ਤਾਜਾ ਖ਼ਬਰਾਂ


ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 minute ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  5 minutes ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  15 minutes ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  13 minutes ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  28 minutes ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  39 minutes ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  45 minutes ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  14 minutes ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  55 minutes ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 minute ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  about 1 hour ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  about 1 hour ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਕਾਂਗਰਸ ਇੰਨੀ ਨਿਰਾਸ਼ ਹੈ ਕਿ ਹੁਣ ਲੈਣਾ ਪੈ ਰਿਹਾ ਹੈ ਕਾਲੇ ਜਾਦੂ ਦਾ ਸਹਾਰਾ -ਪਿਊਸ਼ ਗੋਇਲ
. . .  about 1 hour ago
ਨਵੀਂ ਦਿੱਲੀ, 27 ਮਾਰਚ, ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਕਾਂਗਰਸ ਸਦਨ ਨਹੀਂ ਚੱਲਣ ਦੇ ਰਹੀ ਅਤੇ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅੱਜ ਕਾਂਗਰਸ...
ਰਾਹੁਲ ਗਾਂਧੀ ਜੋ ਵੀ ਕਰ ਰਹੇ ਹਨ ਉਹ ਬਚਕਾਨਾ ਹੈ, ਕਿਹਾ ਵੀਡੀ ਸਾਵਰਕਰ ਦੇ ਪੋਤੇ ਨੇ
. . .  about 1 hour ago
ਨਵੀਂ ਦਿੱਲੀ, 27 ਮਾਰਚ-ਵੀਡੀ ਸਾਵਰਕਰ ਦੇ ਪੋਤੇ ਰਣਜੀਤ ਸਾਵਰਕਰ ਨੇ ਕਿਹਾ ਕਿ ਰਾਹੁਲ ਗਾਂਧੀ ਕਹਿ ਰਹੇ ਹਨ ਕਿ ਉਹ ਮੁਆਫ਼ੀ ਨਹੀਂ ਮੰਗਣਗੇ ਕਿਉਂਕਿ ਉਹ ਸਾਵਰਕਰ ਨਹੀਂ ਹਨ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ (ਰਾਹੁਲ ਗਾਂਧੀ) ਉਹ...
ਸਮਕਾਲੀ ਦਲਾਂ ਦੇ ਨੇਤਾਵਾਂ ਨਾਲ ਆਪਣੇ ਨਿਵਾਸ ’ਤੇ ਬੈਠਕ ਕਰਨਗੇ ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਰਾਤ ਦਿੱਲੀ ’ਚ ਆਪਣੇ ਨਿਵਾਸ ’ਤੇ ਬੈਠਕ ਲਈ ਸਮਕਾਲੀ ਦਲਾਂ ਦੇ....
ਨਿਪਾਲ ਅੰਮ੍ਰਿਤਪਾਲ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਵੇ- ਭਾਰਤ ਸਰਕਾਰ
. . .  about 2 hours ago
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਨਿਪਾਲ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਨਿਪਾਲ ਵਿਚ ਲੁਕੇ ਹੋਏ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਤੀਜੇ ਦੇਸ਼ ਭੱਜਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਅੱਜ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੇਕਰ ਉਹ ਭਾਰਤੀ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਈ ਸੁਣਵਾਈ
. . .  about 2 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਹਿਲਾਂ ਤੋਂ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਗੁਰਜੋਤ ਸਿੰਘ, ਰਣਜੋਤ ਸਿੰਘ ਅਤੇ ਬਲਵਿੰਦਰ ਸਿੰਘ ਦੀ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਸੁਣਵਾਈ ਹੋਈ, ਜਿਨ੍ਹਾਂ ਨੂੰ....
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਬੈਠਕ ਹੋਈ ਖ਼ਤਮ
. . .  about 2 hours ago
ਅੰਮ੍ਰਿਤਸਰ, 27 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੁਲਾਈ ਗਈ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇੱਕਤਰਤਾ ਖ਼ਤਮ ਹੋ ਗਈ ਹੈ। ਇਸ ਮੌਕੇ ਸਿੰਘ ਸਾਹਿਬ ਵਲੋਂ ਮੀਟਿੰਗ ਉਪਰੰਤ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਕਿ ਫ਼ੜ੍ਹੇ ਗਏ ਬੇਕਸੂਰ ਸਿੱਖ ਨੌਜਵਾਨਾਂ ਨੂੰ....
ਅਫ਼ਗਾਨਿਸਤਾਨ: ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਹੋਇਆ ਧਮਾਕਾ
. . .  about 3 hours ago
ਕਾਬੁਲ, 27 ਮਾਰਚ- ਇੱਥੋਂ ਦੇ ਡਾਊਨਟਾਊਨ ਵਿਚ ਦਾਉਦਜ਼ਈ ਟਰੇਡ ਸੈਂਟਰ ਨੇੜੇ ਅੱਜ ਦੁਪਹਿਰ ਵਿਦੇਸ਼ ਮੰਤਰਾਲੇ ਦੀ ਸੜਕ ’ਤੇ ਇਕ ਧਮਾਕਾ ਹੋਇਆ। ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਕਾਫ਼ੀ ਜ਼ਬਰਦਸਤ ਸੀ। ਅਫ਼ਗਾਨਿਸਤਾਨ ਦੇ ਟੋਲੋਨਿਊਜ਼ ਦੀ ਰਿਪੋਰਟ ਅਨੁਸਾਰ ਅਧਿਕਾਰੀਆਂ.....
ਅਦਾਲਤ ਨੇ ਅੰਮ੍ਰਿਤਪਾਲ ਦੇ ਇਕ ਸਾਥੀ ਨੂੰ ਟਰਾਂਜ਼ਿਟ ਰਿਮਾਂਡ ’ਤੇ ਅਤੇ ਦੂਜੇ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ
. . .  about 3 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਗਿ੍ਰਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ’ਚੋਂ ਅਦਾਲਤ ਨੇ ਹਰਕਰਨ ਸਿੰਘ ਨੂੰ ਟਰਾਂਜਿਟ ਰਿਮਾਂਡ ’ਤੇ ਅਤੇ ਉਂਕਾਰ ਸਿੰਘ ਨੂੰ ਨਿਆਂਇਕ.....
ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 27 ਮਾਰਚ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਸਟਾਕ ਮੁੱਦੇ ’ਤੇ ਜੇ.ਪੀ.ਸੀ. ਦੇ ਗਠਨ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸਦਨ ਦੀ ਬੈਠਕ 28 ਮਾਰਚ ਨੂੰ ਸਵੇਰੇ 11 ਵਜੇ.....
ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਅਦਾਲਤ ’ਚ ਕੀਤਾ ਪੇਸ਼
. . .  about 3 hours ago
ਅਜਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਗਿ੍ਰਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਉਂਕਾਰ ਸਿੰਘ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੁੜ.....
ਇਮਰਾਨ ਖ਼ਾਨ ਪਹੁੰਚੇ ਇਸਲਾਮਾਬਾਦ ਹਾਈਕੋਰਟ
. . .  about 4 hours ago
ਇਸਲਾਮਾਬਾਦ, 27 ਮਾਰਚ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਇਮਰਾਨ ਖ਼ਾਨ ਅੱਜ ਫ਼ੈਡਰਲ ਰਾਜਧਾਨੀ ’ਚ ਆਪਣੇ ਖ਼ਿਲਾਫ਼ ਦਾਇਰ ਕਈ ਮਾਮਲਿਆਂ ’ਚ ਗ੍ਰਿਫਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਮੰਗ ਕਰਨ ਲਈ ਇਸਲਾਮਾਬਾਦ ਹਾਈ ਕੋਰਟ ’ਚ ਪੇਸ਼ ਹੋਏ। ਇਮਰਾਨ ਖ਼ਾਨ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ ਭਗਵੰਤ ਮਾਨ ਚੁੱਪ ਕਿਉਂ : ਅਕਾਲੀ ਦਲ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲਏ ਜਾਣ ਦੇ ਦਾਅਵਿਆਂ ਦੀ ਫੂਕ ਨਿਕਲਣ ਮਗਰੋਂ ਉਨ੍ਹਾਂ ਚੁੱਪੀ ਕਿਉਂ ਧਾਰ ਲਈ ਹੈ ਜਦੋਂ ਕਿ ਗੋਲਡੀ ਬਰਾੜ ਦੇ ਟੀ.ਵੀ. ਇੰਟਰਵਿਊ ਜਨਤਕ ਹਨ, ਜਿਨ੍ਹਾਂ ਵਿਚ ਉਹ ਉਨ੍ਹਾਂ ਦੇ ਦਾਅਵੇ ਨੂੰ ਨਕਾਰ ਰਿਹਾ ਹੈ | ਅੱਜ ਸ਼ਾਮ ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੋਲਡੀ ਬਰਾੜ ਨੂੰ ਅਮਰੀਕੀ ਏਜੰਸੀਆਂ ਵਲੋਂ ਅਮਰੀਕਾ ਵਿਚ ਹਿਰਾਸਤ ਵਿਚ ਲੈਣ ਦਾ ਦਾਅਵਾ ਕੀਤੇ ਨੂੰ 3 ਦਿਨ ਬੀਤ ਚੁੱਕੇ ਹਨ ਤੇ ਜਾਪਦਾ ਹੈ ਕਿ ਉਨ੍ਹਾਂ ਸਿਰਫ ਆਪ ਲਈ ਵੋਟਾਂ ਲੈਣ ਵਾਸਤੇ ਇਹ ਬਿਆਨਬਾਜ਼ੀ ਕੀਤੀ | ਉਦੋਂ ਤੋਂ ਹੁਣ ਤੱਕ ਨਾ ਤਾਂ ਭਾਰਤੀ ਵਿਦੇਸ਼ ਮੰਤਰਾਲੇ ਜਾਂ ਗ੍ਰਹਿ ਮੰਤਰਾਲੇ ਜਾਂ ਪੰਜਾਬ ਦੇ ਡੀ.ਜੀ.ਪੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਗੋਲਡੀ ਬਰਾੜ ਬਾਰੇ ਦਾਅਵੇ ਦੀ ਪੁਸ਼ਟੀ ਕੀਤੀ ਹੈ | ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਲੋਂ ਪਿਛਲੀਆਂ ਸਰਕਾਰਾਂ ਵਲੋਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਦੇ ਕੀਤੇ ਦਾਅਵੇ ਦੀ ਨਿਖੇਧੀ ਕਰਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਵਿਚ ਆਪ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਇਹ ਆਪਣੀ ਅਸਫਲਤਾ ਦਾ ਸਿਹਰਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀ ਹੈ | ਆਪ ਆਗੂ ਦੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਬਾਰੇ ਕੀਤੇ ਦਾਅਵਿਆਂ ਦਾ ਮਾਖੌਲ ਉਡਾਉਂਦਿਆਂ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਆਪ ਦੇ ਆਗੂ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਵਿਚ ਅਦਾਲਤ ਵਿਚ ਲਿਖਤੀ ਮੁਆਫੀ ਸ. ਮਜੀਠੀਆ ਤੋਂ ਮੰਗੀ ਹੈ | ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅੱਜ ਨਸ਼ਾ ਪੰਜਾਬ ਦੇ ਹਰ ਕੋਨੇ ਵਿਚ ਉਪਲਬਧ ਹੈ ਤੇ ਲੋਕਾਂ ਨੇ ਪਿਛਲੇ 8 ਮਹੀਨਿਆਂ ਵਿਚ ਕਈ ਵਾਰ ਆਪ ਸਰਕਾਰ ਦੇ ਮੰਤਰੀਆਂ ਨੂੰ ਇਹ ਵਿਖਾਇਆ ਵੀ ਹੈ | ਉਨ੍ਹਾਂ ਕਿਹਾ ਕਿ ਬਜਾਏ ਆਪਣੀਆਂ ਗਲਤੀਆਂ ਮੰਨਣ ਤੇ ਦਰੁੱਸਤੀ ਵਾਲੇ ਕਦਮ ਚੁੱਕਣ ਦੇ ਆਮ ਆਦਮੀ ਪਾਰਟੀ ਸਰਕਾਰ ਇਸਦਾ ਸਿਹਰਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀ ਹੈ, ਜੋ ਬਹੁਤ ਸ਼ਰਮਨਾਕ ਗੱਲ ਹੈ |

ਵਿਸ਼ਵ ਮਿੱਟੀ ਦਿਵਸ 'ਤੇ ਮੋਮਬੱਤੀ ਮਾਰਚ ਕੱਢਿਆ

ਚੰਡੀਗੜ੍ਹ, 5 ਦਸੰਬਰ, (ਪ੍ਰੋ. ਅਵਤਾਰ ਸਿੰਘ) : ਕਨਫੈਡਰੇਸ਼ਨ ਆਫ਼ ਰੀਅਲ ਅਸਟੇਟ ਡਿਵੈਲਪਰਜ਼ ਐਸੋਸੀਏਸ਼ਨ ਆਫ਼ ਇੰਡੀਆ ਪੰਜਾਬ ਨੇ ਇੰਡੀਅਨ ਗ੍ਰੀਨ ਬਿਲਡਿੰਗ ਕੌਂਸਲ (9723) ਦੇ ਯੂਟੀ ਚੰਡੀਗੜ੍ਹ ਚੈਪਟਰ ਦੇ ਸਹਿਯੋਗ ਨਾਲ ਅਤੇ ਗਾਰਡੀਅਨਜ਼ ਆਫ਼ ਨੇਚਰ ਫਾਊਡੇਸ਼ਨ ਅਤੇ ...

ਪੂਰੀ ਖ਼ਬਰ »

ਪ੍ਰਭਾਵੀ ਸੁਸਾਸ਼ਨ ਲਈ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਿੱਤੀ ਜਾਵੇਗਾ ਸਿਖਲਾਈ

ਚੰਡੀਗੜ੍ਹ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਕਿਹਾ ਕਿ ਰਾਜ ਵਿਚ ਲਗਭਗ 30 ਵਿਭਾਗਾਂ ਵਲੋਂ ਸਿਖਲਾਈ ਸੰਸਥਾਨ ਚਲਾਏ ਜਾ ਰਹੇ ਹਨ ਜੋ ਆਪਸੀ ਤਾਲਮੇਲ ਸਥਾਪਿਤ ਕਰ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਸਪੈਸ਼ਲਾਇਜਡ ...

ਪੂਰੀ ਖ਼ਬਰ »

ਰਾਜਾ ਵੜਿੰਗ ਨੇ 'ਭਾਰਤ ਜੋੜੋ' ਯਾਤਰਾ ਨੂੰ ਲੈ ਕੇ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 5 ਦਸੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਨੇ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚ ਰਹੀ ਕਾਂਗਰਸ ਦੀ 'ਭਾਰਤ ਜੋੜੋ' ਯਾਤਰਾ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ...

ਪੂਰੀ ਖ਼ਬਰ »

ਭਾਜਪਾ ਪੰਜਾਬ ਦਾ ਮੁੜ ਪ੍ਰਧਾਨ ਬਣਨ 'ਤੇ ਮੋਹਨ ਲਾਲ ਨੇ ਵਧਾਈ ਦਿੱਤੀ

ਚੰਡੀਗੜ੍ਹ, 5 ਦਸੰਬਰ (ਐਨ.ਐਸ. ਪਰਵਾਨਾ)-ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਪਠਾਨਕੋਟ ਤੋਂ ਮੰਤਰੀ ਰਹੇ ਸ੍ਰੀ ਮੋਹਨ ਲਾਲ ਨੇ ਫਿਰ ਤੋਂ ਭਾਜਪਾ ਦੇ ਪ੍ਰਧਾਨ ਬਨਣ 'ਤੇ ਵਧਾਈ ਦਿੱਤੀ ਹੈ | ਵਰਨਣਯੋਗ ਹੈ ਕਿ ਦੋਵੇਂ ਪਠਾਨਕੋਟ ਤੋਂ ਭਾਜਪਾ ਦੇ ਪ੍ਰਧਾਨ ਰਹੇ ਹਨ ਤੇ ਇਕ ਦੂਜੇ ...

ਪੂਰੀ ਖ਼ਬਰ »

ਮੁਹੰਮਦ ਆਸਿਫ਼ ਚੌਧਰੀ ਚੰਡੀਗੜ੍ਹ ਕਾਂਗਰਸ ਘੱਟ ਗਿਣਤੀ ਵਿਭਾਗ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਚੰਡੀਗੜ੍ਹ ਕਾਂਗਰਸ ਦੇ ਸੂਬਾ ਪ੍ਰਧਾਨ ਐਚ.ਐਸ. ਲੱਕੀ ਨੇ ਅੱਜ ਮੁਹੰਮਦ ਆਸਿਫ਼ ਚੌਧਰੀ ਨੂੰ ਚੰਡੀਗੜ੍ਹ ਕਾਂਗਰਸ ਦੇ ਘੱਟ ਗਿਣਤੀ ਵਿਭਾਗ ਦੇ ਯੂਥ ਵਿੰਗ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਇਸ ਸੰਬੰਧੀ ਨਿਯੁਕਤੀ ਪੱਤਰ ਅੱਜ ਸੈਕਟਰ-35 ...

ਪੂਰੀ ਖ਼ਬਰ »

ਕਰਮਚਾਰੀਆਂ ਦਾ ਡਾਟਾ ਪੋਰਟਲ 'ਤੇ ਦਰਜ ਕਰਨ ਦੇ ਨਿਰਦੇਸ਼

ਚੰਡੀਗੜ੍ਹ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਨਿਗਮਾਂ ਵਿਚ ਆਊਟਸੋਰਸਿੰਗ ਪੋਲਿਸੀ-ਭਾਗ 1 ਦੇ ਤਹਿਤ ਲੱਗੇ ਕਰਮਚਾਰੀਆਂ ਦਾ ਡਾਟਾ 15 ਦਸੰਬਰ, 2022 ਤੱਕ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮ ਦੇ ਪੋਰਟਲ 'ਤੇ ਦਰਜ/ਪੋਰਟ ਕਰਨ ...

ਪੂਰੀ ਖ਼ਬਰ »

ਡਾ. ਅੰਬੇਡਕਰ ਦੇ ਪਰੀਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਸੂਬਾ ਪੱਧਰੀ ਵਰਕਰ ਸੰਮੇਲਨ ਅੱਜ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਬਹੁਜਨ ਸਮਾਜ ਪਾਰਟੀ ਵਲੋਂ 6 ਦਸੰਬਰ ਨੂੰ ਸੰਵਿਧਾਨ ਨਿਰਮਾਤਾ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਸੂਬਾ ਪੱਧਰੀ ਵਰਕਰ ਸੰਮੇਲਨ ਕਰੇਗੀ | ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸ੍ਰੀ ਦਮਦਮਾ ਸਾਹਿਬ ...

ਪੂਰੀ ਖ਼ਬਰ »

ਤਿੰਨ ਦਿਨ ਨੈਸ਼ਨਲ ਗਰਲਜ਼ ਯੂਥ ਪੀਸ ਕੈਂਪ ਸ਼ੁਰੂ

ਚੰਡੀਗੜ੍ਹ, 5 ਦਸੰਬਰ (ਨਵਿੰਦਰ ਸਿੰਘ ਬੜਿੰਗ) ਯੁਵਸੱਤਾ-ਐਨ.ਜੀ.ਓ ਵਲੋਂ ਚੰਡੀਗੜ੍ਹ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ, ਗਲੋਬਲ ਪੀਸ ਫਾਊਾਡੇਸ਼ਨ ਅਤੇ ਜੰਗਲਾਤ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਵਲੋਂ ਤਿੰਨ ਦਿਨਾਂ ਨੈਸ਼ਨਲ ਗਰਲਜ਼ ਯੂਥ ਪੀਸ ਕੈਂਪ ਦਾ ਉਦਘਾਟਨ ਡਾ. ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕੇਂਦਰੀ ਰੇਲ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੰਦੇ ਭਾਰਤ ਐਕਸਪ੍ਰੈਸ ਦੇ ਨਿਰਵਿਘਨ ਸਟਾਪੇਜ ਲਈ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਮੰਗ ਕੀਤੀ ਹੈ | ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ...

ਪੂਰੀ ਖ਼ਬਰ »

ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ

ਚੰਡੀਗੜ੍ਹ, 5 ਦਸੰਬਰ (ਨਵਿੰਦਰ ਸਿੰਘ ਬੜਿੰਗ)-ਉੱਘੇ ਲੇਖਕ ਭਾਈ ਵੀਰ ਸਿੰਘ ਦੇ 150ਵੇਂ ਜਨਮ ਦਿਨ ਮੌਕੇ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪਰਿਸ਼ਦ ਦੇ ਉਪ ਚੇਅਰਮੈਨ ਡਾ. ਯੋਗਰਾਜ ਨੇ ਸਵਾਗਤੀ ਸ਼ਬਦ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਕਾਂਗਰਸ ਵਲੋਂ 9 ਦਸੰਬਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਜੰਤਰ-ਮੰਤਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ : ਖਹਿਰਾ

ਚੰਡੀਗੜ੍ਹ, 5 ਦਸੰਬਰ (ਨਵਿੰਦਰ ਸਿੰਘ ਬੜਿੰਗ)- ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਹਲਕਾ ਭੁਲੱਥ ਤੋਂ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਜਨ ਨਾਇਕ ਜਨਤਾ ਪਾਰਟੀ ਦਾ 5ਵਾਂ ਸਥਾਪਨਾ ਦਿਵਸ 9 ਨੂੰ

ਚੰਡੀਗੜ੍ਹ, 5 ਦਸੰਬਰ (ਐਨ.ਐਸ.ਪਰਵਾਨਾ)-ਜਨ ਨਾਇਕ ਜਨਤਾ ਪਾਰਟੀ ਜਿਸ ਦੇ ਅਮਲੀ ਤੌਰ 'ਤੇ ਸਵਰਗੀਆ ਚੌਧਰੀ ਦੇਵੀ ਲਾਲ ਜਨਮ ਦਾਤਾ ਸਨ, ਦਾ ਪੰਜਵਾਂ ਸਥਾਪਨਾ ਦਿਵਸ 9 ਦਸੰਬਰ ਨੂੰ ਭਿਵਾਨੀ ਵਿਚ ਹੋ ਰਿਹੈ, ਦੀਆਂ ਤਿਆਰੀਆਂ ਲਈ ਹੈੱਡਕੁਆਟਰ ਚੰਡੀਗੜ੍ਹ ਵਿਚ ਦਫ਼ਤਰ ਸੰੁਨਸਾਨ ...

ਪੂਰੀ ਖ਼ਬਰ »

ਗੋਲਡੀ ਬਰਾੜ ਦੀ ਗਿ੍ਫਤਾਰੀ 'ਤੇ ਬਾਜਵਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਗੈਂਗਸਟਰ ਗੋਲਡੀ ਬਰਾੜ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਅਟਕਲਾਂ ਨੂੰ ਖ਼ਤਮ ਕਰਨ ਲਈ ਵਿਦੇਸ਼ ...

ਪੂਰੀ ਖ਼ਬਰ »

ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਦੋਵੇਂ ਮੁਲਜ਼ਮ ਬਿਹਾਰ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਵਲੋਂ ਗਾਇਤਰੀ ਦੇਵੀ ਨਾਂਅ ਦੀ ਔਰਤ ਦੇ ਕਤਲ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਦੀ ਪਛਾਣ ਪਵਨ ਸਿੰਘ ਰਾਣਾ ਅਤੇ ਝੁਨੂੰ ਕੁਮਾਰ ...

ਪੂਰੀ ਖ਼ਬਰ »

ਤਿੰਨ ਨਕਾਬਪੋਸ਼ਾਂ ਵਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ 'ਤੇ ਹਮਲਾ

ਡੇਰਾਬੱਸੀ, 5 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੀ ਈਸਾਂਪੁਰ ਕਾਲੋਨੀ 'ਚ ਰਾਤ ਸਮੇਂ ਤਿੰਨ ਮੋਟਰਸਾਈਕਲ ਸਵਾਰ ਨਕਾਬਪੋਸ਼ਾਂ ਨੇ ਦੋ ਨੌਜਵਾਨਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ | ਜ਼ਖਮੀਆਂ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖਲ ...

ਪੂਰੀ ਖ਼ਬਰ »

100 ਤੋਂ ਵੱਧ ਚੋਰੀਆਂ ਕਰਨ ਵਾਲਾ ਪੁਜਾਰੀ ਕਾਬੂ

ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਮੁਹਾਲੀ ਵਲੋਂ ਸ਼ਹਿਰ 'ਚ ਚੋਰੀ ਦੀਆਂ ਅਨੇਕਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਪੁਜਾਰੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ, ਦੀ ਪਛਾਣ ਰਵੀ ਕੁਮਾਰ ਉਰਫ ਵਿਜੇ ਉਰਫ ਬਾਬਾ ...

ਪੂਰੀ ਖ਼ਬਰ »

ਭਗਵਾਨ ਸ਼ਿਵ ਦਾ ਭੰਡਾਰਾ ਕਰਵਾਇਆ

ਚੰਡੀਗੜ੍ਹ, 5 ਦਸੰਬਰ (ਬੜਿੰਗ) ਗੌਰੀ ਸ਼ੰਕਰ ਸੇਵਾ ਦਲ ਗਊਸ਼ਾਲਾ ਸੈਕਟਰ-45-ਡੀ ਚੰਡੀਗੜ੍ਹ ਵਿਖੇ ਭਗਵਾਨ ਸ਼ਿਵ ਦਾ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਗੌਰੀ ਸ਼ੰਕਰ ਸੇਵਾ ਦਲ ਦੇ ਚੇਅਰਮੈਨ ਸਮਿਤ ਸ਼ਰਮਾ, ਉਪ ਪ੍ਰਧਾਨ ਵਿਨੋਦ ਕੁਮਾਰ, ਦਲੀਪ ਰਾਵਤ, ਰਜਨੀਸ਼ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਚ ਨਾਟਕ 'ਲੱਛੂ ਕਬਾੜੀਆ' ਦੀ ਪੇਸ਼ਕਾਰੀ

ਚੰਡੀਗੜ੍ਹ, 5 ਦਸੰਬਰ (ਨਵਿੰਦਰ ਸਿੰਘ ਬੜਿੰਗ) ਸੁਚੇਤਕ ਰੰਗਮੰਚ ਵਲੋਂ ਕਰਵਾਏ ਜਾ ਰਹੇ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਤੀਜੇ ਦਿਨ ਅਦਾਕਾਰ ਮੰਚ ਮੋਹਾਲੀ ਵਲੋਂ 'ਲੱਛੂ ਕਬਾੜੀਆ' ਨਾਟਕ ਪੇਸ਼ ਕੀਤਾ ਗਿਆ | ਡਾ. ਸਾਹਿਬ ਸਿੰਘ ਵਲੋਂ ਪੇਸ਼ ਕੀਤੇ ਨਾਟਕ ਨੇ ਭਾਰਤੀ ਸਮਾਜ ...

ਪੂਰੀ ਖ਼ਬਰ »

ਕਿ੍ਸ਼ਨ ਜਨਮ ਉਤਸਵ ਮਨਾਇਆ

ਚੰਡੀਗੜ੍ਹ, 5 ਦਸੰਬਰ (ਨਵਿੰਦਰ ਸਿੰਘ ਬੜਿੰਗ)- ਸ਼੍ਰੀ ਰਾਧਾ ਮਾਧਵ ਸੇਵਾ ਟਰੱਸਟ ਸੈਕਟਰ-51 ਵਲੋਂ ਕਥਾ ਵਿਆਸ ਅਚਾਰੀਆ ਹਰੀ ਵਲੋਂ ਸੈਕਟਰ-51-ਡੀ ਵਿਖੇ 6 ਦਸੰਬਰ ਤੱਕ ਸ੍ਰੀਮਦ ਭਾਗਵਤ ਕਥਾ ਕਰਵਾਈ ਜਾ ਰਹੀ ਹੈ | ਆਚਾਰੀਆ ਹਰੀ ਨੇ ਭਗਵਾਨ ਸ਼੍ਰੀ ਕਿ੍ਸ਼ਨ ਜੀ ਦੇ ਜਨਮ ਦਿਵਸ 'ਤੇ ...

ਪੂਰੀ ਖ਼ਬਰ »

ਹਰਿਆਣਾ ਵਿਚ ਆਧਾਰ ਅਪਡੇਸ਼ਨ ਲਈ ਲਗਾਏ ਜਾਣ ਵਿਸ਼ੇਸ਼ ਕੈਂਪ-ਮੁੱਖ ਸਕੱਤਰ

ਚੰਡੀਗੜ੍ਹ, 5 ਦਸੰਬਰ (ਐਨ.ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਨੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਆਧਾਰ ਅਪਡੇਸ਼ਨ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਹਨ | ਮੁੱਖ ਸਕੱਤਰ ਅੱਜ ਇੱਥੇ ਯੂ.ਆਈ.ਡੀ ਲਾਗੂ ਕਰਨ ਸਮਿਤੀ ਦੀ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਅਤੇ ਬਜ਼ੁਰਗਾਂ ਨੂੰ ਕੰਬਲ ਵੰਡੇ

ਚੰਡੀਗੜ੍ਹ, 5 ਦਸੰਬਰ (ਨਵਿੰਦਰ ਸਿੰਘ ਬੜਿੰਗ) : ਦਿਵਿਆਂਗ ਵੈੱਲਫੇਅਰ ਸੁਸਾਇਟੀ ਚੰਡੀਗੜ੍ਹ ਵਲੋਂ ਡਾ. ਅੰਬੇਦਕਰ ਆਵਾਸ ਕਾਲੋਨੀ ਸੈਕਟਰ 56 ਵਿਖੇ ਦਿਵਿਆਂਗ ਬੱਚਿਆਂ ਅਤੇ ਬਜ਼ੁਰਗਾਂ ਨੂੰ ਮੁਫ਼ਤ ਕੰਬਲ ਵੰਡਣ ਲਈ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਐਮ.ਸੀ.ਐਮ ਕਾਲਜ 'ਚ ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 5 ਦਸੰਬਰ (ਪ੍ਰੋ. ਅਵਤਾਰ ਸਿੰਘ) : ਮੇਹਰ ਚੰਦ ਡੀ.ਏ.ਵੀ ਕਾਲਜ ਫ਼ਾਰ ਵੂਮੈਨ, ਚੰਡੀਗੜ੍ਹ ਦੇ ਐਨ.ਐਸ.ਐਸ ਯੂਨਿਟ ਵਲੋਂ ਰੈੱਡ ਰਿਬਨ ਕਲੱਬ, ਏਡਜ਼ ਜਾਗਰੂਕਤਾ ਕਮੇਟੀ ਅਤੇ ਮੈਡੀਕਲ ਕਮੇਟੀ ਨੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ...

ਪੂਰੀ ਖ਼ਬਰ »

ਦੇਸ਼ ਦੇ ਕਈ ਸੂਬਿਆਂ 'ਚ ਖ਼ਸਰੇ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਹੋਇਆ ਚੌਕਸ

ਚੰਡੀਗੜ੍ਹ, 5 ਦਸੰਬਰ (ਮਨਜੋਤ ਸਿੰਘ ਜੋਤ)- ਦੇਸ਼ ਦੇ ਕਈ ਸੂਬਿਆਂ ਵਿਚ ਖ਼ਸਰੇ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ | ਅਜਿਹੇ 'ਚ ਚੰਡੀਗੜ੍ਹ ਸਿਹਤ ਵਿਭਾਗ ਨੇ ਖ਼ਸਰੇ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਕਿਹਾ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਇਲੈੱਕਟਿ੍ਕ ਵਾਹਨਾਂ ਦੇ ਖਰੀਦਦਾਰਾਂ ਨੂੰ ਦੇਵੇਗੀ ਵਿਸ਼ੇਸ਼ ਪ੍ਰੋਤਸਾਹਨ-ਦੁਸ਼ਯੰਤ ਚੌਟਾਲਾ

ਚੰਡੀਗੜ੍ਹ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦੱਸਿਆ ਕਿ ਰਾਜ ਸਰਕਾਰ ਸੂੁਬੇ ਵਿਚ ਇਲੈਕਟਿ੍ਕ ਅਤੇ ਹਾਈਬਿ੍ਡ ਵਾਹਨਾਂ ਦੇ ਖਰੀਦਾਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਦੇਵੇਗੀ ਤਾਂ ਜੋ ਉਨ੍ਹਾਂ ਦੇ ਵਾਹਨ ...

ਪੂਰੀ ਖ਼ਬਰ »

ਜ਼ਮਾਨਤ 'ਤੇ ਆਏ ਮਜੀਠੀਆ ਕੋਲ ਸਰਕਾਰ ਦੇ ਕੰਮਕਾਜ 'ਤੇ ਉਂਗਲ ਚੁੱਕਣ ਦਾ ਕੋਈ ਨੈਤਿਕ ਆਧਾਰ ਨਹੀਂ-'ਆਪ'

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਤਿੱਖਾ ਹਮਲਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਉਨ੍ਹਾਂ ਨੂੰ ਨਸ਼ਾ ਤਸਕਰਾਂ ਨਾਲ ਆਪਣੇ ਸੰਬੰਧਾਂ ਬਾਰੇ ਦੱਸਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਮਜੀਠੀਆ ਵਰਗੇ 'ਦਾਗੀ' ਨੇਤਾ, ਜੋ ਕਿ ਖੁਦ ...

ਪੂਰੀ ਖ਼ਬਰ »

ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 26 ਤੋਂ

ਚੰਡੀਗੜ੍ਹ, 5 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਧਾਨਸਭਾ ਦਾ ਸਰਦੀ ਰੁੱਤ ਸੈਸ਼ਨ 26 ਦਸੰਬਰ, 2022 ਸੋਮਵਾਰ ਤੋਂ ਸ਼ੁਰੂ ਹੋਵੇਗਾ | ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਇਸ ਸੰਬੰਧ ਵਿਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ | ਘਰ ਵਿਚੋਂ ਨਕਦੀ ਤੇ ...

ਪੂਰੀ ਖ਼ਬਰ »

ਬੱਸ ਅਤੇ ਟਰੈਕਟਰ ਦੀ ਟੱਕਰ, 2 ਜ਼ਖ਼ਮੀ

ਡੇਰਾਬੱਸੀ, 5 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਤੋਂ ਪਿੰਡ ਅਮਲਾਲਾ ਨੂੰ ਜਾਂਦੀ ਸੜਕ 'ਤੇ ਪਿੰਡ ਬਰੋਲੀ ਨੇੜੇ ਸ਼ਾਮ ਵੇਲੇ ਬੱਸ ਅਤੇ ਟਰੈਕਟਰ ਦੀ ਟੱਕਰ ਹੋ ਗਈ | ਹਾਦਸੇ 'ਚ ਬੱਸ ਚਾਲਕ ਅਤੇ ਟਰੈਕਟਰ ਚਾਲਕ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਕ ਪੈਪਸੂ ਰੋਡਵੇਜ਼ ਦੀ ...

ਪੂਰੀ ਖ਼ਬਰ »

ਮਾਮਲਾ ਕਾਮਰੇਡ ਬਲਵਿੰਦਰ ਸਿੰਘ ਸ਼ੌਰੀਆ ਚੱਕਰ ਜੇਤੂ ਦੇ ਕਤਲ ਦਾ ਅਦਾਲਤ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸੰਬੰਧਤ ਬਾਬੇ ਦੀ ਜ਼ਮਾਨਤ ਅਰਜ਼ੀ ਕੀਤੀ ਮਨਜੂਰ

ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਉਸ ਦੇ ਹੀ ਸਕੂਲ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੇ ਮਾਮਲੇ 'ਚ ਨਾਮਜ਼ਦ ਖਾਲਿਸਤਾਨ ...

ਪੂਰੀ ਖ਼ਬਰ »

ਵੋਟਰ ਸੂਚੀ ਦੀ ਸਰਸਰੀ ਸੁਧਾਈ ਸੰਬੰਧੀ 8 ਦਸੰਬਰ ਤੱਕ ਭਰੇ ਜਾ ਸਕਦੇ ਨੇ ਫ਼ਾਰਮ

ਐੱਸ. ਏ. ਐੱਸ ਨਗਰ, 5 ਦਸੰਬਰ (ਕੇ. ਐੱਸ. ਰਾਣਾ)-ਮੁੱਖ ਚੋਣ ਅਫ਼ਸਰ ਪੰਜਾਬ/ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ 9 ਨਵੰਬਰ ਤੋਂ ਲਗਾਤਾਰ ਚੱਲ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ ਅਮਿਤ ...

ਪੂਰੀ ਖ਼ਬਰ »

ਰੇਤ ਚੋਰੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 5 ਦਸੰਬਰ (ਧੀਮਾਨ)-ਪਿੰਡ ਨਗਲੀਆਂ ਦੀ ਬਰਸਾਤੀ ਨਦੀ 'ਚੋਂ ਰੇਤ ਚੋਰੀ ਕਰਨ ਦੇ ਦੋਸ਼ ਤਹਿਤ ਥਾਣਾ ਮਾਜਰੀ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਨਗਲੀਆਂ ਦੀ ਬਰਸਾਤੀ ਨਦੀ ...

ਪੂਰੀ ਖ਼ਬਰ »

ਸ਼ਾਮਲਾਤ ਜ਼ਮੀਨਾਂ ਦੇ ਮਾਲਕੀ ਹੱਕਾਂ ਨੂੰ ਲੈ ਕੇ ਕੰਗ ਨੇ ਕਾਸ਼ਤਕਾਰਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਮੁੱਲਾਂਪੁਰ ਗਰੀਬਦਾਸ, 5 ਦਸੰਬਰ (ਖੈਰਪੁਰ)-ਆਪ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਾਮਲਾਤ ਜ਼ਮੀਨਾਂ 'ਤੇ ਦਹਾਕਿਆਂ ਤੋਂ ਕਾਸ਼ਤ ਕਰ ਰਹੇ ਲੋਕਾਂ ਨੂੰ ਉਜਾੜਨ ਦੀ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਵਾਲਿਆਂ ਦੀ ਪੁਲਿਸ ਨੇ ਪੈੜ ਨੱਪਣੀ ਕੀਤੀ ਸ਼ੁਰੂ-ਏ. ਐੱਸ. ਪੀ. ਨੇ ਕੀਤਾ ਮੌਕੇ ਦਾ ਦੌਰਾ

ਡੇਰਾਬੱਸੀ, 5 ਦਸੰਬਰ (ਗੁਰਮੀਤ ਸਿੰਘ)-ਬੀਤੇ ਦਿਨੀਂ ਪਿੰਡ ਕੂੜਾਂਵਾਲਾ ਤੋਂ ਮੱਝਾਂ ਚੋਰੀ ਦੇ ਮਾਮਲੇ ਵਿਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਏ. ਐੱਸ. ਪੀ. ਡੇਰਾਬੱਸੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਾਰਟੀ ਨਾਲ ਮੌਕੇ ਦਾ ਦੌਰਾ ਕਰਕੇ ਚੋਰਾਂ ਦੀ ਪੈੜ ਨੱਪਣੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ 'ਖੇਡ ਸਪਤਾਹ'

ਕੁਰਾਲੀ, 5 ਦਸੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ 'ਖੇਡ ਸਪਤਾਹ' ਮਨਾਉਂਦੇ ਹੋਏ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ | ਬੱਚਿਆਂ 'ਚ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਸਕੂਲ ਦੇ ਡਾਇਰੈਕਟਰ ਏ. ਕੇ. ...

ਪੂਰੀ ਖ਼ਬਰ »

ਗੱਬੇਮਾਜਰਾ ਗਰਾਮ ਪੰਚਾਇਤ ਦਾ ਸੱਦਿਆ ਆਮ ਇਜਲਾਸ

ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)- ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਖਰੜ ਮਹਿੰਦਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਗੱਬੇਮਾਜਰਾ ਵਿਖੇ ਸਰਪੰਚ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਗ੍ਰਾਮ ਪੰਚਾਇਤ ਵਲੋਂ ਆਮ ਸਭਾ ਦਾ ਇਜਲਾਸ ਸੱਦਿਆ ਗਿਆ, ਜਿਸ ਦੌਰਾਨ ਪੰਚਾਇਤ ...

ਪੂਰੀ ਖ਼ਬਰ »

ਨੈਸ਼ਨਲ ਪੱਧਰੀ ਅਬੈਕਸ ਮੁਕਾਬਲੇ 'ਚ ਅਕਸ਼ੈ ਸ਼ਰਮਾ ਵਲੋਂ ਸ਼ਾਨਦਾਰ ਪ੍ਰਦਰਸ਼ਨ

ਖਰੜ, 5 ਦਸੰਬਰ (ਗੁਰਮੁੱਖ ਸਿੰਘ ਮਾਨ)-ਪਿਛਲੇ ਦਿਨੀ ਨੈਸ਼ਨਲ ਪੱਧਰੀ ਅਬੈਕਸ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਰਵਾਏ ਗਏ ਸਮਾਰੋਹ ਦੇ ਮੁੱਖ ਮਹਿਮਾਨ ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਸਰਬਜੀਤ ਕੌਰ ਜਦਕਿ ਵਿਸ਼ੇਸ਼ ਮਹਿਮਾਨ ਡੀ. ਐਸ. ਪੀ. ਖਰੜ ਰੁਪਿੰਦਰਦੀਪ ਕੌਰ ਸੋਹੀ ...

ਪੂਰੀ ਖ਼ਬਰ »

ਅਨਮੋਲ ਗਗਨ ਮਾਨ ਵਲੋਂ ਜ਼ਿਲ੍ਹੇ 'ਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਉੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਐੱਸ .ਏ. ਐੱਸ. ਨਗਰ, 5 ਦਸੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਵਿਚੋਂ ਨਸ਼ਿਆਂ ਦੇ ਮੁਕੰਮਲ ਸਫ਼ਾਏ ਸਮੇਤ ਕਾਨੂੰਨ-ਵਿਵਸਥਾ ਦੇ ਬਾਕੀ ਮੁੱਦਿਆਂ ਨੂੰ ਲੈ ਕੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਅਨਮੋਲ ...

ਪੂਰੀ ਖ਼ਬਰ »

11 ਸਾਲ ਪਹਿਲਾਂ ਖ਼ੁਦਕੁਸ਼ੀ ਕਰਨ ਵਾਲੇ ਈ. ਟੀ. ਓ. ਦੇ ਪਰਿਵਾਰ ਨੂੰ ਕੇਸ ਵਾਪਸ ਲੈਣ ਲਈ ਮਿਲ ਰਹੀਆਂ ਨੇ ਧਮਕੀਆਂ

ਐੱਸ. ਏ. ਐੱਸ. ਨਗਰ, 5 ਦਸੰਬਰ (ਜਸਬੀਰ ਸਿੰਘ ਜੱਸੀ)-2011 ਵਿਚ ਈ. ਟੀ. ਓ. ਰਣਜੀਤ ਸਿੰਘ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਅੱਜ ਉਸ ਦੀ ਪਤਨੀ ਮਨਜੀਤ ਕੌਰ ਨੇ ਜਿਥੇ ਆਪਣੇ ਪਤੀ ਨੂੰ ਬੇਕਸੂਰ ਦੱਸਿਆ, ਉਥੇ ਹੀ ਉਸ ਦੇ ਪਰਿਵਾਰ ਨੂੰ ਕੇਸ ਵਾਪਸ ਲੈਣ ਦੀਆਂ ਧਮਕੀਆਂ ਦਿੱਤੀਆਂ ਜਾ ...

ਪੂਰੀ ਖ਼ਬਰ »

ਰੰਧਾਵਾ ਵਲੋਂ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ

ਲਾਲੜੂ, 5 ਦਸੰਬਰ (ਰਾਜਬੀਰ ਸਿੰਘ)-ਪਿੰਡ ਜਾਸਤਨਾ ਕਲਾਂ ਦੇ ਨੌਜਵਾਨਾਂ ਵਲੋਂ ਕੀਤੇ ਉਪਰਾਲੇ ਤਹਿਤ ਪਿੰਡ ਵਿਚ ਤੀਜਾ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਟੂਰਨਾਮੈਂਟ ਦੌਰਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX