ਫ਼ਿਰੋਜ਼ਪੁਰ, 7 ਦਸੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਲੱਗੇ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਅੱਗੇ ਪੱਕਾ ਮੋਰਚਾ 12ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਮੋਰਚੇ ਦੌਰਾਨ 4 ਦਸੰਬਰ ਨੂੰ ਆਗੂਆਂ ਦੀ ਸੂਬਾ ਪੱਧਰੀ ਬੈਠਕ ਹੋਈ ਸੀ, ਜਿਸ ਵਿਚ ਧਰਨਾ ਪ੍ਰਦਰਸ਼ਨ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਸੀ | ਉਸ ਅਨੁਸਾਰ ਕਿਸਾਨ ਜਥੇਬੰਦੀ ਨੇ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਦਾ ਮੁੱਖ ਗੇਟ ਬੰਦ ਕਰਕੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਕਿਸਾਨ ਆਗੂਆਂ ਨੇ ਆਉਣ ਵਾਲੇ ਸਮੇਂ ਲਈ ਐਲਾਨੇ ਪ੍ਰੋਗਰਾਮ ਸਬੰਧੀ ਦੱਸਿਆ ਕਿ 12 ਦਸੰਬਰ ਨੂੰ ਮੰਤਰੀਆਂ, ਵਿਧਾਇਕਾਂ ਦੇ ਘਰਾਂ ਅੱਗੇ ਵਿਸ਼ਾਲ ਧਰਨੇ, 15 ਦਸੰਬਰ ਤੋਂ 15 ਜਨਵਰੀ ਤੱਕ ਸਾਰੇ ਟੋਲ ਪਲਾਜ਼ੇ ਫ਼ਰੀ ਰੱਖੇ ਜਾਣਗੇ | ਰੋਸ ਪ੍ਰਦਰਸ਼ਨ ਕਰਨ ਸਮੇਂ ਕਿਸਾਨ ਆਗੂਆਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜੇਕਰ ਪੰਜਾਬ ਤੇ ਕੇਂਦਰ ਸਰਕਾਰ ਨੇ ਮਸਲਿਆਂ ਦਾ ਹੱਲ ਨਾ ਕੱਢਿਆ ਤਾਂ ਫੇਰ ਸੂਬਾ ਕਮੇਟੀ ਦੀ ਮੀਟਿੰਗ ਕਰਕੇ ਆਰ-ਪਾਰ ਦੇ ਨਿਬੇੜਾ ਕਰੂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਜੀ-20 ਦੇਸ਼ਾਂ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਬੜ੍ਹਾਵਾ ਦੇਣ ਵਾਲੀਆਂ ਭਾਰਤ ਵਿਚ ਹੋ ਰਹੀਆਂ ਮੀਟਿੰਗਾਂ ਰੱਦ ਕੀਤੀਆਂ ਜਾਣ, 23 ਫ਼ਸਲਾਂ ਦੀ ਖ਼ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਪਿੰਡਾਂ ਵਿਚ ਛੋਟੀਆਂ ਸਨਅਤਾਂ ਖੇਤੀਬਾੜੀ 'ਤੇ ਆਧਾਰਤ ਲਗਾਉਣ, ਬਿਜਲੀ ਵੰਡ ਕਾਨੂੰਨ 2022 ਰੱਦ ਕਰਨ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, ਪੰਜਾਬ ਦੀ ਸਾਰੀ ਜ਼ਮੀਨ ਨੂੰ ਨਹਿਰੀ ਪਾਣੀ ਲਾਉਣ, ਨਿੱਜੀ ਕੰਪਨੀਆਂ ਦੇ ਨਹਿਰੀ ਪ੍ਰਾਜੈਕਟ ਰੱਦ ਕਰਨ, ਪੰਜਾਬ ਦੀਆਂ ਮੰਡੀਆਂ ਦਾ ਪੇਂਡੂ ਵਿਕਾਸ ਫ਼ੰਡ ਤੁਰੰਤ ਜਾਰੀ ਕਰਨ, ਅੰਨ ਕਲਿਆਣ ਯੋਜਨਾ 'ਤੇ ਲਾਇਆ 11 ਫ਼ੀਸਦੀ ਕੱਟ ਤੁਰੰਤ ਵਾਪਸ ਲੈਣ, ਤੇਲ ਦੀਆਂ ਕੀਮਤਾਂ ਘੱਟ ਕਰਨ, ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਬੇਅਦਬੀ ਕਰਨ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕੀਤੀ | ਇਸ ਮੌਕੇ ਨਰਿੰਦਰਪਾਲ ਸਿੰਘ ਜਤਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਗੁਰਮੇਲ ਸਿੰਘ ਫੱਤੇਵਾਲਾ, ਮੰਗਲ ਸਿੰਘ ਸਵਾਈ ਕੇ, ਗੁਰਦਿਆਲ ਸਿੰਘ ਟਿੱਬੀ ਕਲਾਂ, ਹਰਪਾਲ ਸਿੰਘ ਜਤਾਲਾ, ਸੰਦੀਪ ਸਿੰਘ, ਪ੍ਰਗਟ ਸਿੰਘ ਲਹਿਰਾ, ਬੂਟਾ ਸਿੰਘ ਕਰੀ ਕਲਾਂ, ਸੁਰਜੀਤ ਸਿੰਘ ਫੌਜੀ, ਹਰਨੇਕ ਸਿੰਘ ਕਮਾਲਾ ਬੋਤਲਾਂ, ਬਚਿੱਤਰ ਸਿੰਘ ਦੂਲੇ ਵਾਲਾ, ਕੇਵਲ ਸਿੰਘ ਵਾਹਕਾ, ਗੁਰਮੁਖ ਸਿੰਘ ਕਾਮਲ ਵਾਲਾ, ਮੱਸਾ ਸਿੰਘ ਆਸਿਫ਼ ਵਾਲਾ ਆਦਿ ਹਾਜ਼ਰ ਸਨ |
ਮਮਦੋਟ, 7 ਦਸੰਬਰ (ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਲੱਖੋਂ ਕਿ ਬਹਿਰਾਮ ਵਲੋਂ ਛਾਪੇਮਾਰੀ ਕਰਕੇ 150 ਲੀਟਰ ਲਾਹਣ ਤੇ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਥਾਣਾ ਲੱਖੋਂ ਕਿ ...
ਤਲਵੰਡੀ ਭਾਈ, 7 ਦਸੰਬਰ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਵਲੋਂ 12 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਤਫ਼ਤੀਸ਼ੀ ਅਫ਼ਸਰ ਜੁਗਰਾਜ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਪਾਲ ਸਿੰਘ ਸਮੇਤ ...
ਜ਼ੀਰਾ, 7 ਦਸੰਬਰ (ਪ੍ਰਤਾਪ ਸਿੰਘ ਹੀਰਾ)- ਆਦਰਸ਼ ਸਕੂਲ ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਆਦਰਸ਼ ਸਕੂਲ ਹਰਦਾਸਾ ਦੇ ਅਧਿਆਪਕ ਸੁਖਦੀਪ ਕੌਰ ਸਰਾਂ, ਰਵਿੰਦਰ ਕੌਰ, ਕੁਲਵਿੰਦਰ ਕੌਰ, ਨਿਸ਼ਾ ਰਾਣੀ, ਮਨੀ ਧਵਨ ਦੀ ...
ਫ਼ਿਰੋਜ਼ਪੁਰ, 7 ਦਸੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਇਕ ਮਹਿਲਾ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਮਹਿਲਾ ਸਹਾਇਕ ਥਾਣੇਦਾਰ ਰਾਜਵੰਤ ਕੌਰ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਅੰਦਰ ਅਮਨ-ਕਾਨੂੰਨ ਦੀ ਬਹਾਲੀ ਅਤੇ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ ...
ਤਲਵੰਡੀ ਭਾਈ, 7 ਦਸੰਬਰ (ਕੁਲਜਿੰਦਰ ਸਿੰਘ ਗਿੱਲ)- ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਸਬ ਡਵੀਜ਼ਨ ਫ਼ਿਰੋਜ਼ਪੁਰ ਦੇ ਉਪ ਮੰਡਲ ਮੈਜਿਸਟਰੇਟ ਰਣਜੀਤ ਸਿੰਘ ਭੁੱਲਰ ਵਲੋਂ ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਜਨਤਕ ਬੈਠਕ ਕੀਤੀ ਹੈ | ਇਸ ਦੌਰਾਨ ਕੁਲਵੰਤ ...
ਮਮਦੋਟ, 7 ਦਸੰਬਰ (ਸੁਖਦੇਵ ਸਿੰਘ ਸੰਗਮ)- ਬੀਤੇ ਕੁਝ ਦਿਨਾਂ ਤੋਂ ਇਲਾਕੇ ਵਿਚ ਪੈ ਰਹੀ ਸੰਘਣੀ ਕਾਰਨ ਜਨ-ਜੀਵਨ ਅਸਤ-ਵਿਅਸਤ ਹੋ ਕੇ ਰਹਿ ਗਿਆ ਹੈ ਤੇ ਧੁੰਦ ਕਾਰਨ ਰੋਜ਼ਾਨਾ ਕੋਈ ਨਾ ਕੋਈ ਸੜਕੀ ਹਾਦਸਾ ਹੋ ਰਿਹਾ ਹੈ | ਬੁੱਧਵਾਰ ਸਵੇਰੇ ਸੰਘਣੀ ਧੁੰਦ ਦੇ ਚੱਲਦਿਆਂ ...
ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਥਾਣਾ ਸਿਟੀ ਫ਼ਿਰੋਜ਼ਪੁਰ ਦੇ ਬਿਲਕੱੁਲ ਸਾਹਮਣੇ ਪੱੁਡਾ ਵਲੋਂ ਬਣਾਈ ਗਈ ਪੱੁਡਾ ਮਾਰਕੀਟ ਵਿਚ ਕਰੋੜਾਂ ਰੁਪਏ ਲਗਾ ਕੇ ਵਪਾਰਕ ਇਮਾਰਤਾਂ ਖ਼ਰੀਦਣ ਵਾਲੇ ਲੋਕ ਨਜਾਇਜ਼ ਕਬਜ਼ਿਆਂ ਨੂੰ ਲੈ ਕੇ ਪੇ੍ਰਸ਼ਾਨੀ ਦੇ ਆਲਮ ਵਿਚ ਹਨ, ...
ਜ਼ੀਰਾ, 7 ਦਸੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਵਿਭਾਗ ਵੱਲੋਂ ਫ਼ਿਰੋਜ਼ਪੁਰ ਦੇ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੰਵਲਜੀਤ ਸਿੰਘ ਧੰਜੂ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰ) ਸੁਖਵਿੰਦਰ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟੇ੍ਰਟ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਚਾਈਨੀਜ਼ ਡੋਰ ਵੇਚਣ, ਸਟੋਰ ਕਰਨ, ਵਰਤੋਂ ਕਰਨ ਤੇ ਖ਼ਰੀਦਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅੰਮਿ੍ਤ ...
ਜ਼ੀਰਾ, 7 ਦਸੰਬਰ (ਮਨਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਨੇ ਹਮੇਸ਼ਾ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਮਾਣ ਬਖ਼ਸ਼ਿਆ ਹੈ, ਜਿਸ ਤਹਿਤ ਹੀ ਕਾਂਗਰਸ ਹਾਈਕਮਾਂਡ ਵੱਲੋਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਪਾਰਟੀਆਂ ਪ੍ਰਤੀ ...
ਜ਼ੀਰਾ, 7 ਦਸੰਬਰ (ਮਨਜੀਤ ਸਿੰਘ ਢਿੱਲੋਂ)- ਜ਼ਿਆਦਾਤਰ ਸੜਕ ਹਾਦਸੇ ਟੈ੍ਰਫਿਕ ਨਿਯਮਾਂ ਦੀ ਪਾਲਨਾ ਨਾ ਕਰਨ ਕਰਕੇ ਵਾਪਰਦੇ ਹਨ ਅਤੇ ਇਨ੍ਹਾਂ ਹਾਦਸਿਆਂ 'ਚ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਜਿਸ ਕਰਕੇ ਪੁਲਿਸ ਵੱਲੋਂ ਹਮੇਸ਼ਾ ਲੋਕਾਂ ਨੂੰ ਟੈ੍ਰਫਿਕ ਨਿਯਮਾਂ ਦੀ ...
ਫ਼ਿਰੋਜ਼ਪੁਰ, 7 ਦਸੰਬਰ (ਕੁਲਬੀਰ ਸਿੰਘ ਸੋਢੀ)- ਦਿੱਲੀ ਵਿਧਾਨ ਸਭਾ ਵਿਚ 15 ਸਾਲਾਂ ਕਾਂਗਰਸ ਦਾ ਰਾਜ ਖ਼ਤਮ ਕਰਕੇ ਤੇ ਹੁਣ ਦਿੱਲੀ ਨਗਰ ਨਿਗਮ ਚੋਣਾਂ ਵਿਚ 15 ਸਾਲਾਂ ਭਾਜਪਾ ਦਾ ਰਾਜ ਖ਼ਤਮ ਕਰ ਕੇ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਹਾਸਿਲ ਕੀਤੀ ਹੈ | ਇਨ੍ਹਾਂ ਸ਼ਬਦਾਂ ...
ਫ਼ਿਰੋਜ਼ਪੁਰ, 7 ਦਸੰਬਰ (ਕੁਲਬੀਰ ਸਿੰਘ ਸੋਢੀ)- ਮਾਰਚ 2022 ਵਿਚ ਹੋਈਆਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਆਪ ਦੇ ਹੱਕ 'ਚ ਅਜਿਹੀ ਹਨੇਰੀ ਚੱਲੀ ਸੀ, ਜਿਸ ਨੇ ਸੂਬੇ ਦੀਆਂ ਵੱਡੀਆਂ ਰਾਜਨੀਤਕ ਪਾਰਟੀਆਂ ਵਲੋਂ ਖੜੇ ਕੀਤੇ ਵੱਡੇ ਦਿਗਜ ਨੇਤਾਵਾਂ ਨੂੰ ਮੂਧੇ ਮੰੂਹ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- 565ਵੇਂ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਇਸ ਸੰਬੰਧੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੀ ਮੀਟਿੰਗ 10 ਦਸੰਬਰ ਨੂੰ ਸਰਪ੍ਰਸਤ ਹਰੀਪਾਲ ਸਿੰਘ ਸਰਾਂ ਦੀ ...
ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਵਿਆਹੁਤਾ ਪਾਸੋਂ ਦਾਜ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਅਤੇ ਸੱਸ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੂੰ ਵਿਆਹੁਤਾ ਨਵਜੀਤ ਕੌਰ ਪੱੁਤਰੀ ਰਵਿੰਦਰ ਸਿੰਘ ਵਾਸੀ ਪਿੰਡ ...
ਫ਼ਿਰੋਜ਼ਪੁਰ, 7 ਦਸੰਬਰ (ਗੁਰਿੰਦਰ ਸਿੰਘ)- ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੂੰ ਹਾਕੀ ਦੇ ਖੇਤਰ ਵਿਚ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਹਾਕੀ ਫ਼ਿਰੋਜ਼ਪੁਰ ਵਲੋਂ ਕਰਵਾਈ ਜ਼ਿਲ੍ਹਾ ਹਾਕੀ ਚੈਂਪੀਅਨਸ਼ਿਪ ਵਿਚ ਲੜਕਿਆਂ ਦੀਆਂ 6 ਤੇ ਲੜਕੀਆਂ ਦੀਆਂ 4 ...
ਫ਼ਿਰੋਜ਼ਪੁਰ, 7 ਦਸੰਬਰ (ਕੁਲਬੀਰ ਸਿੰਘ ਸੋਢੀ)- ਆਉਣ ਵਾਲੇ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਚਾਈਨਾ ਡੋਰ ਦੀ ਵਿੱਕਰੀ ਤੇ ਵਰਤੋਂ ਨੂੰ ਰੋਕਣ ਸਬੰਧੀ ਲੋਕਾਂ ਨੂੰ ਜਾਗਰੂਕ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਯੂਨੀਵਰਸਿਟੀ ਦੇ ਟਾਪ-10 ਵਿਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਐਮ.ਐੱਸ.ਸੀ. ਫਿਜ਼ਿਕਸ ਦੂਜੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਵੋਤਮ ਰਿਹਾ ਹੈ | ਕਾਲਜ ਦੇ ਫਿਜ਼ਿਕਸ ਵਿਭਾਗ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਹੁਕਮਾਂ ਮੁਤਾਬਿਕ ਜ਼ੀਰਾ ਸਥਿਤ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਸ਼ਰਾਬ ਫੈਕਟਰੀ) ਦੇ 300 ਮੀਟਰ ਦੀ ਹਦੂਦ ਅੰਦਰ ਧਰਨਾ ਪ੍ਰਦਰਸ਼ਨ ਕਰਨ 'ਤੇ ਰੋਕ ...
ਮਮਦੋਟ, 7 ਦਸੰਬਰ (ਰਾਜਿੰਦਰ ਸਿੰਘ ਹਾਂਡਾ)- ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੀ ਨਿਗਰਾਨੀ ਹੇਠ ਅਤੇ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਮੁੱਖ ਅਫ਼ਸਰ ਇੰਸਪੈਕਟਰ ਬਚਨ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ...
ਫ਼ਿਰੋਜ਼ਪੁਰ, 7 ਦਸੰਬਰ (ਗੁਰਿੰਦਰ ਸਿੰਘ)-ਉੱਘੇ ਬੈਡਮਿੰਟਨ ਖਿਡਾਰੀਆਂ ਮਯੰਕ ਸ਼ਰਮਾ ਦੀ ਯਾਦ ਵਿਚ ਮਯੰਕ ਸ਼ਰਮਾ ਮੈਮੋਰੀਅਲ ਸੁਸਾਇਟੀ ਵਲੋਂ 5ਵੀਂ ਮਯੰਕ ਸ਼ਰਮਾ ਮੈਮੋਰੀਅਲ ਪੰਜਾਬ ਓਪਨ ਬੈਡਮਿੰਟਨ ਚੈਂਪੀਅਨਸ਼ਿਪ (ਲੜਕੇ ਤੇ ਲੜਕੀਆਂ) 24 ਤੋਂ 26 ਦਸੰਬਰ ਤੱਕ ਦਾਸ ਐਂਡ ...
ਜ਼ੀਰਾ, 7 ਦਸੰਬਰ (ਮਨਜੀਤ ਸਿੰਘ ਢਿੱਲੋਂ)-ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਘਰਸ਼ਸ਼ੀਲ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਦਫ਼ਤਰ ਜ਼ੀਰਾ ਹੋਈ | ਇਸ ਮੌਕੇ ਪੈਨਸ਼ਨਰਜ਼ ਆਗੂ ਮੁਖ਼ਤਿਆਰ ਸਿੰਘ ਬਰਾੜ ਅਤੇ ...
ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਬਸਤੀ ਟੈਂਕਾ ਵਾਲੀ ਵਿਖੇ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਬਸਤੀ ਟੈਂਕਾ ਵਾਲੀ ਦੀ ਇਕ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਕਰਵਾਉਣ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਸਮਾਜਿਕ, ਧਾਰਮਿਕ, ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਹੰਗਾਮੀ ਮੀਟਿੰਗ ਸ੍ਰੀ ਸ਼ੀਲਤਾ ਮਾਤਾ ...
ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਕੰਨਟੋਨਮੈਂਟ ਬੋਰਡ ਅਧੀਨ ਅਧਿਆਪਕ ਭਰਤੀ ਘੁਟਾਲੇ ਵਿਚ ਕਥਿਤ ਤੌਰ 'ਤੇ ਫਰਜ਼ੀ ਵਾੜੇ ਦਾ ਦੋਸ਼ ਲਗਾ ਫ਼ਿਰੋਜ਼ਪੁਰ ਛਾਉਣੀ ਵਾਸੀ ਪੁਨੀਤ ਸੂਦ ਵਲੋਂ ਦਾਇਰ ਇਸਤਗਾਸੇ ਵਿਚ ਅਦਾਲਤ ਵਲੋਂ ਰੱਖਿਆ ਵਿਭਾਗ ਦੇ ਵੱਡੇ ਅਫ਼ਸਰਾਂ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)- ਪੰਜਾਬ ਦੇ ਲਗਪਗ 2 ਹਜ਼ਾਰ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਭੂਗੋਲ (ਜੌਗਰਫ਼ੀ) ਲੈਕਚਰਾਰਾਂ ਦੀਆਂ ਆਸਾਮੀਆਂ ਦੀ ਘਾਟ ਨੂੰ ਪੂਰਾ ਕਰਵਾਉਣ, ਪੰਜਾਬ ਸਰਕਾਰ ਦੇ ਗਜ਼ਟ ਨੋਟੀਫ਼ਿਕੇਸ਼ਨ ਅਨੁਸਾਰ ਜੌਗਰਫ਼ੀ ਲੈਕਚਰਾਰਾਂ ਦੀਆਂ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)- ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ...
ਆਰਿਫ਼ ਕੇ, 7 ਦਸੰਬਰ (ਬਲਬੀਰ ਸਿੰਘ ਜੋਸਨ)- ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਅਥਾਰਟੀ ਫ਼ਿਰੋਜ਼ਪੁਰ ...
ਝੋਕ ਹਰੀ ਹਰ, 7 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ 'ਚ ਡਿਗ ਰਹੀਆਂ ਮਨੁੱਖੀ ਕਦਰਾਂ-ਕੀਮਤਾਂ ਅਤੇ ਸਮਾਜ 'ਚ ਆ ਰਹੀਆਂ ਗਿਰਾਵਟਾਂ ਤੇ ਫੈਲ ਰਹੀ ਕੁਰੀਤੀਆਂ ਤੋਂ ਚਿੰਤਤ ਮਹਾਂ ਪੰਚਾਇਤ ਵਲੋਂ ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ ਵਿਖੇ ਮੀਟਿੰਗ ਬੁਲਾਈ ਗਈ, ਜਿਸ ...
ਜ਼ੀਰਾ, 7 ਦਸੰਬਰ (ਪ੍ਰਤਾਪ ਸਿੰਘ ਹੀਰਾ)- ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਜ਼ੀਰਾ ਨੇੜਲੇ ਪਿੰਡ ਮਿਹਰ ਸਿੰਘ ਵਾਲਾ ਵਿਖੇ ਸਥਿਤ ਗੁਰਦੁਆਰਾ ਸ਼ੀਹਣੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਰ ਦੀ ...
ਮੱਲਾਂਵਾਲਾ, 7 ਦਸੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਐੱਚ.ਡੀ.ਐਫ.ਸੀ. ਬੈਂਕ ਜ਼ੀਰਾ, ਭਾਰਤ ਵਿਕਾਸ ਪ੍ਰੀਸ਼ਦ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ...
ਗੋਲੂ ਕਾ ਮੋੜ, 7 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਬੀਤੇ ਦਿਨੀਂ ਜਲੰਧਰ ਵਿਖੇ ਹੋਈਆਂ 66ਵੀਆਂ ਅੰਤਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਸਟੇਟ ਕਰਾਟੇ ਚੈਂਪੀਅਨਸ਼ਿਪ ਲਿਟਲ ਫਲਾਵਰ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਸਕੂਲ ਤੇ ...
ਤਲਵੰਡੀ ਭਾਈ, 7 ਦਸੰਬਰ (ਰਵਿੰਦਰ ਸਿੰਘ ਬਜਾਜ)-ਕਸਬਾ ਤਲਵੰਡੀ ਭਾਈ ਦੇ ਸਮੂਹ ਦੁੱਧ ਦਾ ਕੰਮ ਕਰਨ ਵਾਲੇ ਦੋਧੀਆਂ ਵਲੋਂ ਯੂਨੀਅਨ ਦੀ ਚੋਣ ਕਰਨ ਲਈ ਇਕੱਤਰਤਾ ਕੀਤੀ ਅਤੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਸਰਬਸੰਮਤੀ ਨਾਲ ਰਾਜੇਸ਼ ਕੁਮਾਰ ਰਾਜੂ ਖੰਨਾ ਨੂੰ ਦੋਧੀ ...
ਮੁੱਦਕੀ, 7 ਦਸੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਮੱਲ੍ਹਾਂ ਮਾਰ ਰਹੇ ਹਨ | ਰਾਜ ਪੁਰਸਕਾਰ ਜੇਤੂ ਸਕੂਲ ਮੁਖੀ ਬਿਬੇਕਾਨੰਦ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਮੁੱਦਕੀ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)-ਸਰਕਾਰੀ ਆਈ.ਟੀ.ਆਈ. ਫ਼ਿਰੋਜ਼ਪੁਰ ਵਿਖੇ ਵਿਸ਼ਵ ਏਡਜ਼ ਦਿਵਸ ਮੌਕੇ 'ਤੇ ਰਾਸ਼ਟਰੀ ਸੇਵਾ ਯੋਜਨਾ ਤਹਿਤ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਰੈੱਡ ਰਿਬਨ ਕਲੱਬ ਵਲੋਂ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ...
ਮੁੱਦਕੀ, 7 ਦਸੰਬਰ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਚੰਦੜ੍ਹ ਵਿਖੇ ਪੰਥ ਖ਼ਾਲਸਾ ਸੇਵਾ ਸੁਸਾਇਟੀ (ਰਜਿ:) ਮੁੱਦਕੀ ਵਲੋਂ ਚੱਲ ਰਹੇ ਪੰਥ ਖ਼ਾਲਸਾ ਨਸ਼ਾ ਮੁਕਤੀ ਕੇਂਦਰ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਕਿਸਾਨ ਆਗੂਆਂ ਨੇ ਆਪਣੀਆਂ ...
ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)-ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ 'ਵਿਮੈਨ ਇਨ ਲੀਡਰਸ਼ਿਪ ਕਾਨਕਲੇਵ-2022' ਪੋ੍ਰਗਰਾਮ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ, ਐੱਸ.ਐੱਸ.ਪੀ. ਕੰਵਰਦੀਪ ਕੌਰ ਅਤੇ ...
ਜ਼ੀਰਾ, 7 ਦਸੰਬਰ (ਪ੍ਰਤਾਪ ਸਿੰਘ ਹੀਰਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਮਹਿੰਦਰਾ ਪਿਕਅੱਪ, ਟਾਟਾ ਏਸ ਅਤੇ ਥ੍ਰੀ-ਵ੍ਹੀਲਰ ਯੂਨੀਅਨ ਨਵੀਂ ਤਲਵੰਡੀ ਰੋਡ ਜ਼ੀਰਾ ਸ਼ਹਿਰ ਵਿਖੇ ਪਿਕਅੱਪ ਗੱਡੀਆਂ ਵਾਲਿਆਂ ਦੀਆਂ ਮੰਗਾਂ ਅਤੇ ਜੁਗਾੜੂ ਰੇਹੜੀਆਂ ਨੂੰ ਬੰਦ ਕਰਵਾਉਣ ਨੂੰ ...
ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਚਿਹਰੀ ਫ਼ਿਰੋਜ਼ਪੁਰ ਦੀਆਂ ਅਦਾਲਤਾਂ ਨਾਲ ਸਬੰਧਿਤ ਹੁਕਮਾਂ ਅਤੇ ਹੋਰ ਜ਼ਰੂਰੀ ਕੇਸਾਂ ਦੀਆਂ ਤਸਦੀਕਸ਼ੁਦਾ ਨਕਲਾਂ ਲੈਣ ਸਬੰਧੀ ਲੋਕਾਂ ਨੂੰ ਭਾਰੀ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX