ਤਾਜਾ ਖ਼ਬਰਾਂ


ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  1 day ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  1 day ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  1 day ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  1 day ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  1 day ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  1 day ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 day ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  1 day ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  1 day ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  1 day ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 day ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  1 day ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਪਹਿਲਾ ਸਫ਼ਾ

ਸੰਸਦ ਦਾ ਸਰਦ ਰੁੱਤ ਇਜਲਾਸ ਅੱਜ ਤੋਂ

ਸਰਕਾਰ ਹਰ ਮੁੱਦੇ 'ਤੇ ਚਰਚਾ ਲਈ ਤਿਆਰ-ਜੋਸ਼ੀ
ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਬੁੱਧਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ 'ਚ ਹਾਲ ਹੀ 'ਚ ਵਿਵਾਦਿਤ ਸੁਰਖੀਆਂ 'ਚ ਆਈ ਚੋਣ ਕਮਿਸ਼ਨਰ ਦੀ ਨਿਯੁਕਤੀ, ਆਰਥਿਕ ਤੌਰ 'ਤੇ ਪਛੜੇ ਵਰਗ ਲਈ (ਈ. ਡਬਲਿਯੂ. ਐਸ.) ਨੋਟਾ, ਬੇਰੁਜ਼ਗਾਰੀ, ਮਹਿੰਗਾਈ ਅਤੇ ਏਜੰਸੀਆਂ ਦੀ ਦੁਰਵਰਤੋਂ ਤੇ ਚੀਨ ਨਾਲ ਸਰਹੱਦੀ ਸਥਿਤੀ ਦੇ ਮੁੱਦੇ ਭਾਰੂ ਰਹਿਣ ਦੀ ਸੰਭਾਵਨਾ ਹੈ | ਵਿਰੋਧੀ ਧਿਰਾਂ ਨੇ ਮੰਗਲਵਾਰ ਨੂੰ ਸਰਕਾਰ ਨਾਲ ਹੋਈ ਸਰਬ ਪਾਰਟੀ ਮੀਟਿੰਗ 'ਚ ਇਨ੍ਹਾਂ ਮੁੱਦਿਆਂ 'ਤੇ ਚਰਚਾ ਦੀ ਮੰਗ ਕੀਤੀ ਹੈ | ਜਿਸ 'ਤੇ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਕੇਂਦਰ ਹਰ ਮੁੱਦੇ 'ਤੇ ਗੱਲਬਾਤ ਲਈ ਤਿਆਰ ਹੈ | ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਇਕ ਦਿਨ ਪਹਿਲਾਂ ਕੇਂਦਰ ਵਲੋਂ ਸੱਦੀ ਸਰਬ ਪਾਰਟੀ ਮੀਟਿੰਗ 'ਚ ਕੁੱਲ 47 ਪਾਰਟੀਆਂ 'ਚੋਂ 31 ਪਾਰਟੀਆਂ ਨੇ ਹਿੱਸਾ | ਬੈਠਕ 'ਚ ਲੋਕ ਸਭਾ 'ਚ ਸਦਨ ਦੇ ਉਪ ਨੇਤਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਜ ਸਭਾ 'ਚ ਸਦਨ ਦੇ ਨੇਤਾ ਪਿਊਸ਼ ਗੋਇਲ ਨੇ ਸਰਕਾਰ ਦੀ ਨੁੰਮਾਇਗੀ ਕੀਤੀ | ਬੈਠਕ 'ਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਟੀ. ਐਮ. ਸੀ. ਨੇਤਾ ਡੇਰੇਕ ਓ ਬ੍ਰਾਇਸ, ਸੀ. ਪੀ. ਆਈ. ਨੇਤਾ ਡੀ. ਰਾਜਾ, ਸੀ. ਪੀ. ਆਈ. (ਐਮ) ਦੇ ਆਗੂ ਸੀਤਾਰਾਮ ਯੇਚੁਰੀ, ਡੀ. ਐਮ. ਕੇ. ਦੇ ਤਿਰੁਚੀ ਸ਼ਿਵਾ ਸਮੇਤ ਕਈ ਆਗੂ ਸ਼ਾਮਿਲ ਹੋਏ | ਸੰਸਦ ਦਾ ਸਰਦ ਰੁੱਤ ਦਾ ਇਜਲਾਸ 29 ਦਸੰਬਰ ਤੱਕ ਚੱਲੇਗਾ | ਜਿਸ 'ਚ 23 ਦਿਨਾਂ 'ਚ 17 ਬੈਠਕਾਂ ਹੋਣਗੀਆਂ | ਆਮ ਤੌਰ 'ਤੇ ਸਰਦ ਰੁੱਤ ਦਾ ਇਜਲਾਸ 25 ਦਸੰਬਰ ਭਾਵ ਕ੍ਰਿਸਮਸ ਤੋਂ ਪਹਿਲਾਂ ਖ਼ਤਮ ਹੋ ਜਾਂਦਾ ਸੀ ਪਰ ਇਸ ਵਾਰ ਗੁਜਰਾਤ ਵਿਧਾਨ ਸਭਾ ਚੋਣਾਂ ਕਾਰਨ ਇਜਲਾਸ ਦੇਰ ਨਾਲ ਸ਼ੁਰੂ ਹੋਣ ਕਾਰਨ ਦੇਰ ਨਾਲ ਖ਼ਤਮ ਹੋਵੇਗਾ | ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੇ ਇਸ 'ਤੇ ਇਤਰਾਜ਼ ਪ੍ਰਗਟਾਉਂਦਿਆ ਕਿਹਾ ਕਿ ਈਸਾਈਆਂ ਦੀ ਆਬਾਦੀ ਭਾਵੇਂ ਘੱਟ ਹੈ ਪਰ ਸਾਨੂੰ ਉਨ੍ਹਾਂ ਦੇ ਤਿਉਹਾਰਾਂ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ | ਕ੍ਰਿਸਮਸ ਦੀ ਅਣਗਹਿਲੀ ਕਰਨ 'ਤੇ ਉਨ੍ਹਾਂ ਕਿਹਾ ਕਿ ਸਰਕਾਰ 24 ਤੋਂ 25 ਵਿਸ਼ਿਆਂ 'ਤੇ ਚਰਚਾ ਕਰਵਾਉਣਾ ਚਾਹੁੰਦੀ ਹੈ ਪਰ ਇਸ ਲਈ ਸਮਾਂ ਨਹੀਂ ਹੈ, ਕਿਉਂਕਿ ਇਹ ਇਜਲਾਸ 17 ਦਿਨਾਂ ਦਾ ਹੀ ਹੈ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਨੇ ਚੀਨ-ਭਾਰਤ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਗੱਲਬਾਤ 'ਚ ਆਈ ਖੜੋਤ ਬਾਰੇ ਸਹੀ ਢੰਗ ਨਾਲ ਸੂਚਿਤ ਨਹੀਂ ਕੀਤਾ ਹੈ | ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅਧੀਰ ਰੰਜਨ ਵਲੋਂ ਲਾਏ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਇਸ ਦੋਸ਼ ਦੀ ਨਿਖੇਧੀ ਕਰਦੇ ਹਨ ਕਿ ਸਰਕਾਰ ਕ੍ਰਿਸਮਸ ਦੀ ਅਣਗਹਿਲੀ ਕਰ ਰਹੀ ਹੈ | ਉਨ੍ਹਾਂ ਕਿਹਾ 24 ਅਤੇ 25 ਦਸੰਬਰ ਨੂੰ ਛੁੱਟੀ ਰਹੇਗੀ | ਦੂਜੇ ਪਾਸੇ ਰਾਹੁਲ ਗਾਂਧੀ ਤੇ ਭਾਰਤ ਜੋੜੋ ਯਾਤਰਾ 'ਚ ਚਲ ਰਹੇ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਦੇ ਇਜਲਾਸ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਨਹੀਂ ਹੈ | ਇਜਲਾਸ ਦੌਰਾਨ ਬਹੁਰਾਜੀ ਸਹਿਕਾਰੀ ਸਭਾ ਸੋਧ ਬਿੱਲ ਟ੍ਰੇਡਮਾਰਕ (ਸੋਧ) ਬਿੱਲ 2022 ਅਤੇ ਵਿਚੋਲਗੀ ਬਿੱਲ 2021 ਪਾਸ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ |
ਇਸ ਵਾਰ ਨਹੀਂ ਪੇਸ਼ ਕੀਤੇ ਜਾਣਗੇ ਕੁਝ ਚਰਚਿਤ ਬਿੱਲ
ਹਾਲਾਂਕਿ, ਸਰਦ ਰੁੱਤ ਇਜਲਾਸ ਦੌਰਾਨ ਕੁਝ ਚਰਚਿਤ ਬਿੱਲ ਪੇਸ਼ ਨਹੀਂ ਕੀਤੇ ਜਾਣਗੇ | ਇਨ੍ਹਾਂ 'ਚ ਸਭ ਤੋਂ ਵੱਧ ਸੁਰਖੀਆਂ 'ਚ ਰਹਿਣ ਵਾਲਾ ਬੈਂਕਿੰਗ ਸੋਧ ਬਿੱਲ ਸ਼ਾਮਿਲ ਹੈ | ਹਲਕਿਆਂ ਮੁਤਾਬਿਕ ਬੈਂਕਾਂ ਦੇ ਪ੍ਰਾਈਵੇਟਾਈਜੇਸ਼ਨ ਨੂੰ ਸੁਖਾਲਾ ਬਣਾਉਣ ਵਾਲਾ ਇਹ ਬਿੱਲ ਇਸ ਵਾਰ ਪੇਸ਼ ਨਾ ਕੀਤੇ ਜਾਣ ਦੀ ਸੰਭਾਵਨਾ ਹੈ | ਹਲਕਿਆਂ ਮੁਤਾਬਿਕ ਹਾਲੇ ਤੱਕ ਨਾ ਤਾਂ ਇਸ ਬਿੱਲ ਦਾ ਡਰਾਫਟ ਬਣਿਆ ਹੈ ਅਤੇ ਨਾ ਹੀ ਕੈਬਨਿਟ ਕੋਲ ਇਸ ਦਾ ਪ੍ਰਸਤਾਵ ਆਇਆ ਹੈ | ਇਸ ਤੋਂ ਇਲਾਵਾ ਦੂਜਾ ਚਰਚਿਤ ਬਿੱਲ ਡਾਟਾ ਸੁਰੱਖਿਆ ਬਿੱਲ ਵੀ ਇਜਲਾਸ 'ਚ ਪੇਸ਼ ਨਹੀਂ ਹੋ ਸਕੇਗਾ | ਸਰਕਾਰ ਨੇ ਇਸ ਬਿੱਲ ਸੰਬੰਧੀ ਜਨਤਕ ਸਲਾਹ ਲੈਣੀ ਸ਼ੁਰੂ ਕੀਤੀ ਹੈ | ਇਸ ਲਈ ਇਸ ਬਿੱਲ ਨੂੰ ਆਉਣ 'ਚ ਹਾਲੇ ਸਮਾਂ ਲੱਗ ਸਕਦਾ ਹੈ | ਤੀਜਾ ਅਹਿਮ ਬਿੱਲ ਬੀਮਾ ਸੋਧ ਬਿੱਲ ਹੈ, ਜਿਸ 'ਤੇ ਸਰਕਾਰ ਨੇ ਡਰਾਫਟ ਜਾਰੀ ਕੀਤਾ, ਸਲਾਹ ਮਸ਼ਵਰਾ ਵੀ ਕੀਤਾ ਪਰ ਅਜੇ ਕੈਬਨਿਟ 'ਚ ਪੇਸ਼ ਨਹੀਂ ਕੀਤਾ ਗਿਆ | ਇਸ ਲਈ ਇਹ ਬਿੱਲ ਵੀ ਅਜੇ ਪੇਸ਼ ਨਹੀਂ ਕੀਤਾ ਜਾ ਸਕੇਗਾ | ਕੇਂਦਰ ਮੁਤਾਬਿਕ ਸਰਦ ਰੁੱਤ ਇਜਲਾਸ 'ਚ ਕੁੱਝ 16 ਬਿੱਲ ਪੇਸ਼ ਹੋਣਗੇ |
ਹਰਸਿਮਰਤ ਨੇ ਐਮ.ਐਸ.ਪੀ. ਕਮੇਟੀ ਦਾ ਪੁਨਰਗਠਨ ਦਾ ਮੁੱਦਾ ਉਠਾਇਆ
ਚੰਡੀਗੜ੍ਹ, (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਦੌਰਾਨ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕੀਤੇ ਗਏ ਲਿਖਤੀ ਵਾਅਦੇ ਮੁਤਾਬਕ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਕਮੇਟੀ ਦਾ ਪੁਨਰਗਠਨ ਕਰਨ, ਇਸ 'ਚ ਕਿਸਾਨ ਆਗੂ ਸ਼ਾਮਿਲ ਕਰਨ ਅਤੇ ਨਾਰਕੋ-ਅੱਤਵਾਦ ਨੂੰ ਨੱਥ ਪਾਉਣ ਦੀ ਲੋੜ 'ਤੇ ਸੰਸਦ 'ਚ ਚਰਚਾ ਕਰਵਾਉਣ ਵਰਗੇ ਮੁੱਦੇ ਉਠਾਉਂਦਿਆਂ ਕਿਹਾ ਕਿਵੇਂ ਇਸ ਨਾਲ ਪੰਜਾਬ ਦਾ ਨੌਜਵਾਨ ਵਰਗ ਬਰਬਾਦ ਹੋ ਰਿਹਾ ਹੈ | ਉਨ੍ਹਾਂ ਸੂਬੇ 'ਚ ਅਮਨ-ਕਾਨੂੰਨ ਦੀ ਡਾਵਾਂਡੋਲ ਸਥਿਤੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਗੈਂਗਸਟਰਾਂ ਅੱਗੇ ਬੇਵੱਸ ਦਿਖਾਈ ਦੇ ਰਹੀ ਹੈ | ਹਰਸਿਮਰਤ ਕੌਰ ਬਾਦਲ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰਾਂ ਨੂੰ ਲਗਾਏ ਜਾ ਰਹੇ ਖੋਰੇ ਦਾ ਮੁੱਦਾ ਵੀ ਉਠਾਇਆ | ਉਨ੍ਹਾਂ ਕਿਹਾ ਕਿ ਜਿਸ ਤਰੀਕੇ ਕੇਂਦਰੀ ਸੰਸਥਾਵਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ. ਜੀ. ਪੀ. ਸੀ.) ਦੀ ਚੋਣ 'ਚ ਦਖਲਅੰਦਾਜ਼ੀ ਕੀਤੀ, ਉਹ ਨਿੰਦਣਯੋਗ ਹੈ | ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਵੀਰ ਬਾਲ ਦਿਵਸ ਦਾ ਐਲਾਨ ਵੀ ਕੇਂਦਰ ਸਰਕਾਰ ਨੇ ਸਿੱਖ ਰਵਾਇਤਾਂ ਮੁਤਾਬਕ ਨਹੀਂ ਕੀਤਾ, ਕਿਉਂਕਿ ਸਾਹਿਬਜ਼ਾਦੇ ਆਮ ਬਹਾਦਰ ਬੱਚੇ ਨਹੀਂ ਸਨ | ਉਨ੍ਹਾਂ ਮੰਗ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਲਈ ਮਨਾਏ ਜਾਣ ਵਾਲੇ 'ਵੀਰ ਬਾਲ ਦਿਵਸ' ਦਾ ਨਾਂਅ ਬਦਲਿਆ ਜਾਵੇ |

ਲਖੀਮਪੁਰ ਖੀਰੀ ਮਾਮਲਾ

ਅਸ਼ੀਸ਼ ਮਿਸ਼ਰਾ ਸਮੇਤ 14 ਖ਼ਿਲਾਫ਼ ਦੋਸ਼ ਤੈਅ

ਲਖੀਮਪੁਰ ਖੀਰੀ (ਯੂ. ਪੀ.), 6 ਦਸੰਬਰ (ਏਜੰਸੀ)-ਇਥੋਂ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਲਖੀਮਪੁਰ ਖੀਰੀ 'ਚ ਅਕਤੂਬਰ 2021 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲਣ ਦੇ ਕੇਸ 'ਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਅਤੇ 12 ਹੋਰਾਂ ਵਿਰੁੱਧ ਹੱਤਿਆ, ਅਪਰਾਧਿਕ ਸਾਜਿਸ਼ ਤੇ ਸੰਬੰਧਿਤ ਅਪਰਾਧਾਂ ਲਈ ਦੋਸ਼ ਤੈਅ ਕੀਤੇ, ਉਨ੍ਹਾਂ ਸਾਰਿਆਂ 'ਤੇ ਮੁਕੱਦਮਾ ਚਲਾਉਣ ਦਾ ਰਾਹ ਪੱਧਰਾ ਹੋ ਗਿਆ ਹੈ | ਸਰਕਾਰੀ ਵਕੀਲ (ਅਪਰਾਧ) ਅਰਵਿੰਦ ਤਿ੍ਪਾਠੀ ਨੇ ਦੱਸਿਆ ਕਿ ਵਧੀਕ ਜ਼ਿਲ੍ਹਾ ਜੱਜ ਸੁਨੀਲ ਕੁਮਾਰ ਵਰਮਾ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 16 ਦਸੰਬਰ ਦੀ ਤਰੀਕ ਤੈਅ ਕੀਤੀ ਹੈ | ਤਿ੍ਪਾਠੀ ਨੇ ਕਿਹਾ ਕਿ ਅਸ਼ੀਸ਼ ਮਿਸ਼ਰਾ ਸਮੇਤ 13 ਦੋਸ਼ੀਆਂ 'ਤੇ ਦੰਗੇ ਨਾਲ ਸੰਬੰਧਿਤ ਧਾਰਾ 147 ਅਤੇ 148, 149 (ਗੈਰ ਕਾਨੂੰਨੀ ਇਕੱਠ), 302 (ਹੱਤਿਆ), 307 (ਹੱਤਿਆ ਦੀ ਕੋਸ਼ਿਸ਼), 326 (ਸਵੈ ਇੱਛਾ ਨਾਲ ਖ਼ਤਰਨਾਕ ਹਥਿਆਰਾਂ ਜਾਂ ਸਾਧਨਾਂ ਨਾਲ ਗੰਭੀਰ ਸੱਟ ਮਾਰਨਾ), 427 (ਸ਼ਰਾਰਤ) ਅਤੇ 120ਬੀ (ਅਪਰਾਧਿਕ ਸਾਜਿਸ਼ ਲਈ ਸਜ਼ਾ) ਅਤੇ ਮੋਟਰ ਵਾਹਨ ਕਾਨੂੰਨ ਦੀ ਧਾਰਾ 177 ਤਹਿਤ ਕੇਸ ਦਰਜ ਕੀਤਾ ਗਿਆ ਹੈ | ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਪੁੱਤਰ ਅਸ਼ੀਸ਼ ਮਿਸ਼ਰਾ ਇਸ ਕੇਸ ਵਿਚ ਮੁੱਖ ਦੋਸ਼ੀ ਹੈ | ਬਾਕੀ 12 ਦੋਸ਼ੀਆਂ 'ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸੱਤਿਅਮ ਉਰਫ ਸਤਿਆ ਪ੍ਰਕਾਸ਼ ਤਿ੍ਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਅਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂ ਪਾਲ, ਉਲਾਸ ਕੁਮਾਰ ਉਰਫ਼ ਮੋਹਿਤ ਤਿ੍ਵੇਦੀ, ਰਿੰਕੂ ਰਾਣਾ ਅਤੇ ਧਰਮੇਂਦਰ ਬਜਰੰਗ ਸ਼ਾਮਿਲ ਹਨ | 14ਵਾਂ ਦੋਸ਼ੀ ਵਿਰੇਂਦਰ ਸ਼ੁਕਲਾ, ਜੋ ਕਿ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਹੈ, ਖਿਲਾਫ਼ ਧਾਰਾ 201 ਤਹਿਤ ਦੋਸ਼ ਲਾਏ ਗਏ ਹਨ | 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਦੇ ਤਿਕੁਨੀਆ ਖੇਤਰ 'ਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਵਾਪਰੀ ਇਸ ਘਟਨਾ 'ਚ 8 ਲੋਕਾਂ ਦੀ ਮੌਤ ਹੋ ਗਈ ਸੀ | ਉੱਤਰ ਪ੍ਰਦੇਸ਼ ਪੁਲਿਸ ਵਲੋਂ ਦਰਜ ਐਫ. ਆਈ. ਆਰ. ਅਨੁਸਾਰ ਘਟਨਾ 'ਚ 4 ਕਿਸਾਨਾਂ ਦੀ ਇਕ ਐਸ. ਯੂ. ਵੀ. ਦੇ ਹੇਠਾਂ ਕੁਚਲ ਦੇਣ ਕਾਰਨ ਮੌਤ ਹੋ ਗਈ ਸੀ, ਜਿਸ ਵਿਚ ਅਸ਼ੀਸ਼ ਮਿਸ਼ਰਾ ਬੈਠਾ ਸੀ | ਘਟਨਾ ਬਾਅਦ ਗੁੱਸੇ 'ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਭਾਜਪਾ ਦੇ ਦੋ ਕਾਰਜਕਰਤਾਵਾਂ ਨੂੰ ਕੱੁਟ-ਕੁੱਟ ਕੇ ਮਾਰ ਦਿੱਤਾ ਸੀ | ਘਟਨਾ ਮੌਕੇ ਇਕ ਪੱਤਰਕਾਰ ਵੀ ਮਾਰਿਆ ਗਿਆ ਸੀ | 14 ਦੋਸ਼ੀਆਂ 'ਤੇ 4 ਕਿਸਾਨਾਂ ਤੇ ਇਕ ਪੱਤਰਕਾਰ ਦੀ ਮੌਤ ਦੇ ਸੰਬੰਧ 'ਚ ਕੇਸ ਚਲਾਇਆ ਜਾਵੇਗਾ |

ਧਮਾਕਿਆਂ ਨਾਲ ਦਹਿਲਿਆ ਅਫ਼ਗਾਨਿਸਤਾਨ, 29 ਮੌਤਾਂ-ਕਈ ਜ਼ਖ਼ਮੀ

ਅੰਮਿ੍ਤਸਰ, 6 ਦਸੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਵੱਖ-ਵੱਖ ਥਾੲੀਂ ਹੋਏ 2 ਧਮਾਕਿਆਂ 'ਚ 29 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ | ਉੱਤਰੀ ਅਫ਼ਗਾਨਿਸਤਾਨ 'ਚ ਅੱਜ ਸਵੇਰੇ ਸਰਕਾਰੀ ਕਰਮਚਾਰੀਆਂ ਨੂੰ ਲੈ ਜਾ ਰਹੀ ਤੇਲ ਕੰਪਨੀ ਦੀ ਇਕ ਬੱਸ ਨੇੜੇ ਸੜਕ ਕਿਨਾਰੇ ਇਕ ਭਿਆਨਕ ਬੰਬ ਧਮਾਕਾ ਹੋਇਆ, ਜਿਸ 'ਚ 10 ਲੋਕਾਂ ਦੀ ਮੌਤ ਹੋ ਗਈ ਤੇ 8 ਹੋਰ ਜ਼ਖ਼ਮੀ ਹੋ ਗਏ | ਇਹ ਲੋਕ ਆਪਣੇ ਕੰਮ 'ਤੇ ਜਾ ਰਹੇ ਸਨ | ਬਲਖ਼ ਸੂਬੇ 'ਚ ਤਾਲਿਬਾਨ ਵਲੋਂ ਨਿਯੁਕਤ ਪੁਲਿਸ ਮੁਖੀ ਦੇ ਬੁਲਾਰੇ ਮੁਹੰਮਦ ਆਸਿਫ਼ ਵਜ਼ੀਰੀ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਮਜ਼ਾਰ-ਏ-ਸ਼ਰੀਫ਼ 'ਚ ਬੰਬ ਸੜਕ ਦੇ ਕਿਨਾਰੇ ਇਕ ਰੇਹੜੀ ਦੇ ਨਾਲ ਲਗਾਇਆ ਗਿਆ ਸੀ | ਧਮਾਕਾ ਉਸ ਸਮੇਂ ਹੋਇਆ ਜਦੋਂ ਹੀਰਾਟਨ ਗੈਸ ਅਤੇ ਪੈਟਰੋਲੀਅਮ ਵਿਭਾਗ ਦੇ ਕਰਮਚਾਰੀਆਂ ਨੂੰ ਲੈ ਕੇ ਉਕਤ ਬੱਸ ਉੱਥੋਂ ਲੰਘ ਰਹੀ ਸੀ | ਮੌਕੇ 'ਤੇ ਮੌਜੂਦ ਕੁੱਝ ਗਵਾਹਾਂ ਨੇ ਦਾਅਵਾ ਕੀਤਾ ਕਿ ਬੰਬ ਧਮਾਕੇ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋਈ ਹੈ | ਜਦਕਿ ਤਾਲਿਬਾਨ ਅਧਿਕਾਰੀਆਂ ਵਲੋਂ ਹੋਰਨਾਂ ਮਾਮਲਿਆਂ ਵਾਂਗ ਇਸ ਵਾਰ ਵੀ ਮਿ੍ਤਕਾਂ ਦੀ ਗਿਣਤੀ ਘੱਟ ਦੱਸੀ ਜਾ ਰਹੀ ਹੈ | ਉੱਧਰ, ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ 'ਚ ਅੱਜ ਦੁਪਹਿਰ ਸਮੇਂ ਮਨੀ ਐਕਸਚੇਂਜ ਬਾਜ਼ਾਰ 'ਚ ਹੋਏ ਇਕ ਧਮਾਕੇ 'ਚ 9 ਲੋਕ ਮਾਰੇ ਗਏ ਤੇ 9 ਹੋਰ ਜ਼ਖ਼ਮੀ ਹੋ ਗਏ | ਸੂਬਾਈ ਗਵਰਨਰ ਦੇ ਮੀਡੀਆ ਦਫ਼ਤਰ ਨੇ ਦੱਸਿਆ ਕਿ ਧਮਾਕਾ ਉੱਥੋਂ ਦੇ ਸਥਾਨਕ ਸਮੇਂ ਅਨੁਸਾਰ ਦੁਪਹਿਰ 2 ਵਜੇ ਹੋਇਆ | ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ | ਜਿਥੇ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਬੋਲੀ ਦੀ ਪ੍ਰਕਿਰਿਆ ਦੌਰਾਨ ਹੋਇਆ | ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਧਮਾਕਿਆਂ ਦੀ ਜ਼ਿੰਮੇਵਾਰੀ ਨਹੀਂ ਲਈ |

ਪ੍ਰਧਾਨ ਮੰਤਰੀ ਦੇ ਮੋਰਬੀ ਦੌਰੇ 'ਤੇ ਟਵੀਟ ਕਰਨ ਵਾਲਾ ਟੀ.ਐਮ.ਸੀ. ਬੁਲਾਰਾ ਗਿ੍ਫ਼ਤਾਰ

ਅਹਿਮਦਾਬਾਦ, 6 ਦਸੰਬਰ (ਏਜੰਸੀ)-ਗੁਜਰਾਤ ਪੁਲਿਸ ਨੇ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਦੇ ਕੌਮੀ ਬੁਲਾਰੇ ਸਾਕੇਤ ਗੋਖਲੇ ਨੂੰ ਹਿਰਾਸਤ 'ਚ ਲੈ ਲਿਆ ਹੈ, ਜਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੋਰਬੀ ਦੌਰੇ ਬਾਰੇ ਕਥਿਤ ਝੂਠੀ ਖ਼ਬਰ ਦਾ ਸਮਰਥਨ ਕਰਨ ਵਾਲੇ ਇਕ ਟਵੀਟ ਦਾ ਸਮਰਥਨ ਕੀਤਾ ਸੀ | ਅਹਿਮਦਾਬਾਦ ਸਾਈਬਰ ਕ੍ਰਾਈਮ ਦੇ ਏ.ਸੀ.ਪੀ. ਜਿਤੇਂਦਰ ਯਾਦਵ ਨੇ ਦੱਸਿਆ ਕਿ ਮੰਗਲਵਾਰ ਤੜਕੇ ਪੁਲਿਸ ਦੇ ਸਾਈਬਰ ਸੈਲ ਦੀ ਟੀਮ ਨੇ ਗੋਖਲੇ (35) ਨੂੰ ਰਾਜਸਥਾਨ ਦੇ ਜੈਪੁਰ ਤੋਂ ਹਿਰਾਸਤ 'ਚ ਲੈ ਲਿਆ ਹੈ | ਜਿਸ ਨੂੰ ਦੁਪਹਿਰ ਸਮੇਂ ਅਹਿਮਦਾਬਾਦ ਲਿਆਂਦਾ ਗਿਆ ਤੇ ਅਦਾਲਤ ਨੇ ਉਸ ਨੂੰ 8 ਦਸੰਬਰ ਤੱਕ ਦੋ ਦਿਨ ਲਈ ਪੁਲਿਸ ਹਿਰਾਸਤ 'ਚ ਭੇਜ ਦਿੱਤਾ | ਉਨ੍ਹਾਂ ਦੱਸਿਆ ਕਿ ਟੀ.ਐਮ.ਸੀ. ਬੁਲਾਰੇ ਗੋਖਲੇ ਖ਼ਿਲਾਫ਼ ਇਕ ਨਾਗਰਿਕ ਦੀ ਸ਼ਿਕਾਇਤ 'ਤੇ ਵੱਖ-ਵੱਖ ਧਰਾਵਾਂ ਤਹਿਤ ਐਫ.ਆਈ. ਆਰ ਦਰਜ ਕੀਤੀ ਗਈ ਸੀ |

ਜਾਵੇਦ ਅਖ਼ਤਰ ਦਾ ਵਿਵਾਦਤ ਬਿਆਨ-ਔਰਤਾਂ ਨੂੰ ਵੀ ਮਿਲੇ ਇਕ ਤੋਂ ਜ਼ਿਆਦਾ ਪਤੀ ਰੱਖਣ ਦਾ ਹੱਕ

ਮੁੰਬਈ, 6 ਦਸੰਬਰ (ਇੰਟ.)-ਉੱਘੇ ਫ਼ਿਲਮ ਲੇਖਕ ਤੇ ਗੀਤਕਾਰ ਜਾਵੇਦ ਅਖ਼ਤਰ ਕਈ ਵਾਰ ਆਪਣੇ ਵਿਵਾਦਤ ਬਿਆਨਾਂ ਲਈ ਲੋਕਾਂ ਦੇ ਨਿਸ਼ਾਨੇ 'ਤੇ ਆ ਚੁੱਕੇ ਹਨ ਅਤੇ ਹੁਣ ਤਾਜ਼ਾ ਵਿਵਾਦ 'ਚ ਫਸਦੇ ਨਜ਼ਰ ਆ ਰਹੇ ਹਨ | ਇਸ ਵਾਰ 'ਕਾਮਨ ਸਿਵਿਲ ਕੋਡ' 'ਤੇ ਦਿੱਤੇ ਉਨ੍ਹਾਂ ਦੇ ਬਿਆਨ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ | ਜਾਵੇਦ ਅਖ਼ਤਰ ਦਾ ਕਹਿਣਾ ਹੈ ਕਿ ਜੇਕਰ ਮਰਦਾਂ ਨੂੰ ਇਕ ਤੋਂ ਵੱਧ ਬੇਗਮਾਂ ਰੱਖਣ ਦਾ ਅਧਿਕਾਰ ਦਿੱਤਾ ਗਿਆ ਹੈ ਤਾਂ ਔਰਤਾਂ ਨੂੰ ਵੀ ਇਹ ਹੱਕ ਮਿਲਣਾ ਚਾਹੀਦਾ ਹੈ, ਜੇਕਰ ਅਜਿਹਾ ਨਹੀਂ ਹੈ ਤਾਂ ਇਹ ਬਰਾਬਰੀ ਕਿਵੇਂ ਹੋਈ? ਔਰਤਾਂ ਨੂੰ ਵੀ ਇਕ ਤੋਂ ਜ਼ਿਆਦਾ ਪਤੀ ਰੱਖਣ ਦਾ ਹੱਕ ਹੋਣਾ ਚਾਹੀਦਾ ਹੈ! ਸੋਸ਼ਲ ਮੀਡੀਆ 'ਤੇ ਕਈ ਲੋਕਾਂ ਨੇ ਜਾਵੇਦ ਅਖ਼ਤਰ ਦੇ ਇਸ ਬਿਆਨ ਨੂੰ ਸ਼ਰਮਨਾਕ ਦੱਸਦਿਆਂ ਉਨ੍ਹਾਂ ਤੋਂ ਮੁਆਫੀ ਦੀ ਮੰਗ ਕੀਤੀ ਹੈ, ਜਦਕਿ ਕਈ ਲੋਕ ਉਨ੍ਹਾਂ ਦਾ ਸਮਰਥਨ ਵੀ ਕਰ ਰਹੇ ਹਨ |

ਭਾਜਪਾ ਵਲੋਂ 17 ਮੈਂਬਰੀ ਪ੍ਰਦੇਸ਼ ਕੋਰ ਕਮੇਟੀ ਤੇ ਵਿੱਤ ਕਮੇਟੀ ਮੈਂਬਰਾਂ ਦਾ ਐਲਾਨ

ਚੰਡੀਗੜ੍ਹ, 6 ਦਸੰਬਰ (ਮਨਜੋਤ ਸਿੰਘ ਜੋਤ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ, ਵਿੱਤ ਕਮੇਟੀ ਤੇ ਵਿਸ਼ੇਸ਼ ਸੱਦੇ 'ਤੇ ਆਏ ਮੈਂਬਰਾਂ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ 17 ਪ੍ਰਦੇਸ਼ ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਮੈਂਬਰਾਂ ਤੇ 9 ਸੂਬਾ ਵਿੱਤ ਕਮੇਟੀ ਮੈਂਬਰਾਂ ਦਾ ਐਲਾਨ ਕੀਤਾ ਹੈ | ਪ੍ਰਦੇਸ਼ ਕੋਰ ਕਮੇਟੀ ਮੈਂਬਰਾਂ 'ਚ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਸੋਮ ਪ੍ਰਕਾਸ਼, ਅਵਿਨਾਸ਼ ਰਾਏ ਖੰਨਾ, ਰਾਣਾ ਗੁਰਮੀਤ ਸਿੰਘ ਸੋਢੀ, ਸਰਬਜੀਤ ਸਿੰਘ ਵਿਰਕ, ਮਨੋਰੰਜਨ ਕਾਲੀਆ, ਪ੍ਰੋ. ਰਜਿੰਦਰ ਭੰਡਾਰੀ, ਰਜਿੰਦਰ ਮੋਹਨ ਸਿੰਘ ਛੀਨਾ, ਜਸਵਿੰਦਰ ਢਿੱਲੋਂ, ਫਤਿਹਜੰਗ ਸਿੰਘ ਬਾਜਵਾ, ਵਿਜੇ ਸਾਂਪਲਾ, ਸ੍ਰੀ ਮੰਤਰੀ ਸ੍ਰੀਨਿਵਾਸਲੂ, ਸ਼ਵੇਤ ਮਲਿਕ, ਤੀਕਸ਼ਣ ਸੂਦ ਤੇ ਸੁਭਾਸ਼ ਸ਼ਰਮਾ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸੇ ਤਰ੍ਹਾਂ ਵਿਸ਼ੇਸ਼ ਸੱਦੇ 'ਤੇ ਆਏ (ਇਨਵਾਇਟੀ) ਮੈਂਬਰਾਂ ਵਜੋਂ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੰਸਦੀ ਬੋਰਡ ਤੋਂ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ, ਸੂਬਾ ਸਹਿ-ਇੰਚਾਰਜ ਨਰਿੰਦਰ ਰੈਨਾ ਤੇ ਸਾਰੇ ਸੂਬਾਈ ਜਨਰਲ ਸਕੱਤਰ ਸ਼ਾਮਿਲ ਕੀਤੇ ਗਏ ਹਨ | ਭਾਜਪਾ ਸੂਬਾ ਵਿੱਤ ਕਮੇਟੀ ਦੇ ਮੈਂਬਰਾਂ ਵਿਚ ਮਨੋਰੰਜਨ ਕਾਲੀਆ, ਸੁਨੀਲ ਜਾਖੜ, ਤੀਕਸ਼ਣ ਸੂਦ, ਅਰਵਿੰਦ ਖੰਨਾ, ਸਰਬਜੀਤ ਸਿੰਘ ਮੱਕੜ, ਸਰੂਪ ਚੰਦ ਸਿੰਗਲਾ, ਪ੍ਰਵੀਨ ਬਾਂਸਲ, ਸੰਜੀਵ ਖੰਨਾ, ਗੁਰਦੇਵ ਸ਼ਰਮਾ (ਦੇਬੀ) ਕਨਵੀਨਰ ਸ਼ਾਮਿਲ ਹਨ |

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਧਾਇਕ ਪਾਹੜਾ ਵਿਜੀਲੈਂਸ ਅੱਗੇ ਪੇਸ਼

ਕਈ ਘੰਟਿਆਂ ਤੱਕ ਕੀਤੀ ਪੁੱਛਗਿੱਛ
ਗੁਰਦਾਸਪੁਰ, 6 ਦਸੰਬਰ (ਆਰਿਫ਼)-ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਆਪਣੇ ਪਿਤਾ ਗੁਰਮੀਤ ਸਿੰਘ ਪਾਹੜਾ, ਭਰਾ ਬਲਜੀਤ ਸਿੰਘ ਪਾਹੜਾ, ਜਗਬੀਰ ਸਿੰਘ ਜੱਗੀ ਪਾਹੜਾ ਸਮੇਤ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਏ, ਜਿਥੇ ਉਨ੍ਹਾਂ ਤੋਂ ਸਵੇਰੇ ਸਾਢੇ 9 ਵਜੇ ਤੋਂ ਲੈ ਕੇ ਕਰੀਬ ਬਾਅਦ ਦੁਪਹਿਰ 4 ਵਜੇ ਤੱਕ ਪੁੱਛ ਪੜਤਾਲ ਕੀਤੀ ਗਈ | ਐਸ.ਐਸ.ਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸੰਬੰਧੀ ਇਕ ਸ਼ਿਕਾਇਤ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਕੋਲੋਂ ਵੱਖ-ਵੱਖ ਬੈਂਕ ਖਾਤਿਆਂ ਦੇ ਵੇਰਵੇ ਸਮੇਤ ਜਾਣਕਾਰੀ ਮੰਗੀ ਗਈ ਸੀ | ਪਾਹੜਾ ਪਰਿਵਾਰ ਦੇ 4 ਮੈਂਬਰਾਂ ਕੋਲੋਂ ਪੁੱਛਗਿੱਛ ਕੀਤੀ ਗਈ ਤੇ ਉਨ੍ਹਾਂ ਨੰੂ ਕੁਝ ਪੋ੍ਰਫਾਰਮੇ ਦਿੱਤੇ ਗਏ, ਜਿਸ ਵਿਚ ਉਨ੍ਹਾਂ ਕੋਲੋਂ ਜਾਇਦਾਦ ਸੰਬੰਧੀ ਜਾਣਕਾਰੀ ਮੰਗੀ ਗਈ ਹੈ ਅਤੇ ਇਹ ਜਾਣਕਾਰੀ ਦੇਣ ਲਈ ਪਾਹੜਾ ਪਰਿਵਾਰ ਨੰੂ 7 ਦਿਨ ਦਾ ਸਮਾਂ ਦਿੱਤਾ ਗਿਆ ਹੈ | ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖ਼ਿਲਾਫ਼ ਕੁਝ ਵਿਅਕਤੀਆਂ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਵਿਜੀਲੈਂਸ ਵਲੋਂ ਵਿਧਾਇਕ ਪਾਹੜਾ ਅਤੇ ਉਸ ਦੇ ਬਾਕੀ ਪਰਿਵਾਰਕ ਮੈਂਬਰਾਂ ਨੰੂ ਜਾਇਦਾਦ ਦੇ ਵੇਰਵੇ, ਬੈਂਕ ਖਾਤਿਆਂ ਦੇ ਵੇਰਵੇ ਦੇਣ ਲਈ ਇਕ ਪੱਤਰ ਜਾਰੀ ਕੀਤਾ ਗਿਆ ਸੀ | ਵਿਜੀਲੈਂਸ ਵਲੋਂ 5 ਦਸੰਬਰ ਨੰੂ ਬਰਿੰਦਰਮੀਤ ਸਿੰਘ ਨੰੂ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਉਹ ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਸਨ ਅਤੇ ਨਾ ਹੀ ਉਨ੍ਹਾਂ ਦੇ ਪਰਿਵਾਰ 'ਚੋਂ ਕੋਈ ਪੇਸ਼ ਹੋਇਆ ਸੀ |
ਦਬਾਅ ਹੇਠ ਕੰਮ ਕਰ ਰਹੀ ਹੈ ਵਿਜੀਲੈਂਸ-ਵਿਧਾਇਕ ਪਾਹੜਾ
ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਜਦੋਂ ਵਿਜੀਲੈਂਸ ਦਫ਼ਤਰ ਤੋਂ ਬਾਹਰ ਆਏ ਤਾਂ ਉਨ੍ਹਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਜੀਲੈਂਸ ਕਿਸੇ ਦਬਾਅ ਅਧੀਨ ਕੰਮ ਕਰ ਰਹੀ ਹੈ, ਕਿਉਂਕਿ ਸਵੇਰੇ ਸਾਢੇ 9 ਵਜੇ ਤੋਂ ਉਨ੍ਹਾਂ ਨੰੂ ਦਫ਼ਤਰ ਵਿਚ ਬਿਠਾਇਆ ਹੋਇਆ ਸੀ, ਪਹਿਲਾਂ ਵਿਜੀਲੈਂਸ ਦੇ ਡੀ.ਐਸ.ਪੀ. ਵਲੋਂ ਕਾਫ਼ੀ ਘੰਟੇ ਪੁੱਛਗਿੱਛ ਕੀਤੀ ਗਈ ਅਤੇ ਉਸ ਤੋਂ ਬਾਅਦ ਐਸ.ਐਸ.ਪੀ. ਵਿਜੀਲੈਂਸ ਵੀ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੇ ਵੀ ਕਈ ਘੰਟੇ ਪੁੱਛਗਿੱਛ ਕਰਦੇ ਹੋਏ ਲਗਪਗ ਉਹੀ ਸਵਾਲ ਕੀਤੇ, ਜੋ ਵਿਜੀਲੈਂਸ ਦੇ ਡੀ.ਐਸ.ਪੀ. ਵਲੋਂ ਕੀਤੇ ਗਏ | ਉਨ੍ਹਾਂ ਕਿਹਾ ਕਿ ਮੈਂ ਅਜਿਹੇ ਦੋਸ਼ਾਂ ਤੋਂ ਭੱਜਣ ਵਾਲਾ ਨਹੀਂ ਹਾਂ ਅਤੇ ਜਾਂਚ 'ਚ ਪੂਰਨ ਸਹਿਯੋਗ ਕਰਾਂਗਾ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੇ ਭਿ੍ਸ਼ਟਾਚਾਰ ਕੀਤਾ ਹੁੰਦਾ ਤਾਂ ਗੁਰਦਾਸਪੁਰ ਦੇ ਲੋਕ ਉਨ੍ਹਾਂ ਨੰੂ ਪੰਜਾਬ ਅੰਦਰ ਚੱਲੀ 'ਆਪ' ਦੀ ਹਨੇਰੀ ਦੌਰਾਨ ਦੂਜੀ ਵਾਰ ਜਿਤਾਉਂਦੇ ਨਾ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਿਤਾ ਸੀਨੀਅਰ ਸਿਟੀਜ਼ਨ ਅਤੇ ਸੀਨੀਅਰ ਆਗੂ ਵੀ ਹਨ ਅਤੇ ਉਹ ਸ਼ੂਗਰ ਦੇ ਮਰੀਜ਼ ਵੀ ਹਨ, ਪੁੱਛਗਿੱਛ ਦੌਰਾਨ ਉਨ੍ਹਾਂ ਨੰੂ ਕਈ ਘੰਟੇ ਬਿਠਾਇਆ ਗਿਆ, ਜਦੋਂਕਿ ਇਸ ਦੌਰਾਨ ਉਨ੍ਹਾਂ ਦੀ ਸਿਹਤ ਵੀ ਖ਼ਰਾਬ ਹੋ ਸਕਦੀ ਸੀ | ਇਸ ਮਾਮਲੇ 'ਤੇ ਐਸ.ਐਸ.ਪੀ. ਵਰਿੰਦਰ ਸਿੰਘ ਸੰਧੂ ਨੇ ਕਿਹਾ ਕਿ ਵਿਧਾਇਕ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਨੰੂ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਗਈ |

ਧਰਮਸੋਤ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਵਿਜੀਲੈਂਸ ਨੂੰ ਮਿਲੀ ਮਨਜ਼ੂਰੀ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ 'ਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਸਾਬਕਾ ਆਈ.ਏ.ਐਸ. ਸਰਵੇਸ਼ ਕੌਸ਼ਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਚੰਡੀਗੜ੍ਹ, 6 ਦਸੰਬਰ (ਤਰੁਣ ਭਜਨੀ)-ਪੰਜਾਬ 'ਚ ਸਿੰਜਾਈ ਘੁਟਾਲੇ ਦੇ ਮਾਮਲੇ 'ਚ ਪੰਜਾਬ ਸਰਕਾਰ ਦੇ ਨਿਸ਼ਾਨੇ 'ਤੇ ਆਏ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ | ਹਾਈਕੋਰਟ ਨੇ ਪੰਜਾਬ ਸਰਕਾਰ ਦੀ ਸਿਫਾਰਸ਼ 'ਤੇ ...

ਪੂਰੀ ਖ਼ਬਰ »

ਬਰਤਾਨੀਆ ਦੇ ਮਹਾਰਾਜਾ ਚਾਰਲਸ ਵਲੋਂ ਗੁਰਦੁਆਰੇ ਦੀ ਨਵੀਂ ਇਮਾਰਤ ਦਾ ਉਦਘਾਟਨ

 ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਮਹਾਰਾਜਾ ਚਾਰਲਸ ਵਲੋਂ ਅੱਜ ਗੁਰੂ ਨਾਨਕ ਗੁਰਦੁਆਰਾ ਲੂਟਨ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮਹਾਰਾਜਾ ਚਾਰਲਸ ਨੇ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਵੀ ਕੀਤੀ। ਮਹਾਰਾਜਾ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਤੇ ਵਿਧਾਇਕਾਂ ਵਿਰੁੱਧ ਦਰਜ ਮਾਮਲਿਆਂ ਦੀ ਜਾਂਚ 'ਚ ਦੇਰੀ 'ਤੇ ਹਾਈ ਕੋਰਟ ਸਖ਼ਤ

ਚੰਡੀਗੜ੍ਹ, 6 ਦਸੰਬਰ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਮੰਗਲਵਾਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਨੇ ਆਪਣੇ-ਆਪਣੇ ਰਾਜਾਂ 'ਚ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਵਿਰੁੱਧ ਚੱਲ ਰਹੇ ਕੇਸਾਂ ਦੇ ਮਾਮਲੇ 'ਚ ਹਲਫ਼ਨਾਮਾ ਦਾਇਰ ...

ਪੂਰੀ ਖ਼ਬਰ »

ਮੂਸੇਵਾਲਾ ਹੱਤਿਆ ਮਾਮਲੇ 'ਚ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਹੋਵੇਗੀ ਪੁੱਛਗਿੱਛ

ਇਸੇ ਹਫ਼ਤੇ ਹੀ ਕੀਤਾ ਜਾਵੇਗਾ ਤਲਬ ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ...

ਪੂਰੀ ਖ਼ਬਰ »

ਕਾਂਗਰਸ ਵਲੋਂ ਪਾਰਟੀ ਦੇ ਪੁਨਰਗਠਨ ਅਧੀਨ ਪੰਜਾਬ 'ਚ ਹੋਣਗੀਆਂ ਤਬਦੀਲੀਆਂ

ਕੈਪਟਨ, ਜਾਖੜ ਸਮੇਤ ਕਈ ਆਗੂਆਂ ਦੇ ਪਾਰਟੀ ਤੇ ਦੇਸ਼ ਛੱਡਣ ਕਾਰਨ ਪੁਨਰਗਠਨ ਜ਼ਰੂਰੀ ਹਰਕਵਲਜੀਤ ਸਿੰਘ ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੀ ਕਮਾਨ ਮਲਿਕਅਰਜੁਨ ਖੜਗੇ ਵਲੋਂ ਸੰਭਾਲੇ ਜਾਣ ਤੋਂ ਬਾਅਦ ਦੇਸ਼ 'ਚ ਕਾਂਗਰਸ ਦੇ ਨਵੇਂ ਸਿਰੇ ਤੋਂ ਪੁਨਰਗਠਨ ਦੀ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਦਿੱਲੀ ਨਗਰ ਨਿਗਮ ਚੋਣਾਂ ਦੇ ਨਤੀਜੇ ਅੱਜ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)-4 ਦਸੰਬਰ ਨੂੰ ਹੋਈਆਂ ਦਿੱਲੀ ਨਗਰ ਨਿਗਮ (ਐਮ.ਸੀ.ਡੀ.) ਦੀਆਂ ਚੋਣਾਂ ਦੇ ਨਤੀਜੇ ਬੁੱਧਵਾਰ 7 ਦਸੰਬਰ ਨੂੰ ਐਲਾਨੇ ਜਾਣਗੇ | ਸਵੇਰੇ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਬਾਅਦ ਕਰੀਬ 2-3 ਘੰਟਿਆਂ 'ਚ ਹੀ ਕਾਫੀ ਹੱਦ ਤੱਕ ਨਤੀਜਿਆਂ ਦੀ ...

ਪੂਰੀ ਖ਼ਬਰ »

ਯੂ.ਪੀ.ਐਸ.ਸੀ. ਨੇ ਸਿਵਲ ਸੇਵਾਵਾਂ (ਮੇਨ) ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਸਿਵਲ ਸੇਵਾ (ਮੇਨ) ਪ੍ਰੀਖਿਆ 2022 ਦੇ ਨਤੀਜੇ ਐਲਾਨ ਦਿੱਤੇ ਹਨ | ਸਿਵਲ ਸੇਵਾਵਾਂ ਦੀ ਮੁੱਖ ਪ੍ਰੀਖਿਆ 16 ਤੋਂ 25 ਸਤੰਬਰ ਨੂੰ ਕਰਵਾਈ ਗਈ ਸੀ | ਯੂ.ਪੀ.ਐਸ.ਸੀ. ਨੇ ਸਫਲ ਹੋਣ ਵਾਲੇ ਉਮੀਦਵਾਰਾਂ ...

ਪੂਰੀ ਖ਼ਬਰ »

ਅੱਤਵਾਦ ਨਾਲ ਨਜਿੱਠਣ ਲਈ ਸਮੂਹਿਕ ਕਾਰਵਾਈ ਦਾ ਸੱਦਾ

ਅਫ਼ਗਾਨਿਸਤਾਨ ਸਾਡੇ ਸਾਰਿਆਂ ਲਈ ਅਹਿਮ ਮੁੱਦਾ-ਡੋਵਾਲ ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਭਾਰਤ 'ਚ ਹੋ ਰਹੀ ਸੁਰੱਖਿਆ ਪ੍ਰੀਸ਼ਦ ਦੀ ਪਹਿਲੀ ਭਾਰਤ ਮੱਧ ਏਸ਼ੀਆ ਬੈਠਕ 'ਚ ਅਫ਼ਗਾਨਿਸਤਾਨ ਅਤੇ ਉਸ ਦੇ ਆਸ-ਪਾਸ ...

ਪੂਰੀ ਖ਼ਬਰ »

ਕੋਈ ਵੀ ਭੁੱਖਾ ਨਾ ਸੌਂਵੇ, ਆਖਰੀ ਵਿਅਕਤੀ ਤੱਕ ਅਨਾਜ ਪਹੁੰਚਾਉਣਾ ਸਰਕਾਰ ਦਾ ਫ਼ਰਜ਼-ਸੁਪਰੀਮ ਕੋਰਟ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਯਕੀਨੀ ਬਣਾਉਣਾ ਸਾਡਾ ਸੱਭਿਆਚਾਰ ਹੈ ਕਿ ਕੋਈ ਵੀ ਭੁੱਖਾ ਨਾ ਸੌਂਵੇ ਅਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਦੇਖੇ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਅਨਾਜ ਆਖਰੀ ਵਿਅਕਤੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੇ ਹਮੇਸ਼ਾ ਔਰਤਾਂ ਤੇ ਦਲਿਤਾਂ ਦੇ ਸ਼ਕਤੀਕਰਨ 'ਤੇ ਜ਼ੋਰ ਦਿੱਤਾ-ਸਾਂਪਲਾ

ਨਵੀਂ ਦਿੱਲੀ, 6 ਦਸੰਬਰ (ਅਜੀਤ ਬਿਊਰੋ)-ਡਾ. ਬੀ.ਆਰ. ਅੰਬੇਡਕਰ ਨੇ ਸਮਾਜ 'ਚੋਂ ਅੱਤਿਆਚਾਰਾਂ ਦੇ ਖਾਤਮੇ ਲਈ ਆਪਣਾ ਜੀਵਨ ਸਮਰਪਿਤ ਕਰਨ ਦਾ ਫੈਸਲਾ ਕੀਤਾ ਸੀ, ਜਿਸ ਕਾਰਨ ਉਹ ਜਾਤ, ਲਿੰਗ ਅਤੇ ਧਰਮ ਦੀ ਪ੍ਰਵਾਹ ਕੀਤੇ ਬਿਨਾਂ ਸਮੁੱਚੇ ਸਮਾਜ ਨੂੰ ਉਨ੍ਹਾਂ ਦੇ ਅਧਿਕਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਤੇਜਸਵੀ ਨੂੰ ਫ਼ੋਨ ਕਰ ਕੇ ਲਾਲੂ ਪ੍ਰਸਾਦ ਦਾ ਹਾਲ ਪੁੱਛਿਆ

ਪਟਨਾ, 6 ਦਸੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਫ਼ੋਨ ਕਰ ਕੇ ਆਰ. ਜੇ. ਡੀ. ਮੁਖੀ ਲਾਲੂ ਪ੍ਰਸਾਦ ਦੀ ਸਿਹਤ ਦਾ ਹਾਲ ਚਾਲ ਪੁੱਛਿਆ | ਲਾਲੂ ਪ੍ਰਸਾਦ ਦਾ ਸਿੰਗਾਪੁਰ ਦੇ ਹਸਪਤਾਲ ਵਿਚ ਕੱਲ੍ਹ ਗੁਰਦਾ ਬਦਲਣ ਦਾ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਫ਼ਰਜ਼ੀ ਖ਼ਬਰਾਂ ਵੋਟਿੰਗ ਲਈ ਸਭ ਤੋਂ ਵੱਡੀ ਚੁਣੌਤੀ-ਮੁੱਖ ਚੋਣ ਕਮਿਸ਼ਨਰ

ਨਵੀਂ ਦਿੱਲੀ, 6 ਦਸੰਬਰ (ਉਪਮਾ ਡਾਗਾ ਪਾਰਥ)-ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਸ਼ੋਸ਼ਲ ਮੀਡੀਆ 'ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ ਦੀਆਂ ਝੂਠੀਆਂ ਖ਼ਬਰਾਂ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਸੰਭਾਵਿਤ ਰੂਪ 'ਤੇ ਪ੍ਰਭਾਵਿਤ ਕਰ ਰਹੀਆਂ ...

ਪੂਰੀ ਖ਼ਬਰ »

ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ ਨੂੰ ਲੈ ਕੇ ਸਥਿਤੀ ਤਣਾਅਪੂਰਨ

ਮੁੰਬਈ/ਬੈਂਗਲੁਰੂ, 6 ਦਸੰਬਰ (ਏਜੰਸੀ)-ਮਹਾਰਾਸ਼ਟਰ-ਕਰਨਾਟਕ ਸਰਹੱਦੀ ਵਿਵਾਦ ਨੂੰ ਲੈ ਕੇ ਤਣਾਅਪੂਰਨ ਸਥਿਤੀ ਦਰਮਿਆਨ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਫ਼ੋਨ 'ਤੇ ਗੱਲਬਾਤ ਕਰਕੇ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ 'ਤੇ ਸਹਿਮਤੀ ਪ੍ਰਗਟਾਈ | ਕਰਨਾਟਕ ...

ਪੂਰੀ ਖ਼ਬਰ »

ਬਰਤਾਨਵੀ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਲਈ ਈ-ਵੀਜ਼ਾ ਪ੍ਰਣਾਲੀ ਬਹਾਲ

ਲੰਡਨ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਭਾਰਤ ਦੀ ਯਾਤਰਾ ਕਰਨ ਦੇ ਚਾਹਵਾਨ ਬਰਤਾਨਵੀ ਯਾਤਰੀਆਂ ਲਈ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਪ੍ਰਕਿਰਿਆ ਨੂੰ ਬਹਾਲ ਕਰਨ ਦਾ ਐਲਾਨ ਕੀਤਾ ਹੈ | ਪਿਛਲੇ ਕੁਝ ਮਹੀਨਿਆਂ 'ਚ ਭਾਰਤ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX