ਝੁਨੀਰ, 22 ਜਨਵਰੀ (ਨਿ.ਪ.ਪ.)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਿਰੋਧ ਸਦਕਾ ਨੇੜਲੇ ਪਿੰਡ ਘੁੱਦੂਵਾਲਾ ਵਿਖੇ ਕਿਸਾਨ ਦੀ ਜ਼ਮੀਨ ਦੀ ਕੁਰਕੀ ਕਰਨ ਆਏ ਨਾਇਬ ਤਹਿਸੀਲਦਾਰ ਨੂੰ ਬੇਰੰਗ ਮੁੜਨਾ ਪਿਆ | ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਂਨੰਦੀ ਨੇ ਦੱਸਿਆ ਕਿ ਕਿਸਾਨ ਜਸਪਾਲ ਸਿੰਘ ਪੁੱਤਰ ਬਾਬੂ ਸਿੰਘ ਸਿਰ ਸੈਂਟਰਲ ਬੈਂਕ ਆਫ਼ ਇੰਡੀਆ ਬਰਾਂਚ ਮਾਨਸਾ ਦਾ 1 ਲੱਖ 49 ਹਜ਼ਾਰ 322 ਰੁਪਏ ਕਰਜ਼ਾ ਸੀ, ਜਿਸ ਦੇ ਬਦਲੇ ਐਸ.ਡੀ.ਐਮ ਸਰਦੂਲਗੜ੍ਹ ਨੇ ਕਿਸਾਨ ਦੀ ਜ਼ਮੀਨ ਕੁਰਕ ਕਰਨ ਦੇ ਆਦੇਸ਼ ਨਾਇਬ ਤਹਿਸੀਲਦਾਰ ਝੁਨੀਰ ਨੂੰ ਦਿੱਤੇ ਸਨ | ਜਦੋਂ ਨਾਇਬ ਤਹਿਸੀਲਦਾਰ ਆਪਣੀ ਟੀਮ ਨਾਲ ਕਿਸਾਨ ਦੀ ਜ਼ਮੀਨ ਦੀ ਕੁਰਕੀ ਕਰਨ ਲਈ ਪਿੰਡ ਘੁੱਦੂਵਾਲਾ ਪਹੁੰਚਿਆ ਤਾਂ ਕਿਸਾਨਾਂ ਨੇ ਕੁਰਕੀ ਕਰਨ ਅਧਿਕਾਰੀਆਂ ਦਾ ਜ਼ਬਰਦਸਤ ਵਿਰੋਧ ਕੀਤਾ | ਜਥੇਬੰਦੀ ਨੇ ਐਲਾਨ ਕੀਤਾ ਕਿ ਕਿਸਾਨ, ਮਜ਼ਦੂਰ ਦੀ ਜ਼ਮੀਨ ਨਿਲਾਮ ਨਹੀਂ ਹੋਣ ਦਿੱਤੀ ਜਾਵੇਗੀ | ਇਸ ਮੌਕੇ ਰਾਜਿੰਦਰ ਸਿੰਘ ਲਾਲਿਆਂਵਾਲੀ, ਲੀਲਾ ਸਿੰਘ ਭੰਮੇ ਕਲਾਂ, ਮਨਜੀਤ ਸਿੰਘ ਖ਼ਾਲਸਾ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਮੀਰਪੁਰ, ਨਛੱਤਰ ਸਿੰਘ, ਹਰਚੰਦ ਸਿੰਘ ਆਦਿ ਹਾਜ਼ਰ ਸਨ |
ਮਾਨਸਾ, 22 ਜਨਵਰੀ (ਰਾਵਿੰਦਰ ਸਿੰਘ ਰਵੀ)- ਜਨਰਲ ਕੈਟਾਗਰੀਜ ਵੈਲਫੇਅਰ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਨਰਲ ਸ਼੍ਰੇਣੀ ਨਾਲ ਸਬੰਧਿਤ ਲੋਕਾਂ ਦੀ ਸਾਰ ਲੈ ਕੇ ਨਿਆਂ ਦਿੱਤਾ ਜਾਵੇ | ਸੂਬਾ ਜਨਰਲ ਸਕੱਤਰ ...
ਮਾਨਸਾ, 22 ਜਨਵਰੀ (ਸਟਾਫ਼ ਰਿਪੋਰਟਰ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹਰਦੇਵ ਸਿੰਘ ਬੁਰਜ ਰਾਠੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 16 ਪਿੰਡਾਂ ਦੀਆਂ ਇਕਾਈਆਂ ਵਲੋਂ ਹਿੱਸਾ ਲਿਆ ਗਿਆ | ਆਗੂਆਂ ਨੇ ਦੱਸਿਆ ਕਿ ...
ਮਾਨਸਾ, 22 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਖ਼ਾਲਸਾ ਹਾਈ ਸਕੂਲ ਦੇ ਮੁੱਖ ਅਧਿਆਪਕ ਰਹੇ ਕਰਤਾਰ ਸਿੰਘ ਟਿਵਾਣਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਨੇੜਲੇ ਪਿੰਡ ਖਿਆਲਾ ਕਲਾਂ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਹੋਇਆ | ਜ਼ਿਕਰਯੋਗ ...
ਮਾਨਸਾ, 22 ਜਨਵਰੀ (ਸਟਾਫ਼ ਰਿਪੋਰਟਰ)- ਕੁੱਲ ਹਿੰਦ ਕਿਸਾਨ ਸਭਾ, ਟਰੇਡ ਯੂਨੀਅਨ ਜਥੇਬੰਦੀ ਸੀਟੂ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਇਕੱਤਰਤਾ ਸਥਾਨਕ ਬਾਬਾ ਗੱਜਣ ਸਿੰਘ ਟਾਂਡੀਆਂ ਭਵਨ ਵਿਖੇ ਹੋਈ | ਮੀਟਿੰਗ 'ਚ ਜਥੇਬੰਦੀਆਂ ਨੇ ਫ਼ੈਸਲਾ ਕੀਤਾ ਕਿ ਸੰਯੁਕਤ ...
ਬਰੇਟਾ, 22 ਜਨਵਰੀ (ਪ.ਪ.)- ਆਸਰਾ ਫਾਊਾਡੇਸ਼ਨ ਬਰੇਟਾ ਵਲੋਂ 29 ਜਨਵਰੀ ਨੂੰ ਸਥਾਨਕ ਗੁਰਦੁਆਰਾ ਸਾਹਿਬ ਭਾਈ ਘਨੱਈਆ ਜੀ ਵਿਖੇ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਆਗੂ ਜੋਰਾ ਸਿੰਘ ਕੁੱਲਰੀਆਂ ਨੇ ਦੱਸਿਆ ਕਿ ...
ਮਾਨਸਾ, 22 ਜਨਵਰੀ (ਰਾਵਿੰਦਰ ਸਿੰਘ ਰਵੀ)- ਪੰਜਾਬ 'ਚ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਦਾਅਵੇ ਨਾਲ ਸੱਤਾ 'ਚ 'ਆਪ' ਸਰਕਾਰ ਨੂੰ ਰਾਜ 'ਚ ਖੁੰਬਾਂ ਵਾਂਗ ਖੁੱਲ੍ਹੇ ਨਿੱਜੀ ਵਿੱਦਿਅਕ ਅਦਾਰਿਆਂ 'ਤੇ ਸ਼ਿਕੰਜਾ ਕਸਣ ਦੀ ਲੋੜ ਹੈ | ਦੱਸਣਾ ਬਣਦਾ ਹੈ ਕਿ ਹਰ ਜ਼ਿਲ੍ਹੇ 'ਚ ...
ਬੋਹਾ, 22 ਜਨਵਰੀ (ਰਮੇਸ਼ ਤਾਂਗੜੀ)- ਅਕਾਲੀ-ਭਾਜਪਾ ਸਰਕਾਰ ਨੇ 2014 'ਚ ਬੋਹਾ ਨੂੰ ਨਗਰ ਪੰਚਾਇਤ ਦਾ ਦਰਜਾ ਦਿੱਤਾ | ਇਸ ਪੰਚਾਇਤ ਨੇ ਲਗਦੇ ਹੱਥ ਬੋਹਾ 'ਚ ਸੀਵਰੇਜ ਪ੍ਰਬੰਧ ਪਾਉਣ ਦਾ ਫ਼ੈਸਲਾ ਕੀਤਾ ਅਤੇ ਅਕਾਲੀ ਸਰਕਾਰ ਨੇ 43 ਕਰੋੜ ਰੁਪਿਆ ਮਨਜ਼ੂਰ ਕੀਤਾ, ਜਿਸ ਦੇ ਟੈਂਡਰ ਪਾ ...
ਮਾਨਸਾ, 22 ਜਨਵਰੀ (ਵਿ.ਪ੍ਰਤੀ.)- ਸਥਾਨਕ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਾਇਸ ਆਫ ਮਾਨਸਾ ਦੇ ਆਗੂਆਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੂੰ ਮੰਗ ਪੱਤਰ ਦਿੱਤਾ | ਆਗੂਆਂ ਨੇ ਮੰਗ ਕੀਤੀ ਕਿ ਗਰੀਨ ਵੈਲੀ ਰੋਡ ਨੂੰ ਚੌੜਾ ਕਰਕੇ ...
ਬੁਢਲਾਡਾ, 22 ਜਨਵਰੀ (ਸਵਰਨ ਸਿੰਘ ਰਾਹੀ)- ਜ਼ਰੂਤਮੰਦ ਪਰਿਵਾਰਾਂ ਦੇ ਹੁਸ਼ਿਆਰ ਬੱਚਿਆ ਨੂੰ ਉਚ ਪੱਧਰੀ ਪੜ੍ਹਾਈ ਲਈ ਦਾਖਲਿਆਂ ਦੀ ਮੁਫਤ ਤਿਆਰੀ ਕਰਵਾਉਣ ਵਾਸਤੇ ਹਰ ਸਾਲ ਕਰਵਾਈ ਜਾਂਦੀ ਬੀ.ਜੇ.ਐਫ. ਇੰਡੀਆ ਦੀ ਸਟਾਰ ਸਕਾਲਰਸ਼ਿਪ ਮੁਕਾਬਲਾ ਪ੍ਰੀਖਿਆ 12 ਫਰਵਰੀ ਨੂੰ ਲਈ ...
ਸਰਦੂਲਗੜ੍ਹ, 22 ਜਨਵਰੀ (ਅਰੋੜਾ)- ਇੱਥੋਂ 4 ਕਿੱਲੋਮੀਟਰ ਦੂਰ ਪਿੰਡ ਸਰਦੂਲੇਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕੱਤਰਤਾ ਬਲਾਕ ਪ੍ਰਧਾਨ ਹਰਪਾਲ ਸਿੰਘ ਪਾਲੀ ਮੀਰਪੁਰ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX