ਤਾਜਾ ਖ਼ਬਰਾਂ


ਹਿਤਾ ਭਾਸਕਰ ਸ਼ਰਮਾ ਨੇ ਕੀਤਾ ਗੋਲਡ ਮੈਡਲ ਪ੍ਰਾਪਤ
. . .  35 minutes ago
ਲੌਂਗੋਵਾਲ ,2 ਅਪ੍ਰੈਲ (ਸ.ਸ. ਖੰਨਾ,ਵਿਨੋਦ ) - ਬੀ.ਐੱਸ.ਸੀ. ਐਗਰੀਕਲਚਰ ਦੀ ਵਿਦਿਆਰਥਣ ਹਿਤਾ ਭਾਸ਼ਕਰ ਸ਼ਰਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚੋਂ ਸਰਬੋਤਮ ਅੰਕ ਪ੍ਰਾਪਤ ...
ਨੌਜਵਾਨ ਵਲੋਂ ਖੁਦਕਸ਼ੀ , ਪਤਨੀ ਸਮੇਤ ਸਹੁਰੇ ਅਤੇ ਸਾਲੇ ਖ਼ਿਲਾਫ਼ ਮਾਮਲਾ ਦਰਜ
. . .  47 minutes ago
ਸੁਨਾਮ ਊਧਮ ਸਿੰਘ ਵਾਲਾ,2 ਅਪ੍ਰੈਲ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਰਾਤ ਪਿੰਡ ਤਰੰਜੀ ਖੇੜਾ (ਖਡਿਆਲੀ) ਦੇ ਇਕ ਨੌਜਵਾਨ ਵਲੋਂ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ...
ਭਿਆਨਕ ਸੜਕ ਹਾਦਸੇ ’ਚ ਇੱਕੋ ਪਰਿਵਾਰ ਦੇ 3 ਜੀਆਂ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 2 ਅਪ੍ਰੈਲ (ਨਰਿੰਦਰ ਸਿੰਘ ਬੱਡਲਾ) - ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਫਗਵਾੜਾ ਮਾਰਗ ’ਤੇ ਸਥਿਤ ਪਿੰਡ ਸਿੰਬਲੀ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਇੱਕੋ ...
ਨੂਰ ਵਿਲਾ ਖਰੜ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਖਰੜ-ਚੰਡੀਗੜ੍ਹ ਹਾਈਵੇਅ ਕੀਤਾ ਜਾਮ
. . .  about 2 hours ago
ਖਰੜ ,2 ਅਪ੍ਰੈਲ (ਗੁਰਮੁਖ ਸਿੰਘ ਮਾਨ ) - ਪਿਛਲੇ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਨੂਰ ਵਿਲਾ ਖਰੜ ਦੇ ਵਸਨੀਕਾਂ ਨੇ ਇਕੱਠੇ ਹੋ ਕੇ ਖਰੜ-ਚੰਡੀਗੜ੍ਹ ਹਾਈਵੇਅ ਜਾਮ ਕਰ ...
ਮੁੰਬਈ ਏਅਰਪੋਰਟ 'ਤੇ ਇਕੱਠੇ ਨਜ਼ਰ ਆਏ ਰਾਘਵ ਚੱਡਾ ਤੇ ਪਰਿਨੀਤੀ ਚੋਪੜਾ
. . .  about 2 hours ago
ਆਈ.ਪੀ.ਐੱਲ-2023:ਰਾਜਸਥਾਨ ਖ਼ਿਲਾਫ਼ ਟਾਸ ਜਿੱਤ ਕੇ ਹੈਦਰਾਬਾਦ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਹੈਦਰਾਬਾਦ, 2 ਅਪ੍ਰੈਲ-ਆਈ.ਪੀ.ਐੱਲ-2023 ਦੇ ਅੱਜ ਦੇ ਪਹਿਲੇ ਮੁਕਾਬਲੇ ਵਿਚ ਰਾਜਸਥਾਨ ਰਾਇਲਜ਼ ਖ਼ਿਲਾਫ਼ ਟਾਸ ਜਿੱਤ ਕੇ ਸਨਰਾਈਜ਼ ਹੈਦਰਾਬਾਦ ਨੇ ਪਹਿਲਾਂ ਗੇਂਦਬਾਜ਼ੀ ਕਰਨ...
ਪੁਲਿਸ ਮੁਲਾਜ਼ਮ ਦੀ ਵਰਦੀ ਪਾੜ ਅਸਲਾ ਖੋਹਣ ਦੀ ਕੋਸ਼ਿਸ਼
. . .  about 3 hours ago
ਫਿਲੌਰ, 2 ਅਪ੍ਰੈਲ (ਵਿਪਨ ਗੈਰੀ)-ਫਿਲੌਰ ਪੰਜਾਬ ਪੁਲਿਸ ਅਕੈਡਮੀ ਵਿਚ ਟਰੈਨਿੰਗ 'ਤੇ ਆਏ ਸੀਨੀਅਰ ਸਿਪਾਹੀ 'ਤੇ ਇਕ ਨੌਜਵਾਨ ਵਲੋਂ ਹਮਲਾ ਕਰਕੇ ਵਰਦੀ ਦੀ ਖਿੱਚ ਧੂੁਹ ਅਤੇ ਉਸ ਕੋਲੋਂ...
ਮੱਧ ਪ੍ਰਦੇਸ਼ ਦੇ ਪਚਮੜੀ 'ਚ ਆਇਆ ਭੂਚਾਲ
. . .  about 4 hours ago
ਭੋਪਾਲ, 2 ਅਪ੍ਰੈਲ-ਮੱਧ ਪ੍ਰਦੇਸ਼ ਦੇ ਪਚਮੜੀ ਤੋਂ 1100 ਘੰਟੇ 218 ਕਿਲੋਮੀਟਰ ਪੂਰਬ-ਉੱਤਰ-ਪੂਰਬ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਨੇ ਸੜਕ ਹਾਦਸੇ 'ਚ ਗੁਆਈ ਜਾਨ
. . .  about 4 hours ago
ਲੇਹ, 2 ਅਪ੍ਰੈਲ-ਕਾਰਗਿਲ ਜੰਗ ਦੇ ਨਾਇਕ ਸੂਬੇਦਾਰ ਮੇਜਰ ਤਸੇਵਾਂਗ ਮੁਰੋਪ, ਵੀਰ ਚੱਕਰ ਬੀਤੀ ਰਾਤ ਲੇਹ ਨੇੜੇ ਇਕ ਸੜਕ ਹਾਦਸੇ ਵਿੱਚ ਆਪਣੀ ਜਾਨ ਗੁਆ...
ਆਈ.ਪੀ.ਐੱਲ-2023 'ਚ ਅੱਜ ਹੈਦਰਾਬਾਦ ਦਾ ਮੁਕਾਬਲਾ ਰਾਜਸਥਾਨ ਤੇ ਬੈਂਗਲੌਰ ਦਾ ਮੁੰਬਈ ਨਾਲ
. . .  about 4 hours ago
ਹੈਦਰਾਬਾਦ/ਬੈਂਗਲੁਰੂ, 2 ਅਪ੍ਰੈਲ-ਆਈ.ਪੀ.ਐੱਲ-2023 'ਚ ਅੱਜ ਪਹਿਲਾ ਮੁਕਾਬਲਾ ਸਨਰਾਈਜ਼ ਹੈਦਰਾਬਾਦ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਦੁਪਹਿਰ 3.30 ਵਜੇ ਹੈਦਰਾਬਾਦ ਵਿਖੇ ਅਤੇ ਦੂਜਾ ਮੁਕਾਬਲਾ ਰਾਇਲ ਚੈਲੰਜਰਸ ਬੈਂਗਲੌਰ ਅਤੇ ਮੁੰਬਈ ਇੰਡੀਅਨਸ ਵਿਚਕਾਰ ਸ਼ਾਮ...
ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਵਲੋਂ ਖੁਦਕੁਸ਼ੀ
. . .  about 5 hours ago
ਚੇਨਈ, 2 ਅਪ੍ਰੈਲ-ਆਈ.ਆਈ.ਟੀ.-ਮਦਰਾਸ ਦੇ ਪੀ.ਐਚ.ਡੀ. ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ। ਇਸ ਸਾਲ ਆਈ.ਆਈ.ਟੀ.-ਮਦਰਾਸ 'ਚ ਖੁਦਕੁਸ਼ੀ ਦਾ ਇਹ ਤੀਜਾ...
ਦੀਪ ਸਿੱਧੂ ਦੇ ਜਨਮ ਦਿਨ 'ਤੇ ਦੁਮਾਲਾ ਸਜਾ ਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ
. . .  about 5 hours ago
ਅੰਮ੍ਰਿਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਵਾਰਿਸ ਪੰਜਾਬ ਦੇ ਸੰਸਥਾ ਦੇ ਸੰਸਥਾਪਕ ਮਰਹੂਮ ਦੀਪ ਸਿੱਧੂ ਦੇ ਜਨਮ ਦਿਨ 'ਤੇ ਉਨ੍ਹਾਂ ਦੀ ਮਹਿਲਾ ਮਿੱਤਰ ਰੀਨਾ ਰਾਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਕਪੂਰਥਲਾ, 2 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਇਕ ਨੌਜਵਾਨ ਦੀ ਨਸ਼ੇ ਦੀ ਕਥਿਤ ਤੌਰ 'ਤੇ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ 26 ਸਾਲਾ ਨੌਜਵਾਨ ਬਲਜੀਤ ਸਿੰਘ ਵਾਸੀ ਮੁਹੱਲਾ ਮਹਿਤਾਬਗੜ੍ਹ...
ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਕਰਨਗੇ ਐਮਰਜੰਸੀ ਪ੍ਰੈਸ ਕਾਨਫ਼ਰੰਸ
. . .  about 4 hours ago
ਚੰਡੀਗੜ੍ਹ, 2 ਅਪ੍ਰੈਲ-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਜਰੂਰੀ ਤੇ ਅਹਿਮ ਮੁੱਦੇ 'ਤੇ ਅੱਜ ਦੁਪਿਹਰ 1.00 ਵਜੇ ਕਿਸਾਨ ਭਵਨ, ਸੈਕਚਰ-35 ਚੰਡੀਗੜ੍ਹ ਵਿਖੇ ਐਮਰਜੰਸੀ ਪ੍ਰੈਸ ਕਾਨਫ਼ਰੰਸ...।
ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਕਿਵੇਂ ਵਿਗੜਦੀ ਹੈ ਲਈ ਮਮਤਾ ਬੈਨਰਜੀਰੋਲ ਮਾਡਲ-ਅਨੁਰਾਗ ਠਾਕੁਰ
. . .  about 6 hours ago
ਨਵੀਂ ਦਿੱਲੀ, 2 ਅਪ੍ਰੈਲ-ਰਾਜ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਵਰਕਰ ਦੀ ਮੌਤ ਨੂੰ ਲੈ ਕੇ ਪੱਛਮੀ ਬੰਗਾਲ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਮੁੱਖ ਮੰਤਰੀ...
259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ ਵਾਕਾਥਨ ਦਾ ਆਯੋਜਨ
. . .  about 5 hours ago
ਨਵੀਂ ਦਿੱਲੀ, 2 ਅਪ੍ਰੈਲ-259ਵੇਂ ਆਰਮੀ ਮੈਡੀਕਲ ਕੋਰ ਦਿਵਸ 'ਤੇ, ਫੌਜੀ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੁਆਰਾ ਇਕ ਵਾਕਾਥਨ ਦਾ ਆਯੋਜਨ ਕੀਤਾ ਗਿਆ।ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼...
ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਨਵੀਂ ਦਿੱਲੀ, 2 ਅਪ੍ਰੈਲ-ਵਾਈਸ ਐਡਮਿਰਲ ਸੂਰਜ ਬੇਰੀ ਨੇ ਭਾਰਤੀ ਜਲ ਸੈਨਾ ਦੇ ਨਵੇਂ ਚੀਫ਼ ਆਫ਼ ਪਰਸੋਨਲ ਵਜੋਂ ਅਹੁਦਾ ਸੰਭਾਲ ਲਿਆ...
ਨਹੀਂ ਰਹੇ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ
. . .  about 5 hours ago
ਮਾਛੀਵਾੜਾ ਸਾਹਿਬ, 2 ਅਪੑੈਲ (ਮਨੋਜ ਕੁਮਾਰ)-ਮਾਛੀਵਾੜਾ ਸਾਹਿਬ ਤੋਂ 'ਅਜੀਤ' ਦੇ ਪੱਤਰਕਾਰ ਸੁਖਵੰਤ ਸਿੰਘ ਗਿੱਲ ਅਚਾਨਕ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਏ। ਕੁਝ ਦਿਨ ਪਹਿਲਾ...
ਉਮੇਸ਼ ਪਾਲ ਕਤਲ ਮਾਮਲਾ: ਐਸ.ਟੀ.ਐਫ. ਨੇ ਅਤੀਕ ਅਹਿਮਦ ਦੇ ਸਾਲੇ ਨੂੰ ਕੀਤਾ ਗ੍ਰਿਫ਼ਤਾਰ
. . .  about 7 hours ago
ਪ੍ਰਯਾਗਰਾਜ, 2 ਅਪ੍ਰੈਲ -ਉਮੇਸ਼ ਪਾਲ ਕਤਲ ਮਾਮਲੇ ਵਿਚ ਇਕ ਵੱਡੇ ਘਟਨਾਕ੍ਰਮ ਵਿਚ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੇਰਠ ਤੋਂ ਗੈਂਗਸਟਰ ਅਤੀਕ ਅਹਿਮਦ ਦੇ ਸਾਲੇ ਅਖਲਾਕ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰਾਂ ਅਨੁਸਾਰ ਅਖਲਾਕ ਨੂੰ ਕਥਿਤ ਤੌਰ 'ਤੇ ਨਿਸ਼ਾਨੇਬਾਜ਼ਾਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ
. . .  about 6 hours ago
ਨਵੀਂ ਦਿੱਲੀ, 2 ਅਪ੍ਰੈਲ-ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,824 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਮਰਮ ਮਾਮਲਿਆਂ ਦੀ ਗਿਣਤੀ...
ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਿਰੋਹ ਦਾ ਪਰਦਾਫਾਸ਼, 6 ਗ੍ਰਿਫ਼ਤਾਰ
. . .  about 8 hours ago
ਨਵੀਂ ਦਿੱਲੀ, 2 ਅਪ੍ਰੈਲ-ਦਿੱਲੀ ਪੁਲਿਸ ਨੇ ਨਕਲੀ ਦਿੱਲੀ ਪੁਲਿਸ ਕਰਮਚਾਰੀਆਂ ਦੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਜੋ ਏ.ਏ.ਟੀ.ਐਸ. (ਐਂਟੀ ਆਟੋ-ਥੈਫਟ ਸਕੁਐਡ) ਬਾਹਰੀ ਉੱਤਰੀ ਜ਼ਿਲ੍ਹੇ ਦੇ ਨਾਂਅ 'ਤੇ ਬੂਟਲੇਗਰਾਂ...
ਨਿਪਾਲ ਦੇ ਨਵਨਿਯੁਕਤ ਰਾਸ਼ਟਰਪਤੀ ਰਾਮਚੰਦਰ ਹਸਪਤਾਲ ਭਰਤੀ
. . .  about 5 hours ago
ਕਾਠਮੰਡੂ, 2 ਅਪ੍ਰੈਲ-ਨਿਪਾਲ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਪੇਟ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਕਾਠਮੰਡੂ ਦੇ ਮਹਾਰਾਜਗੰਜ ਦੇ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਵਿਚ ਭਰਤੀ ਕਰਵਾਇਆ...
ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਦਿਹਾਂਤ
. . .  about 8 hours ago
ਨਵੀਂ ਦਿੱਲੀ, 2 ਅਪ੍ਰੈਲ-ਸਾਬਕਾ ਕ੍ਰਿਕਟਰ ਸਲੀਮ ਦੁਰਾਨੀ ਦਾ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ...
ਮੁੜ ਵਰਤੋਂ ਯੋਗ ਲਾਂਚ ਵਾਹਨ ਦੀ ਆਟੋਨੋਮਸ ਟੈਸਟ ਲੈਂਡਿੰਗ ਦਾ ਸਫਲਤਾਪੂਰਵਕ ਆਯੋਜਨ-ਇਸਰੋ
. . .  about 7 hours ago
ਚਿਤਰਦੁਰਗਾ, 2 ਅਪ੍ਰੈਲ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਅਨੁਸਾਰ ਡੀ.ਆਰ.ਡੀ.ਓ. ਅਤੇ ਭਾਰਤੀ ਹਵਾਈ ਸੈਨਾ ਦੇ ਨਾਲ ਇਸਰੋ ਨੇ ਅੱਜ ਏਰੋਨੌਟਿਕਲ ਟੈਸਟ ਰੇਂਜ (ਏ.ਟੀ.ਆਰ.), ਚਿਤਰਦੁਰਗਾ, ਕਰਨਾਟਕ ਵਿਖੇ ਮੁੜ ਵਰਤੋਂ ਯੋਗ ਲਾਂਚ ਵਹੀਕਲ ਆਟੋਨੋਮਸ ਲੈਂਡਿੰਗ ਮਿਸ਼ਨ...
ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਤੋਂ ਇੰਦਰਜੀਤ ਸਿੰਘ ਗਰੇਵਾਲ ਨੌਮੀਨੇਸ਼ਨ ਚੋਣ ਜਿੱਤੇ
. . .  about 9 hours ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਵਲੋਂ ਵਿਧਾਨ ਸਭਾ ਹਲਕਾ ਕੈਲਗਰੀ ਨੌਰਥ ਈਸਟ ਵਾਸਤੇ ਕਰਵਾਈ ਨੌਮੀਨੇਸ਼ਨ ਚੋਣ ਇੰਦਰਜੀਤ ਸਿੰਘ ਗਰੇਵਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਮੋਗਾ

ਮੋਗਾ ਪੁਲਿਸ ਵਲੋਂ ਫ਼ਿਰੌਤੀਆਂ ਹਾਸਲ ਕਰਨ ਵਾਲੇ ਗੈਂਗ ਦਾ ਪਰਦਾਫਾਸ਼

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਮਾਜ ਵਿਰੋਧੀ ਅਨਸਰਾਂ ਵਲੋਂ ਪਿਛਲੇ ਦਿਨੀਂ ਮੋਗਾ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਇਲਾਕਿਆਂ ਵਿਚੋਂ ਲੋਕਾਂ ਨੂੰ ਫਿਰੌਤੀਆਂ ਹਾਸਲ ਕਰਨ ਲਈ ਧਮਕੀਆਂ ਦਿੱਤੀਆਂ ਜਾ ਰਹੀਆ ਸਨ | ਮਾੜੇ ਅਨਸਰਾਂ ਵਲੋਂ ਵਰਿੰਦਰ ਕੁਮਾਰ ਗਰੋਵਰ ਪੁੱਤਰ ਤਰਸੇਮ ਲਾਲ ਵਾਸੀ ਸੁਭਾਸ਼ ਕਾਲੋਨੀ, ਜ਼ੀਰਾ ਜਿਸ ਦਾ ਤਲਵੰਡੀ ਭਾਈ ਵਿਖੇ ਮੈਡੀਕਲ ਸਟੋਰ ਹੈ, ਪਾਸੋਂ 4 ਲੱਖ 20 ਹਜ਼ਾਰ ਰੁਪਏ ਫਿਰੌਤੀ ਹਾਸਲ ਕੀਤੀ ਸੀ | ਅੱਜ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਗੁਲਨੀਤ ਸਿੰਘ ਖੁਰਾਣਾ, ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜਪੁਰ ਕੰਵਰਦੀਪ ਕੌਰ ਨੇ ਪੱਤਰਕਾਰਾਂ ਲਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ 5 ਦਸੰਬਰ ਨੂੰ ਇੰਸਪੈਕਟਰ ਤਰਲੋਚਨ ਸਿੰਘ, ਇੰਚਾਰਜ ਸੀ.ਆਈ.ਏ ਬਾਘਾਪੁਰਾਣਾ ਦੀ ਹਦਾਇਤ ਮੁਤਾਬਿਕ ਤਰਸੇਮ ਸਿੰਘ ਸੀ.ਆਈ.ਏ ਸਟਾਫ਼ ਬਾਘਾਪੁਰਾਣਾ ਸਮੇਤ ਪੁਲਿਸ ਪਾਰਟੀ ਇਲਾਕੇ ਦੀ ਗਸ਼ਤ ਦੌਰਾਨ ਬੁੱਘੀਪੁਰਾ ਚੌਕ ਪੁਲ ਹੇਠਾਂ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੂੰ ਇਤਲਾਹ ਦਿੱਤੀ ਕਿ ਕੈਟਾਗਰੀ 'ਏ' ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ, ਮਨਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਨੈਬ ਸਿੰਘ ਵਾਸੀ ਬੂਈਆ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਹਾਲ ਵਾਸੀ ਮਨੀਲਾ, ਬਲਵਿੰਦਰ ਸਿੰਘ ਉਰਫ਼ ਲੱਭਾ ਪੁੱਤਰ ਕਰਨੈਲ ਸਿੰਘ ਵਾਸੀ ਲੱਲੇ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰਜੰਟ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਤਲਵੰਡੀ ਭਾਈ ਜ਼ਿਲ੍ਹਾ ਫ਼ਿਰੋਜ਼ਪੁਰ, ਗੁਰਲਾਲ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਫ਼ੇਰੋਕੇ ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਕਮਰਦੀਪ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਆਈ.ਟੀ.ਆਈ ਚੌਂਕ ਬਰਨਾਲਾ ਨਾਲ ਮਿਲ ਕੇ ਇਕ ਗਰੋਹ ਬਣਾਇਆ ਹੋਇਆ ਹੈ, ਜੋ ਗੈਂਗਸਟਰ ਅਰਸ਼ ਡਾਲਾ ਅਤੇ ਮਨਪ੍ਰੀਤ ਸਿੰਘ ਉਰਫ਼ ਪੀਤਾ ਮਨੀਲਾ ਵਿਦੇਸ਼ 'ਚ ਬੈਠ ਕੇ ਵਟਸਐਪ ਕਾਲਾਂ ਕਰਕੇ ਆਮ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀਆਂ ਵਸੂਲਦੇ ਹਨ | ਜਿਹੜੇ ਲੋਕ ਫਿਰੌਤੀ ਦੇਣ ਤੋਂ ਇਨਕਾਰ ਕਰਦੇ ਹਨ ਉਨ੍ਹਾਂ ਲੋਕਾਂ ਉੱਪਰ ਇਹ ਆਪਣੇ ਸਾਥੀਆਂ ਉਕਤ ਬਲਵਿੰਦਰ ਸਿੰਘ ਉਰਫ਼ ਲੱਭਾ, ਗੁਰਜੰਟ ਸਿੰਘ ਗੁਰਲਾਲ ਸਿੰਘ ਅਤੇ ਕਮਰਦੀਪ ਸਿੰਘ ਰਾਹੀ ਉਨ੍ਹਾਂ ਦੇ ਘਰਾਂ 'ਤੇ ਫਾਇਰਿੰਗ ਕਰਵਾ ਕੇ ਦਹਿਸ਼ਤ ਦਾ ਮਹੌਲ ਪੈਦਾ ਕਰਕੇ ਫਿਰੌਤੀਆਂ ਵਸੂਲ ਕਰਦੇ ਹਨ | ਇਨ੍ਹਾਂ ਨੇ ਕੁੱਝ ਦਿਨ ਪਹਿਲਾਂ ਵਰਿੰਦਰ ਕੁਮਾਰ ਗਰੋਵਰ ਪੁੱਤਰ ਤਰਸੇਮ ਲਾਲ ਵਾਸੀ ਸੁਭਾਸ਼ ਕਾਲੋਨੀ ਜ਼ੀਰਾ ਨੂੰ ਡਰਾ ਧਮਕਾ ਕੇ ਉਸ ਤੋਂ ਫਿਰੌਤੀ ਮੰਗੀ ਸੀ ਅਤੇ ਫਿਰੌਤੀ ਦੇ ਪੈਸੇ ਬਲਵਿੰਦਰ ਸਿੰਘ ਉਰਫ਼ ਲੱਭਾ, ਗੁਰਜੰਟ ਸਿੰਘ, ਗੁਰਲਾਲ ਸਿੰਘ ਅਤੇ ਕਮਰਦੀਪ ਸਿੰਘ ਰਾਹੀਂ ਵਸੂਲ ਕੀਤੇ ਹਨ | ਮੁਖ਼ਬਰ ਨੇ ਇਹ ਵੀ ਦੱਸਿਆ ਕਿ ਇਹ ਚਾਰੇ ਜਾਣੇ ਇਸ ਸਮੇਂ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਅਤੇ ਮਨਪ੍ਰੀਤ ਸਿੰਘ ਉਰਫ਼ ਪੀਤਾ ਦੇ ਕਹਿਣ 'ਤੇ ਕਾਰ 'ਤੇ ਸਵਾਰ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਬਰਨਾਲਾ ਤੋਂ ਜੀ. ਟੀ. ਰੋਡ ਬਰਨਾਲਾ-ਮੋਗਾ ਰਾਹੀਂ ਜਲੰਧਰ ਨੂੰ ਜਾ ਰਹੇ ਹਨ | ਜੇਕਰ ਬੁੱਘੀਪੁਰਾ ਚੌਕ ਪੁਲ ਹੇਠਾਂ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਚਾਰੇ ਜਾਣੇ ਕਾਬੂ ਆ ਸਕਦੇ ਹਨ ਅਤੇ ਇਨ੍ਹਾਂ ਪਾਸੋਂ ਨਾਜਾਇਜ਼ ਅਸਲ੍ਹਾ ਅਤੇ ਫਿਰੌਤੀ ਦੇ ਪੈਸੇ ਵੀ ਮਿਲ ਸਕਦੇ ਹਨ | ਸੂਚਨਾ ਭਰੋਸੇਯੋਗ ਹੋਣ ਕਾਰਨ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਬੁੱਘੀਪੁਰਾ ਚੌਕ ਵਿਖੇ ਨਾਕਾਬੰਦੀ ਕਰਕੇ ਬਰਨਾਲਾ ਸਾਈਡ ਤੋਂ ਆ ਰਹੀ ਇਕ ਜੈੱਨ ਕਾਰ ਨੰਬਰ ਪੀ.ਬੀ. 10 ਏ.ਐਮ. 8590 ਰੰਗ ਚਿੱਟਾ ਨੂੰ ਸ਼ੱਕ ਦੇ ਆਧਾਰ 'ਤੇ ਚੈਕਿੰਗ ਲਈ ਰੋਕਿਆ, ਜਿਸ ਨੂੰ ਗੁਰਲਾਲ ਸਿੰਘ ਚਲਾ ਰਿਹਾ ਸੀ ਅਤੇ ਬਲਵਿੰਦਰ ਸਿੰਘ ਉਰਫ਼ ਲੱਭਾ ਖੱਬੇ ਪਾਸੇ ਸੀਟ 'ਤੇ ਬੈਠਾ ਸੀ | ਗੁਰਜੰਟ ਸਿੰਘ ਅਤੇ ਕਮਰਦੀਪ ਸਿੰਘ ਕਾਰ ਦੀ ਪਿਛਲੀ ਸੀਟ ਤੇ ਬੈਠੇ ਸਨ, ਜਿੰਨਾਂ ਚਾਰਾਂ ਨੂੰ ਚੈਕਿੰਗ ਲਈ ਕਾਰ ਵਿਚੋਂ ਬਾਹਰ ਆਉਣ ਲਈ ਕਿਹਾ ਗਿਆ | ਦੋਸ਼ੀਆਂ ਦੀ ਤਲਾਸ਼ੀ ਦੌਰਾਨ ਬਲਵਿੰਦਰ ਸਿੰਘ ਉਰਫ਼ ਲੱਭਾ ਪਾਸੋਂ ਇਕ ਪਿਸਟਲ 30 ਬੋਰ, 1 ਮੈਗਜ਼ੀਨ 3 ਰੋਂਦ ਜਿੰਦਾ ਬਰਾਮਦ ਹੋਏ | ਸਾਰੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਥਾਣਾ ਮਹਿਣਾ ਵਿਖੇ ਦਰਜ ਕੀਤਾ ਗਿਆ | ਬਲਵਿੰਦਰ ਸਿੰਘ ਉਰਫ਼ ਲੱਖਾ, ਗੁਰਜੰਟ ਸਿੰਘ, ਗੁਰਲਾਲ ਸਿੰਘ, ਕਮਰਦੀਪ ਸਿੰਘ ਸਾਰੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ, ਮਨਪ੍ਰੀਤ ਸਿੰਘ ਉਰਫ਼ ਪੀਤਾ ਪੁੱਤਰ ਨੈਬ ਸਿੰਘ ਵਾਸੀ ਬੂਈਆ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਹਾਲ ਵਾਸੀ ਮਨੀਲਾ ਦੇ ਕਹਿਣ ਉੱਪਰ ਆਪਸ ਵਿਚ ਮਿਲ ਕੇ ਵਰਿੰਦਰ ਕੁਮਾਰ ਗਰੋਵਰ ਪੁੱਤਰ ਤਰਸੇਮ ਲਾਲ ਵਾਸੀ ਸੁਭਾਸ਼ ਕਾਲੋਨੀ ਜ਼ੀਰਾ ਨੂੰ ਡਰਾ ਧਮਕਾ ਕੇ ਉਸ ਤੋਂ 4 ਲੱਖ 20 ਹਜ਼ਾਰ ਰੁਪਏ ਫਿਰੌਤੀ ਹਾਸਲ ਕੀਤੀ ਸੀ | ਇਸ ਸਬੰਧੀ ਮੁਕੱਦਮਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਦਰਜ ਹੈ | ਦੋਸ਼ੀਆਂ ਨੇ ਫਿਰੌਤੀ ਦੀ ਰਕਮ ਦੋਸ਼ੀ ਕਮਰਦੀਪ ਸਿੰਘ ਦੇ ਘਰ ਬਰਨਾਲਾ ਵਿਖੇ ਲੁਕਾ ਕੇ ਰੱਖੀ ਸੀ, ਜੋ ਦੋਸ਼ੀ ਕਮਰਦੀਪ ਸਿੰਘ ਦੀ ਨਿਸ਼ਾਨਦੇਹੀ ਉੱਪਰ ਉਸ ਦੇ ਘਰੋਂ ਫਿਰੌਤੀ ਦੇ 3 ਲੱਖ ਰੁਪਏ ਬਰਾਮਦ ਕੀਤੇ ਗਏ ਹਨ ਤੇ ਗਿ੍ਫ਼ਤਾਰ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ | ਦੋਸ਼ੀਆਂ ਪਾਸੋਂ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸੀਨੀਅਰ ਕਪਤਾਨ ਫ਼ਿਰੋਜ਼ਪੁਰ ਕੰਵਰਦੀਪ ਕੌਰ ਨਾਲ ਮਿਲ ਕੇ ਗੈਂਗਸਟਰਾਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਲਈ ਸਾਂਝੀ ਮੁਹਿੰਮ ਚਲਾਈ ਗਈ ਸੀ |

ਪੀੜਤ ਅਧਿਆਪਕਾ ਨੇ ਇਨਸਾਫ਼ ਲਈ ਮਾਸਟਰ ਕੇਡਰ ਯੂਨੀਅਨ ਕੋਲ ਲਾਈ ਗੁਹਾਰ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗਠੀਆ ਦੀ ਬਿਮਾਰੀ ਤੋਂ ਪੀੜਤ ਮਹਿਲਾ ਅਧਿਆਪਕ ਰਸ਼ਮੀ ਰਾਣੀ ਪੰਜਾਬੀ ਮਿਸਟਰੈੱਸ ਸ.ਸ.ਸ.ਸ. ਕਪੂਰੇ ਦੀ ਬਦਲੀ ਡੇਢ ਮਹੀਨਾ ਪਹਿਲਾਂ ਸ.ਸ.ਸ.ਸ. ਲੰਢੇਕੇ ਹੋਣ ਉਪਰੰਤ ਵੀ ਰਿਲੀਵ ਨਾ ਕਰਨ ਤੇ ਇਨਸਾਫ਼ ਲੈਣ ਲਈ ਮਾਸਟਰ ...

ਪੂਰੀ ਖ਼ਬਰ »

ਪੁਲ ਦੀ ਬੇਤਰਤੀਬੀ ਕਾਰਨ ਫਾਰਚੂਨਰ ਗੱਡੀ ਪਲਟੀ

ਅਜੀਤਵਾਲ, 6 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਲੁਧਿਆਣਾ ਫ਼ਿਰੋਜ਼ਪੁਰ ਮੁੱਖ 4 ਮਾਰਗੀ ਦਾ ਕੰਮ ਪਿਛਲੇ 10 ਸਾਲਾ ਤੋਂ ਲਟਕਿਆ ਹੋਇਆ ਹੈ | ਇਸ ਦਾ ਕੰਮ ਅਧੂਰਾ ਅਤੇ ਸਹੀ ਨਾ ਹੋਣ ਕਰਕੇ ਅਕਸਰ ਹਾਦਸੇ ਵਾਪਰਦੇ ਰਹਿੰਦੇ ਹਨ | ਸ਼ਾਮ 6 ਵਜੇ ਅਜੀਤਵਾਲ ਵਿਖੇ ਬਣੇ ਪੁਲ 'ਤੇ ਤੇਜ਼ ...

ਪੂਰੀ ਖ਼ਬਰ »

ਸੜਕ ਹਾਦਸੇ ਰੋਕਣ ਲਈ ਬੇਸਹਾਰਾ ਪਸ਼ੂਆਂ ਨੂੰ ਫੜ ਕੇ ਗਊਸ਼ਾਲਾ ਭੇਜੇ ਨਗਰ ਨਿਗਮ-ਸੋਨੂੰ ਅਰੋੜਾ

ਮੋਗਾ, 6 ਦਸੰਬਰ (ਅਸ਼ੋਕ ਬਾਂਸਲ)-ਪਿਛਲੇ ਕਈ ਸਾਲਾਂ ਤੋਂ ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਲਪੇਟ 'ਚ ਆ ਕੇ ਮਰ ਰਹੇ ਲੋਕਾਂ ਦੀ ਸੁਰੱਖਿਆ ਲਈ ਧਰਮ ਰਕਸ਼ਾ ਸੇਵਾ ਮੰਚ ਐਨ. ਜੀ. ਓ. ਨੇ ਪ੍ਰਧਾਨ ਸੋਨੂੰ ਅਰੋੜਾ ਦੀ ਅਗਵਾਈ 'ਚ ਤਖ਼ਤੀਆਂ ਹੱਥਾਂ 'ਚ ਲੈ ਕੇ ਜਿਨ੍ਹਾਂ 'ਤੇ ਲਿਖਿਆ ਸੀ ਕਿ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨੇ ਢੁੱਡ ਮਾਰ ਕੇ ਬਜ਼ੁਰਗ ਕੀਤਾ ਗੰਭੀਰ ਜ਼ਖ਼ਮੀ

ਬਾਘਾ ਪੁਰਾਣਾ, 6 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਅੰਦਰ ਆਵਾਰਾ ਪਸ਼ੂਆਂ ਕਾਰਨ ਆਏ ਦਿਨ ਵਾਪਰਦੇ ਹਾਦਸਿਆਂ ਕਾਰਨ ਅਨੇਕਾਂ ਲੋਕ ਗੰਭੀਰ ਜ਼ਖ਼ਮੀ ਹੋ ਰਹੇ ਹਨ, ਜਿਸ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ ਪਰ ਇਸ ਗੰਭੀਰ ਸਮੱਸਿਆ ਪਾਸੇ ...

ਪੂਰੀ ਖ਼ਬਰ »

ਹੁਣ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸੁਵਿਧਾ ਲਈ ਅਸ਼ੀਰਵਾਦ ਸਕੀਮ ਦਾ ਲਾਭ ਦਿਵਾਇਆ ਜਾਵੇਗਾ ਆਨਲਾਈਨ, ਪੋਰਟਲ ਚਾਲ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵੱਲੋਂ ਆਮ ਜਨਤਾ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਦਾ ਡੀ.ਸੀ. ਦਫ਼ਤਰ ਅੰਦਰ ਪੱਕਾ ਮੋਰਚਾ ਅੱਜ ਵੀ ਰਿਹਾ ਜਾਰੀ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਭਰ 'ਚ ਡੀ. ਸੀ. ਦਫ਼ਤਰਾਂ 'ਚ 26 ਨਵੰਬਰ ਤੋਂ ਲੱਗੇ ਪੱਕੇ ਮੋਰਚੇ ਅੱਜ 11ਵੇਂ ਦਿਨ 'ਚ ਦਾਖ਼ਲ ਹੋ ਚੁੱਕੇ ਹਨ | ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਪੂਰੀ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਵਲੋਂ ਸਾਲਾਨਾ ਸਾਹਿਤਕ ਸਮਾਗਮ 10 ਨੂੰ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਅੰਤਰਰਾਸ਼ਟਰੀ ਪਾਠਕ-ਲੇਖਕ ਮੰਚ ਦੇ ਅਦਾਰਾ ਲੋਹਮਣੀ ਵਲੋਂ ਨਛੱਤਰ ਕੌਰ ਗਿੱਲ ਦੀ ਯਾਦ 'ਚ ਸਾਲਾਨਾ ਸਾਹਿਤਕ ਸਮਾਗਮ ਕਰਵਾਉਣ ਲਈ ਸਾਹਿਤਕਾਰਾਂ ਦੀ ਮੀਟਿੰਗ ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਹੋਈ | ਇਸ 'ਚ ਗੁਰਬਚਨ ਸਿੰਘ ...

ਪੂਰੀ ਖ਼ਬਰ »

ਦਰਿਆ ਸਤਲੁਜ 'ਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ 'ਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ 'ਤੇ ਪਾਬੰਦੀ ਦੇ ਹੁਕਮ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਦੇ ਸਮੂਹ ਸਾਇੰਸ ਅਧਿਆਪਕਾਂ ਦੀ ਇਕ ਰੋਜ਼ਾ ਬਾਲ ਸਾਇੰਸ ਕਾਂਗਰਸ ਦੀ ਵਰਕਸ਼ਾਪ ਲਗਾਈ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਮੋਗਾ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੋਗਾ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ, ਅਧਿਆਪਕ ਤੇ ਵਿਦਿਆਰਥੀ ਫੈਪ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲੇ੍ਹ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਜੋ ਕਿ ਨਾਮਵਰ ਸ਼ਖ਼ਸੀਅਤਾਂ ਦਵਿੰਦਰਪਾਲ ਸਿੰਘ, ਕੁਲਦੀਪ ਸਿੰਘ ਸਹਿਗਲ, ਡਾਕਟਰ ਇਕਬਾਲ ਸਿੰਘ ਦੀ ਯੋਗ ਅਗਵਾਈ ਵਿਚ ਵਿੱਦਿਅਕ ਖੇਤਰ ਦੇ ਨਾਲ-ਨਾਲ ਹਰ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਅਧਿਆਪਕ ਪਿ੍ੰਸ ਸ਼ਰਮਾ ਦਾ ਰਾਸ਼ਟਰੀ ਐਵਾਰਡ ਨਾਲ ਸਨਮਾਨ

ਫ਼ਤਿਹਗੜ੍ਹ ਪੰਜਤੂਰ, 6 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਫ਼ਤਿਹਗੜ੍ਹ ਪੰਜਤੂਰ ਦੇ ਅਧਿਆਪਕ ਪਿ੍ੰਸ ਸ਼ਰਮਾ ਨੂੰ ਬੀਤੇ ਦਿਨੀਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ...

ਪੂਰੀ ਖ਼ਬਰ »

ਸੂਬੇਦਾਰ ਜਮੀਤ ਸਿੰਘ ਚੰਨੂਵਾਲ ਨੂੰ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 16 ਦਸੰਬਰ (ਕਿ੍ਸ਼ਨ ਸਿੰਗਲਾ)-ਸਾਬਕਾ ਸੂਬੇਦਾਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜਮੀਤ ਸਿੰਘ ਚੰਨੂਵਾਲਾ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਨਮਿਤ ਪਰਿਵਾਰ ਵਲੋਂ ਸ੍ਰੀ ਸਹਿਜ ਪਾਠ ਦਾ ਭੋਗ ਉਨ੍ਹਾਂ ਦੇ ਜੱਦੀ ਗ੍ਰਹਿ ਚੰਨੂਵਾਲਾ ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਕੁੱਸਾ 'ਚ ਕਰਵਾਇਆ ਸਾਲਾਨਾ ਸੱਭਿਆਚਾਰਕ ਸਮਾਗਮ

ਨਿਹਾਲ ਸਿੰਘ ਵਾਲਾ, 6 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਚੇਅਰਮੈਨ ਜਗਜੀਤ ਸਿੰਘ ਯੂ. ਐਸ. ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਯੂ. ਐਸ. ਏ. ਦੀ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ...

ਪੂਰੀ ਖ਼ਬਰ »

ਕਿਰਨਦੀਪ ਸਿੰਘ ਸੇਖੋਂ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਠੱਠੀ ਭਾਈ, 6 ਦਸੰਬਰ (ਜਗਰੂਪ ਸਿੰਘ ਮਠਾੜੂ)-ਪਿਛਲੇ ਦਿਨੀਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਫੈਪ ਵਲੋਂ ਕਰਵਾਏ ਗਏ ਨੈਸ਼ਨਲ ਅਵਾਰਡ 2022 ਵਿਚ ਜੀ. ਐਨ. ਪਬਲਿਕ ਸਕੂਲ ਸੁਖਾਨੰਦ ਦੇ ਅਧਿਆਪਕ ਕਿਰਨਦੀਪ ਸਿੰਘ ਸੇਖੋਂ ਨੂੰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕਾਮਰਸ ਵਿਸ਼ੇ ਸੰਬੰਧੀ ਪ੍ਰਦਰਸ਼ਨੀ ਲਗਾਈ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਸੰਸਥਾ ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਖੇ ਲੈਕਚਰਾਰ ਗੁਰਦੀਪ ਕੌਰ ਦੀ ਅਗਵਾਈ ਹੇਠ ਕਮਰਸ ਦੇ ਵਿਦਿਆਰਥੀਆਂ ਵਲੋਂ ਪ੍ਰਦਰਸ਼ਨੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਜੀ ਰਾਮ ਸਿੰਘਪੁਰਾ 'ਚ ਮਨਾਇਆ ਗਿਆ ਸ਼ਹੀਦੀ ਦਿਵਸ

ਬਾਘਾ ਪੁਰਾਣਾ, 6 ਦਸੰਬਰ (ਕਿ੍ਸ਼ਨ ਸਿੰਗਲਾ)-ਮਾਲਵੇ ਦਾ ਪ੍ਰਸਿੱਧ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ) ਚੰਦ ਪਰਾਣਾ ਜੋ ਦੇਸ਼ ਵਿਦੇਸ਼ ਵਿਚ ਵਸਦੀਆਂ ਸੰਗਤਾਂ ਦੇ ਲਈ ਸ਼ਰਧਾ ਦਾ ਕੇਂਦਰ ਬਣ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ ਦੀ ਅਧਿਆਪਕਾ ਕੁਲਵਿੰਦਰ ਕੌਰ ਬੈਸਟ ਟੀਚਰ ਐਵਾਰਡ ਨਾਲ ਸਨਮਾਨਿਤ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਦਸਮੇਸ਼ ਸਕੂਲ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਕੁਝ ਪ੍ਰਾਈਵੇਟ ਸਕੂਲਾਂ ਦੇ ਟੀਚਰਾਂ ਦੇ ਨਾਮ ਨਾਮਜ਼ਦ ਕੀਤੇ ਗਏ ਸਨ | ਜਿਨ੍ਹਾਂ ਵਿਚੋਂ ਦਸਮੇਸ਼ ਹਾਈ ਸਕੂਲ ਮੋਗਾ ਦੀ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਸੌਰਵ ਸ਼ਰਮਾ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਵਿਦਿਆਰਥੀ ਸੌਰਵ ਸ਼ਰਮਾ ਪੁੱਤਰ ਮਹਿੰਦਰ ਪਾਲ ਤੇ ਮਾਤਾ ਸੁਨੀਤਾ ...

ਪੂਰੀ ਖ਼ਬਰ »

ਅਮਿਟ ਛਾਪ ਛੱਡਦਾ ਹੋਇਆ ਸਮਾਪਤ ਹੋਇਆ ਫੈਪ ਨੈਸ਼ਨਲ ਐਵਾਰਡ 2022

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਜੋ ਪ੍ਰਾਈਵੇਟ ਸਕੂਲਾਂ, ਪਿ੍ੰਸੀਪਲ, ਅਧਿਆਪਕਾਂ ਅਤੇ ਰਾਸ਼ਟਰੀ ਪੱਧਰ ਤੇ ਖੇਡਾਂ ਵਿਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀ ਅਤੇ ਸਿੱਖਿਆ ਦੇ ਖੇਤਰ ਵਿਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਤੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਬੱਸ ਸਟੈਂਡ ਮੋਗਾ ਵਿਖੇ ਰਸ਼ਪਾਲ ਸਿੰਘ ਮੌਜਗੜ੍ਹ ਸਕੱਤਰ ਜਨਰਲ ਪੰਜਾਬ ਰੋਡਵੇਜ਼ ਪੈਨਸ਼ਨਰਜ਼ ...

ਪੂਰੀ ਖ਼ਬਰ »

ਯੂਥ ਕਲੱਬਾਂ ਤੋਂ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਨਹਿਰੂ ਯੁਵਾ ਕੇਂਦਰ ਮੋਗਾ ਵਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰੀ ਨਿਰਮਾਣ ਵਿਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਜ਼ਿਲ੍ਹਾ ਮੋਗਾ ਦੀ ਹੋਈ ਮੀਟਿੰਗ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ.) ਪੰਜਾਬ ਜ਼ਿਲ੍ਹਾ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸਾਨ ਆਗੂ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਗੁਲਜਾਰ ਸਿੰਘ ਘੱਲ ...

ਪੂਰੀ ਖ਼ਬਰ »

ਪਿੰਡਾਂ 'ਚ ਬਣਾਈਆਂ ਜਾਣਗੀਆਂ ਬੂਥ ਵਾਰ 11 ਮੈਂਬਰੀ ਕਮੇਟੀਆਂ-ਬਲਦੇਵ ਸਿੰਘ ਮਾਣੰੂਕੇ

ਅਜੀਤਵਾਲ, 6 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਨਿਹਾਲ ਸਿੰਘ ਵਾਲਾ ਹਲਕੇ 'ਚ ਪਿੰਡ-ਪਿੰਡ ਬੂਥ ਵਾਰ 11 ਮੈਂਬਰੀ ਕਮੇਟੀਆਂ ਜਾਣਗੀਆਂ | ਇਸ ਸਬੰਧੀ ਕਮੇਟੀ ਬਣਾਉਣ ਦੀ ਸ਼ੁਰੂਆਤ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਦੇ ਨਗਰ ਚੂਹੜਚੱਕ ...

ਪੂਰੀ ਖ਼ਬਰ »

ਏਡਜ਼ ਦਿਵਸ ਮੌਕੇ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੁਕਾਬਲੇ ਕਰਵਾਏ

ਸਮਾਲਸਰ, 6 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਵਿਸ਼ਵ ਏਡਜ਼ ਦਿਵਸ ਹਰ ਸਾਲ ਵਿਸ਼ਵ ਪੱਧਰ 'ਤੇ ਐਚ.ਆਈ.ਵੀ. ਏਡਜ਼ ਦੀ ਲਾਗ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਗਰੂਕਤਾ ਫੈਲਾਉਣ ਅਤੇ ਇਸ ਨਾਲ ਸਬੰਧਿਤ ਗਲਤ ਧਾਰਨਾਵਾਂ ਅਤੇ ਇਲਾਜ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਸਿਮਰਨ ਕੌਰ ਨੇ ਹਾਸਲ ਕੀਤੇ 7 ਬੈਂਡ

ਧਰਮਕੋਟ, 6 ਦਸੰਬਰ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਸੁਭਾਸ਼ ਪਲਤਾ ਨੇ ਦੱਸਿਆ ਕਿ ਆਇਲਟਸ ਦੀ ਹੋਈ ਪ੍ਰੀਖਿਆ ਵਿਚ ਸਿਮਰਨ ਕੌਰ ਧਰਮਕੋਟ ਨੇ ਸਪੀਕਿੰਗ ਵਿਚੋਂ 6.5, ਲਿਸਨਿੰਗ ...

ਪੂਰੀ ਖ਼ਬਰ »

ਮੈਡਮ ਅਮਨਦੀਪ ਕੌਰ 'ਬੈਸਟ ਟੀਚਰ' ਐਵਾਰਡ ਨਾਲ ਸਨਮਾਨਿਤ

ਅਜੀਤਵਾਲ, 6 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਪਰਿੰਗਡਿਊ ਪਬਲਿਕ ਸਕੂਲ ਨਾਨਕਸਰ ਦੇ ਅਧਿਆਪਕ (ਇਕਨਾਮਿਕਸ ਟੀਚਰ) ਮੈਡਮ ਅਮਨਦੀਪ ਕੌਰ ਨੂੰ ਫੈਡਰੇਸ਼ਨ ਆਫ ਆਲ ਪ੍ਰਾਈਵੇਟ ਸਕੂਲ ਐਂਡ ਅਸੈਸੋਈਏਸ਼ਨ ਵਲੋਂ ਬੈਸਟ ਟੀਚਰ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX