ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ. ਡੀ. ਏ.) ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ ਪਲੇਠੇ ਈਟ ਰਾਈਟ ਮਿਲੇਟ ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਮੂਲ ਅਨਾਜ ਦੀ ਪੈਦਾਵਾਰ ਕਰਨ ਦੇ ਜ਼ੋਰ ਦਿੰਦੇ ਹੋਏ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਮੋਟਾ ਅਨਾਜ ਜਿਸ ਵਿਚ ਮੁੱਖ ਤੌਰ 'ਤੇ ਬਾਜਰਾ, ਕੰਗਣੀ, ਕੋਦਰਾ, ਜਵਾਰ, ਕੁੱਟਕੀ, ਸਾਂਵਾਂ, ਅਤੇ ਰਾਗੀ ਆਉਂਦੇ ਹਨ ਨੂੰ ਬਿਲਕੁਲ ਹੀ ਅਸੀਂ ਭੁੱਲ ਗਏ ਹਾਂ, ਜਦਿਕ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨ੍ਹਾਂ ਦਾ ਸੇਵਨ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਮੋਟੇ ਅਨਾਜ ਦੀ ਪੈਦਾਵਾਰ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਦਵਾਈਆਂ ਵੀ ਘੱਟ ਵਰਤਣੀਆਂ ਪੈਂਦੀਆਂ ਹਨ | ਇਸ ਮੌਕੇ ਡਾ. ਨਿੱਜਰ ਨੇ ਮੇਲੇ 'ਚ ਕੁਦਰਤੀ ਖੇਤੀ ਅਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ ਹੋਏ ਵੱਖ-ਵੱਖ ਸਟਾਲਾਂ ਨੂੰ ਬੜੀ ਗਹੁ ਨਾਲ ਵੇਖਿਆ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ | ਮੇਲੇ ਦੌਰਾਨ ਡਾ. ਨਿੱਜਰ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਦੌਰਾਨ ਡਾ. ਨਿੱਜਰ ਨੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ 'ਚ ਕਰਵਾਈਆਂ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੇਲੇ 'ਚ ਫੂਡ ਤੇ ਡਰੱਗ ਕਮਿਸ਼ਨਰ ਪੰਜਾਬ ਡਾ. ਅਭਿਨਵ ਤਿ੍ਖਾ, ਸਹਾਇਕ ਫੂਡ ਕਮਿਸ਼ਨਰ ਰਾਜਿੰਦਰ ਸਿੰਘ, ਫੂਡ ਸੇਫਟੀ ਅਫਸਰਜ਼ ਸਤਨਾਮ ਸਿੰਘ, ਕਮਲਜੀਤ ਕੌਰ, ਕਰਨ ਸਚਦੇਵਾ, ਸੁਰਜੀਤ ਆਨੰਦ, ਡਾ. ਰਾਕੇਸ਼ ਸ਼ਰਮਾ, ਓ. ਐਸ. ਡੀ. ਮਨਪ੍ਰੀਤ ਸਿੰਘ, ਪੀ.ਏ. ਮਨਿੰਦਰਪਾਲ ਸਿੰਘ, ਜ਼ਿਲ੍ਹਾ ਖੇਤੀ ਅਫਸਰ ਜਤਿੰਦਰ ਸਿੰਘ ਗਿੱਲ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ ਆਦਿ ਹਾਜ਼ਰ ਸਨ |
ਨਵਾਂ ਪਿੰਡ, 22 ਜਨਵਰੀ (ਜਸਪਾਲ ਸਿੰਘ)-ਅੰਮਿ੍ਤਸਰ-ਊਨਾ ਮੁੱਖ ਮਾਰਗ ਨੂੰ ਫ਼ਤਿਹਪੁਰ ਰਾਜਪੂਤਾਂ-ਨਵਾਂ ਪਿੰਡ ਤੋਂ ਬਾਈਪਾਸ ਕੀਤੇ ਜਾਣ ਲਈ ਸਬੰਧਿਤ ਅਥਾਰਟੀ ਵਲੋਂ ਪ੍ਰਾਪਤ ਕੀਤੀਆਂ ਉਪਜਾਊ ਜ਼ਮੀਨਾਂ ਦੇ ਦਿੱਤੇ ਜਾ ਰਹੇ ਘੱਟ ਰੇਟ ਤੇ ਤਕਸੀਮ ਦੇ ਵਿਰੋਧ ਪ੍ਰਭਾਵਿਤ ...
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਦਰਜ ਮਾਮਲੇ ਵਿਚ ਕਾਰਵਾਈ ਕਰਦਿਆਂ ਲੁਟੇਰਾ ਗਰੋਹ ਨਾਲ ਸੰਬੰਧਿਤ ਇਕ ਗੁੱਜਰ ਤੇ ਨਸ਼ੇ ਦਾ ਕਾਰੋਬਾਰ ਕਰਨ ਇਕ ਨੌਜਵਾਨ ਸਮੇਤ ਦੋ ਨੂੰ ਕਾਬੂ ਕੀਤਾ ਹੈ | ਥਾਣਾ ਮੁੱਖੀ ਐਸ. ਆਈ. ਨਿਸ਼ਾਨ ਸਿੰਘ ਨੇ ...
ਗੱਗੋਮਾਹਲ, 22 ਜਨਵਰੀ (ਬਲਵਿੰਦਰ ਸਿੰਘ ਸੰਧੂ)-ਸਿੱਖ ਕੌਮ ਦੇ ਅਮਰ ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਕੇਹਰ ਸਿੰਘ, ਭਾਈ ਬਿਅੰਤ ਸਿੰਘ ਤੇ ਤਿਆਗ ਦੀ ਮੂਰਤ ਬੀਬੀ ਸੁਰਿੰਦਰ ਕੌਰ ਜੱਟਾ ਨਮਿਤ ਸ਼ਹੀਦੀ ਸਮਾਗਮ ਪਿੰਡ ਜੱਟਾ ਵਿਖੇ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਮਨਾਇਆ | ਸ੍ਰੀ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ ਯੁਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਪ੍ਰਦੀਪ ਸਰੀਨ ਦੀ ...
ਰਾਜਾਸਾਂਸੀ, 22 ਜਨਵਰੀ (ਹਰਦੀਪ ਸਿੰਘ ਖੀਵਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਰਾਮ ਤੀਰਥ ਵਲੋਂ ਪਿੰਡ ਰਡਾਲਾ 'ਚ ਯੂਨੀਅਨ ਵਲੋਂ ਨਵੀਂ ਕਮੇਟੀ ਦਾ ਗਠਨ ਕੀਤਾ | ਉਕਤ ਜਥੇਬੰਦੀ ਦੇ ਆਗੂਆਂ 'ਚ ਨਰਿੰਦਰ ਸਿੰਘ ਭਿਟੇਵੱਡ, ਸੁਖਦੇਵ ਸਿੰਘ ਸੈਦੂਪੁਰ, ਅਮਰਪਾਲ ...
ਤਰਸਿੱਕਾ, 22 ਜਨਵਰੀ (ਅਤਰ ਸਿੰਘ ਤਰਸਿੱਕਾ)-ਇੰਸਪੈਕਟਰ ਬਲਵਿੰਦਰ ਸਿੰਘ ਤੇੜਾ ਐਸ. ਐਚ. ਓ. ਥਾਣਾ ਤਰਸਿੱਕਾ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ 21 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ | ਪ੍ਰਾਪਤ ...
ਅੰਮਿ੍ਤਸਰ, 22 ਜਨਵਰੀ (ਗਗਨਦੀਪ ਸ਼ਰਮਾ)-ਸਿਵਲ ਲਾਈਨ ਪੁਲਿਸ ਵਲੋਂ ਗੈਂਗਸਟਰ ਹੈਰੀ ਚੱਠਾ ਦੇ ਕਹਿਣ 'ਤੇ ਔਰਤ ਪਾਸੋਂ ਪੰਜ ਕਰੋੜ ਦੀ ਫਿਰੌਤੀ ਮੰਗਣ ਵਾਲੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਸਵਾ ਸਾਲ ਪੁਰਾਨੇ ਮਾਮਲੇ ਦੀ ਗੁੱਥੀ ਸੁਲਝਾ ਲਈ ਗਈ ਹੈ | ਥਾਣਾ ਮੁਖੀ ...
ਮਾਨਾਂਵਾਲਾ, 22 ਜਨਵਰੀ (ਗੁਰਦੀਪ ਸਿੰਘ ਨਾਗੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਸਿਵਲ ਸਰਜਨ ਡਾ: ਚਰਨਜੀਤ ਸਿੰਘ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮੀਤ ਕੌਰ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ. ਡਾ. ਸੁਮੀਤ ਸਿੰਘ ...
ਸੁਲਤਾਨਵਿੰਡ, 22 ਜਨਵਰੀ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਲਾਕੇ ਪਿਡ ਸੁਲਤਾਨਵਿੰਡ ਨਾਲ ਸਬੰਧਤ ਵੱਖ-ਵੱਖ ਵਾਰਡਾਂ ਵਿਚ ਐਸ.ਸੀ. ਭਾਈਚਾਰੇ ਦੇ 50 ਦੇ ਕਰੀਬ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਡੀ. ਐਸ. ਪੀ. ਅਸ਼ੋਕ ਕੁਮਾਰ ਤੇ ...
ਵੇਰਕਾ, 22 ਜਨਵਰੀ (ਪਰਮਜੀਤ ਸਿੰਘ ਬੱਗਾ)-ਬਾਬਾ ਮੁਕਾਸ਼ ਸ਼ਾਹ ਦਾ ਸਾਲਾਨਾ ਯਾਦਗਾਰੀ ਮੇਲਾ ਅਬਾਦੀ ਪੱਤੀ ਹਰਦਾਸ ਦੀ ਵੇਰਕਾ ਵਿਖੇ ਇਥੋਂ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੁਆਰਾ ਦਿੱਤੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ...
ਛੇਹਰਟਾ, 22 ਜਨਵਰੀ (ਪੱਤਰ ਪ੍ਰੇਰਕ)-ਵਿਸ਼ਵ ਦਾ ਸੰਸਾਰ ਪ੍ਰਸਿੱਧ ਜੋੜ ਮੇਲਾ ਬਸੰਤ ਪੰਚਮੀ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ 6ਵੀਂ ਅੰਮਿ੍ਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਤੇ ਮੈਨੇਜਰ ਭਾਈ ...
ਚੱਬਾ, 22 ਜਨਵਰੀ (ਜੱਸਾ ਅਨਜਾਣ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਉੱਚੀ ਤੇ ਨਰੋਈ ਸੋਚ ਸਦਕਾ ਸਿੱਖਿਆ ਦੇ ਖੇਤਰ 'ਚ ਪੰਜਾਬ ਨੂੰ ਸਹੀ ਮਾਇਨਿਆਂ ਵਿਚ ਅਵੱਲ ਸੂਬਾ ਬਣਾਉਣ ਦਾ ਮਕਸਦ ਹੈ, ਜਿਸ ਕਰਕੇ ਸੂਬੇ ਦੇ 23 ਜ਼ਿਲਿ੍ਹਆਂ ਵਿਚ ਸਥਾਪਤ ਕੀਤੇ ਜਾ ਰਹੇ 117 ਸਕੂਲ ਆਫ਼ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਦੇ ਖੇਤਰ 'ਚ ਪ੍ਰਭਾਵਸ਼ਾਲੀ ਯੋਗਦਾਨ ਪਾਉਣ ਲਈ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਨੂੰ 'ਐਜੂਕੇਸ਼ਨ ਕਨਕਲੇਵ ਸਕੂਲ ਆਫ ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ ਹੈ | ਇਕ ਨਿੱਜੀ ਚੈਨਲ ਵਲੋਂ ...
ਸੁਲਤਾਨਵਿੰਡ, 22 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸਿਹਤ ਵਿਭਾਗ ਅੰਮਿ੍ਤਸਰ ਵਿਚੋਂ ਭੁਪਿੰਦਰ ਸਿੰਘ ਪੱਡਾ 28 ਸਾਲ ਦੀ ਸੇਵਾ ਕਰਨ ਉਪਰੰਤ ਅੱਜ ਉਨ੍ਹਾਂ ਦੇ ਗ੍ਰਹਿ ਭਾਈ ਮੰਝ ਸਾਹਿਬ ਰੋਡ ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਵਿਖੇ ਵਿਦਾਇਗੀ ਪਾਰਟੀ ਮੌਕੇ ਉਨ੍ਹਾਂ ਨੂੰ ...
ਅੰਮਿ੍ਤਸਰ, 22 ਜਨਵਰੀ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਦੇਰ ਰਾਤ ਇਕ ਲੜਕੀ ਵਲੋਂ ਟਿ੍ਲੀਅਮ ਮਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਪੁਲਿਸ ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਹਾਦਸਾ ਟਲ਼ ਗਿਆ | ਇਸ ਮੌਕੇ ਮਾਲ ਦੇ ...
ਛੇਹਰਟਾ, 22 ਜਨਵਰੀ (ਪੱਤਰ ਪ੍ਰੇਰਕ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕੋਟ ਖ਼ਾਲਸਾ ਵਿਚ ਵਿਸ਼ਾਲ ਮੀਟਿੰਗ ਕੀਤੀ, ਜਿਸਦੀ ਅਗਵਾਈ ਜ਼ਿਲ੍ਹਾ ਜਨਰਲ ਸਕੱਤਰ ਪਲਵਿੰਦਰ ਸਿੰਘ ਮਾਹਲ ਸੀਨੀਅਰ ਆਗੂ ਡਾ. ਬਚਿੱਤਰ ਸਿੰਘ ਕੋਟਲਾ ਤੇ ਜ਼ਿਲ੍ਹਾ ਆਗੂ ਜਗਜੀਤ ...
ਅੰਮਿ੍ਤਸਰ, 22 ਜਨਵਰੀ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਦੇਰ ਰਾਤ ਇਕ ਲੜਕੀ ਵਲੋਂ ਟਿ੍ਲੀਅਮ ਮਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਪੁਲਿਸ ਪ੍ਰਸ਼ਾਸਨ ਦੀ ਮੁਸਤੈਦੀ ਕਾਰਨ ਹਾਦਸਾ ਟਲ਼ ਗਿਆ | ਇਸ ਮੌਕੇ ਮਾਲ ਦੇ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਢਾਬ ਖਟੀਕਾਂ ਵਿਖੇ ਪਿ੍ੰ: ਵਰਿੰਦਰਪਾਲ ਦੀ ਅਗਵਾਈ ਹੇਠ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਜ਼ਿਲ੍ਹੇ ਨਾਲ ਸੰਬੰਧਿਤ 15 ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-66ਵੇਂ ਅੰਤਰ ਜ਼ਿਲ੍ਹਾ ਹਾਕੀ ਮੁਕਾਬਲਿਆਂ (19 ਸਾਲ ਉਮਰ ਵਰਗ ਲੜਕੀਆਂ) ਦਾ ਇਨਾਮ ਵੰਡ ਸਮਾਗਮ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜੁਗਰਾਜ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ | ਡੀ. ...
ਅੰਮਿ੍ਤਸਰ, 22 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਚਾਰਟਿਡ ਅਕਾਉਂਟੈਂਟ ਐਸੋਸੀਏਸ਼ਨ ਅੰਮਿ੍ਤਸਰ ਵਲੋਂ ਸੀ. ਏ. ਦੇ ਵਿਦਿਆਰਥੀਆਂ ਦਾ ਇਕ ਵਫਦ ਸਥਾਨਕ ਐਲ. ਟੀ. ਫੂਡ ਪ੍ਰਾਈਵੇਟ ਲਿਮ. ਦੇ ਰਾਈਸ ਸ਼ੈਲਰ ਦੇ ਵਪਾਰਕ ਦੌਰੇ 'ਤੇ ਰਵਾਨਾ ਕੀਤਾ | ਇਸ ਵਫਦ 'ਚ 90 ਦੇ ਕਰੀਬ ਵਿਦਿਆਰਥੀ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮੱਧ ਪ੍ਰਦੇਸ਼ ਦੇ ਸ਼ਹਿਰ ਗਵਾਲੀਅਰ ਵਿਖੇ ਸੰਪੰਨ ਹੋਈ ਆਲ ਇੰਡੀਆ ਇੰਟਰਵਰਿਸਟੀ ਮਹਿਲਾ ਫੁੱਟਬਾਲ ਚੈਂਪੀਅਨਸ਼ਿੱਪ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਟੀਮ ਨੇ ਦੂਸਰਾ ਸਥਾਨ ਜਦੋਂ ਕਿ ਕੋਟਾ ...
ਅੰਮਿ੍ਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਕਰੀਬ ਢਾਈ ਦਹਾਕਿਆਂ ਤੋਂ ਨੌਜਵਾਨ ਪੀੜ੍ਹੀ ਨੂੰ ਸਿੱਖੀ ਵਿਰਸੇ ਅਤੇ ਸਭਿਆਚਾਰ ਨਾਲ ਜੋੜਣ ਲਈ ਯਤਨਸ਼ੀਲ ਸਿੱਖ ਸੰਸਥਾ ਕੇਸ ਸੰਭਾਲ ਪ੍ਰਚਾਰ ਸੰਸਥਾ ਵਲੋਂ ਅੱਜ ਇਥੇ ਕਰਵਾਏ ਗਏ 23ਵੇਂ ਸਾਗਾ (ਸਪਿਰਚੁਐਲ ਐਂਡ ਜਨਰਲ ਅਬਿਲਟੀ) ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰ ਕੋਛੜ)-ਸਵ. ਮਦਨ ਲਾਲ ਉਰਫ਼ ਮੱਦੀ ਪਹਿਲਵਾਨ ਦੇ ਪੁੱਤਰ ਪ੍ਰਦੀਪ ਕੁਮਾਰ 'ਛੋਟੂ' ਨੇ ਬੇਜ਼ੁਬਾਨ ਅਪਾਹਜ ਪੰਛੀਆਂ ਅਤੇ ਜਾਨਵਰਾਂ ਦੀ ਸੇਵਾ ਦੀ ਜ਼ਿੰਮੇਵਾਰੀ ਨੂੰ ਹੀ ਆਪਣੀ ਜ਼ਿੰਦਗੀ ਦਾ ਮੁੱਖ ਉਦੇਸ਼ ਬਣਾ ਲਿਆ ਹੈ, ਜਿਸ ਦੇ ਚੱਲਦਿਆਂ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰ ਕੋਛੜ)-ਸਵ. ਮਦਨ ਲਾਲ ਉਰਫ਼ ਮੱਦੀ ਪਹਿਲਵਾਨ ਦੇ ਪੁੱਤਰ ਪ੍ਰਦੀਪ ਕੁਮਾਰ 'ਛੋਟੂ' ਨੇ ਬੇਜ਼ੁਬਾਨ ਅਪਾਹਜ ਪੰਛੀਆਂ ਅਤੇ ਜਾਨਵਰਾਂ ਦੀ ਸੇਵਾ ਦੀ ਜ਼ਿੰਮੇਵਾਰੀ ਨੂੰ ਹੀ ਆਪਣੀ ਜ਼ਿੰਦਗੀ ਦਾ ਮੁੱਖ ਉਦੇਸ਼ ਬਣਾ ਲਿਆ ਹੈ, ਜਿਸ ਦੇ ਚੱਲਦਿਆਂ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸੂਬੇ ਦੇ 105 ਸਰਕਾਰੀ ਸਕੂਲਾਂ ਨੂੰ 'ਸਕੂਲ ਆਫ ਐਮੀਨੈਂਸ' ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਭਲਕੇ 21 ਜਨਵਰੀ ਨੂੰ ਮੋਹਾਲੀ ਤੋਂ ਹੋਵੇਗਾ | ਪਹਿਲੇ ਪੜਾਅ 'ਚ ਸੂਬੇ ...
ਅੰਮਿ੍ਤਸਰ, 22 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਈ-ਵੇਸਟ ਮੈਨੇਜਮੈਂਟ ਲਾਇਨਜ਼ ਕਲੱਬ ਅੰਮਿ੍ਤਸਰ ਵਲੋਂ ਪਿ੍ੰਸੀਪਲ ਡਾ. ਅੰਜਨਾ ਗੁਪਤਾ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਮÏਕੇ ਲਾਇਨਜ਼ ਕਲੱਬ ਦੇ ...
ਚੱਬਾ, 22 ਜਨਵਰੀ (ਜੱਸਾ ਅਨਜਾਣ)-ਸਿੱਖ ਇਤਿਹਾਸ ਦੇ ਸੁਨਿਹਰੀ ਪੰਨਿਆਂ ਨੂੰ ਵਾਚੀਏ ਤਾਂ ਅਨੇਕਾਂ ਮਰਜੀਵੜਿਆਂ ਦਾ ਨਾਮ ਉੱਭਰ ਕੇ ਸਾਹਮਣੇ ਆਉਂਦਾ ਹੈ ਜਿਨ੍ਹਾਂ ਨੇ ਧਰਮ, ਅਣਖ ਅਤੇ ਕੌਮ ਦੀ ਖਾਤਰ ਆਪਣਾ ਆਪ ਨਿਛਾਵਰ ਕਰ ਦਿੱਤਾ | ਇਸ ਮਰਜੀਵੜਿਆਂ ਵਿਚ ਬਾਬਾ ਦੀਪ ਸਿੰਘ ਜੀ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਪੰਜਾਬ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਅੰਮਿ੍ਤਸਰ ਨਗਰ ਸੁਧਾਰ ਟਰੱਸਟ ਦੇ ਨਵਨਿਯੁਕਤ ਚੇਅਰਮੈਨ ਅਸ਼ੋਕ ਤਲਵਾੜ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਆਹਲੂਵਾਲੀਆ ਨੇ ...
ਅੰਮਿ੍ਤਸਰ, 22 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਵੱਖ-ਵੱਖ ਹਿੰਦੂ ਸੰਗਠਨਾਂ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਸ਼ਿਵਾ ਸੈਨਾ ਦੇ ਰਾਸ਼ਟਰੀ ਪ੍ਰਧਾਨ ਅੰਕਿਤ ਖੋਸਲਾ ਤੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਹਿਦੇਵ ਦੀ ਅਗਵਾਈ ਵਿਚ ਕੀਤੀ ...
ਅੰਮਿ੍ਤਸਰ, 22 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਆਰ. ਟੀ. ਆਈ. ਕਾਰਕੁੰਨ ਸੁਰੇਸ਼ ਕੁਮਾਰ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਅੰਮਿ੍ਤਸਰ ਵਿਕਾਸ ਅਥਾਰਟੀ ਤੋਂ ਜੂਨ 2022 'ਚ ਆਰ. ਟੀ. ਆਈ. ਰਾਹੀਂ ਜ਼ਿਲ੍ਹੇ 'ਚ ਲਾਇਸੰਸੀ ...
ਅੰਮਿ੍ਤਸਰ, 22 ਜਨਵਰੀ (ਹਰਮਿੰਦਰ ਸਿੰਘ)-ਸ਼ਬਦ ਕੀਰਤਨ ਨਾਮੁ ਸਿਮਰਨ ਸਤਿਸੰਗ ਦੇ ਹਫਤਾਵਾਰੀ ਸਮਾਗਮ ਬਾਬਾ ਦੀਪ ਸਿੰਘ ਦੇ ਆਗਮਨ ਪੁਰਬ ਨੂੰ ਸਮਰਪਿਤ ਰਿਹਾ | ਧੰਨ ਧੰਨ ਬਾਬਾ ਦੀਪ ਸਿੰਘ ਐਜੂਕੇਸ਼ਨ ਸੁਸਾਇਟੀ ਦੇ ਮੁੱਖ ਦਫਤਰ ਏ 478 ਰਣਜੀਤ ਐਵੀਨਿਊ ਵਿਖੇ ਸਜਾਏ ਗਏ ਇਸ ...
ਅੰਮਿ੍ਤਸਰ, 22 ਜਨਵਰੀ (ਗਗਨਦੀਪ ਸ਼ਰਮਾ)-ਪੁਲਿਸ ਥਾਣੇ 'ਚ ਏ. ਐਸ. ਆਈ. ਦੀ ਵਰਦੀ ਨੂੰ ਹੱਥ ਪਾਉਣ ਦੇ ਦੋਸ਼ ਹੇਠਾਂ ਮਾਂ-ਧੀ ਸਮੇਤ ਤਿੰਨ ਨੂੰ ਕਾਬੂ ਕਰਕੇ 'ਵੱਡੇ ਘਰ' ਭਾਵ ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜੇਲ੍ਹ) ਭੇਜ ਦਿੱਤਾ ਗਿਆ ਹੈ | ਕੋਟ ਖ਼ਾਲਸਾ ਪੁਲਿਸ ਥਾਣੇ 'ਚ ...
ਅਟਾਰੀ, 22 ਜਨਵਰੀ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ | ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਸਾਜਨ ਅਤੇ ਵਜ਼ੀਰ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 25 ਦਿਨ ...
ਜਗਦੇਵ ਕਲਾਂ, 22 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ਼ ਵਾਲਿਆਂ ਦੀ ਮਿੱਠੀ ਯਾਦ 'ਚ ਬਾਬਾ ਸਤਨਾਮ ਸਿੰਘ ਅਤੇ ਬਾਬਾ ਜਗੀਰ ਸਿੰਘ ਕਾਰ ਸੇਵਾ ਵਾਲਿਆਂ ਦੀ ...
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਕੰਫਡਰੇਸ਼ਨ (ਰਜਿ:) ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਹੱਕੀ ਮੰਗਾਂ ...
ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਵਿਸ਼ੇਸ਼ ਤੌਰ ਸਜਾਏ ਸਾਥੀ ਤਰਲੋਚਨ ਸਿੰਘ ਬੁਟਾਰੀ ਨਗਰ ਅਤੇ ਸਾਥੀ ਹਰੀ ਸਿੰਘ ਸੁਧਾਰ ਹਾਲ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦਾ ਡੈਲੀਗੇਟ ਅਜਲਾਸ ਹੋਇਆ | ਅਜਲਾਸ ਦੀ ...
ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਵਿਸ਼ੇਸ਼ ਤੌਰ ਸਜਾਏ ਸਾਥੀ ਤਰਲੋਚਨ ਸਿੰਘ ਬੁਟਾਰੀ ਨਗਰ ਅਤੇ ਸਾਥੀ ਹਰੀ ਸਿੰਘ ਸੁਧਾਰ ਹਾਲ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦਾ ਡੈਲੀਗੇਟ ਅਜਲਾਸ ਹੋਇਆ | ਅਜਲਾਸ ਦੀ ...
ਅਜਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਅਜਨਾਲਾ ਵਿਖੇ ਹੋਈ ਜਿਸ ਵਿਚ ਤਹਿਸੀਲ ਭਰ ਤੋਂ ਵੱਡੀ ਗਿਣਤੀ 'ਚ ਆਰ. ...
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਵਿਖੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤੇ ਅਤੇ ...
ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਵਿਖੇ ਜੀ.ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ 63ਵੇਂ ਦਿਨ ਵਿਚ ਦਾਖਲ ਹੋ ਗਿਆ | ਅੱਜ ਦੇ ਇਸ ਇਕੱਠ ਵਿਚ ਜਮਹੂਰੀ ਕਿਸਾਨ ਸਭਾ ਦੇ ਆਗੂ ...
ਰਾਮ ਤੀਰਥ, 22 ਜਨਵਰੀ (ਧਰਵਿੰਦਰ ਸਿੰਘ ਔਲਖ)-ਕਾਨੂੰਨ ਵਲੋਂ ਦਿੱਤੀਆਂ ਗਈਆਂ ਸਜ਼ਾਵਾਂ ਭੁਗਤਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਦਸਤਖਤੀ ਮੁਹਿੰਮ ਤਹਿਤ ਅੱਜ ਮੱਸਿਆ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX