ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਨੇ 11ਵੇਂ ਦਿਨ ਵੀ ਧਰਨਾ ਜਾਰੀ ਰੱਖਦਿਆਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਮੁੱਖ ਗੇਟ ਕਰੀਬ 4 ਘੰਟੇ ਤੱਕ ਬੰਦ ਰੱਖਿਆ | ਇਸ ਦੌਰਾਨ ਉਨ੍ਹਾਂ ਰਾਸ਼ਟਰੀ ਰਾਜ ਮਾਰਗ 'ਤੇ ਵੀ ਧਰਨਾ ਲਗਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਮੰਗ ਕੀਤੀ ਕਿ 17.5 ਏਕੜ ਵਾਲਾ 1972 ਜ਼ਮੀਨੀ ਹੱਕਬੰਦੀ ਕਾਨੂੰਨ ਲਾਗੂ ਕੀਤਾ ਜਾਵੇ ਤੇ ਜੀ-20 ਦੇਸ਼ਾਂ ਵਲੋਂ 2023 ਵਿਚ ਹੋਣ ਵਾਲੀਆਂ ਮੀਟਿੰਗਾਂ ਬੰਦ ਕੀਤੀਆਂ ਜਾਣ | ਧਰਨੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਮਨਸਾ ਅਤੇ ਜ਼ਿਲ੍ਹਾ ਸਕੱਤਰ ਕੁਲਵੰਤ ਸਿੰਘ ਹਸਤਾ ਕਲਾਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਯੂਨੀਅਨ ਦਾ ਧਰਨਾ 11ਵੇਂ ਦਿਨ ਵਿਚ ਪੁੱਜ ਗਿਆ ਹੈ, ਪਰ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਰਕਾਰ ਦੇ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਜਿਸ ਕਾਰਨ ਸੰਘਰਸ਼ ਤਿੱਖਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੀ ਮੀਟਿੰਗ ਖੇਤੀਬਾੜੀ ਮੰਤਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਹੈ | ਅਗਰ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਜਿਸ ਕਾਰਨ 12 ਦਸੰਬਰ ਨੂੰ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ ਦੀ ਮੰਗ ਵੀ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਖ਼ਜ਼ਾਨਚੀ ਮਨਜੀਤ ਸਿੰਘ, ਬਲਵੰਤ ਸਿੰਘ ਖ਼ਾਲਸਾ ਜਲਾਲਾਬਾਦ, ਸੋਨਾ ਸਿੰਘ ਮਹਾਤਮ ਨਗਰ, ਬਲਵੰਤ ਸਿੰਘ ਤੇਜਾ ਰੁਹੇਲਾ, ਪ੍ਰਧਾਨ ਕੈਲਾਸ਼ ਕੌਰ ਗੰਜੂਆਣਾ ਆਦਿ ਹਾਜ਼ਰ ਸਨ |
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਆਵਾਜਾਈ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਫ਼ਾਜ਼ਿਲਕਾ ਦਾ ਨਵਾਂ ਬੱਸ ਸਟੈਂਡ ਸ਼ੁਰੂ ਕਰਵਾਉਣ ਦੀਆਂ ਕੋਸ਼ਿਸ਼ਾਂ ਸਬੰਧੀ ਕੀਤੀ ਮੀਟਿੰਗ ਬਾਰੇ ਕਾਂਗਰਸ ਆਗੂਆਂ ਵਲੋਂ ਕੀਤੀ ਬਿਆਨਬਾਜ਼ੀ 'ਤੇ ਆਮ ਆਦਮੀ ਪਾਰਟੀ ...
ਜਲਾਲਾਬਾਦ,7 ਦਸੰਬਰ (ਜਤਿੰਦਰ ਪਾਲ ਸਿੰਘ/ਕਰਨ)- ਭਾਰਤ ਪਾਕਿਸਤਾਨ ਦੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸੇ ਤੋਂ ਲਗਾਤਾਰ ਡਰੋਨ ਰਾਹੀਂ ਹੈਰੋਇਨ ਤੇ ਹਥਿਆਰ ਭੇਜਣ ਦੇ ਮਾਮਲੇ ਆ ਰਹੇ ਹਨ | ਹੁਣ ਜਲਾਲਾਬਾਦ ਖੇਤਰ ਦੇ ਅੰਤਰਰਾਸ਼ਟਰੀ ਬਾਰਡਰ ਤੇ ਚੌਕੀ ਨੱਥਾ ਸਿੰਘ ਵਾਲਾ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੀ ਇਕ ਮੀਟਿੰਗ ਸਥਾਨਕ ਪ੍ਰਤਾਪ ਬਾਗ਼ ਵਿਚ ਹੋਈ ਜਿਸ ਦੀ ਪ੍ਰਧਾਨਗੀ ਸੁਖਚੈਨ ਸਿੰਘ ਨੇ ਕੀਤੀ | ਮੀਟਿੰਗ ਦੌਰਾਨ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ...
ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਾ ਹੈ ਅਤੇ ਸਾਰੇ ਅਹੁਦਿਆਂ 'ਤੇ ਸੰਭਾਵੀ ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰ ਆਏ ਹਨ ਜਿਸ ਤਹਿਤ ਜਲਦੀ ਹੀ ਹਾਊਸ ਮੀਟਿੰਗ ਬੁਲਾ ਕੇ ਚੋਣ ਜ਼ਾਬਤਾ ...
ਫਾਜ਼ਿਲਕਾ, 7 ਦਸੰਬਰ (ਅਮਰਜੀਤ ਸ਼ਰਮਾ)- ਸਿਹਤ ਵਿਭਾਗ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਸਾਹ ਅਭਿਆਨ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ | ਸਿਵਲ ਸਰਜਨ ਡਾ. ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼ ਦੀ 66ਵੀਂ ਬਟਾਲੀਅਨ ਨੂੰ 200 ਬਟਾਲੀਅਨਾਂ ਵਿਚੋਂ ਸਾਲ 2020 ਦੀ ਬੈੱਸਟ ਬਟਾਲੀਅਨ ਐਲਾਨੇ ਜਾਣ ਤੋਂ ਬਾਅਦ ਫ਼ਾਜ਼ਿਲਕਾ ਪੁੱਜਣ 'ਤੇ ਅਧਿਕਾਰੀਆਂ ਦਾ ਭਰਵਾਂ ਸੁਆਗਤ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਇਹ ਯਕੀਨੀ ਬਣਾਇਆ ਜਾ ਰਿਹਾ ...
ਅਬੋਹਰ, 7 ਦਸੰਬਰ(ਵਿਵੇਕ ਹੂੜੀਆ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ਿਵਰਾਜ ਗੋਇਲ ਨੂੰ ਭਾਜਪਾ ਹਾਈਕਮਾਂਡ ਵਲੋਂ ਐਲਾਨੀ ਨਵੀਂ ਕਾਰਜਕਾਰਨੀ ਅਨੁਸਾਰ ਭਾਜਪਾ ਪ੍ਰਦੇਸ਼ ਦਾ ਮੁੜ ਸਕੱਤਰ ਬਣਾਇਆ ਗਿਆ ਹੈ | ਜ਼ਿਕਰਯੋਗ ਇਹ ਹੈ ਕਿ ਸ਼ਿਵਰਾਜ ਗੋਇਲ ਇਸ ਤੋਂ ਪਹਿਲਾਂ ...
ਜਲਾਲਾਬਾਦ, 7 ਦਸੰਬਰ (ਕਰਨ ਚੁਚਰਾ)- ਥਾਣਾ ਵੈਰੋ ਕਾ ਪੁਲਿਸ ਨੇ ਵੱਖ ਵੱਖ ਥਾਈਾ ਕੀਤੀ ਛਾਪੇਮਾਰੀ ਦੌਰਾਨ ਤਿੰਨ ਥਾਵਾਂ ਤੋਂ ਸੈਂਕੜੇ ਲੀਟਰ ਲਾਹਣ ਤੇ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਥਾਣਾ ਵੈਰੋ ਕੇ ਦੇ ਸਹਾਇਕ ਥਾਣੇਦਾਰ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਕਾਰ ਸਿੰਘ ਉਰਫ਼ ਬੱਬਰੀ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਮੁਰਾਦ ਵਾਲਾ ...
ਮੰਡੀ ਲਾਧੂਕਾ, 7 ਦਸੰਬਰ (ਮਨਪ੍ਰੀਤ ਸਿੰਘ ਸੈਣੀ)- ਤਰੋਬੜੀ ਮਾਈਨਰ ਤੇ ਟਾਈਲਾਂ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੇ ਨਹਿਰੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਤਰੋਬੜੀ ਮਾਈਨਰ ਵਿਚ ਕਣਕ ਦੇ ਸੀਜ਼ਨ ਵਿਚ ਪਾਣੀ ਨਾ ਛੱਡਿਆ ਜਾਵੇ | ਇਸ ਮੌਕੇ ਕਿਸਾਨ ਹਰਬੰਸ ਕੁੱਕੜ ਸਾਬਕਾ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਸਥਾਨਕ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਧਾਰੀਵਾਲ, ਜੁਆਇੰਟ ਸੈਕਟਰੀ ਸੁਨੀਲ ਮਹਿਰਾ ਵਲੋਂ ਐਡਵੋਕੇਟ ਸੋਨੂੰ ਰਾਣੀ ਨੂੰ ਪੈ੍ਰਕਟਿਸ ਸਰਟੀਫਿਕੇਟ ਸੌਂਪਿਆ ਗਿਆ | ਇਸ ਮੌਕੇ ਐਡਵੋਕੇਟ ਸਿਕੰਦਰ ਕਪੂਰ, ਕੁਲਦੀਪ ਸਿੰਘ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਡਾ. ਸੋਨੂੰ ਦੁੱਗਲ ਨੇ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਉਪਮੰਡਲ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰ ਵਿਚ ਹੋਏ ਝਗੜੇ ਵਿਚ ਕਈ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਰਕਾਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਦਿਸ਼ਾ ਪਤਨੀ ਕਿ੍ਸ਼ਨ ਕੁਮਾਰ ਵਾਸੀ ਵਰਿਆਮ ਨਗਰ ਨੇ ਦੱਸਿਆ ਕਿ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਥਾਣਾ ਸਿਟੀ 2 ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿ੍ਅੰਕਾ ਪਤਨੀ ਪ੍ਰੇਮ ਕੁਮਾਰ ਵਾਸੀ ਢਾਣੀ ...
ਜਲਾਲਾਬਾਦ, 7 ਦਸੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਸੜਕ ਤੇ ਪਿੰਡ ਚੱਕ ਸੈਦੋ ਕੇ ਅਤੇ ਘਾਂਗਾ ਦੇ ਵਿਚਕਾਰ ਸਥਿਤ ਧਾਗਾ ਫ਼ੈਕਟਰੀ ਵਲ਼ੋਂ ਠੇਕੇਦਾਰ ਦੇ ਪੂਰੇ ਪੈਸੇ ਨਾ ਦੇਣ ਕਾਰਨ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਾਜ਼ਿਲਕਾ ਵਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਵਸ ਮਨਾਇਆ ਗਿਆ | ਇਸ ਮੌਕੇ ਸੈਨਿਕ ਭਲਾਈ ਦਫ਼ਤਰ ਵਲੋਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੂੰ ਫਲੈਗ ...
ਮੰਡੀ ਲਾਧੂਕਾ, 7 ਦਸੰਬਰ (ਰਾਕੇਸ਼ ਛਾਬੜਾ)- ਪੰਜਾਬ ਸਰਕਾਰ ਵਲੋਂ 1 ਜਨਵਰੀ ਤੋਂ ਅੰਗਹੀਣ ਮੁਲਾਜ਼ਮਾਂ ਦੇ ਸਰਟੀਫਿਕੇਟ ਬਿਨਾਂ ਕਿਸੇ ਨਿੱਜੀ ਕਾਰਨ ਪੀ.ਜੀ.ਆਈ. ਤੋਂ ਤਸਦੀਕ ਕਰਵਾਉਣ ਦੀ ਮੁਲਾਜ਼ਮ ਜਥੇਬੰਦੀਆਂ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ | ਈ.ਟੀ.ਟੀ. ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਸਬ ਡਿਵੀਜ਼ਨ ਦੇ ਸੀਨੀਅਰ ਜੱਜ ਅਸ਼ੀਸ਼ ਗੋਇਲ ਦੀ ਅਦਾਲਤ ਨੇ ਸਰਕਾਰੀ ਕਰਮਚਾਰੀ ਨਾਲ ਕੁੱਟਮਾਰ ਕਰਨ ਦੇ ਦੋੋਸ਼ਾਂ ਦਾ ਸਾਹਮਣਾ ਕਰ ਰਹੇ ਪੰਜ ਕਥਿਤ ਦੋਸ਼ੀਆਂ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਸੁਧੀਰ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਜਾਤੀ ਪ੍ਰਤੀ ਅਪਸ਼ਬਦ ਬੋਲਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਮ ਸਰੂਪ ਪੁੱਤਰ ਦੀਪ ਸਿੰਘ ਵਾਸੀ ਪਿੰਡ ਕੋਇਲ ਖੇੜਾ ਨੇ ਦੱਸਿਆ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਹੋ ਰਹੀ ਸਾਲਾਨਾ ਚੋਣ ਅੰਦਰ ਕਿਸੇ ਵੀ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਨਾ ਲਏ ਜਾਣ ਕਾਰਨ ਹੁਣ ਸਾਰੇ ਅਹੁਦਿਆਂ ਲਈ ਮੁਕਾਬਲਾ ਦਿਲਚਸਪ ਬਣ ਗਿਆ ਹੈ | ਬਾਰ ...
ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਬਸਤੀ ਟੈਂਕਾ ਵਾਲੀ ਵਿਖੇ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਬਸਤੀ ਟੈਂਕਾ ਵਾਲੀ ਦੀ ਇਕ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਕਰਵਾਉਣ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਸਮਾਜਿਕ, ਧਾਰਮਿਕ, ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਹੰਗਾਮੀ ਮੀਟਿੰਗ ਸ੍ਰੀ ਸ਼ੀਲਤਾ ਮਾਤਾ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਪਟਵਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਆਿਖ਼ਰਕਾਰ ਹੋ ਗਈ | ਹੜਤਾਲ ਖ਼ਤਮ ਹੋਣ 'ਤੇ ਆਮ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ | ਹੜਤਾਲ ਦੇ ਚੱਲਦੇ ਪਟਵਾਰੀਆਂ ਨਾਲ ਸਬੰਧਿਤ ਸਾਰੇ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਇਲਾਕੇ ਅੰਦਰ ਦੋਪਹੀਆਂ ਵਾਹਨ ਚੋਰੀਆਂ ਦਾ ਸਿਲਸਿਲਾ ਮੱਠਾ ਪੈਂਦਾ ਦਿਖਾਈ ਨਹੀਂ ਦੇ ਰਿਹਾ | ਲਗਾਤਾਰ ਸ਼ਾਤਿਰ ਚੋਰਾਂ ਵਲੋਂ ਦੋਪਹੀਆਂ ਵਾਹਨ ਦਿਨ ਦਿਹਾੜੇ ਚੋਰੀ ਕੀਤੇ ਜਾ ਰਹੇ ਹਨ | ਅਬੋਹਰ ਦੀ ਕਸੇਰਾ ਨਗਰੀ ਅਬੋਹਰ ਨਿਵਾਸੀ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਐਡੀਸ਼ਨਲ ਸੈਸ਼ਨ ਜੱਜ ਵਿਸ਼ਲੇਸ਼ ਕੁਮਾਰ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਪਰਮਜੀਤ ਸਿੰਘ ਪੁੱਤਰ ਪਰਮਾ ਰਾਮ ਵਾਸੀ ਚੱਕ ਸੂਏ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸਬੂਤਾਂ ਦੀ ਘਾਟ ਦੇ ਚਲਦਿਆਂ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਦੇ ਸਟੀਲ ਬਿ੍ਜ ਦੇ ਕੋਲ ਬਣੇ ਖੱਡੇ ਤੋਂ ਕਦੋਂ ਵੀ ਹਾਦਸਾ ਹੋ ਸਕਦਾ ਹੈ | ਸਟੀਲ ਬਿ੍ਜ ਬਾਜ਼ਾਰ ਸਾਈਡ ਤੇ ਚੜ੍ਹਦੇ ਸਮੇਂ ਨੁੱਕੜ 'ਤੇ ਇਕ ਵੱਡਾ ਖੱਡਾ ਬਣਿਆ ਹੋਇਆ ਹੈ ਅਤੇ ਨਾਲ ਹੀ ਸੀਵਰੇਜ ਹੈ | ਰਾਤ ਦੇ ਸਮੇਂ ਇਹ ਖੱਡਾ ਦਿਖਾਈ ...
ਬੱਲੂਆਣਾ, 7 ਦਸੰਬਰ (ਜਸਮੇਲ ਸਿੰਘ ਢਿੱਲੋਂ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀਆਂ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਹਿੰਮਤਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਲੜਕੀਆਂ ਦੀ ਖੋ-ਖੋ ਟੀਮ ਲੁਧਿਆਣਾ ਅਤੇ ਤਰਨਤਾਰਨ ਦੀਆਂ ਟੀਮਾਂ ਨੂੰ ਹਰਾ ਕੇ ...
ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖਾਲਸਾ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ ਅਭਿਮੰਨਿਯੂ ਨੇ ਦੂਸਰੇ ਗ੍ਰੈਂਡ ਪਿ੍ਕਸ ਨੈਸ਼ਨਲ ਕੁਸ਼ਤੀ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ...
ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਆਰਮਡ ਫੋਰਸਿਜ਼ ਦਾ ਝੰਡਾ ਦਿਵਸ ਮਨਾਇਆ ਗਿਆ | ਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿਤ ਬੱਤਰਾ ਨੇ ਦੱਸਿਆ ਕਿ 6 ਪੀਬੀ ਗਰਲ ਐਨ.ਸੀ.ਸੀ. ਬਟਾਲੀਅਨ ਮਲੋਟ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅਬੋਹਰ ਇਲਾਕੇ ਦੇ ਬੱਚਿਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਅਬੋਹਰ ਵਿਖੇ ਪੰਜਾਬ ਯੂਨੀਵਰਸਿਟੀ ਸਬੰਧੀ ਰਿਜਨਲ ਸੈਂਟਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਕੰਬੋਜ ਅਕੈਡਮੀ ਦੇ ...
ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਨਰੂਲਾ ਨੇ ਬੀਤੇ ਦਿਨੀਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ | ਪੰਕਜ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਨੇ ਖ਼ਜ਼ਾਨਾ ਮੰਤਰੀ ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਅਤੇ ਓ.ਡੀ.ਐਲ. ਅਧਿਆਪਕ ਯੂਨੀਅਨ (3442, 7654) ਦੇ ਸੂਬਾਈ ਆਗੂਆਂ ਦੀ ਮੀਟਿੰਗ ਸੁਨੇਤ (ਲੁਧਿਆਣਾ) ਵਿਖੇ ਡੀ.ਟੀ.ਐਫ. ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ...
ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) - ਰੋਟਰੀ ਕਲੱਬ ਅਬੋਹਰ ਵੱਲੋਂ ਸਥਾਨਕ ਸਰਕਾਰੀ ਹਸਪਤਾਲ 'ਚ ਮੁਫ਼ਤ ਮੈਗਾ ਕੈਂਸਰ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਫ਼ਰੀਦਕੋਟ ਤੋਂ ਪੁੱਜੀ ਕੈਂਸਰ ਜਾਂਚ ਵੈਨ ਦੇ ਸੰਚਾਲਕਾਂ ਨੇ 70 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ | ...
ਬੱਲੂਆਣਾ, 7 ਦਸੰਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਹਿੰਮਤਪੁਰਾ ਵਿਖੇ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਦੇ ਨੁਸਖ਼ੇ ਦੱਸੇ | ਸਕੂਲ ਮੁਖੀ ਸੀ.ਐੱਚ.ਟੀ. ਅਭਿਜੀਤ ਵਧਵਾ ਨੇ ਦੱਸਿਆ ਕਿ ਡਾ. ...
ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲੇ੍ਹ ਵਿਚ ਦੋ ਨਸ਼ਾ ਮੁਕਤੀ ਕੇਂਦਰ ਤੇ 6 ਓਟ ਕਲੀਨਿਕ ਚੱਲ ਰਹੇ ਹਨ | ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜ਼ਿਲੇ੍ਹ ਦੇ ਲੋਕਾਂ ਨੂੰ ਅਪੀਲ ...
ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਧੁੰਦ ਦੇ ਚੱਲਦਿਆਂ ਰੇਲਵੇ ਦਾ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱਖਿਆ ਦੇ ਚਲਦਿਆਂ ਰੇਲਵੇ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਸੁੱਰਖਿਆ ਵਧਾਉਂਦਿਆਂ ਚੈਕਿੰਗ ਅਭਿਆਨ ਸ਼ੁਰੂ ਕਰ ਦਿੱਤਾ ਹੈ | ਰੇਲਵੇ ਥਾਣਾ ਅਬੋਹਰ ਦੇ ਇੰਚਾਰਜ ...
ਮੰਡੀ ਲਾਧੂਕਾ, 7 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸਰਕਾਰ ਵਲੋਂ ਓਵਰਲੋਡ ਵਹੀਕਲਾਂ ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਨੇ ਓਵਰਲੋਡ ਵਹੀਕਲ ਜਿਸ ਦੀ ਮਿਸਾਲ ਅੱਜ ਮੰਡੀ ਲਾਧੂਕਾ ਤੋ ਜਾਂਦੀ ਕਿੜਿਆਵਾਲੀ ਿਲੰਕ ਰੋਡ ਤੇ ਦੇਖਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX