ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਿਖੇ ਪੜ੍ਹਨ ਜਾ ਰਹੇ ਭੈਣ-ਭਰਾ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋਣ ਤੇ ਛੋਟੇ ਭਰਾ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਦਰਵਾਲਾ (ਸ੍ਰੀ ਮੁਕਤਸਰ ਸਾਹਿਬ) ਵਾਸੀ ਹਰਵਿੰਦਰ ਸਿੰਘ ਸੰਧੂ ਦੇ ਬੱਚੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰੋਜ਼ਾਨਾ ਦੀ ਤਰ੍ਹਾਂ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਜਾ ਰਹੇ ਸਨ ਤਾਂ ਜਲਾਲਾਬਾਦ ਰੋਡ 'ਤੇ ਜਾ ਰਹੇ ਓਵਰਲੋਡ ਟਰੱਕ ਨੇ ਕਿਸੇ ਗੱਡੀ ਨੂੰ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਜ਼ਬਰਦਸਤ ਫ਼ੇਟ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਗੁਰਸੇਵਕ ਸਿੰਘ (15) ਵਿਦਿਆਰਥੀ 10ਵੀਂ ਕਲਾਸ ਅਤੇ ਭੈਣ ਪ੍ਰਭਜੋਤ ਕੌਰ (12) ਵਿਦਿਆਰਥਣ 7ਵੀਂ ਕਲਾਸ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਛੋਟਾ ਭਰਾ ਨਵਤੇਜ ਸਿੰਘ (8) ਵਿਦਿਆਰਥੀ ਕਲਾਸ ਪਹਿਲੀ ਗੰਭੀਰ ਜ਼ਖ਼ਮੀ ਹੋ ਗਿਆ | ਇਸ ਘਟਨਾ ਮਗਰੋਂ ਜ਼ਖ਼ਮੀ ਵਿਦਿਆਰਥੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਆਦੇਸ਼ ਹਸਪਤਾਲ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਗਿਆ | ਘਟਨਾ ਮਗਰੋਂ ਇਨ੍ਹਾਂ ਦੇ ਜ਼ੱਦੀ ਪਿੰਡ ਸਦਰਵਾਲਾ ਉਰਫ਼ ਕਬਰਵਾਲਾ ਅਤੇ ਇਲਾਕੇ 'ਚ ਸੋਗ ਦੀ ਲਹਿਰ ਫ਼ੈਲ ਗਈ | ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਰਾਜੇਸ਼ ਕੁਮਾਰ ਸਨੇਹੀ ਨੇ ਦੱਸਿਆ ਕਿ ਪੁਲਿਸ ਘਟਨਾ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰ ਰਹੀ ਹੈ | ਮਿ੍ਤਕ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪੋਸਟਮਾਰਟਮ ਲਈ ਮੋਰਚਰੀ 'ਚ ਰੱਖਿਆ ਗਿਆ ਹੈ | ਪਿੰਡ ਦੇ ਸਰਪੰਚ ਸ਼ਰਨਜੀਤ ਸਿੰਘ ਸੰਧੂ ਅਤੇ ਅਕਾਲ ਅਕੈਡਮੀ ਦੀ ਪਿ੍ੰ. ਸਿੰਬਲਜੀਤ ਕੌਰ ਗਰੇਵਾਲ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਟਰੱਕ ਚਾਲਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਮਲੋਟ, 7 ਦਸੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਬੁੱਧਵਾਰ ਦੁਪਹਿਰ ਕਰੀਬ 3 ਵਜੇ ਰੇਲਵੇ ਓਵਰਬਿ੍ਜ 'ਤੇ ਟਰੱਕ ਹੇਠਾਂ ਆਉਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ | ਨੌਜਵਾਨ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਦਾਨੇਵਾਲਾ ਦੀ ਤਰਫ਼ ਜਾ ਰਿਹਾ ਸੀ ਕਿ ਅਚਾਨਕ ਪਿੱਛੋਂ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਇੱਥੋਂ ਦੇ ਨਾਮਦੇਵ ਨਗਰ ਵਿਚ ਜਨ ਸਿਹਤ ਵਿਭਾਗ ਵਲੋਂ ਪਾਈ ਜਾ ਰਹੀ ਨਵੀਂ ਜਲ ਸਪਲਾਈ ਪਾਈਪ ਦੇ ਕੰਮ ਦੌਰਾਨ ਠੇਕੇਦਾਰ ਵਲੋਂ ਅੰਨ੍ਹੇਵਾਹ ਜੇ.ਸੀ.ਬੀ. ਮਸ਼ੀਨ ਦੀ ਵਰਤੋਂ ਕਰਕੇ ਸੈਂਕੜੇ ਘਰਾਂ ਦੀਆਂ ਸੀਵਰੇਜ ਪਾਈਪਾਂ ...
ਮਲੋਟ, 7 ਦਸੰਬਰ (ਪਾਟਿਲ)-ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ: ਰੰਜੂ ਸਿੰਗਲਾ ਵਲੋਂ ਸੀ.ਐਚ.ਸੀ ਆਲਮਵਾਲਾ ਦਾ ਦੌਰਾ ਕੀਤਾ ਗਿਆ | ਉਨ੍ਹਾਂ ਹਸਪਤਾਲ ਦਾ ਜਾਇਜ਼ਾ ਲਿਆ ਅਤੇ ਜਿੱਥੇ ਵੀ ਕੋਈ ਕਮੀ ਸੀ, ਉਸ ਨੂੰ ਦੂਰ ਕਰਨ ਲਈ ਕਿਹਾ ਗਿਆ | ਡਾ: ਸਿੰਗਲਾ ਵਲੋਂ ਹਸਪਤਾਲ ਦੀ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁੁਸਾਰ ਚੋਣ ਪ੍ਰਕਿਰਿਆ ਵਿਚ ਰਾਜਨੀਤਕ ਪਾਰਟੀਆਂ ਦੀ ਸਕਾਰਾਤਮਕ ਭੂਮਿਕਾ ਵਧਾਉਣ ਦੇ ਮੰਤਵ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 086-ਮੁੁਕਤਸਰ ਕੰਵਰਜੀਤ ਸਿੰਘ ਨੇ ਮੀਟਿੰਗ ...
ਮਲੋਟ, 7 ਦਸੰਬਰ (ਪਾਟਿਲ, ਅਜਮੇਰ ਸਿੰਘ ਬਰਾੜ)-ਪਿੰਡ ਕਿੰਗਰਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਬਾਗ ਦੇ ਠੇਕੇਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ | ਪੁਲਿਸ ਨੇ ਮਿ੍ਤਕ ਦੇ ਲੜਕੇ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਹੈ | ਇਸ ...
ਮੋਗਾ, 7 ਦਸੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਦਸਮੇਸ਼ ਸਕੂਲ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਵਲੋਂ ਕੁਝ ਪ੍ਰਾਈਵੇਟ ਸਕੂਲਾਂ ਦੇ ਟੀਚਰਾਂ ਦੇ ਨਾਮ ਨਾਮਜ਼ਦ ਕੀਤੇ ਗਏ ਸਨ | ਜਿਨ੍ਹਾਂ ਵਿਚੋਂ ਦਸਮੇਸ਼ ਹਾਈ ਸਕੂਲ ਮੋਗਾ ਦੀ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜਸਵੰਤ ਸਿੰਘ ਬਰਾੜ ਸੇਵਾ ਮੁਕਤ ਪਿ੍ੰਸੀਪਲ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਤਿੰਨ ਕੰਟਮੈਨ ਪਟੀਸ਼ਨਾਂ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਪ੍ਰੰਤੂ ਪੰਜਾਬ ਸਰਕਾਰ ਨੇ ਇਹ ...
ਬਰਗਾੜੀ, 7 ਦਸੰਬਰ (ਲਖਵਿੰਦਰ ਸ਼ਰਮਾ)-ਪੀਪਲਜ਼ ਫੋਰਮ ਬਰਗਾੜੀ ਪੰਜਾਬ ਵਲੋਂ ਹਰ ਸਾਲ ਕਰਵਾਏ ਜਾਂਦੇ ਸਾਹਿਤਕ ਉਤਸਵ ਮੇਲੇ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਸੰਸਥਾ ਦੇ ਪ੍ਰਧਾਨ ਖੁਸ਼ਵੰਤ ਬਰਗਾੜੀ, ਗੁਰਪ੍ਰੀਤ ਸਿੰਘ ਬੰਬੀਹਾ, ਸਟਾਲਨਜੀਤ ਬਰਾੜ ਆਦਿ ਨੇ ...
ਫ਼ਰੀਦਕੋਟ, 7 ਦਸੰਬਰ (ਜਸਵੰਤ ਸਿੰਘ ਪੁਰਬਾ)-ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੇ ਵਫ਼ਦ ਨੇ ਅੰਗਹੀਣਾਂ ਦੀਆਂ ਹੱਕੀ ਮੰਗਾਂ ਸਬੰਧੀ ਇਕ ਮੰਗ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਜ਼ੋਰਾ ਸਿੰਘ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਸਿਹਤ ਵਿਭਾਗ ਵਲੋਂ ਪਿੰਡ ਚੱਕ ਕਾਲਾ ਸਿੰਘ ਵਾਲਾ ਦੇ ਆਂਗਣਵਾੜੀ ਸੈਂਟਰ ਵਿਚ ਸੈਂਟਰ ਦੀ ਇੰਚਾਰਜ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦੇ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਮਾਸਟਰ ਕਾਡਰ ਦੀ ਚੱਲ ਰਹੀ ਭਰਤੀ 4161 ਵਿਚ ਮਾਤ ਭਾਸ਼ਾ ਪੰਜਾਬੀ, ਗਣਿਤ, ਸਾਇੰਸ ਦੇ ਪੇਪਰ ਦੀ ਉੱਤਰਕਾਪੀ ਦਰੁਸਤ ਕਰਕੇ ਨਤੀਜਾ ਰਿਵਾਇਜ ਕਰਵਾਉਣ ਸੰਬੰਧੀ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ...
ਮਲੋਟ, 7 ਦਸੰਬਰ (ਪਾਟਿਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਅੱਜ ਸਵੇਰ ਦੀ ਸਭਾ 'ਚ ਪਿ੍ੰ. ਗੁੁਰਬਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਤੇ ਵਾਈਸ ਪਿ੍ੰਸੀਪਲ ਨਿਰਮਲਪ੍ਰੀਤ ਕੌਰ ਦੀ ਦੇਖ-ਰੇਖ 'ਚ ਟ੍ਰੈਫਿਕ ਨਿਯਮਾਂ ਸਬੰਧੀ ਇਕ ਸਮਾਗਮ ਕਰਵਾਇਆ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਫੂਲੀ ਆਟੋਮੈਟਿਕ ਬਾਇਓ ਕਮਿਸਟਰੀ ਐਨਾਲਾਈਜ਼ਰ ਮਸ਼ੀਨ ਦਾ ਉਦਘਾਟਨ ਸਿਵਲ ਸਰਜਨ ਡਾ: ਰੰਜੂ ਸਿੰਗਲਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਲੈਬ ...
ਗਿੱਦੜਬਾਹਾ, 7 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਬਾਰ ਐਸੋਸੀਏਸ਼ਨ ਦੀ ਨਵੀਂ ਕਮੇਟੀ ਦੀ ਚੋਣ ਲਈ ਵੋਟਾਂ 16 ਦਸੰਬਰ ਨੂੰ ਪੈਣੀਆਂ ਹਨ | ਪ੍ਰਧਾਨ ਸਮੇਤ ਵੱਖ-ਵੱਖ ਅਹੁਦਿਆਂ ਲਈ ਨਾਮਜ਼ਦਗੀਆਂ ਦਾਖ਼ਲ ਕਰਕੇ ਪ੍ਰਧਾਨ, ਸਕੱਤਰ ਅਤੇ ਖ਼ਜ਼ਾਨਚੀ ਆਪਣੀ-ਆਪਣੀ ਕਿਸਮਤ ਅਜ਼ਮਾਉਣ ...
ਮਲੋਟ, 7 ਦਸੰਬਰ (ਪਾਟਿਲ)-ਬਾਰ ਐਸੋਸੀਏਸ਼ਨ ਮਲੋਟ ਦੀ ਹੋਈ ਚੋਣ ਮੌਕੇ ਸੀਨੀਅਰ ਐਡਵੋਕੇਟ ਐੱਸ.ਸੀ. ਗੁਕਲਾਨੀ ਨੂੰ ਸਰਬਸੰਮਤੀ ਨਾਲ ਬਾਰ ਐਸੋਸੀਏਸ਼ਨ ਮਲੋਟ ਦਾ ਪ੍ਰਧਾਨ ਚੁਣ ਲਿਆ ਗਿਆ ਹੈ ਅਤੇ ਵਿਕਾਸ ਸੱਚਦੇਵਾ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਔਲਖ ਜਲ ਪ੍ਰਯੋਗ ਸੁਸਾਇਟੀ ਕੋਟਲੀ ਸੰਘਰ ਦੇ ਪ੍ਰਧਾਨ ਕੁਲਵੰਤ ਸਿੰਘ ਪੁੱਤਰ ਸਰਬਨ ਸਿੰਘ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਲਿਖ਼ਤੀ ਅਸਤੀਫ਼ਾ ਸੁਸਾਇਟੀ ਦੇ ਉੱਪ ਪ੍ਰਧਾਨ ...
ਮਲੋਟ, 7 ਦਸੰਬਰ (ਪਾਟਿਲ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੋਲੋਜੀ ਵਲੋਂ ਜ਼ਿਲ੍ਹਾ ਪੱਧਰੀ ਚਿਲਡਰਨ ਸਾਇੰਸ ਕਾਂਗਰਸ ਕਰਵਾਈ ਗਈ | ਜਿਸ ਵਿਚ ਸੀਨੀਅਰ ਗਰੁੱਪ ਵਿਚ ਜ਼ਿਲ੍ਹੇ ਦੀਆਂ ਕੁੱਲ 18 ਟੀਮਾਂ ਨੇ ਭਾਗ ਲਿਆ | ਇਸ ਦੌਰਾਨ ਚੁਣੀਆਂ ਗਈਆਂ ਕੁੱਲ 6 ਟੀਮਾਂ ...
ਦੋਦਾ, 7 ਦਸੰਬਰ (ਰਵੀਪਾਲ)-ਐੱਸ.ਸੀ. ਕਮਿਸ਼ਨ ਚੰਡੀਗੜ੍ਹ ਦੇ ਮੈਂਬਰ ਪੂਨਮ ਕਾਂਗੜਾ ਵਲੋਂ ਦੋਦਾ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਸੇਵਕ ਸਿੰਘ ਦੀ ਮਾਤਾ ਨਸੀਬ ਕੌਰ ਪਤਨੀ ਬਲਦੇਵ ਸਿੰਘ ਦੋਦਾ ਦੇ ਅਕਾਲ ਚਲਾਣੇ 'ਤੇ ਦੁੱਖ ਸਾਂਝਾ ਕੀਤਾ | ਇਸ ਉਪਰੰਤ ...
ਗਿੱਦੜਬਾਹਾ, 7 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਜ਼ਿਲ੍ਹਾ ਗਾਈਡੈਂਸ ਅਧਿਕਾਰੀ ਸੁਨੀਲ ਕੁਮਾਰ ਜੱਗਾ ਦੇ ਦਿਸ਼ਾ-ਨਿਰਦੇਸ਼ ਅਤੇ ਕੁਲਜੀਤ ਸਿੰਘ ਮਾਨ ਲੈਕਚਰਾਰ ਪੰਜਾਬੀ ਦੇ ਯਤਨਾਂ ਸਦਕਾ ਪੁਲਿਸ ਵਿਭਾਗ ...
ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕਾਲਜ ਦੀ 41ਵੀਂ ਸਾਲਾਨਾ ਅਥਲੈਟਿਕ ਮੀਟ ਪਿ੍ੰਸੀਪਲ ਡਾ. ਸੁਰਜੀਤ ਸਿੰਘ ਅਤੇ ਕਾਰਜਕਾਰੀ ਪਿ੍ੰਸੀਪਲ ਡਾ. ਹਰੀਸ਼ ਸ਼ਰਮਾ ਦੀ ਯੋਗ ਅਗਵਾਈ ਹੇਠ, ਸਰੀਰਿਕ ਸਿੱਖਿਆ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸੋਹਣੇਵਾਲਾ ਦੇ ਸ਼ਹੀਦ ਬਲਦੇਵ ਸਿੰਘ ਦੀ ਅੱਜ 50ਵੀਂ ਬਰਸੀ ਮਨਾਈ ਗਈ | ਉਨ੍ਹਾਂ ਦੇ ਭਾਈ ਗੁਰਰਾਜ ਸਿੰਘ ਹਰ ਸਾਲ 5 ਦਸੰਬਰ ਨੂੰ ਉਨ੍ਹਾਂ ਦੀ ਬਰਸੀ ਮਨਾਉਂਦੇ ਆ ਰਹੇ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਹਰਮਹਿੰਦਰ ਪਾਲ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਵਫ਼ਦ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮਿਲਿਆ ਅਤੇ ਮੰਗਾਂ ਸੰਬੰਧੀ ਮੰਗ ਪੱਤਰ ...
ਦੋਦਾ, 7 ਦਸੰਬਰ (ਰਵੀਪਾਲ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਦੀ ਵੱਡੀ ਸਮੱਸਿਆ ਦੇ ਹੱਲ ਲਈ ਨਵੀਨੀਕਰਨ ਕਰਨ ਦੇ ਕੀਤੇ ਉਪਰਾਲੇ ਨੂੰ ਅਮਲੀਜਾਮਾ ਪਹਿਨਾਉਂਦੇ ਅੱਜ ਚਾਰ ਪਿੰਡਾਂ 'ਚ ਆਮ ਆਦਮੀ ਪਾਰਟੀ ਦੇ ਹਲਕਾ ਗਿੱਦੜਬਾਹਾ ਦੇ ਸੀਨੀਅਰ ਆਗੂ ਐਡ. ਪਿ੍ਤਪਾਲ ...
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਹਲਕਾ ਵਿਧਾਇਕ ਜਗਦੀਪ ਸਿੰਘ ...
ਗਿੱਦੜਬਾਹਾ, 7 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX