ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  12 minutes ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  25 minutes ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  34 minutes ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  40 minutes ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 1 hour ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 2 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 2 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 3 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 3 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 4 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 5 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 5 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 5 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 5 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 6 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਬਾਲਾਸੋਰ ਰੇਲ ਹਾਦਸਾ:ਹਾਦਸੇ ਵਾਲੀ ਥਾਂ ਪਹੁੰਚੇ ਮੁੱਖ ਮੰਤਰੀ ਨਵੀਨ ਪਟਨਾਇਕ
. . .  about 6 hours ago
ਬਾਲਾਸੋਰ, 3 ਜੂਨ - ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਬਾਲਸੋਰ ਪਹੁੰਚੇ, ਜਿਥੇ ਬੀਤੀ ਰਾਤ ਤਿੰਨ ਰੇਲ ਗੱਡੀਆਂ ਹਾਦਸੇ ਦਾ ਸ਼ਿਕਾਰ ਹੋਈਆਂ ਸਨ। ਇਸ ਰੇਲ ਹਾਦਸੇ 'ਚ ਅੱਜ ਸਵੇਰੇ ਮਰਨ ਵਾਲਿਆਂ ਦੀ ਗਿਣਤੀ...
ਬਾਲਾਸੋਰ ਰੇਲ ਹਾਦਸਾ:ਰੇਲਵੇ ਵਲੋਂ 238 ਮੌਤਾਂ ਦੀ ਪੁਸ਼ਟੀ
. . .  about 6 hours ago
ਬਾਲਾਸੋਰ, 3 ਜੂਨ-ਦੱਖਣੀ ਪੂਰਬੀ ਰੇਲਵੇ ਅਨੁਸਾਰ ਬਾਲਾਸੋਰ ਰੇਲ ਹਾਦਸੇ 'ਚ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ 238 ਮੌਤਾਂ ਹੋ ਚੁੱਕੀਆਂ ਹਨ। ਲਗਭਗ 650 ਜ਼ਖਮੀ ਯਾਤਰੀਆਂ ਨੂੰ ਗੋਪਾਲਪੁਰ...
ਸਰਹੱਦੀ ਖੇਤਰ ਚ ਡਰੋਨ ਦੀ ਹਲਚਲ, 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ
. . .  about 7 hours ago
ਚੋਗਾਵਾਂ, 3 ਜੂਨ (ਗੁਰਵਿੰਦਰ ਸਿੰਘ ਕਲਸੀ)-ਅੰਮਿ੍ਤਸਰ ਭਾਰਤ ਪਾਕਿਸਤਾਨ ਨੇੜੇ ਸਰਹੱਦੀ ਬੀ.ਓ.ਪੀ. ਰਾਮਕੋਟ ਚੌਂਕੀ ਦੇ ਜਵਾਨਾਂ ਅਤੇ ਪੁਲਿਸ ਵਲੋਂ 5 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਸੂਚਨਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਓ.ਪੀ. ਚੌਂਕੀ ਰਾਮਕੋਟ ਦੇ ਨੇੜਲੇ ਪਿੰਡਾ ਵਿਚ ਡਰੋਨ...
ਬਾਲਾਸੋਰ ਰੇਲ ਹਾਦਸੇ ਦੀ ਜਾਂਚ ਲਈ ਬਣਾਈ ਗਈ ਹੈ ਉੱਚ ਪੱਧਰੀ ਕਮੇਟੀ-ਅਸ਼ਵਿਨੀ ਵੈਸ਼ਨਵ
. . .  about 7 hours ago
ਬਾਲਾਸੋਰ, 3 ਜੂਨ-ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਇਹ ਇਕ ਵੱਡਾ ਦੁਖਦਾਈ ਹਾਦਸਾ ਹੈ। ਰੇਲਵੇ, ਐਨ.ਡੀ.ਆਰ.ਐਫ.,ਐਸ.ਡੀ.ਆਰ.ਐਫ. ਅਤੇ...
ਨਿਪਾਲ ਦੇ ਪ੍ਰਧਾਨ ਮੰਤਰੀ ਦਹਿਲ ਨੇ ਓਡੀਸ਼ਾ ਰੇਲ ਹਾਦਸੇ ਤੇ ਪ੍ਰਗਟਾਇਆ ਦੁੱਖ
. . .  about 7 hours ago
ਨਵੀਂ ਦਿੱਲੀ, 3 ਜੂਨ - ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ 'ਪ੍ਰਚੰਡ' ਨੇ ਓਡੀਸ਼ਾ 'ਚ ਹੋਏ ਰੇਲ ਹਾਦਸੇ 'ਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਲਿਆ ਜਾਇਜ਼ਾ
. . .  about 7 hours ago
ਬਾਲਾਸੋਰ, 3 ਜੂਨ-ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ, ਜਿਥੇ ਖੋਜ ਅਤੇ ਬਚਾਅ ਕਾਰਜ ਚੱਲ...
ਓਡੀਸ਼ਾ ਰੇਲ ਹਾਦਸੇ ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 233
. . .  about 7 hours ago
ਬਾਲਾਸੋਰ, 3 ਜੂਨ-ਓਡੀਸ਼ਾ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 233 ਤੱਕ ਪਹੁੰਚ ਗਈ...
⭐ਮਾਣਕ-ਮੋਤੀ⭐
. . .  about 8 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਮਾਘ ਸੰਮਤ 554

ਸੰਪਾਦਕੀ

ਬਜਟ ਵਿਚ ਮੱਧਮ ਵਰਗ ਨੂੰ ਕੁਝ ਨਹੀਂ ਮਿਲੇਗਾ

ਇਸ ਵਾਰ ਵੀ ਕੇਂਦਰ ਸਰਕਾਰ ਦੇ ਬਜਟ ਵਿਚ ਮੱਧਮ ਵਰਗ ਨੂੰ ਕੁਝ ਨਹੀਂ ਮਿਲੇਗਾ। ਸਰਕਾਰ ਦਾ ਪੂਰਾ ਧਿਆਨ 'ਗ਼ਰੀਬ ਕਲਿਆਣ' 'ਤੇ ਹੈ। ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਪੰਜ ਕਿਲੋ ਮੁਫਤ ਅਨਾਜ ਦਾ ਐਲਾਨ ਹੋ ਚੁੱਕਾ ਹੈ ਅਤੇ ਹੋ ਸਕਦਾ ਹੈ ਬਜਟ ਵਿਚ ਕੁਝ ਹੋਰ ਐਲਾਨ ਵੀ ਹੋਣ। ਪਰ ਮੱਧਮ ਵਰਗ, ਜਿਸ ਦਾ ਆਕਾਰ ਲਗਾਤਾਰ ਸੁੰਗੜਦਾ ਜਾ ਰਿਹਾ ਹੈ, ਉਸ ਨੂੰ ਇਸ ਵਾਰ ਵੀ ਸਰਕਾਰ ਵਲੋਂ ਅਣਡਿੱਠੇ ਕੀਤੇ ਜਾਣ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ। ਇਸ ਗੱਲ ਦਾ ਸੰਕੇਤ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਿਛਲੇ ਦਿਨੀਂ ਆਰ.ਐਸ.ਐਸ. ਦੇ ਮੁੱਖ ਪੱਤਰ 'ਪਾਂਚਜਨਯ' ਦੇ 75 ਵਰ੍ਹੇ ਪੂਰੇ ਹੋਣ ਦੇ ਮੌਕੇ 'ਤੇ ਕੀਤੇ ਗਏ ਸਮਾਰੋਹ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਮੱਧਮ ਵਰਗ ਲਈ ਸਰਕਾਰ ਕਾਫ਼ੀ ਕੰਮ ਕਰ ਚੁੱਕੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਮੱਧਮ ਵਰਗ ਉਪਰ ਕੋਈ ਟੈਕਸ ਨਹੀਂ ਲਗਾਇਆ ਹੈ। ਉਨ੍ਹਾਂ ਕਿਹਾ ਕਿ ਮੈਟਰੋ ਦਾ ਵਿਸਤਾਰ ਹੋਇਆ ਹੈ, ਜੋ ਮੱਧਮ ਵਰਗ ਦੇ ਫ਼ਾਇਦੇ ਲਈ ਹੈ। ਇਹ ਵੀ ਸੋਚਣ ਦੀ ਗੱਲ ਹੈ ਕਿਉਂਕਿ ਮੈਟਰੋ ਨੂੰ ਜਨਤਕ ਟ੍ਰਾਂਸਪੋਰਟ ਦਾ ਰਾਲਸ ਰਾਇਸ ਕਿਹਾ ਜਾਂਦਾ ਹੈ। ਯਾਨੀ ਇਹ ਸਭ ਤੋਂ ਮਹਿੰਗੀ ਜਨਤਕ ਟ੍ਰਾਂਸਪੋਰਟ ਸੇਵਾ ਹੈ। ਮੱਧਮ ਵਰਗ ਦੇ ਫ਼ਾਇਦੇ ਦੀ ਤੀਜੀ ਗੱਲ ਵਿੱਤ ਮੰਤਰੀ ਨੇ ਸਮਾਰਟ ਸਿਟੀ ਦੀ ਕਹੀ। ਸਰਕਾਰ ਨੇ ਜਿਨ੍ਹਾਂ ਇਕ ਸੌ ਸ਼ਹਿਰਾਂ ਨੂੰ ਸਮਾਰਟ ਸਿਟੀ ਦੀ ਸ਼੍ਰੇਣੀ ਵਿਚ ਰੱਖਿਆ ਹੈ ਉਥੇ ਦੀ ਹਾਲਤ ਕਿਸੇ ਤੋਂ ਛੁਪੀ ਨਹੀਂ ਹੈ। ਇਸ ਯੋਜਨਾ ਤਹਿਤ ਕੋਈ ਨਵਾਂ ਬੁਨਿਆਦੀ ਢਾਂਚਾ ਸ਼ਾਇਦ ਹੀ ਕਿਸੇ ਸ਼ਹਿਰ ਵਿਚ ਵਿਕਸਿਤ ਹੋਇਆ ਹੈ। ਹੈਰਾਨ ਕਰਨ ਵਾਲੀ ਗੱਲ ਹੈ ਕਿ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਦੀਆਂ ਯੋਜਨਾਵਾਂ ਨੂੰ ਇਕ ਵਰਗ ਨਾਲ ਜੋੜ ਕੇ ਉਸ ਨੂੰ ਸੰਤੁਸ਼ਟ ਕਰਨ ਦੀ ਗੱਲ ਕਰ ਰਹੀ ਹੈ।
ਖੂਬ ਕਮਾ ਰਹੀਆਂ ਹਨ ਤੇਲ ਕੰਪਨੀਆਂ ਅਤੇ ਸਰਕਾਰਾਂ

ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੇ ਮੁੱਲ ਕਈ ਮਹੀਨਿਆਂ ਤੋਂ ਸਥਿਰ ਹਨ। ਪਿਛਲੇ ਸਾਲ ਮਾਰਚ ਵਿਚ ਆਈਆਂ ਪੰਜਾਂ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਕ ਮਹੀਨੇ ਤਕ ਮੁੱਲ ਵਧੇ ਸਨ ਪਰ ਉਸ ਤੋਂ ਬਾਅਦ ਫਿਰ ਮੁੱਲ ਉਥੇ ਹੀ ਟਿਕੇ ਹੋਏ ਹਨ। ਉਸ ਵਿਚ ਨਾ ਤਾਂ ਵਾਧਾ ਹੋ ਰਿਹਾ ਹੈ ਅਤੇ ਨਾ ਕਮੀ। ਪਰ ਇਸ ਦੌਰਾਨ ਦੁਨੀਆ ਭਰ ਵਿਚ ਕੱਚੇ ਤੇਲ ਦੀ ਕੀਮਤ ਵਿਚ ਵੱਡੀ ਕਮੀ ਆਈ ਹੈ ਅਤੇ ਨਾਲ ਹੀ ਰੂਸ ਤੋਂ ਸਸਤਾ ਕੱਚਾ ਤੇਲ ਖਰੀਦਣ ਦਾ ਭਾਰਤ ਨੇ ਰਿਕਾਰਡ ਬਣਾਇਆ ਹੈ। ਇਹ ਕਮਾਲ ਹੈ ਕਿ ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਜਿਥੇ ਸਾਰੀ ਦੁਨੀਆ ਰੂਸ ਤੋਂ ਦੂਰੀ ਬਣਾ ਰਹੀ ਹੈ ਉਥੇ ਭਾਰਤ ਨੇ ਰੂਸ ਤੋਂ ਪਿਛਲੇ ਸਾਲ ਰਿਕਾਰਡ ਤੇਲ ਖਰੀਦਿਆ। ਦਸੰਬਰ ਆਉਂਦੇ-ਆਉਂਦੇ ਭਾਰਤ ਹਰ ਰੋਜ਼ ਇਰਾਕ ਅਤੇ ਸਾਊਦੀ ਅਰਬ ਤੋਂ ਵੀ ਵੱਧ ਤੇਲ ਰੂਸ ਤੋਂ ਖਰੀਦਣ ਲੱਗ ਪਿਆ। ਅਕਤੂਬਰ ਅਤੇ ਨਵੰਬਰ ਵਿਚ ਭਾਰਤ ਨੇ ਰੂਸ ਤੋਂ ਹਰ ਦਿਨ ਨੌ ਲੱਖ ਬੈਰਲ ਤੋਂ ਕੁਝ ਜ਼ਿਆਦਾ ਕੱਚਾ ਤੇਲ ਖਰੀਦਿਆ ਸੀ। ਪਰ ਦਸੰਬਰ ਵਿਚ ਭਾਰਤ ਨੇ ਹਰ ਦਿਨ 12 ਲੱਖ ਬੈਰਲ ਦੇ ਕਰੀਬ ਤੇਲ ਖਰੀਦਿਆ। ਅੰਤਰ-ਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਕੀਮਤ ਘੱਟ ਕੇ 75 ਡਾਲਰ ਪ੍ਰਤੀ ਬੈਰਲ ਹੋ ਗਈ ਹੈ ਅਤੇ ਰੂਸ ਤੋਂ ਲਗਪਗ 60 ਡਾਲਰ ਪ੍ਰਤੀ ਬੈਰਲ 'ਤੇ ਖਰੀਦ ਹੋ ਰਹੀ ਹੈ। ਇਸ ਦੇ ਬਾਵਜੂਦ ਭਾਰਤ ਵਿਚ ਖੁਦਰਾ ਬਾਜ਼ਾਰ ਵਿਚ ਕੀਮਤ ਘੱਟ ਨਹੀਂ ਕੀਤੀ ਜਾ ਰਹੀ ਹੈ। ਉੱਚੀ ਕੀਮਤ ਰੱਖ ਕੇ ਸਰਕਾਰਾਂ ਅਤੇ ਕੰਪਨੀਆਂ ਰਿਕਾਰਡ ਕਮਾਈ ਕਰ ਰਹੀਆਂ ਹਨ। ਦਸੰਬਰ ਵਿਚ ਖ਼ਤਮ ਹੋਈ ਤਿਮਾਹੀ ਵਿਚ ਤੇਲ ਕੰਪਨੀਆਂ ਦਾ ਮੁਨਾਫ਼ਾ 82 ਫ਼ੀਸਦੀ ਵਧਿਆ ਹੈ। ਭਾਰਤ ਸਰਕਾਰ ਚਾਲੂ ਵਿੱਤ ਵਰ੍ਹੇ ਮਤਲਬ 2022-23 ਵਿਚ ਤੇਲ ਤੋਂ ਅੱਠ ਲੱਖ ਕਰੋੜ ਰੁਪਏ ਕਮਾਈ ਕਰੇਗੀ ਤੇ ਰਾਜ ਸਰਕਾਰਾਂ ਤਿੰਨ ਲੱਖ ਕਰੋੜ ਰੁਪਏ ਦੀ ਕਮਾਈ ਕਰਨਗੀਆਂ।
ਤਿੰਨ ਸਾਲ ਬਾਦ ਵੀ ਲਾਗੂ ਨਹੀਂ ਹੋ ਸਕਿਆ ਸੀਏਏ
ਨਾਗਰਿਕਤਾ ਸੋਧ ਕਾਨੂੰਨ ਮਤਲਬ ਸੀ.ਏ.ਏ. ਨੂੰ ਪਾਸ ਹੋਏ ਤਿੰਨ ਸਾਲ ਤੋਂ ਵੀ ਵਧੇਰੇ ਸਮਾਂ ਹੋ ਗਿਆ ਹੈ ਪਰ ਇਹ ਹੁਣ ਤਕ ਲਾਗੂ ਨਹੀਂ ਹੋ ਸਕਿਆ ਹੈ ਕਿਉਂਕਿ ਤਿੰਨ ਸਾਲ ਬਾਦ ਵੀ ਸਰਕਾਰ ਇਸ ਨੂੰ ਲਾਗੂ ਕਰਨ ਦੇ ਨਿਯਮ ਨਹੀਂ ਬਣਾ ਸਕੀ। ਪਿਛਲੇ ਦਿਨੀਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਨੂੰ ਲਾਗੂ ਕਰਨ ਲਈ ਸੰਸਦ ਦੀ ਸਟੈਂਡਿੰਗ ਕਮੇਟੀ ਆਨ ਸੁਬਾਰਡੀਨੇਟ ਲੇਜਿਸਲੇਸ਼ਨ ਤੋਂ ਸੱਤਵੀਂ ਵਾਰ ਐਕਸਟੈਂਸ਼ਨ ਲਈ ਹੈ। ਇਹ ਕਾਨੂੰਨ 11 ਦਸੰਬਰ 2019 ਨੂੰ ਸੰਸਦ ਵਿਚ ਪਾਸ ਹੋਇਆ ਸੀ ਅਤੇ 12 ਦਸੰਬਰ ਨੂੰ ਇਸ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲੀ ਸੀ। ਉਸ ਤੋਂ ਬਾਅਦ ਤੋਂ ਹੀ ਸਰਕਾਰ ਇਸ ਦੇ ਨਿਯਮ ਬਣਾਉਣ ਲਈ ਲਗਾਤਾਰ ਵਾਧੂ ਸਮਾਂ ਭਾਵ ਐਕਸਟੈਂਸ਼ਨ ਲੈ ਰਹੀ ਹੈ। ਇਕ ਪਾਸੇ ਗ੍ਰਹਿ ਮੰਤਰਾਲਾ ਇਸ ਕਾਨੂੰਨ ਨੂੰ ਲਾਗੂ ਕਰਨ ਦੇ ਨਿਯਮ ਨਹੀਂ ਬਣਾ ਰਿਹਾ ਤੇ ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋ ਮਹੀਨੇ ਪਹਿਲਾਂ ਨਵੰਬਰ ਵਿਚ ਕਿਹਾ ਸੀ ਕਿ ਜਿਨ੍ਹਾਂ ਲੋਕਾਂ ਨੂੰ ਲੱਗ ਰਿਹਾ ਹੈ ਕਿ ਸੀ.ਏ.ਏ. ਨਹੀਂ ਲਾਗੂ ਹੋਵੇਗਾ, ਉਹ ਗ਼ਲਤਫਹਮੀ ਵਿਚ ਹਨ। ਸਵਾਲ ਹੈ ਕਿ ਫਿਰ ਲਾਗੂ ਕਿਉਂ ਨਹੀਂ ਹੋ ਰਿਹਾ ਹੈ? ਪਿਛਲੇ ਸਾਲ ਮਈ ਵਿਚ ਅਮਿਤ ਸ਼ਾਹ ਨੇ ਕਿਹਾ ਸੀ ਕਿ ਕੋਰੋਨਾ ਖ਼ਤਮ ਹੁੰਦਿਆਂ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਫਿਰ ਅਗਸਤ ਵਿਚ ਕਿਹਾ ਕਿ ਟੀਕਾਕਰਨ ਪੂਰਾ ਹੁੰਦਿਆਂ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਇੰਝ ਲੱਗ ਰਿਹਾ ਹੈ ਕਿ ਸਰਕਾਰ ਜਾਇਜ਼ਾ ਲੈ ਰਹੀ ਹੈ ਕਿ ਕਾਨੂੰਨ ਲਾਗੂ ਹੋਇਆ ਤਾਂ ਅਸਮ ਵਿਚ ਕਿੰਨਾ ਨੁਕਸਾਨ ਅਤੇ ਪੱਛਮੀ ਬੰਗਾਲ ਵਿਚ ਕਿੰਨਾ ਫਾਇਦਾ ਹੋਵੇਗਾ। ਜੇਕਰ ਨੁਕਸਾਨ ਤੋਂ ਜ਼ਿਆਦਾ ਫਾਇਦਾ ਦਿਸਿਆ ਤਾਂ ਇਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਜਾਵੇਗਾ। ਅਸਮ ਵਿਚ ਲੋਕਾਂ ਨੇ ਇਸ ਦਾ ਬੜਾ ਵਿਰੋਧ ਕੀਤਾ ਸੀ। ਉਸੇ ਕਾਰਨ ਇਸ 'ਤੇ ਅਮਲ ਰੁਕਿਆ ਹੋਇਆ ਹੈ।
ਦਿੱਲੀ ਵਿਚ ਖਤਮ ਹੋ ਸਕਦੀ ਹੈ ਵਿਧਾਨ ਸਭਾ

ਸੁਪਰੀਮ ਕੋਰਟ ਦੇ ਮੁੱਖ ਜੱਜ ਨੇ ਦਿੱਲੀ ਸਰਕਾਰ ਅਤੇ ਉਪ ਰਪਾਜਪਾਲ ਵਿਚਾਲੇ ਅਧਿਕਾਰਾਂ ਨੂੰ ਲੈ ਕੇ ਚੱਲ ਰਹੀ ਲੜਾਈ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁੱਛਿਆ ਕਿ ਦਿੱਲੀ ਵਿਚ ਚੁਣੀ ਹੋਈ ਸਰਕਾਰ ਦਾ ਕੀ ਮਤਲਬ ਹੈ, ਜਦ ਪੂਰਾ ਪ੍ਰਸ਼ਾਸਨ ਕੇਂਦਰ ਸਰਕਾਰ ਦੇ ਹਿਸਾਬ ਨਾਲ ਚੱਲਣਾ ਹੈ ਤਾਂ ਇਹ ਬਹੁਤ ਜਾਇਜ਼ ਸਵਾਲ ਹੈ ਕਿ ਜਦੋਂ ਦਿੱਲੀ ਦਾ ਪ੍ਰਸ਼ਾਸਨ ਉਪ ਰਾਜਪਾਲ ਰਾਹੀਂ ਗ੍ਰਹਿ ਮੰਤਰਾਲਾ ਚਲਾਏਗਾ ਤਾਂ ਫਿਰ ਦਿੱਲੀ ਵਿਚ ਵਿਧਾਨ ਸਭਾ ਅਤੇ ਚੁਣੀ ਹੋਈ ਸਰਕਾਰ ਦਾ ਕੀ ਮਤਲਬ ਹੈ? ਗ਼ੌਰਤਲਬ ਹੈ ਕਿ ਦਿੱਲੀ ਵਿਚ ਕਈ ਤਰ੍ਹਾਂ ਦੀ ਸ਼ਾਸਨ ਵਿਵਸਥਾ ਇਕੱਠੀ ਕੰਮ ਕਰਦੀ ਹੈ। ਕੁਝ ਵਿਸ਼ਿਆਂ ਦੀ ਜ਼ਿੰਮੇਦਾਰੀ ਰਾਜ ਦੀ ਚੁਣੀ ਹੋਈ ਸਰਕਾਰ ਸੰਭਾਲਦੀ ਹੈ, ਕੁਝ ਵਿਸ਼ੇ ਦਿੱਲੀ ਨਗਰ ਨਿਗਮ ਦੇ ਅਧੀਨ ਆਉਂਦੇ ਹਨ, ਕੁਝ ਇਲਾਕੇ ਐਨ.ਡੀ.ਐਮ.ਸੀ. ਦੇ ਹਨ, ਜਿਥੇ ਸਿੱਧਾ ਕੇਂਦਰ ਦਾ ਰਾਜ ਚਲਦਾ ਹੈ ਅਤੇ ਕੁਝ ਸੈਨਾ ਦੇ ਅਧਿਕਾਰ ਦਾ ਖੇਤਰ ਹੈ। ਜ਼ਮੀਨ ਅਤੇ ਪੁਲਿਸ ਦਾ ਮਾਮਲਾ ਸਿੱਧਾ ਕੇਂਦਰ ਕੋਲ ਹੈ। ਪਿਛਲੇ ਦਿਨੀਂ ਸੰਸਦ ਵਿਚ ਗੌਰਮਿੰਟ ਆਫ ਨੈਸ਼ਨਲ ਕੈਪੀਟਲ ਟੈਰਿਟਰੀ ਆਫ ਦਿੱਲੀ ਮਤਲਬ ਜੀ.ਐਨ.ਸੀ. ਟੀ.ਡੀ. ਕਾਨੂੰਨ ਪਾਸ ਕੀਤਾ ਗਿਆ, ਜਿਸ ਵਿਚ ਵਿਵਸਥਾ ਹੈ ਕਿ ਸਰਕਾਰ ਦਾ ਮਤਲਬ ਉਪ ਰਾਜਪਾਲ ਹੈ। ਹੁਣ ਜਾਂ ਦਿੱਲੀ ਵਿਚ ਇਹ ਜੀ.ਐਨ.ਸੀ.ਟੀ.ਡੀ. ਐਕਟ ਲਾਗੂ ਹੋਵੇਗਾ ਜਾਂ ਚੁਣੀ ਹੋਈ ਵਿਧਾਨ ਸਭਾ ਅਤੇ ਸਰਕਾਰ ਰਹੇਗੀ। ਜੇਕਰ ਚੁਣੀ ਹੋਈ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਲਾਗੂ ਨਹੀਂ ਕਰ ਸਕਦੀ ਅਤੇ ਛੋਟੀ ਤੋਂ ਛੋਟੀ ਗੱਲ ਲਈ ਉਸ ਨੂੰ ਉਪ ਰਾਜਪਾਲ ਦੀ ਮਨਜੂਰੀ ਲੈਣੀ ਪੈਣੀ ਹੈ ਤਾਂ ਫਿਰ ਉਸ ਸਰਕਾਰ ਦੇ ਰਹਿਣ ਦਾ ਕੋਈ ਮਤਲਬ ਨਹੀਂ ਹੈ। ਉਂਝ ਵੀ ਭਾਜਪਾ ਹੁਣ 1998 ਤੋਂ ਲਗਾਤਾਰ ਹਾਰ ਕੇ ਤੰਗ ਆਈ ਹੋਈ ਹੈ। ਇਸ ਲਈ ਹੈਰਾਨੀ ਨਹੀਂ ਹੋਵੇਗੀ ਜੇਕਰ ਇਸ ਵਿਵਾਦ ਵਿਚ ਵਿਧਾਨ ਸਭਾ ਖ਼ਤਮ ਹੋ ਜਾਵੇ ਅਤੇ 1993 ਤੋਂ ਪਹਿਲਾਂ ਵਾਲੀ ਵਿਵਸਥਾ ਬਹਾਲ ਹੋ ਜਾਵੇ।

ਸਾਈਬਰ ਅਪਰਾਧਾਂ ਦਾ ਫ਼ੈਲਦਾ ਜਾਲ

ਦੇਸ਼ 'ਚ ਲਗਾਤਾਰ ਵਧ ਰਹੇ ਅਪਰਾਧ ਅਤੇ ਅਪਰਾਧ ਕਰਨ ਲਈ ਵਰਤੇ ਜਾਂਦੇ ਨਵੇਂ-ਨਵੇਂ ਢੰਗ-ਤਰੀਕਿਆਂ ਨੇ ਨਾ ਸਿਰਫ਼ ਆਮ ਲੋਕਾਂ ਦੀ ਚਿੰਤਾ 'ਚ ਵਾਧਾ ਕੀਤਾ ਹੈ, ਸਗੋਂ ਪ੍ਰਸ਼ਾਸਨ ਦੀ ਸਿਰਦਰਦੀ ਵੀ ਵਧਾ ਦਿੱਤੀ ਹੈ। ਇਹ ਨਵਾਂ ਢੰਗ-ਤਰੀਕਾ ਹੈ ਸਾਈਬਰ ਅਪਰਾਧ ਭਾਵ ਆਨਲਾਈਨ ...

ਪੂਰੀ ਖ਼ਬਰ »

ਪਿਛਲੇ ਸਾਲ ਨਾਲੋਂ ਵੱਧ ਮੁਸ਼ਕਿਲਾਂ ਵਾਲਾ ਹੋਵੇਗਾ-2023

ਸਮਾਂ ਆਪਣੀ ਚਾਲ ਤੁਰਿਆ ਜਾਂਦਾ ਹੈ। ਸਾਲ 2022 ਖ਼ਤਮ ਹੋ ਗਿਆ ਹੈ ਅਤੇ 2023 ਲਈ ਮੁਸੀਬਤਾਂ ਦੀ ਭਾਰੀ ਪੰਡ ਛੱਡ ਗਿਆ ਹੈ। 2014 ਵਿਚ ਕੇਂਦਰ ਵਿਚ ਭਾਜਪਾ ਦੀ ਸਰਕਾਰ ਆਈ। ਕਾਂਗਰਸ ਨੂੰ ਭੰਡ ਕੇ ਅੱਛੇ ਦਿਨਾਂ ਦਾ ਨਾਅਰਾ ਦੇ ਕੇ, ਅੱਜ ਤਕ ਪੈਰ ਪੱਕੇ ਕਰੀ ਖੜ੍ਹੀ ਹੈ ਭਾਜਪਾ। ਅੱਛੇ ...

ਪੂਰੀ ਖ਼ਬਰ »

ਚਿੰਤਾਜਨਕ ਹੈ ਲੜਕੀਆਂ ਵਿਚ ਵੀ ਨਸ਼ਿਆਂ ਦਾ ਵਧਦਾ ਰੁਝਾਨ

ਭਾਰਤ ਸਰਕਾਰ ਸਮੇਤ ਬਹੁਤੀਆਂ ਸੂਬਾ ਸਰਕਾਰਾਂ ਵੀ ਨਸ਼ਿਆਂ ਦੇ ਜਾਲ 'ਚ ਫਸ ਰਹੀ ਨੌਜਵਾਨ ਪੀੜ੍ਹੀ ਨੂੰ ਲੈ ਕੇ ਕਾਫ਼ੀ ਚਿੰਤਤ ਹਨ। ਪਿਛਲੇ ਦਿਨੀਂ ਟੀ.ਵੀ. ਚੈਨਲਾਂ ਵਲੋਂ ਹਿਮਾਚਲ ਵਿਚ ਵੀ ਨਸ਼ਿਆਂ 'ਚ ਫਸੇ ਨੌਜਵਾਨਾਂ ਦੀਆਂ ਕਹਾਣੀਆਂ ਸਾਹਮਣੇ ਲਿਆਂਦੀਆਂ ਗਈਆਂ। ਉੱਥੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX