ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੇ ਲਗਾਏ ਗਏ ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਬਣੇ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲ ਲਿਆ। ਇਸ ਮੌਕੇ ਨਵ-ਨਿਯੁਕਤ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਨੇ ਸੀਨੀਅਰ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪਾਰਦਰਸ਼ੀ ਤਰੀਕੇ ਨਾਲ ਵਿਕਾਸ ਦੇ ਕੰਮ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲ ਜ਼ਿਲ੍ਹੇ ਦੇ ਵਿਕਾਸ ਕੰਮਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਹੈ। ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਵੀ ਨਵਨਿਯੁਕਤ ਚੇਅਰਪਰਸਨ ਨੂੰ ਵਧਾਈ ਦਿੱਤੀ। ਇਸ ਮੌਕੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਸੀਨੀਅਰ ਅਸਿਸਟੈਂਟ ਐਡਵੋਕੇਟ ਜਨਰਲ, ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਇੰਚਾਰਜ ਮੁਕੇਰੀਆਂ ਜੀ.ਐਸ. ਮੁਲਤਾਨੀ, ਇੰਚਾਰਜ ਚੱਬੇਵਾਲ ਹਰਮਿੰਦਰ ਸਿੰਘ ਸੰਧੂ, ਲੋਕ ਸਭਾ ਇੰਚਾਰਜ ਹਰਮਿੰਦਰ ਸਿੰਘ ਬਖ਼ਸ਼ੀ, ਮੋਹਨ ਲਾਲ ਚਿੱਤੋਂ, ਸੰਯੁਕਤ ਸਕੱਤਰ ਪੰਜਾਬ ਸਤਵੰਤ ਸਿੰਘ ਸਿਆਣ, ਸੰਦੀਪ ਸੈਣੀ, ਜਸਪਾਲ ਸਿੰਘ ਚੇਚੀ, ਰਾਜੇਸ਼ ਜਸਵਾਲ, ਚੌਧਰੀ ਕਮਲ ਧੂਤ, ਮੋਹਨ ਲਾਲ ਪਹਿਲਵਾਨ, ਤਰੁਣ ਗੁਪਤਾ, ਰਾਜਾ ਚੌਧਰੀ, ਅਜੇ ਵਰਮਾ, ਅਜੇ ਸੈਣੀ ਆਦਿ ਹਾਜ਼ਰ ਸਨ।
ਹਾਜੀਪੁਰ/ਤਲਵਾੜਾ 23 ਜਨਵਰੀ (ਪੁਨੀਤ ਭਾਰਦਵਾਜ/ਜੋਗਿੰਦਰ ਸਿੰਘ/ਰਾਜੀਵ ਓਸ਼ੋ)- ਮੁਕੇਰੀਆਂ ਸਬ ਡਵੀਜ਼ਨ ਦੇ ਤਲਵਾੜਾ-ਹਾਜੀਪੁਰ ਰੋਡ ਉੱਤੇ ਪੈਂਦੇ ਅੱਡਾ ਝੀਰ ਦਾ ਖੂਹ ਨਜ਼ਦੀਕ ਇੱਕ ਤੇਜ਼ ਰਫ਼ਤਾਰ ਮਿੰਨੀ ਬੱਸ ਦਰਖ਼ਤ ਨਾਲ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...
ਹਾਜੀਪੁਰ, 23 ਜਨਵਰੀ (ਜੋਗਿੰਦਰ ਸਿੰਘ)- ਪਿੰਡ ਬਾਬਾ ਈਸਾ ਵਿਖੇ ਡੇਰਾ ਗੇਰਾ ਸਾਹਿਬ ਦੇ ਗੇਟ ਦੇ ਬਿਲਕੁਲ ਸਾਹਮਣੇ ਹਾਜੀਪੁਰ ਡਿਸਟੀਬਿਊਟਰੀ 'ਤੇ ਬਣੇ ਪੁਲ ਦੀ ਦੀਵਾਰ ਟੁੱਟੀ ਹੋਣ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਖ਼ਤਰਾ ਬਣਿਆ ਹੋਇਆ ਹੈ | ਦੇਖਣ ਵਿਚ ਆਇਆ ਹੈ ਕਿ ਪਿੰਡ ...
ਟਾਂਡਾ ਉੜਮੁੜ, 23 ਜਨਵਰੀ (ਭਗਵਾਨ ਸਿੰਘ ਸੈਣੀ)- ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੰਗ ਨੂੰ ਲੈ ਕੇ ਚੰਡੀਗੜ੍ਹ ਵਿਚ ਲੱਗੇ ਮੋਰਚੇ ਵਿਚ ਭਾਗ ਲੈਣ ਲਈ ਜਥਾ ਦਾਣਾ ਮੰਡੀ ਟਾਂਡਾ ਤੋਂ ਰਵਾਨਾ ਹੋਇਆ | ਇਸ ਮੌਕੇ ਜੰਗਵੀਰ ਸਿੰਘ ਚੌਹਾਨ ਸੂਬਾ ...
ਮਾਹਿਲਪੁਰ, 23 ਜਨਵਰੀ (ਰਜਿੰਦਰ ਸਿੰਘ)-ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪੈਂਦੇ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਇਨੋਵਾ ਗੱਡੀ ਤੇ ਬੋਲੈਰੋ ਗੱਡੀ 'ਚ ਆਪਸੀ ਟੱਕਰ ਹੋਣ ਨਾਲ ਦੋ ਔਰਤਾਂ ਸਮੇਤ ਚਾਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਇਨੋਵਾ ਚਾਲਕ ਹਰਪ੍ਰੀਤ ...
ਗੜ੍ਹਸ਼ੰਕਰ, 23 ਜਨਵਰੀ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਸੜਕ ਵਿਚਕਾਰ ਗਾਂ ਦੇ ਆਉਣ ਨਾਲ ਬੱਸ, ਸਕਾਰਪੀਓ ਤੇ ਆਈ ਟਵੰਟੀ ਗੱਡੀ 'ਚ ਹੋਈ ਟੱਕਰ ਨਾਲ ਗਾਂ ਦੀ ਮੌਤ ਅਤੇ ਕਾਰ ਸਵਾਰ ਇਕ ਦਰਜਨ ਦੇ ਕਰੀਬ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸ਼ਾਮ ...
ਚੱਬੇਵਾਲ, 23 ਜਨਵਰੀ (ਪਰਮਜੀਤ ਨੌਰੰਗਾਬਾਦੀ)-ਥਾਣਾ ਚੱਬੇਵਾਲ ਪੁਲਸ ਵਲੋਂ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ¢ ਇਸ ਸੰਬੰਧੀ ਮਿਲੀ ਜਾਣਕਾਰੀ ਮੁਤਾਬਿਕ ਏ.ਐਸ.ਆਈ. ਰਾਕੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਚੱਬੇਵਾਲ ਤੋਂ ਬੱਸੀ ਕਲਾਂ ਸੜਕ 'ਤੇ ਜਾ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਖੇਤਾਂ ਤੋਂ ਕੰਮ ਕਰਕੇ ਵਾਪਸ ਘਰ ਪਰਤ ਰਹੇ ਇਕ ਕਿਸਾਨ ਦੇ ਚਾਇਨਾ ਡੋਰ ਦੀ ਲਪੇਟ 'ਚ ਆ ਜਾਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਦਲਜੀਤ ਸਿੰਘ ਵਾਸੀ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਪੁਲਿਸ ਲਾਈਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਈ ਜਾਵੇਗੀ | ਉਹ ਅੱਜ ...
ਉੜਾਪੜ/ਲਸਾੜਾ, 23 ਜਨਵਰੀ (ਲਖਵੀਰ ਸਿੰਘ ਖੁੁਰਦ) - ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਚੱਕਦਾਨਾ ਵਲੋਂ ਓਪਨ ਹਾਕੀ ਪਿੰਡ ਪੱਧਰ ਟੂਰਨਾਮੈਂਟ 27 ਜਨਵਰੀ ਤੋਂ 29 ਜਨਵਰੀ ਤੱਕ ਸਰਕਾਰੀ ਹਾਈ ਸਕੂਲ ਦੇ ਖੇਡ ਮੈਦਾਨ ਵਿਚ ਕਰਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਲੱਬ ਦੇ ...
ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)- ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਮੁਕੇਰੀਆਂ (ਹੁਸ਼ਿਆਰਪੁਰ) ਦੀ ਵਿਸ਼ੇਸ਼ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਪਣੀਆਂ ਮੰਗਾਂ ਸੰਬੰਧੀ ਮੰਗ ਪੱਤਰ ਪਿ੍ੰ. ਜਸਵੰਤ ਸਿੰਘ ਕਲਸੀ ...
ਕੋਟਫ਼ਤੂਹੀ, 23 ਜਨਵਰੀ (ਅਟਵਾਲ)-ਪੰਜਾਬ ਦੀ 'ਆਪ' ਸਰਕਾਰ ਵਲੋਂ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਦੀਆਂ ਚੋਣਾਂ ਵਿਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਅੱਧਾ ਅਧੂਰਾ ਨੋਟੀਫ਼ਿਕੇਸ਼ਨ ਲਿਆਂਦਾ ਗਿਆ ਸੀ ਪ੍ਰੰਤੂ ਨਤੀਜੇ ਆਸ ਮੁਤਾਬਿਕ ਨਾ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਗਣਤੰਤਰ ਦਿਵਸ 'ਤੇ ਕੌਮੀ ਪੱਧਰੀ ਸਮਾਗਮ 'ਚ ਪੰਜਾਬ ਨੂੰ ਅੱਖੋਂ-ਪਰੋਖੇ ਕਰਨਾ ਕੇਂਦਰ ਦੀ ਭਾਜਪਾ ਸਰਕਾਰ ਦੀ ਪੰਜਾਬ ਵਾਸੀਆਂ ਪ੍ਰਤੀ ਨਕਾਰਾਤਮਿਕ ਸੋਚ ਨੂੰ ਉਜਾਗਰ ਕਰਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਨੌਜਵਾਨ ਕਿਸਾਨ ਮਜ਼ਦੂਰ ਭਲਾਈ ਸੁਸਾਇਟੀ ਦੀ ਜ਼ਰੂਰੀ ਮੀਟਿੰਗ ਹੋਈ | ਜਿਸ 'ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਮੋਰਚੇ 'ਚ ਸ਼ਮੂਲੀਅਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਸਰਬਸੰਮਤੀ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਕੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਕਥਿਤ ਦੋਸ਼ੀਆਂ ਦੀ ਪਹਿਚਾਣ ਵਿਕਰਮ ਪਾਲ ਵਾਸੀ ਕਮਾਲਪੁਰ ਅਤੇ ਸੰਨੀ ਕੁਮਾਰ ਵਾਸੀ ਘੋੜਾਵਾਹਾ ਵਜੋਂ ਹੋਈ ਹੈ | ...
ਹੁਸ਼ਿਆਰਪੁਰ, 23 ਜਨਵਰੀ (ਨਰਿੰਦਰ ਸਿੰਘ ਬੱਡਲਾ)-ਸ਼ਹੀਦ ਭਾਈ ਨਿਹਾਲ ਦਾਸ ਸਪੋਰਟਸ ਕਲੱਬ ਤਨੂੰਲੀ ਵਲੋਂ ਵਾਲੀਬਾਲ ਤੇ ਕਬੱਡੀ ਟੂਰਨਾਮੈਂਟ ਪਿੰਡ ਦੀ ਗਰਾਊਾਡ 'ਚ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਕਲੱਬ ਪ੍ਰਧਾਨ ਅਮਰਜੀਤ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ...
ਮੁਕੇਰੀਆਂ, 23 ਜਨਵਰੀ (ਰਾਮਗੜ੍ਹੀਆ)- ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਦੇ ਇਤਿਹਾਸ ਵਿਭਾਗ, ਐੱਨ.ਐੱਸ.ਐੱਸ., ਯੂਥ ਕਲੱਬ, ਅੰਗਰੇਜ਼ੀ ਵਿਭਾਗ ਅਤੇ ਪੰਜਾਬੀ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਨੇਤਾ ਜੀ ...
ਦਸੂਹਾ, 23 ਜਨਵਰੀ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਤੇ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸਮੁੱਚਾ ...
ਦਸੂਹਾ, 23 ਜਨਵਰੀ (ਕੌਸ਼ਲ)- ਦਸੂਹਾ ਵਿਖੇ ਵਪਾਰ ਮੰਡਲ ਦੇ ਸਹਿਯੋਗ ਨਾਲ ਅਤੇ ਪ੍ਰਧਾਨ ਵਪਾਰ ਮੰਡਲ ਦਸੂਹਾ ਅਮਰੀਕ ਸਿੰਘ ਗੱਗੀ ਦੀ ਅਗਵਾਈ ਵਿਚ ਚਾਈਨਾ ਡੋਰ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ...
ਦਸੂਹਾ, 23 ਜਨਵਰੀ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਕਾਲਜ ਦੇ ਪਿੰ੍ਰਸੀਪਲ ਨਰਿੰਦਰ ਕੌਰ ਘੁੰਮਣ ਦੀ ਯੋਗ ਅਗਵਾਈ ਅਤੇ ਅੇੈਨ. ਐਸ. ਐਸ. ਵਿੰਗ ਦੇ ਇੰਚਾਰਜ ਡਾ. ਨਵਜੋਤ ਕੌਰ ਅਤੇ ਪ੍ਰੋਫੈਸਰ ਸੁਮੇਲੀ ਦੀ ਨਿਗਰਾਨੀ ਹੇਠ 7 ਰੋਜ਼ਾ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਅਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਐਨ.ਆਈ.ਆਰ.ਡੀ ਹੈਦਰਾਬਾਦ ਵਲੋਂ ਬਲਾਕ ਤਲਵਾੜਾ, ਦਸੂਹਾ ਤੇ ਹੁਸ਼ਿਆਰਪੁਰ-2 ਦੇ ਸਮੂਹ ਬੈਂਕ ਮੈਨੇਜਰਾਂ ਦੀ ਟਰੇਨਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਬਜਵਾੜਾ ਵਿਖੇ 'ਕੇਅਰ ਐਂਡ ਅਵੇਅਰ ਸੁਸਾਇਟੀ' ਵਿਸ਼ੇ 'ਤੇ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਕੈਂਪਸ ਡਾਇਰੈਕਟਰ ਡਾ: ਐਚ.ਐਸ. ਬੈਂਸ ਦੀਆਂ ਹਦਾਇਤਾਂ 'ਤੇ ਲਗਾਏ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਅਤੇ ਬੀਬੀ ਸੰਦੀਪ ਕੌਰ ਦੀ ਦੇਖ-ਰੇਖ ਹੇਠ ਸੁੰਦਰ ਦਸਤਾਰ ਮੁਕਾਬਲਾ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਇੰਜ: ਸੰਜੀਵ ਗੌਤਮ ਨੇ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ਨਿਰੀਖਣ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾ ਦਾ ਵਿਸ਼ੇਸ਼ ਦੌਰਾ ਕਰਕੇ ਪ੍ਰੀ-ਬੋਰਡ ਪ੍ਰੀਖਿਆਵਾਂ ਦਾ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਨੌਜਵਾਨਾਂ ਦੀ ਹੱਤਿਆ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਜਗਦੀਪ ਸਿੰਘ ਨੇ ਦੱਸਿਆ ਕਿ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ)-ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਬਲਾਕ-1 'ਚ ਮਨਰੇਗਾ ਦੇ ਕੰਮਾਂ ਵਿਚ ਫੈਲੇ ਭਿ੍ਸ਼ਟਾਚਾਰ, ਅੰਮਿ੍ਤ ਸਰੋਵਰਾਂ ਦੇ ਕੰਮਾਂ ਵਿਚ ਮਸ਼ੀਨਰੀ ਦੀ ਵਰਤੋਂ ਕਰਕੇ ਕੰਮ ਪੂਰਾ ਵਿਖਾਉਣ ਅਤੇ ਭਿ੍ਸ਼ਟਾਚਾਰ ਨੂੰ ਜਾਣਬੁੱਝ ...
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਮੈਨੇਜਮੈਂਟ ਕਾਲਜ ਹੁਸ਼ਿਆਰਪੁਰ ਦੇ 48 ਵਿਦਿਆਰਥੀ ਦੇਸ਼-ਵਿਦੇਸ਼ ਦੀਆਂ ਵੱਡੀਆਂ ਕੰਪਨੀਆਂ 'ਚ ਚੁਣੇ ਗਏ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ: ...
ਹੁਸ਼ਿਆਰਪੁਰ, 23 ਜਨਵਰੀ (ਨਰਿੰਦਰ ਸਿੰਘ ਬੱਡਲਾ)-ਰਾਸ਼ਟਰੀ ਸਾਹਿੱਤਿਕ ਸੰਸਥਾ ਸ਼ਬਦਾਖਰ ਦੀ ਸੂਬਾ ਤੇ ਜ਼ਿਲ੍ਹਾ ਪੱਧਰੀ ਇਕਾਈ ਦੀ ਇਕੱਤਰਤਾ ਸੂਬਾ ਪ੍ਰਧਾਨ ਡਾ: ਧਰਮਪਾਲ ਸਾਹਿਲ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਉਚੇਚੇ ...
ਟਾਂਡਾ ਉੜਮੁੜ, 23 ਜਨਵਰੀ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜਪੁਰ ਦੇ ਵਿਦਿਆਰਥੀਆਂ ਪੂਰਾ ਹਫ਼ਤਾ ਚਾਈਨਾ ਡੋਰ ਦੇ ਵਿਰੋਧ ਵਿਚ ਅਲੱਗ ਅਲੱਗ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਸਮਾਜ ਨੂੰ ਇਸ ਦੇ ਨੁਕਸਾਨ ਦਾ ਸੁਨੇਹਾ ਦੇ ...
ਗੜ੍ਹਦੀਵਾਲਾ, 23 ਜਨਵਰੀ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ...
ਕੋਟਫ਼ਤੂਹੀ, 23 ਜਨਵਰੀ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਜੀ ਸ਼ਹੀਦਾਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ ਵਿਚ ਧਾਰਮਿਕ ਕਰਵਾਏ ਗਏ | ਇਸ ...
ਗੜ੍ਹਦੀਵਾਲਾ, 23 ਜਨਵਰੀ (ਚੱਗਰ)-ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬਣਾਏ ਗਏ ਨਵੇਂ ਲੰਗਰ ਹਾਲ ਦਾ ਉਦਘਾਟਨ ਕਰਨ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ...
ਅੱਡਾ ਸਰਾਂ, 23 ਜਨਵਰੀ (ਮਸੀਤੀ)-ਸਮਾਜ ਸੇਵੀ ਸੰਸਥਾ ਸੈਮ ਢਿੱਲੋਂ ਵੈੱਲਫੇਅਰ ਸੁਸਾਇਟੀ ਕਲੋਆ ਵਲੋਂ ਇਕ ਰੋਜ਼ਾ ਮੁਫ਼ਤ ਹੋਮਿਉਪੈਥੀ ਜਾਂਚ ਕੈਂਪ ਲਗਾਇਆ ਗਿਆ | ਸੁਰਮੁੱਖ ਸਿੰਘ ਢਿੱਲੋਂ ਕੈਨੇਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਨਰਲ ਸਕੱਤਰ ਜਗਤਾਰ ਸਿੰਘ ਦੀ ਦੇਖ-ਰੇਖ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX