ਤਾਜਾ ਖ਼ਬਰਾਂ


ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  13 minutes ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  37 minutes ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  43 minutes ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 1 hour ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 2 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 minute ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 4 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 4 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 5 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 5 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 5 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 5 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 5 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 5 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 5 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 6 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 6 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 7 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 7 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 8 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 8 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 24 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਜਲੰਧਰ

ਲਤੀਫ਼ਪੁਰਾ 'ਚ ਕਬਜ਼ੇ ਹਟਾਉਣ ਲਈ ਇੰਪਰੂਵਮੈਂਟ ਟਰੱਸਟ ਵਲੋਂ ਤਿਆਰੀ

ਜਲੰਧਰ, 8 ਦਸੰਬਰ (ਸ਼ਿਵ)- ਇੰਪਰੂਵਮੈਂਟ ਟਰੱਸਟ ਵਲੋਂ ਮਾਡਲ ਟਾਊਨ ਦੇ ਕੋਲ ਲਤੀਫਪੁਰਾ 'ਚ ਕਬਜ਼ੇ ਹਟਾਉਣ ਦੀ ਤਿਆਰੀ ਪੂਰੀ ਕਰ ਲਈ ਗਈ ਹੈ | ਟਰੱਸਟ ਨੇ ਕਾਰਵਾਈ ਤੋਂ ਪਹਿਲਾਂ ਅੱਜ ਇਲਾਕੇ ਵਿਚ ਮੁਨਾਦੀ ਕਰਵਾਈ ਹੈ ਕਿ ਜਿਨ੍ਹਾਂ ਲੋਕਾਂ ਨੇ ਆਪਣੇ ਕਬਜ਼ੇ ਕੀਤੇ ਹਨ, ਉਨ੍ਹਾਂ ਨੂੰ ਆਪੇ ਹੀ ਹਟਾ ਲਿਆ ਜਾਵੇ ਤੇ ਜੇਕਰ ਆਉਣ ਵਾਲੇ ਸਮੇਂ ਵਿਚ ਕਾਰਵਾਈ ਹੋਣ ਵੇਲੇ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਲੋਕ ਆਪ ਹੀ ਜ਼ਿੰਮੇਵਾਰ ਹੋਣਗੇ | ਟਰੱਸਟ 'ਚ ਤਾਂ ਇਹ ਵੀ ਚਰਚਾ ਸੀ ਕਿ ਟਰੱਸਟ ਵਲੋਂ ਸ਼ੁੱਕਰਵਾਰ ਨੂੰ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ | ਮੁਨਾਦੀ ਕਰਵਾਉਣ ਨਾਲ ਤਾਂ ਇਸ ਦੀ ਸੰਭਾਵਨਾ ਹੋਰ ਵੀ ਵਧ ਗਈ ਹੈ | ਜਦੋਂ ਇਲਾਕੇ ਵਿਚ ਮੁਨਾਦੀ ਕਰਵਾਈ ਜਾ ਰਹੀ ਸੀ ਤਾਂ ਇਲਾਕੇ ਵਿਚ ਲੋਕ ਇਕੱਠੇ ਹੋ ਗਏ ਤੇ ਇਕੱਠੇ ਹੋਏ ਲੋਕ ਕਾਰਵਾਈ ਦੇ ਮਾਮਲੇ ਵਿਚ ਚਰਚਾ ਕਰ ਰਹੇ ਸਨ | ਟਰੱਸਟ ਵਲੋਂ ਲਤੀਫਪੁਰਾ ਦੇ ਲੋਕਾਂ ਨੂੰ ਪਹਿਲਾਂ ਪਬਲਿਕ ਨੋਟਿਸ ਜਾਰੀ ਕਰਕੇ 10 ਦਿਨ ਦਾ ਸਮਾਂ ਦਿੰਦੇ ਹੋਏ ਆਪਣੇ ਕਬਜ਼ੇ ਆਪ ਹੀ ਖ਼ਾਲੀ ਕਰਨ ਲਈ ਕਿਹਾ ਸੀ ਪਰ ਲੋਕਾਂ ਨੇ ਕਬਜ਼ੇ ਖ਼ਾਲੀ ਨਹੀਂ ਕੀਤੇ ਸਨ | ਕਬਜ਼ੇ ਤੋੜਨ ਲਈ ਟਰੱਸਟ ਦੀ ਸਿਫ਼ਾਰਸ਼ 'ਤੇ ਨਿਗਮ ਪ੍ਰਸ਼ਾਸਨ ਨੇ ਮਸ਼ੀਨਰੀ ਮੁਹੱਈਆ ਕਰਵਾਈ ਹੈ ਜਦਕਿ ਕਾਰਵਾਈ ਨੂੰ ਸਫਲਤਾਪੂਰਵਕ ਕਰਨ ਲਈ ਪੁਲਿਸ ਪ੍ਰਸ਼ਾਸਨ ਵਲੋਂ 400 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ | ਇਸ ਤੋਂ ਇਲਾਵਾ ਡਿਊਟੀ ਮੈਜਿਸਟਰੇਟ ਵੀ ਮੌਜੂਦ ਰਹਿਣਗੇ | ਲਤੀਫਪੁਰਾ 'ਚ ਚਾਰ ਵਿਭਾਗ ਕਬਜ਼ੇ ਹਟਾਉਣ ਦੀ ਕਾਰਵਾਈ ਕਰਨਗੇ | ਲਤੀਫਪੁਰਾ ਵਿਚ ਕਬਜ਼ਿਆਂ ਦਾ ਮਾਮਲਾ ਕਈ ਸਾਲਾਂ ਤੋਂ ਚੱਲ ਰਿਹਾ ਹੈ ਪਰ ਟਰੱਸਟ ਵਲੋਂ ਹਟਾਇਆ ਨਹੀਂ ਜਾ ਸਕਿਆ ਹੈ | ਇਲਾਕੇ ਦੇ ਲੋਕਾਂ ਵਲੋਂ ਕਈ ਵਾਰ ਟਰੱਸਟ ਦੀ ਕਾਰਵਾਈ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ ਕਿ ਟਰੱਸਟ ਧੱਕਾ ਕਰ ਰਿਹਾ ਹੈ ਕਿਉਂਕਿ ਉਹ 70 ਸਾਲਾਂ ਤੋਂ ਇਸ ਜਗ੍ਹਾ 'ਤੇ ਮੌਜੂਦ ਹਨ | ਲਤੀਫਪੁਰਾ 'ਚ ਕਾਰਵਾਈ ਲਈ ਟਰੱਸਟ 'ਚ ਇਸ ਨੂੰ ਲੈ ਕੇ ਵਿਚਾਰਾਂ ਵੀ ਕੀਤੀਆਂ ਗਈਆਂ |
ਲਤੀਫਪੁਰਾ ਨੂੰ ਜਾਣ ਵਾਲੇ ਰਸਤਿਆਂ 'ਤੇ ਲੱਗੇ ਬੈਰੀਕੇਡ
ਟਰੱਸਟ ਅਤੇ ਪੁਲਿਸ ਪ੍ਰਸ਼ਾਸਨ ਕਬਜ਼ੇ ਹਟਾਉਣ ਨੂੰ ਲੈ ਕੇ ਜਿਸ ਤਰ੍ਹਾਂ ਤਿਆਰੀ ਕਰ ਰਿਹਾ ਹੈ ਉਸ ਤੋਂ ਲੱਗਦਾ ਹੈ ਕਿ ਸ਼ੁੱਕਰਵਾਰ ਨੂੰ ਕਾਰਵਾਈ ਕੀਤੀ ਜਾ ਸਕਦੀ ਹੈ | ਲਤੀਫਪੁਰਾ ਇਲਾਕੇ ਨੂੰ ਜਾਣ ਵਾਲੇ ਚਾਰੇ ਪਾਸੇ ਰਸਤਿਆਂ 'ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਤਾਂ ਜੋ ਲੋਕ ਇਸ ਪਾਸੇ ਨਾ ਆ ਸਕਣ | ਇਕ ਜਾਣਕਾਰੀ ਮੁਤਾਬਕ ਡਰੋਨ ਰਾਹੀਂ ਤਾਂ ਹੋਏ ਕਬਜ਼ਿਆਂ ਦੀ ਪਹਿਚਾਣ ਵੀ ਕਰ ਲਈ ਗਈ ਹੈ ਜਿਨ੍ਹਾਂ ਨੂੰ ਹਟਾਇਆ ਜਾਣਾ ਹੈ ਜਦਕਿ ਇਕ ਜਾਣਕਾਰੀ ਮੁਤਾਬਕ ਕੁਝ ਲੋਕਾਂ ਨੇ ਤਾਂ ਆਪ ਹੀ ਆਪਣਾ ਸਾਮਾਨ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ |

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਹਨ ਆਦੇਸ਼

ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੇ ਆਦੇਸ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਹਨ | ਕਬਜ਼ੇ ਨਾ ਹਟਣ ਕਰਕੇ ਅਦਾਲਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦਾ ਕੇਸ ਵੀ ਪਾਇਆ ਗਿਆ ਸੀ ਤਾਂ ਇਸ ਕੇਸ ਦੀ ਸੁਣਵਾਈ ਤੋਂ ਬਾਅਦ ਟਰੱਸਟ ਨੂੰ ਕਬਜ਼ੇ ਹਟਾਉਣ ਲਈ ਕਿਹਾ ਗਿਆ ਸੀ | ...

ਪੂਰੀ ਖ਼ਬਰ »

ਸੰਭਾਵਿਤ ਕਾਰਵਾਈ ਨੂੰ ਲੈ ਕੇ ਚੇਅਰਮੈਨ ਨੂੰ ਮਿਲੇ ਸੋਢੀ

ਜਲੰਧਰ, (ਸ਼ਿਵ)-ਇੰਪਰੂਵਮੈਂਟ ਟਰੱਸਟ ਵਲੋਂ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਲਈ ਕੀਤੀ ਜਾਣ ਵਾਲੀ ਸੰਭਾਵਿਤ ਕਾਰਵਾਈ ਨੂੰ ਲੈ ਕੇ ਇਕ ਦਮ ਹਲਚਲ ਵਧ ਗਈ ਜਦੋਂ 'ਆਪ' ਦੇ ਸੀਨੀਅਰ ਆਗੂ ਸੁਰਿੰਦਰ ਸਿੰਘ ਸੋਢੀ ਕੁਝ ਇਲਾਕਾ ਵਾਸੀਆਂ ਨਾਲ ਚੇਅਰਮੈਨ ਜਗਤਾਰ ਸਿੰਘ ਸੰਘੇੜਾ ...

ਪੂਰੀ ਖ਼ਬਰ »

ਵਿਰੋਧੀ ਧਿਰ ਨੇ ਪੁਲਿਸ 'ਤੇ ਲਗਾਏ ਰਾਜਨੀਤਕ ਦਬਾਅ ਦੇ ਚੱਲਦੇ ਪ੍ਰੇਸ਼ਾਨ ਕਰਨ ਦੇ ਦੋਸ਼

-ਮਾਮਲਾ ਗੁਰਮੀਤ ਸਿੰਘ ਔਲਖ ਵਲੋਂ ਚਲਾਈਆਂ ਗੋਲੀਆਂ ਦਾ- ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਚੁਗਿੱਟੀ ਖੇਤਰ ਦੇ ਮੁਹੱਲਾ ਸਤਨਾਮ ਨਗਰ 'ਚ ਗੁਰਮੀਤ ਸਿੰਘ ਔਲਖ ਵਲੋਂ 28 ਨਵੰਬਰ 2022 ਦੀ ਰਾਤ ਚਲਾਈਆਂ ਗਈਆਂ ਗੋਲੀਆਂ ਨਾਲ ਜਿੱਥੇ ਰਵਿੰਦਰ ਕੁਮਾਰ ਉਰਫ਼ ਸੋਨੂੰ ਰੁੜਕਾ ਦੀ ...

ਪੂਰੀ ਖ਼ਬਰ »

ਸੜਕ ਬਣਾ ਰਹੀ ਕੰਪਨੀ ਵਲੋਂ ਲਗਾਈਆਂ ਸੋਲਰ ਰਿਫ਼ਲੈਕਟਰ ਲਾਈਟਾਂ ਚੋਰੀ

ਲਾਂਬੜਾ, 8 ਦਸੰਬਰ (ਪਰਮੀਤ ਗੁਪਤਾ)-ਬੀਤੇ ਦਿਨੀਂ ਅਦਾਰਾ ਅਜੀਤ ਵਲੋਂ ਨਿਰਮਾਣ ਅਧੀਨ ਜਲੰਧਰ ਨਕੋਦਰ ਮੁੱਖ ਸੜਕ ਉੱਤੇ ਬਣੇ ਡਵਾਈਡਰ ਕਾਰਨ ਵਾਪਰ ਰਹੇ ਹਾਦਸਿਆਂ ਸੰਬੰਧੀ ਖ਼ਬਰਾਂ ਪ੍ਰਮੁੱਖਤਾ ਨਾਲ ਛਾਪੀਆਂ ਗਈਆਂ ਸਨ ਜਿਸ ਉਪਰਾਂਤ ਹਰਕਤ ਵਿਚ ਆਏ ਪ੍ਰਸ਼ਾਸਨ ਅਤੇ ਲੋਕ ...

ਪੂਰੀ ਖ਼ਬਰ »

ਸਿਹਤਮੰਦ ਅਤੇ ਸਵੱਛ ਭੋਜਨ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਖ਼ੁਰਾਕ ਅਦਾਰਿਆਂ ਨੂੰ ਦੇਵੇਗਾ ਸਵੱਛਤਾ ਦਰਜਾਬੰਦੀ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਸਿਹਤ ਵਿਭਾਗ ਦੇ ਉਪਰਾਲੇ ਸਦਕਾ ਜ਼ਿਲ੍ਹੇ 'ਚ ਸਵੱਛ ਅਤੇ ਸਿਹਤਮੰਦ ਭੋਜਨ ਉਤਪਾਦਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਲਈ ਐਫ.ਐੱਸ.ਐੱਸ.ਏ.ਆਈ ਦੇ ਸਹਿਯੋਗ ਨਾਲ ਜ਼ਿਲ੍ਹਾ ਭੋਜਨ ਸੁਰੱਖਿਆ ਟੀਮ ਵਲੋਂ ਜ਼ਿਲ੍ਹੇ ਭਰ 'ਚ ਫੂਡ ਬਿਜ਼ਨਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਡੀ.ਐੱਸ.ਪੀ., ਡਰਾਈਵਰ ਅਤੇ ਗੰਨਮੈਨ ਜ਼ਖ਼ਮੀ

ਮਕਸੂਦਾਂ, 8 ਦਸੰਬਰ (ਸੋਰਵ ਮਹਿਤਾ)-ਬੀਤੀ ਰਾਤ ਨਕੋਦਰ ਗੋਲੀਕਾਂਡ 'ਚ ਮਾਰੇ ਗਏ ਗੰਨਮੈਨ ਬਾਰੇ ਨਿਜੀ ਹਸਪਤਾਲ ਜਾਣਕਾਰੀ ਲੈਣ ਜਾ ਰਹੇ ਜਲੰਧਰ ਦਿਹਾਤੀ 'ਚ ਤਾਇਨਾਤ ਡੀ.ਐੱਸ.ਪੀ. ਮੇਜਰ ਸਿੰਘ ਅਤੇ ਡੀ.ਐੱਸ.ਪੀ. ਜਸਤਿੰਦਰ ਸਿੰਘ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ | ਜਲੰਧਰ ...

ਪੂਰੀ ਖ਼ਬਰ »

ਘਰ 'ਚੋਂ ਚੋਰੀ ਕੀਤੇ ਗਹਿਣੇ ਅਤੇ ਵਿਦੇਸ਼ੀ ਨਕਦੀ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਥਾਣਾ ਰਾਮਾ ਮੰਡੀ ਅਧੀਨ ਪੈਂਦੇ ਬਾਬਾ ਬੁੱਢਾ ਜੀ ਨਗਰ 'ਚ ਇੱਕ ਘਰ ਦੇ ਤਾਲੇ ਤੋੜ ਕੇ ਅੰਦਰੋਂ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਮਿਸ਼ਨਰੇਟ ਪੁਲਿਸ ਦੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਗੁ. ਸ੍ਰੀ ਤੇਗ ਬਹਾਦਰ ਲੋਕ ਸਭਾ ਪਿ੍ਥਵੀ ਨਗਰ ਵਿਖੇ ਗੁਰਮਤਿ ਸਮਾਗਮ ਭਲਕੇ

ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-ਸੂਰਵੀਰ ਸੇਵਕ ਦਲ ਵਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 35ਵਾਂ ਕੀਰਤਨ ਸਮਾਗਮ 10 ਦਸੰਬਰ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਡਾ. ਬੁੱਟਰ ਬਣੇ ਅਧਿਐਨ ਕੇਂਦਰ ਦੇ ਡਾਇਰੈਕਟਰ

ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਨੇ ਡਾ. ਗੋਪਾਲ ਸਿੰਘ ਬੁੱਟਰ ਨੂੰ ਨਵੇਂ ਸਥਾਪਤ ਕੀਤੇ ਗਏ ਅਧਿਐਨ ਕੇਂਦਰ ਦਾ ਪ੍ਰਥਮ ਡਾਇਰੈਕਟਰ ਨਿਯੁਕਤ ਕੀਤਾ ਹੈ | ਇਸ ਮੌਕੇ ਕਮੇਟੀ ਦੇ ਜਨਰਲ ਸਕੱਤਰ ਕਾਮਰੇਡ ਪਿ੍ਥੀਪਾਲ ਸਿੰਘ ...

ਪੂਰੀ ਖ਼ਬਰ »

71ਵੀਂ ਸਰਬ ਭਾਰਤੀ ਪੁਲਿਸ ਵਾਲੀਬਾਲ ਕਲੱਸਟਰ-2022 ਕੱਲ੍ਹ ਤੋਂ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਇੰਦਰਬੀਰ ਸਿੰਘ ਡੀ. ਆਈ.ਜੀ. ਨੇ ਪੀ.ਏ.ਪੀ. ਹੈੱਡਕੁਆਟਰ ਵਿਖੇ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ 71ਵੀਂ ਸਰਬ ਭਾਰਤੀ ਪੁਲਿਸ ਵਾਲੀਬਾਲ ਕਲੱਸਟਰ-2022 ਪੀ.ਏ.ਪੀ. ਜਲੰਧਰ ਵਿਖੇ 10 ਦਸੰਬਰ ਤੋਂ 15 ਦਸੰਬਰ ਤੱਕ ਹੋ ਰਹੀ ...

ਪੂਰੀ ਖ਼ਬਰ »

ਬੈਂਸ ਤੇ ਸਾਥੀਆਂ ਨੂੰ ਜ਼ਮਾਨਤ ਮਿਲਣ 'ਤੇ ਪਾਰਟੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਬੱਗਾ

ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-'ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਸਾਥੀਆਂ ਨੂੰ ਬਿਜਲੀ ਐਕਟ ਸੰਬੰਧੀ ਕੀਤੇ ਪਰਚੇ ਦੇ ਮੱਦੇਨਜ਼ਰ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਕਾਰਨ ਤਮਾਮ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਐਲ.ਐਲ.ਆਰ. ਨਰਸਿੰਗ ਇੰਸਟੀਚਿਊਟ 'ਚ ਕਰਵਾਇਆ ਯੋਗ ਪ੍ਰਚਾਰ ਸਮਾਗਮ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਲਾਲਾ ਲਾਜਪਤ ਰਾਏ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ, ਗੁਲਾਬ ਦੇਵੀ ਹਸਪਤਾਲ ਵਿਖੇ ਯੋਗ ਪ੍ਰਚਾਰ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਵਾਮੀ ਵਿਵੇਕਾਨੰਦ ਪਰਿਵਾਜਕ ਪ੍ਰਸਿੱਧ ਯੋਗਾਚਾਰਕ ਅਤੇ ਦਰਸ਼ਨਚਾਰਕ ਵਲੋਂ ਯੋਗ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਐੱਸ ਐਮ.ਓਜ਼ ਨੂੰ ਸਿਹਤ ਸੰਸਥਾਵਾਂ 'ਚ ਸਾਫ਼-ਸਫ਼ਾਈ ਵਿਵਸਥਾ ਦਰੱੁਸਤ ਰੱਖਣ ਦੀ ਕੀਤੀ ਹਦਾਇਤ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਦੇ ਨਾਲ ਸਿਵਲ ਸਰਜਨ ਡਾ. ਰਮਨ ਸ਼ਰਮਾ ਵਲੋਂ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਡਾ. ਸ਼ਰਮਾ ਨੇ ਉਨ੍ਹਾਂ ਨੂੰ ਸਿਹਤ ਸੰਸਥਾਵਾਂ 'ਚ ਸਾਫ਼-ਸਫ਼ਾਈ ...

ਪੂਰੀ ਖ਼ਬਰ »

ਨਕੋਦਰ 'ਚ ਹੋਈ ਹੱਤਿਆ ਨਾਲ ਕਾਰੋਬਾਰੀਆਂ 'ਚ ਡਰ ਦਾ ਮਾਹੌਲ-ਸ਼ੈਰੀ ਚੱਢਾ

ਜਲੰਧਰ, 8 ਦਸੰਬਰ (ਸ਼ਿਵ)-ਕਾਂਗਰਸ ਦੇ ਆਗੂ ਤੇ ਕੌਂਸਲਰ ਸ਼ੈਰੀ ਚੱਢਾ ਨੇ ਨਕੋਦਰ 'ਚ ਹੋਈ ਹੱਤਿਆ ਲਈ ਮੌਜੂਦਾ 'ਆਪ' ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਇਸ ਘਟਨਾ ਨਾਲ ਕਾਰੋਬਾਰੀਆਂ 'ਚ ਦਹਿਸ਼ਤ ਪਾਈ ਜਾ ਰਹੀ ਹੈ | ਸ਼ੈਰੀ ਚੱਢਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ...

ਪੂਰੀ ਖ਼ਬਰ »

ਨਿਗਮ ਵਲੋਂ ਫੋਲੜੀਵਾਲ ਟਰੀਟਮੈਂਟ ਪਲਾਂਟ 'ਚ ਦੁਬਾਰਾ ਕੂੜਾ ਸੁੱਟਣਾ ਸ਼ੁਰੂ

ਜਲੰਧਰ, 8 ਦਸੰਬਰ (ਸ਼ਿਵ)-ਫੋਲ਼ੜੀਵਾਲ ਟਰੀਟਮੈਂਟ ਪਲਾਂਟ ਕੰਪਲੈਕਸ 'ਚ ਕੂੜਾ ਸੁੱਟਣ ਨੂੰ ਇਲਾਕਾ ਵਾਸੀਆਂ ਦੇ ਵਿਰੋਧ ਕਰਕੇ ਰੁਕਵਾ ਦਿੱਤਾ ਗਿਆ ਸੀ ਪਰ ਹੁਣ ਨਗਰ ਨਿਗਮ ਦੀ ਟੀਮ ਵਲੋਂ ਪਲਾਂਟ ਵਿਚ ਦੁਬਾਰਾ ਕੂੜਾ ਸੁੱਟਣ ਦਾ ਕੰਮ ਸ਼ੁਰੂ ਹੋ ਗਿਆ ਹੈ | ਕਈ ਰੇਹੜੀਆਂ ...

ਪੂਰੀ ਖ਼ਬਰ »

ਹਿਮਾਚਲ ਚੋਣਾਂ 'ਚ ਕਾਂਗਰਸ ਨੇ ਦਰਜ ਕੀਤੀ ਇਤਿਹਾਸਕ ਜਿੱਤ-ਬੇਰੀ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ੍ਰੀ ਰਜਿੰਦਰ ਬੇਰੀ ਵਲੋਂ ਹਿਮਾਚਲ ਪ੍ਰਦੇਸ਼ ਚੋਣਾਂ 'ਚ ਪਾਰਟੀ ਦੀ ਇਤਿਹਾਸਿਕ ਜਿੱਤ 'ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਸਮੂਹ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਨੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਗਮ 'ਰਿਸਰਜਨਸ' ਕਰਵਾਇਆ ਗਿਆ | ਇਸ ਮੌਕੇ ਸਕੂਲ ਨੂੰ ...

ਪੂਰੀ ਖ਼ਬਰ »

ਅਪਰਾਧੀਆਂ ਦੇ ਹੌਸਲੇ ਬੁਲੰਦ ਆਮ ਵਿਅਕਤੀ ਦਾ ਕਾਰੋਬਾਰ ਕਰਨਾ ਹੋਇਆ ਮੁਸ਼ਕਿਲ

ਜਲੰਧਰ, 8 ਦਸੰਬਰ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਅਪਰਾਧੀਆਂ ਦੇ ਹੌਸਲੇ ਦਿਨ-ਬ-ਦਿਨ ਵੱਧ ਰਹੇ ਹਨ, ਜੋ ਕਿ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੱਡਾ ਸਵਾਲੀਆ ਨਿਸ਼ਾਨ ਹੈ | ਜਿੱਥੇ ਗੋਲੀਆਂ ਚੱਲਣ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »

-ਜਲੰਧਰ ਅਦਾਲਤਨਾਮਾ- ਸੜਕ ਹਾਦਸੇ ਦੇ ਮਾਮਲੇ 'ਚ ਕੈਦ

ਜਲੰਧਰ, 8 ਦਸੰਬਰ (ਚੰਦੀਪ ਭੱਲਾ)-ਏ.ਸੀ.ਜੇ.ਐਮ ਪਰਿੰਦਰ ਸਿੰਘ ਦੀ ਅਦਾਲਤ ਨੇ ਸੜਕ ਹਾਦਸੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੰਜੇ ਕੁਮਾਰ ਵਿਸ਼ਵਾਸ ਪੁੱਤਰ ਵਿਦਿਆ ਨੰਦ ਵਿਸ਼ਵਾਸ ਵਾਸੀ ਹਰਿਗੋਬਿੰਦ ਨਗਰ, ਜਲੰਧਰ ਨੂੰ 2 ਸਾਲ ਦੀ ਕੈਦ ਅਤੇ ਤਿੰਨ ਹਜ਼ਾਰ ਰੁਪਏ ...

ਪੂਰੀ ਖ਼ਬਰ »

ਕਪੂਰਥਲਾ ਚੌਕ ਕੋਲ ਬਰਸਾਤੀ ਸੀਵਰ ਜੋੜਨ ਦਾ ਕੰਮ ਸ਼ੁਰੂ-ਟ੍ਰੈਫਿਕ ਪ੍ਰਭਾਵਿਤ

ਜਲੰਧਰ, 8 ਦਸੰਬਰ (ਸ਼ਿਵ)- ਵਰਕਸ਼ਾਪ ਚੌਕ, ਕਪੂਰਥਲਾ ਰੋਡ ਦੀਆਂ ਟੁੱਟੀਆਂ ਸੜਕਾਂ ਕਰਕੇ ਲੋਕ ਲੰਬੇ ਸਮੇਂ ਤੋਂ ਪੇ੍ਰਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਪਰ ਹੁਣ ਕਪੂਰਥਲਾ ਚੌਕ ਦੇ ਨਾਲ ਹੀ ਬਰਸਾਤੀ ਸੀਵਰ ਨੂੰ ਜੋੜਨ ਦਾ ਕੰਮ ਸ਼ੁਰੂ ਹੋਣ ਨਾਲ ਟ੍ਰੈਫਿਕ ਪ੍ਰਭਾਵਿਤ ਹੋਇਆ | ...

ਪੂਰੀ ਖ਼ਬਰ »

ਬੋਲੀਨਾ ਦੋਆਬਾ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਸ਼ੁਰੂ

ਚੁਗਿੱਟੀ/ਜੰਡੂਸਿੰਘਾ, 8 ਦਸੰਬਰ (ਨਰਿੰਦਰ ਲਾਗੂ)-ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 8ਵਾਂ ਸਾਲਾਨਾ ਕ੍ਰਿਕਟ ਟੂਰਨਾਮੈਂਟ ਪਿੰਡ ਬੋਲੀਨਾ ਦੋਆਬਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਜਿਸ ਦੀ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ 'ਆਰਮਡ ਫੋਰਸ ਫਲੈਗ ਡੇਅ'

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੁੱਖ ਕੈਂਪਸ ਦੇ ਵਿਦਿਆਰਥੀਆਂ ਵੱਲੋਂ 'ਆਰਮਡ ਫੋਰਸ ਫਲੈਗ ਡੇਅ' ਮਨਾਇਆ ਗਿਆ, ਜਿਸ ਵਿਚ ਪਿ੍ੰਸੀਪਲ ਰੀਨਾ ਅਗਨੀਹੋਤਰੀ ਦੀ ਅਗਵਾਈ ਹੇਠ ਵਿਦਿਆਰਥੀ ਅਵਧਾਂਸ਼, ਕਾਰਤਿਕ, ਸਹਿਜ, ...

ਪੂਰੀ ਖ਼ਬਰ »

ਐਲ. ਪੀ. ਯੂ. ਨੇ ਮਲਟੀਨੈਸ਼ਨਲ ਕੰਪਨੀ ਦੇ ਅਧਿਕਾਰੀਆਂ ਨੂੰ ਦਿੱਤੀ ਸਿਖਲਾਈ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ 'ਮੰਥਨ' ਨਾਮਕ 4 ਦਿਨਾਂ ਕਾਰਜਕਾਰੀ ਵਿਕਾਸ ਪ੍ਰੋਗਰਾਮ ਦੌਰਾਨ ਮਲਟੀਨੈਸ਼ਨਲ ਕੰਪਨੀ 'ਪੈਨਾਸੋਨਿਕ' ਦੇ 50 ਅਧਿਕਾਰੀਆਂ ਨੂੰ ਸਿਖਲਾਈ ਦਿੱਤੀ | ਸਿਖਲਾਈ ਪ੍ਰੋਗਰਾਮ ਦਾ ਵਿਸ਼ਾ 'ਕਸਟਮਰ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਖਿਡਾਰੀ ਵਾਲੀਬਾਲ ਸੀ.ਬੀ.ਐੱਸ.ਈ. ਕਲੱਸਟਰ 'ਚ ਰਹੇ ਉਪ ਜੇਤੂ

ਜਲੰਧਰ, 8 ਦਸੰਬਰ (ਰਣਜੀਤ ਸਿੰਘ ਸੋਢੀ)-ਖੇਡਾਂ ਵਿਚ ਲਗਾਤਾਰ ਮੱਲਾਂ ਮਾਰਨ ਵਾਲੇ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਭੋਗਪੁਰ ਬਰਾਂਚ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਕਲੱਸਟਰ ਪੱਧਰੀ ਵਾਲੀਬਾਲ ਟੂਰਨਾਮੈਂਟ ਵਿਚ ਉਪ ਜੇਤੂ ਰਹਿ ਕੇ ਸੰਸਥਾ ਅਤੇ ਆਪਣੇ ਮਾਪਿਆਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫ਼ੇਅਰ ਫੈੱਡਰੇਸ਼ਨ ਵਲੋਂ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ

ਜਲੰਧਰ, 8 ਦਸੰਬਰ (ਹਰਵਿੰਦਰ ਸਿੰਘ ਫੁੱਲ)-ਪੈਨਸ਼ਨਰ ਵੈੱਲਫੇਅਰ ਫੈੱਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਇੱਕ ਮੀਟਿੰਗ ਕਨਵੀਨਰ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵਿਨੋਦ ਸਲਵਾਨ ਮੀਤ ਪ੍ਰਧਾਨ ਅਤੇ ਲਖਬੀਰ ਸਿੰਘ ਜਨਰਲ ਸਕੱਤਰ ਸੂਬਾ ਕਮੇਟੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਢੇਸੀ ਪਰਿਵਾਰ ਵਲੋਂ ਡਾ. ਇਕਬਾਲ ਸਿੰਘ, ਜਤਿੰਦਰ ਜੇ ਮਿਨਹਾਸ ਤੇ ਭਗਵਾਨ ਸਿੰਘ ਜੌਹਲ ਦਾ ਸਨਮਾਨ

ਜਲੰਧਰ, 8 ਦਸੰਬਰ (ਜਸਪਾਲ ਸਿੰਘ)-ਪੁਡੂਚੇਰੀ ਦੇ ਸਾਬਕਾ ਉਪ ਰਾਜਪਾਲ ਡਾ. ਇਕਬਾਲ ਸਿੰਘ, ਉੱਘੇ ਸਮਾਜ ਸੇਵਕ ਤੇ ਪ੍ਰਵਾਸੀ ਭਾਰਤੀ ਜਤਿੰਦਰ ਜੇ ਮਿਨਹਾਸ, ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੁਆਬਾ ਜ਼ੋਨ ਦੇ ਇੰਚਾਰਜ ਅਮਰਜੋਤ ...

ਪੂਰੀ ਖ਼ਬਰ »

ਲੱਡੂ ਵੰਡ ਕੇ ਭਾਜਪਾ ਵਰਕਰਾਂ ਨੇ ਮਨਾਈ ਗੁਜਰਾਤ ਜਿੱਤ ਦੀ ਖ਼ੁਸ਼ੀ

ਜਲੰਧਰ, 8 ਦਸੰਬਰ (ਸ਼ਿਵ)-ਭਾਜਪਾ ਦਫਤਰ ਜਲੰਧਰ ਵੈਸਟ 'ਚ ਗੁਜਰਾਤ ਵਿਧਾਨ ਸਭਾ ਜਿੱਤ 'ਤੇ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ | ਇਸ ਮੌਕੇ ਭਾਜਪਾ ਬੁਲਾਰੇ ਮਹਿੰਦਰ ਭਗਤ ਨੇ ਵਰਕਰਾਂ ਨੂੰ ਇਸ ਇਤਿਹਾਸਕ ਜਿੱਤ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਜਰਾਤ ਦੇ ਲੋਕਾਂ ਨੇ ...

ਪੂਰੀ ਖ਼ਬਰ »

-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ- ਪਹਿਲੇ ਦਿਨ ਪ੍ਰਧਾਨ ਦੇ ਅਹੁਦੇ ਲਈ ਅਸ਼ੋਕ ਕੁਮਾਰ ਖੰਨਾ ਸਮੇਤ ਕੁੱਲ 12 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਜਲੰਧਰ, 8 ਦਸੰਬਰ (ਚੰਦੀਪ ਭੱਲਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ 16 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ 'ਚ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਦੇ ਪਹਿਲੇ ਦਿਨ ਪ੍ਰਧਾਨ ਦੇ ਅਹੁਦੇ ਲਈ ਅਸ਼ੋਕ ਕੁਮਾਰ ਖੰਨਾ ਸਮੇਤ ਕੁੱਲ 12 ਉਮੀਦਵਾਰਾਂ ਨੇ ਵੱਖ-ਵੱਖ ਅਹੁਦਿਆਂ ਲਈ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 8 ਦਸੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਦਕੋਹਾ ਫਾਟਕ ਨੇੜੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX