ਤਾਜਾ ਖ਼ਬਰਾਂ


ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  31 minutes ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  49 minutes ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 3 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 4 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 4 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 5 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 5 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 5 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 6 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਐਨ.ਡੀ.ਆਰ.ਐਫ਼. ਦੀ ਤੀਜੀ ਟੀਮ ਤੁਰਕੀ ਲਈ ਰਵਾਨਾ
. . .  about 6 hours ago
ਲਖਨਊ, 8 ਫਰਵਰੀ- ਵਾਰਾਣਸੀ ਦੇ ਡਿਪਟੀ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੱਕ 2 ਟੀਮਾਂ ਮਦਦ ਲਈ ਤੁਰਕੀ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਹੁਣ ਤੀਜੀ ਐਨ.ਡੀ.ਆਰ.ਐਫ਼ ਟੀਮ ਵਾਰਾਣਸੀ ਤੋਂ ਰਵਾਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ 51 ਮੈਂਬਰ, ਕੈਨਾਇਨ ਸਕੁਐਡ.....
ਅਡਾਨੀ ਵਿਵਾਦ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵਲੋਂ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ 'ਤੇ ਦੇਸ਼-ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਧਿਆਨਪੁਰ, 23 ਜਨਵਰੀ (ਕੁਲਦੀਪ ਸਿੰਘ)- ਮਹਾਨ ਤਪੱਸਵੀ ਯੋਗਰਾਜ ਸ੍ਰੀ ਸ੍ਰੀ 1008 ਬਾਵਾ ਲਾਲ ਦਿਆਲ ਦੇ 668ਵਾਂ ਜਨਮ ਦਿਹਾੜਾ ਪੀਠਦਵੇਸ਼ਵਰ ਸ੍ਰੀ ਸ੍ਰੀ 1008 ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਦੇਵ ਆਚਾਰੀਆ ਮਹਾਰਾਜ ਦੀ ਰਹਿਨੁਮਾਈ ਅਤੇ ਮਹੰਤ ਗੋਪਾਲ ਦਾਸ, ਮੁੱਖ ਪ੍ਰਬੰਧਕ ਬਾਉ ਜਗਦੀਸ਼ ਰਾਜ ਦੇ ਨਿਰਦੇਸ਼ਾਂ ਹੇਠ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸੰਗਤਾਂ ਨੇ ਬੜੀ ਖੁਸ਼ੀ ਦੇ ਵਿਚ ਸ੍ਰੀ ਬਾਵਾ ਲਾਲ ਦੇ ਜਨਮ ਦਿਹਾੜੇ ਦੇ ਗੀਤ ਗਾ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਸਾਂਝੀ ਕੀਤੀ | ਮੰਦਰ ਦੇ ਮੁੱਖ ਪ੍ਰਬੰਧਕ ਬਾਊ ਜਗਦੀਸ਼ ਰਾਜ ਨੇ ਕਿਹਾ ਕਿ ਦੇਸ਼-ਵਿਦੇਸ਼ਾਂ ਤੋਂ ਪਹੁੰਚੀਆਂ ਸੰਗਤਾਂ ਦਾ ਵਿਸ਼ਾਲ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਸੰਗਤਾਂ ਸ੍ਰੀ ਬਾਵਾ ਲਾਲ 'ਤੇ ਅਥਾਹ ਸ਼ਰਧਾ ਰੱਖਦੀਆਂ ਹਨ | ਹਰ ਧਰਮ ਦੇ ਲੋਕ ਉਨ੍ਹਾਂ ਨੂੰ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਲਈ ਪਹੁੰਚੇ ਹਨ | ਉਨ੍ਹਾਂ ਨੇ ਦੇਸ਼-ਵਿਦੇਸ਼ਾਂ ਤੋਂ ਪਹੁੰਚੀਆਂ ਸਮੁੱਚੀਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਬਾਵਾ ਲਾਲ ਦੀ ਪਾਵਨ ਨਗਰੀ 'ਚ ਪਹੁੰਚਣ 'ਤੇ ਸਭ ਦਾ ਧੰਨਵਾਦ ਹੈ | ਇਸ ਸਮੇਂ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦੀ ਵਧੀਆ ਕਾਰਗੁਜਾਰੀ ਲਈ ਐੱਸ.ਐੱਚ.ਓ. ਕੋਟਲੀ ਸੂਰਤ ਮੱਲੀ ਮਨਜੀਤ ਸਿੰਘ ਦੀ ਵਿਸ਼ੇਸ਼ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਬਾਵਾ ਲਾਲ ਨੇ ਇੱਥੇ ਮਹਾਨ ਤਪੱਸਿਆ ਕੀਤੀ ਹੈ, ਜਿਸ ਕਰਕੇ ਇਹ ਧਰਤੀ ਪਾਕ ਪਵਿੱਤਰ ਹੋ ਗਈ ਹੈ, ਜਿਸ ਦੇ ਪ੍ਰਤਾਪ ਕਰਕੇ ਲੱਖਾਂ ਲੋਕ ਇਸ ਮੰਦਰ ਤੇ ਅਥਾਹ ਸ਼ਰਧਾ ਰੱਖਦੇ ਹਨ | ਇਸ ਸਮੇਂ ਉਨ੍ਹਾਂ ਨੇ ਸਮੁੱਚੇ ਸੇਵਾਦਾਰ ਦੀ ਸੇਵਾ ਦੀ ਸ਼ਲਾਘਾ ਕੀਤੀ | ਇਸ ਸਮੇਂ ਬਾਬਾ ਨੰਦੀ ਜੀ, ਪ੍ਰਧਾਨ ਜਸਵਿੰਦਰ ਸਿੰਘ ਬੰਬ, ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ, ਪ੍ਰਧਾਨ ਪਰਮਸੁਨੀਲ ਸਿੰਘ ਲੱਡੂ, ਸ੍ਰੀ ਅਸ਼ਵਨੀ ਸ਼ਰਮਾ, ਐੱਸ.ਐੱਚ.ਓ. ਕੋਟਲੀ ਸੂਰਤ ਮੱਲੀ ਮਨਜੀਤ ਸਿੰਘ, ਸਰਕਲ ਪ੍ਰਧਾਨ ਸੁਰਜੀਤ ਕੁਮਾਰ, ਗੋਪੀ ਸਰਪੰਚ, ਰਕੇਸ਼ ਕੁਮਾਰ, ਰਵੀ ਕਾਂਤ, ਜਸਪਾਲ ਸਿੰਘ, ਮੰਮਣ ਟੀ.ਵੀ. ਸੈਂਟਰ, ਬਾਬਾ ਰਛਪਾਲ ਸਿੰਘ ਪ੍ਰਮੇਸ਼ਵਰ ਨਗਰ ਵਾਲੇ, ਖੋਖਰ ਟਰੈਵਲਜ ਪ੍ਰਧਾਨ ਕੈਲਾਸ਼ ਚੰਦਰ, ਤਜਿੰਦਰ ਸਿੰਘ ਲੱਕੀ ਖਹਿਰਾ ਸੁਲਤਾਨ, ਗਗਨ ਸੁਨਿਆਰਾ ਧਿਆਨਪੁਰ, ਨਰਿੰਦਰ ਕੁਮਾਰ ਮਹਿਤਾ ਕੁਲੈਕਸ਼ਨ, ਸਰਪੰਚ ਸੁਰਜੀਤ ਸਿੰਘ ਬਸਤੀ ਬਾਜੀਗਰ, ਸੀ.ਐੱਸ.ਸੀ. ਜ਼ਿਲ੍ਹਾ ਕੁਆਰਡੀਨੇਟਰ ਦਿਲਾਵਰ ਸਿੰਘ, ਪ੍ਰਧਾਨ ਲਾਡੀ ਧਿਆਨਪੁਰ, ਡਾ. ਹੀਰਾ ਲਾਲ ਧਿਆਨਪੁਰ, ਗੁਲਜਾਰ ਮਸੀਹ ਧਿਆਨਪੁਰ, ਹਰਬਟ ਮਸੀਹ ਧਿਆਨਪੁਰ, ਸੁਭਾਸ਼ ਚੰਦਰ ਧਿਆਨਪੁਰ, ਰਾਹੁਲ ਸਿੱਧੂ, ਸੋਸਲ ਮੀਆਂ ਕੁਆਡੀਨੇਟਰ, ਜੀਤ ਮਸੀਹ, ਨਰਿੰਦਰ ਕੁਮਾਰ ਧਿਆਨਪੁਰ ਆਦਿ ਸੰਗਤਾਂ ਹਾਜ਼ਰ ਸਨ |

ਪਿੰਡ ਪੱਖੋਵਾਲ ਤੋਂ ਵੱਡਾ ਬਿਆਨਪੁਰ ਨੂੰ ਜਾਣ ਵਾਲੀ ਮੁੱਖ ਸੜਕ ਦੀ ਬਦਤਰ ਹਾਲਤ ਤੋਂ ਦੁਖੀ ਲੋਕ

ਪੁਰਾਣਾ ਸ਼ਾਲਾ, 23 ਜਨਵਰੀ (ਅਸ਼ੋਕ ਸ਼ਰਮਾ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਪਹਿਲਾਂ ਹੀ ਮੁੱਖ ਸੜਕਾਂ ਦੀ ਹਾਲਤ ਖ਼ਸਤਾ ਹੋਈ ਪਈ ਹੈ | ਖ਼ਾਸ ਕਰਕੇ ਦਿਹਾਤੀ ਸੜਕ ਪੱਖੋਵਾਲ ਨਡਾਲਾ ਤੋਂ ਬਿਆਨਪੁਰ ਵੱਡਾ ਨੂੰ ਜਾਣ ਵਾਲੀ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਦਤਰ ਬਣੀ ...

ਪੂਰੀ ਖ਼ਬਰ »

ਸੇਵਾ ਮੁਕਤੀ ਦੇ ਲਾਭ ਲੈਣ ਲਈ ਅਧਿਆਪਕਾ ਨੰੂ ਦਰ-ਦਰ ਦੀਆਂ ਖਾਣੀਆਂ ਪੈ ਰਹੀਆਂ ਠੋਕਰਾਂ

ਗੁਰਦਾਸਪੁਰ, 23 ਜਨਵਰੀ (ਪੰਕਜ ਸ਼ਰਮਾ)- ਸਿੱਖਿਆ ਵਿਭਾਗ ਤੋਂ ਸਾਲ 2007 'ਚ ਸੇਵਾ-ਮੁਕਤ ਹੋਈ ਇਕ ਅਧਿਆਪਕਾ ਨੰੂ ਸੇਵਾ-ਮੁਕਤੀ ਸਾਲ ਦੇ ਬਣਦੇ ਲਾਭ ਹਾਸਲ ਕਰਨ ਲਈ ਵਾਰ-ਵਾਰ ਸਿੱਖਿਆ ਵਿਭਾਗ ਦੇ ਦਫ਼ਤਰ ਦੇ ਚੱਕਰ ਲਗਾ ਕੇ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ ਪਰ ਇਕ ਕਲਰਕ ਦੀ ...

ਪੂਰੀ ਖ਼ਬਰ »

ਇਨਰਵ੍ਹੀਲ ਕਲੱਬ ਨੇ ਗਣਤੰਤਰ ਦਿਵਸ ਮਨਾਇਆ ਤੇ 50 ਕੰਬਲ ਵੰਡੇ

ਬਟਾਲਾ, 23 ਜਨਵਰੀ (ਕਾਹਲੋਂ)- ਇਨਰਵ੍ਹੀਲ ਕਲੱਬ ਵਲੋਂ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਇਸ ਮੌਕੇ 50 ਲੋਕਾਂ ਨੂੰ ਕੰਬਲ ਵੰਡੇ ਗਏ | ਸਥਾਨਕ ਰੋਟਰੀ ਭਵਨ ਵਿਖੇ ਇਨਰਵ੍ਹੀਲ ਕਲੱਬ ਦੇ ਜ਼ਿਲ੍ਹਾ ਚੇਅਰਮੈਨ ਡਾ. ਸਤਿੰਦਰ ਕੌਰ ਨਿੱਝਰ ਅਤੇ ਪ੍ਰਧਾਨ ਮੀਨਾ ...

ਪੂਰੀ ਖ਼ਬਰ »

ਸਬਜ਼ੀ ਮੰਡੀ ਬਟਾਲਾ 'ਚ 1 ਕਰੋੜ 82 ਲੱਖ ਦੀ ਲਾਗਤ ਨਾਲ ਬਣੇਗਾ ਸ਼ੈੱਡ-ਵਿਧਾਇਕ ਕਲਸੀ

ਬਟਾਲਾ, 23 ਜਨਵਰੀ (ਕਾਹਲੋਂ)- ਸਥਾਨਕ ਡੇਰਾ ਰੋਡ 'ਤੇ ਸਥਿਤ ਸਬਜ਼ੀ ਮੰਡੀ ਵਿਖੇ ਇਕ ਕਰੋੜ 82 ਲੱਖ ਦੀ ਲਾਗਤ ਨਾਲ ਸ਼ੈੱਡ ਬਣਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਬਜ਼ੀ ਮੰਡੀ ਦਾ ਵਿਸ਼ੇਸ਼ ਦੌਰਾ ...

ਪੂਰੀ ਖ਼ਬਰ »

ਪਿੰਡ ਨਵੀਂ ਝਰੋਲੀ ਵਿਖੇ ਇੱਕੋ ਰਾਤ 6 ਘਰਾਂ 'ਚ ਚੋਰੀ

ਦੀਨਾਨਗਰ, 23 ਜਨਵਰੀ (ਸੰਧੂ/ਸੋਢੀ/ਸ਼ਰਮਾ)- ਦੀਨਾਨਗਰ ਨਜ਼ਦੀਕੀ ਪਿੰਡ ਨਵੀਂ ਝਰੋਲੀ ਵਿਖੇ ਚੋਰਾਂ ਵਲੋਂ ਇਕੋ ਰਾਤ ਚਾਰ ਘਰਾਂ 'ਚੋਂ ਗਹਿਣੇ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਨਵੀਂ ਝਰੋਲੀ ਦੇ ਸਰਪੰਚ ਰਘੁਬੀਰ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਪਿੰਡ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦਿਹਾਤੀ ਮੰਡਲ ਬਟਾਲਾ ਦੀ ਸਰਬਸੰਮਤੀ ਨਾਲ ਚੋਣ

ਬਟਾਲਾ, 23 ਜਨਵਰੀ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ, ਟਰਾਂਸਕੋ) ਕੇਸਰੀ ਝੰਡਾ ਪੰਜਾਬ ਦੇ ਪ੍ਰਧਾਨ ਗੁਰਵੇਲ ਸਿੰਘ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ | ਇਸ ਮੌਕੇ ਸਬ ਡਜੀਵਨ ...

ਪੂਰੀ ਖ਼ਬਰ »

ਪਿੰਡ ਢਿੱਲਵਾਂ ਦੇ 6 ਵਿਅਕਤੀਆਂ ਖ਼ਿਲਾਫ਼ ਲੜਕੀ ਨੂੰ ਅਗਵਾ ਕਰਨ 'ਤੇ ਪਰਚਾ ਦਰਜ

ਧਿਆਨਪੁਰ, 23 ਜਨਵਰੀ (ਕੁਲਦੀਪ ਸਿੰਘ)- ਪਿੰਡ ਢਿੱਲਵਾਂ ਦੀ 14 ਸਾਲਾ ਦੀ ਲੜਕੀ ਨੂੰ ਅਗਵਾ ਕਰਨ ਵਾਲੇ 6 ਦੋਸ਼ੀਆਂ 'ਤੇ ਮੁਕੱਦਮਾ ਨੰਬਰ 4, 363, 366, 120-ਬੀ ਪੁਲਿਸ ਥਾਣਾ ਕੋਟਲੀ 'ਚ ਦਰਜ ਹੋਇਆ | ਇਸ ਸਬੰਧੀ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਐੱਚ. ਓ. ਮਨਜੀਤ ਸਿੰਘ ਅਤੇ ਮੁੱਖ ਮੁਨਸ਼ੀ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਧੰਦੇ ਕਰਨ ਵਾਲੇ ਵਿਅਕਤੀ ਨਾਲ ਆੜ੍ਹਤੀ ਐਸ਼ੋਸੀਏਸ਼ਨ ਦਾ ਕੋਈ ਸੰਬੰਧ ਨਹੀਂ

ਧਾਰੀਵਾਲ, 23 ਜਨਵਰੀ (ਸਵਰਨ ਸਿੰਘ)- ਆੜ੍ਹਤੀ ਐਸੋਸ਼ੀਏਸ਼ਨ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਮੰਗਲ ਸਿੰਘ ਜਫਰਵਾਲ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਧਾਰੀਵਾਲ ਵਿਖੇ ਹੋਈ, ਜਿਸ 'ਚ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਤੇ ਹੋਰ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਡੀ.ਟੀ.ਐੱਫ. ਗੁਰਦਾਸਪੁਰ ਦੇ ਚਿੱਟੀ ਮੁੜ ਬਣੇ ਪ੍ਰਧਾਨ

ਗੁਰਦਾਸਪੁਰ, 23 ਜਨਵਰੀ (ਪੰਕਜ ਸ਼ਰਮਾ)- ਡੀ.ਟੀ.ਐੱਫ. ਗੁਰਦਾਸਪੁਰ ਦਾ ਇਜਲਾਸ ਸਥਾਨਕ ਰਾਮ ਸਿੰਘ ਦੱਤ ਯਾਦਗਾਰ ਹਾਲ ਵਿਖੇ ਹੋਇਆ ਜਿਸ ਵਿਚ ਡੀ.ਟੀ.ਐੱਫ. ਦੇ ਸਾਬਕਾ ਆਗੂ ਗੁਰਚਰਨ ਸਿੰਘ, ਲਖਬੀਰ ਸਿੰਘ ਤੇ ਕਿਸਾਨ ਮਜ਼ਦੂਰ ਆਗੂ ਬਲਬੀਰ ਸਿੰਘ ਰੰਧਾਵਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰੈੱਡ ਫੌਕਸ ਵਰਲਡ ਵਾਈਡ ਬਿਨਾਂ ਆਇਲਟਸ ਤੇ ਵੱਧ ਵਕਫ਼ੇ ਨਾਲ ਯੂਰਪ ਭੇਜਣ 'ਚ ਮੋਹਰੀ ਸੰਸਥਾ ਬਣਿਆ-ਐਮ.ਡੀ.

ਬਟਾਲਾ, 23 ਜਨਵਰੀ (ਬੁੱਟਰ)- ਰੈੱਡ ਫੌਕਸ ਵਰਲਡ ਵਾਈਾਡ ਬਟਾਲਾ ਇਲਾਕੇ 'ਚ ਬਿਨਾਂ ਆਇਲਟਸ ਤੇ ਵੱਧ ਵਕਫ਼ੇ ਵਾਲੇ ਵਿਦਿਆਰਥੀਆਂ ਨੂੰ ਯੂਰਪ ਭੇਜਣ ਲਈ ਮੋਹਰੀ ਸੰਸਥਾ ਬਣ ਗਿਆ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ. ਰਮਨ ਗਿੱਲ ਤੇ ਸੋਹਜ ਰੰਧਾਵਾ ਨੇ ਦੱਸਿਆ ਕਿ ਸਾਡੀ ਸੰਸਥਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬੀਬੀ ਸੁੰਦਰੀ ਵਲੋਂ 26 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ

ਪੁਰਾਣਾ ਸ਼ਾਲਾ, 23 ਜਨਵਰੀ (ਅਸ਼ੋਕ ਸ਼ਰਮਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬੀਬੀ ਸੁੰਦਰੀ ਦੇ ਸਮੂਹ ਕਿਸਾਨਾਂ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਵਿਖੇ ਪ੍ਰਧਾਨ ਸੁਖਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਸਾਨ ਆਗੂ ਜ਼ਿਲ੍ਹਾ ...

ਪੂਰੀ ਖ਼ਬਰ »

ਪਦਉੱਨਤ ਹੋਏ ਪਿ੍ੰਸੀਪਲਾਂ ਨੂੰ ਸਟੇਸ਼ਨ ਹੀ ਅਲਾਟ ਨਹੀਂ ਹੋਏ

ਧਾਰੀਵਾਲ, 23 ਜਨਵਰੀ (ਸਵਰਨ ਸਿੰਘ)- ਸਰਕਾਰੀ ਸਕੂਲਾਂ ਵਿਚ ਲੈਕਚਰਾਰਾਂ/ ਹੈੱਡਮਾਸਟਰ ਵੋਕੇਸ਼ਨਲ ਮਾਸਟਰ ਤੋਂ ਤਰੱਕੀ ਹੋ ਕੇ ਬਣੇ ਪਿ੍ੰਸੀਪਲਾਂ ਨੂੰ ਅਜੇ ਤੱਕ ਸਟੇਸ਼ਨ ਹੀ ਅਲਾਟ ਨਹੀਂ ਹੋਏ ਹਨ | ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਲੈ ਕੇ ਲੱਖਾਂ ਦਾਅਵੇ ਕਰ ਰਹੀ ...

ਪੂਰੀ ਖ਼ਬਰ »

ਉਡਾਣ ਇਮੀਗ੍ਰੇਸ਼ਨ ਨੇ ਲਵਾਇਆ ਯੂ.ਕੇ. ਦਾ ਇਕ ਹੋਰ ਸਟੱਡੀ ਵੀਜ਼ਾ

ਗੁਰਦਾਸਪੁਰ, 23 ਜਨਵਰੀ (ਆਰਿਫ਼)- ਇਮੀਗ੍ਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੀ ਸੰਸਥਾ ਉਡਾਣ ਇਮੀਗਰੇਸ਼ਨ ਲਗਾਤਾਰ ਯੂ.ਕੇ. ਦੇ ਵੀਜ਼ੇ ਲਗਵਾ ਰਹੀ ਹੈ ਜਿਸ ਤਹਿਤ ਸੰਸਥਾ ਵਲੋਂ ਇਕ ਹੋਰ ਵਿਦਿਆਰਥੀ ਦਾ ਯੂ.ਕੇ ਦਾ ਸਟੱਡੀ ਵੀਜ਼ਾ ਲਵਾਇਆ ਗਿਆ ਹੈ | ਇਸ ਸਬੰਧੀ ਉਡਾਣ ...

ਪੂਰੀ ਖ਼ਬਰ »

ਤਿੰਨ ਰੋਜ਼ਾ ਟਾਂਡਾ ਕਿ੍ਕਟ ਟੂਰਨਾਮੈਂਟ 'ਚ ਸਰਵਾਂ ਦੀ ਟੀਮ ਦੀ ਰਹੀ ਝੰਡੀ

ਪੁਰਾਣਾ ਸ਼ਾਲਾ, 23 ਜਨਵਰੀ (ਗੁਰਵਿੰਦਰ ਸਿੰਘ ਗੋਰਾਇਆ)- ਯੂਥ ਏਕਤਾ ਕਲੱਬ ਟਾਂਡਾ ਵਲੋਂ ਸਵ: ਕਾਲਾ ਠਾਕੁਰ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਦੂਸਰੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ 'ਚ ਸਰਾਵਾਂ ਦੀ ਟੀਮ ਦੀ ਝੰਡੀ ਰਹੀ | ਜਾਣਕਾਰੀ ਸਾਂਝੀ ਕਰਦਿਆਂ ਬੂਥ ਪ੍ਰਧਾਨ ਤੇ ...

ਪੂਰੀ ਖ਼ਬਰ »

ਸਾਨੂੰ ਸਾਰੇ ਧਰਮ ਭਾਈਚਾਰਕ ਸਾਂਝ ਬਣਾਉਣ ਦਾ ਸੰਦੇਸ਼ ਦਿੰਦੇ ਹਨ-ਚੇਅ. ਲਾਲਪੁਰਾ

ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਆਨੰਦ ਗਰੁੱਪ ਆਫ਼ ਕਾਲਜ ਜੇਠੂਵਾਲ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਤੇ ਅਹਿਮਦੀਆ ਇੰਡੀਆ ਮੁਸਲਿਮ ਭਾਈਚਾਰੇ ਵਲੋਂ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਅਰਾਥੀਆਂ ਦੇ ...

ਪੂਰੀ ਖ਼ਬਰ »

ਪਿੰਡ ਠੀਕਰੀਵਾਲ ਉੱਚਾ ਦੇ ਥਾਪਰ ਮਾਡਲ ਛੱਪੜ ਦਾ ਕੰਮ ਅੱਧ ਵਿਚਾਲੇ ਲਟਕਿਆ-ਪਿੰਡ ਵਾਸੀ

ਡੇਹਰੀਵਾਲ, 23 ਜਨਵਰੀ (ਹਰਦੀਪ ਸਿੰਘ ਸੰਧੂ)- ਪਿਛਲੀ ਸਰਕਾਰ ਸਮੇਂ ਅਨੇਕਾਂ ਪਿੰਡਾਂ 'ਚ ਥਾਪਰ ਮਾਡਲ ਛੱਪੜ ਤੇ ਸੀਚੇਵਾਲ ਮਾਡਲ ਛੱਪੜ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਗਿਆ ਸੀ, ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਨਿਕਾਸੀ ਪਾਣੀ ਦੀ ਸਮੱਸਿਆ ਖ਼ਤਮ ਹੁੰਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਦਾ ਭਾਸ਼ਨ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਫ਼ਤਹਿਗੜ੍ਹ ਚੂੜੀਆਂ, 23 ਜਨਵਰੀ (ਐੱਮ.ਐੱਸ. ਫੁੱਲ)- ਬਲਾਕ ਪੱਧਰੀ ਭਾਸ਼ਣ ਪ੍ਰਤੀਯੋਗਤਾ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਤਹਿਗੜ੍ਹ ਚੂੜੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪੁਜੀਸ਼ਨਾਂ ਹਾਸਲ ਕੀਤੀਆਂ | ਬਲਾਕ ਨੋਡਲ ਅਫ਼ਸਰ ਹਰਭਜਨ ਲਾਲ ਵਿਸ਼ੇਸ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਟੋਲ ਪਲਾਜ਼ਾ ਤਜਵੀਜ਼ ਰੱਦ ਨਾ ਕੀਤੀ ਤਾਂ ਸਖ਼ਤ ਸੰਘਰਸ਼ ਹੋਵੇਗਾ-ਕਾ. ਅਸ਼ਵਨੀ ਕੁਮਾਰ

ਕਲਾਨੌਰ, 23 ਜਨਵਰੀ (ਪੁਰੇਵਾਲ)- ਨੇੜਲੇ ਅੱਡਾ ਖੈਹਿਰਾ ਕੋਟਲੀ ਵਿਖੇ ਕੌਮੀ ਸ਼ਾਹ ਮਾਰਗ ਅਥਾਰਿਟੀ ਵਲੋਂ ਬਣਾਈ ਗਈ ਟੋਲ ਪਲਾਜ਼ਾ ਦੀ ਤਜਵੀਜ਼ ਦੇ ਵਿਰੁੱਧ 'ਚ ਸ੍ਰੀ ਕਰਤਾਰਪੁਰ ਲਾਂਘਾ ਟੋਲ ਪਲਾਜ਼ਾ ਵਿਰੋਧੀ ਐਕਸਨ ਕਮੇਟੀ ਵਲੋਂ ਅੱਡਾ ਖੈਹਿਰਾ ਵਿਖੇ ਵਿੱਢੇ ਗਏ ...

ਪੂਰੀ ਖ਼ਬਰ »

ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ

ਕਲਾਨੌਰ, 23 ਜਨਵਰੀ (ਪੁਰੇਵਾਲ)- ਸਥਾਨਕ ਕਸਬੇ 'ਚ ਤਪੋਭੂਮੀ ਸਥਾਨ ਜਿੱਥੇ ਬਾਵਾ ਲਾਲ ਦਿਆਲ ਵਲੋਂ ਕਰੀਬ 84 ਸਾਲ ਤਪ ਕੀਤਾ ਸੀ, ਤੋਂ ਸ੍ਰੀ ਬਾਵਾ ਲਾਲ ਦਿਆਲ ਦੇ 668ਵੇਂ ਜਨਮ ਦਿਵਸ 'ਤੇ ਮਹੰਤ ਗੋਪਾਲ ਦਾਸ ਦੇ ਨਿਰਦੇਸ਼ਾਂ ਅਤੇ ਮਹਾਤਮਾ ਲਛਮਣ ਦਾਸ ਦੀ ਅਗਵਾਈ 'ਚ ਵਿਸ਼ਾਲ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੇ ਵਿਆਹ ਸੰਬੰਧੀ ਸਮਾਗਮ 'ਤੇ ਅੱਜ ਲੋਪਾ 'ਚ ਸੰਗਤਾਂ ਦਾ ਹੋਵੇਗਾ ਭਰਵਾਂ ਸਵਾਗਤ

ਕਲਾਨੌਰ, 23 ਜਨਵਰੀ (ਪੁਰੇਵਾਲ)- ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਾਲਿਆਂ ਦੇ ਵਿਆਹ ਸਬੰਧੀ ਨੇੜਲੇ ਪਿੰਡ ਲੋਪਾ 'ਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਗੁਰਮਤਿ ਸਮਾਗਮ ਕੀਤੇ ਜਾਂਦੇ ਹਨ, ਜਿਸ ਤਹਿਤ ਅਖੰਡ ਪਾਠ ਦੀ ਬਾਣੀ ਦੇ ਪ੍ਰਵਾਹ ਚੱਲ ਰਹੇ ਹਨ | ਸਰਪੰਚ ...

ਪੂਰੀ ਖ਼ਬਰ »

ਦਾਜ ਲਈ ਤੰਗ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਪਠਾਨਕੋਟ, 23 ਜਨਵਰੀ (ਸੰਧੂ)- ਥਾਣਾ ਡਵੀਜ਼ਨ ਨੰਬਰ-2 ਵਿਖੇ ਵਿਆਹੁਤਾ ਨੇ ਸਹੁਰੇ ਪਰਿਵਾਰ 'ਤੇ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਮਾਰਕੁੱਟ ਕਰਨ ਦੇ ਦੋਸ਼ ਤਹਿਤ ਸ਼ਿਕਾਇਤ ਦਰਜ ਕਰਵਾਈ ਹੈ ਤੇ ਇਸ ਮਾਮਲੇ ਵਿਚ ਵਿਆਹੁਤਾ ਦੇ ਪਤੀ ਅਤੇ ਸੱਸ ਖਿਲਾਫ਼ ਥਾਣਾ ਡਵੀਜ਼ਨ ਨੰਬਰ-2 ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਪੈਰੋਲ 'ਤੇ ਅਕਾਲੀ ਆਗੂਆਂ ਦਾ ਤਿੱਖਾ ਪ੍ਰਤੀਕਰਮ, ਜਾਂਚ ਦੀ ਮੰਗ

ਪੰਜਗਰਾਈਆਂ, 23 ਜਨਵਰੀ (ਬਲਵਿੰਦਰ ਸਿੰਘ)- ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਅਕਾਲੀ ਆਗੂਆਂ ਨੇ ਡੇਰਾ ਮੁਖੀ ਦੀ ਛੁੱਟੀ 'ਤੇ ਡੂੰਘਾ ਇਤਰਾਜ਼ ਜਤਾਇਆ ਹੈ | ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਬਚਿੱਤਰ ਸਿੰਘ ਘੁਮਾਣ ਅਤੇ ਝਿਰਮਲ ਸਿੰਘ ਪੰਜਗਰਾਈਆਂ ਆਦਿ ਆਗੂਆਂ ਨੇ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਦੇਣ ਦੀ ਗੱਲ ਕੋਰਾ ਝੂਠ-ਅਸ਼ੋਕ ਚੌਧਰੀ

ਦੀਨਾਨਗਰ, 23 ਜਨਵਰੀ (ਸ਼ਰਮਾ/ਸੰਧੂ/ਸੋਢੀ)- 'ਆਪ' ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਗੁੰਮਰਾਹ ਕਰਨ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ ਜਾ ਰਿਹਾ | ਇਹ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ 26 ...

ਪੂਰੀ ਖ਼ਬਰ »

ਏ.ਐਸ.ਆਰ. ਇੰਟਰਨੈਸ਼ਨਲ ਸਕੂਲ 'ਚ ਮਹਾਰਾਣਾ ਪ੍ਰਤਾਪ ਦਾ ਬਲੀਦਾਨ ਦਿਵਸ ਮਨਾਇਆ

ਦੀਨਾਨਗਰ, 23 ਜਨਵਰੀ (ਸੋਢੀ/ਸੰਧੂ/ਸ਼ਰਮਾ)- ਰਾਜਪੂਤ ਸ਼ਕਤੀ ਦਲ ਵਲੋਂ ਏ.ਐਸ.ਆਰ ਇੰਟਰਨੈਸ਼ਨਲ ਸਕੂਲ ਵਿਖੇ ਮਹਾਰਾਣਾ ਪ੍ਰਤਾਪ ਦਾ ਬਲੀਦਾਨ ਦਿਵਸ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਰਾਜਪੂਤ ਸ਼ਕਤੀ ਸੈਨਾ ਦੇ ਰਾਸ਼ਟਰੀ ਕਨਵੀਨਰ ਐਡਵੋਕੇਟ ਨਰੇਸ਼ ਠਾਕੁਰ ਨੇ ਕੀਤੀ, ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਇੰਟਰਨੈਸ਼ਨਲ ਜਨਰਲ ਨਾਲੇਜ ਉਲੰਪੀਅਡ 'ਚ ਸ਼ਾਨਦਾਰ ਪ੍ਰਦਰਸ਼ਨ

ਗੁਰਦਾਸਪੁਰ, 23 ਜਨਵਰੀ (ਆਰਿਫ਼)- ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਦੇ ਵਿਦਿਆਰਥੀਆਂ ਨੇ ਐਸ.ਓ.ਐਫ ਇੰਟਰਨੈਸ਼ਨਲ ਜਨਰਲ ਨਾਲੇਜ ਉਲੰਪੀਅਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਨੇ 2 ਦਿਨਾਂ 'ਚ ਲਵਾਇਆ ਆਸਟ੍ਰੇਲੀਆ ਦਾ ਵੀਜ਼ਾ

ਗੁਰਦਾਸਪੁਰ, 23 ਜਨਵਰੀ (ਆਰਿਫ਼)- ਆਸਟ੍ਰੇਲੀਆ, ਕੈਨੇਡਾ ਤੇ ਯੂ.ਕੇ. ਦੇ ਜ਼ਿਲ੍ਹਾ ਗੁਰਦਾਸਪੁਰ 'ਚ ਸਭ ਤੋਂ ਵੱਧ ਵੀਜ਼ੇ ਲਗਾਉਣ ਵਾਲੀ ਭਰੋਸੇਮੰਦ ਸੰਸਥਾ ਸੈਵਨਸੀਜ਼ ਇਮੀਗਰੇਸ਼ਨ ਵਿਦਿਆਰਥੀਆਂ ਦੇ ਭਰੋਸੇ 'ਤੇ ਪੂਰੀ ਤਰ੍ਹਾਂ ਖ਼ਰਾ ਉੱਤਰ ਰਹੀ ਹੈ ਤੇ ਹਰ ਇਨਟੇਕ ਵਿਚ ...

ਪੂਰੀ ਖ਼ਬਰ »

ਏ.ਡੀ.ਸੀ. ਡਾ. ਨਿਧੀ ਕੁਮੁਦ ਦੀ ਅਗਵਾਈ ਹੇਠ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ

ਗੁਰਦਾਸਪੁਰ, 23 ਜਨਵਰੀ (ਆਰਿਫ਼)- ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਕਰਵਾਈ ਗਈ | ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਨਿਧੀ ...

ਪੂਰੀ ਖ਼ਬਰ »

ਈ.ਐੱਸ.ਐੱਚ. ਇੰਗਲਿਸ਼ ਪਲੈਨਟ ਨੇ ਇਕ ਹੋਰ ਵਿਦਿਆਰਥੀ ਦਾ ਲਗਾਇਆ ਆਸਟ੍ਰੇਲੀਆ ਦਾ ਵੀਜ਼ਾ

ਬਟਾਲਾ, 23 ਜਨਵਰੀ (ਕਾਹਲੋਂ)- 'ਈ.ਐੱਸ.ਐੱਚ. ਇੰਗਲਿਸ਼ ਪਲੈਨਟ' ਨੇ ਆਸਟ੍ਰੇਲੀਆ ਦੇ ਹਰ ਇਨਟੇਕ 'ਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਦੇ ਇਕੱਲੇ ਅਤੇ ਸਪਾਊਸ ਵੀਜ਼ੇ ਲਗਵਾ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਲਗਾਤਾਰ ਪੂਰਾ ...

ਪੂਰੀ ਖ਼ਬਰ »

ਜਤਿੰਦਰ ਕੌਰ ਰੰਧਾਵਾ ਨੇ ਸ੍ਰੀ ਬਾਵਾ ਲਾਲ ਦੇ ਮੰਦਰ ਨਤਮਸਤਕ ਹੋ ਕੇ ਲੰਗਰ ਕਮੇਟੀ ਨੂੰ ਦਿੱਤੀ ਸਹਾਇਤਾ

ਧਿਆਨਪੁਰ, 23 ਜਨਵਰੀ (ਕੁਲਦੀਪ ਸਿੰਘ)- ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਸ੍ਰੀਮਤੀ ਜਤਿੰਦਰ ਕੌਰ ਰੰਧਾਵਾ ਨੇ ਸ੍ਰੀ ਬਾਵਾ ਲਾਲ ਦੇ ਜਨਮ ਦਿਨ ਦੀ ਖੁਸ਼ੀ 'ਚ ਲੱਗੇ ਮਹਾਨ ਮੇਲੇ ਵਿਚ ਪਹੁੰਚ ਕੇ ਲੰਗਰ ਕਮੇਟੀ ਨੂੰ ਸਹਾਇਤਾ ਦਿੱਤੀ | ਇਸ ਸਬੰਧੀ ਐਮ.ਡੀ. ਸ੍ਰੀ ਅਸ਼ਵਨੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX