ਤਾਜਾ ਖ਼ਬਰਾਂ


ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  28 minutes ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  58 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 2 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 5 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 6 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 6 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 6 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 6 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 6 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 7 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 7 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 8 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 21 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਪੰਜਾਬ / ਜਨਰਲ

ਔਰਤ ਨੇ ਬੱਚੇ ਸਣੇ ਮਾਰੀ ਨਹਿਰ 'ਚ ਛਾਲ, ਲੋਕਾਂ ਨੇ ਬੱਚੇ ਨੂੰ ਬਚਾਇਆ

ਔਰਤ ਨੂੰ ਬਚਾਉਣ ਵਾਲਾ ਵਿਅਕਤੀ ਵੀ ਰੁੜਿ੍ਹਆ

ਸ੍ਰੀ ਮੁਕਤਸਰ ਸਾਹਿਬ, 5 ਦਸੰਬਰ (ਹਰਮਹਿੰਦਰ ਪਾਲ)-ਅੱਜ ਸਵੇਰੇ ਇਕ ਔਰਤ ਨੇ ਆਪਣੇ ਬੱਚੇ ਨੂੰ ਨਾਲ ਲੈ ਕੇ ਪਿੰਡ ਭੁੱਲਰ ਵਿਖੇ ਸਥਿਤ ਸਰਹਿੰਦ ਨਹਿਰ 'ਚ ਛਾਲ ਮਾਰ ਦਿੱਤੀ ਪਰ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਬੱਚੇ ਨੂੰ ਤਾਂ ਬਚਾਅ ਲਿਆ ਗਿਆ ਪਰ ਔਰਤ ਨੂੰ ਬਚਾਉਣ ਵਾਲਾ ਵਿਅਕਤੀ ਵੀ ਔਰਤ ਸਣੇ ਨਹਿਰ 'ਚ ਰੁੜ ਗਿਆ | ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਗਲੀ ਨੰਬਰ 26 ਦੀ ਨਿਵਾਸੀ ਹਰਵਿੰਦਰ ਕੌਰ (28) ਪਤਨੀ ਕੁਲਵਿੰਦਰ ਸਿੰਘ ਆਪਣੇ ਢਾਈ ਸਾਲਾਂ ਲੜਕੇ ਸਣੇ ਘਰੋਂ ਗਈ ਸੀ ਅਤੇ ਉਸ ਨੇ ਸਰਹਿੰਦ ਫੀਡਰ 'ਚ ਛਾਲ ਲਗਾ ਦਿੱਤੀ | ਮੌਕੇ 'ਤੇ ਮੌਜੂਦ ਇਕ ਵਿਅਕਤੀ ਵਲੋਂ ਬੱਚੇ ਨੂੰ ਤਾਂ ਬਚਾ ਲਿਆ ਗਿਆ ਪਰ ਉਕਤ ਔਰਤ ਨੂੰ ਬਚਾਉਣ ਵਾਲਾ ਦੂਜਾ ਵਿਅਕਤੀ ਔਰਤ ਸਣੇ ਹੀ ਨਹਿਰ 'ਚ ਰੁੜ ਗਿਆ, ਜਿਸ ਦੀ ਪਹਿਚਾਣ ਗੁਰਦੀਪ ਸਿੰਘ ਉਰਫ਼ ਨਿੱਕਾ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਭੁੱਲਰ ਵਜੋਂ ਹੋਈ ਹੈ | ਪੁਲਿਸ ਵਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ | ਮੌਕੇ 'ਤੇ ਪਹੁੰਚੇ ਥਾਣਾ ਸਦਰ ਦੇ ਐੱਸ.ਐੱਚ.ਓ. ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਪੁਲਿਸ ਪਾਰਟੀ ਸਣੇ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ | ਖ਼ਬਰ ਲਿਖੇ ਜਾਣ ਤੱਕ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ |

ਤਿੰਨ ਦਿਨਾ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ ਸਮਾਪਤ

ਬਾਬਾ ਮਹਿੰਦਰ ਸਿੰਘ ਯੂ.ਕੇ. ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਸ਼ਿਰਕਤ

ਅੰਮਿ੍ਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖਾਲਸਾ ਦੀਵਾਨ ਵਲੋਂ ਇੱਥੇ ਕਰਵਾਈ ਤਿੰਨ ਦਿਨਾ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਸਮਾਪਤ ਹੋ ਗਈ | ਇਸ ਦੌਰਾਨ ਦੀਵਾਨ ਵਲੋਂ ਬਟਾਲਾ ਵਿਖੇ ਇਕ ਹੋਰ ਨਵਾਂ ਸਕੂਲ ਖੋਲ੍ਹਣ, ਭਾਈ ਵੀਰ ਸਿੰਘ ਦੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ, 5 ਦਸੰਬਰ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਦਰਜ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਅਕਤੂਬਰ 'ਚ ਦਰਜ ਹੋਏ ਮਾਮਲੇ ਵਿਚ ਨਿਯਮਤ ਜ਼ਮਾਨਤ ਲਈ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਦੇ ਸਮੂਹ ਇੰਸਪੈਕਟਰਾਂ ਵਲੋਂ 12 ਤੋਂ ਹੜਤਾਲ ਦਾ ਐਲਾਨ

ਜਲੰਧਰ, 5 ਦਸੰਬਰ (ਜਸਪਾਲ ਸਿੰਘ)-ਸਹਿਕਾਰਤਾ ਵਿਭਾਗ ਦੇ ਸਮੂਹ ਇੰਸਪੈਕਟਰਾਂ ਵਲੋਂ 12 ਦਸੰਬਰ ਤੋਂ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ | ਪੰਜਾਬ ਸਟੇਟ ਕੋਆਪ੍ਰੇਟਿਵ ਇੰਸਪੈਕਟਰਜ਼ ਐਸੋਸੀਏਸ਼ਨ, ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਸਹਿਕਾਰਤਾ ...

ਪੂਰੀ ਖ਼ਬਰ »

ਗੋਲਡੀ ਬਰਾੜ ਦੀ ਗਿ੍ਫਤਾਰੀ 'ਤੇ ਬਾਜਵਾ ਨੇ ਵਿਦੇਸ਼ ਮੰਤਰਾਲੇ ਜਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਕੀਤੀ ਅਧਿਕਾਰਤ ਬਿਆਨ ਦੀ ਮੰਗ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਗੈਂਗਸਟਰ ਗੋਲਡੀ ਬਰਾੜ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਅਟਕਲਾਂ ਨੂੰ ਖ਼ਤਮ ਕਰਨ ਲਈ ਵਿਦੇਸ਼ ...

ਪੂਰੀ ਖ਼ਬਰ »

ਪੰਜਾਬੀਆਂ ਨੂੰ ਠੱਗ ਟਰੈਵਲ ਏਜੰਟਾਂ ਤੋਂ ਬਚਾਉਣ ਲਈ ਮੁੱਖ ਮੰਤਰੀ ਵਿਸ਼ੇਸ਼ ਇਜਲਾਸ ਬੁਲਾਉਣ-ਰਾਮੂਵਾਲੀਆ

ਜਲੰਧਰ, 5 ਦਸੰਬਰ (ਅ.ਬ.)-ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਤੇ ਯੂ.ਪੀ. ਦੇ ਸਾਬਕਾ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ 25 ਸਾਲਾਂ ਤੋਂ ਪੰਜਾਬੀਆਂ ਦੀ ਅੰਨ੍ਹੀ ਲੁੱਟ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਨੱਥ ਪਾਈ ਜਾਵੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮਿ੍ਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਅਪ੍ਰੈਲ 2023 ਵਿਚ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸ੍ਰੀ ਪੰਜਾ ਸਾਹਿਬ ਵਿਖੇ ਮਨਾਉਣ ਅਤੇ ਪਾਕਿਸਤਾਨ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਸਿੱਖ ਯਾਤਰੀ ਜਥੇ ਲਈ ...

ਪੂਰੀ ਖ਼ਬਰ »

ਸੀ.ਬੀ.ਐੱਸ.ਈ. ਵਲੋਂ ਇਸ ਵਾਰ ਪੰਜਾਬ 'ਚ ਹੋਣਗੇ ਖੋ-ਖੋ ਦੇ ਰਾਸ਼ਟਰੀ ਖੇਡ ਮੁਕਾਬਲੇ

ਲਹਿਰਾਗਾਗਾ, 5 ਦਸੰਬਰ (ਪ੍ਰਵੀਨ ਖੋਖਰ)-ਸੀ. ਬੀ. ਐੱਸ. ਈ. ਨਵੀਂ ਦਿੱਲੀ ਨੇ ਆਪਣਾ ਰਾਸ਼ਟਰੀ ਖੇਡ ਮੁਕਾਬਲਿਆਂ ਦਾ ਕਲੰਡਰ ਜਾਰੀ ਕਰ ਦਿੱਤਾ ਹੈ | ਸੀ.ਬੀ.ਐੱਸ.ਈ. ਦੇ ਖੇਡ ਵਿਭਾਗ ਦੇ ਇੰਚਾਰਜ ਡਾ. ਮਨਜੀਤ ਸਿੰਘ ਵਲੋਂ ਜਾਰੀ ਸੂਚੀ ਅਨੁਸਾਰ ਖੋ-ਖੋ ਦੇ ਰਾਸ਼ਟਰੀ ਮੁਕਾਬਲੇ ...

ਪੂਰੀ ਖ਼ਬਰ »

ਕੰਵਰਵੀਰ ਸਿੰਘ ਟੌਹੜਾ ਨੌਜਵਾਨ ਸ਼ਕਤੀ ਨੂੰ ਸੰਗਠਤ ਕਰਕੇ ਭਾਜਪਾ ਨਾਲ ਜੋੜਨਗੇ-ਅਰਵਿੰਦ ਖੰਨਾ

ਫ਼ਤਹਿਗੜ੍ਹ ਸਾਹਿਬ, 5 ਦਸੰਬਰ (ਬਲਜਿੰਦਰ ਸਿੰਘ)-ਭਾਜਪਾ ਯੁਵਾ ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਨੌਜਵਾਨ ਸ਼ਕਤੀ ਨੂੰ ਸੰਗਠਤ ਕਰਕੇ ਭਾਰਤੀ ਜਨਤਾ ਪਾਰਟੀ ਨਾਲ ਜੋੜਨ 'ਚ ਆਪਣੀ ਅਹਿਮ ਜ਼ਿੰਮੇਵਾਰੀ ਨਿਭਾਉਣਗੇ ਤਾਂ ਜੋ ਆਗਾਮੀ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਪੰਜਾ ਸਾਹਿਬ ਵਿਖੇ 'ਹੁਕਮਨਾਮਾ' ਦੇ ਵੀਡੀਓ ਜਾਰੀ ਕਰਨ 'ਤੇ ਰੋਕ

ਅੰਮਿ੍ਤਸਰ, 5 ਦਸੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਜ਼ਿਲ੍ਹਾ ਅਟਕ ਦੇ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਰੋਜ਼ਾਨਾ ਸਵੇਰੇ ਵੀਡੀਓ ਅਤੇ ...

ਪੂਰੀ ਖ਼ਬਰ »

ਡੇਰਾ ਮੁਖੀ ਵਲੋਂ ਬੇਅਦਬੀਆਂ ਦੇ ਕੇਸ ਦੁਬਾਰਾ ਸੀ.ਬੀ.ਆਈ. ਨੂੰ ਦੇਣ ਦੀ ਮੰਗ

ਚੰਡੀਗੜ੍ਹ, 5 ਦਸੰਬਰ (ਹਰਕਵਲਜੀਤ ਸਿੰਘ)-ਡੇਰਾ ਸਿਰਸਾ ਮੁਖੀ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਦੁਬਾਰਾ ਬੇਅਦਬੀਆਂ ਦੇ ਸਾਰੇ ਕੇਸ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ ਦੇ ਹਵਾਲੇ ਕਰਨ ਲਈ ਦਾਇਰ ਪਟੀਸ਼ਨ ਪੰਥਕ ਹਲਕਿਆਂ ਦੀਆਂ ਚਿੰਤਾਵਾਂ ਫਿਰ ਵਧਾ ਦਿੱਤੀਆਂ ਹਨ | ...

ਪੂਰੀ ਖ਼ਬਰ »

ਟੈਂਡਰ ਘੁਟਾਲੇ 'ਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਇਸ਼ਤਿਹਾਰੀ ਭਗੌੜਾ ਐਲਾਨਿਆ

ਵਿਜੀਲੈਂਸ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਿਆਰੀ

ਲੁਧਿਆਣਾ, 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਕੀਤੇ ਮੁਅੱਤਲ ਸ਼ੁੱਦਾ ਖ਼ੁਰਾਕ ਤੇ ਸਪਲਾਈ ਮਹਿਕਮੇ ਦੇ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ | ਜੱਜ ਮੱਕੜ ਵਲੋਂ ...

ਪੂਰੀ ਖ਼ਬਰ »

ਪਾਕਿਸਤਾਨੀ ਡਰੋਨ ਅਤੇ 2 ਕਿੱਲੋ ਹੈਰੋਇਨ ਬਰਾਮਦ

ਅਟਾਰੀ, 5 ਦਸੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਕਣਕ ਦੇ ਖੇਤਾਂ 'ਚੋਂ ਬੀ.ਐੱਸ.ਐੱਫ. ਨੇ ਇਕ ਪਾਕਿਸਤਾਨੀ ਡਰੋਨ ਅਤੇ 2 ਪੈਕੇਟ ਹੈਰੋਇਨ ਦੇ ਬਰਾਮਦ ਕੀਤੇ ਹਨ | ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੋੜਾਂ ...

ਪੂਰੀ ਖ਼ਬਰ »

ਫਾਰਚੂਨਰ ਤੇ ਬੁਲਟ ਦੀ ਟੱਕਰ 'ਚ 2 ਨੌਜਵਾਨ ਜ਼ਿੰਦਾ ਸੜੇ

ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨÏਜਵਾਨਾਂ ਦੀ ਮÏਕੇ 'ਤੇ ਹੀ ਮÏਤ ਹੋ ਗਈ | ਥਾਣਾ ਲਹਿਰਾਗਾਗਾ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਡੂਡੀਆ ਦੇ ...

ਪੂਰੀ ਖ਼ਬਰ »

ਬਠਿੰਡਾ 'ਚ ਸਪਾ ਸੈਂਟਰ 'ਤੇ ਕੰਮ ਕਰਦੀ ਦੀ ਲੜਕੀ ਨਾਲ ਅਸਲੇ੍ਹ ਦੀ ਨੋਕ 'ਤੇ ਜਬਰ-ਜਨਾਹ

ਬਠਿੰਡਾ, 5 ਦਸੰਬਰ (ਸੱਤਪਾਲ ਸਿੰਘ ਸਿਵੀਆਂ):-ਬਠਿੰਡਾ 'ਚ ਇਕ ਸਪਾ ਸੈਂਟਰ (ਮਸਾਜ ਪਾਰਲਰ) 'ਤੇ ਕੰਮ ਕਰਦੀ ਲੜਕੀ ਨਾਲ ਮਸਾਜ ਕਰਵਾਉਣ ਆਏ ਕੁਝ ਨੌਜਵਾਨਾਂ ਵਲੋਂ ਅਸਲ੍ਹੇ ਦੀ ਨੋਕ 'ਤੇ ਜਬਰ-ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ, ਜਿਸ ਤਹਿਤ ਸਪਾ ਦੇ ਮਾਲਕ ਸਮੇਤ ਪੰਜ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਸਰਕਾਰ ਤੇ ਪ੍ਰਸ਼ਾਸਨ-ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਲੌਰ ਨੇੜੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਵਾਪਰੀ ਮੰਦਭਾਗੀ ਘਟਨਾ 'ਤੇ ਦੁੱਖ ...

ਪੂਰੀ ਖ਼ਬਰ »

ਪੇਪਰ ਨਕਲ ਮਾਮਲਾ

ਪੰਜਵਾਂ ਰੈਂਕ ਹਾਸਲ ਕਰਨ ਵਾਲੀ ਨਾਇਬ ਤਹਿਸੀਲਦਾਰ ਗਿ੍ਫ਼ਤਾਰ

ਪਟਿਆਲਾ, 5 ਦਸੰਬਰ (ਮਨਦੀਪ ਸਿੰਘ ਖਰੌੜ)-ਲੰਘੇ ਮਈ ਮਹੀਨੇ 'ਚ ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਨਾਇਬ ਤਹਿਸੀਲਦਾਰ ਦੇ ਪੇਪਰ 'ਚ ਆਧੁਨਿਕ ਢੰਗ ਨਾਲ ਨਕਲ ਮਾਰਨ ਦਾ ਪਰਦਾਫਾਸ਼ ਹੋਣ ਤੋਂ ਬਾਅਦ ਪਟਿਆਲਾ ਪੁਲਿਸ ਨੇ ਇਸ ਪੇਪਰ 'ਚ 5ਵਾਂ ਰੈਂਕ ਹਾਸਲ ਕਰਨ ਵਾਲੀ ਲੜਕੀ ਨੂੰ ...

ਪੂਰੀ ਖ਼ਬਰ »

ਬਰਾੜ ਹੁਣ 10 ਨੂੰ ਅਨੁਸ਼ਾਸਨੀ ਕਮੇਟੀ ਅੱਗੇ ਹੋਣਗੇ ਪੇਸ਼

ਚੰਡੀਗੜ੍ਹ, 5 ਦਸੰਬਰ (ਪ੍ਰੋ. ਅਵਤਾਰ ਸਿੰਘ) ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ, ਜਿਨ੍ਹਾਂ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਪਾਰਟੀ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ 6 ਦਸੰਬਰ ਨੂੰ ਪੇਸ਼ ਹੋਣ ਦਾ ਨੋਟਿਸ ਦਿੱਤਾ ਗਿਆ ਸੀ | ਹੁਣ ਪਾਰਟੀ ਦੀ ...

ਪੂਰੀ ਖ਼ਬਰ »

ਵਿੱਤ ਵਿਭਾਗ ਵਲੋਂ 86 ਲੱਖ ਤੋਂ ਵੱਧ ਦੇ ਸ਼ੱਕੀ ਲੈਣ-ਦੇਣ ਲਈ 4 ਮੁਅੱਤਲ

ਚੰਡੀਗੜ੍ਹ, 5 ਦਸੰਬਰ (ਅਜੀਤ ਬਿਊਰੋ)-ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਤ ਵਿਭਾਗ ਨੇ ਸੂਬੇ ਦੇ ਖਜ਼ਾਨਾ ਦਫ਼ਤਰਾਂ ਸੰਬੰਧੀ ਭਿ੍ਸ਼ਟਾਚਾਰ ਦੀਆਂ ਸ਼ਿਕਾਇਤਾਂ 'ਤੇ ਸਖ਼ਤ ਕਾਰਵਾਈ ਕਰਦੇ ਹੋਏ ਇਕ ਸੀਨੀਅਰ ਸਹਾਇਕ ਨੂੰ ...

ਪੂਰੀ ਖ਼ਬਰ »

ਡੰਗ ਟਪਾਊ ਨੀਤੀ ਤਹਿਤ ਹੋ ਰਹੀਆਂ ਪ੍ਰਾਇਮਰੀ ਦੀਆਂ ਸੂਬਾ ਪੱਧਰੀ ਖੇਡਾਂ

ਅੰਮਿ੍ਤਸਰ, 5 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ 6 ਤੋਂ 9 ਦਸੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਕਰਵਾਈਆਂ ਜਾ ਰਹੀਆਂ ਪ੍ਰਾਇਮਰੀ ਸਕੂਲਾਂ ਦੀਆਂ ਸੂਬਾ ਪੱਧਰੀ ਖੇਡਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX