ਜੇਠੂਵਾਲ, 22 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਪਿੰਡ ਜੇਠੂਵਾਲ ਵਿਖੇ ਅੱਪਰ ਬਾਰੀ ਦੁਆਬ ਨਹਿਰ 'ਤੇ ਅੰਗਰੇਜ ਰਾਜ ਸਮੇਂ ਬਣਿਆ ਤੰਗ ਪੁਲ ਦੀ ਹੋਈ ਖਸਤਾ ਹਾਲਤ ਕਾਰਨ ਕਈ ਵਾਰ ਹਾਦਸੇ ਵਾਪਰ ਚੁੱਕੇ ਨੇ ਪਰ ਕਈ ਸਰਕਾਰਾਂ ਦੇ ਰਾਜ ਸਮੇਂ ਸਿਆਸੀ ਲੀਡਰਾਂ ਵਲੋਂ ਵਾਅਦੇ ਹੀ ਕੀਤੇ ਗਏ ਹਨ ਪਰ ਪੁਲ ਨਹੀਂ ਬਣਿਆ ਪਰ ਹੁਣ ਸਰਕਾਰ ਵਲੋਂ ਮੰਡੀ ਬੋਰਡ ਦੁਆਰਾ ਨਹਿਰ ਉੱਪਰ ਨਵਾਂ ਪੁਲ ਬਣਾਉਣ ਲਈ 4 ਕਰੋੜ ਤੋਂ ਵੱਧ ਰੁਪਏ ਦਾ ਬਜਟ ਵੀ ਮਨਜੂਰ ਹੋਣ ਦੇ ਬਾਵਜੂਦ ਵੀ ਇਸ ਪੁਲ ਦਾ ਕੰਮ ਨਵੇਂ ਸਿਰੇ ਤੋਂ ਸ਼ੁਰੂ ਨਾ ਹੋਣ ਕਾਰਨ ਪਿੰਡ ਤੇ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਨੇ ਕਿਹਾ ਕਿ ਇਸ ਪੁਲ ਦੀ ਮਨਜ਼ੂਰੀ ਮੌਕੇ ਕਈ ਵੱਡੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪਹੁੰਚ ਕੇ ਜਾਇਜ਼ਾ ਵੀ ਲਿਆ ਤੇ ਪਿੰਡਾਂ ਦੀ ਪੰਚਾਇਤ ਤੇ ਹੋਰ ਇਲਾਕਾ ਨਿਵਾਸੀਆਂ ਨੂੰ ਸਤੰਬਰ ਤੋਂ ਇਸ ਪੁਲ ਨੂੰ ਜਲਦ ਬਣਾਉਣ ਦਾ ਭਰੋਸਾ ਵੀ ਦਿਵਾਇਆ | ਵੱਡੇ ਭਰੋਸੇ ਮਿਲਣ ਦੇ ਬਾਵਜੂਦ ਵੀ ਇਸ ਖਸਤਾ ਹਾਲਤ ਪੁਲ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਕੰਮ ਸ਼ੁਰੂ ਨਹੀਂ ਹੋਇਆ | ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਦੀ ਅਬਾਦੀ ਚਾਰ ਹਜਾਰ ਤੋਂ ਉੱਪਰ ਹੋਣ 'ਤੇ ਵੀ ਹੁਣ ਤੱਕ ਪਿੰਡ ਵਾਸੀਆਂ ਨੂੰ ਪੀਣ ਯੋਗ ਸ਼ੁੱਧ ਪਾਣੀ ਨਸੀਬ ਨਹੀਂ ਹੋਇਆ ਕਿਉਂਕਿ ਸੰਬੰਧਿਤ ਵਿਭਾਗ ਵਲੋਂ ਲੱਖਾਂ ਰੁਪਏ ਖਰਚ ਕਰਕੇ ਬਣਾਈ ਪਾਣੀ ਵਾਲੀ ਟੈਂਕੀ ਦਾ ਪਾਣੀ ਪਿੰਡ ਵਿਚਲੇ ਪਏ ਪਾਈਪ ਖ਼ਰਾਬ ਹੋਣ ਕਰਕੇ ਇਹ ਪਾਣੀ ਵਾਲੀ ਟੈਂਕੀ ਚਿੱਟਾ ਹਾਥੀ ਸਾਬਤ ਹੋ ਰਹੀ ਹੈ | ਵਿਭਾਗ ਵਲੋਂ ਜੋ ਪਾਣੀ ਦੀ ਸਪਲਾਈ ਵਾਸਤੇ ਪਿੰਡ ਵਿਚਲੇ ਬਾਜ਼ਾਰਾਂ ਵਿਚ ਪਾਈਪ ਪਾਏ ਗਏ ਹਨ ਉਹ ਜ਼ਿਆਦਾਤਰ ਖ਼ਰਾਬ ਹੋ ਚੁੱਕੇ ਹਨ ਉਹ ਜ਼ਿਆਦਾਤਰ ਖ਼ਰਾਬ ਹੋ ਚੁੱਕੇ ਹਨ ਮੁੜ ਵਿਭਾਗ ਵਲੋਂ ਨਵੇਂ ਪਾਈਪ ਨਹੀਂ ਪਾਏ ਗਏ ਜਿਸ ਕਰਕੇ ਲੋਕਾਂ ਨੂੰ ਪੀਣ ਯੋਗ ਪਾਣੀ ਨਸੀਬ ਨਹੀਂ ਹੋ ਰਿਹਾ, ਜਦੋਂ ਕਿ ਵਿਭਾਗ ਪਾਵਰਕਾਮ ਨੂੰ ਬਿਜਲੀ ਦਾ ਬਿੱਲ ਵੀ ਭਰ ਰਿਹਾ ਹੈ | ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਉਹ ਜੇਠੂਵਾਲ ਨਹਿਰ ਦਾ ਪੁਲ ਜਲਦੀ ਬਣਾਇਆ ਜਾਵੇ ਅਤੇ ਪਾਣੀ ਵਾਲੀ ਟੈਂਕੀ ਦਾ ਪਾਣੀ ਘਰ-ਘਰ ਪਹੁੰਚਾਇਆ ਜਾਵੇ |
ਗੱਗੋਮਾਹਲ, 22 ਜਨਵਰੀ (ਬਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਵਲੋਂ ਹਰਿਆਣਾ ਦੇ ਜੀਂਦ ਵਿਖੇ 26 ਜਨਵਰੀ ਨੂੰ ਹੋਣ ਜਾ ਰਹੀ ਰੈਲੀ ...
ਰਾਮ ਤੀਰਥ, 22 ਜਨਵਰੀ (ਧਰਵਿੰਦਰ ਸਿੰਘ ਔਲਖ)-ਅੰਮਿ੍ਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦੀਪ ਸ਼ਿਖਾ ਸ਼ਰਮਾ ਵਲੋਂ ਸ਼ਹਿਰ ਨੂੰ ਨਾਜਾਇਜ਼ ਕਾਲੋਨੀਆਂ ਤੋਂ ਮੁਕਤ ਕਰਵਾਉਣ ਲਈ ਕੀਤੀ ਗਈ ਪਹਿਲ ਕਦਮੀ ਤਹਿਤ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਰਜਤ ਉਬਰਾਏ ਦੇ ...
ਜਗਦੇਵ ਕਲਾਂ, 22 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਚੀਫ ਖ਼ਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਿਖੇ ਪਿਛਲੇ ਸਮੇਂ ਵਿਚ ਕਰਵਾਈ ਗਈ ਸਾਲ 2021-22 ਦੀ ਧਾਰਮਿਕ ਪ੍ਰੀਖਿਆ ਵਿਚ ਇਸ ਸਕੂਲ ਦੀ ...
ਚੋਗਾਵਾਂ, 22 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਜਨਾਲਾ, ਰੋਡ ਚੋਗਾਵਾਂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਬਾਬਾ ਕਰਨਜੀਤ ਸਿੰਘ ਭੋਲਾ ਤੇ ਸਮੂਹ ਨਗਰ ਦੇ ਸਹਿਯੋਗ ਨਾਲ ਚੋਗਾਵਾਂ ਤੋਂ ...
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਦਾ ਦਿਨ ਨਗਰ ਬੁਤਾਲਾ (ਅੰਮਿ੍ਤਸਰ) ਲਈ ਯਾਦਗਾਰੀ ਅਤੇ ਇਤਿਹਾਸਕ ਹੋ ਨਿਬੜਿਆ, ਜਦੋਂ ਅੱਜ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੇ ਬਾਬਾ ਪੱਲ੍ਹਾ ਜੀ ਦੀ ਰਹਿਮਤ ਸਦਕਾ ਬਾਬਾ ...
ਚੋਗਾਵਾਂ, 22 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਮੌਹਲੇਕੇ ਵਿਖੇ ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਮੌਹਲੇਕੇ 'ਚ ਤੀਸਰਾ ਅੱਖਾਂ ਦਾ ਮੁਫ਼ਤ ਆਪ੍ਰੈਸ਼ਨ ਕੈਂਪ ਐਨ. ਆਰ. ਆਈ., ਫੌਜੀ ਵੀਰਾਂ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਐਮ.ਐਸ. ਗਲੋਬਲ ਸਕੂਲ ਬੁਤਾਲਾ, ਵਿਦਿਆ ਦੇ ਨਾਲ-ਨਾਲ ਸਭਿਆਚਾਰਕ ਖੇਤਰ ਵਿਚ ਵੀ ਆਪਣ ਵਿਲੱਖਣ ਯੋਗਦਾਨ ਪਾ ਰਹੀ ਹੈ | ਹਾਲ ਹੀ ਵਿਚ ਨਵਚਿੰਤਨ ਕਲਾ ਮੰਚ ਬਿਆਸ ਵਲੋਂ ...
ਰਮਦਾਸ, 22 ਜਨਵਰੀ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੂਝਵਾਨ ਲੋਕ ਧੜਾ ਧੜ ਆਪ 'ਚ ਸ਼ਾਮਿਲ ਹੋ ਰਹੇ ਹਨ | ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਕੋਟ ...
ਮਜੀਠਾ, 22 ਜਨਵਰੀ (ਮਨਿੰਦਰ ਸਿੰਘ ਸੋਖੀ)-ਸ੍ਰੀ ਬਾਵਾ ਲਾਲ ਦਿਆਲ ਦੇ ਪਵਿੱਤਰ ਜਨਮ ਦਿਹਾੜੇ ਦੇ ਸੰਬੰਧ ਵਿਚ ਬਾਵਾ ਲਾਲ ਦਿਆਲ ਧਾਮ ਧਿਆਨਪੁਰ ਦੇ ਗੱਦੀ ਨਸ਼ੀਨ ਸ੍ਰੀ ਰਾਮ ਸੁੰਦਰ ਦਾਸ ਦੇ ਆਸ਼ੀਰਵਾਦ ਸਦਕਾ ਸ੍ਰੀ ਮਦ ਭਗਵਤ ਗੀਤਾ ਦੀ ਛਤਰ ਛਾਇਆ ਹੇਠ ਬਾਵਾ ਲਾਲ ਦੁਆਰ ...
ਰਮਦਾਸ, 22 ਜਨਵਰੀ (ਜਸਵੰਤ ਸਿੰਘ ਵਾਹਲਾ)-ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਬਾਉਲੀ ਤੇ ਲਾਗਲੇ ਪਿੰਡਾਂ ਦੇ ਲੋਕਾਂ ਦੀ ਆਉਣ ਜਾਣ ਦੀ ਸਹੂਲਤ ਲਈ ਪੰਜਾਬ ਰੋਡਵੇਜ਼ ਦੀ ਸਰਕਾਰੀ ਬੱਸ ...
ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਕਸਬਾ ਰਈਆ ਵਿਖੇ ਜੀ.ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ 63ਵੇਂ ਦਿਨ ਵਿਚ ਦਾਖਲ ਹੋ ਗਿਆ | ਅੱਜ ਦੇ ਇਸ ਇਕੱਠ ਵਿਚ ਜਮਹੂਰੀ ਕਿਸਾਨ ਸਭਾ ਦੇ ਆਗੂ ...
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾਪੂਰਵਕ ਮਨਾਇਆ ਗਿਆ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਵਿਖੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤੇ ਅਤੇ ...
ਚੋਗਾਵਾ, 22 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਨੌਜਵਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਬਚਿੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਡੀ.ਐੱਸ.ਪੀ. ਦਫਤਰ ਚੋਗਾਵਾਂ 'ਚ ਨਸ਼ਿਆਂ ਦੇ ਖਿਲਾਫ ਲਗਾਇਆ ਧਰਨਾ ਅੱਜ 13ਵੇਂ ਦਿਨ ਵਿਚ ਸ਼ਾਮਿਲ ਹੋ ਗਿਆ | ਧਰਨੇ ਨੂੰ ...
ਅਜਨਾਲਾ, 22 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਡਾ: ਬਲਵਿੰਦਰ ਸਿੰਘ ਲੰਗੋਮਾਹਲ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਅਜਨਾਲਾ ਵਿਖੇ ਹੋਈ ਜਿਸ ਵਿਚ ਤਹਿਸੀਲ ਭਰ ਤੋਂ ਵੱਡੀ ਗਿਣਤੀ 'ਚ ਆਰ. ...
ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਵਿਸ਼ੇਸ਼ ਤੌਰ ਸਜਾਏ ਸਾਥੀ ਤਰਲੋਚਨ ਸਿੰਘ ਬੁਟਾਰੀ ਨਗਰ ਅਤੇ ਸਾਥੀ ਹਰੀ ਸਿੰਘ ਸੁਧਾਰ ਹਾਲ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦਾ ਡੈਲੀਗੇਟ ਅਜਲਾਸ ਹੋਇਆ | ਅਜਲਾਸ ਦੀ ...
ਰਈਆ, 22 ਜਨਵਰੀ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਵਿਸ਼ੇਸ਼ ਤੌਰ ਸਜਾਏ ਸਾਥੀ ਤਰਲੋਚਨ ਸਿੰਘ ਬੁਟਾਰੀ ਨਗਰ ਅਤੇ ਸਾਥੀ ਹਰੀ ਸਿੰਘ ਸੁਧਾਰ ਹਾਲ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਦਾ ਡੈਲੀਗੇਟ ਅਜਲਾਸ ਹੋਇਆ | ਅਜਲਾਸ ਦੀ ...
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਕੰਫਡਰੇਸ਼ਨ (ਰਜਿ:) ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਅਗਵਾਈ ਹੇਠ ਹੱਕੀ ਮੰਗਾਂ ...
ਚੋਗਾਵਾਂ, 22 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਅਟਾਰੀ ਸਰਹੱਦ ਤੋਂ ਪਾਕਿਸਤਾਨ ਨਾਲ ਪਿਛਲੇ ਚਾਰ ਸਾਲਾਂ ਤੋਂ ਵਪਾਰ ਬਹਾਲ ਨਾ ਹੋਣ 'ਤੇ ਕੁੱਲੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਟਾਰੀ ਸਰਹੱਦ 'ਤੇ ਕੁੱਲੀ ਦਾ ਕੰਮ ਕਰਦੇ ਰੇਸ਼ਮ ...
ਜਗਦੇਵ ਕਲਾਂ, 22 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ਼ ਵਾਲਿਆਂ ਦੀ ਮਿੱਠੀ ਯਾਦ 'ਚ ਬਾਬਾ ਸਤਨਾਮ ਸਿੰਘ ਅਤੇ ਬਾਬਾ ਜਗੀਰ ਸਿੰਘ ਕਾਰ ਸੇਵਾ ਵਾਲਿਆਂ ਦੀ ...
ਬਾਬਾ ਬਕਾਲਾ ਸਾਹਿਬ 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਰੋਬਨਜੀਤ ਕੌਰ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ, ਸੁਖਬੀਰ ਸਿੰਘ ਸੰਧੂ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਅਤੇ ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ ਬਿਆਸ ਦੀ ਸੂਚਨਾ ਅੁਨਸਾਰ ਐਤਕੀਂ ਤਹਿਸੀਲ ...
ਬਾਬਾ ਬਕਾਲਾ ਸਾਹਿਬ 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਰੋਬਨਜੀਤ ਕੌਰ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ, ਸੁਖਬੀਰ ਸਿੰਘ ਸੰਧੂ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਅਤੇ ਅਰਚਨਾ ਸ਼ਰਮਾ ਨਾਇਬ ਤਹਿਸੀਲਦਾਰ ਬਿਆਸ ਦੀ ਸੂਚਨਾ ਅੁਨਸਾਰ ਐਤਕੀਂ ਤਹਿਸੀਲ ...
ਅਟਾਰੀ, 22 ਜਨਵਰੀ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਭਾਰਤ ਆਇਆ | ਜਥੇ ਦੀ ਅਗਵਾਈ ਕਰ ਰਹੇ ਹਿੰਦੂ ਸ਼ਰਧਾਲੂ ਸਾਜਨ ਅਤੇ ਵਜ਼ੀਰ ਨੇ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਕੋਲ 25 ਦਿਨ ...
ਬਾਬਾ ਬਕਾਲਾ ਸਾਹਿਬ, 22 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਪਿੰਡ ਬੋਲੇਵਾਲ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ (ਜਿਸ ਵਿਚ ਅੰਮਿ੍ਤ ਸੰਚਾਰ, ਬੱਚਿਆਂ ਦੇ ਧਾਰਮਿਕ ਮੁਕਾਬਲੇ, ਧਾਰਮਿਕ ਨਾਟਕ, ਅਤੇ ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ, ਖੂਨ ਦਾਨ ਕੈਂਪ, ਫ੍ਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX