ਚੰਡੀਗੜ੍ਹ, 7 ਦਸੰਬਰ (ਮਨਜੋਤ ਸਿੰਘ ਜੋਤ)-ਦਿੱਲੀ ਨਗਰ ਨਿਗਮ ਚੋਣਾਂ (ਐਮ. ਸੀ. ਡੀ.) 'ਚ ਆਮ ਆਦਮੀ ਪਾਰਟੀ ਵਲੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਚੰਡੀਗੜ੍ਹ ਵਿਚ 'ਆਪ' ਦੇ ਹੌਂਸਲੇ ਬੁਲੰਦ ਹਨ | ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਜਿੱਥੇ ਦਿੱਲੀ ਨਗਰ ਨਿਗਮ ਚੋਣਾਂ ਜਿੱਤਣ ਦੀ ਖੁਸ਼ੀ ਵਿਚ ਜਸ਼ਨ ਮਨਾਇਆ ਗਿਆ, ਉਥੇ ਚੰਡੀਗੜ੍ਹ ਨਗਰ ਨਿਗਮ ਮੇਅਰ ਚੋਣ ਜਿੱਤਣ ਦਾ ਦਾਅਵਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦਾ ਕਾਰਜਕਾਲ ਇਸੇ ਮਹੀਨੇ ਖ਼ਤਮ ਹੋ ਰਿਹਾ ਹੈ | ਆਮ ਆਦਮੀ ਪਾਰਟੀ ਦੇ ਆਗੂਆਂ ਦਾ ਦਾਅਵਾ ਹੈ ਕਿ ਪਾਰਟੀ ਵਲੋਂ ਅਗਲੇ ਸਾਲ ਜਨਵਰੀ ਦੇ ਮਹੀਨੇ 'ਚ ਹੋਣ ਵਾਲੀਆਂ ਮੇਅਰ ਦੀਆਂ ਚੋਣਾਂ 'ਚ ਜਿੱਤ ਹਾਸਲ ਕੀਤੀ ਜਾਏਗੀ | ਜਨਵਰੀ ਮਹੀਨੇ ਵਿਚ ਹੋਣ ਵਾਲੀ ਮੇਅਰ ਦੀ ਚੋਣ ਵਿਚ 'ਆਪ' ਅਤੇ ਭਾਜਪਾ ਦਰਮਿਆਨ ਸਖ਼ਤ ਮੁਕਾਬਲੇ ਦੀ ਸੰਭਾਵਨਾ ਹੈ, ਕਿਉਂਕਿ ਇਸ ਸਮੇਂ ਆਮ ਆਦਮੀ ਪਾਰਟੀ ਅਤੇ ਭਾਜਪਾ ਕੋਲ ਕੌਂਸਲਰਾਂ ਦੀ ਗਿਣਤੀ ਬਰਾਬਰ ਹੈ | ਮੇਅਰ ਦੀ ਚੋਣ ਲਈ ਸਿਰਫ਼ ਕੌਂਸਲਰ ਹੀ ਵੋਟ ਪਾਉਂਦੇ ਹਨ | 'ਆਪ' ਅਤੇ ਭਾਜਪਾ ਦੋਨੋਂ ਪਾਰਟੀਆਂ ਦੇ 14-14 ਕੌਂਸਲਰ ਹਨ | ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਕੋਲ ਵੀ ਇਕ-ਇਕ ਵੋਟ ਹੈ, ਜੋ ਭਾਜਪਾ ਉਮੀਦਵਾਰਾਂ ਨੂੰ ਜਾਵੇਗੀ ਜਦ ਕਿ ਕਾਂਗਰਸ ਦੇ ਕੁੱਲ 6 ਕੌਂਸਲਰ ਹਨ | ਜ਼ਿਕਰਯੋਗ ਹੈ ਕਿ ਜਨਵਰੀ ਦੇ ਪਹਿਲੇ ਹਫ਼ਤੇ ਮੇਅਰ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਵੀ ਚੋਣਾਂ ਹੋਣੀਆਂ ਹਨ | ਦਿੱਲੀ ਨਗਰ ਨਿਗਮ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਜਿੱਤਣ ਦਾ ਦਾਅਵਾ ਕੀਤਾ ਜਾ ਰਿਹਾ ਹੈ |
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ) : ਯੂ.ਟੀ. ਚੰਡੀਗੜ੍ਹ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਇਕੱਠੇ ਹੋਏ ਸੈਂਕੜੇ ਵਰਕਰਾਂ ਨੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਗਰੁੱਪ ਡੀ ਦੇ ਵਰਕਰਾਂ ਦੀਆਂ ਮੰਗਾਂ ਦੇ ਹੱਕ ਵਿਚ ਮਟਕਾ ਚੌਕ ਦਾ ਘੇਰਾਓ ਕਰਕੇ ਪ੍ਰਦਰਸ਼ਨ ...
ਨੂਹ, 7 ਦਸੰਬਰ, 2022 (ਅ. ਬ.)-ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਪ੍ਰੈੱਸ ਇਨਫ਼ਰਮੇਸ਼ਨ ਬਿਊਰੋ (ਪੀ. ਆਈ. ਬੀ.) ਚੰਡੀਗੜ੍ਹ ਦੁਆਰਾ ਅੱਜ ਆਯੋਜਿਤ ਮੀਡੀਆ ਵਰਕਸ਼ਾਪ 'ਵਾਰਤਾਲਾਪ' ਵਿੱਚ ਭਾਗ ਲੈਂਦੇ ਹੋਏ ਪੀ. ਆਈ. ਬੀ. ਚੰਡੀਗੜ੍ਹ ਦੇ ਐਡੀਸ਼ਨਲ ਡਾਇਰੈਕਟਰ ਜਨਰਲ, ਸ੍ਰੀ ਰਾਜੇਂਦਰ ...
ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ) : ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ ਕਿਸਾਨ-ਅੰਦੋਲਨ ਦੇ ਦੂਜੇ ਪੜਾਅ ਦੇ ਸੰਘਰਸ਼ ਲਈ ਸਰਗਰਮੀਆਂ ਵਿੱੱਢ ਦਿੱਤੀਆਂ ਹਨ | ਪੰਜਾਬ ਅਤੇ ਕੇਂਦਰ-ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਮਨਵਾਉਣ ਲਈ ਜਥੇਬੰਦੀ ਨੇ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ | ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ | ਇਸ ...
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਭਾਂਖਰਪੁਰ ਨੇੜੇ ਬਣ ਰਹੇ ਫਲਾਈਓਵਰ ਦੀ ਉਸਾਰੀ ਕਰਕੇ ਲੱਗਦੇ ਜਾਮ ਨੇ ਵਾਹਨਾਂ ਨੂੰ ਕੀੜੀ ਚਾਲ ਚੱਲਣ ਨੂੰ ਮਜ਼ਬੂਰ ਕੀਤਾ ਹੋਇਆ ਹੈ | ਛੁੱਟੀ ਵਾਲੇ ਦਿਨ ਸ਼ਨੀਵਾਰ ਅਤੇ ਐਤਵਾਰ ਦੇ ਦਿਨ ...
ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਦੇ ਕ੍ਰਾਇਮ ਸੈੱਲ ਨੇ ਇਕ ਵੱਡੀ ਕਾਰਵਾਈ ਕਰਦਿਆਂ ਜ਼ੀਰਕਪੁਰ ਦੇ ਰਹਿਣ ਵਾਲੇ ਅਮਿਤ ਸ਼ਰਮਾ (41) ਨੂੰ ਦੋ ਕਿੱਲੋ ਹੈਰੋਇਨ ਸਮੇਤ ਰਾਮ ਦਰਬਾਰ ਕਾਲੋਨੀ ਦੇ ਨੇੜਿਓਾ ਕਾਬੂ ਕੀਤਾ | ਫੜੀ ਗਈ ਹੈਰੋਇਨ ਦੀ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਨਾਂ ਕਿਸੇ ਵਿੱਤੀ ਪ੍ਰਬੰਧ ਤੋਂ ਲੋਕ ਲੁਭਾਵੀ ਮੁਫ਼ਤ ਦੀਆਂ ਸਹੂਲਤਾਂ ਦੇ ਕੇ ਪੰਜਾਬ ਨੂੰ ਨਾ ਪੂਰਿਆ ਜਾ ਸਕਣ ਵਾਲੇ ਵਿੱਤੀ ...
ਚੰਡੀਗੜ੍ਹ, 7 ਦਸੰਬਰ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਕ ਟਵੀਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਵਲੋਂ ਕੀਤੀ ਗਈ ਨੋਟੀਫਿਕੇਸ਼ਨ ਵਿਚ ਦਸੰਬਰ 'ਚ ...
ਚੰਡੀਗੜ੍ਹ, 7 ਦਸੰਬਰ (ਅ. ਬ.)-ਆਰੀਅਨਜ਼ ਗਰੁੱਪ ਦੇ ਸੰਸਥਾਪਕ ਪ੍ਰੋ. ਰੋਸ਼ਨ ਲਾਲ ਕਟਾਰੀਆ ਦੇ 74ਵੇਂ ਜਨਮ ਦਿਨ 'ਤੇ ਅੱਜ ਸੈਕਟਰ-17 ਚੰਡੀਗੜ੍ਹ ਵਿਖੇ ਦ ਤਾਜ, ਦੇ ਸਾਹਮਣੇ ਇਕ ਨਵੇਂ ਇੰਮੀਗ੍ਰੇਸ਼ਨ ਦਫ਼ਤਰ 'ਆਰੀਅਨਜ਼ ਓਵਰਸੀਜ਼' ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਅਤੇ ਰਿਬਨ ...
ਚੰਡੀਗੜ੍ਹ, 7 ਦਸੰਬਰ (ਅ. ਬ.)-ਆਰੀਅਨਜ਼ ਗਰੁੱਪ ਦੇ ਸੰਸਥਾਪਕ ਪ੍ਰੋ. ਰੋਸ਼ਨ ਲਾਲ ਕਟਾਰੀਆ ਦੇ 74ਵੇਂ ਜਨਮ ਦਿਨ 'ਤੇ ਅੱਜ ਸੈਕਟਰ-17 ਚੰਡੀਗੜ੍ਹ ਵਿਖੇ ਦ ਤਾਜ, ਦੇ ਸਾਹਮਣੇ ਇਕ ਨਵੇਂ ਇੰਮੀਗ੍ਰੇਸ਼ਨ ਦਫ਼ਤਰ 'ਆਰੀਅਨਜ਼ ਓਵਰਸੀਜ਼' ਦਾ ਉਦਘਾਟਨ ਕੀਤਾ ਗਿਆ | ਉਦਘਾਟਨ ਅਤੇ ਰਿਬਨ ...
ਚੰਡੀਗੜ੍ਹ, 7 ਦਸੰਬਰ (ਪ੍ਰੋ. ਅਵਤਾਰ ਸਿੰਘ) : ਮੇਹਰ ਚੰਦ ਮਹਾਜਨ ਡੀਏਵੀ ਕਾਲਜ ਫ਼ਾਰ ਵੂਮੈਨ, ਚੰਡੀਗੜ੍ਹ ਦੇ ਪਰਸਨੈਲਿਟੀ ਡਿਵੈਲਪਮੈਂਟ ਸੈੱਲ ਅਤੇ 'ਡਿਸੀਫਰਿੰਗ ਦ ਜਨਰੇਸ਼ਨ ਜ਼ੈੱਡ-ਦ ਜਨਰਲ ਜ਼ੈੱਡ ਪਰਸਨੈਲਿਟੀ ਟੂ ਬੀ ਫਿਊਚਰ ਰੈਡੀ ਲਈ ਨਵੇਂ ਨਿਯਮ' ਸਿਰਲੇਖ ਨਾਲ ਇਕ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਸ਼ਹਿਰ ਦੀਆਂ ਸਮੁੱਚੀਆਂ ਸਮੱਸਿਆਵਾਂ ਨੂੰ ਪੜਾਅ-ਦਰ-ਪੜਾਅ ਹੱਲ ਕੀਤਾ ਜਾ ਰਿਹਾ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਜੋ-ਜੋ ਵਾਅਦੇ ਕੀਤੇ ਗਏ ਸਨ ਅਤੇ ਗਰੰਟੀਆਂ ...
ਐੱਸ. ਏ. ਐੱਸ ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਵਿਸ਼ਵ ਏਡਜ਼ ਦਿਵਸ ਦੇ ਸੰਬੰਧ ਵਿਚ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਲਗਾਤਾਰ ਜਾਗਰੂਕਤਾ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ...
ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ)-ਸੁਚੇਤਕ ਰੰਗਮੰਚ ਵਲੋਂ ਕਰਵਾਏ ਜਾ ਰਹੇ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਪੰਜਵੇਂ ਦਿਨ ਕਲਾਕਾਰਾਂ ਨੇ ਦੋ ਨਾਟਕਾਂ ਦੀ ਪੇਸ਼ਕਾਰੀ ਦਿੱਤੀ | ਇਹ ਨਾਟ ਉਤਸਵ ਪੰਜਾਬ ਕਲਾ ਪਰਿਸ਼ਦ ਤੇ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸਰਦੀਆਂ ਦੇ ਮੌਸਮ ਦੇ ਸਨਮੁਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ...
ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ, ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਾਂਗ ਕੋਰੋਨਾ ਕਾਲ ਦੌਰਾਨ ਦਿੱਤੀ ਗਈ ਟੈਕਸ ਮੁਆਫ਼ੀ ਦੇ ਬਰਾਬਰ ...
ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਟਿਵਾਣਾ ਦੇ ਕੁਲਬੀਰ ਸਿੰਘ ਟਿਵਾਣਾ ਦੇ ਚਾਰ ਪਰਿਵਾਰਕ ਮੈਂਬਰਾਂ ਸਮੇਤ ਨਰਵਾਣਾ ਬ੍ਰਾਂਚ ਨਹਿਰ 'ਚ ਡਿੱਗਣ ਕਾਰਨ ਹੋਈ ਬੇਵਕਤੀ ਮੌਤ ਉਤੇ ਕਾਂਗਰਸ ਦੇ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨੇ ...
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਆਮ ਆਦਮੀ ਪਾਰਟੀ ਦੀ ਦਿੱਲੀ ਐਮ. ਸੀ. ਡੀ. ਚੋਣਾਂ ਵਿਚ ਵੱਡੀ ਜਿੱਤ ਦੀ ਖੁਸ਼ੀ ਵਿਚ ਅੱਜ ਇਥੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਮੁੱਖ ਪਾਰਟੀ ਦਫਤਰ ਡੇਰਾਬੱਸੀ ਵਿਖੇ ਢੋਲ ਵਜਾ ਕੇ ਜਸ਼ਨ ਮਨਾਇਆ ਅਤੇ ਸ਼ਹਿਰ ...
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਫਾਇਰ ਦਫ਼ਤਰ ਵਲੋਂ ਖਰੜ ਤਹਿਸੀਲ 'ਤੇ ਪੈਂਦੇ ਜਵਾਹਰ ਨਵੋਦਿਆ ਵਿਦਿਆਲਾ ਰਕੌਲੀ ਵਿਖੇ ਮੋਕ ਡਰਿੱਲ ਕਰਕੇ ਸਕੂਲ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਸਬ ਫਾਇਰ ਅਫ਼ਸਰ ਪਵਿੱਤਰ ਸਿੰਘ ਤੇ ਫਾਇਰਮੈਨ ...
ਐੱਸ. ਏ. ਐੱਸ. ਨਗਰ, 7 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਐੱਸ. ਸੀ. ਈ. ਆਰ. ਟੀ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਥਾਨਕ ਫੇਜ 6 ਵਿਖੇ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਜਾਣਕਾਰੀ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਮੁਹਾਲੀ ਜ਼ਿਲ੍ਹੇ ਦੇ ਪਿੰਡ ਬਡਾਲਾ, ਤਿਰਪਤੀ, ਰਸਨਹੇੜੀ ਝੰਜੇੜੀ ਦੇ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਇਨਾਂ ਪਿੰਡਾਂ ਨੂੰ ਜੋੜਦੀ ਸੜਕ ਬਣਾਈ ਜਾਵੇ | ...
ਜ਼ੀਰਕਪੁਰ, 7 ਦਸੰਬਰ (ਅਵਤਾਰ ਸਿੰਘ)-ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਭਾਰੀ ਬਹੁਮਤ ਹਾਸਲ ਕਰਨ ਤੋਂ ਬਾਅਦ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਵੀ. ਆਈ. ਪੀ. ਰੋਡ ਸਥਿਤ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਜਸ਼ਨ ਮਨਾਇਆ ਗਿਆ ਅਤੇ ਭੰਗੜਾ ...
ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਘੋਲੂਮਾਜਰਾ ਨੇੜੇ ਇਕ ਕਾਰ ਦੀ ਫੇਟ ਲੱਗਣ ਕਾਰਨ ਮੋਟਰਸਾਇਕਲ ਸਵਾਰ 32 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ | ਲੈਹਲੀ ਪੁਲਿਸ ਨੇ ਕਾਰ ਦੇ ਫਰਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਸਫ਼ਾਈ ਕਾਮਿਆਂ ਵਲੋਂ ਸ਼ੁਰੂ ਹੋਣ ਵਾਲੀ ਹੜਤਾਲ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਮੰਗਾਂ ਮੰਨਣ ਦੇ ਭਰੋਸੇ ਤੋੱ ਬਾਅਦ ਮੁਲਤਵੀ ਕਰ ਦਿੱਤੀ ਗਈ ਹੈ | ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ...
ਐੱਸ. ਏ. ਐੱਸ. ਨਗਰ, 7 ਦਸੰਬਰ (ਰਾਣਾ)-ਨੇੜਲੇ ਪਿੰਡ ਰਾਏਪੁਰ ਕਲਾਂ ਗੁਰਦੁਆਰਾ ਨਾਨਕਸਰ ਠਾਠ ਵਿਖੇ ਪੂਰਨਮਾਸ਼ੀ ਦਾ ਦਿਹਾੜਾ 8 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਦੱਸਿਆ ਕਿ ਗੁਰਦੁਆਰਾ ਨਾਨਕਸਰ ਠਾਠ ...
ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਦੇ ਦਿਸਾ ਨਿਰਦੇਸਾਂ ਮੁਤਾਬਕ ਖੇਤੀਬਾੜੀ ਵਿਭਾਗ ਡੇਰਾਬੱਸੀ ਵਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ | ਇਸ ਸਮੇਂ ਗੱਲਬਾਤ ਕਰਦਿਆਂ ਹਰਸੰਗੀਤ ਸਿੰਘ ਖੇਤੀਬਾੜੀ ਅਫਸਰ ਡੇਰਾਬੱਸੀ ਨੇ ਦੱਸਿਆ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਵਿਗੜ ਰਹੇ ਮਾਲੀ ਹਾਲਾਤਾਂ ਨੂੰ ਠੀਕ ਨਾ ਕਰਨ ਵਿਚ ਨਾਕਾਮ ਰਹਿਣ ਉੱਤੇ 'ਆਪ' ਸਰਕਾਰ ਨੂੰ ਸਖ਼ਤ ਤਾੜਣਾ ਕੀਤੀ ਹੈ | ਸਿੱਧੂ ...
ਡੇਰਾਬੱਸੀ, 7 ਦਸੰਬਰ (ਰਣਬੀਰ ਸਿੰਘ ਪੜ੍ਹੀ)-ਸਿੱਧ ਸ਼੍ਰੀ ਬਾਬਾ ਬਾਲਕਨਾਥ ਮੰਦਿਰ ਗੁਲਾਬਗੜ੍ਹ ਰੋਡ ਦੇ 12ਵੇਂ ਮੂਰਤੀ ਸਥਾਪਨਾ ਦਿਵਸ ਮੌਕੇ ਮੰਦਰ 'ਚ ਹਫਤਾਵਾਰੀ ਸ਼੍ਰੀਮਦ ਭਾਗਵਤ ਕਥਾ ਸਮਾਗਮ ਅੱਜ ਸਮਾਪਤ ਹੋ ਗਿਆ | ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਨਗਰ ਨਿਗਮ ਐਸ. ਏ. ਐਸ. ਨਗਰ ਦੀ ਨਾਜਾਇਜ਼ ਕਬਜੇ ਹਟਾਓ ਟੀਮ ਵਲੋਂ ਸੈਕਟਰ 70 ਵਿਚ ਨਾਜਾਇਜ਼ ਕਬਜੇ ਹਟਾਏ ਗਏ | ਨਗਰ ਨਿਗਮ ਮੁਹਾਲੀ ਦੇ ਇੰਸਪੈਕਟਰ ਅਨਿਲ ਨੇ ਦੱਸਿਆ ਕਿ ਸੁਪਰਡੈਂਟ ਚਰਨਜੀਤ ਸਿੰਘ ਦੀ ਅਗਵਾਈ ਵਿਚ ਸੈਕਟਰ 70 ਵਿਚ ...
ਐੱਸ. ਏ. ਐੱਸ. ਨਗਰ, 7 ਦਸੰਬਰ (ਜਸਬੀਰ ਸਿੰਘ ਜੱਸੀ)- ਪੁਲਿਸ ਦੀ ਨਫਰੀ ਘੱਟ ਹੋਣ ਕਾਰਨ ਜ਼ਿਲ੍ਹਾ ਮੁਹਾਲੀ ਦੇ ਥਾਣਿਆਂ 'ਚ ਲੋਕਾਂ ਦੀ ਖੱਜਲ ਖੁਆਰੀ ਦਿਨ-ਬ-ਦਿਨ ਵਧ ਰਹੀ ਹੈ, ਪੁਲਿਸ ਕਰਮਚਾਰੀ ਲਗਾਤਾਰ ਡਿਊਟੀ ਕਰਨ ਕਾਰਨ ਮਾਨਸਿਕ ਪ੍ਰੇਸ਼ਾਨੀਆਂ ਤੋਂ ਗੁਜਰ ਰਹੇ ਹਨ | ...
ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲ ਗਿਆ ਹੈ ਅਤੇ ਆਪ ਨੇ ਦਿੱਲੀ 'ਚ ਝਾੜੂ ਫੇਰ ਦਿੱਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਮੰਡੀ ਵਿਚ ਜਿੱਤ ਦੀ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐਸ. ਰਾਣਾ)-ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ 'ਤੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵਲੋਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਟੋਕਨ ਫਲੈਗ ਲਗਾਇਆ ਗਿਆ | ਉਨ੍ਹਾਂ ਇਸ ਮੌਕੇ ਦੇਸ਼ ਦੇ ਸੈਨਿਕਾਂ ਨਾਲ ...
ਐੱਸ. ਏ. ਐੱਸ. ਨਗਰ, 7 ਦਸੰਬਰ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵਲੋਂ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ ਗਿਆ | ਪੰਜਾਬ ਸਟੇਟ ਬਲੱਡ ...
ਡੇਰਾਬੱਸੀ, 7 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਗੁਲਾਬਗੜ੍ਹ ਰੋਡ 'ਤੇ ਲੱਗਦੀ ਸੋਮਵਾਰ ਦੀ ਮੰਡੀ ਨਾਲ ਵਿਕਾਸ ਨਗਰ ਦੇ ਵਸਨੀਕਾਂ ਦੀਆਂ ਔਕੜਾਂ ਸੰਬੰਧੀ ਗੁਲਾਬਗੜ੍ਹ ਰੋਡ 'ਤੇ ਲੱਗਦੇ ਜਾਮ ਨੂੰ ਦਰੁਸਤ ਕਰਨ ਲਈ ਸੜਕਾਂ ਦੇ ਆਲੇ-ਦੁਆਲੇ ਲੱਗੀਆਂ ਰੇਹੜੀਆਂ ਨੂੰ ...
ਡੇਰਾਬੱਸੀ, 7 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਗੁਲਾਬਗੜ੍ਹ ਰੋਡ 'ਤੇ ਲੱਗਦੀ ਸੋਮਵਾਰ ਦੀ ਮੰਡੀ ਨਾਲ ਵਿਕਾਸ ਨਗਰ ਦੇ ਵਸਨੀਕਾਂ ਦੀਆਂ ਔਕੜਾਂ ਸੰਬੰਧੀ ਗੁਲਾਬਗੜ੍ਹ ਰੋਡ 'ਤੇ ਲੱਗਦੇ ਜਾਮ ਨੂੰ ਦਰੁਸਤ ਕਰਨ ਲਈ ਸੜਕਾਂ ਦੇ ਆਲੇ-ਦੁਆਲੇ ਲੱਗੀਆਂ ਰੇਹੜੀਆਂ ਨੂੰ ...
ਐੱਸ. ਏ. ਐੱਸ. ਨਗਰ, 7 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਮੁਹਾਲੀ ਵਲੋਂ ਸਾਲਾਨਾ ਸੰਗੀਤਕ ਪ੍ਰੋਗਰਾਮ 'ਸੋਇਰੀ' ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ਸੇਵਾ-ਮੁਕਤ ਆਈ. ਏ. ਐੱਸ. ਅਧਿਕਾਰੀ, ...
ਖਰੜ, 7 ਦਸੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਦੇ ਵਾ. ਨੰ. 18 ਤਹਿਤ ਪੈਂਦੀ ਆਰ. ਬੀ. ਸੀ. ਕਾਲੋਨੀ ਦੇ ਪ੍ਰਬੰਧਕਾਂ ਵਲੋਂ ਸੀਵਰੇਜ਼ ਦਾ ਗੰਦਾ ਪਾਣੀ ਪਿੰਡ ਖੂਨੀਮਾਜਰਾ ਦੇ ਟੋਭੇ 'ਚ ਸੁੱਟਣ ਲਈ ਪੁੱਟੀ ਗਈ ਲਾਈਨ ਦਾ ਪਿੰਡ ਵਾਸੀਆਂ ਵਲੋਂ ਵਿਰੋਧ ਕਰਦਿਆਂ ਕੰਮ ਬੰਦ ...
ਚੰਡੀਗੜ੍ਹ, 7 ਦਸੰਬਰ (ਨਵਿੰਦਰ ਸਿੰਘ ਬੜਿੰਗ) ਅੰਤਰ ਰਾਸ਼ਟਰੀ ਅਪਾਹਜ ਦਿਹਾੜੇ ਮੌਕੇ ਚੰਡੀਗੜ੍ਹ ਕਮਿਸ਼ਨ ਫ਼ਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀਸੀਪੀਸੀਆਰ) ਨੇ ਸਨੇਹਾਲਿਆ (ਲੜਕਿਆਂ) ਮਲੋਆ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਪੋ੍ਰਗਰਾਮ ਕਰਵਾਇਆ | ਇਸ ਮੌਕੇ ...
ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਲਾਲੜੂ ਮੰਡੀ ਵਿਖੇ ਕਿਰਾਏ 'ਤੇ ਰਹਿਣ ਵਾਲੇ ਇਕ ਵਿਅਕਤੀ ਨੇ ਬੀਤੀ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਉਸ ਦੀ ਲਾਸ਼ ਪਿੰਡ ਰਾਮਗੜ੍ਹ ਰੁੜਕੀ ਦੇ ਖੇਤਾਂ ਵਿਚ ਖੜ੍ਹੇ ਇਕ ਦਰੱਖਤ ਦੇ ਨਾਲ ਲਮਕੀ ਮਿਲੀ | ਮਿ੍ਤਕ ਦੀ ...
ਡੇਰਾਬੱਸੀ, 7 ਦਸੰਬਰ (ਪੜ੍ਹੀ)-ਸਥਾਨਕ ਗੁਰਦੁਆਰਾ ਦਿਹਾਤੀ ਸਿੰਘ ਸਭਾ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਗੁਰਮਖ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਵਿਚਾਰ ਚਰਚਾ ਕੀਤੀ ਗਈ | ਸਮੂਹ ...
ਮਾਜਰੀ, 7 ਦਸੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਦੀ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੇ ਪਿਤਾ ਸਵ: ਚਮੇਲ ਸਿੰਘ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਵਿਖੇ ...
ਜ਼ੀਰਕਪੁਰ, 7 ਦਸੰਬਰ (ਹੈਪੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨੈਕਸ਼ਜਨ ਉਮੀਦ ਗਰੁੱਪ ਵਲੋਂ ਮੁਫ਼ਤ ਐਕੁਪ੍ਰੈਸ਼ਰ ਅਤੇ ਨੈਚਰੋਪੈਥੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਸਤਿਕਾਰ ਸਿੰਘ ਗਿੱਲ ਤੇ ਡਾ. ਗਗਨਦੀਪ ਸਿੰਘ ਧਾਮੀ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX