਤ ਨੌਰੰਗਾਬਾਦੀ)- ਥਾਣਾ ਚੱਬੇਵਾਲ ਪੁਲਿਸ ਵੱਲੋਂ ਇੱਕ 27 ਸਾਲਾ ਲੜਕੇ 'ਤੇ ਔਰਤ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ¢ ਇਸ ਸਬੰਧੀ ਪੀੜਤਾ ਵਲੋਂ ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਬੀਤੇ ਦਿਨੀ ਪ੍ਰਭਜੋਤ ਸਿੰਘ ਪੁੱਤਰ ...

ਪੂਰੀ ਖ਼ਬਰ »

61 ਗ੍ਰਾਮ ਨਸ਼ੀਲੇ ਪਦਾਰਥ ਸਮੇਤ 3 ਕਾਬੂ

ਚੱਬੇਵਾਲ, 5 ਦਸੰਬਰ (ਪਰਮਜੀਤ ਨੌਰੰਗਾਬਾਦੀ)-ਥਾਣਾ ਚੱਬੇਵਾਲ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ¢ ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਿਕ ਮੁੱਖ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ 'ਚ ਪੁਲਿਸ ਵਲੋਂ ਚੈਕਿੰਗ ਦੌਰਾਨ ਪਿੰਡ ਬਾੜੀਆਂ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਫ਼ਰੰਟ ਵਲੋਂ ਗੰਦੇ ਪਾਣੀ ਦੀ ਨਿਕਾਸੀ ਸੰਬੰਧੀ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਨਰਲ ਕੈਟਾਗਰੀ ਫ਼ਰੰਟ ਪੰਜਾਬ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ | ਇਸ ਮੌਕੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਥਲੈਟਿਕਸ ਚੈਂਪੀਅਨਸ਼ਿਪ 'ਚ ਇੰਦਰਜੀਤ ਕੌਰ ਨੇ ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਬਤੌਰ ਜੂਨੀਅਰ ਅਸਿਸਟੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਮੈਡਮ ਇੰਦਰਜੀਤ ਕੌਰ ਅੰਤਰਰਾਸ਼ਟਰੀ ਮਾਸਟਰਜ਼ ਅਥਲੀਟ ਨੇ 43ਵੀਂ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ-2022 'ਚ ...

ਪੂਰੀ ਖ਼ਬਰ »

ਰਿਟਾਇਰਡ ਗਿਰਦਾਵਰ ਦੀ ਸੜਕ ਹਾਦਸੇ 'ਚ ਮੌਤ

ਹਾਜੀਪੁਰ, 5 ਦਸੰਬਰ (ਜੋਗਿੰਦਰ ਸਿੰਘ)- ਥਾਣਾ ਹਾਜੀਪੁਰ ਦੇ ਅਧੀਨ ਆਉਂਦੇ ਪਿੰਡ ਸੰਧਵਾਲ ਦੇ ਰਿਟਾਇਰਡ ਗਿਰਦਾਵਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਤਿੰਦਰ ਕੁਮਾਰ ਪੁੱਤਰ ਰਾਮ ਮੂਰਤੀ ਵਾਸੀ ਸੰਧਾਵਲ ...

ਪੂਰੀ ਖ਼ਬਰ »

ਦੋਆਬਾ ਸਕੂਲ ਦੇ ਖੋ-ਖੋ ਟੂਰਨਾਮੈਂਟ 'ਚ ਲੜਕੀਆਂ 'ਚ ਜ਼ਿਲ੍ਹਾ ਮੋਗਾ ਤੇ ਲੜਕਿਆਂ 'ਚ ਲੁਧਿਆਣਾ ਸਕੂਲ ਦਾ ਕਬਜ਼ਾ

ਮਾਹਿਲਪੁਰ, 5 ਦਸੰਬਰ (ਰਜਿੰਦਰ ਸਿੰਘ)-ਦੋਆਬਾ ਪਬਲਿਕ ਸਕੂਲ ਦੋਹਲਰੋਂ ਵਿਖੇ ਪਿ੍ੰ. ਅਰੁਣ ਗੁਪਤਾ ਦੀ ਅਗਵਾਈ ਹੇਠ ਤਿੰਨ ਦਿਨਾਂ ਸੀ.ਬੀ.ਐਸ.ਸੀ. ਕਲਸਟਰ ਅਠਾਰਾਂ ਖੋ-ਖੋ ਟੂਰਨਾਮੈਂਟ ਅੰਡਰ 19 ਲੜਕੇ ਤੇ ਲੜਕੀਆਂ ਦੇ ਫਾਈਨਲ ਮੈਚਾਂ ਮੌਕੇ ਮੁੱਖ ਮਹਿਮਾਨ ਵਜੋਂ ਦਲਜੀਤ ...

ਪੂਰੀ ਖ਼ਬਰ »

ਸ਼ਹੀਦੀ ਗੁਰਪੁਰਬ ਸੰਬੰਧੀ ਸਮਾਗਮਾਂ ਦੀ ਲੜੀ ਸ਼ੁਰੂ

ਬੁੱਲ੍ਹੋਵਾਲ, 5 ਦਸੰਬਰ (ਲੁਗਾਣਾ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਥਾ-ਕੀਰਤਨ ਸਮਾਗਮਾਂ ਦੀ ਲੜੀ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ...

ਪੂਰੀ ਖ਼ਬਰ »

ਪਿੰਡ ਧਨੋਆ ਦੇ ਖੇਤਾਂ ਵਿਚੋਂ ਵੱਡੀ ਗਿਣਤੀ ਵਿਚ ਮੋਟਰਾਂ ਤੇ ਇੰਜਣ ਚੋਰੀ

ਐਮਾਂ ਮਾਂਗਟ, 5 ਦਸੰਬਰ (ਗੁਰਜੀਤ ਸਿੰਘ ਭੰਮਰਾ)- ਮੁਕੇਰੀਆਂ ਹਲਕੇ ਦੇ ਪਿੰਡ ਧਨੋਆ ਤੋਂ ਲਗਾਤਾਰ ਪਿਛਲੇ ਇੱਕ ਹਫ਼ਤੇ ਤੋਂ ਕਿਸਾਨਾਂ ਦੇ ਖੇਤਾਂ ਵਿਚੋਂ ਪਾਣੀ ਦੀਆਂ ਮੋਟਰਾਂ, ਇੰਜਣ ਤੇ ਹੋਰ ਸਮਾਨ ਚੋਰੀ ਹੋਣ ਕਾਰਨ ਪਿੰਡ ਧਨੋਆ ਹੀ ਨਹੀਂ ਬਲਕਿ ਇਲਾਕੇ ਦੇ ਲੋਕਾਂ ਅੰਦਰ ...

ਪੂਰੀ ਖ਼ਬਰ »

ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਵਲੋਂ 2 ਰੋਜ਼ਾ ਸਿਖਲਾਈ ਕੈਂਪ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਵਲੋਂ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ 'ਤੇ ਬਲਾਕ ਹੁਸ਼ਿਆਰਪੁਰ-1 'ਚ ਪੰਚਾਇਤਾਂ ਦੇ ਕਲੱਸਟਰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਅਨਾਥ ਆਸ਼ਰਮ, ਬਿਰਧ ਆਸ਼ਰਮ ਤੇ ਕੁਸ਼ਟ ਆਸ਼ਰਮ ਦਾ ਦੌਰਾ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀਗੋਪਾਲ ਸ਼ਰਮਾ ਅਤੇ ਕਾਰਜਕਾਰੀ ਪਿ੍ੰ: ਪ੍ਰਸ਼ਾਂਤ ਸੇਠੀ ਦੀ ਅਗਵਾਈ ਵਿਚ ਕਾਲਜ ਦੇ ਸਮਾਈਲੀ ਗਰੁੱਪ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ ਵਿਖੇ 'ਭਾਈ ਵੀਰ ਸਿੰਘ' ਦਾ 150ਵਾਂ ਤੇ 'ਵਾਰਿਸ਼ ਸ਼ਾਹ' ਦਾ 300ਵਾਂ ਜਨਮ ਦਿਹਾੜਾ ਮਨਾਇਆ

ਮੁਕੇਰੀਆਂ, 5 ਦਸੰਬਰ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਧ ਤੋਂ ਵੱਧ ਯਤਨ ਕਰਦੇ ਹੋਏ ਉਨ੍ਹਾਂ ਨੂੰ ਅੰਤਰਰਾਸ਼ਟਰੀ, ਰਾਸ਼ਟਰੀ ਤੇ ਰਾਜ ਪੱਧਰ 'ਤੇ ਵੱਖ-ਵੱਖ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ | ਅੱਜ ਸਕੂਲ ...

ਪੂਰੀ ਖ਼ਬਰ »

ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਵਿਚ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਮੁਕੇਰੀਆਂ, 5 ਦਸੰਬਰ (ਰਾਮਗੜ੍ਹੀਆ)-ਇੰਸਟੀਚਿਊਟ ਆਫ਼ ਟੈਕਨੀਕਲ ਟੀਚਰ ਟਰੇਨਿੰਗ ਚੰਡੀਗੜ੍ਹ ਵਲੋਂ ਮਿਲਟਸ ਦੀ ਮਹੱਤਤਾ ਸਬੰਧੀ ਆਨਲਾਈਨ ਪ੍ਰਸ਼ਨੋਤਰੀ ਮੁਕਾਬਲੇ ਵਿਚ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਪਿ੍ੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਦੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨੰਦਾਚੌਰ 'ਚ ਚੋਰੀ

ਬੁੱਲ੍ਹੋਵਾਲ, 5 ਦਸੰਬਰ (ਲੁਗਾਣਾ)-ਸਰਕਾਰੀ ਹਾਈ ਸਕੂਲ ਨੰਦਾਚੌਰ ਵਿਚ ਇਕ ਮਹੀਨੇ ਦੌਰਾਨ ਚੌਥੀ ਵਾਰੀ ਚੋਰੀ ਹੋਈ ਹੈ | ਇਸ ਸਬੰਧੀ ਪੁਲਿਸ ਥਾਣਾ ਵਿਖੇ ਲਿਖਾਈ ਰਿਪੋਰਟ ਅਨੁਸਾਰ ਸਕੂਲ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰਾਂ ਨੇ ਸਕੂਲ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ, 8 ਕਾਬੂ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਬਰਾਮਦ ਕਰਕੇ 8 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਕੀਤੀ ਨਾਕਾਬੰਦੀ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 11 ਨੂੰ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਅਦੁੱਤੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਬਜਵਾੜਾ ਕਲਾਂ (ਹੁਸ਼ਿਆਰਪੁਰ) ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ 'ਚ ਵਿਸ਼ਵ ਏਡਜ਼ ਦਿਵਸ ਸੰਬੰਧੀ ਸੈਮੀਨਾਰ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਜੀਨੀਅਰਿੰਗ ਕਾਲਜ ਹੁਸ਼ਿਆਰਪੁਰ ਵਿਖੇ ਵਿਸ਼ਵ ਏਡਜ਼ ਦਿਵਸ ਸਬੰਧੀ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ | ਸੈਮੀਨਾਰ ਦੌਰਾਨ ਗੋਲਡ ਮੈਡਲਿਸਟ ਡਾ: ...

ਪੂਰੀ ਖ਼ਬਰ »

20ਵੇਂ ਰਾਜ ਪੱਧਰੀ ਟੂਰਨਾਮੈਂਟ ਦੀ ਤਿਆਰੀ ਲਈ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਮੀਟਿੰਗ

ਗੜ੍ਹਸ਼ੰਕਰ, 5 ਦਸੰਬਰ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ 20ਵਾਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੀ ਤਿਆਰੀ ਸਬੰਧੀ ਸੇਵਾ-ਮੁਕਤ ਪਿ੍ੰਸੀਪਲ ਰਾਜਵਿੰਦਰ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਚੱਬੇਵਾਲ, 5 ਦਸੰਬਰ (ਪਰਮਜੀਤ ਨੌਰੰਗਾਬਾਦੀ)- ਦਿੱਲੀ ਇੰਟਰਨੈਸ਼ਨਲ ਸਕੂਲ ਚੱਬੇਵਾਲ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ¢ ਜਿਸ 'ਚ ਸਕੂਲ ਦੇ ਸਮੂਹ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਲੋਂ ਭਾਗ ਲਿਆ ਗਿਆ¢ ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਕਿਸ਼ੋਰ ਕੁਮਾਰ ਫ਼ੈਸ਼ਨ ਕਲੱਬ ਵਲੋਂ ਲਗਾਏ ਕੈਂਪ 'ਚ 32 ਯੂਨਿਟ ਖ਼ੂਨਦਾਨ

ਕੋਟਫ਼ਤੂਹੀ, 5 ਦਸੰਬਰ (ਅਟਵਾਲ)-ਕਿਸ਼ੋਰ ਕੁਮਾਰ ਫੈਨ ਕਲੱਬ ਤੇ ਸਵ: ਭਜਨਾ ਰਾਮ ਪਿੰਡ ਸੂੰਨੀ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਅਵਤਾਰ ਸਿੰਘ ਦੀ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦਾ ਜਨਮ ਦਿਵਸ ਮਨਾਇਆ

ਮਾਹਿਲਪੁਰ, 5 ਦਸੰਬਰ (ਰਜਿੰਦਰ ਸਿੰਘ)- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਕੁਦਰਤ ਦੇ ਕਵੀ ਭਾਈ ਵੀਰ ਸਿੰਘ ਦਾ 150 ਵਾਂ ਜਨਮ ਦਿਵਸ ਮਨਾਇਆ | ਸਕੂਲ ਦੇ ਪਿ੍ੰ. ਰਾਜਵਿੰਦਰ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਐਮ.ਡੀ.ਐਸ.ਆਰ. ਵਿਸ਼ੇ 'ਤੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਭਵਿੱਖ 'ਚ ਹੋਣ ਵਾਲੀਆਂ ਮਾਂਵਾਂ ਦੀਆਂ ਮੌਤਾਂ ਨੂੰ ਰੋਕਣ ਤੇ ਦੇਖਭਾਲ ਦੀ ਗੁਣਵੱਤਾ 'ਚ ਸੁਧਾਰ ਕਰਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮੋਹਿੰਦਰ ...

ਪੂਰੀ ਖ਼ਬਰ »

ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰੀ ਲੜੀ ਦੇ ਭੋਗ ਪਏ

ਭੰਗਾਲਾ, 5 ਦਸੰਬਰ (ਬਲਵਿੰਦਰਜੀਤ ਸਿੰਘ ਸੈਣੀ)- ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਨੂੰ ਮੁੱਖ ਰੱਖ ਕੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਦੂਸਰੀ ਲੜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਵੁੱਡਲੈਂਡ ਪ੍ਰੀ ਸਕੂਲ 'ਚ 'ਸੇਵੀ ਡੇਕਸਟ੍ਰੇਰਿਟੀ' ਸਮਾਗਮ ਕਰਵਾਇਆ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਪ੍ਰੀ ਸਕੂਲ ਹੁਸ਼ਿਆਰਪੁਰ ਵਿਖੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਲਈ 'ਸੇਵੀ ਡੇਕਸਟੇਰਿਟੀ' ਸਮਾਗਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੈਨਸ਼ਨਰਜ਼ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਸਰਕਲ ਹੁਸ਼ਿਆਰਪੁਰ ਦੀ ਮੀਟਿੰਗ ਸਬ-ਅਰਬਨ ਮੰਡਲ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਪੈਨਸ਼ਨਰਾਂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਦੀ ਵਿਦਿਆਰਥਣ ਖ਼ੁਸ਼ੀ ਸੂਦ ਦੀ ਓਰੇਕਲ ਕੰਪਨੀ 'ਚ ਪਲੇਸਮੈਂਟ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਨਦਾਰ ਪਲੇਸਮੈਂਟ ਲਈ ਜਾਣਿਆ ਜਾਂਦਾ ਹੈ | ਇਸੇ ਪਰੰਪਰਾ ਨੂੰ ਅੱਗੇ ਤੋਰਦੇ ਹੋਏ ਸੰਸਥਾ ਦੀ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਬ੍ਰਾਂਚ ਦੀ ਵਿਦਿਆਰਥਣ ...

ਪੂਰੀ ਖ਼ਬਰ »

ਮਨਰੇਗਾ ਸਕੀਮਾਂ 'ਚ ਫੈਲੇ ਭਿ੍ਸ਼ਟਾਚਾਰ ਪ੍ਰਤੀ ਸਰਕਾਰ ਦੀ ਚੁੱਪੀ ਗੈਰ ਸੰਵਿਧਾਨਕ- ਧੀਮਾਨ

ਹੁਸ਼ਿਆਰਪੁਰ, 5 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਨਰੇਗਾ ਸਕੀਮ ਅਧੀਨ ਬਣੀਆਂ ਕੈਟਲ ਸ਼ੈੱਡਾਂ 'ਚ ਫੈਲੇ ਭਿ੍ਸ਼ਟਾਚਾਰ ਤੇ ਜਨਰਲ ਕੈਟਾਗਰੀ ਦੇ ਲੋਕਾਂ ਦੇ ਜਾਬ ਕਾਰਡਾਂ 'ਤੇ ਪੰਚਾਇਤੀ ਰਾਜ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਵਲੋਂ ਪੈਸੇ ਦੇ ਲਾਲਚ 'ਚ ਆ ਕੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX