ਚੁੰਨ੍ਹੀ, 23 ਜਨਵਰੀ (ਬਹਾਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਪਸ਼ੂ ਪਾਲਣ ਨੂੰ ਬੜ੍ਹਾਵਾ ਦੇਣ ਵਾਸਤੇ ਨਬੀਪੁਰ ਵਿਖੇ ਕਰੋੜਾਂ ਦੀ ਲਾਗਤ ਨਾਲ ਆਧੁਨਿਕ ਪਸ਼ੂ ਮੰਡੀ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿਸ ਵਿਚ ਕਈ ਏਕੜ ਪੰਚਾਇਤੀ ਜ਼ਮੀਨ ਦੀ ਵਰਤੋਂ ਕੀਤੀ ਗਈ ਸੀ | ਇਹ ਮੰਡੀ ਬਣਾਉਣ ਦਾ ਮੁੱਖ ਮੰਤਵ ਪਸ਼ੂਆਂ ਦੀਆਂ ਵਧੀਆ ਨਸਲਾਂ ਪਸ਼ੂ ਪਾਲਕਾਂ ਨੂੰ ਮੁਹੱਈਆ ਕਰਵਾਉਣਾ ਸੀ, ਜਿੱਥੇ ਪਸ਼ੂ ਮੰਡੀ ਲੱਗਣੀ ਸੀ ਅਤੇ ਦੂਰ ਦੁਰਾਡਿਓਾ ਵਪਾਰੀ ਆਉਣੇ ਸਨ | ਪ੍ਰੰਤੂ 10-15 ਸਾਲ ਦਾ ਸਮਾਂ ਬੀਤਣ ਬਾਅਦ ਵੀ ਕਿਸੇ ਨੇ ਇਸ ਦੀ ਸਾਰ ਨਹੀਂ ਲਈ | ਇਸ ਮੰਡੀ ਦਾ ਏਨਾ ਮਾੜਾ ਹਾਲ ਹੋ ਚੁੱਕਾ ਹੈ ਕਿ ਇੱਥੇ ਥਾਂ-ਥਾਂ ਗੰਦਗੀ ਫੈਲੀ ਹੋਈ ਹੈ ਅਤੇ ਕਈ ਏਕੜ ਉਪਜਾਊ ਜ਼ਮੀਨ ਬੰਜਰ ਹੋ ਕੇ ਰਹਿ ਗਈ ਹੈ | ਜਿੱਥੋਂ ਤੱਕ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਗੱਲ ਹੈ ਤਾਂ ਉਹ ਤਾਂ ਆਪਣਾ ਪੱਲਾ ਝਾੜ ਕੇ ਬੈਠ ਗਏ ਹਨ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਮੌਜੂਦਾ ਠੇਕੇਦਾਰ ਆਪਣੇ ਅਸਰ ਰਸੂਖ਼ ਨਾਲ ਇੱਥੇ ਮੰਡੀ ਲੱਗਣ ਨਹੀਂ ਦੇ ਰਿਹਾ ਅਤੇ ਇਸ ਬਾਰੇ ਕਈ ਵਾਰ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਜਾ ਚੁੱਕੀ ਹੈ, ਪ੍ਰੰਤੂ ਫਿਰ ਵੀ ਸਾਰਾ ਮਾਮਲਾ ਉੱਥੇ ਹੀ ਖੜ੍ਹਾ ਹੈ | ਹਾਲ ਹੀ ਵਿਚ ਹੋਈ ਚੋਰੀ ਦੀ ਘਟਨਾ ਨੇ ਇਸ ਮੰਡੀ ਦੇ ਬਦਤਰ ਇੰਤਜ਼ਾਮ ਨੂੰ ਹੋਰ ਹਵਾ ਦੇ ਦਿੱਤੀ ਹੈ | ਨਬੀਪੁਰ ਪੁਲਿਸ ਚੌਕੀ ਤੋਂ ਇਹ ਪਸ਼ੂ ਮੰਡੀ ਮਹਿਜ਼ 100 ਮੀਟਰ ਦੀ ਦੂਰੀ 'ਤੇ ਸਥਿਤ ਹੈ, ਪ੍ਰੰਤੂ ਚੋਰਾਂ ਦੇ ਹੌਸਲੇ ਏਨੇ ਵਧ ਗਏ ਹਨ ਕਿ ਇਸ ਪਸ਼ੂ ਮੰਡੀ ਦੀਆਂ ਗਿੱ੍ਰਲਾਂ ਤੱਕ ਚੋਰੀ ਹੋ ਚੁੱਕੀਆਂ ਹਨ | ਇੱਥੇ ਹੀ ਬੱਸ ਨਹੀਂ ਚੋਰਾਂ ਨੇ ਇਹ ਗਿੱ੍ਰਲਾਂ ਕੱਟ ਕੇ ਚੋਰੀ ਕੀਤੀਆਂ ਹਨ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਲਗਾ ਕੇ ਵੀ ਇਸ ਮੰਡੀ ਦੀ ਕੋਈ ਸਾਰ ਨਹੀਂ ਲੈਣੀ ਸੀ ਤਾਂ ਲੋਕਾਂ ਦਾ ਪੈਸਾ ਇਸ ਤਰ੍ਹਾਂ ਕਿਉਂ ਰੋੜਿ੍ਹਆ ਗਿਆ? ਇਸ ਬਾਰੇ ਜਦੋਂ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸੁਖਬੀਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਜਾਂਚ ਕਰਨਗੇ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ 8ਵੀਂ ਬਰਸੀ ਗੁਰਦੁਆਰਾ ਦੁਫੇੜਾ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸਰਹਿੰਦ ਦੀ ਮੀਟਿੰਗ ਕਮੇਟੀ ਦੇ ਸਕੱਤਰ ਕਿ੍ਸ਼ਨ ਸਿੰਘ ਬ੍ਰਾਹਮਣ ਮਾਜਰਾ, ਪ੍ਰਧਾਨ ਆਤਮਾ ਰਾਮ, ਸੀਨੀਅਰ ਮੀਤ ਪ੍ਰਧਾਨ ਬਲਬੀਰ ਸਿੰਘ ਸੰਗਤਪੁਰ, ਮੀਤ ਪ੍ਰਧਾਨ ਦੇਵ ਰਾਜ ਸਾਨੀਪੁਰ ਦੀ ...
ਖਮਾਣੋਂ, 23 ਜਨਵਰੀ (ਮਨਮੋਹਣ ਸਿੰਘ ਕਲੇਰ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਣਵਾਂ ਵਿਖੇ ਐਜੂਕੇਟਰ ਪੰਜਾਬ ਪ੍ਰਾਜੈਕਟ ਵਲੋਂ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲਿਖਣ ਭਗਤੀ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਭਾਗ ਲੈਣ ਵਾਲੇ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੌਰਾਨ ਮੰਚ ਸੰਚਾਲਨ ਧਰਮਪਾਲ ਆਜ਼ਾਦ ਨੇ ਕੀਤਾ | ਮੀਟਿੰਗ 'ਚ ...
ਸੰਘੋਲ, 23 ਜਨਵਰੀ (ਪਰਮਵੀਰ ਸਿੰਘ ਧਨੋਆ)-ਪਾਵਰਕਾਮ ਦੀ ਐੱਸ.ਸੀ/ਬੀ.ਸੀ ਮੁਲਾਜ਼ਮ ਵੈੱਲਫੇਅਰ ਫੈੱਡਰੇਸ਼ਨ ਵਲੋਂ ਪ੍ਰਧਾਨ ਅਵਤਾਰ ਸਿੰਘ ਕੈਂਥ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਰੁਪਿੰਦਰ ਹੈਪੀ ਨੂੰ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸੂਬੇ ਦੀ 'ਆਪ' ਸਰਕਾਰ ਵਲੋਂ 26 ਜਨਵਰੀ ਨੂੰ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕ ਸ਼ੁਰੂ ਹੋਣ ਤੋਂ ਪਹਿਲਾਂ ਦੀ ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਹਨ, ਕਿਉਂਕਿ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਬਣੀਆਂ ਡਿਸਪੈਂਸਰੀਆਂ 'ਚ ...
ਚੁੰਨ੍ਹੀ, 23 ਜਨਵਰੀ (ਰਵਿੰਦਰ ਮੌਦਗਿਲ)-ਬਡਾਲੀ ਪੁਲਿਸ ਵਲੋਂ ਐੱਸ.ਐਚ.ਓ. ਇੰਸਪੈਕਟਰ ਅਰਸ਼ਦੀਪ ਸ਼ਰਮਾ ਦੀ ਅਗਵਾਈ ਹੇਠ ਲੁੱਟ ਦੀ ਵਾਰਦਾਤ 'ਚ ਸ਼ਾਮਿਲ 4 'ਚੋਂ 2 ਵਿਅਕਤੀਆਂ ਨੂੰ 24 ਘੰਟੇ ਅੰਦਰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸੰਬੰਧੀ ਡੀ.ਐੱਸ.ਪੀ. ਬਸੀ ਪਠਾਣਾਂ ...
ਜਖਵਾਲੀ, 23 ਜਨਵਰੀ (ਨਿਰਭੈ ਸਿੰਘ)-ਪਟਿਆਲਾ ਜ਼ਿਲੇ੍ਹ ਦੇ ਬਲਵੇੜਾ ਵਿਖੇ ਵਾਪਰੀ ਦਰਦਨਾਕ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਅੰਦਰ ਕਾਨੰੂਨ ਵਿਵਸਥਾ ਡਾਵਾਂਡੋਲ ਹੈ | ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚਾ ਦੇ ਬੁਲਾਰੇ ਬਲਦੇਵ ਸਿੰਘ ਚੌਰਵਾਲਾ ਨੇ ਇਹ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ 13ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ 'ਚ 18-19 ਸਾਲ ਦੀ ਉਮਰ ਦੇ ਨਵੇਂ ...
ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਵਿਸ਼ਵ ਗਤਕਾ ਫੈੱਡਰੇਸ਼ਨ ਅਤੇ ਏਸ਼ੀਅਨ ਗਤਕਾ ਫੈੱਡਰੇਸ਼ਨ ਤੋਂ ਮਾਨਤਾ ਪ੍ਰਾਪਤ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵਲੋਂ ਦੇਸ਼ ਵਿਚ ਗਤਕਾ ਸਿਖਲਾਈ ਤੇ ਕੋਚਿੰਗ ਬਾਰੇ ਕਾਰਜਾਂ ਨੂੰ ...
ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਲਈ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਕੇ ਸਹੁੰ ਚੁੱਕੀ ਗਈ | ਅਧਿਆਪਕਾ ਰਵਿੰਦਰ ਕੌਰ (ਸਿੱਖਿਆ ...
ਅਮਲੋਹ, 23 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ...
ਬਸੀ ਪਠਾਣਾਂ, 23 ਜਨਵਰੀ (ਐਚ.ਐਸ. ਗੌਤਮ)-ਪੰਜਾਬ ਸਰਕਾਰ ਵਲੋਂ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਬਸੀ ਪਠਾਣਾਂ ਵਿਖੇ ਇਸਤਰੀ ਰੋਗਾਂ ਦੀ ਮਾਹਿਰ ਡਾ. ਹਰਮਨਪ੍ਰੀਤ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਗੁਰਦੀਪ ਸਿੰਘ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰ ਨੈਸ਼ਨਲ ਸਕੂਲ ਸਰਹਿੰਦ ਵਿਖੇ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਖ਼ਤਰਾ ਬਣੀ ਚਾਈਨਾ ਡੋਰ ਖ਼ਿਲਾਫ਼ ਬੱਚਿਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਕ੍ਰਿਆਤਮਕ ਕਾਰਜ ਕਰਵਾਏ ਗਏ | ਇਸ ਮੌਕੇ ਸਕੂਲ ...
ਚੁੰਨ੍ਹੀ, 23 ਜਨਵਰੀ (ਬਹਾਦਰ ਸਿੰਘ ਟਿਵਾਣਾ)-ਕਿਸਾਨੀ ਅੰਦੋਲਨ 'ਚ ਸ਼ਾਮਿਲ ਹੋਣ ਸਮੇਂ ਸੜਕੀ ਹਾਦਸੇ ਦਾ ਸ਼ਿਕਾਰ ਹੋ ਕੇ ਅਪਾਹਜ ਹੋਏ ਕਬੱਡੀ ਖਿਡਾਰੀ ਜਗਤਾਰ ਸਿੰਘ ਭੂਰਾ ਦੇ ਘਰ ਪਿੰਡ ਸੈਂਪਲੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਪ੍ਰਧਾਨ ...
ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਪਿੰਡ ਘੁਡਾਣੀ, ਹਲਕਾ ਪਾਇਲ ਜ਼ਿਲ੍ਹਾ ਲੁਧਿਆਣਾ ਵਿਖੇ ਆਗਾਮੀ 5 ਫਰਵਰੀ ਨੂੰ ਸੂਬਾ ਪੱਧਰ 'ਤੇ ਭਾਈ ਮਰਦਾਨਾ ਜੀ ਦਾ ਜਨਮ ਦਿਵਸ ਮਨਾਇਆ ਜਾਵੇਗਾ | ...
ਮੰਡੀ ਗੋਬਿੰਦਗੜ੍ਹ, 23 ਜਨਵਰੀ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ 'ਚ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾ ਵਰਤਣ ਲਈ ਜਾਗਰੂਕਤਾ ਗਤੀਵਿਧੀ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾਲ ਵਾਪਰ ਰਹੀਆਂ ਦੁਰਘਟਨਾਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਜੇਕਰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਹੋਈ ਤਾਂ ਇਸ 'ਚ ਸ਼੍ਰੋਮਣੀ ਅਕਾਲੀ ਦਲ (ਅ) ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਗਰੂਰ ਦੀ ਤਰ੍ਹਾਂ ਇਹ ਸੀਟ ਵੀ ਵੱਡੇ ਬਹੁਮਤ ਨਾਲ ਜਿੱਤੇਗੀ, ਕਿਉਂਕਿ ਸਮੁੱਚੇ ਪੰਜਾਬੀਆਂ ਤੇ ...
ਖਮਾਣੋਂ, 23 ਜਨਵਰੀ (ਜੋਗਿੰਦਰ ਪਾਲ)-ਪਿ੍ੰ. ਕਵਿਤਾ ਮਿੱਤਲ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਕਲਾਂ ਨੂੰ ਵੀ ਸਕੂਲ ਆਫ਼ ਐਮੀਨੈਂਸ 'ਚ ...
ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਸ਼ੰਭੂ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਜੋਗਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬਾਹੱਦ ਪਿੰਡ ਮਹਿਮਦਪੁਰ ਨੇੜੇ ਹਾਜ਼ਰ ਸੀ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਨੇ ਗਿਆਨੀ ਹਰਪਾਲ ਸਿੰਘ ਨੂੰ ਹੈਦਰਾਬਾਦ ਦੇ ਪੁਰਾਤਨ ਇਤਿਹਾਸਕ ਅਸਥਾਨ ...
ਪਟਿਆਲਾ, 23 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਟਕਸਾਲੀ ਭਾਜਪਾ ਵਰਕਰਾਂ ਵਲੋਂ ਗੁਰਜੀਤ ਸਿੰਘ ਕੋਹਲੀ ਦੇ ਗ੍ਰਹਿ ਵਿਖੇ ਬੈਠਕ ਕੀਤੀ ਗਈ | ਇਸ ਬੈਠਕ ਵਿਚ ਪਹੁੰਚੇ ਹੋਏ ਆਗੂਆਂ ਵਲੋਂ ਮੰਗ ਕੀਤੀ ਗਈ ਕਿ ਪਾਰਟੀ ਹਾਈ ਕਮਾਂਡ ਤੱਕ ਇਹ ਗੱਲ ਪਹੁੰਚਦੀ ਕੀਤੀ ਜਾਵੇ ਕਿ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਡਰਾਈਵਰ ਟੈਕਨੀਕਲ ਇੰਪਲਾਈਜ਼ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ...
ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਘੱਟ ਗਿਣਤੀ ਵਿੰਗ ਮੰਡੀ ਗੋਬਿੰਦਗੜ੍ਹ ਦੀ ਮੀਟਿੰਗ ਵਿੰਗ ਦੇ ਹਲਕਾ ਪ੍ਰਧਾਨ ਮੁਹੰਮਦ ਸਲਮਾਨ ਅਤੇ ਕਿਸ਼ੋਰ ਚੰਦ ਖੰਨਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਕਤ ...
ਮੰਡੀ ਗੋਬਿੰਦਗੜ੍ਹ, 23 ਜਨਵਰੀ (ਬਲਜਿੰਦਰ ਸਿੰਘ)-ਹਲਕਾ ਅਮਲੋਹ 'ਚ ਚਰਚਾਵਾਂ ਤੇ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਸਪਸ਼ਟ ਕੀਤਾ ਕਿ ਉਹ ਭਵਿੱਖ ਵਿਚ ਹੋਣ ਵਾਲੀ ਵਿਧਾਨ ਸਭਾ ਚੋਣ ਹਲਕਾ ਅਮਲੋਹ ਤੋਂ ਹੀ ਕਾਂਗਰਸ ਪਾਰਟੀ ਦੇ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਿੰਪਲ ਮਦਾਨ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ, ਸਰਕਾਰੀ ...
ਬਸੀ ਪਠਾਣਾਂ, 23 ਜਨਵਰੀ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਵਲੋਂ ਤਹਿਸੀਲ ਕੰਪਲੈਕਸ ਵਿਚ ਤਾਇਨਾਤ ਸੇਵਾਦਾਰ ਨੂੰ ਕਾਨੰੂਗੋ ਦਫ਼ਤਰ 'ਤੇ ਗੋਲੀ ਚਲਾਉਣ ਦੇ ਦੋਸ਼ ਤਹਿਤ ਨਾਮਜ਼ਦ ਕੀਤੇ ਜਾਣ ਦੀ ਸੂਚਨਾ ਹੈ | ਡੀ.ਐੱਸ.ਪੀ. ਅਮਰਪ੍ਰੀਤ ਸਿੰਘ ਨੇ ਉਪਰੋਕਤ ਜਾਣਕਾਰੀ ...
ਸਮਾਣਾ, 23 ਜਨਵਰੀ (ਸਾਹਿਬ ਸਿੰਘ)-ਸੋਮਵਾਰ ਦੇਰ ਸ਼ਾਮ ਸਥਾਨਕ ਅਮਾਮਗੜ੍ਹ ਮੁਹੱਲਾ ਵਿਖੇ ਇਕ ਦੁਕਾਨ 'ਤੇ ਸੌਦਾ ਲੈਣ ਆਏ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਉਸ ਨੂੰ ਰਾਹਗੀਰਾਂ ਨੇ ...
ਫ਼ਤਹਿਗੜ੍ਹ ਸਾਹਿਬ, 23 ਜਨਵਰੀ (ਬਲਜਿੰਦਰ ਸਿੰਘ)-ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਪੰਜਾਬ ਦੀ ਮੀਟਿੰਗ ਪ੍ਰਧਾਨ ਜਸਪਾਲ ਸਿੰਘ ਤਾਨ ਦੀ ਪ੍ਰਧਾਨਗੀ ਹੇਠ ਖ਼ਾਲਸਾ ਬੁੰਗਾ ਨੇੜੇ ਰੇਲਵੇ ਫਾਟਕ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ, ਜਿਸ ਦੌਰਾਨ ਇਕ ਸ਼ੋਕ ਮਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX