ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  7 minutes ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  13 minutes ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  42 minutes ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 1 hour ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 2 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 2 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 3 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 3 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 4 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 4 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 4 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 4 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 6 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 6 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 6 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 6 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 7 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 7 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 7 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 7 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਪੰਜਾਬ ਸਰਕਾਰ ਨੇ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਦਿੱਤਾ ਵਾਧੂ ਚਾਰਜ
. . .  1 minute ago
ਚੰਡੀਗੜ੍ਹ, 2 ਜੂਨ- ਪੰਜਾਬ ਸਰਕਾਰ ਵਲੋਂ 1 ਆਈ. ਪੀ. ਐਸ. ਤੇ 2 ਪੀ.ਸੀ.ਐਸ. ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ।
ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
. . .  1 day ago
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਮਾਘ ਸੰਮਤ 554

ਪਹਿਲਾ ਸਫ਼ਾ

ਭਾਜਪਾ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਜਿੱਤ ਹਾਸਲ ਕਰਨ ਲਈ ਰਣਨੀਤੀ ਕੀਤੀ ਤਿਆਰ

• ਨਸ਼ਾ, ਭਿ੍ਸ਼ਟਾਚਾਰ ਵਿਰੁੱਧ ਮਾਰਚ ਮਹੀਨੇ ਤੋਂ ਵਿਸ਼ਾਲ ਯਾਤਰਾ ਸ਼ੁਰੂ ਕਰਨ ਦਾ ਐਲਾਨ
• ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਜਾਵੇਗਾ-ਅਸ਼ਵਨੀ ਸ਼ਰਮਾ
ਹਰਮਿੰਦਰ ਸਿੰਘ
ਅੰਮਿ੍ਤਸਰ, 22 ਜਨਵਰੀ-ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੀ ਦੋ ਰੋਜ਼ਾ ਬੈਠਕ ਅੱਜ ਅੰਮਿ੍ਤਸਰ ਵਿਖੇ ਸ਼ੁਰੂ ਹੋਈ, ਜਿਸ ਦੀ ਪ੍ਰਧਾਨਗੀ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਕੀਤੀ ਜਾ ਰਹੀ ਹੈ | ਇਸ 'ਚ ਪਾਰਟੀ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕੀਤੀ ਗਈ | ਪਹਿਲੇ ਦਿਨ ਦੀ ਕਾਰਜਕਾਰਨੀ ਦਾ ਆਰੰਭ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਦੇ ਸੂਬਾ ਇੰਚਾਰਜ ਵਿਜੈ ਰੁਪਾਣੀ ਅਤੇ ਸਹਾਇਕ ਇੰਚਾਰਜ ਡਾ: ਨਰਿੰਦਰ ਸਿੰਘ ਰੈਣਾ ਅਤੇ ਜਥੇਬੰਦਕ ਜਨ: ਸਕੱਤਰ ਸ੍ਰੀਮੰਥਰੀ ਸ੍ਰੀਨਿਵਾਸੁਲੂ ਵਲੋਂ ਸ਼ਮ੍ਹਾਂ ਰੌਸ਼ਨ ਕਰ ਕੇ ਅਤੇ ਵੰਦੇ ਮਾਤਰਮ ਗਾਇਨ ਨਾਲ ਕੀਤਾ ਗਿਆ | ਅਸ਼ਵਨੀ ਸ਼ਰਮਾ ਨੇ ਸਵਾਗਤੀ ਭਾਸ਼ਨ ਦਿੱਤਾ | ਉਪਰੰਤ ਸੰਬੋਧਨ ਕਰਦੇ ਹੋਏ ਸ੍ਰੀ ਵਿਜੇ ਰੁਪਾਣੀ ਨੇ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰਨ ਲਈ ਲਾਮਬੰਦ ਕੀਤਾ | ਇਸ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਪਾਰਟੀ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰ ਕੀਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪਾਰਟੀ ਵਲੋਂ ਲੋਕ ਸਭਾ ਪ੍ਰਵਾਸ ਯੋਜਨਾ ਅਤੇ ਨਸ਼ਾ ਤੇ ਭਿ੍ਸ਼ਟਾਚਾਰ ਦੇ ਵਿਰੁੱਧ ਮਾਰਚ ਮਹੀਨੇ 'ਚ ਸ਼ੁਰੂ ਕੀਤੀ ਜਾਣ ਵਾਲੀ ਯਾਤਰਾ ਤੋਂ ਜਾਣੂ ਕਰਵਾਇਆ | ਕਾਰਜਕਾਰਨੀ ਦੇ ਦੂਸਰੇ ਸੈਸ਼ਨ 'ਚ ਜਥੇਬੰਦਕ ਜਨ: ਸਕੱਤਰ ਸ੍ਰੀਮੰਥਰੀ ਸ੍ਰੀਨਿਵਾਸੁਲੂ ਨੇ ਮੌਜੂਦ ਅਹੁਦੇਦਾਰਾਂ ਨੂੰ ਆਪਣੇ ਆਪਣੇ ਜ਼ਿਲਿ੍ਹਆਂ 'ਚ ਬੂਥ ਪੱਧਰ 'ਤੇ ਪ੍ਰਸਾਰ ਕਰਨ ਲਈ ਹਦਾਇਤਾਂ ਕੀਤੀਆਂ | ਕਾਰਜਕਾਰਨੀ ਨੂੰ ਸੰਬੋਧਨ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਦੀਆਂ ਨਜ਼ਰਾਂ ਭਾਜਪਾ 'ਤੇ ਟਿਕੀਆਂ ਹੋਈਆਂ ਹਨ, ਲੋਕ ਹੁਣ ਆਪਣਾ ਅਤੇ ਸੂਬੇ ਦਾ ਵਿਕਾਸ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ 'ਚ ਲੋਕ ਸਭਾ ਚੋਣਾਂ ਆਪਣੇ ਬਲਬੂਤੇ ਲੜੇਗੀ ਅਤੇ ਇਸ ਲਈ ਭਾਜਪਾ ਵਰਕਰ ਪਹਿਲਾਂ ਹੀ ਮੈਦਾਨ 'ਚ ਨਿੱਤਰ ਚੁੱਕੇ ਹਨ | ਉਨ੍ਹ•ਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਅਤੇ ਜੇਕਰ ਸਰਕਾਰ ਜਾਂ ਪ੍ਰਸ਼ਾਸਨ ਵਲੋਂ ਆਵਾਜ਼ ਨਾ ਸੁਣੀ ਗਈ ਤਾਂ ਲੋਕਾਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ ਕਰਨ ਤੋਂ ਪਿੱਛੇ ਨਾ ਹਟਣ | ਉਨ੍ਹਾਂ ਪੰਜਾਬ 'ਚ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਲਈ ਵਰਕਰਾਂ ਨੂੰ ਸੱਦਾ ਦਿੱਤਾ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ 'ਚ ਸਿਆਸੀ ਅਤੇ ਸਮਾਜਿਕ ਪੱਧਰ 'ਤੇ ਮੁਹਿੰਮ ਚਲਾ ਕੇ ਨਸ਼ਿਆਂ ਅਤੇ ਭਿ੍ਸ਼ਟਾਚਾਰ ਵਿਰੁੱਧ ਵਿਸ਼ਾਲ ਯਾਤਰਾ ਮਾਰਚ ਦੇ ਮਹੀਨੇ ਤੋਂ ਸ਼ੁਰੂ ਕਰੇਗੀ ਜੋ ਅਗਸਤ ਤੱਕ ਜਾਰੀ ਰਹੇਗੀ | ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਬੈਠਕ ਦੌਰਾਨ ਆਉਣ ਵਾਲੇ ਸਮੇਂ 'ਚ ਪਾਰਟੀ ਦੀ ਮਜ਼ਬੂਤੀ ਲਈ ਨਿਰਣਾ ਲਿਆ ਗਿਆ ਹੈ | ਪੰਜਾਬ 'ਚ ਭਾਜਪਾ ਦੇ ਹੋਰ ਪਸਾਰ ਬਾਰੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪਹਿਲਾਂ ਛੋਟੇ ਜਿਹੇ ਹਿੱਸੇ 'ਚ ਚੋਣ ਲੜਦੀ ਸੀ, ਹੁਣ ਭਾਜਪਾ ਪੰਜਾਬ 'ਚ 117 ਸੀਟਾਂ 'ਤੇ ਆਪਣੇ ਬਲਬੂਤੇ 'ਤੇ ਚੋਣ ਲੜ ਚੁੱਕੀ ਹੈ | ਉਨ੍ਹ•ਾਂ ਕਿਹਾ ਪੰਜਾਬ ਦੇ ਲੋਕਾਂ ਦਾ ਪਿਛਲੀਆਂ ਸਰਕਾਰਾਂ ਤੋਂ ਵਿਸ਼ਵਾਸ ਉੱਠ ਚੁੱਕਾ ਹੈ, ਇਸੇ ਉੱਠੇ ਵਿਸ਼ਵਾਸ ਦਾ ਸਿੱਟਾ ਸੀ ਆਮ ਆਦਮੀ ਪਾਰਟੀ, ਪਰ 10 ਮਹੀਨਿਆਂ 'ਚ ਉਸ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬੀਆਂ ਨੂੰ ਭਾਜਪਾ 'ਚ ਹੀ ਪੰਜਾਬ ਦੀ ਭਲਾਈ ਨਜ਼ਰ ਆਉਣ ਲੱਗੀ ਹੈ | ਅਕਾਲੀ ਦਲ ਨਾਲ ਸਮਝੌਤੇ ਬਾਰੇ ਗੱਲ ਕਰਦੇ ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਅਧਿਆਏ ਸਮਾਪਤ ਹੋ ਚੁੱਕਾ ਹੈ | ਇਸ ਮੌਕੇ ਸੋਮ ਪ੍ਰਕਾਸ਼, ਸੁਨੀਲ ਜਾਖੜ, ਇਕਬਾਲ ਸਿੰਘ ਲਾਲਪੁਰਾ, ਜੀਵਨ ਗੁਪਤਾ, ਬਿਕਰਮਜੀਤ ਸਿੰਘ ਚੀਮਾ, ਰਾਜੇਸ਼ ਬਾਘਾ, ਗੁਰਪ੍ਰੀਤ ਸਿੰਘ ਕਾਂਗੜ, ਮੋਨਾ ਜੈਸਵਾਲ, ਡਾ: ਰਾਜ ਕੁਮਾਰ ਵੇਰਕਾ, ਰਾਜਿੰਦਰ ਮੋਹਨ ਸਿੰਘ ਛੀਨਾ, ਪਿੰ੍ਰ: ਡੀ. ਐਸ. ਢਿੱਲੋਂ, ਜਗਮੋਹਨ ਸਿੰਘ ਰਾਜੂ, ਬੀਬੀ ਇੰਦਰਬੀਰ ਕੌਰ, ਮਨੋਰੰਜਨ ਕਾਲੀਆ, ਤੀਕਸ਼ਣ ਸੂਦ, ਕੇਵਲ ਸਿੰਘ ਢਿੱਲੋਂ, ਅਮਰਜੀਤ ਕੌਰ ਰਾਮੂਵਾਲੀਆ, ਫਤਹਿਜੰਗ ਸਿੰਘ ਬਾਜਵਾ ਤੇ ਜਨਾਰਦਨ ਸ਼ਰਮਾ ਆਦਿ ਹਾਜ਼ਰ ਸਨ |

ਮੁਹੱਲਾ ਕਲੀਨਿਕਾਂ ਦੀ ਹੋੜ 'ਚ 540 ਪੇਂਡੂ ਡਿਸਪੈਂਸਰੀਆਂ ਨੂੰ ਕੀਤਾ ਜਾ ਰਿਹਾ ਡਾਕਟਰਾਂ ਤੋਂ ਵਾਂਝਾ

ਇਨ੍ਹਾਂ ਡਿਸਪੈਂਸਰੀਆਂ ਤੋਂ ਕਰੀਬ 6000 ਪਿੰਡਾਂ ਦੇ ਲੋਕ ਲੈ ਰਹੇ ਨੇ ਸਿਹਤ ਸੇਵਾਵਾਂ
ਧੀਰਜ ਪਸ਼ੌਰੀਆ
ਸੰਗਰੂਰ, 22 ਜਨਵਰੀ- ਪੰਜਾਬ ਦੀ 'ਆਪ' ਸਰਕਾਰ ਨੂੰ ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਕੁਝ ਜ਼ਿਆਦਾ ਹੀ ਚਾਅ ਚੜਿ੍ਹਆ ਹੋਇਆ ਹੈ | ਪਿਛਲੇ ਸਾਲ 15 ਅਗਸਤ ਨੂੰ ਆਜ਼ਾਦੀ ਦੇ 75ਵੇਂ ਦਿਹਾੜੇ ਮੌਕੇ 100 ਦੇ ਕਰੀਬ ਮੁਹੱਲਾ ਕਲੀਨਿਕ ਖ਼ੋਲ੍ਹ ਚੁੱਕੀ ਸਰਕਾਰ ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਗਿਣਤੀ ਵਧਾ ਕੇ 26 ਜਨਵਰੀ ਤੱਕ 500 ਦੇ ਕਰੀਬ ਕਰਨਾ ਚਾਹੁੰਦੀ ਹੈ | ਦੱਸਿਆ ਜਾ ਰਿਹਾ ਹੈ, ਜੋ 400 ਦੇ ਕਰੀਬ ਨਵੇਂ ਮੁਹੱਲਾ ਕਲੀਨਿਕ 27 ਜਨਵਰੀ ਤੋਂ ਕਾਰਜਸ਼ੀਲ ਕੀਤੇ ਜਾ ਰਹੇ ਹਨ, ਉਹ ਸਿਹਤ ਵਿਭਾਗ ਅਧੀਨ ਪਹਿਲਾਂ ਤੋਂ ਹੀ ਚੱਲ ਰਹੀਆਂ ਡਿਸਪੈਂਸਰੀਆਂ 'ਤੇ ਲੀਪਾ ਪੋਚੀ ਕਰ ਕੇ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਦਾ ਨਾਂਅ ਦਿੱਤਾ ਜਾ ਰਿਹਾ ਹੈ, ਦੱਸਿਆ ਜਾ ਰਿਹਾ ਹੈ ਇਕ ਡਿਸਪੈਂਸਰੀ ਨੂੰ ਮੁਹੱਲਾ ਕਲੀਨਿਕ ਦਾ ਨਾਂਅ ਦੇਣ ਲਈ 25 ਤੋਂ 30 ਲੱਖ ਰੁਪਏ ਖ਼ਰਚੇ ਜਾ ਰਹੇ ਹਨ, ਭਾਵ ਸੂਬੇ ਦੀ 'ਆਪ' ਸਰਕਾਰ ਆਪਣੇ ਇਸ ਫਲੈਗਸ਼ਿਪ ਪ੍ਰੋਗਰਾਮ 'ਤੇ ਕਰੋੜਾਂ ਰੁਪਏ ਖ਼ਰਚ ਰਹੀ ਹੈ | 27 ਜਨਵਰੀ ਤੋਂ 400 ਹੋਰ ਮੁਹੱਲਾ ਕਲੀਨਿਕਾਂ ਨੂੰ ਕਾਰਜਸ਼ੀਲ ਕਰਨ ਦੀ ਜ਼ਿੱਦ ਫੜੀ ਬੈਠੀ ਇਹ ਸਰਕਾਰ 'ਅੱਗਾ ਦੌੜ, ਪਿੱਛਾ ਚੌੜ' ਦੇ ਰਾਹ ਪੈ ਗਈ ਹੈ, ਮਤਲਬ 540 ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਸੇਵਾਵਾਂ ਨਿਭਾਅ ਰਹੇ ਡਾਕਟਰਾਂ ਨੂੰ ਸਿਹਤ ਵਿਭਾਗ 'ਚ ਡੈਪੂਟੇਸ਼ਨ 'ਤੇ ਲਿਆ ਕੇ ਇਨ੍ਹਾਂ ਮੁਹੱਲਾ ਕਲੀਨਿਕਾਂ 'ਚ ਤਾਇਨਾਤ ਕਰਨ ਜਾ ਰਹੀ ਹੈ | ਮਤਲਬ ਸਾਫ਼ ਹੈ ਕਿ ਇਹ 540 ਡਿਸਪੈਂਸਰੀਆਂ ਡਾਕਟਰਾਂ ਤੋਂ ਵਾਂਝੀਆਂ ਹੋ ਜਾਣਗੀਆਂ | ਸਿਰਫ਼ ਡਾਕਟਰ ਹੀ ਨਹੀਂ, ਉਥੇ 16-16 ਸਾਲ ਤੋਂ ਸੇਵਾਵਾਂ ਨਿਭਾਅ ਰਹੇ ਫਾਰਮਾਸਿਸਟਾਂ ਨੂੰ ਵੀ ਇਨ੍ਹਾਂ ਮੁਹੱਲਾ ਕਲੀਨਿਕਾਂ 'ਚ ਤਬਦੀਲ ਕੀਤਾ ਜਾ ਰਿਹਾ ਹੈ | ਸਰਕਾਰ ਦੀ ਇਸ ਕਾਰਵਾਈ ਨਾਲ ਇਨ੍ਹਾਂ ਡਿਸਪੈਂਸਰੀਆਂ ਤੋਂ ਸਿਹਤ ਸੇਵਾਵਾਂ ਲੈ ਰਹੇ 6000 ਦੇ ਕਰੀਬ ਪਿੰਡਾਂ ਦੇ ਲੱਖਾਂ ਲੋਕ ਸਿਹਤ ਸੇਵਾਵਾਂ ਤੋਂ ਵਾਂਝੇ ਹੋ ਜਾਣਗੇ |
ਸਰਕਾਰ ਪਹਿਲਾਂ ਡਾਕਟਰਾਂ ਤੇ ਫਾਰਮਾਸਿਸਟਾਂ ਦੀਆਂ ਮੰਗਾਂ 'ਤੇ ਗੌਰ ਕਰੇ-ਨਰੂਲਾ
ਇਸ ਸੰਬੰਧੀ ਜਦ ਰੂਰਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜੇ.ਪੀ. ਨਰੂਲਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਪਿਛਲੇ 16 ਸਾਲਾਂ 'ਚ ਪੇਂਡੂ ਸਿਹਤ ਕੇਂਦਰਾਂ ਵਲੋਂ ਦਿੱਤੀਆਂ ਜਾਂਦੀਆਂ ਸਿਹਤ ਸੇਵਾਵਾਂ ਦੇ ਪ੍ਰਭਾਵ ਨੂੰ ਸਰਕਾਰ ਇਕ ਝਟਕੇ ਵਿਚ ਤੋੜਨ ਜਾ ਰਹੀ ਹੈ, ਹੁਣ ਇਨ੍ਹਾਂ ਡਿਸਪੈਂਸਰੀਆਂ 'ਚ ਸਿਰਫ਼ ਇਕ ਨਰਸ ਹੀ ਕੰਮ ਚਲਾਏਗੀ | ਉਨ੍ਹਾਂ ਕਿਹਾ ਕਿ ਸਰਕਾਰ ਜਿੱਥੇ ਚਾਹੇਗੀ, ਉਹ ਉਥੇ ਹੀ ਕੰਮ ਕਰਨ ਨੂੰ ਤਿਆਰ ਹਨ, ਪਰ ਪਹਿਲਾਂ ਡਾਕਟਰਾਂ ਦੀ ਡੀ.ਏ.ਸੀ.ਪੀ. ਦੀ ਮੰਗ ਜੋ 2011 ਤੋਂ ਲਟਕ ਰਹੀ ਹੈ, ਨੂੰ ਪੂਰਾ ਕੀਤਾ ਜਾਵੇ | ਫਾਰਮਾਸਿਸਟਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ |
ਸੂਬੇ ਦੇ ਸਿਹਤ ਪ੍ਰਬੰਧ ਨੂੰ ਤਹਿਸ-ਨਹਿਸ ਕਰ ਰਹੀ ਹੈ 'ਆਪ' ਸਰਕਾਰ-ਕਪਿਆਲ
ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ ਨੇ ਕਰੋੜਾਂ ਰੁਪਏ ਖਰਚ ਕੇ ਡਿਸਪੈਂਸਰੀਆਂ ਨੂੰ ਆਮ ਆਦਮੀ ਕਲੀਨਿਕ 'ਚ ਬਦਲੇ ਜਾਣ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹਾ ਕਰ ਕੇ 'ਆਪ' ਸਰਕਾਰ ਪੰਜਾਬ ਦੇ ਸਿਹਤ ਸਿਸਟਮ ਨੂੰ ਖੋਖਲਾ ਕਰ ਰਹੀ ਹੈ | ਸਰਕਾਰ ਆਪਣੇ ਵਾਅਦੇ ਮੁਤਾਬਿਕ ਉਨ੍ਹਾਂ ਮੁਹੱਲਿਆਂ 'ਚ ਕਲੀਨਿਕ ਖੋਲੇ੍ਹ, ਜਿੱਥੇ ਅਸਲ 'ਚ ਸਿਹਤ ਸੇਵਾਵਾਂ ਦੀ ਕਮੀ ਹੈ |

ਮੁਹੱਲਾ ਕਲੀਨਿਕਾਂ 'ਚ ਕੰਮ ਕਰਨ ਤੋਂ ਇਨਕਾਰੀ ਫ਼ਾਰਮੇਸੀ ਅਫ਼ਸਰ

ਪਹਿਲਾਂ ਪੱਕਾ ਕਰੋ ਜਾਂ ਦਿਓ ਪੂਰੀ ਤਨਖ਼ਾਹ-ਜਥੇਬੰਦੀ
ਲੁਧਿਆਣਾ, 22 ਜਨਵਰੀ (ਸਲੇਮਪੁਰੀ)-ਪੰਜਾਬ ਦੇ ਪੇਂਡੂ ਖੇਤਰਾਂ 'ਚ ਬਣੀਆਂ ਡਿਸਪੈਂਸਰੀਆਂ 'ਚ ਪਿਛਲੇ 16 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਫਾਰਮੇਸੀ ਅਫਸਰਾਂ ਵਲੋਂ ਨਵੇਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ 'ਚ ਸ਼ਰਤਾਂ ਤਹਿਤ ਕੰਮ ਕਰਨ ਲਈ ਚਿਤਾਵਨੀ ਦਿੱਤੀ ਗਈ ਹੈ | ਰੂਰਲ ਫਾਰਮੇਸੀ ਅਫਸਰਾਂ ਦੀ ਸੂਬਾ ਪੱਧਰੀ ਜਥੇਬੰਦੀ ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਸਾਰੇ ਡਿਪਟੀ ਕਮਿਸ਼ਨਰਾਂ ਰਾਹੀਂ 23 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਭੇਜੇ ਜਾਣਗੇ | ਸੂਬਾ ਪ੍ਰਧਾਨ ਨੇ ਕਿਹਾ ਕਿ 2006 ਤੋਂ ਪਿੰਡਾਂ ਦੀਆਂ ਡਿਸਪੈਂਸਰੀਆਂ ਵਿਚ ਠੇਕਾ ਆਧਾਰਿਤ ਕੰਮ ਕਰ ਰਹੇ ਰੂਰਲ ਫ਼ਾਰਮੇਸੀ ਅਫ਼ਸਰ ਸਰਕਾਰ ਦੀਆਂ ਕਥਿਤ ਮਾੜੀਆਂ ਨੀਤੀਆਂ ਕਾਰਨ ਆਰਥਿਕ ਤੰਗੀ ਦਾ ਸ਼ਿਕਾਰ ਹੋ ਕੇ ਰਹਿ ਗਏ ਹਨ | ਉਨ੍ਹਾਂ ਕਿਹਾ ਕਿ 1186 ਦੇ ਲਗਭਗ ਰੂਰਲ ਫ਼ਾਰਮੇਸੀ ਅਫ਼ਸਰ ਤੇ ਇੰਨੇ ਹੀ ਦਰਜਾ-4 ਮੁਲਾਜ਼ਮ ਕ੍ਰਮਵਾਰ 11000 ਰੁਪਏ ਅਤੇ 6000 ਰੁਪਏ ਮਹੀਨਾ ਤਨਖ਼ਾਹ ਲੈ ਕੇ 30 ਤੋਂ 40 ਕਿਲੋਮੀਟਰ ਦੂਰੀ ਤੱਕ ਡਿਊਟੀਆਂ ਕਰ ਰਹੇ ਹਨ | ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਪਹਿਲਾਂ ਉਨ੍ਹਾਂ ਨੂੰ ਬਣਦਾ ਹੱਕ ਬਰਾਬਰ ਕੰਮ-ਬਰਾਬਰ ਤਨਖਾਹ ਦੇ ਕੇ ਰੈਗੂਲਰ ਕਰੇ ਜਦਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਹ ਮਜਬੂਰਨ ਮੁਹੱਲਾ ਕਲੀਨਿਕਾਂ ਵਿਚ ਡਿਊਟੀ ਤੋਂ ਇਨਕਾਰੀ ਹੋਣਗੇ | ਉਨ੍ਹਾਂ ਅੱਗੇ ਦੱਸਿਆ ਕਿ ਐਸੋਸੀਏਸ਼ਨ ਨੇ ਫ਼ੈਸਲਾ ਕੀਤਾ ਹੈ ਕਿ 23 ਜਨਵਰੀ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਤੇ ਮੁਜ਼ਾਹਰਾ ਕੀਤਾ ਜਾਏਗਾ ਤੇ 25 ਨੂੰ ਸੰਗਰੂਰ ਮੁੱਖ ਮੰਤਰੀ ਦੇ ਘਰ ਸਾਹਮਣੇ ਰੋਸ ਰੈਲੀ ਵੀ ਕੀਤੀ ਜਾਏਗੀ |

ਪੁਲਿਸ ਦੇ ਰਵਾਇਤੀ ਤੰਤਰ ਨੂੰ ਮਜ਼ਬੂਤ ਕਰਨ ਲਈ ਉੱਭਰਦੀ ਤਕਨੀਕ ਅਪਣਾਉਣ ਦੀ ਲੋੜ-ਮੋਦੀ

57ਵੀਂ ਡੀ.ਜੀ.ਪੀ. ਤੇ ਆਈ.ਜੀ.ਪੀ. ਦੀ ਕਾਨਫ਼ਰੰਸ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 22 ਜਨਵਰੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਪੈਦਲ ਗਸ਼ਤ ਵਰਗੇ ਰਵਾਇਤੀ ਪੁਲਿਸ ਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਬਲਾਂ ਨੂੰ ਹੋਰ ਜ਼ਿਆਦਾ ਸੰਵੇਦਨਸ਼ੀਲ ਬਣਾਇਆ ਜਾਣਾ ਚਾਹੀਦਾ ਅਤੇ ਉੱਭਰਦੀ ਤਕਨੀਕ 'ਚ ਸਿੱਖਿਅਤ ਕੀਤੀ ਜਾਣਾ ਚਾਹੀਦਾ ਹੈ | ਡਾਇਰੈਕਟਰ ਜਨਰਲ/ਇੰਸਪੈਕਟਰ ਜਨਰਲ ਆਫ ਪੁਲਿਸ ਦੀ 57ਵੀਂ ਆਲ ਇੰਡੀਆ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਸਮਰਥਾਵਾਂ ਦਾ ਲਾਭ ਉਠਾਉਣ ਅਤੇ ਸਰਬੋਤਮ ਅਭਿਆਸਾਂ ਨੂੰ ਸਾਂਝਾ ਕਰਨ ਲਈ ਸੂਬਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਸਹਿਯੋਗ ਵਧਾਉਣ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਪੁਰਾਣੇ ਅਪਰਾਧਕ ਕਾਨੂੰਨਾਂ ਨੂੰ ਰੱਦ ਕਰਨ ਅਤੇ ਰਾਜਾਂ 'ਚ ਪੁਲਿਸ ਸੰਗਠਨਾਂ ਲਈ ਮਿਆਰ ਬਣਾਉਣ ਦੀ ਸਿਫਾਰਸ਼ ਕੀਤੀ | ਜਾਰੀ ਕੀਤੇ ਗਏ ਇਕ ਅਧਿਕਾਰਕ ਬਿਆਨ ਅਨੁਸਾਰ ਪ੍ਰਧਾਨ ਮੰਤਰੀ ਨੇ ਪੁਲਿਸ ਬਲਾਂ ਨੂੰ ਹੋਰ ਵਧੇਰੇ ਸੰਵੇਦਨਸ਼ੀਲ ਬਣਾਉਣ ਅਤੇ ਉਭਰਦੀ ਤਕਨੀਕ 'ਚ ਸਿਖਲਾਈ ਦੇਣ ਦਾ ਸੁਝਾਅ ਦਿੱਤਾ | ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਦੌਰਿਆਂ ਦਾ ਆਯੋਜਨ ਕਰ ਕੇ ਸਰਹੱਦ ਦੇ ਨਾਲ-ਨਾਲ ਤਟੀ ਸੁਰੱਖਿਆ ਨੂੰ ਮਜ਼ਬੂਤ ਕਰਨ 'ਤੇ ਚਰਚਾ ਕੀਤੀ | ਪ੍ਰਧਾਨ ਮੰਤਰੀ ਨੇ ਸਾਰੀਆਂ ਏਜੰਸੀਆਂ 'ਚ ਡਾਟਾ ਐਕਸਚੇਂਜ ਨੂੰ ਸੁਚਾਰੂ ਬਣਾਉਣ ਲਈ ਰਾਸ਼ਟਰੀ ਡਾਟਾ ਗਵਰਨੈਂਸ ਫਰੇਮਵਰਕ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ | ਉਨ੍ਹਾਂ ਸੁਝਾਅ ਦਿੱਤਾ ਕਿ ਜਿੱਥੇ ਪੁਲਿਸ ਬਲਾਂ ਨੂੰ ਬਾਇਓਮੈਟਿ੍ਕਸ ਵਰਗੇ ਤਕਨੀਕੀ ਉਪਾਵਾਂ ਦਾ ਹੋਰ ਜ਼ਿਆਦਾ ਲਾਭ ਉਠਾਉਣਾ ਚਾਹੀਦਾ ਹੈ, ਉੱਥੇ ਪੈਦਲ ਗਸ਼ਤ ਵਰਗੇ ਰਵਾਇਤੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਜ਼ਰੂਰਤ ਹੈ | ਮੋਦੀ ਨੇ ਜੇਲ੍ਹ ਪ੍ਰਬੰਧਨ 'ਚ ਸੁਧਾਰ ਲਈ ਜੇਲ੍ਹ ਸੁਧਾਰ ਦਾ ਵੀ ਸਮਰਥਨ ਕੀਤਾ | ਪ੍ਰਧਾਨ ਮੰਤਰੀ ਨੇ ਉੱਭਰਦੀਆਂ ਚੁਣੌਤੀਆਂ 'ਤੇ ਚਰਚਾ ਕਰਨ ਅਤੇ ਆਪਣੇ ਟੀਮਾਂ 'ਚ ਸਰਬੋਤਮ ਅਭਿਆਸਾਂ ਨੂੰ ਵਿਕਸਿਤ ਕਰਨ ਲਈ ਸੂਬਾ ਤੇ ਜ਼ਿਲ੍ਹੇ ਪੱਧਰ 'ਤੇ ਡੀ.ਜੀ.ਪੀ./ ਆਈ.ਜੀ.ਪੀ. ਸੰਮੇਲਨਾਂ ਦੇ ਮਾਡਲ ਨੂੰ ਦੁਹਰਾਉਣ ਦੀ ਅਪੀਲ ਕੀਤੀ | ਕਾਨਫਰੰਸ 'ਚ ਪੁਲਿਸਿੰਗ ਅਤੇ ਰਾਸ਼ਟਰੀ ਸੁਰੱਖਿਆ ਦੇ ਵਿਭਿੰਨ ਪਹਿਲੂਆਂ, ਜਿਸ 'ਚ ਕਾਊਾਟਰ ਅੱਤਵਾਦ, ਬਗਾਵਤ ਅਤੇ ਸਾਈਬਰ ਸੁਰੱਖਿਆ ਆਦਿ ਨੂੰ ਸ਼ਾਮਿਲ ਕੀਤਾ ਗਿਆ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਵੀ ਇਸ ਤਿੰਨ ਦਿਨਾ ਮੀਟਿੰਗ 'ਚ ਹਾਜ਼ਰ ਰਹੇ | ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਇਸ ਕਾਨਫਰੰਸ 'ਚ 600 ਦੇ ਕਰੀਬ ਅਧਿਕਾਰੀ ਸ਼ਾਮਿਲ ਹੋਏ |

ਕੈਨੇਡਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ 'ਚ ਮੌਤ, 2 ਜ਼ਖ਼ਮੀ

ਐਡਮਿੰਟਨ/ਕੈਲਗਰੀ, 22 ਜਨਵਰੀ (ਦਰਸ਼ਨ ਸਿੰਘ ਜਟਾਣਾ, ਜਸਜੀਤ ਸਿੰਘ ਧਾਮੀ)-ਬੀਤੇ ਕੱਲ੍ਹ ਚੈਸਟਰਮੇਅਰ 'ਚ ਟਰੱਕਾਂ ਦੀ ਟੱਕਰ ਹੋਣ ਕਰਕੇ ਪੰਜਾਬੀ ਟਰੱਕ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਸਾਹਮਣੇ ਵਾਲੇ ਟਰੱਕ 'ਚ ਦੋ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹਨ | ਮਿ੍ਤਕ ਦੀ ਪਛਾਣ ਹਰਮੀਤ ਸਿੰਘ (29) ਵਜੋਂ ਕੀਤੀ ਗਈ ਹੈ | ਕੁਝ ਸੂਤਰਾਂ ਰਾਹੀਂ ਆਈ ਇਸ ਖ਼ਬਰ ਦੀ ਜਾਂਚ ਕੀਤੀ ਜਾ ਰਹੀ ਹੈ | ਟਰੱਕ ਚਾਲਕ ਮਲੇਰਕੋਟਲੇ ਜ਼ਿਲ੍ਹੇ ਦਾ ਨੌਜਵਾਨ ਹੈ, ਜੋ ਪੜ੍ਹਾਈ ਪੂਰੀ ਕਰਕੇ ਏ ਵਨ ਕਲਾਸ ਦਾ ਲਾਇਸੈਂਸ ਲੈਣ ਤੋਂ ਬਾਅਦ ਨਵਾਂ-ਨਵਾਂ ਟਰੱਕ ਚਾਲਕ ਬਣਿਆ ਸੀ, ਜੋ ਬੀਤੇ ਕੱਲ੍ਹ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਪਤਾ ਲੱਗਾ ਹੈ ਕਿ ਟਰੱਕ ਚਲਾਉਣ ਸਮੇਂ ਮੋਬਾਈਲ ਚਲਾਉਣਾ ਉਸ ਲਈ ਮਹਿੰਗਾ ਸਾਬਤ ਹੋਇਆ |

ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਰਿਹਾਈ ਨਹੀਂ

• ਮੰਤਰੀ ਮੰਡਲ ਦੀ ਬੈਠਕ ਪਹਿਲੀ ਫਰਵਰੀ ਤੱਕ ਅੱਗੇ ਪਈ
• ਪ੍ਰਵਾਨਗੀਆਂ ਦੀ ਅਣਹੋਂਦ 'ਚ ਤਜਵੀਜ਼ ਹੋਏਗੀ ਰੱਦ
ਹਰਕਵਲਜੀਤ ਸਿੰਘ

ਚੰਡੀਗੜ੍ਹ, 22 ਜਨਵਰੀ- ਕਾਂਗਰਸ ਦੇ ਸੀਨੀਅਰ ਆਗੂ ਸ. ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਰਿਹਾਅ ਨਹੀਂ ਹੋਣਗੇ, ਕਿਉਂਕਿ ਗਣਤੰਤਰ ਦਿਵਸ ਮੌਕੇ ਮਿਲਣ ਵਾਲੀ ਵਿਸ਼ੇਸ਼ ਛੋਟ ਅਧੀਨ ਕਵਰ ਹੁੰਦੇ 51 ਕੈਦੀਆਂ, ਜਿਨ੍ਹਾਂ ਸੰਬੰਧੀ ਸਿਫ਼ਾਰਸ਼ ਰਾਜ ਦੇ ਜੇਲ੍ਹ ਵਿਭਾਗ ਵਲੋਂ ਭੇਜੀ ਗਈ ਸੀ, ਨੂੰ ਰਾਜ ਸਰਕਾਰ ਵਲੋਂ ਮੰਤਰੀ ਮੰਡਲ ਦੀ ਪ੍ਰਵਾਨਗੀ ਨਾ ਭੇਜੇ ਜਾਣ ਕਾਰਨ ਇਹ ਤਜਵੀਜ਼ ਰੱਦ ਹੋ ਜਾਵੇਗੀ | 'ਅਜੀਤ', ਜਿਸ ਵਲੋਂ ਕੁਝ ਦਿਨ ਪਹਿਲਾਂ ਵੀ ਇਹ ਇੰਕਸ਼ਾਫ਼ ਕੀਤਾ ਗਿਆ ਸੀ ਕਿ ਸਰਕਾਰ ਇਸ ਤਜਵੀਜ਼ ਨੂੰ ਮੰਤਰੀ ਮੰਡਲ ਤੇ ਰਾਜਪਾਲ ਦੀ ਪ੍ਰਵਾਨਗੀ ਦਿਵਾਉਣ ਵਿਚ ਦਿਲਚਸਪੀ ਨਹੀਂ ਰੱਖਦੀ ਲਗਦੀ, ਵਲੋਂ ਹੁਣ ਅਗਲੀ ਮੰਤਰੀ ਮੰਡਲ ਦੀ ਬੈਠਕ 1 ਫਰਵਰੀ, 2023 ਤੱਕ ਅੱਗੇ ਪਾਉਣ ਕਾਰਨ ਹੁਣ ਇਹ ਤਜਵੀਜ਼ ਨਿਰਧਾਰਤ ਸਮੇਂ ਤੋਂ ਪਹਿਲਾਂ ਮੰਤਰੀ ਮੰਡਲ ਦੀ ਪ੍ਰਵਾਨਗੀ ਹੀ ਨਹੀਂ ਪ੍ਰਾਪਤ ਕਰ ਸਕੇਗੀ | ਭਾਰਤ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਸਜ਼ਾ ਮੁਆਫ਼ੀ ਦੀ ਉਕਤ ਸਕੀਮ ਅਧੀਨ ਕੈਦੀਆਂ ਨੂੰ 26 ਜਨਵਰੀ ਦੀ ਸਵੇਰ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਜਾਣਾ ਹੈ ਪਰ ਨਿਰਧਾਰਤ ਪਾਲਸੀ ਅਨੁਸਾਰ ਉਕਤ ਸਕੀਮ ਅਧੀਨ ਰਿਹਾਈ ਲਈ ਸਰਕਾਰ ਵਲੋਂ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਾਅਦ ਰਿਹਾਅ ਹੋਣ ਵਾਲੇ ਕੈਦੀਆਂ ਦੇ ਕੇਸ ਰਾਜਪਾਲ ਪੰਜਾਬ ਦੀ ਪ੍ਰਵਾਨਗੀ ਲਈ ਭੇਜੇ ਜਾਣੇ ਸਨ | ਸਿਆਸੀ ਹਲਕਿਆਂ ਵਿਚ ਚਰਚਾ ਇਹ ਵੀ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦਾ ਮੁੱਖ ਤੌਰ 'ਤੇ ਵਿਰੋਧ ਵੀ ਕਾਂਗਰਸ ਦੇ ਇਕ ਹਿੱਸੇ ਵਲੋਂ ਹੀ ਹੋ ਰਿਹਾ ਸੀ ਪਰ ਰਾਜ ਦੇ ਰਾਜਨੀਤਕ ਹਲਕਿਆਂ ਵਲੋਂ ਸਿੱਧੂ ਦੇ ਪਰਿਵਾਰ ਵਲੋਂ ਬੀਤੇ ਦਿਨੀਂ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦੌਰਾਨ ਮੁਕੇਰੀਆਂ ਵਿਖੇ ਕੀਤੀ ਮੁਲਾਕਾਤ ਅਤੇ ਉਸ ਤੋਂ ਬਾਅਦ ਕਾਂਗਰਸ ਦੇ ਕੌਮੀ ਪ੍ਰਧਾਨ ਵਲੋਂ ਉਨ੍ਹਾਂ ਨਾਲ ਦਿੱਲੀ ਵਿਖੇ ਆਪਣੇ ਨਿਵਾਸ ਅਸਥਾਨ 'ਤੇ ਕੀਤੀ ਮੁਲਾਕਾਤ ਅਤੇ ਉਸ ਤੋਂ ਬਾਅਦ ਉਨ੍ਹਾਂ ਦੀ ਸ੍ਰੀਮਤੀ ਪਿ੍ਅੰਕਾ ਗਾਂਧੀ ਨਾਲ ਹੋਈ ਮੁਲਾਕਾਤ ਨੂੰ ਕਾਫ਼ੀ ਮਹੱਤਤਾ ਦਿੱਤੀ ਜਾ ਰਹੀ ਹੈ | ਹਾਲਾਂਕਿ ਇਸ ਦੌਰਾਨ ਹੋਈ ਗੱਲਬਾਤ ਸੰਬੰਧੀ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ, ਪ੍ਰੰਤੂ ਸਮਝਿਆ ਜਾਂਦਾ ਹੈ ਕਿ ਕਾਂਗਰਸ ਹਾਈਕਮਾਨ ਸਿੱਧੂ ਦੀ ਛੇਤੀ ਰਿਹਾਈ ਨੂੰ ਮੁੱਖ ਰੱਖ ਕੇ ਉਨ੍ਹਾਂ ਨੂੰ ਪਾਰਟੀ ਵਿਚ ਕੋਈ ਜ਼ਿੰਮੇਵਾਰੀ ਦੇਣ ਦਾ ਮਾਮਲਾ ਵੀ ਵਿਚਾਰ ਰਹੀ ਹੈ | ਇਸ ਸਮੇਂ ਨਵਜੋਤ ਸਿੰਘ ਸਿੱਧੂ ਕੋਲ ਪਾਰਟੀ ਦਾ ਕੋਈ ਅਹੁਦਾ ਨਹੀਂ ਹੈ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਸਜ਼ਾ ਮਿਲਣ ਮੌਕੇ ਉਨ੍ਹਾਂ ਦੇ ਕੁਝ ਬਿਆਨਾਂ ਨੂੰ ਮੁੱਦਾ ਬਣਾਉਂਦਿਆਂ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਸੀ, ਜਿਸ ਦਾ ਉਨ੍ਹਾਂ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ ਪਰ ਹੁਣ ਬਦਲੀ ਹੋਈ ਸਥਿਤੀ ਦੌਰਾਨ ਨਵਜੋਤ ਸਿੰਘ ਸਿੱਧੂ 30 ਜਨਵਰੀ ਨੂੰ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਵਿਚ ਵੀ ਹਾਜ਼ਰ ਨਹੀਂ ਹੋ ਸਕਣਗੇ ਅਤੇ ਉਨ੍ਹਾਂ ਨੂੰ ਫ਼ਿਲਹਾਲ ਫਰਵਰੀ-ਮਾਰਚ ਤੇ ਅਪ੍ਰੈਲ ਦੇ 3 ਮਹੀਨੇ ਹੋਰ ਜੇਲ੍ਹ ਵਿਚ ਵੀ ਕੱਟਣੇ ਪੈ ਸਕਦੇ ਹਨ |

ਵਿਨੇ ਬੁਬਲਾਨੀ ਨੂੰ ਡੀ.ਜੀ.ਐਸ.ਈ. ਲਗਾਇਆ

ਚੰਡੀਗੜ੍ਹ, 22 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਬਦਲ ਦਿੱਤਾ ਗਿਆ ਹੈ | ਸਰਕਾਰ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਨੇ ਬੁਬਲਾਨੀ ਨੂੰ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ ਅਤੇ ਵਾਧੂ ਚਾਰਜ ਡਾਇਰੈਕਟਰ ਜਨਰਲ ਸਕੂਲ ਐਜੂਕੇਸ਼ਨ ਲਗਾਇਆ ਗਿਆ ਹੈ | ਇਸੇ ਤਰ੍ਹਾਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਆਈ.ਏ.ਐਸ. ਨੂੰ ਵਿਸ਼ੇਸ਼ ਸਕੱਤਰ ਗ੍ਰਹਿ ਮਾਮਲੇ ਤੇ ਨਿਆਂ ਅਤੇ ਵਾਧੂ ਚਾਰਜ ਸਕੱਤਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਵਾਧੂ ਚਾਰਜ ਨੋਡਲ ਅਫ਼ਸਰ ਨਸ਼ਾ ਵਿਰੋਧੀ ਮੁਹਿੰਮ (ਗ੍ਰਹਿ ਵਿਭਾਗ) ਲਗਾਇਆ ਗਿਆ ਹੈ |

ਮੁਹੱਲਾ ਕਲੀਨਿਕਾਂ ਦੇ ਪ੍ਰਚਾਰ ਲਈ ਇਸ਼ਤਿਹਾਰਾਂ ਸੰਬੰਧੀ ਇਤਰਾਜ਼ ਕਰਨ ਵਾਲੇ ਸੀਨੀਅਰ ਆਈ.ਏ.ਐਸ. ਅਧਿਕਾਰੀ ਦਾ ਤਬਾਦਲਾ

ਲੁਧਿਆਣਾ, 22 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਰਕਾਰ ਵਲੋਂ 27 ਜਨਵਰੀ ਨੂੰ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਸੰਬੰਧੀ ਬੇਲੋੜਾ ਪ੍ਰਚਾਰ ਕਰਨ ਦੇ ਮਾਮਲੇ 'ਚ ਇਤਰਾਜ਼ ਕਰਨ ਵਾਲੇ ਸੀਨੀਅਰ ਆਈ. ਏ. ਐਸ. ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਕਿਉਂਕਿ ਉਨ੍ਹਾਂ ...

ਪੂਰੀ ਖ਼ਬਰ »

ਅੰਮਿ੍ਤਸਰੀ ਤੰਦੂਰਾਂ ਨੂੰ ਵਿਦੇਸ਼ਾਂ 'ਚ ਟੱਕਰ ਦੇਣ ਲੱਗੇ ਰਾਵਲਪਿੰਡੀ ਦੇ ਤੰਦੂਰ

ਦੋਵੇਂ ਸ਼ਹਿਰਾਂ 'ਚ ਤੰਦੂਰਾਂ ਨੂੰ ਚੀਕਨੀ ਲਾਲ ਮਿੱਟੀ ਤੇ ਰਵਾਇਤੀ ਤਰੀਕੇ ਨਾਲ ਕੀਤਾ ਜਾਂਦਾ ਹੈ ਤਿਆਰ ਸੁਰਿੰਦਰ ਕੋਛੜ ਅੰਮਿ੍ਤਸਰ, 22 ਜਨਵਰੀ-ਸਥਾਨਕ ਸ਼ਹਿਰ ਦੀ ਜੀ.ਟੀ. ਰੋਡ 'ਤੇ ਰਾਮ ਤਲਾਈ ਆਬਾਦੀ 'ਚ ਬਣਾਏ ਜਾਣ ਵਾਲੇ ਮਿੱਟੀ ਦੇ ਤੰਦੂਰਾਂ ਨੇ ਅਜੇ ਤੱਕ ਦੇਸ਼ 'ਚ ਹੀ ...

ਪੂਰੀ ਖ਼ਬਰ »

ਅਮਰੀਕੀ ਦੂਤਾਵਾਸ ਵਲੋਂ ਵਿਜ਼ਟਰ ਵੀਜ਼ਾ ਉਡੀਕ ਘਟਾਉਣ ਲਈ ਸਨਿਚਰਵਾਰ ਨੂੰ ਵੀ ਇੰਟਰਵਿਊ ਦੀ ਸ਼ੁਰੂਆਤ

ਨਵੀਂ ਦਿੱਲੀ, 22 ਜਨਵਰੀ (ਏਜੰਸੀ)-ਅਮਰੀਕੀ ਮਿਸ਼ਨ ਨੇ ਭਾਰਤ 'ਚ ਪਹਿਲੀ ਵਾਰ ਦੇ ਵਿਜ਼ਟਰ ਵੀਜ਼ਾ ਬਿਨੈਕਾਰਾਂ ਦੇ ਉਡੀਕ ਸਮੇਂ ਨੂੰ ਘਟਾਉਣ ਲਈ ਇਕ ਵੱਡੀ ਪਹਿਲ ਦੇ ਹਿੱਸੇ ਵਜੋਂ ਵਿਸ਼ੇਸ਼ ਸਨਿਚਰਵਾਰ ਇੰਟਰਵਿਊ ਦਿਨਾਂ ਦੀ ਲੜੀ ਦੀ 21 ਜਨਵਰੀ ਨੂੰ ਸ਼ੁਰੂਆਤ ਕੀਤੀ ਹੈ | ...

ਪੂਰੀ ਖ਼ਬਰ »

ਬਹਿਬਲ ਮੋਰਚੇ ਵਲੋਂ ਸਰਕਾਰ ਨੂੰ 31 ਤੱਕ ਦਾ ਸਮਾਂ

ਬਰਗਾੜੀ, 22 ਜਨਵਰੀ (ਲਖਵਿੰਦਰ ਸ਼ਰਮਾ)-ਬਹਿਬਲ ਇਨਸਾਫ਼ ਮੋਰਚੇ ਵਲੋਂ ਅੱਜ ਮੋਰਚਾ ਪ੍ਰਬੰਧਕਾਂ ਅਤੇ ਹਮਾਇਤੀ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਆਪਣੇ ਵਲੋਂ ਦਿੱਤੇ ਸਮੇਂ 31 ਜਨਵਰੀ ਤੱਕ ਮੋਰਚੇ ਦੀਆਂ ਮੰਗਾਂ ਨਾ ...

ਪੂਰੀ ਖ਼ਬਰ »

ਲਾਸ ਏਾਜਲਸ ਦੇ ਡਾਂਸ ਕਲੱਬ 'ਚ ਗੋਲੀਬਾਰੀ-10 ਮੌਤਾਂ

ਚੀਨੀ ਨਵਾਂ ਸਾਲ ਮਨਾਉਣ ਲਈ ਡਾਂਸ ਕਲੱਬ 'ਚ ਇਕੱਠੇ ਹੋਏ ਸਨ ਹਜ਼ਾਰਾਂ ਲੋਕ ਮੋਂਟੇਰੇ ਪਾਰਕ (ਅਮਰੀਕਾ), 22 ਜਨਵਰੀ (ਏਜੰਸੀ)-ਲਾਸ ਏਾਜਲਸ ਦੇ ਪੂਰਬੀ ਸ਼ਹਿਰ 'ਚ ਚੀਨੀ ਨਵਾਂ ਸਾਲ ਮਨਾਉਣ ਮੌਕੇ ਇਕ ਡਾਂਸ ਕਲੱਬ 'ਚ ਇਕੱਠੇ ਹੋਏ ਹਜ਼ਾਰਾਂ ਲੋਕਾਂ 'ਤੇ ਇਕ ਬੰਦੂਕਧਾਰੀ ਵਲੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਨਾਰੀ ਸ਼ਕਤੀ 'ਤੇ ਆਧਾਰਿਤ ਝਾਕੀਆਂ ਹੋਣਗੀਆਂ ਪ੍ਰਦਰਸ਼ਿਤ

ਨਵੀਂ ਦਿੱਲੀ, 22 ਜਨਵਰੀ (ਏਜੰਸੀ)- ਹਰਿਆਣਾ, ਆਸਾਮ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਗੁਜਰਾਤ, ਪੱਛਮੀ ਬੰਗਾਲ ਤੇ ਕਈ ਹੋਰ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਰੰਗੀਨ ਝਾਕੀਆਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਕਰਤਵਯ ...

ਪੂਰੀ ਖ਼ਬਰ »

ਹਿਜ਼ਬੁਲ ਮੁਜ਼ਾਹਦੀਨ ਦਾ ਅੱਤਵਾਦੀ ਕਾਬੂ

ਸ੍ਰੀਨਗਰ, 22 ਜਨਵਰੀ (ਏਜੰਸੀ)-ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀ ਨਾਸਿਰ ਅਹਿਮਦ ਸ਼ੇਰ ਗੋਰਜੀ ਉਰਫ ਕਾਸਿਮ ਭਾਈ ਨੂੰ ਸ਼ੋਪੀਆਂ ਵਿਚੋਂ ਗਿ੍ਫ਼ਤਾਰ ਕੀਤਾ | ਕਸ਼ਮੀਰ ਜ਼ੋਨ ਪੁਲਿਸ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੋਮ ਹੁਨਾ ਨਾਗਬਲ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਵਲੋਂ ਚੰਡੀਗੜ੍ਹ ਲਈ ਰਾਜ ਸਭਾ ਸੀਟ ਮੰਗਣ ਵਾਲੇ ਬਿੱਲ 'ਤੇ ਬਜਟ ਇਜਲਾਸ 'ਚ ਹੋ ਸਕਦੀ ਹੈ ਚਰਚਾ

ਨਵੀਂ ਦਿੱਲੀ, 22 ਜਨਵਰੀ (ਏਜੰਸੀ)- ਕਾਂਗਰਸ ਦੇ ਲੋਕ ਸਭਾ ਸੰਸਦ ਮੈਂਬਰ ਮਨੀਸ਼ ਤਿਵਾੜੀ ਵਲੋਂ ਰਾਜ ਸਭਾ 'ਚ ਚੰਡੀਗੜ੍ਹ ਦੀ ਨੁਮਾਇੰਦਗੀ ਮੰਗਣ ਵਾਲੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਸੰਸਦ ਦੇ ਇਸ ਬਜਟ ਸ਼ੈਸਨ 'ਚ ਵਿਚਾਰੇ ਜਾਣ ਦਾ ਸੰਭਾਵਨਾ ਹੈ | ਇਸ ਨਿੱਜੀ ਬਿੱਲ 'ਚ ...

ਪੂਰੀ ਖ਼ਬਰ »

ਰਿਜੀਜੂ ਨੇ ਸੇਵਾ ਮੁਕਤ ਜੱਜ ਆਰ.ਐਸ. ਸੋਢੀ ਨਾਲ ਮੁਲਾਕਾਤ ਦੀ ਵੀਡੀਓ ਸਾਂਝੀ ਕੀਤੀ

ਨਵੀਂ ਦਿੱਲੀ, 22 ਜਨਵਰੀ (ਏਜੰਸੀ)-ਕਾਨੂੰਨ ਮੰਤਰੀ ਕਿਰਨ ਰਿਜੀਜੂ ਨੇ ਐਤਵਾਰ ਨੂੰ ਹਾਈਕੋਰਟ ਦੇ ਇਕ ਸੇਵਾ ਮੁਕਤ ਜੱਜ ਦਾ ਸਮਰਥਨ ਕਰਨ ਦੀ ਮੰਗ ਕੀਤੀ, ਜਿਸ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਖੁਦ ਜੱਜਾਂ ਦੀ ਨਿਯੁਕਤੀ ਦਾ ਨਿਰਣਾ ਲੈ ਕੇ ਸੰਵਿਧਾਨ ਨੂੰ ਇਕ ਤਰ੍ਹਾਂ ...

ਪੂਰੀ ਖ਼ਬਰ »

ਕੇਰਲਾ ਦੇ ਗੁਰੂਵਾਯੂਰ ਮੰਦਰ 'ਚ 260 ਕਿੱਲੋ ਤੋਂ ਵਧੇਰੇ ਸੋਨਾ ਤੇ 20,000 ਸੋਨੇ ਦੇ ਲਾਕੇਟ ਹਨ

ਤਿ੍ਸ਼ੂਰ, 22 ਜਨਵਰੀ (ਏਜੰਸੀ)- ਕੇਰਲਾ ਦੇ ਕੇਂਦਰੀ ਜ਼ਿਲ੍ਹੇ ਤਿ੍ਸ਼ੂਰ ਸਥਿਤ ਮਸ਼ਹੂਰ ਗੁਰੂਵਾਯੂਰ ਮੰਦਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੰਦਰ ਦੀ ਬੈਂਕ 'ਚ 1,700 ਕਰੋੜ ਰੁਪਏ ਤੋਂ ਵੱਧ ਰਕਮ ਜਮ੍ਹਾਂ ਹੈ ਅਤੇ 263.637 ਕਿਲੋਗ੍ਰਾਮ ਸੋਨਾ ਤੇ ਕੀਮਤੀ ਪੱਥਰਾਂ ਤੇ ਸਿੱਕਿਆਂ ...

ਪੂਰੀ ਖ਼ਬਰ »

ਚੀਫ਼ ਜਸਟਿਸ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਖੇਤਰੀ ਭਾਸ਼ਾਵਾਂ 'ਚ ਉਪਲਬਧ ਕਰਵਾਉਣ ਦਾ ਵਿਚਾਰ ਸ਼ਲਾਘਾਯੋਗ-ਮੋਦੀ

ਨਵੀਂ ਦਿੱਲੀ, 22 ਜਨਵਰੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਉਸ ਵਿਚਾਰ ਦੀ ਸ਼ਲਾਘਾ ਕੀਤੀ ਹੈ, ਜਿਸ 'ਚ ਉਨ੍ਹਾਂ ਹਾਲ ਹੀ 'ਚ ਇਕ ਸਮਾਗਮ ਦੌਰਾਨ ਸੁਪਰੀਮ ਕੋਰਟ ਦੇ ਫ਼ੈਸਲਿਆਂ ਨੂੰ ਖੇਤਰੀ ਭਾਸ਼ਾਵਾਂ ...

ਪੂਰੀ ਖ਼ਬਰ »

ਪਾਕਿ ਦਿਵਾਲੀਆ ਹੋਣ ਦੀ ਕਗਾਰ 'ਤੇ-ਖੋਖਰ

ਕਿਹਾ, ਅੱਜ ਵੀ ਲੋਕਾਂ ਨੂੰ ਨਹੀਂ ਦੱਸਿਆ ਜਾ ਰਿਹਾ ਸੱਚ ਅੰਮਿ੍ਤਸਰ, 22 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਸੰਸਦ ਮੈਂਬਰ ਮੁਸਤਫ਼ਾ ਨਵਾਜ਼ ਖੋਖਰ ਨੇ ਕਿਹਾ ਕਿ ਪਾਕਿ ਸਿਆਸੀ ਅਤੇ ਨੈਤਿਕ ਤੌਰ 'ਤੇ ਦੀਵਾਲੀਆ ਹੋ ਚੁੱਕਿਆ ਹੈ | ਕਵੇਟਾ 'ਚ ਰਾਸ਼ਟਰੀ ਸੰਵਾਦ ...

ਪੂਰੀ ਖ਼ਬਰ »

ਐਨ.ਆਈ.ਏ. ਟੀਮ ਵਲੋਂ ਨਰਵਾਲ ਧਮਾਕਿਆਂ ਵਾਲੇ ਸਥਾਨ ਦਾ ਦੌਰਾ

ਜੰਮੂ, 22 ਜਨਵਰੀ (ਏਜੰਸੀ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੀ ਇਕ ਵਿਸ਼ੇਸ਼ ਟੀਮ ਨੇ ਐਤਵਾਰ ਸਵੇਰੇ ਜੰਮੂ ਸ਼ਹਿਰ ਦੇ ਬਾਹਰਵਾਰ ਨਰਵਾਲ 'ਚ ਉਸ ਸਥਾਨ ਦਾ ਦੌਰਾ ਕੀਤਾ, ਜਿਥੇ ਬੀਤੇ ਦਿਨ ਕ੍ਰਮਵਾਰ ਦੋ ਧਮਾਕੇ ਹੋਣ ਨਾਲ 9 ਲੋਕ ਜ਼ਖ਼ਮੀ ਹੋ ਗਏ ਸਨ | ਇਹ ਧਮਾਕੇ ਅਜਿਹੇ ਸਮੇਂ ਹੋਏ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX