ਤਾਜਾ ਖ਼ਬਰਾਂ


ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  4 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  28 minutes ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  34 minutes ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 1 hour ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 1 hour ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 4 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 5 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 5 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 5 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 5 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 6 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 8 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ 4 ਕਥਿਤ ਦੋਸ਼ੀਆਂ ਪਾਸੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਰਕੇ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਣਿਆਂ 'ਚ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇਕਬਾਲ ਸਿੰਘ ਨੇ ਦੱਸਿਆ ਕਿ ਥਾਣਾ ਔੜ ਦੇ ਐੱਸ.ਆਈ. ਹੁਸਨ ਲਾਲ ਸਮੇਤ ਪੁਲਿਸ ਪਾਰਟੀ ਥਾਣਾ ਔੜ ਤੋਂ ਗੜ੍ਹਪਧਾਣਾ ਵੱਲ ਜਾ ਰਹੇ ਸਨ ਕਿ ਜਦੋਂ ਪੁਲਿਸ ਪਾਰਟੀ ਗੁਰਦੁਆਰਾ ਭੋਰਾ ਸਾਹਿਬ ਥੋੜ੍ਹਾ ਪਿੱਛੇ ਪੁੱਜੀ ਤਾਂ ਇਕ ਮੋਨੇ ਨੌਜਵਾਨ ਪਾਸ ਚੁੱਕੇ ਥੈਲੇ ਦੀ ਸ਼ੱਕ ਦੇ ਆਧਾਰ ਤੇ ਤਲਾਸ਼ੀ ਲਈ ਤਾਂ ਉਸ ਵਿਚੋਂ 5 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ | ਕਥਿਤ ਦੋਸ਼ੀ ਦੀ ਪਹਿਚਾਣ ਸਤਵੰਤ ਸਿੰਘ ਉਰਫ਼ ਬਿੱਕਾ ਵਾਸੀ ਪਿੰਡ ਗੜ੍ਹਪਧਾਣਾ ਵਜੋਂ ਹੋਈ ਹੈ | ਪੁਲਿਸ ਨੇ ਥਾਣਾ ਔੜ ਵਿਖੇ ਮੁਕੱਦਮਾ ਨੰਬਰ 88 ਦਰਜ ਰਜਿਸਟਰ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰਾਂ ਥਾਣਾ ਔੜ ਦੇ ਏ.ਐੱਸ.ਆਈ. ਮਨੋਹਰ ਲਾਲ ਸਮੇਤ ਪੁਲਿਸ ਪਾਰਟੀ ਔੜ ਤੋਂ ਮੱਲਾ ਬੇਦੀਆਂ ਵੱਲ ਜਾ ਰਹੇ ਸਨ ਕਿ ਇਕ ਵਿਅਕਤੀ ਜੋ ਕਿ ਪੁਲਿਸ ਨੂੰ ਵੇਖਦਿਆਂ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਉਸ ਨੇ ਆਪਣੇ ਪਾਸ ਰੱਖੀ ਇਕ ਪਾਰਦਰਸ਼ੀ ਲਿਫਾਫੀ ਹੇਠਾਂ ਘਾਹ ਵਿਚ ਸੁੱਟ ਦਿੱਤੀ ਜਿਸ ਨੂੰ ਪੁਲਿਸ ਨੇ ਘੇਰ ਕੇ ਉਸ ਦਾ ਨਾਂਅ ਪਤਾ ਪੁੱਛਿਆ ਤਾ ਉਸ ਨੇ ਆਪਣਾ ਨਾਂਅ ਬਲਜੀਤ ਸਿੰਘ ਵਾਸੀ ਪਿੰਡ ਸਾਹਲੋਂ ਦੱਸਿਆ | ਜਦੋਂ ਪੁਲਿਸ ਨੇ ਉਕਤ ਪਾਰਦਰਸ਼ੀ ਲਿਫਾਫੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 45 ਗੋਲੀਆਂ ਰੰਗ ਚਿੱਟਾ ਬਰਾਮਦ ਕੀਤੀਆਂ ਗਈਆਂ | ਪੁਲਿਸ ਵਲੋਂ ਥਾਣਾ ਔੜ ਵਿਖੇ ਮੁਕੱਦਮਾ ਨੰਬਰ 89 ਦਰਜ ਰਜਿਸਟਰ ਕਰਕੇ ਉਕਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਦੀ ਅਗਵਾਈ 'ਚ ਸਬ-ਇੰਸਪੈਕਟਰ ਸੁਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਤੇ ਸ਼ੱਕੀ ਪੁਰਸ਼ਾਂ ਵਿਰੁੱਧ ਗਸ਼ਤ ਕਰਦੇ ਹੋਏ ਸੀ.ਆਈ.ਏ ਸਟਾਫ਼ ਤੋਂ ਪਿੰਡ ਲੰਗੜੋਆ ਜਾ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਬਾਈਪਾਸ ਤੋਂ ਅਲਾਚੌਰ ਸਾਈਡ ਨੂੰ ਜਾਂਦੀ ਸੜਕ ਤੇ ਪੁੱਜੀ ਤਾਂ ਇਕ ਮੋਨਾ ਨੌਜਵਾਨ ਵਿਅਕਤੀ ਖੜ੍ਹਾ ਵਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਹੇਠਾਂ ਬੈਠ ਗਿਆ, ਜਿਸ ਨੂੰ ਸ਼ੱਕ ਦੀ ਬਿਨਾਹ 'ਤੇ ਪੁਲਿਸ ਨੇ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਮੁਹੰਮਦ ਤਾਹਿਰ ਵਾਸੀ ਪਿੰਡ ਬਹਿਬਲਪੁਰ ਥਾਣਾ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ | ਉਨ੍ਹਾਂ ਦੱਸਿਆ ਕਿ ਉਸ ਦੀ ਸ਼ੱਕ ਦੇ ਆਧਾਰ ਤੇ ਤਲਾਸ਼ੀ ਲੈਣ ਤੇ ਉਸ ਪਾਸੋਂ 90 ਗਰਾਮ ਆਈਸ ਡਰੱਗ ਬਰਾਮਦ ਕੀਤੀ ਗਈ | ਜਿਸ 'ਤੇ ਪੁਲਿਸ ਵਲੋਂ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 209 ਦਰਜ ਰਜਿਸਟਰ ਕਰਕੇ ਉਕਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈੱਲ ਨਵਾਂਸ਼ਹਿਰ ਦੇ ਏ.ਐੱਸ.ਆਈ. ਗੁਰਬਖਸ਼ ਰਾਮ ਸਮੇਤ ਪੁਲਿਸ ਪਾਰਟੀ ਪਿੰਡ ਗੁਜਰਪੁਰ ਤੋਂ ਹੁੰਦੇ ਹੋਏ ਭੀਣ ਕੋਟ ਪੱਲੀਆਂ ਵੱਲ ਨੂੰ ਜਾ ਰਹੇ ਸੀ ਤਾਂ ਵਕਤ ਕਰੀਬ ਸ਼ਾਮ ਸਾਢੇ 4 ਦਾ ਹੋਵੇਗਾ ਤਾਂ ਪਿੰਡ ਕੋਟ ਪੱਲੀਆਂ ਵਲੋਂ ਇਕ ਮੋਨਾ ਵਿਅਕਤੀ ਪਲਾਟੀਨਾ ਮੋਟਰਸਾਈਕਲ ਤੇ ਆਉਂਦਾ ਵਿਖਾਈ ਦਿੱਤਾ ਜੋ ਸਾਹਮਣੇ ਤੋਂ ਆਉਂਦੀ ਪੁਲਿਸ ਪਾਰਟੀ ਨੂੰ ਵੇਖ ਕੇ ਯਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸਦਾ ਨਾਂਅ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਂਅ ਸੁਰਜੀਤ ਕੁਮਾਰ ਵਾਸੀ ਪਿੰਡ ਪੱਲੀਝਿੱਕੀ ਦੱਸਿਆ | ਪੁਲਿਸ ਨੇ ਸਮਰੱਥ ਅਧਿਕਾਰੀ ਰਾਕੇਸ਼ ਪਾਲ ਨੂੰ ਮੌਕਾ ਪਰ ਬੁਲਾਇਆ ਜਿਨ੍ਹਾਂ ਵਲੋਂ ਤਲਾਸ਼ੀ ਲੈਣ ਤੇ ਉਸ ਪਾਸੋਂ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ 52 ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਵਲੋਂ ਥਾਣਾ ਸਦਰ ਨਵਾਂਸ਼ਹਿਰ ਵਿਖੇ ਉਕਤ ਕਥਿਤ ਦੋਸ਼ੀ ਦੇ ਖਿਲਾਫ਼ ਮੁਕੱਦਮਾ ਨੰਬਰ 116 ਦਰਜ ਰਜਿਸਟਰ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਸਾਰੇ ਕਥਿਤ ਦੋਸ਼ੀਆਂ ਨੂੰ ਨਵਾਂਸ਼ਹਿਰ ਵਿਖੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |

ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸੰਤੋਸ਼ ਕਟਾਰੀਆ

ਸੜੋਆ, 8 ਦਸੰਬਰ (ਨਾਨੋਵਾਲੀਆ)- ਵਿਧਾਇਕ ਸਭਾ ਹਲਕਾ ਬਲਾਚੌਰ ਦੇ ਸਮੁੱਚੇ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਸੰਤੋਸ਼ ਕਟਾਰੀਆ ਵਿਧਾਇਕ ਹਲਕਾ ਬਲਾਚੌਰ ਨੇ ਅੱਜ ਸੰਮਤੀ ਦਫ਼ਤਰ ਸੜੋਆ ਵਿਖੇ ਬਲਾਕ ਸੜੋਆ ਦੇ ਕਰੀਬ 24 ...

ਪੂਰੀ ਖ਼ਬਰ »

ਬੰਗਾ 'ਚ ਆਮ ਆਦਮੀ ਪਾਰਟੀ ਵਲੋਂ ਡਾ. ਅੰਬੇਡਕਰ ਦੇ ਪ੍ਰੀਨਿਰਵਾਣ ਦਿਵਸ 'ਤੇ ਸਮਾਗਮ

ਬੰਗਾ,8 ਦਸੰਬਰ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 66ਵੇਂ ਪ੍ਰੀਨਿਰਵਾਣ ਦਿਵਸ 'ਤੇ ਬੰਗਾ ਦੀ ਮਸੰਦਾਂ ਪੱਟੀ 'ਚ ਸਮਾਗਮ ਕਰਵਾਇਆ | ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਵਲੋਂ ਡਾ. ਅੰਬੇਡਕਰ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਵਿਚ ਹਿੱਸਾ ਲੈਣਾ ਜ਼ਰੂਰੀ-ਐਡ. ਸਰੋਏ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਸਮਾਜ ਸੇਵੀ ਐਡਵੋਕੇਟ ਪਰਮਜੀਤ ਕੁਮਾਰ ਸਰੋਏ ਨੇ ਨਸ਼ਿਆਂ ਦੀ ਪੀਂਘ ਤੋਂ ਡਿਗ-ਡਿਗ ਕੇ ਖ਼ਤਮ ਹੋ ਰਹੀ ਪੰਜਾਬ ਦੀ ਜਵਾਨੀ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਅੱਗ ਨਾਲ ਘਰਾਂ ਦੇ ਘਰ ਤਬਾਹ ਹੋਏ ਦੇਖ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਝਿੰਗੜਾਂ ਵਲੋਂ ਪਿੰਡ ਦੇ ਉੱਘੇ ਸਮਾਜ ਸੇਵੀ ਐਨ.ਆਰ.ਆਈ. ਵੀਰਾਂ ਦਾ ਸਨਮਾਨ

ਔੜ/ਝਿੰਗੜਾਂ, 8 ਦਸੰਬਰ (ਕੁਲਦੀਪ ਸਿੰਘ ਝਿੰਗੜ)- ਗ੍ਰਾਮ ਪੰਚਾਇਤ ਪਿੰਡ ਝਿੰਗੜਾਂ ਵਲੋਂ ਪਿੰਡ ਦੇ ਉੱਘੇ ਸਮਾਜ ਸੇਵੀ ਐਨ.ਆਰ.ਆਈ. ਤੇ ਨਾਮਵਰ ਕਬੱਡੀ ਖੇਡ ਪ੍ਰਮੋਟਰ ਬਹਾਦਰ ਸਿੰਘ ਸ਼ੇਰਗਿੱਲ ਯੂ.ਕੇ., ਸੁਰਿੰਦਰਜੀਤ ਸ਼ੇਰਗਿੱਲ ਯੂ.ਕੇ, ਅਮਰਜੀਤ ਸਿੰਘ ਲੱਲ੍ਹ, ਸੁਰਿੰਦਰ ...

ਪੂਰੀ ਖ਼ਬਰ »

ਪਿੰਡ ਤਾਜਪੁਰ 'ਚ ਇੱਟਾਂ ਵਾਲੇ ਰਸਤੇ 'ਤੇ ਪ੍ਰੀਮਿਕਸ ਲੁੱਕ ਪਾ ਕੇ ਪੱਕੀ ਸੜਕ ਬਣਾਉਣ ਦੀ ਮੰਗ

ਔੜ, 8 ਦਸੰਬਰ (ਜਰਨੈਲ ਸਿੰਘ ਖੁਰਦ)- ਪਿੰਡ ਤਾਜਪੁਰ ਵਾਲੀ ਫਿਰਨੀ 'ਤੇ ਬਣੀ ਇੱਟਾਂ ਵਾਲੇ ਸੰਪਰਕ ਰਸਤੇ ਦੀ ਹਾਲਤ ਬਹੁਤ ਹੀ ਤਰਸ ਯੋਗ ਵੇਖਣ ਨੂੰ ਮਿਲ ਰਹੀ ਹੈ | ਇਹ ਫਿਰਨੀ ਰਾਹੋਂ-ਮੱਤੇਵਾੜਾ ਸੜਕ ਤੋਂ ਸ਼ੁਰੂ ਹੋ ਕੇ ਪਿੰਡ ਤਾਜਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੱਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਕਾਠਗੜ੍ਹ, 8 ਦਸੰਬਰ (ਬਲਦੇਵ ਸਿੰਘ ਪਨੇਸਰ)- ਥਾਣਾ ਕਾਠਗੜ੍ਹ ਦੇ ਐੱਸ.ਐਚ.ਓ. ਇੰਸਪੈਕਟਰ ਪਰਮਿੰਦਰ ਸਿੰਘ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਹਾਈਟੈੱਕ ਪੁਲਿਸ ਨਾਕਾ ਰੈਲ ਮਾਜਰਾ ਵਿਖੇ ਆਸਰੋਂ ਪੁਲਿਸ ਚੌਂਕੀ ਦੇ ਇੰਚਾਰਜ ਰਕੇਸ਼ ਬਿੰਦਰ ...

ਪੂਰੀ ਖ਼ਬਰ »

ਪਿੰਡ ਥੋਪੀਆ ਤੋਂ ਖੀਵੇਵਾਲ ਨੂੰ ਜਾਂਦੀ ਲਿੰਕ ਸੜਕ ਰਾਹਗੀਰਾਂ ਲਈ ਬਣੀ ਸਿਰਦਰਦੀ

ਭੱਦੀ, 8 ਦਸੰਬਰ (ਨਰੇਸ਼ ਧੌਲ)- ਪਿੰਡ ਥੋਪੀਆ ਤੋਂ ਪਿੰਡ ਖੀਵੇਵਾਲ ਨੂੰ ਜਾਂਦੀ ਲਿੰਕ ਸੜਕ ਦੇ ਖਸਤਾ ਹਾਲਤ ਹਰ ਵੇਲੇ ਰਾਹਗੀਰਾਂ ਲਈ ਵੱਡੀ ਸਿਰਦਰਦੀ ਬਣ ਰਹੀ ਹੈ | ਲਿੰਕ ਸੜਕ 'ਤੇ ਪਏ ਵੱਡੇ-ਵੱਡੇ ਖੱਡੇ ਜਿਨ੍ਹਾਂ ਵਿਚ ਕਈ ਵਾਰ ਖੜ੍ਹਾ ਗੰਦਾ ਪਾਣੀ ਪੈਦਲ ਚੱਲਣ ਤੇ ਦੋ ...

ਪੂਰੀ ਖ਼ਬਰ »

ਪੇਅ ਕਮਿਸ਼ਨ ਦੇ ਬਣਦੇ ਬਕਾਏ ਜਲਦ ਮੁਲਾਜ਼ਮਾਂ ਦੇ ਖਾਤੇ 'ਚ ਪਾਏ ਜਾਣ-ਜਾਡਲੀ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਦੀ ਰੈਵੀਨਿਊ ਰਿਟਾਇਰਡ ਪਟਵਾਰੀ/ਕਾਨੂੰਗੋ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਹਰਭਜਨ ਸਿੰਘ ਜਾਡਲੀ ਦੀ ਪ੍ਰਧਾਨਗੀ ਹੇਠ ਮੁਕਾਮ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਪਟਵਾਰੀ ...

ਪੂਰੀ ਖ਼ਬਰ »

ਦਿੱਲੀ ਨਿਗਮ ਚੋਣਾਂ ਵਿਚ 'ਆਪ' ਨੇ ਸ਼ਾਨਦਾਰ ਜਿੱਤ ਹਾਸਲ ਕਰਕੇ ਰਚਿਆ ਇਤਿਹਾਸ-ਵਿਧਾਇਕਾ ਕਟਾਰੀਆ

ਬਲਾਚÏਰ, 8 ਦਸੰਬਰ (ਸ਼ਾਮ ਸੁੰਦਰ ਮੀਲੂ)- ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀਆਂ ਨਗਰ ਨਿਗਮ 'ਚ ਸ਼ਾਨਦਾਰ ਜਿੱਤ ਹਾਸਲ ਕਰਕੇ ਇਤਿਹਾਸ ਸਿਰਜ ਦਿੱਤਾ ਹੈ | ਉਕਤ ਪ੍ਰਗਟਾਵਾ ਹਲਕਾ ਬਲਾਚÏਰ ਤੋਂ ਵਿਧਾਇਕਾ ...

ਪੂਰੀ ਖ਼ਬਰ »

ਕਾਲੇਵਾਲ-ਬੀਤ 'ਚ ਛਿੰਝ ਮੇਲਾ 11 ਨੂੰ

ਬੀਣੇਵਾਲ, 8 ਦਸੰਬਰ (ਚੌਧਰੀ)-ਲੱਖ ਦਾਤਾ ਪੀਰ ਜੀ ਤੇ ਬਾਬਾ ਸਿੱਧ ਚਾਨਣ ਜੀ ਦੀ ਯਾਦ 'ਚ ਬੀਤ ਇਲਾਕੇ ਦੇ ਪਿੰਡ ਕਾਲੇਵਾਲ 'ਚ 11 ਦਸੰਬਰ ਦਿਨ ਐਤਵਾਰ ਨੂੰ ਵਿਸ਼ਾਲ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ 'ਚ ਮਾਲੀ (ਝੰਡੀ) ਦੀ ਕੁਸ਼ਤੀ ਦਾ ਇਨਾਮ ਇੱਕ ਲੱਖ ਦਸ ਹਜਾਰ ਰੁਪਏ ...

ਪੂਰੀ ਖ਼ਬਰ »

ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਜਲੰਧਰ 'ਚ 16 ਨੂੰ

ਹੁਸ਼ਿਆਰਪੁਰ, 8 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਤਸੱਲੀਬਖ਼ਸ਼ ਢੰਗ ਨਾਲ ਨਿਪਟਾਰੇ ਲਈ 'ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ' ...

ਪੂਰੀ ਖ਼ਬਰ »

ਸੁਵਿਧਾ ਸੈਂਟਰ ਬੰਦ ਹੋਣ ਨਾਲ ਲੋਕ ਹੋ ਰਹੇ ਖੱਜਲ-ਖੁਆਰ

ਘੁੰਮਣਾਂ, 8 ਦਸੰਬਰ (ਮਹਿੰਦਰਪਾਲ ਸਿੰਘ)- ਅਕਾਲੀ ਦਲ (ਬ) ਦੀ ਸਰਕਾਰ ਸਮੇਂ ਸੁਵਿਧਾ ਸੈਂਟਰ ਪਿੰਡਾਂ 'ਚ ਬਣਾਏ ਗਏ ਸਨ, ਤਾਂ ਜੋ ਪੇਂਡੂ ਲੋਕਾਂ ਨੂੰ ਕਾਗ਼ਜ਼ਾਤ ਬਣਾਉਣ ਵਿਚ ਕੋਈ ਮੁਸ਼ਕਿਲ ਨਾ ਆਵੇ | ਕੈਪਟਨ ਸਰਕਾਰ ਨੇ ਖ਼ਜ਼ਾਨੇ 'ਤੇ ਇਸ ਦਾ ਬੋਝ ਸਮਝ ਕੇ ਬੰਦ ਕਰ ਦਿੱਤੇ ਗਏ ...

ਪੂਰੀ ਖ਼ਬਰ »

ਪੱਲੀਝਿੱਕੀ ਨੇ ਚੱਕ ਗੁਰੂ ਸਕੂਲ ਦਾ ਦੁਬਾਰਾ ਚਾਰਜ ਸੰਭਾਲਿਆ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ)- ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਮ ਕਿ੍ਸਨ ਪੱਲੀਝਿੱਕੀ ਨੇ ਸਰਕਾਰੀ ਮਿਡਲ ਸਕੂਲ ਚੱਕ ਗੁਰੂ ਵਿਖੇ ਦੁਬਾਰਾ ਚਾਰਜ ਸੰਭਾਲ ਲਿਆ ਹੈ | ਉਪਰੰਤ ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਮੈਂਬਰਾਂ ਨੇ ...

ਪੂਰੀ ਖ਼ਬਰ »

ਸਕੋਹਪੁਰ 'ਚ ਬਣ ਰਹੀ ਪਾਰਕ ਲਈ ਵੱਖ-ਵੱਖ ਪ੍ਰਕਾਰ ਦੇ ਸਜਾਵਟੀ ਬੂਟੇ ਮੁਫ਼ਤ ਦਿੱਤੇ

ਸਾਹਲੋਂ, 8 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਕੋਹਪੁਰ ਵਿਖੇ ਗਰਾਮ ਪੰਚਾਇਤ ਵਲੋਂ ਬਣਾਈ ਜਾ ਰਹੀ ਪਾਰਕ ਲਈ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਵੱਖ-ਵੱਖ ਪ੍ਰਕਾਰ ਦੇ ਸਜਾਵਟੀ ਬੂਟੇ ਮੁਫ਼ਤ ਦਿੱਤੇ ਗਏ | ਇਸ ਮੌਕੇ ਸਰਪੰਚ ਰਣਜੀਤ ਕੌਰ ਨੇ ਦੱਸਿਆ ਕਿ ਪਿੰਡ ਦੇ ...

ਪੂਰੀ ਖ਼ਬਰ »

ਕੰਗਰੌੜ 'ਚ ਬਾਬਾ ਸਾਹਿਬ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ

ਕਟਾਰੀਆਂ, 8 ਦਸੰਬਰ (ਨਵਜੋਤ ਸਿੰਘ ਜੱਖੂ)- ਮਾਤਾ ਸਵਿੱਤਰੀ ਬਾਈ ਫੂਲੇ ਇੰਟਰਨੈਸ਼ਨਲ ਗਰੁੱਪ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਜੀ ਦਾ 66ਵਾਂ ਪ੍ਰੀ ਨਿਰਵਾਣ ਦਿਵਸ ਮੈਡਮ ਪੁਸ਼ਪਾ ਰਾਣੀ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ 'ਕਿਸ਼ੋਰ ਅਵਸਥਾ ਸਿੱਖਿਆ' ਸੰਬੰਧੀ ਵਰਕਸ਼ਾਪ ਲਗਾਈ

ਬੰਗਾ, 8 ਦਸੰਬਰ (ਜਸਬੀਰ ਸਿੰਘ ਨੂਰਪੁਰ)- ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ, ਪੰਜਾਬ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਪੰਜਾਬ ਦੀ ਪਹਿਲ ਕਦਮੀ 'ਤੇ ਕਿਸ਼ੋਰ ਅਵਸਥਾ ਸੰਬੰਧੀ ਵਿਦਿਆਰਥੀਆਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਤੇ ਤਬਦੀਲੀਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬਲਾਚÏਰ ਵਿਖੇ ਜੱਚਾ-ਬੱਚਾ ਟੀਕਾਕਰਨ ਤੇ ਬਾਲ ਮੌਤ ਦਰ ਰਿਵਿਊ ਮੀਟਿੰਗ ਹੋਈ

ਬਲਾਚÏਰ, 8 ਦਸੰਬਰ (ਸ਼ਾਮ ਸੁੰਦਰ ਮੀਲੂ, ਦੀਦਾਰ ਸਿੰਘ ਬਲਾਚੌਰੀਆ)- ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਜੱਚਾ-ਬੱਚਾ ਟੀਕਾਕਰਨ ਅਤੇ ਬਲਾਕ ਅੰਦਰ ਜ਼ੀਰੋ ਤੋਂ ਪੰਜ ਸਾਲ ਤੱਕ ਦੇ ...

ਪੂਰੀ ਖ਼ਬਰ »

ਕਿੱਤਾ ਮੁਖੀ ਕੋਰਸ ਹੀ ਨੌਜਵਾਨਾਂ ਲਈ ਲਾਹੇਵੰਦ-ਹੇਮ ਰਾਜ ਸੂੰਢ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਪਿੰਡ ਸੰਧਵਾਂ ਦੇ ਬੱਸ ਅੱਡੇ ਦੇ ਨੇੜੇ ਮੋਰ ਮਾਰਕੀਟ ਵਿਖੇ ਸਿੱਖਿਆ ਸ਼ਾਸਤਰੀ ਮਾ. ਹੇਮ ਰਾਜ ਸੰੂਢ ਦੀ ਅਗਵਾਈ 'ਚ ਕਿੱਤਾ ਮੁਖੀ ਕੋਰਸਾਂ ਸਬੰਧੀ ਸੈਮੀਨਾਰ ਲਗਾਇਆ, ਜਿਸ 'ਚ ਮਾ. ਹੇਮ ਰਾਜ ਸੂੰਢ ਮੈਨੇਜਿੰਗ ਡਾਇਰੈਕਟਰ ਬਰਾਈਜ ਵੇਜ ...

ਪੂਰੀ ਖ਼ਬਰ »

ਬੇਗਮਪੁਰਾ ਏਡ ਫਰਾਂਸ ਵਲੋਂ ਬੀਬੀਆਂ ਨੂੰ ਟਰਾਈ ਸਾਈਕਲ ਭੇਟ

ਜਾਡਲਾ, 8 ਦਸੰਬਰ (ਬੱਲੀ)- ਅੱਜ ਵਰਲਡ ਵਾਈਡ ਸੰਸਥਾ ਬੇਗਮਪੁਰਾ ਏਡ ਇੰਟਰਨੈਸ਼ਨਲ ਟੀਮ ਫਰਾਂਸ ਜੋ ਮੁੱਖ ਸੇਵਾਦਾਰ ਭਾਈ ਰਾਮ ਸਿੰਘ ਮੈਂਗੜਾ ਦੀ ਅਗਵਾਈ ਹੇਠ ਪੁੰਨ ਦੇ ਕਾਰਜਾਂ ਲਈ ਯਤਨਸ਼ੀਲ ਹੈ ਵਲੋਂ ਲਾਗਲੇ ਪਿੰਡ ਮੀਰਪੁਰ ਜੱਟਾਂ ਵਿਚ ਤੁਰਨ ਤੋਂ ਅਸਮਰਥ ਗੁਰਮੇਜ ਕੌਰ ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਸਮੈਸਟਰ-1 ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਮਹਾਲੋਂ, ਨਵਾਂਸ਼ਹਿਰ ਦਾ ਬੀ.ਐੱਸ.ਸੀ. ਨਰਸਿੰਗ ਸਮੈਸਟਰ-1 ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਇੰਸਟੀਚਿਊਟ ਦੇ ਵਾਈਸ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਦਿੰਦੇ ਹੋਏ ਵਿਦਿਆਰਥੀਆਂ ...

ਪੂਰੀ ਖ਼ਬਰ »

ਚੱਕ ਰਾਮੂੰ 'ਚ ਕਬੱਡੀ ਟੂਰਨਾਮੈਂਟ 4 ਜਨਵਰੀ ਨੂੰ

ਬਹਿਰਾਮ, 8 ਦਸੰਬਰ (ਸਰਬਜੀਤ ਸਿੰਘ ਚੱਕਰਾਮੂੰ)- ਨਜ਼ਦੀਕੀ ਪਿੰਡ ਚੱਕ ਰਾਮੂੰ ਵਿਖੇ ਯੰਗ ਸਪੋਰਟਸ ਕਲੱਬ, ਐਨ.ਆਰ.ਆਈ. ਵੀਰਾਂ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਕਬੱਡੀ ਟੂਰਨਾਮੈਂਟ 4 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਰਾਮੂੰ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਕਿਸਾਨ ਡਾਢੇ ਪ੍ਰੇਸ਼ਾਨ

ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਅਗਾਂਹਵਧੂ ਕਿਸਾਨ ਜਥੇ. ਮੱਖਣ ਸਿੰਘ ਸੰਧੂ, ਮਨਜੀਤ ਸਿੰਘ ਸੰਧੂ, ਕੁਲਵੰਤ ਸਿੰਘ ਸੰਧੂ, ਗੁਰਜੀਤ ਸਿੰਘ ਤੇ ਬੂਟਾ ਸਿੰਘ ਸੰਧੂ ਆਦਿ ਕਿਸਾਨਾਂ ਨੇ ਆਪਣਾ ਦੁਖੜਾ ਸੁਣਾਉਂਦਿਆਂ ਕਿਹਾ ਕਿ ਆਵਾਰਾ ਪਸ਼ੂਆਂ ਦੇ ਸੜਕਾਂ ਅਤੇ ਗਲੀਆਂ 'ਚ ...

ਪੂਰੀ ਖ਼ਬਰ »

ਜੰਡਿਆਲਾ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਫੁੱਲ ਮਾਲਾਵਾਂ ਭੇਟ

ਕਟਾਰੀਆਂ, 8 ਦਸੰਬਰ (ਨਵਜੋਤ ਸਿੰਘ ਜੱਖੂ)- ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 66ਵਾਂ ਪ੍ਰੀ ਨਿਰਵਾਣ ਦਿਵਸ ਹਲਕਾ ਬੰਗਾ ਦੇ ਪਿੰਡ ਜੰਡਿਆਲਾ ਵਿਖੇ ਸਰਪੰਚ ਇੰਦਰਜੀਤ ਸਿੱਧੂ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਤੇ ਬਾਬਾ ...

ਪੂਰੀ ਖ਼ਬਰ »

ਦਰਬਾਰ ਕੁੱਲਾ ਸ਼ਰੀਫ਼ ਬਹਿਰਾਮ ਵਿਖੇ ਸਾਲਾਨਾ ਜੋੜ ਮੇਲਾ 15 ਤੋਂ ਸ਼ੁਰੂ

ਬਹਿਰਾਮ, 8 ਦਸੰਬਰ (ਨਛੱਤਰ ਸਿੰਘ ਬਹਿਰਾਮ)- ਸਾਵਰ ਦਾਤਾ ਅਲੀ ਅਹਿਮਦ ਸ਼ਾਹ ਕਾਦਰੀ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਦਰਬਾਰ ਕੁੱਲਾ ਸ਼ਰੀਫ਼ ਬਹਿਰਾਮ ਵਿਖੇ 15 ਦਸੰਬਰ ਤੋਂ 17 ਦਸੰਬਰ 2021 ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਰਾਏ ਪਬਲਿਕ ਸਕੂਲ ਵਿਖੇ ਕਰਵਾਈ ਅਥਲੈਟਿਕ ਮੀਟ

ਮੁਕੰਦਪੁਰ, 8 ਦਸੰਬਰ (ਅਮਰੀਕ ਸਿੰਘ ਢੀਂਡਸਾ)- ਸਥਾਨਕ ਸ੍ਰੀ ਗੁਰੂ ਹਰਿਰਾਏ ਪਬਲਿਕ ਸਕੂਲ ਵਿਖੇ ਸੈਸ਼ਨ 2022/23 ਦੀ ਸਾਗੁਰੂ ਦੋ ਦਿਨਾਂ ਅਥਲੈਟਿਕ ਮੀਟ ਕਰਵਾਈ, ਜਿਸ ਵਿਚ ਲਗਭਗ ਸਾਰੇ ਵਿਦਿਆਰਥੀਆਂ ਵਲੋਂ ਹਿੱਸਾ ਲਿਆ | ਕੋਚ ਧੀਰਜ ਰਾਣਾ ਦੀ ਅਗਵਾਈ ਵਿਚ 100 ਮੀਟਰ ਦੌੜ, 200 ...

ਪੂਰੀ ਖ਼ਬਰ »

ਜਗਤ ਸਿੰਘ ਪਲਾਹੀ ਫੁੱਟਬਾਲ ਅਕਾਦਮੀ ਫਗਵਾੜਾ ਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਫੁੱਟਬਾਲ ਅਕਾਦਮੀ ਬੰਗਾ ਦੀਆਂ ਟੀਮਾਂ ਸੈਮੀਫਾਈਨਲ ਵਿਚ

24ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ- ਬੰਗਾ, 7 ਦਸੰਬਰ (ਜਸਬੀਰ ਸਿੰਘ ਨੂਰਪੁਰ, ਸੁਰਿੰਦਰ ਸਿੰਘ ਕਰਮ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਬੰਗਾ ਵਲੋਂ ਹਰਦੇਵ ਸਿੰਘ ਕਾਹਮਾ ਦੀ ਅਗਵਾਈ ਹੇਠ ਪਰਮਜੀਤ ਕਾਹਮਾ ...

ਪੂਰੀ ਖ਼ਬਰ »

ਗੁੱਜਰ ਕਲਿਆਣ ਪ੍ਰੀਸ਼ਦ ਵਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ

ਪੋਜੇਵਾਲ ਸਰਾਂ, 8 ਦਸੰਬਰ (ਨਵਾਂਗਰਾਈਾ)- ਗੁੱਜਰ ਕਲਿਆਣ ਪ੍ਰੀਸ਼ਦ ਰਾਜੇਸ਼ ਪਾਇਲਟ ਮੈਮੋਰੀਅਲ ਗੁੱਜਰ ਭਵਨ ਚੰਡੀਗੜ੍ਹ ਦੁਆਰਾ ਪ੍ਰੀਸ਼ਦ ਦੇ ਪ੍ਰਧਾਨ ਕਰਨਲ ਐੱਸ.ਆਰ. ਮੀਲੂ ਦੀ ਸਰਪ੍ਰਸਤੀ ਹੇਠ ਸਨਮਾਨ ਸਮਾਰੋਹ ਕਰਵਾ ਕੇ ਗੁੱਜਰ ਸਮਾਜ ਦੇ ਪੰਜਾਬ ਰਾਜਸਥਾਨ, ...

ਪੂਰੀ ਖ਼ਬਰ »

ਭਾਰਤ ਦੇ ਦਲਿਤ ਸ਼ੋਸ਼ਣ ਮੁਕਤੀ ਮੰਚ ਵਿਚ ਪੰਜਾਬ ਤੋਂ ਦੋ ਮੈਂਬਰ ਸ਼ਾਮਲ

ਬੰਗਾ, 7 ਦਸੰਬਰ (ਕਰਮ ਲਧਾਣਾ) - ਦਲਿਤ ਸ਼ੋਸ਼ਣ ਮੁਕਤੀ ਮੰਚ ਭਾਰਤ ਦੇ ਬਿਹਾਰ ਦੇ ਬੇਗੂਸਰਾਏ ਸ਼ਹਿਰ ਵਿਚ ਹੋੋਏ ਤੀਸਰੇ ਰਾਸ਼ਟਰੀ ਸੰਮੇਲਨ ਦੌਰਾਨ ਜਿੱਥੇ ਸਰਬ ਸੰਮਤੀ ਨਾਲ 69 ਮੈਂਬਰੀ ਕੇਂਦਰੀ ਕਾਰਜਕਾਰੀ ਕਮੇਟੀ ਦੀ ਚੋਣ ਹੋਈ ਉੱਥੇ ਇਸ ਮੰਚ ਦੇ 18 ਅਹੁਦੇਦਾਰਾਂ ਦੀ ਚੋਣ ...

ਪੂਰੀ ਖ਼ਬਰ »

ਨਾਈਮਜਾਰਾ ਵਿਖੇ ਡਾ.ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ

ਜਾਡਲਾ, 8 ਦਸੰਬਰ (ਬੱਲੀ)- ਲਾਗਲੇ ਪਿੰਡ ਨਾਈਮਜਾਰਾ ਦੇ ਅੰਬੇਡਕਰ ਭਵਨ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਪ੍ਰਬੰਧਕ ਡਾ. ਰਾਜ ਕੁਮਾਰ ਤੇ ਅਮਰੀਕ ਨਕਸ਼ਾ ਨਵੀਸ ਨੇ ਇਕੱਠ ਨੂੰ ...

ਪੂਰੀ ਖ਼ਬਰ »

ਦੋਆਬਾ ਸਕੂਲ ਸਾਹਲੋਂ ਵਿਚ ਗੁਰਮਤਿ ਮੁਕਾਬਲਿਆਂ 'ਚੋਂ ਅੱਵਲ ਆਏ ਬੱਚਿਆਂ ਦਾ ਸਨਮਾਨ

ਸਾਹਲੋਂ, 8 ਦਸੰਬਰ (ਜਰਨੈਲ ਸਿੰਘ ਨਿੱਘ੍ਹਾ)- ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਿਖੇ ਗੁਰਮਤਿ ਮੁਕਾਬਲੇ ਕਰਵਾਏ, ਜਿਨ੍ਹਾਂ ਵਿਚ ਜਲੰਧਰ ਜ਼ੋਨ ਦੇ 24 ਸਕੂਲਾਂ ਦੇ ਬੱਚਿਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਜਥੇ. ਗਰੇਵਾਲ ਤੇ ਜਥੇ. ਖ਼ਾਲਸਾ ਨੂੰ ਕੀਤਾ ਸਨਮਾਨਿਤ

ਜਾਡਲਾ, 8 ਦਸੰਬਰ (ਬੱਲੀ)- ਲਾਗਲੇ ਪਿੰਡ ਦੌਲਤਪੁਰ ਦੇ ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਵਿਖੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ...

ਪੂਰੀ ਖ਼ਬਰ »

ਚੱਕ ਕਲਾਲ 'ਚ ਪ੍ਰੀਨਿਰਵਾਣ ਦਿਵਸ ਸਮਾਗਮ

ਬੰਗਾ, 8 ਦਸੰਬਰ (ਕਰਮ ਲਧਾਣਾ) - ਪਿੰਡ ਚੱਕ ਕਲਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ | ਜਿਸ ਦੌਰਾਨ ਡਾ. ਅੰਬੇਡਕਰ ਤੇ ਕਾਂਸ਼ੀ ਰਾਮ ਦੇ ਆਦਮ ਕੱਦ ਬੁੱਤਾਂ 'ਤੇ ਫੁੱਲ ਮਲਾਵਾਂ ਭੇਟ ਕੀਤੀਆਂ | ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਡਿਪਟੀ ਸਪੀਕਰ ਦੀ ਅਗਵਾਈ ਵਿਚ ਡਾ. ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਸਮੁੰਦੜਾ, 8 ਦਸੰਬਰ (ਤੀਰਥ ਸਿੰਘ ਰੱਕੜ)- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਮਹਾਂ ਪ੍ਰੀ ਨਿਰਵਾਣ ਦਿਵਸ ਮੌਕੇ 'ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਡਾ. ...

ਪੂਰੀ ਖ਼ਬਰ »

ਨੋਰਵੁੱਡ ਸਕੂਲ ਦਾ ਪਹਿਲਾ ਸਾਲਾਨਾ ਖੇਡ ਮੇਲਾ ਧੂਮ-ਧਾਮ ਨਾਲ ਸਮਾਪਤ

ਕਾਠਗੜ੍ਹ, 8 ਦਸੰਬਰ (ਬਲਦੇਵ ਸਿੰਘ ਪਨੇਸਰ)- ਦਾ ਨੋਰਵੁੱਡ ਸਕੂਲ ਚਾਹਲ ਵਿਚ ਸਾਲਾਨਾ ਖੇਡ ਮੇਲਾ ਕਰਵਾਇਆ | ਖੇਡ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਨਵਜੋਤਪਾਲ ਸਿੰਘ ਰੰਧਾਵਾ (ਆਈ.ਏ.ਐੱਸ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਿਰਕਤ ਕੀਤੀ | ਜਦੋਂ ਕਿ ਬਿਕਰਮਜੀਤ ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਨੇ ਲਿੰਗ ਆਧਾਰਿਤ ਹਿੰਸਾ ਵਿਰੁੱਧ ਮਨਾਇਆ ਦਿਹਾੜਾ

ਨਵਾਂਸ਼ਹਿਰ, 8 ਦਸੰਬਰ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਦੀਪ ਸਿੰਘ ਬੈਂਸ ਦੀ ਦੇਖ-ਰੇਖ ਵਿਚ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਲਿੰਗ ਆਧਾਰਿਤ ਹਿੰਸਾ ਵਿਰੁੱਧ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX