ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਐੱਸ.ਸੀ/ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਸੁਪਿੰਦਰ ਸਿੰਘ ਖਮਾਣੋਂ ਦੀ ਅਗਵਾਈ ਹੇਠ ਅਧਿਆਪਕਾਂ ਵਲੋਂ ਸੰਵਿਧਾਨਿਕ ਹੱਕਾਂ ਦੇ ਘਾਣ ਵਿਰੁੱਧ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਪਿ੍ੰਸੀਪਲ ਸਕੱਤਰ ਸਿੱਖਿਆ ਜਸਪ੍ਰੀਤ ਕੌਰ ਤਲਵਾੜ ਦਾ ਪੁਤਲਾ ਫੂਕਿਆ ਗਿਆ | ਧਰਨੇ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਵੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਧਰਨੇ ਦੌਰਾਨ ਬਲਜੀਤ ਸਿੰਘ ਸਲਾਣਾ, ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਤੇ ਜਨਰਲ ਸਕੱਤਰ ਬਲਦੇਵ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਗਲਤ ਢੰਗ ਨਾਲ ਕੈਚਅਪ ਫ਼ਾਰਮੂਲਾ ਲਗਾ ਕੇ 20 ਨਵੰਬਰ 2015 'ਚ ਲੈਕਚਰਾਰ ਕੇਡਰ ਦੀ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ ਸੀ, ਜਿਸ 'ਚ ਵੱਡੀ ਗਿਣਤੀ ਵਿਚ ਸੀਨੀਅਰ ਐੱਸ.ਸੀ. ਲੈਕਚਰਾਰਾਂ ਨੂੰ ਜੂਨੀਅਰ ਬਣਾ ਕੇ ਪਿੰ੍ਰਸੀਪਲ ਦੀ ਤਰੱਕੀ ਤੋਂ ਵਾਂਝੇ ਕੀਤਾ ਗਿਆ ਹੈ | ਹੁਣ ਵੀ ਸਿੱਖਿਆ ਵਿਭਾਗ ਨੇ ਇਸੇ ਗਲਤ ਸੀਨੀਅਰਤਾ ਸੂਚੀ ਦੇ ਅਧਾਰ 'ਤੇ 194 ਪਿ੍ੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਹਨ, ਜਿਸ ਨਾਲ ਅਨੁਸੂਚਿਤ ਜਾਤੀ ਦੇ 1993, 94, 95, 97 ਅਤੇ 2001 'ਚ ਲੈਕਚਰਾਰ ਨੂੰ ਇਸ ਡੀ.ਪੀ.ਸੀ. 'ਚ ਨਹੀਂ ਸ਼ਾਮਿਲ ਕੀਤਾ ਗਿਆ | ਜਦੋਂਕਿ ਜਰਨਲ ਵਰਗ ਦੇ 2006 ਤੱਕ ਲੈਕਚਰਾਰ ਬਣੇ ਕਰਮਚਾਰੀਆਂ ਨੂੰ ਬਤੌਰ ਪਿ੍ੰਸੀਪਲ ਤਰੱਕੀ ਦੇ ਦਿੱਤੀ ਗਈ ਹੈ, ਜੋ ਅਨੁਸੂਚਿਤ ਜਾਤੀ ਦੇ ਸੀਨੀਅਰ ਲੈਕਚਰਾਰਾਂ ਨਾਲ ਬੇਇਨਸਾਫ਼ੀ ਹੋਈ ਹੈ | ਆਗੂਆਂ ਨੇ ਕਿਹਾ ਕਿ ਐਸ.ਸੀ/ਬੀ.ਸੀ. ਵਿਦਿਆਰਥੀਆਂ ਨੂੰ ਆਮਦਨ ਸਰਟੀਫਿਕੇਟ ਤਹਿਸੀਲਦਾਰ ਤੋਂ ਬਣਾਉਣ ਵਰਗੀਆਂ ਸਖ਼ਤ ਸ਼ਰਤਾਂ ਲਗਾ ਕੇ ਵਜ਼ੀਫ਼ੇ ਲਈ ਅਪਲਾਈ ਕਰਨ ਤੋਂ ਵਾਂਝਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਰਾਖਵਾਂਕਰਨ ਨੀਤੀ ਦੀ ਉਲੰਘਣਾ ਕਰਨ ਤੋਂ ਨਾ ਵਰਜਿਆ ਤਾਂ ਜਥੇਬੰਦੀ ਸਰਕਾਰ ਅਤੇ ਅਧਿਕਾਰੀਆਂ ਖ਼ਿਲਾਫ਼ ਹੋਰ ਤਿੱਖਾ ਜਥੇਬੰਦਕ ਸੰਘਰਸ਼ ਵਿੱਢੇਗੀ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਰਾਖਵਾਂਕਰਨ ਦੇ ਸੰਵਿਧਾਨਿਕ ਹੱਕਾਂ ਤਹਿਤ ਵਿਧਾਇਕ ਜਾਂ ਮੰਤਰੀ ਬਣੇ ਹਨ ਜੇਕਰ ਉਨ੍ਹਾਂ ਇਸੇ ਤਰਾਂ ਮੂੰਹ ਨੂੰ ਤਾਲਾ ਲਾ ਕੇ ਰੱਖਿਆ ਤਾਂ ਜਥੇਬੰਦੀ ਇਨ੍ਹਾਂ ਵਿਰੁੱਧ ਵੀ ਅਰਥੀ ਫੂਕ ਮੁਜ਼ਾਹਰੇ ਕਰੇਗੀ | ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਵਾਲੇ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਦੇ ਕਹਿਣ ਦੇ ਬਾਵਜੂਦ ਵੀ ਨਿੱਜੀ ਕਾਲਜਾਂ ਵਲੋਂ ਡੀ.ਐਮ.ਸੀ. ਤੇ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ | ਧਰਨੇ ਵਿਚ ਬੇਅੰਤ ਸਿੰਘ ਭਾਂਬਰੀ, ਲਖਵੀਰ ਸਿੰਘ, ਨਾਹਰ ਸਿੰਘ ਖੇੜੀ, ਰਣਜੋਧ ਖ਼ਾਨਪੁਰੀ, ਰਣਧੀਰ ਸਿੰਘ ਖੇੜਾ, ਰਾਜ ਕੁਮਾਰ, ਸੋਹਣ ਸਿੰਘ ਖਮਾਣੋਂ, ਗੁਰਪ੍ਰੀਤ ਸਿੰਘ ਪੰਜਕੋਹਾ, ਜਸਵਿੰਦਰ ਖਮਾਣੋਂ, ਸੁਰਿੰਦਰਪਾਲ ਹਰਗਣਾ, ਜਰਨੈਲ ਜੈਲੀ, ਹਰਸਿੰਘ ਸਿੰਘ ਤੋਂ ਇਲਾਵਾ ਐਸ.ਸੀ ਬੀ.ਸੀ ਫੈਡਰੇਸ਼ਨ ਦੇ ਪ੍ਰਧਾਨ ਵੀ ਸ਼ਾਮਿਲ ਹੋਏ |
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਸਰਹਿੰਦ ਜੀ.ਟੀ. ਰੋਡ ਤੋਂ ਸਾਨੀਪੁਰ ਰਾਮਦਾਸ ਨਗਰ ਨੂੰ ਜਾਣ ਵਾਲੀ ਇੰਟਰਲਾਕਿੰਗ ਟਾਈਲਾਂ ਵਾਲੀ ਸੜਕ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ, ਜਿਸ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ | ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੇ ਤਹਿਤ ਥਾਣਾ ਸਰਹਿੰਦ ਪੁਲਿਸ ਨੇ 1 ਵਿਅਕਤੀ ਨੰੂ ਕਥਿਤ 25 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰ ਥਾਣਾ ਸਰਹਿੰਦ ਵਿਖੇ ਮੁਕੱਦਮਾ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਕਣਕ, ਸਰੋਂ੍ਹ ਤੇ ਗੰਨੇ ਦੀਆਂ ਫ਼ਸਲਾਂ ਤੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਣਕ, ਸਰੋਂ੍ਹ ਤੇ ਗੰਨੇ ਦੀ ਫ਼ਸਲ ਦੀ ਹਾਲਤ ...
ਜਖਵਾਲੀ, 5 ਦਸੰਬਰ (ਨਿਰਭੈ ਸਿੰਘ)-ਥਾਣਾ ਮੂਲੇਪੁਰ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 295ਏ ਦਾ ਮੁਕੱਦਮਾ ਦਰਜ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਥਾਣਾ ਮੂਲੇਪੁਰ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਕਮਲਜੀਤ ਬਾਂਸਲ ਪੁੱਤਰ ਦਰਸ਼ਨ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੁਰੂਘਰਾਂ 'ਚ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਲੋਕਾਂ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਰਾਜਿੰਦਰ ਸਿੰਘ)-ਲੋਕਤੰਤਰ ਦੀ ਮਜ਼ਬੂਤੀ 'ਚ ਸਾਰੇ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਇਸੇ ਲੜੀ ਤਹਿਤ 18 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ...
ਖਮਾਣੋਂ, 5 ਦਸੰਬਰ (ਜੋਗਿੰਦਰ ਪਾਲ)-ਬਸੀ ਪਠਾਣਾਂ ਤੋਂ ਖਮਾਣੋਂ 'ਚ ਸਪਲਾਈ ਕੀਤੇ ਜਾਂਦੇ 'ਵੇਰਕਾ' ਦੇ ਪ੍ਰੋਡਕਟ ਮੈਂਗੋ ਰਸੀਲਾ ਦੇ ਰੰਗ 'ਤੇ ਸਥਾਨਕ ਦੁਕਾਨਦਾਰ ਨੇ ਸ਼ੰਕਾ ਜਿਤਾਈ ਹੈ | ਜਾਣਕਾਰੀ ਦਿੰਦਿਆਂ ਵਿਕਰੇਤਾ ਸੰਦੀਪ ਕੁਮਾਰ ਨੇ ਕਿਹਾ ਕਿ ਉਨ੍ਹਾਂ ਕੋਲ 'ਵੇਰਕਾ' ...
ਬਸੀ ਪਠਾਣਾਂ, 5 ਦਸੰਬਰ (ਰਵਿੰਦਰ ਮੌਦਗਿਲ)-ਨੰਬਰਦਾਰ ਯੂਨੀਅਨ ਤਹਿਸੀਲ ਬਸੀ ਪਠਾਣਾਂ ਦੀ ਅਹਿਮ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ 'ਚ ਮੌਜੂਦ ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਨੰਬਰਦਾਰੀ ਜੱਦੀ ਪੁਸ਼ਤੀ ਤੇ ਮਾਣ ਭੱਤਾ ...
ਖਮਾਣੋਂ, 5 ਦਸੰਬਰ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਭਾਜਪਾ ਦੇਸ਼ ਦੀ ਇਕ ਅਜਿਹੀ ਪਾਰਟੀ ਹੈ ਜਿਸ 'ਚ ਪਰਿਵਾਰਵਾਦ ਦੀ ਸਿਆਸਤ ਨੂੰ ਕੋਈ ਥਾਂ ਨਹੀਂ ਹੈ, ਸਗੋਂ ਮਿਹਨਤੀ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ | ਇਹ ਵਿਚਾਰ ਭਾਜਪਾ ਪੰਜਾਬ ਦੇ ਨਵੇਂ ਬਣੇ ...
ਮੰਡੀ ਗੋਬਿੰਦਗੜ੍ਹ, 5 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਕਲੌਤੀ ਅਜਿਹੀ ਸਿਆਸੀ ਪਾਰਟੀ ਹੈ ਜੋ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਪਹਿਰੇਦਾਰੀ ਕਰਦੀ ਹੈ, ਇਸ ਲਈ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਨੂੰ ਨਕਾਰਦੇ ਹੋਏ ਸ਼੍ਰੋਮਣੀ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਪਿੰਡ ਫ਼ਤਹਿਪੁਰ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਦੀ ਮਨਰੇਗਾ ਸਕੀਮ ਅਧੀਨ ਵਰਕਰਾਂ ਨੂੰ ਕੰਮ ਦੇਣ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਪੰਚਾਇਤ ਵਲੋਂ ਮਨਰੇਗਾ ਸਕੀਮ ਅਧੀਨ ਹੋਣ ਵਾਲੇ ਕੰਮਾਂ ਸਬੰਧੀ ਤੇ ਵੱਧ ਤੋਂ ਵੱਧ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ 'ਚ ਹੋਈ | ਜਿਸ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਰਾਜਿੰਦਰ ਸਿੰਘ)-ਸਮਾਜਿਕ ਸੁਰੱਖਿਆ ਵਿਭਾਗ ਵਲੋਂ ਵਿਸ਼ਵ ਦਿਵਿਆਂਗਤਾ ਦਿਵਸ ਮੌਕੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਹਾਈ ਸਕੂਲ ਸਰਹਿੰਦ ਵਿਖੇ ਸਮਾਗਮ ਕਰਵਾਇਆ ਗਿਆ, ਜਿਸ 'ਚ ਦਿਵਿਆਂਗ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ...
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਮਨਪ੍ਰੀਤ ਸਿੰਘ)-ਸ੍ਰੀ ਸ੍ਰੀ 1008 ਅਬਦੂਤ ਨਰਮਦਾਨੰਦ ਬਾਪ ਜੀ, ਜਿਨ੍ਹਾਂ ਦੁਆਰਾ ਮਿਤੀ 4 ਨਵੰਬਰ 2022 ਨੂੰ ਸ੍ਰੀਨਗਰ ਸੰਕਰਾਚਾਰੀਆ ਮੰਦਰ ਤੋਂ ਅਯੁੱਧਿਆ ਵਿਖੇ ਰਾਮ ਮੰਦਰ ਦਾ ਨਿਰਮਾਣ ਸ਼ੁਰੂ ਹੋਣ ਤੇ ਪੈਦਲ ਯਾਤਰਾ ਸ਼ੁਰੂ ਕੀਤੀ ਸੀ, ਦਾ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਐਮ.ਏ ਪੰਜਾਬੀ ਭਾਗ-ਪਹਿਲਾ ਤੇ ਦੂਸਰਾ ਦੇ ਵਿਦਿਆਰਥੀਆਂ ਨੇ ਪਬਲੀਕੇਸ਼ਨ ਬਿਊਰੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਮਹਾਨ ਕਵੀ ਵਾਰਿਸ ਸ਼ਾਹ ਦੀ ਜਨਮ ...
ਮੰਡੀ ਗੋਬਿੰਦਗੜ੍ਹ, 5 ਦਸੰਬਰ (ਮੁਕੇਸ਼ ਘਈ)-ਮਾਤਾ ਵੈਸ਼ਨੂੰ ਦੇਵੀ ਮੰਦਰ, ਮੁਹੱਲਾ ਇਕਬਾਲ ਨਗਰ, ਮੰਡੀ ਗੋਬਿੰਦਗੜ੍ਹ ਵਿਖੇ ਸ੍ਰੀ ਰਾਧਾ ਕਿ੍ਸ਼ਨ ਜੀ ਦੀ ਮੂਰਤੀਆਂ ਸਥਾਪਤ ਕੀਤੀਆਂ ਗਈਆਂ | ਇਸ ਤੋਂ ਪਹਿਲਾਂ ਇਲਾਕੇ 'ਚ ਸ਼ੋਭਾ ਯਾਤਰਾ ਕੱਢੀ ਗਈ | ਇਸ ਸਮਾਗਮ ਦੀ ਅਗਵਾਈ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਰਾਜਿੰਦਰ ਸਿੰਘ)-ਮਿਲਕ ਪਲਾਂਟ ਪਟਿਆਲਾ ਦੀ ਵਰਕਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਹੋਈ | ਜਿਸ 'ਚ ਵਰਕਰਾਂ ਵਲੋਂ ਸਰਬ ਸੰਮਤੀ ਨਾਲ ਚੋਣ ਕੀਤੀ ਗਈ ਤੇ ਦਵਿੰਦਰ ਸਿੰਘ ਨੂੰ ਪ੍ਰਧਾਨ ਤੇ ਕੁਲਦੀਪ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ | ਬਾਕੀ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਕੁਸ਼ਤੀ ਦੰਗਲ ਤੇ ਪੇਂਡੂ ਖੇਡਾਂ ਪੰਜਾਬ ਦੇ ਵਿਰਸੇ ਦਾ ਅਨਿੱਖੜਵਾਂ ਅੰਗ ਹਨ, ਜਿਸ ਦੇ ਚੱਲਦਿਆਂ ਹਲਕੇ ਦੇ ਪਿੰਡ ਭੈਰੋਂਪੁਰ ਵਿਖੇ ਹੋਏ ਕੁਸ਼ਤੀ ਦੰਗਲ, ਜੋ ਬਾਬਾ ਭੈਰੋਂ ਦਾਸ ਜੀ ਦੀਆਂ ਸਮਾਧਾਂ 'ਤੇ ਹਰ ਸਾਲ ਕਰਵਾਈਆਂ ...
ਖਮਾਣੋਂ, 5 ਦਸੰਬਰ (ਜੋਗਿੰਦਰ ਪਾਲ)-ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ 2022-23 'ਚ ਪ੍ਰਾਈਵੇਟ ਸਕੂਲਾਂ ਨੂੰ ਸਿੱਖਿਆ ਦੇ ਖੇਤਰ ਤੇ ਹੋਰ ਖੇਤਰਾਂ 'ਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਵਧੀਆ ...
ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮਹਾਨ ਸ਼ਹੀਦਾਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਭਰਨ ਵਾਲੀ ਸ਼ਹੀਦੀ ਸਭਾ ਦੀਆਂ ਤਿਆਰੀਆਂ ਪੂਰੇ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX