ਤਾਜਾ ਖ਼ਬਰਾਂ


ਆਈ.ਪੀ.ਐੱਲ.2023 ਫਾਈਨਲ:ਮੀਂਹ ਕਾਰਨ ਰੁਕੀ ਖੇਡ
. . .  about 1 hour ago
ਆਈ.ਪੀ.ਐੱਲ.2023 ਫਾਈਨਲ:ਗੁਜਰਾਤ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 215 ਦੌੜਾਂ ਦਾ ਟੀਚਾ
. . .  about 2 hours ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ. 2023 ਦੇ ਫਾਈਨਲ ਵਿਚ ਟਾਸ ਹਾਰਨ 'ਤੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ 'ਤੇ ਗੁਜਰਾਤ ਟਾਈਟਨਜ਼ ਨੇ ਨਿਰਧਾਰਤ 20 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 214 ਦੌੜਾਂ ਬਣਾਈਆਂ ਤੇ ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ...
ਪਹਿਲਵਾਨ ਜਸਪੂਰਨ ਬਹਿਰਮਾਪੁਰ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਹੋਈ ਚੋਣ
. . .  about 3 hours ago
ਬਸੀ ਪਠਾਣਾਂ, 29 ਮਈ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਬਹਿਰਾਮਪੁਰ ਦੇ ਪਹਿਲਵਾਨ ਕੁਲਤਾਰ ਸਿੰਘ ਦੇ ਪੁੱਤਰ ਜਸਪੂਰਨ ਸਿੰਘ ਦੀ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ ਹੋਈ ਹੈ। ਇਸ ਮੌਕੇ ਪਹਿਲਵਾਨ ਜਸਪੂਰਨ ਸਿੰਘ ਨੇ ਦੱਸਿਆ ਕਿ ਇਹ ਸਬ-ਜੂਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਕਿਰਗੀਸਤਾਨ ਦੇ ਵਿਸ਼ਦਿਕ ਸ਼ਹਿਰ ਵਿਚ ਅਗਾਮੀ 13 ਜੂਨ...
ਕਰਨਾਟਕ:ਬੱਸ ਅਤੇ ਕਾਰ ਦੀ ਟੱਕਰ 'ਚ 2 ਬੱਚਿਆਂ ਸਮੇਤ 10 ਮੌਤਾਂ
. . .  about 3 hours ago
ਮੈਸੂਰ, 29 ਮਈ-ਕਰਨਾਟਕ ਦੇ ਤਿਰੁਮਾਕੁਡਾਲੂ-ਨਰਸੀਪੁਰਾ ਨੇੜੇ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਵਿਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ...
ਆਈ.ਪੀ.ਐੱਲ.2023 ਫਾਈਨਲ:ਟਾਸ ਜਿੱਤ ਕੇ ਚੇਨਈ ਵਲੋਂ ਗੁਜਰਾਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਅਹਿਮਦਾਬਾਦ, 29 ਮਈ-ਆਈ.ਪੀ.ਐੱਲ.2023 ਦੇ ਫਾਈਨਲ ਵਿਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਐਮ.ਐੱਸ.ਧੋਨੀ ਨੇ ਟਾਸ ਜਿੱਤ ਕੇ ਗੁਜਰਾਤ ਟਾਈਟਨਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਖੰਨਾ ਦੇ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਹੋਈ ਗੜ੍ਹੇਮਾਰੀ
. . .  about 4 hours ago
ਖੰਨਾ, 29 ਮਈ (ਹਰਜਿੰਦਰ ਸਿੰਘ ਲਾਲ)-ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ। ਪਰ ਅੱਜ ਉਸ ਵਕਤ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਜਦੋਂ ਪਹਿਲਾਂ ਹਨੇਰੀ ਝੱਖੜ ਤੇ ਬਾਅਦ ਵਿਚ ਮੀਂਹ...
ਇਕ ਹੋਰ ਨੌਜਵਾਨ ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ
. . .  about 5 hours ago
ਮੌੜ ਮੰਡੀ, 29 ਮਈ (ਗੁਰਜੀਤ ਸਿੰਘ ਕਮਾਲੂ)- ਭਾਵੇਂ ਕਿ ਸੂਬੇ ਦੀ ਸਰਕਾਰ ਪੰਜਾਬ 'ਚੋਂ ਚਿੱਟੇ ਦਾ ਨਸ਼ਾ ਖ਼ਤਮ ਕਰਨ ਦੇ ਲੱਖਾਂ ਦਾਅਵੇ ਕਰ ਰਹੀ ਹੈ ਪਰ ਗਲੀ-ਗਲੀ ਵਿਕਦਾ ਚਿੱਟਾ ਅੱਜ ਵੀ ਨੌਜਵਾਨਾਂ ਦੀ ਜਾਨ ਲੈ ਰਿਹਾ ਹੈ। ਅਜਿਹਾ...
ਐਂਟੀ ਨਾਰਕੋਟਿਕ ਸੈਲ ਜੈਤੋ ਨੇ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਸਮੇਤ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਜੈਤੋ, 29 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਐਂਟੀ ਨਾਰਕੋਟਿਕ ਸੈਲ ਜੈਤੋ ਦੀ ਟੀਮ ਵਲੋਂ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ 'ਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ...
ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ 'ਤੇ ਕੀਤੀ ਲੁੱਟ
. . .  about 6 hours ago
ਜੰਡਿਆਲਾ ਮੰਜਕੀ, 29ਮਈ (ਸੁਰਜੀਤ ਸਿੰਘ ਜੰਡਿਆਲਾ)-ਨੂਰਮਹਿਲ 'ਚ ਇਕ ਦੁਕਾਨਦਾਰ ਨੂੰ ਘਰ 'ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ 'ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ...
ਲੋਕਤੰਤਰ ਦੇ ਚੌਥੇ ਥੰਮ੍ਹ ਦੀ ਆਜ਼ਾਦੀ ਦੀ ਰਾਖੀ ਅਤੇ ਸੱਤਾਧਾਰੀ ਸਰਕਾਰ ਦੇ ਜ਼ੁਲਮ ਵਿਰੁੱਧ ਸੁਖਬੀਰ ਨੇ ਆਵਾਜ਼ ਕੀਤੀ ਬੁਲੰਦ
. . .  about 6 hours ago
ਚੰਡੀਗੜ੍ਹ, 29 ਮਈ-ਪੰਜਾਬ ਵਿਜੀਲੈਂਸ ਬਿਊਰੋ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ਦੀ ਜਾਂਚ ਲਈ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਸੀ, ਜਿਸ ਕਰਕੇ ਵੱਖ-ਵੱਖ ਸਿਆਸੀ...
ਓਲੰਪੀਅਨ ਪਹਿਲਵਾਨਾਂ ਨਾਲ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ
. . .  about 7 hours ago
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ਼ ਲਈ ਧਰਨੇ 'ਤੇ ਬੈਠੀਆਂ ਓਲੰਪੀਅਨ ਪਹਿਲਵਾਨ ਬੀਬੀਆਂ ਨਾਲ ਸਰਕਾਰ ਵਲੋਂ ਕੀਤੀ ਗਈ ਧੱਕੇਸ਼ਾਹੀ ਦੀ ਕਰੜੀ ਨਿੰਦਾ ਕੀਤੀ...
ਭਾਕਿਯੂ ਏਕਤਾ ਉਗਰਾਹਾਂ ਨੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੇ ਬੂਹੇ ’ਤੇ ਚਿਪਕਾਏ
. . .  about 7 hours ago
ਮੰਡੀ ਕਿਲਿਆਂਵਾਲੀ, 29 ਮਈ (ਇਕਬਾਲ ਸਿੰਘ ਸ਼ਾਂਤ)- ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਪਿੰਡ ਬਾਦਲ ਵਿਖੇ ਖ਼ੇਤੀ ਮਸਲਿਆਂ ਸੰਬੰਧੀ ਦੋ ਚਿਤਾਵਨੀ ਪੱਤਰ ਬਾਦਲ ਪਰਿਵਾਰ ਦੀ ਰਿਹਾਇਸ਼ ਦੇ ਬੂਹੇ ’ਤੇ ਚਿਪਕਾਏ....
ਦਿੱਲੀ: ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਗਿ੍ਫ਼ਤਾਰ
. . .  about 8 hours ago
ਲਖਨਊ, 29 ਮਈ- ਬੀਤੇ ਦਿਨ ਦਿੱਲੀ ਵਿਚ ਹੋਏ 16 ਸਾਲਾ ਲੜਕੀ ਦੇ ਕਤਲ ਕੇਸ ਦੇ ਮਾਮਲੇ ਵਿਚ ਪੁਲਿਸ ਨੇ ਮੁਲਜ਼ਮ ਸਾਹਿਲ ਨੂੰ ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਨੇੜੇ ਗ੍ਰਿਫ਼ਤਾਰ ਕਰ ਲਿਆ ਹੈ।
ਦਿੱਲੀ ਔਰਤਾਂ ਤੇ ਲੜਕੀਆਂ ਲਈ ਅਸਰੁੱਖ਼ਿਅਤ- ਸਵਾਤੀ ਮਾਲੀਵਾਲ
. . .  about 9 hours ago
ਨਵੀਂ ਦਿੱਲੀ, 29 ਮਈ- 16 ਸਾਲਾ ਲੜਕੀ ਨੂੰ ਚਾਕੂ ਮਾਰਨ ’ਤੇ ਗੱਲ ਕਰਦਿਆਂ ਦਿੱਲੀ ਮਹਿਲਾ ਆਯੋਗ ਦੀ ਮੁਖੀ ਸਵਾਤੀ ਮਾਲੀਵਾਲ ਨੇ ਕਿਹਾ ਕਿ ਮੈਂ ਅਜਿਹਾ ਡਰਾਉਣਾ ਮਾਮਲਾ ਕਦੇ ਨਹੀਂ ਦੇਖਿਆ। ਉਨ੍ਹਾਂ ਕਿਹਾ....
ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਭਗਵੰਤ ਮਾਨ ਨੂੰ ਕੀ ਬੋਲੇ ਨਵਜੋਤ ਸਿੰਘ ਸਿੱਧੂ
. . .  about 9 hours ago
ਚੰਡੀਗੜ੍ਹ, 29 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਜਾਂਚ ਲਈ ਬੁਲਾਉਣ ਸੰਬੰਧੀ....
ਯਾਸੀਨ ਮਲਿਕ ਨੂੰ ਦਿੱਲੀ ਹਾਈਕੋਰਟ ਨੇ ਜਾਰੀ ਕੀਤਾ ਪ੍ਰੋਡਕਸ਼ਨ ਵਾਰੰਟ
. . .  about 9 hours ago
ਨਵੀਂ ਦਿੱਲੀ, 29 ਮਈ- ਪ੍ਰਤੀਬੰਧਿਤ ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ ਦੇ ਮੁਖੀ ਯਾਸੀਨ ਮਲਿਕ ਸੰਬੰਧੀ ਦਿੱਲੀ ਹਾਈ ਕੋਰਟ....
ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਰਨੀਤ ਕੌਰ ਦੀ ਰਿਹਾਇਸ਼ ਦੇ ਬਾਹਰ ਧਰਨਾ ਸ਼ੁਰੂ
. . .  about 9 hours ago
ਪਟਿਆਲਾ, 29 ਮਈ (ਅਮਰਬੀਰ ਸਿੰਘ ਆਹਲੂਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਪਟਿਆਲਾ ਰਿਹਾਇਸ਼ ਦੇ ਬਾਹਰ ਵਿਸ਼ਾਲ.....
ਪਹਿਲਵਾਨ ਕੁੜੀਆਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
. . .  about 9 hours ago
ਅੰਮ੍ਰਿਤਸਰ, 29 ਮਈ- ਬੀਤੇ ਦਿਨ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ’ਤੇ ਪ੍ਰਤੀਕਰਮ ਦਿੰਦਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ....
ਲੁੱਟ-ਖੋਹ ਦੀਆਂ ਘਟਨਾਵਾਂ ਦਾ ਮੁੱਖ ਸਰਗਨਾ ਕਾਬੂ
. . .  about 10 hours ago
ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀ ਤਰਸੇਮ ਕੁਮਾਰ ਦੀ ਦੁਕਾਨ ਤੋਂ ਇਕ ਲੱਖ ਰੁਪਏ ਦੀ ਲੁੱਟ ਅਤੇ ਲੱਖੇਵਾਲੀ ਵਿਖੇ ਪੰਪ ਤੋਂ 3 ਲੱਖ ਰੁਪਏ ਦੀ ਲੁੱਟ ਸਮੇਤ ਕਈ....
ਯਾਦਗਾਰ ਦੇ ਫ਼ੰਡਾਂ ਨਾਲ ਡਾ. ਹਮਦਰਦ ਦਾ ਕੋਈ ਲੈਣਾ ਦੇਣਾ ਨਹੀਂ - ਡਾ. ਨਿੱਝਰ
. . .  about 10 hours ago
ਅੰਮ੍ਰਿਤਸਰ, 29 ਮਈ (ਹਰਮਿੰਦਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕਰਤਾਰਪੁਰ ਵਿਖੇ ਉਸਾਰੀ ਗਈ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ’ਚ ‘ਅਜੀਤ’ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ....
ਪੰਜਾਬ ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦਾ ਦਿੱਤਾ ਸੱਦਾ: ਮਾਮਲਾ ਸ. ਬਰਜਿੰਦਰ ਸਿੰਘ ਹਮਦਰਦ ’ਤੇ ਵਿਜੀਲੈਂਸ ਜਾਂਚ ਦਾ
. . .  about 9 hours ago
ਚੰਡੀਗੜ੍ਹ, 29 ਮਈ- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਰੋਜ਼ਾਨਾ ‘ਅਜੀਤ’ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਜੀ ਵਿਰੁੱਧ ਪੰਜਾਬ ਸਰਕਾਰ...
ਪ੍ਰਧਾਨ ਮੰਤਰੀ ਨੇ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  about 10 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੁਹਾਟੀ ਤੋਂ ਨਿਊ ਜਲਪਾਈਗੁੜੀ ਤੱਕ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਆਸਾਮ ਸਮੇਤ ਪੂਰੇ ਉਤਰ ਪੂਰਬ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਉਤਰ....
ਬੀ.ਐਸ.ਐਫ਼. ਨੇ ਹੈਰੋਇਨ ਅਤੇ ਪਾਕਿਸਤਾਨ ਤੋਂ ਆਇਆ ਡਰੋਨ ਕੀਤਾ ਬਰਾਮਦ
. . .  about 11 hours ago
ਅਟਾਰੀ, 29 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਧਨੋਏ ਖ਼ੁਰਦ ਦੇ ਨਜ਼ਦੀਕ ਤੋਂ ਬੀ. ਐਸ. ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ ਹੈ। ਡਰੋਨ....
ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ
. . .  about 11 hours ago
ਨੂਰਪੁਰ ਬੇਦੀ, 29 ਮਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ...
ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ
. . .  about 11 hours ago
ਕੈਲਗਰੀ, 29 ਮਈ (ਜਸਜੀਤ ਸਿੰਘ ਧਾਮੀ)- ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਹਾਲ ਵਿਖੇ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵਲੋਂ ਗੋਲੀ ਮਾਰ ਕੇ ਹੱਤਿਆ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਮਾਘ ਸੰਮਤ 554

ਪਟਿਆਲਾ

ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਔਰਤ ਕਾਬੂ

ਸਮਾਣਾ, 22 ਜਨਵਰੀ (ਸਾਹਿਬ ਸਿੰਘ)-ਸੀ.ਆਈ.ਏ ਸਟਾਫ਼ ਸਮਾਣਾ ਵਲੋਂ ਇਕ ਔਰਤ ਨੂੰ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਕਥਿਤ ਦੋਸ਼ਣ ਦੀ ਪਛਾਣ ਚਰਨਜੀਤ ਕੌਰ ਵਾਸੀ ਪਿੰਡ ਮੁਰਾਦਪੁਰਾ ਵਜੋਂ ਹੋਈ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੇਵਕ ਸਿੰਘ ਪੁਲਿਸ ਪਾਰਟੀ ਸਮੇਤ ਰਾਮਨਗਰ ਸੜਕ 'ਤੇ ਮੌਜੂਦ ਸੀ ਕਿ ਇਕ ਔਰਤ ਰਾਮਨਗਰ ਵਲੋਂ ਆ ਰਹੀ ਸੀ | ਉਸ ਦੇ ਹੱਥ 'ਚ ਕਾਲਾ ਲਿਫ਼ਾਫ਼ਾ ਫੜਿਆ ਹੋਇਆ ਸੀ | ਪੁਲਿਸ ਪਾਰਟੀ ਨੂੰ ਵੇਖ ਤੇਜ਼ ਕਦਮਾਂ ਨਾਲ ਪਿੱਛੇ ਮੁੜਨ ਲੱਗੀ, ਤਾਂ ਪੁਲਿਸ ਪਾਰਟੀ ਨੇ ਸ਼ੱਕ ਹੋਣ 'ਤੇ ਉਸ ਨੂੰ ਰੋਕਿਆ | ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਔਰਤ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ | ਕਥਿਤ ਮੁਲਜ਼ਮ ਖ਼ਿਲਾਫ਼ ਥਾਣਾ ਸ਼ਹਿਰੀ 'ਚ ਮੁਕੱਦਮਾ ਦਰਜ ਕਰਕੇ ਉਸ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ | ਅਦਾਲਤ ਨੇ ਹੋਰ ਪੁੱਛਗਿੱਛ ਲਈ ਇਕ ਦਿਨ ਦਾ ਰਿਮਾਂਡ ਦਿੱਤਾ ਹੈ | ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਪਹਿਲਾਂ ਵੀ ਚਾਰ ਕੇਸ ਦਰਜ ਹਨ |

ਮੁਰਾਦਪੁਰਾ ਅੰਦਰ ਨਸ਼ਿਆਂ ਦੀ ਵਿਕਰੀ ਖ਼ਿਲਾਫ਼ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ 'ਚ ਸਹਿਯੋਗ ਦੇਣ ਦਾ ਅਹਿਦ

ਸਮਾਣਾ, 22 ਜਨਵਰੀ (ਸਾਹਿਬ ਸਿੰਘ)-ਸਮਾਣਾ ਹਲਕੇ ਦੇ ਪਿੰਡ ਮੁਰਾਦਪੁਰ ਦੇ ਵਸਨੀਕਾਂ ਨੇ ਇਕ ਅਹਿਮ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਵਿੱਕਰੀ ਵਿਰੁੱਧ ਵਿੱਢੀ ਜੰਗ 'ਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹੋਰਨਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਹੱਲਾ ਕਲੀਨਿਕਾਂ ਦੀ ਸਕੀਮ 'ਅੱਗਾ ਦੌੜ ਪਿੱਛਾ ਚੌੜ' ਵਾਲੀ ਸਥਿਤੀ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਪਟਿਆਲਾ, 22 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੀ 500 ਦੇ ਕਰੀਬ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕਾਂ ਵਿਚ ਬਦਲਣ ਦੀ ਸਕੀਮ ਦਾ ਫ਼ੈਸਲਾ ਪੰਜਾਬ ਸਰਕਾਰ ਲਈ ਅੱਗਾ ਦੌੜ ਤੇ ਪਿੱਛਾ ਚੌੜ ਵਾਲਾ ਫ਼ੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਖਮਾਣੋਂ ਸ਼ਹਿਰ 'ਚ ਸਫ਼ਾਈ ਦਾ ਹੋਇਆ ਬੁਰਾ ਹਾਲ

ਖਮਾਣੋਂ, 22 ਜਨਵਰੀ (ਮਨਮੋਹਣ ਸਿੰਘ ਕਲੇਰ)-ਖਮਾਣੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸਫਾਈ ਦਾ ਬੁਰਾ ਹਾਲ ਹੋ ਗਿਆ ਹੈ, ਹਾਲਾਂਕਿ ਨਗਰ ਪੰਚਾਇਤ ਖਮਾਣੋਂ ਦੇ ਸਫ਼ਾਈ ਕਰਮੀ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਸ਼ਹਿਰ ਦੇ ਪ੍ਰਮੁੱਖ ਸਰਕਾਰੀ ਥਾਵਾਂ ਅਤੇ ਖ਼ਾਸਕਰ ਜਿੱਥੇ ਇਸ ...

ਪੂਰੀ ਖ਼ਬਰ »

ਕਤਲ ਕਰਨ ਦੇ ਦੋਸ਼ 'ਚ ਤਿੰਨਾਂ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 22 ਜਨਵਰੀ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਕਤਲ ਕਰਨ ਦੇ ਦੋਸ਼ 'ਚ ਤਿੰਨ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਜਰਨੈਲ ਸਿੰਘ ਵਾਸੀ ਡਕੌਂਦਾ ਨੇ ਸ਼ਿਕਾਇਤ ...

ਪੂਰੀ ਖ਼ਬਰ »

ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਨਾਮਜ਼ਦ

ਸਮਾਣਾ, 22 ਜਨਵਰੀ (ਸਾਹਿਬ ਸਿੰਘ)-ਸਥਾਨਕ ਸ਼ਹਿਰ ਦੀ ਇਕ ਨਾਬਾਲਗ ਨਾਲ ਨੌਜਵਾਨ ਵਲੋਂ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸ਼ਹਿਰੀ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਜਾਂਚ ਕਰ ਰਹੇ ...

ਪੂਰੀ ਖ਼ਬਰ »

ਜੱਸੋਵਾਲ ਇਨਕਲੇਵ 'ਚੋਂ ਗਹਿਣੇ ਚੋਰੀ

ਪਟਿਆਲਾ, 22 ਜਨਵਰੀ (ਮਨਦੀਪ ਸਿੰਘ ਖਰੌੜ)-ਭਾਦਸੋਂ ਰੋਡ 'ਤੇ ਸਥਿਤ ਜੱਸੋਵਾਲ ਇਨਕਲੇਵ ਫੇਸ-1 ਦੇ ਇਕ ਘਰ 'ਚੋਂ ਕੋਈ ਸੋਨੇ ਤੇ ਚਾਂਦੀ ਦੇ ਗਹਿਣੇ, ਨਗਦੀ ਅਤੇ ਡੀ.ਵੀ.ਆਰ ਚੋਰੀ ਕਰਕੇ ਲੈ ਗਿਆ ਹੈ | ਉਕਤ ਸ਼ਿਕਾਇਤ ਅਮਨਦੀਪ ਸਿੰਘ ਨੇ ਥਾਣਾ ਤਿ੍ਪੜੀ 'ਚ ਦਰਜ ਕਰਵਾਈ ਕਿ ਉਹ 20 ...

ਪੂਰੀ ਖ਼ਬਰ »

ਜੇਕਰ ਸ਼ੋ੍ਰਮਣੀ ਅਕਾਲੀ ਦਲ ਨੇ ਨਾਭਾ ਤੋਂ ਹਲਕਾ ਇੰਚਾਰਜ ਬਦਲਣਾ ਹੈ ਤਾਂ ਨਾਭੇ ਦਾ ਜੰਮਪਲ ਹੋਵੇ - ਐਡਵੋਕੇਟ ਬੱਬਲੂ

ਨਾਭਾ, 22 ਜਨਵਰੀ (ਕਰਮਜੀਤ ਸਿੰਘ)-ਪਿਛਲੇ ਦਿਨਾਂ ਤੋਂ ਨਾਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨੂੰ ਬਦਲਣ ਦੀ ਚਰਚਾਵਾਂ ਬੜੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਜਦੋਂ ਕਿ ਇਸ ਵਿਚ ਕੋਈ ਸਚਾਈ ਨਹੀਂ | ਇਹ ਵਿਚਾਰ ਐਡਵੋਕੇਟ ਖ਼ੁਸ਼ਹਾਲ ਖੋਰਾ ਬੱਬਲੂ ...

ਪੂਰੀ ਖ਼ਬਰ »

ਛੇ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਰਾਜਪੁਰਾ, 22 ਜਨਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜੋਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬਾਹੱਦ ਪਿੰਡ ਮਹਿਮਦਪੁਰ ਨੇੜੇ ਹਾਜ਼ਰ ਸੀ ...

ਪੂਰੀ ਖ਼ਬਰ »

ਉੱਤਮ ਸਕੂਲਾਂ ਦੀ ਸ਼੍ਰੇਣੀ 'ਚ ਆਇਆ ਰਿਆਸਤੀ ਸ਼ਹਿਰ ਨਾਭਾ ਦਾ ਸਰਕਾਰੀ ਸਕੂਲ

ਨਾਭਾ, 22 ਜਨਵਰੀ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਖੇਤਰ 'ਚ ਸਰਕਾਰੀ ਸਕੂਲਾਂ ਦਾ ਮਿਆਰ ਹੋਰ ਉਚਾ ਚੁੱਕਣ ਲਈ ਸ਼ੁਰੂ ਕੀਤੇ ਉਪਰਾਲੇ ਤਹਿਤ ਰਿਆਸਤੀ ਸ਼ਹਿਰ ਨਾਭਾ ਦੇ ਇਕ ਸਰਕਾਰੀ ਸਕੂਲ ਦੇ ਨਾਮ ਆਉਣ 'ਤੇ ਨਾਭਾ ਵਾਸੀਆਂ 'ਚ ਖ਼ੁਸ਼ੀ ਦਾ ਆਲਮ ਵੇਖਣ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਹਰਿਆਊ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ 'ਤੇ ਹੋਏ ਹਮਲੇ ਦੀ ਸਖ਼ਤ ਨਿੰਦਿਆ

ਪਾਤੜਾਂ, 22 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਹਰਜਿੰਦਰ ਸਿੰਘ ਧਾਮੀ 'ਤੇ ਹੋਏ ਹਮਲੇ ਦੀ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਨਿਰਮਲ ਸਿੰਘ ਹਰਿਆਊ ਨੇ ਸਖ਼ਤ ਸ਼ਬਦਾਂ 'ਚ ਨਿੰਦਿਆ ਕੀਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਕਣਕ 'ਚ ਪੀਲੀ ਕੁੰਗੀ ਨੂੰ ਲੈ ਕੇ ਖੇਤੀਬਾੜੀ ਵਿਭਾਗ ਹੋਇਆ ਸਤਰਕ

ਸ਼ੁਤਰਾਣਾ, 22 ਜਨਵਰੀ (ਬਲਦੇਵ ਸਿੰਘ ਮਹਿਰੋਕ)-ਕਣਕ ਦੀ ਫ਼ਸਲ ਨੂੰ ਹਰ ਸਾਲ ਪੈਂਦੀ ਪੀਲੀ ਕੁੰਗੀ ਦੀ ਰੋਕਥਾਮ ਨੂੰ ਲੈ ਕੇ ਖੇਤੀਬਾੜੀ ਵਿਭਾਗ ਕਾਫੀ ਸਤਰਕ ਨਜ਼ਰ ਆ ਰਿਹਾ ਹੈ | ਵਿਭਾਗੀ ਅਧਿਕਾਰੀ ਤੇ ਕਰਮਚਾਰੀ ਲਗਾਤਾਰ ਪਿੰਡਾਂ 'ਚ ਕਿਸਾਨਾਂ ਨਾਲ ਸੰਪਰਕ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਨਾਭਾ ਪੁਲਿਸ ਵਲੋਂ 500 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਨਾਭਾ, 22 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਪੁਲਿਸ ਵਲੋਂ ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਉਪ ਪੁਲਿਸ ਕਪਤਾਨ ਦਵਿੰਦਰ ਅੱਤਰੀ ਦੀ ਅਗਵਾਈ ਵਿਚ ਨਸ਼ੇੜੀ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਪਾਬੰਦੀਸ਼ੁਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX