ਤਾਜਾ ਖ਼ਬਰਾਂ


ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  10 minutes ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  40 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 minute ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 5 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 minute ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 6 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 6 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 7 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ / ਦਿਹਾਤੀ

ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਦਿਖਾਇਆ ਸੀਸ਼ਾ- ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਦੇ ਅੱਜ ਆਏ ਨਤੀਜਿਆਂ 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਤੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਦਿਆਂ ਝੂਠੇ ਸਬਜਬਾਗ ਵਿਖਾ ਕੇ ਸੱਤਾ 'ਤੇ ਕਾਬਜ਼ ਹੋਈ ਸੀ, ਪਰ ਕੁਝ ਕੁ ਮਹੀਨਿਆਂ ਬਾਅਦ ਅੱਜ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਉਥੋਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪ੍ਰਧਾਨ ਮੰਤਰੀ ਬਣਨ ਦੇ ਲਏ ਜਾ ਰਹੇ ਸੁਪਨਿਆਂ ਨੂੰ ਚਕਨਾਚੂਰ ਕਰਦਿਆਂ ਕਰਾਰੀ ਹਾਰ ਦੇ ਕੇ ਸ਼ੀਸ਼ਾ ਦਿਖਾਇਆ ਹੈ | ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦ ਪੰਜਾਬ ਵਿਚ ਜਦੋਂ ਵੀ ਕੋਈ ਚੋਣ ਹੋਵੇਗੀ ਉਸ ਵਿਚ ਪੰਜਾਬ ਦੇ ਸੂਝਵਾਨ ਲੋਕ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦੇ ਕੇ ਸਿਆਸੀ ਪਿੜ ਵਿਚੋਂ ਪੂਰੀ ਤਰ੍ਹਾਂ ਲਾਂਭੇ ਕਰ ਦੇਣਗੇ | ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਸ ਦੀ ਲੀਡਰਸ਼ਿਪ ਵਲੋਂ ਪੰਜਾਬ ਦੇ ਹਿੱਤਾਂ ਪ੍ਰਤੀ ਝੂਠੀ ਬਿਆਨਬਾਜ਼ੀ ਕਰਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਪੰਜਾਬ ਪ੍ਰਤੀ ਝੂਠ ਦਾ ਕਲੰਦਰਾ ਤਿਆਰ ਕਰਕੇ ਗੁੰਮਰਾਹ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਗਈ ਸੀ ਪਰ ਉਥੋਂ ਦੇ ਸੂਝਵਾਨ ਵੋਟਰ ਇੰਨ੍ਹਾਂ ਦੀਆਂ ਗੁੰਮਰਾਹਕੁੰਨ ਚਾਲਾਂ ਵਿਚ ਨਹੀਂ ਆਏ | ਕਾਂਗਰਸ ਦਿਹਾਤੀ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਸ਼ਾਨਦਾਰ ਤੇ ਇਤਿਹਾਸਿਕ ਜਿੱਤ ਨੇ ਜਿੱਥੇ 'ਆਪ' ਅਤੇ ਭਾਜਪਾ ਨੂੰ ਪੈਰਾਂ ਤੋਂ ਉਖਾੜਿਆ ਹੈ ਉਥੇ ਹੀ 2024 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਜਿੱਤ ਦਾ ਮੁੱਢ ਬੰਨਿ੍ਹਆ ਹੈ |

ਸ੍ਰੀ ਗੁਰੂ ਰਾਮਦਾਸ ਪਾਰਕ 'ਚ ਲਾਈਟਾਂ ਦਾ ਹਲਕਾ ਵਿਧਾਇਕਾ ਨੇ ਕੀਤਾ ਉਦਘਾਟਨ

ਸੁਲਤਾਨਵਿੰਡ, 8 ਦਸੰਬਰ (ਗੁਰਨਾਮ ਸਿੰਘ ਬੁੱਟਰ)- ਅੰਮਿ੍ਤਸਰ ਜਲੰਧਰ ਮੁੱਖ ਮਾਰਗ 'ਤੇ ਸਥਿਤ ਭਾਈ ਗੁਰਦਾਸ ਜੀ ਨਗਰ ਏ ਬਲਾਕ (ਨਿਊ ਅੰਮਿ੍ਤਸਰ) ਵਿਖੇ ਸ੍ਰੀ ਗੁਰੂ ਰਾਮਦਾਸ ਪਾਰਕ ਵਿਖੇ ਤਕਰੀਬਨ 25 ਹਾਈ ਬੀਮ ਲਾਈਟਾਂ ਲਗਾਉਣ ਦਾ ਉਦਘਾਟਨ ਅੱਜ ਹਲਕਾ ਪੂਰਬੀ ਤੋਂ ਵਿਧਾਇਕਾ ...

ਪੂਰੀ ਖ਼ਬਰ »

ਵਿਧਾਇਕਾ ਜੀਵਨਜੋਤ ਕੌਰ ਵਲੋਂ ਇੰਟਰਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮਿ੍ਤਸਰ, 8 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਹਲਕਾ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਵਲੋਂ ਅੱਜ ਵਾਰਡ ਨੰ. 31 ਦੀਆਂ ਗਲੀਆਂ 'ਚ ਟਾਇਲਾਂ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਜੀਵਨਜੋਤ ਕੌਰ ਨੇ ਕਿਹਾ ਕਿ ਹਲਕੇ 'ਚ ਪਹਿਲੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਗਊਸ਼ਾਲਾ ਸੇਵਾ ਸੰਮਤੀ ਰਾਮ ਤੀਰਥ ਵਲੋਂ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦਾ ਸਨਮਾਨ

ਰਾਮ ਤੀਰਥ, 8 ਦਸੰਬਰ (ਧਰਵਿੰਦਰ ਸਿੰਘ ਔਲਖ) - ਸੈਂਕੜੇ ਬਿਮਾਰ, ਅਵਾਰਾ ਗਊਆਂ ਦੀ ਸਾਂਭ ਸੰਭਾਲ ਕਰਨ ਵਾਲੀ ਬਾਬਾ ਭੌੜੇ ਵਾਲਾ ਗਊਸ਼ਾਲਾ ਸੇਵਾ ਸੰਮਤੀ ਰਾਮ ਤੀਰਥ ਵਲੋਂ ਸੰਦੀਪ ਰਿਸ਼ੀ ਨੂੰ ਦੁਬਾਰਾ ਅੰਮਿ੍ਤਸਰ ਕਾਰਪੋਰੇਸ਼ਨ ਦੇ ਕਮਿਸ਼ਨਰ ਨਿਯੁਕਤ ਹੋਣ ਤੇ ਪ੍ਰਧਾਨ ...

ਪੂਰੀ ਖ਼ਬਰ »

608 ਨਸ਼ੇ ਦੀਆਂ ਗੋਲੀਆਂ ਸਮੇਤ ਦੋ ਕਾਬੂ

ਗੱਗੋਮਾਹਲ, 8 ਦਸੰਬਰ (ਬਲਵਿੰਦਰ ਸਿੰਘ ਸੰਧੂ) - ਅੱਜ ਥਾਣਾ ਰਮਦਾਸ ਦੇ ਮੁੱਖੀ ਅਜੈਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਗੱਗੋਮਹਾਲ ਦੇ ਇੰਚਾ: ਐਸ. ਆਈ. ਗੁਰਇਕਬਾਲ ਸਿੰਘ ਬਾਜਵਾ ਪੁਲਿਸ ਪਾਰਟੀ ਨਾਲ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਵਿਚ ਗਸ਼ਤ ਕਰ ਰਹੇ ਸਨ ਕਿ ਪਿੰਡ ...

ਪੂਰੀ ਖ਼ਬਰ »

ਸ: ਜੋਬਨਜੀਤ ਸਿੰਘ ਨੇ ਐਸ.ਡੀ.ਓ. ਬਾਬਾ ਬਕਾਲਾ ਸਾਹਿਬ ਦਾ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਦਫ਼ਤਰ ਪਾਵਰ ਕਾਮ ਪੰਜਾਬ ਰਾਜ ਬਿਜਲੀ ਬੋਰਡ ਵਿਖੇ ਸ: ਜੋਬਨਜੀਤ ਸਿੰਘ ਨੇ ਬਤੌਰ ਐਸ.ਡੀ.ਓ. ਬਾਬਾ ਬਕਾਲਾ ਸਾਹਿਬ ਆਪਣਾ ਅਹੁਦਾ ਸੰਭਾਲ ਲਿਆ ਹੈ | ਉਹ ਸਿਵਲ ਲਾਇਨਜ਼ ...

ਪੂਰੀ ਖ਼ਬਰ »

ਉਲੰਪੀਅਨ ਦਿਲਪ੍ਰੀਤ ਸਿੰਘ ਤੇ ਸੰਤ ਉਪਦੇਸ਼ ਸਿੰਘ ਵਲੋਂ ਬੁਤਾਲਾ 'ਚ ਜੂਨੀਅਰ ਹਾਕੀ ਗੋਲਡ ਕੱਪ ਦਾ ਉਦਘਾਟਨ

ਸਠਿਆਲਾ, 8 ਦਸੰਬਰ (ਸਫਰੀ)- ਬਾਬਾ ਪੱਲ੍ਹਾ ਸਪੋਰਟਸ ਕਲੱਬ ਐਂਡ ਵੈਲਫੇਅਰ ਸੁਸਾਇਟੀ ਬੁਤਾਲਾ ਵਲੋਂ 18ਵਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੂਨੀਅਰ ਹਾਕੀ ਗੋਲਡ ਕੱਪ ਦਾ ਉਦਘਾਟਨ ਉਲੰਪੀਅਨ ਦਿਲਪ੍ਰੀਤ ਸਿੰਘ ਅਰਜਨ ਐਵਾਰਡੀ ਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ...

ਪੂਰੀ ਖ਼ਬਰ »

ਕਾਮੇਡੀਅਨ ਬਾਲ ਮੁਕੰਦ ਸ਼ਰਮਾ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 8 ਦਸੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦਾ ਕਮੇਡੀਅਨ ਬਾਲ ਮੁਕੰਦ ਸ਼ਰਮਾ ਨੇ ਅਨੰਦ ਮਾਣਿਆ | ਉਹ ਪਹਿਲੀ ਵਾਰ ਰੀਟਰੀਟ ...

ਪੂਰੀ ਖ਼ਬਰ »

ਬਚਪਨ ਪਲੇਅ ਸਕੂਲ ਅਜਨਾਲਾ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ

ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਰਾਧਾ ਸੁਆਮੀ ਭਵਨ ਦੇ ਸਾਹਮਣੇ ਸਥਿਤ ਬਚਪਨ ਪਲੇਅ ਦਾ ਸਾਲਾਨਾ ਸਮਾਰੋਹ ਜੀ.ਆਰ.ਡੀ ਕੋਨਵੈਂਟ ਸਕੂਲ ਦੇ ਪਿ੍ੰਸੀਪਲ ਗੁਰਦਰਸ਼ਨ ਬਜਾਜ ਦੇ ਉੱੇਦਮ ਨਾਲ ਪਿ੍ੰਸੀਪਲ ਮੋਨਿਕਾ ਖੋਖਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਸਕੂਲ 'ਚ ਲਗਾਈ

ਜੰਡਿਆਲਾ ਗੁਰੂ, 8 ਦਸੰਬਰ (ਪ੍ਰਮਿੰਦਰ ਸਿੰਘ ਜੋਸਨ) - ਬਾਬਾ ਸਾਹਿਬ ਵੈਲਫੇਅਰ ਸੁਸਾਇਟੀ ਰਜਿ: ਜੰਡਿਆਲਾ ਗੁਰੂ ਨੇ ਡਾ. ਭੀਮ ਰਾਓ ਅੰਬੇਡਕਰ ਦਾ ਪ੍ਰੀਨਿਵਾਰਨ ਦਿਵਸ ਮਨਾਇਆ ਅਤੇ ਉਨ੍ਹਾਂ ਦੇ ਸਨਮਾਨ ਵਿਚ ਸੁਸਾਇਟੀ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਨੰਬਰ 2 ਲੜਕੀਆਂ, ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਦੇ ਵਿਦਿਆਰਥੀਆਂ ਵਲੋਂ 'ਥਾਮਸੋ-22' ਫੈਸਟੀਵਲ 'ਚ ਸ਼ਾਨਦਾਰ ਪ੍ਰਦਰਸ਼ਨ

ਜੇਠੂਵਾਲ, 8 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੇ ਆਈ. ਆਈ. ਟੀ. ਰੁੜਕੀ ਵਿਖੇ ਆਯੋਜਿਤ 'ਥਾਮਸੋ-22' ਫੈਸਟੀਵਲ 'ਚ ਹਿੱਸਾ ਲੈਂਦਿਆਂ ਵੱਖ-ਵੱਖ ਮੁਕਾਬਲਿਆਂ 'ਚ ਆਪਣੀ ਕਾਬਲੀਅਤ ਦਾ ਲੋਹ ਮਨਵਾਉਂਦੇ ਹੋਏ ਸ਼ਾਨਦਾਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ 17 ਨੂੰ ਮਨਾਇਆ ਜਾਵੇਗਾ ਪੈਨਸ਼ਨਰਜ਼ ਦਿਵਸ

ਬਾਬਾ ਬਕਾਲਾ ਸਾਹਿਬ, 8 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) - ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 'ਪੈਨਸ਼ਨਰਜ਼ ਦਿਵਸ'17 ਦਸੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਪੁਸ਼ਪਾਵਤੀ ਹਾਲ, ਸ਼ਿਵਾਲਾ ਰੋਡ, ਅੰਮਿ੍ਤਸਰ ਵਿਖੇ ਵੱਡੀ ਪੱਧਰ 'ਤੇ ਮਨਾਇਆ ਜਾ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦੀ ਡੀ.ਪੀ.ਆਈ ਸੈਣੀ ਨਾਲ ਮੁਲਾਕਾਤ

ਰਈਆ, 8 ਦਸੰਬਰ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਲਗਪਗ 2000 ਸੀਨੀ: ਸੈਕੰ: ਸਕੂਲਾਂ 'ਚ ਭੂਗੋਲ (ਜੌਗਰਫ਼ੀ) ਲੈਕਚਰਾਰਾਂ ਦੀਆਂ ਆਸਾਮੀਆਂ ਦੀ ਘਾਟ ਨੂੰ ਪੂਰਾ ਕਰਵਾਉਣ, ਪੰਜਾਬ ਸਰਕਾਰ ਦੇ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜੌਗਰਫ਼ੀ ਲੈਕਚਰਾਰਾਂ ਦੀਆਂ ਮਨਜ਼ੂਰਸ਼ੁਦਾ 357 ...

ਪੂਰੀ ਖ਼ਬਰ »

ਐਸ.ਵੀ. ਮੈਮੋਰੀਅਲ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਵੇਰਕਾ, 8 ਦਸੰਬਰ (ਪਰਮਜੀਤ ਸਿੰਘ ਬੱਗਾ) - ਨਰਸਿੰਗ ਦੇ ਖੇਤਰ 'ਚ ਅਹਿਮ ਰੋਲ ਅਦਾ ਕਰਦੇ ਆ ਰਹੇ ਐੱਸ.ਵੀ. ਮੈਮੋਰੀਅਲ ਕਾਲਜ ਆਫ਼ ਨਰਸਿੰਗ 'ਚ ਪਹਿਲੇ ਸਾਲ ਦੀ ਪੜ੍ਹਾਈ ਕਰ ਰਹੇ ਬੀ.ਐੱਸ.ਸੀ. ਨਰਸਿੰਗ ਦੇ ਹਾਲ ਹੀ 'ਚ ਹੋਏ ਇਮਤਿਹਾਨਾਂ ਦੇ ਲੰਘੇ ਦਿਨ ਆਇਆ ਨਤੀਜਾ ਸ਼ਾਨਦਾਰ ਰਿਹਾ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ 'ਅਥਲੈਟਿਕ ਮੀਟ' ਦੀ ਸ਼ੁਰੂਆਤ

ਅੰਮਿ੍ਤਸਰ, 8 ਦਸੰਬਰ (ਗਗਨਦੀਪ ਸ਼ਰਮਾ) - ਸੇਂਟ ਫਰਾਂਸਿਸ ਸੀਨੀਅਰ ਸੈਕੰਡਰੀ ਸਕੂਲ, ਅੰਮਿ੍ਤਸਰ ਵਿਖੇ ਦੋ ਰੋਜ਼ਾ ਸਾਲਾਨਾ 'ਐਥਲੈਟਿਕ ਮੀਟ' ਦੀ ਸ਼ੁਰੂਆਤ ਮੁੱਖ ਮਹਿਮਾਨ ਮੁਨੀਸ਼ ਚਾਵਲਾ ਆਈ. ਜੀ. ਬਾਰਡਰ ਰੇਂਜ ਵਲੋਂ ਗੁਬਾਰੇ ਤੇ ਕਬੂਤਰ ਛੱਡ ਕੇ ਕੀਤੀ ਗਈ | ਪਹਿਲੇ ਦਿਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX