ਫ਼ਿਰੋਜ਼ਪੁਰ, 8 ਦਸੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਵਰਗ ਦੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪਿਛਲੇ 12 ਦਿਨਾਂ ਤੋਂ ਸੂਬੇ ਭਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡੀ.ਸੀ ਦਫ਼ਤਰਾਂ ਅੱਗੇ ਧਰਨੇ ਲਗਾ ਸੂਬਾ ਤੇ ਕੇਂਦਰ ਸਰਕਾਰ ਵਿਰੁੱਧ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜੋ 13 ਦਿਨ ਵਿਚ ਸ਼ਾਮਿਲ ਹੋ ਗਿਆ ਹੈ | ਇਸੇ ਲੜੀ ਦੇ ਚੱਲਦੇ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਵਿਚ ਡੀ.ਸੀ ਦਫ਼ਤਰ ਫ਼ਿਰੋਜ਼ਪੁਰ ਦੇ ਬਾਹਰ ਧਰਨਾ ਦਿੱਤਾ ਹੋਇਆ ਹੈ, ਜਿਸ ਵਿਚ ਬੀਬੀਆਂ ਵਲੋਂ ਵੀ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ | ਧਰਨੇ ਦੌਰਾਨ ਕਿਸਾਨਾਂ ਤੇ ਬੀਬੀਆਂ ਨੂੰ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਦੱਸਿਆ ਕਿ ਬੀਤੇ ਦਿਨ ਸੂਬਾ ਸਰਕਾਰ ਵਲੋਂ ਆਏ ਸੱਦੇ 'ਤੇ ਜਥੇਬੰਦੀ ਦਾ 5 ਮੈਂਬਰੀ ਵਫ਼ਦ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਚੰਡੀਗੜ੍ਹ ਮੀਟਿੰਗ ਲਈ ਗਿਆ ਸੀ | ਉਨ੍ਹਾਂ ਦੱਸਿਆ ਕਿ ਬੈਠਕ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਸਾਰੀਆਂ ਮੰਗਾਂ 'ਤੇ ਗੱਲਬਾਤ ਹੋਈ, ਜਦਕਿ ਬੈਠਕ ਵਿਚ ਸਬੰਧਿਤ ਸਾਰੇ ਹੀ ਮਹਿਕਮਿਆਂ ਦੇ ਅਧਿਕਾਰੀ ਵੀ ਹਾਜ਼ਰ ਸਨ | ਜ਼ਿਲ੍ਹਾ ਪ੍ਰਧਾਨ ਬਾਠ ਨੇ ਦੱਸਿਆ ਕਿ ਬੈਠਕ ਦੌਰਾਨ ਸਰਕਾਰ ਦੇ ਨੁਮਾਇੰਦਿਆਂ ਵਲੋਂ ਵਿਸ਼ਵਾਸ ਦਿੱਤਾ ਕਿ ਭਾਜਪਾ ਦੀ ਦਿੱਲੀ ਸਰਕਾਰ ਨੂੰ ਐਮ.ਐੱਸ.ਪੀ ਤੇ ਸਾਰੀਆਂ ਮੰਗਾਂ ਲਈ ਚਿੱਠੀ ਲਿਖੀ ਜਾਵੇਗੀ, ਪਰ ਮੀਟਿੰਗ ਵਿਚ ਕਿਸਾਨੀ ਮੁੱਦਿਆਂ ਦਾ ਕੋਈ ਠੋਸ ਹੱਲ ਨਹੀਂ ਹੋਇਆ | ਆਗੂਆਂ ਨੇ ਬੈਠਕ ਪਿੱਛੋਂ ਕਿਹਾ ਕਿ ਧਰਨੇ ਇਸੇ ਤਰ੍ਹਾਂ ਜਾਰੀ ਰਹਿਣਗੇ | ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਮੋਰਚਿਆਂ 'ਚੋਂ ਦੇਰ ਰਾਤ ਤਰਨਤਾਰਨ ਦਫ਼ਤਰ ਅੱਗੇ ਲੱਗੇ ਮੋਰਚੇ ਵਿਚ ਕਿਸਾਨ ਆਗੂ ਬਲਵਿੰਦਰ ਸਿੰਘ ਪਿੰਡ ਗਿੱਲ ਵੜੈਚ ਦੀ ਮੌਤ ਹੋ ਗਈ ਹੈ, ਜਿਸ ਦੀ ਉਮਰ 40 ਸਾਲ ਸੀ ਤੇ ਉਸ ਦੇ ਚਾਰ ਬੱਚੇ ਹਨ | ਜਥੇਬੰਦੀ ਵਲੋਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਿਸਾਨ ਨੂੰ 10 ਲੱਖ ਮੁਆਵਜ਼ਾ, ਪੂਰਨ ਕਰਜ਼ਾ ਮੁਆਫ਼ੀ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਤੇ ਬੀਬੀਆਂ ਤੋਂ ਇਲਾਵਾ ਧਰਨੇ ਵਿਚ ਆਗੂ ਨਰਿੰਦਰ ਪਾਲ ਸਿੰਘ ਜਤਾਲਾ, ਵੀਰ ਸਿੰਘ ਨਿਜਾਮਦੀਨ ਵਾਲਾ, ਖਿਲਾਰਾ ਸਿੰਘ ਆਸਲ, ਬੂਟਾ ਸਿੰਘ ਕਰੀ ਕਲਾਂ, ਸੁਖਦੇਵ ਸਿੰਘ ਲੋਹਕਾ, ਛਾਉਣੀ ਇਕਾਈ ਦੇ ਪ੍ਰਧਾਨ ਰਵੀ ਵਾਲੀਆ, ਅਮਿਤਾਬ ਸਿੰਘ ਪ੍ਰੈੱਸ ਸਕੱਤਰ ਬਲਾਕ ਮਮਦੋਟ, ਹਰਪਾਲ ਸਿੰਘ, ਨਰਿੰਦਰਪਾਲ ਸਿੰਘ, ਸਾਹਿਬ ਸਿੰਘ ਦੀਨੇ ਕੇ, ਹਰਫੂਲ ਸਿੰਘ ਦੂਲੇ ਵਾਲਾ, ਬਚਿੱਤਰ ਸਿੰਘ ਕੁਤਬਦੀਨ ਵਾਲਾ, ਸੁਰਜੀਤ ਸਿੰਘ ਵਾਹਕਾ, ਕੇਵਲ ਸਿੰਘ, ਗੁਰਮੁੱਖ ਸਿੰਘ ਕਾਮਲ ਵਾਲਾ, ਮੱਸਾ ਸਿੰਘ ਆਸਫ ਵਾਲਾ, ਬਚਿੱਤਰ ਸਿੰਘ ਕੁਤਬਦੀਨ ਵਾਲਾ, ਗੁਰਮੁਖ ਸਿੰਘ ਕਾਮਲਵਾਲਾ, ਸਲਵਿੰਦਰ ਸਿੰਘ ਅੱਛੇ ਵਾਲਾ, ਜੋਗਾ ਸਿੰਘ ਵੱਟੂ ਭੱਟੀ, ਮੱਸਾ ਸਿੰਘ ਆਸਫਵਾਲਾ, ਕੇਵਲ ਸਿੰਘ ਵਾਹਕਾ, ਤਰਨਜੀਤ ਸਿੰਘ ਹਾਜ਼ਰ ਸਨ |
ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 8 ਦਸੰਬਰ (ਤਪਿੰਦਰ ਸਿੰਘ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਕੋਲ ਖ਼ੁਦ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਸੁਵਿਧਾ ਕੈਂਪ ਅਤੇ ਸ਼ਿਕਾਇਤ ...
ਜ਼ੀਰਾ, 8 ਦਸੰਬਰ (ਮਨਜੀਤ ਸਿੰਘ ਢਿੱਲੋਂ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਪੰਜਾਬ ਏਟਕ ਵਲੋਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ ਪੰਜਾਬ ਸਰਕਾਰ ਦੇ ਨਾਮ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੂੰ ਮਿਲ ਕੇ ...
ਗੁਰੂਹਰਸਹਾਏ, 8 ਦਸੰਬਰ (ਕਪਿਲ ਕੰਧਾਰੀ)-ਦਸਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਲੜਕਿਆਂ 2022 ਦੇ ਸਟੇਟ ਪੱਧਰ ਦੇ ਲੜਕੀਆਂ ਦੇ ਮੁਕਾਬਲੇ ਕੋਟਕਪੂਰਾ ਵਿਖੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਟੇਟਾਂ ਦੀਆਂ ਕਈ ਟੀਮਾਂ ਤੇ ਖਿਡਾਰੀਆਂ ਦੇ ਭਾਗ ਲਿਆ | ਇਨ੍ਹਾਂ ...
ਮਮਦੋਟ, 8 ਦਸੰਬਰ (ਸੁਖਦੇਵ ਸਿੰਘ ਸੰਗਮ)-ਮੌਸਮੀ ਬਿਮਾਰੀਆਂ ਤੋਂ ਬਚਾਓ ਅਤੇ ਮੱਛਰਾਂ ਸਦਕਾ ਹੋਣ ਵਾਲੇ ਡੇਂਗੂ ਸਮੇਤ ਅਨੇਕਾਂ ਬਿਮਾਰੀਆਂ ਦੇ ਖ਼ਾਤਮੇ ਲਈ ਡਾ: ਰਵਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਦੇ ਹੁਕਮਾਂ ਅਨੁਸਾਰ ਸੀ.ਐੱਚ.ਸੀ ...
ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਨੂੰ ਗੁਜਰਾਤ ਸੂਬੇ ਦੀ ਵਿਧਾਨ ਸਭਾ ਚੋਣ ਦੌਰਾਨ ਮਿਲੀ ਜਿੱਤ ਦੀ ਖੁਸ਼ੀ 'ਚ ਤਲਵੰਡੀ ਭਾਈ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਲੱਡੂ ਵੰਡੇ ਗਏ | ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਇਕੱਤਰ ਹੋਏ ...
ਮਮਦੋਟ, 8 ਦਸੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਪੁਲਿਸ ਮੁਖੀ ਕੰਵਰਦੀਪ ਕੌਰ ਦੀ ਨਿਗਰਾਨੀ ਹੇਠ ਅਤੇ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਦੇ ਮੁੱਖ ਅਫ਼ਸਰ ਇੰਸਪੈਕਟਰ ਬਚਨ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ...
ਮੱਲਾਂਵਾਲਾ, 8 ਦਸੰਬਰ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਇੰਸਪੈਕਟਰ ਜਤਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਕੋਹਾਲਾ ਦੇ ਸਰਕਾਰੀ ਸਕੂਲ ਨਜ਼ਦੀਕ ਪੁੱਜੇ ਤਾਂ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ...
ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਦੇ ਆਦੇਸ਼ 'ਤੇ ਇਕ ਭਗੌੜੇ ਵਿਰੁੱਧ ਕੈਂਟ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਬਾ-ਅਦਾਲਤ ਕਿਰਨਦੀਪ ਸਿੰਘ ਜੇ.ਐਮ.ਆਈ.ਸੀ ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਜਾਰੀ ਪੱਤਰ ...
ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਵਿਆਹੁਤਾ ਪਾਸੋਂ ਦਹੇਜ ਮੰਗਣ ਦੇ ਮਾਮਲੇ ਵਿਚ ਪੁਲਿਸ ਨੇ ਸੱਸ ਅਤੇ ਪਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਐੱਸ.ਐੱਸ.ਪੀ. ਫ਼ਿਰੋਜ਼ਪੁਰ ਨੂੰ ਦਿੱਤੀ ਦਰਖ਼ਾਸਤ ਵਿਚ ਸੋਨਮ ਖੰਨਾ ਪਤਨੀ ਵਰੁਨ ਖੰਨਾ ਪੁੱਤਰ ਲੇਟ ਅਰਵਿੰਦ ਕੁਮਾਰ ...
ਫ਼ਿਰੋਜ਼ਪੁਰ, 8 ਦਸੰਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਜਿਸ ਦੀ ਮਿਆਦ ਹੁਣ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ...
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)-ਢਾਣੀ ਗੁਰਮੁਖ ਸਿੰਘ ਦਾਖਲੀ ਨੌਂ ਬਹਿਰਾਮ ਸ਼ੇਰ ਸਿੰਘ ਵਾਲਾ ਦੇ 5 ਵਿਅਕਤੀਆਂ ਖ਼ਿਲਾਫ਼ ਗੁਰੂਹਰਸਹਾਏ ਪੁਲਿਸ ਨੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗਹਿਣਾ ...
ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਤੇਜ਼ ਰਫ਼ਤਾਰ ਆ ਰਹੇ ਟਰੱਕ ਦੀ ਟੱਕਰ ਕਾਰਨ ਜ਼ਖ਼ਮੀ ਹੋਏ 2 ਵਿਅਕਤੀਆਂ 'ਚੋਂ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਖੂਈਖੇੜਾ ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਧਾਰਾ 304-ਏ, 279 ਤਹਿਤ ਮਾਮਲਾ ਦਰਜ ਕਰ ਲਿਆ ਹੈ | ...
ਜ਼ੀਰਾ, 8 ਦਸੰਬਰ (ਪ੍ਰਤਾਪ ਸਿੰਘ ਹੀਰਾ)-ਦਿੱਲੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੇ ਸੰਦਰਭ ਵਿਚ ਖੁਸ਼ੀ ਮਨਾਉਂਦਿਆਂ ਜ਼ੀਰਾ ਦੇ ਪਾਰਟੀ ਵਰਕਰਾਂ ਵਲੋਂ ਲੱਡੂ ਵੰਡ ਦੇ ਖੁਸ਼ੀ ਮਨਾਈ ਗਈ | ਇਸ ਸੰਬੰਧੀ ਜ਼ੀਰਾ ਦੇ ਵਰਕਰਾਂ ਨੇ ਆਪ ਆਗੂ ਹਰਜਿੰਦਰ ਸਿੰਘ ...
ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਚੈੱਕ ਬਾਉਂਸ ਦੇ ਮਾਮਲੇ ਵਿਚ ਅਦਾਲਤ 'ਚ ਪੇਸ਼ ਨਾ ਹੋਣ ਦੇ ਚੱਲਦੇ ਇਕ ਭਗੌੜਾ ਕਰਾਰ ਵਿਅਕਤੀ ਵਿਰੁੱਧ ਅਦਾਲਤੀ ਆਦੇਸ਼ 'ਤੇ ਥਾਣਾ ਕੈਂਟ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਜੁਡੀਸ਼ੀਅਲ ...
ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪਰਮਿੰਦਰ ਸਿੰਘ ਪਿੰਕੀ ਅਤੇ ਯੂਥ ਕਾਂਗਰਸ ਦੇ ਸੈਕਟਰੀ ਪੰਜਾਬ ਯਾਕੂਬ ਭੱਟੀ ਆਦਿ ...
ਜ਼ੀਰਾ, 8 ਦਸੰਬਰ (ਮਨਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੀ ਗੁਜਰਾਤ ਚੋਣਾਂ ਵਿਚ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਹਲਕਾ ਜ਼ੀਰਾ ਦੇ ਭਾਜਪਾ ਵਰਕਰਾਂ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਰਾਏ ਦੀ ਅਗਵਾਈ ਹੇਠ ਮੱਲਾਂਵਾਲਾ ਰੋਡ ...
ਫ਼ਿਰੋਜ਼ਪੁਰ, 8 ਦਸੰਬਰ (ਕੁਲਬੀਰ ਸਿੰਘ ਸੋਢੀ)-ਦਿੱਲੀ ਨਗਰ ਨਿਗਮ ਚੋਣਾਂ ਵਿਚ ਭਾਜਪਾ ਨੂੰ ਹਰਾ ਕੇ ਆਮ ਆਦਮੀ ਪਾਰਟੀ ਨੇ ਇਤਿਹਾਸਿਕ ਜਿੱਤ ਹਾਸਲ ਕੀਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਡਾਕਟਰੀ ਵਿੰਗ ਪ੍ਰਧਾਨ ਡਾ: ਅੰਮਿ੍ਤਪਾਲ ਸਿੰਘ ਸੋਢੀ ਨੇ ...
ਤਲਵੰਡੀ ਭਾਈ, 8 ਦਸੰਬਰ (ਰਵਿੰਦਰ ਸਿੰਘ ਬਜਾਜ)-ਆਮ ਆਦਮੀ ਪਾਰਟੀ ਦੁਆਰਾ ਦਿੱਲੀ ਦੇ ਮਿਊਾਸੀਪਲ ਕਾਰਪੋਰੇਸ਼ਨ ਵਿਚ ਸ਼ਾਨਦਾਰ ਜਿੱਤ ਅਤੇ ਰਾਸ਼ਟਰੀ ਪਾਰਟੀ ਦਾ ਖਿਤਾਬ ਹਾਸਲ ਕਰਨ ਲਈ ਪੰਜਾਬ ਹੀ ਨਹੀਂ ਪੂਰੇ ਦੇਸ਼ ਵਾਸੀਆਂ ਲਈ ਖੁਸ਼ੀ ਵਾਲੀ ਗੱਲ ਹੈ | ਇਨ੍ਹਾਂ ਵਿਚਾਰਾਂ ...
ਮਮਦੋਟ, 8 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵਲੋਂ ਇਲਾਕੇ ਦੇ ਪਿੰਡਾਂ ਜਾਮਾ ਰਖਈਆ ਉਤਾੜ, ਖੁੰਦਰ ਹਿਠਾੜ, ਜਾਮਾ ਰਖਈਆ ਹਿਠਾੜ, ਪੀਰ ਖਾਂ ਸ਼ੇਖ਼, ਜੋਧਪੁਰ, ਟਿੱਬੀ ਕਲਾਂ, ਸੋਢੀ ਵਾਲਾ ...
ਮਖੂ, 8 ਦਸੰਬਰ (ਵਰਿੰਦਰ ਮਨਚੰਦਾ)-ਐੱਸ.ਐੱਸ.ਪੀ ਕੰਵਰਦੀਪ ਕੌਰ ਅਤੇ ਡੀ.ਸੀ.ਪੀ.ਓ-ਕਮ-ਐੱਸ.ਪੀ.ਡੀ ਗੁਰਮੀਤ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਬ-ਡਵੀਜ਼ਨ ਸਾਂਝ ਕੇਂਦਰ ਜ਼ੀਰਾ ਅਤੇ ਥਾਣਾ ਸਾਂਝ ਕੇਂਦਰ ਮਖੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਖੂ ...
ਜ਼ੀਰਾ, 8 ਦਸੰਬਰ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਦੀ ਪੁਰਾਣੀ ਸ਼ਾਖ਼ ਨੂੰ ਮੁੜ ਬਹਾਲ ਕਰਵਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਜ਼ੀਰਾ ਵਿਖੇ ਸੀਨੀਅਰ ਲੀਡਰ ਗੁਰਚਰਨ ...
ਫ਼ਿਰੋਜ਼ਪੁਰ, 8 ਦਸੰਬਰ (ਰਾਕੇਸ਼ ਚਾਵਲਾ)-ਥਾਣਾ ਕੈਂਟ ਪੁਲਿਸ ਨੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਰਮਨ ਪੁੱਤਰ ਰਾਮ ਕਿ੍ਸ਼ਨ ਵਾਸੀ ਮਕਾਨ ਨੰਬਰ 366 ਗਵਾਲ ਮੰਡੀ ਕੈਂਟ ...
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)-65ਵੀਂ ਨੈਸ਼ਨਲ ਸ਼ੂਟਿੰਗ ਚੈਂਪੀਅਨਸ਼ਿਪ 10 ਮੀਟਰ ਏਅਰ ਰਾਈਫ਼ਲ ਸ਼ੂਟਿੰਗ ਮੁਕਾਬਲੇ ਤਿ੍ਵੇਦਰਮਪੁਰਾ ਕੇਰਲਾ ਵਿਚ ਚੱਲ ਰਹੇ ਹਨ | ਇਨ੍ਹਾਂ ਮੁਕਾਬਲਿਆਂ ਵਿਚ 10 ਮੀਟਰ ਏਅਰ ਰਾਈਫ਼ਲ ਸਬ ਬੂਥ ਕੈਟਾਗਰੀ ਗੁਰਮਨ ਸਿੰਘ ਸਿੱਧੂ ...
ਗੋਲੂ ਕਾ ਮੋੜ, 8 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਵਿਚ ਬਲਾਕ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ, ਜਿਸ ਤਹਿਤ ਸੁਸ਼ੀਲ ਕੁਮਾਰੀ ਬੀ.ਪੀ.ਈ.ਓ ਦਾ ਬਲਾਕ ਜ਼ੀਰਾ (ਫ਼ਿਰੋਜ਼ਪੁਰ) ਤੋਂ ਬਲਾਕ ਗੁਰੂਹਰਸਹਾਏ-3 ...
ਫ਼ਿਰੋਜ਼ਪੁਰ, 8 ਦਸੰਬਰ (ਗੁਰਿੰਦਰ ਸਿੰਘ)-ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਪਾਲ ਦੀ ਅਗਵਾਈ ਵਿਚ ਸਿਹਤ ਵਿਭਾਗ 'ਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ...
ਮਮਦੋਟ, 8 ਦਸੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਆਉਂਦੇ ਪਿੰਡ ਮਹਿਮਾ ਵਿਖੇ ਕੁਝ ਵਿਅਕਤੀਆਂ ਵਲੋਂ ਮੋਟਰਾਂ ਦੀਆਂ ਡਲਿਵਰੀਆਂ ਕੱਟ ਕੇ ਨੁਕਸਾਨ ਪਹੁੰਚਾਉਣ ਅਤੇ ਇਕ ਮੋਟਰ ਦਾ ਸਮਾਨ ਲਿਜਾਣ ਦੇ ਦੋਸ਼ ਅਧੀਨ 9 ...
ਮਖੂ, 8 ਦਸੰਬਰ (ਵਰਿੰਦਰ ਮਨਚੰਦਾ)-ਮਖੂ ਪੈਡਲ ਕਲੱਬ ਜੋ ਸਿਹਤ ਸੰਭਾਲ ਖੇਤਰ ਵਿਚ ਯੋਗਦਾਨ ਪਾ ਰਹੀ ਹੈ, ਉਥੇ ਦੇਸ਼ ਦੇ ਸੈਨਿਕਾਂ ਨੂੰ ਸਨਮਾਨਿਤ ਕਰਨ ਵਿਚ ਵੀ ਸਭ ਤੋਂ ਅੱਗੇ ਹੈ | ਅੱਜ ਸਾਬਕਾ ਸੈਨਿਕ ਕਰਨਲ ਕਸ਼ਮੀਰ ਸਿੰਘ ਦੇ ਗ੍ਰਹਿ ਮਖੂ ਵਿਖੇ ਸਾਦਾ ਸਮਾਗਮ ਕਰਵਾਇਆ ...
ਗੁਰੂਹਰਸਹਾਏ, 8 ਦਸੰਬਰ (ਕਪਿਲ ਕੰਧਾਰੀ)-ਬੀਤੇ ਦਿਨੀਂ ਗੁਜਰਾਤ ਵਿਖੇ ਹੋਈਆਂ ਚੋਣਾਂ ਦੇ ਅੱਜ ਐਲਾਨੇ ਗਏ ਨਤੀਜੇ ਵਿਚ ਭਾਰਤੀ ਜਨਤਾ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਅੱਜ ਗੁਰੂਹਰਸਹਾਏ ਵਿਖੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਨਦੀਪ ਗਿਰਧਰ ਦੀ ਅਗਵਾਈ ਹੇਠ ...
ਜ਼ੀਰਾ, 8 ਦਸੰਬਰ (ਮਨਜੀਤ ਸਿੰਘ ਢਿੱਲੋਂ)-ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਟੈ੍ਰਫ਼ਿਕ ਸਮੱਸਿਆ ਨੂੰ ਹੱਲ ਕਰਵਾਉਣ ਲਈ ਕਾਰਵਾਈ ਵਿੱਢਦਿਆਂ ਟੈ੍ਰਫ਼ਿਕ ਪੁਲਿਸ ਜ਼ੀਰਾ ਦੇ ਇੰਚਾਰਜ ਏ.ਐੱਸ.ਆਈ ਮਲਕੀਤ ਕੁਮਾਰ ਤੇ ਸਾਥੀਆਂ ਵਲੋਂ ਨਗਰ ਕੌਂਸਲ ਜ਼ੀਰਾ ਦੇ ਮੁਲਾਜ਼ਮਾਂ ...
ਜ਼ੀਰਾ, 8 ਦਸੰਬਰ (ਮਨਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਐਂਡ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮੰਡਲ ਜ਼ੀਰਾ ਵਲੋਂ ਬਜ਼ੁਰਗ ਪੈਨਸ਼ਨਰ ਸਾਥੀਆਂ ਨੂੰ ਸਨਮਾਨਿਤ ਕਰਨ ਲਈ ਜ਼ੀਰਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ | ਜਥੇਬੰਦੀ ...
ਜ਼ੀਰਾ, 8 ਦਸੰਬਰ (ਮਨਜੀਤ ਸਿੰਘ ਢਿੱਲੋਂ)-ਉੱਘੀ ਸਮਾਜ ਸੇਵੀ ਸੰਸਥਾ ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋੜਵੰਦਾਂ ਦੀ ਕੀਤੀ ਜਾ ਰਹੀ ਮਦਦ ਦੀ ਲੜੀ ਤਹਿਤ ਅੱਜ ਸਥਾਨਕ ਪਿੰਡ ਸਨ੍ਹੇਰ ਰੋਡ 'ਤੇ ਸਥਿਤ ਸ੍ਰੀ ਗੁਰੂ ...
ਫ਼ਿਰੋਜ਼ਪੁਰ, 8 ਦਸੰਬਰ (ਤਪਿੰਦਰ ਸਿੰਘ)-ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 9 ਦਸੰਬਰ ਨੂੰ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਫ਼ਿਰੋਜ਼ਪੁਰ/ਮਾਡਲ ...
ਫ਼ਿਰੋਜ਼ਪੁਰ, 8 ਦਸੰਬਰ (ਗੁਰਿੰਦਰ ਸਿੰਘ)-ਜੇਲ੍ਹ ਅੰਦਰ ਬੰਦ ਕੈਦੀਆਂ ਹਵਾਲਾਤੀਆਂ ਕੋਲੋਂ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੂੰ ਲੈ ਕੇ ਸੁਰਖ਼ੀਆਂ ਵਿਚ ਰਹਿਣ ਵਾਲੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰੋਂ ਲਾਵਾਰਿਸ ਪਏ ਅਤੇ ਬਾਹਰੋਂ ...
ਝੋਕ ਹਰੀ ਹਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਜਿੱਤ ਮਿਲਣ 'ਤੇ ਕਾਂਗਰਸੀ ਆਗੂਆਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਹ ਜਿੱਥੇ ਕਾਂਗਰਸ ਵਲੋਂ ਗੁਆਂਢੀ ਸੂਬੇ ਅੰਦਰ ਜਿੱਤ ਦੇ ਝੰਡੇ ਗੱਢਣ ਦੀ ਖੁਸ਼ੀ ...
ਫ਼ਾਜ਼ਿਲਕਾ, 8 ਦਸੰਬਰ (ਦਵਿੰਦਰ ਪਾਲ ਸਿੰਘ)-ਮੱਛੀ ਪਾਲਣ ਵਿਭਾਗ ਫ਼ਾਜ਼ਿਲਕਾ ਵਲੋਂ ਪਿੰਡ ਅਲਿਆਣਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐਮ. ਫ਼ਾਜ਼ਿਲਕਾ ਨਿਕਾਸ ਖੀਚੜ ਨੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ...
ਮੰਡੀ ਲਾਧੂਕਾ, 8 ਦਸੰਬਰ (ਰਾਕੇਸ਼ ਛਾਬੜਾ)-ਮੋਟਰਸਾਈਕਲ ਸਵਾਰ ਦੋ ਨੌਜਵਾਨ ਕਰਿਆਨੇ ਦੀ ਦੁਕਾਨ ਦੇ ਬਾਹਰੋਂ 15 ਕਿੱਲੋ ਵਜ਼ਨੀ ਘਿਉ ਦਾ ਟੀਨ ਚੁੱਕ ਕੇ ਲੈ ਗਏ ਹਨ | ਮੰਡੀ ਵਿਚ ਹੋਲਸੇਲ ਕਰਿਆਨਾ ਵਪਾਰੀ ਮੀਤੇ ਦੀ ਹੱਟੀ ਦੇ ਮਾਲਕ ਸੰਦੀਪ ਕੁਮਾਰ ਭਠੇਜਾ ਨੇ ਦੱਸਿਆ ਹੈ ਕਿ ...
ਫ਼ਾਜ਼ਿਲਕਾ, 8 ਦਸੰਬਰ (ਅਮਰਜੀਤ ਸ਼ਰਮਾ)-ਸਿਹਤ ਵਿਭਾਗ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 34ਵਾਂ ਦੰਦਾਂ ਦਾ ਪੰਦ੍ਹਰਵਾੜਾ ਜ਼ਿਲ੍ਹਾ ਫ਼ਾਜ਼ਿਲਕਾ 'ਚ ਮਨਾਇਆ ਗਿਆ | ਇਸ ਸਬੰਧੀ ਸਿਵਲ ਸਰਜਨ ਫ਼ਾਜ਼ਿਲਕਾ ਡਾ. ਸਤੀਸ਼ ਗੋਇਲ ਵਲੋਂ ਮਰੀਜ਼ਾਂ ਨੂੰ ਦੰਦਾਂ ਦੇ ...
ਮੰਡੀ ਅਰਨੀਵਾਲਾ, 8 ਦਸੰਬਰ (ਨਿਸ਼ਾਨ ਸਿੰਘ ਮੋਹਲਾਂ)-ਪਿਛਲੇ ਇਕ ਹਫਤੇ ਤੋਂ ਪੈ ਰਹੀ ਸੰਘਣੀ ਧੁੰਦ ਕਰਕੇ ਰਾਜ ਅੰਦਰ ਸੜਕ ਹਾਦਸਿਆਂ ਵਿਚ ਵਾਧਾ ਹੋਇਆ ਹੈ | ਇਸੇ ਤਰ੍ਹਾਂ ਸਕੂਲੀ ਬੱਚਿਆਂ ਵਾਲੀ ਕਈ ਵਾਹਨ ਹਾਦਸੇ ਦਾ ਸ਼ਿਕਾਰ ਹੋਏ ਹਨ | ਜਿਸ ਨਾਲ ਕਈ ਕੀਮਤੀ ਜਾਨਾਂ ਵੀ ...
ਜਲਾਲਾਬਾਦ, 8 ਦਸੰਬਰ (ਕਰਨ ਚੁਚਰਾ)-ਕਿਰਤ ਵਿਭਾਗ ਪੰਜਾਬ ਸਰਕਾਰ ਦੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਅਧੀਨ ਰਜਿਸਟਰਡ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਦੀ ਸਾਲ 2017 ਤੋਂ 2021 ਤੱਕ ਰੁਕੀ ਵਜ਼ੀਫ਼ਾ ਰਾਸ਼ੀ ਜਾਰੀ ਕਰਵਾਉਣ ...
ਮਖੂ, 8 ਦਸੰਬਰ (ਵਰਿੰਦਰ ਮਨਚੰਦਾ)-ਸਮਾਜ ਸੇਵੀ ਅਤੇ ਧਾਰਮਿਕ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਾਲ 2022 ਵਿਚ ਸਕੂਲੀ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨਾਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਇਸ ਇਮਤਿਹਾਨ ਵਿਚ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ...
ਤਲਵੰਡੀ ਭਾਈ, 8 ਦਸੰਬਰ (ਕੁਲਜਿੰਦਰ ਸਿੰਘ ਗਿੱਲ)-ਬੀ.ਐੱਫ.ਏ ਪਸ਼ੂ ਮੇਲੇ ਦੌਰਾਨ ਤਲਵੰਡੀ ਭਾਈ ਨੇੜਲੇ ਪਿੰਡ ਧੰਨਾ ਸ਼ਹੀਦ ਦੇ ਪਸ਼ੂ ਪਾਲਕ ਕਿਸਾਨ ਦਰਸ਼ਨ ਸਿੰਘ ਦੇ ਪਸ਼ੂਆਂ ਦੀ ਚੜ੍ਹਤ ਰਹੀ ਹੈ | ਇਸ ਮੇਲੇ ਦੌਰਾਨ ਕਿਸਾਨ ਦਰਸ਼ਨ ਸਿੰਘ ਦਾ ਬਾਬਰ 2 ਝੋਟਾ ਅਡਲਟ ਸ਼੍ਰੇਣੀ ...
ਝੋਕ ਹਰੀ ਹਰ, 8 ਦਸੰਬਰ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਵਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਵ: ਮਾਤਾ ਨਛੱਤਰ ਕੌਰ ਸੰਧੂ ਦੀ ਨਿੱਘੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਮਾਸਟਰ ਐਥਲੈਟਿਕ ਚੈਂਪੀਅਨਸ਼ਿਪ ਅਤੇ ਵਿਰਾਸਤੀ ...
ਗੋਲੂ ਕਾ ਮੋੜ, 8 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਕਣਕ ਦੀ ਫ਼ਸਲ ਦੀ ਬਿਜਾਈ ਕੰਮ ਸ਼ੁਰੂ ਹੈ ਅਤੇ ਕਣਕ ਨੂੰ ਪਾਣੀ ਲਗਾਉਣ ਦੀ ਜ਼ਰੂਰਤ ਹੈ ਤੇ ਬਿਜਲੀ ਦੇ ਲੱਗ ਰਹੇ ਪਾਵਰ ਕੱਟਾਂ ਤੋਂ ਕਿਸਾਨ ਪ੍ਰੇਸ਼ਾਨ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਗੋਲੂ ਕਾ ਮੋੜ ਦੇ ...
ਜ਼ੀਰਾ, 8 ਦਸੰਬਰ (ਪ੍ਰਤਾਪ ਸਿੰਘ ਹੀਰਾ)-ਅਰੋੜਾ ਬਰਾਦਰੀ ਜ਼ੀਰਾ ਵਲੋਂ ਸਰਕਾਰੀ ਹਸਪਤਾਲ 'ਚ ਜਨਮੀਆਂ ਨਵਜੰਮੀਆਂ ਬੱਚੀਆਂ ਨੂੰ ਵਿੱਢੀ ਗਈ ਸ਼ਗਨ ਦੇਣ ਦੀ ਯੋਜਨਾ ਤਹਿਤ ਅੱਜ ਸਮੂਹ ਅਹੁਦੇਦਾਰਾਂ ਵਲੋਂ ਅਸ਼ੋਕ ਕਥੂਰੀਆ ਦੀ ਪ੍ਰਧਾਨਗੀ ਹੇਠ ਸਰਕਾਰੀ ਹਸਪਤਾਲ ਜ਼ੀਰਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX