ਤਾਜਾ ਖ਼ਬਰਾਂ


ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  8 minutes ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  26 minutes ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  50 minutes ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 3 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 3 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 4 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 4 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 4 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  1 minute ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 5 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 5 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਐਨ.ਡੀ.ਆਰ.ਐਫ਼. ਦੀ ਤੀਜੀ ਟੀਮ ਤੁਰਕੀ ਲਈ ਰਵਾਨਾ
. . .  about 6 hours ago
ਲਖਨਊ, 8 ਫਰਵਰੀ- ਵਾਰਾਣਸੀ ਦੇ ਡਿਪਟੀ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੱਕ 2 ਟੀਮਾਂ ਮਦਦ ਲਈ ਤੁਰਕੀ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਹੁਣ ਤੀਜੀ ਐਨ.ਡੀ.ਆਰ.ਐਫ਼ ਟੀਮ ਵਾਰਾਣਸੀ ਤੋਂ ਰਵਾਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ 51 ਮੈਂਬਰ, ਕੈਨਾਇਨ ਸਕੁਐਡ.....
ਅਡਾਨੀ ਵਿਵਾਦ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵਲੋਂ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਰਾਜਪਾਲ ਵਲੋਂ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਫਲੋਟਿੰਗ ਸੋਲਰ ਪ੍ਰੋਜੈਕਟ ਦਾ ਉਦਘਾਟਨ

ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਵਾਟਰ ਵਰਕਸ ਸੈਕਟਰ-39 ਚੰਡੀਗੜ੍ਹ ਵਿਖੇ ਉੱਤਰੀ ਭਾਰਤ ਦੇ 2000 ਕੇ.ਡਬਲਿਊ.ਪੀ. ਦੇ ਸਭ ਤੋਂ ਵੱਡੇ ਫਲੋਟਿੰਗ ਸੋਲਰ ਪ੍ਰੋਜੈਕਟ ਅਤੇ ਧਨਾਸ ਝੀਲ ਚੰਡੀਗੜ੍ਹ ਵਿਖੇ 500 ਕੇ.ਡਬਲਿਊ.ਪੀ. ਫਲੋਟਿੰਗ ਸੋਲਰ ਪ੍ਰੋਜੈਕਟ ਦਾ ਵੀ ਉਦਘਾਟਨ ਕੀਤਾ | ਇਸ ਮੌਕੇ ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ, ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ, ਮੇਅਰ ਅਨੂਪ ਗੁਪਤਾ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ | ਵਾਟਰ ਵਰਕਸ ਸੈਕਟਰ-39 ਵਿਖੇ 2000 ਕੇ.ਡਬਲਿਊ.ਪੀ. ਦਾ ਫਲੋਟਿੰਗ ਸੋਲਰ ਪਾਵਰ ਪਲਾਂਟ 11.70 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਲਗਾਇਆ ਗਿਆ ਹੈ, ਜਿਸ 'ਤੇ 10 ਸਾਲਾਂ ਦੇ ਓ. ਅਤੇ ਐਮ ਸ਼ਾਮਿਲ ਹਨ ਅਤੇ 500 ਕੇ.ਡਬਲਿਊ.ਪੀ. ਦਾ ਫਲੋਟਿੰਗ ਸੋਲਰ ਪਾਵਰ ਪਲਾਂਟ ਧਨਾਸ ਝੀਲ ਚੰਡੀਗੜ੍ਹ ਵਿਖੇ 3.34 ਕਰੋੜ ਰੁਪਏ ਕੁੱਲ ਲਾਗਤ ਨਾਲ ਲਗਾਇਆ ਗਿਆ ਹੈ | ਇਹ ਪ੍ਰੋਜੈਕਟ ਸੀ.ਆਰ.ਈ.ਐਸ.ਟੀ. (ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੋਸਾਇਟੀ), ਯੂ.ਟੀ. ਚੰਡੀਗੜ੍ਹ ਦੁਆਰਾ ਡਿਜ਼ਾਈਨ ਕੀਤੇ ਗਏ ਹਨ ਅਤੇ ਲਾਗੂ ਕੀਤੇ ਗਏ ਹਨ ਅਤੇ 20 ਫੀਸਦੀ ਮਾਡਿਊਲ ਕੁਸ਼ਲਤਾ ਨਾਲ ਪ੍ਰਤੀ ਸਾਲ ਘੱਟੋ-ਘੱਟ 35 ਲੱਖ ਯੂਨਿਟ (ਕੇ.ਡਬਲਿਊ.ਐਚ) ਸੂਰਜੀ ਊਰਜਾ ਪੈਦਾ ਕਰਨਗੇ | ਪ੍ਰਸ਼ਾਸਕ ਨੇ ਧਨਾਸ ਝੀਲ ਨੂੰ ਸੁੰਦਰ ਫੁਹਾਰਿਆਂ ਨਾਲ ਵਿਕਸਤ ਅਤੇ ਸੁੰਦਰ ਬਣਾਉਣ ਲਈ ਸੀ.ਆਰ.ਈ.ਐਸ.ਟੀ. ਅਤੇ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਿਸ ਨਾਲ ਇਸ ਨੂੰ ਸ਼ਹਿਰ ਦਾ ਇਕ ਹੋਰ ਸੈਰ- ਸਪਾਟਾ ਸਥਾਨ ਬਣਾਇਆ ਗਿਆ ਹੈ, ਕਿਉਂਕਿ ਪਹਿਲਾਂ ਲੋਕ ਸਿਰਫ਼ ਸੁਖਨਾ ਝੀਲ ਬਾਰੇ ਜਾਣਦੇ ਸਨ | ਉਨ੍ਹਾਂ ਨੇ ਨਾਗਰਿਕਾਂ ਨੂੰ ਆਪਣੇ ਘਰਾਂ, ਦਫ਼ਤਰਾਂ ਦੀਆਂ ਇਮਾਰਤਾਂ, ਫੈਕਟਰੀਆਂ ਆਦਿ 'ਤੇ ਛੱਤਾਂ 'ਤੇ ਸੂਰਜੀ ਊਰਜਾ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਸੂਰਜੀ ਊਰਜਾ ਦੀ ਵਰਤੋਂ ਕੀਤੀ ਜਾ ਸਕੇ | ਇਸ ਮੌਕੇ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਫਲੋਟਿੰਗ ਸੋਲਰ ਪਲਾਂਟ ਦੇ ਇਸ ਪ੍ਰੋਜੈਕਟ ਨਾਲ ਝੀਲ ਨੂੰ ਇਕ ਵੱਖਰੀ ਉਚਾਈ 'ਤੇ ਵਧਦੇ ਦੇਖ ਕੇ ਖੁਸ਼ੀ ਜ਼ਾਹਰ ਕੀਤੀ, ਜਿਸ ਨੇ ਝੀਲ ਨੂੰ ਸੁੰਦਰ ਬਣਾਇਆ ਹੈ ਅਤੇ ਸੂਰਜੀ ਊਰਜਾ ਪ੍ਰਤੀ ਲੋਕ ਜਾਗਰੂਕਤਾ ਵੀ ਪੈਦਾ ਕੀਤੀ ਹੈ | ਇਸ ਮੌਕੇ ਦੇਬੇਂਦਰ ਦਲਾਈ ਸਕੱਤਰ ਵਿਗਿਆਨ ਅਤੇ ਤਕਨਾਲੋਜੀ ਨੇ ਦੱਸਿਆ ਕਿ ਜੰਗਲਾਤ ਵਿਭਾਗ ਅਧੀਨ ਸਾਰੀਆਂ ਇਮਾਰਤਾਂ ਅਤੇ ਦਫ਼ਤਰਾਂ ਦੀਆਂ ਊਰਜਾ ਲੋੜਾਂ ਨੂੰ ਧਨਾਸ ਝੀਲ, ਚੰਡੀਗੜ੍ਹ ਵਿਖੇ ਸਥਾਪਿਤ ਕੀਤੇ ਗਏ ਪ੍ਰੋਜੈਕਟ ਰਾਹੀਂ ਪੂਰਾ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਵਾਟਰ ਵਰਕਸ ਸੈਕਟਰ-39 ਵਿਖੇ ਸਥਾਪਿਤ 2000 ਕੇ.ਡਬਲਿਊ.ਪੀ. ਫਲੋਟਿੰਗ ਐਸ.ਪੀ.ਵੀ ਪਾਵਰ ਪਲਾਂਟ ਤੋਂ ਪੈਦਾ ਹੋਣ ਵਾਲੇ ਮਾਲੀਏ ਦਾ 70 ਫੀਸਦੀ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਕੀਤਾ ਜਾਵੇਗਾ | ਬਕਾਇਆ 30 ਫੀਸਦੀ ਨਗਰ ਨਿਗਮ ਚੰਡੀਗੜ੍ਹ ਨੂੰ ਦਿੱਤਾ ਜਾਵੇਗਾ | ਇਸ ਮੌਕੇ ਰਾਖੀ ਗੁਪਤਾ ਭੰਡਾਰੀ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ, ਨਿਤਿਨ ਕੁਮਾਰ ਯਾਦਵ ਗ੍ਰਹਿ ਸਕੱਤਰ ਅਤੇ ਦੇਵੇਂਦਰ ਦਲਾਈ ਸਕੱਤਰ ਵਿਗਿਆਨ ਅਤੇ ਤਕਨੀਕੀ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ |

ਪੁਲਿਸ ਵਲੋਂ ਇਕ ਹਫ਼ਤੇ 'ਚ 5 ਕਿੱਲੋ ਹੈਰੋਇਨ, 4.90 ਕਿੱਲੋ ਅਫ਼ੀਮ, 7.89 ਲੱਖ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 241 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 23 ਜਨਵਰੀ (ਤਰੁਣ ਭਜਨੀ)-ਪੰਜਾਬ ਪੁਲਿਸ ਨੇ ਐਨ.ਡੀ.ਪੀ.ਐੱਸ. ਐਕਟ ਤਹਿਤ 18 ਵਪਾਰਕ ਸਮੇਤ 173 ਐਫ.ਆਈ.ਆਰ. ਦਰਜ ਕਰਕੇ 241 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ...

ਪੂਰੀ ਖ਼ਬਰ »

ਯੋਗੀ ਯੂਥ ਸੇਵਾ ਸੁਸਾਇਟੀ ਨੇ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡਣ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਯੋਗੀ ਯੋਗ ਯੂਥ ਸੇਵਾ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਖਾਨਦਾਨੀ ਵੈਦ ਸੁਖਜਿੰਦਰ ਸਿੰਘ ਯੋਗੀ ਵਲੋਂ ਸਮਾਜ ਸੇਵਾ ਦੀ ਲੜੀ ਤਹਿਤ ਲੰਬੇ ਸਮੇਂ ਤੋਂ ਮੁਫ਼ਤ ਅੱਖਾਂ ਦੇ ਜਾਂਚ ਕੈਂਪ ...

ਪੂਰੀ ਖ਼ਬਰ »

ਮੇਅਰ ਨੇ ਸਟਰੀਟ ਵੈਂਡਿੰਗ ਈ-ਕਾਰਟਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਮੇਅਰ ਅਨੂਪ ਗੁਪਤਾ ਨੇ ਅੱਜ ਪ੍ਰਧਾਨ ਮੰਤਰੀ ਸਵਨਿਧੀ ਸਕੀਮ ਤਹਿਤ ਸਬਜ਼ੀਆਂ ਵੇਚਣ ਵਾਲੇ ਮੋਬਾਈਲ ਵਿਕੇ੍ਰਤਾਵਾਂ ਅਤੇ ਲਾਭਪਾਤਰੀਆਂ ਲਈ ਸਟਰੀਟ ਵੈਂਡਿੰਗ ਈ-ਕਾਰਟਸ ਨੂੰ ਹਰੀ ਝੰਡੀ ਦੇ ਕੇ ਰਵਾਨਾ ...

ਪੂਰੀ ਖ਼ਬਰ »

ਡੀ.ਆਈ.ਜੀ. ਭੁੱਲਰ ਵਲੋਂ ਧੀਆਂ ਦੇ ਸਮੂਹਿਕ ਵਿਆਹ ਸੰਬੰਧੀ ਕਰਵਾਏ ਜਾਣ ਵਾਲੇ ਸਮਾਗਮ ਦਾ ਪੋਸਟਰ ਜਾਰੀ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਯੂਥ ਫਾਰ ਮੁਹਾਲੀ ਕਲੱਬ ਵਲੋਂ ਪਿੰਡ ਦਾਊਾ ਸਾਹਿਬ ਵਿਖੇ 1 ਫਰਵਰੀ ਨੂੰ ਲੋੜਵੰਦ ਧੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ | ਇਸ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦਾ ਪੋਸਟਰ ਅੱਜ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਫੈਕਟਰੀ 'ਚ ਤੇਲ ਦੇ ਡਰੰਮ ਨੂੰ ਅੱਗ ਲੱਗਣ ਨਾਲ ਤਿੰਨ ਮਜ਼ਦੂਰ ਝੁਲਸੇ

ਡੇਰਾਬੱਸੀ, 23 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਨੈਕਟਰ ਕੰਪਨੀ ਨੇੜੇ ਪੈਂਦੀ ਪੀ. ਡੀ. ਇੰਡਸਟਰੀਜ਼ ਸੈਦਪੁਰਾ ਵਿਖੇ ਤੇਲ ਦੇ ਡਰੰਮ ਨੂੰ ਅਚਾਨਕ ਅੱਗ ਲੱਗਣ ਕਾਰਨ ਤਿੰਨ ਮਜ਼ਦੂਰ ਝੁਲਸ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਡੇਰਾਬੱਸੀ ਦੇ ...

ਪੂਰੀ ਖ਼ਬਰ »

ਕੋਆਰਡੀਨੇਸ਼ਨ ਕਮੇਟੀ ਯੂਟੀ ਚੰਡੀਗੜ੍ਹ ਦੇ ਸੱਦੇ 'ਤੇ ਮੁਲਾਜ਼ਮਾਂ ਨੇ ਟਿ੍ਬਿਊਨ ਚੌਕ 'ਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਫੂਕਿਆ ਪੁਤਲਾ

ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਕੋਆਰਡੀਨੇਸ਼ਨ ਕਮੇਟੀ ਯੂਟੀ ਚੰਡੀਗੜ੍ਹ ਦੇ ਸੱਦੇ 'ਤੇ ਸਰਕਾਰੀ ਅਤੇ ਐਮ.ਸੀ ਮੁਲਾਜ਼ਮਾਂ ਤੇ ਵਰਕਰਾਂ ਨੇ 'ਬਰਾਬਰ ਕੰਮ ਬਰਾਬਰ ਤਨਖ਼ਾਹ' ਦੀ ਮੰਗ ਨੂੰ ਲੈ ਕੇ ਟਿ੍ਬਿਊਨ ਚੌਕ ਵਿਖੇ ਚੰਡੀਗੜ੍ਹ ਪ੍ਰਸ਼ਾਸਨ ਦਾ ਪੁਤਲਾ ...

ਪੂਰੀ ਖ਼ਬਰ »

ਭਲਕੇ ਮਨਾਇਆ ਜਾਵੇਗਾ 'ਨੈਸ਼ਨਲ ਵੋਟਰਜ਼-ਡੇਅ'

ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਸਰਕਾਰ ਦੇ ਸਾਰੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਆਦਿ ਵਿਚ 25 ਜਨਵਰੀ ਨੂੰ 'ਨੈਸ਼ਨਲ ਵੋਟਰਸ-ਡੇਅ' ਮਨਾਇਆ ਜਾਵੇਗਾ | ਇਸੇ ਦਿਨ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਨੈਸ਼ਨਲ ਵੋਟਰਸ-ਡੇਅ ਦੀ ਸਹੁੰ ਵੀ ਲਈ ...

ਪੂਰੀ ਖ਼ਬਰ »

ਮਹਿਲਾ ਪ੍ਰੋਫ਼ੈਸਰ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਨੌਜਵਾਨ ਪੁਲਿਸ ਨੇ ਦਬੋਚਿਆ

ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਵਿਚ ਦਿਨ ਦਿਹਾੜੇ ਪਬਲਿਕ ਪਾਰਕ ਵਿਚ ਇਕ 50 ਸਾਲਾ ਮਹਿਲਾ ਪ੍ਰੋਫ਼ੈਸਰ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ ਹੇਠ ਸੈਕਟਰ-39 ਥਾਣਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਘਟਨਾ ਦੇ ਦੋ ਹਫ਼ਤੇ ਬਾਅਦ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਨੇ ਐੱਸ.ਡੀ.ਐੱਮ ਨੂੰ ਸੌਂਪਿਆ ਮੰਗ-ਪੱਤਰ

ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ) ਭਾਰਤੀ ਮਜ਼ਦੂਰ ਸੰਘ ਵਲੋਂ ਅਲੱਗ-ਅਲੱਗ ਸਟੇਟਾਂ ਵਿਚ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ਦਾ ਵਿਰੋਧ ਕਰਦੇ ਹੋਏ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ, ਜਿਸ ਦੇ ਤਹਿਤ ਭਾਰਤੀ ਮਜ਼ਦੂਰ ਸੰਘ ਚੰਡੀਗੜ੍ਹ ਵਲੋਂ ਨਿਊ ...

ਪੂਰੀ ਖ਼ਬਰ »

ਖਰੜ ਹਲਕੇ 'ਚ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਿਲੰਕ ਕਰਨ ਦਾ 58 ਫ਼ੀਸਦੀ ਕੰਮ ਮੁਕੰਮਲ : ਰਵਿੰਦਰ ਸਿੰਘ

ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਿਲੰਕ ਕਰਨ ਦਾ ਕੰਮ ਵਿਧਾਨ ਸਭਾ ਹਲਕਾ ਖਰੜ ਅੰਦਰ ਨਿਰੰਤਰ ਜਾਰੀ ਹੈ ਅਤੇ ਹੁਣ ਤੱਕ 58 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ | ਇਹ ਜਾਣਕਾਰੀ ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ...

ਪੂਰੀ ਖ਼ਬਰ »

ਆਜ਼ਾਦ ਵੈੱਲਫੇਅਰ ਸੁਸਾਇਟੀ ਖਰੜ ਦੀ ਹੋਈ ਵਿਸ਼ੇਸ਼ ਮੀਟਿੰਗ

ਖਰੜ, 23 ਜਨਵਰੀ (ਜੰਡਪੁਰੀ)-ਆਜ਼ਾਦ ਵੈੱਲਫੇਅਰ ਸੁਸਾਇਟੀ ਖਰੜ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਮਰ ਨਾਥ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸੁਸਾਇਟੀ ਦੇ ਚੇਅਰਮੈਨ ਰੋਹਿਤ ਮਿਸ਼ਰਾ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੀਟਿੰਗ ਵਿਚ ਆਰੀਆ ਸਮਾਜ ਖਰੜ ...

ਪੂਰੀ ਖ਼ਬਰ »

ਡੀ.ਆਈ.ਜੀ. ਭੁੱਲਰ ਨੇ ਨਵੀਂ ਐਕਸ.ਯੂ.ਵੀ. 400 ਇਲੈਕਟਿ੍ਕ ਕਾਰ ਦੀ ਕੀਤੀ ਘੁੰਡ ਚੁਕਾਈ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਰਾਜ ਵਹੀਕਲਜ਼ ਮੁਹਾਲੀ ਵਲੋਂ ਨਵੀਂ ਐਕਸ. ਯੂ. ਵੀ. 400 ਇਲੈਕਟਿ੍ਕ ਕਾਰ ਦਾ ਮਾਡਲ ਲਾਂਚ ਕੀਤਾ ਗਿਆ | ਇਸ ਮੌਕੇ ਕਾਰ ਦੀ ਘੁੰਡ ਚੁਕਾਈ ਦੀ ਰਸਮ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅਦਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ 29 ਦੀ ਸੰਗਰੂਰ ਰੈਲੀ 'ਚ ਪੈਨਸ਼ਨਰਜ਼ ਮਹਾਂਸੰਘ ਵੱਧ ਚੜ੍ਹ ਕੇ ਹਿੱਸਾ ਲਵੇਗਾ : ਡਾ. ਕਲਸੀ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਦੇ ਵਿਰੁੱਧ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਚ ਗੁੱਸੇ ਦੀ ਲਹਿਰ ਤੇਜ਼ ਹੋਣ ਕਾਰਨ ਪੰਜਾਬ ...

ਪੂਰੀ ਖ਼ਬਰ »

ਡੇਰਾਬੱਸੀ ਦੇ ਪਿੰਡ ਸੁੰਡਰਾਂ 'ਚ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਹਾਲੇ ਵੀ ਜਾਰੀ

ਡੇਰਾਬੱਸੀ, 23 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ ਦੇ ਪਿੰਡ ਸੁੰਡਰਾਂ ਦੀ ਜ਼ਮੀਨ 'ਚੋਂ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਮੁੜ ਸ਼ੁਰੂ ਹੋ ਗਿਆ ਹੈ | ਇਥੇ ਮਿੱਟੀ ਦੇ ਟਿੱਪਰ ਸ਼ਰ੍ਹੇਆਮ ਚਿੱਟੇ ਦਿਨ ਓਵਰਲੋਡ ਹੋ ਕੇ ਨਿਕਲਦੇ ਹਨ, ਜਿਸ ਤੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਡੇਰਾਬੱਸੀ ਦੇ ਪਿੰਡ ਸੁੰਡਰਾਂ 'ਚ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਹਾਲੇ ਵੀ ਜਾਰੀ

ਡੇਰਾਬੱਸੀ, 23 ਜਨਵਰੀ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਖੇਤਰ ਦੇ ਪਿੰਡ ਸੁੰਡਰਾਂ ਦੀ ਜ਼ਮੀਨ 'ਚੋਂ ਨਾਜਾਇਜ਼ ਮਾਈਨਿੰਗ ਦਾ ਗੋਰਖਧੰਦਾ ਮੁੜ ਸ਼ੁਰੂ ਹੋ ਗਿਆ ਹੈ | ਇਥੇ ਮਿੱਟੀ ਦੇ ਟਿੱਪਰ ਸ਼ਰ੍ਹੇਆਮ ਚਿੱਟੇ ਦਿਨ ਓਵਰਲੋਡ ਹੋ ਕੇ ਨਿਕਲਦੇ ਹਨ, ਜਿਸ ਤੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਅਮਰ ਸ਼ਹੀਦ ਜਥੇਦਾਰ ਅਕਾਲੀ ਫੂਲਾ ਸਿੰਘ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਛੇਵੇਂ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਫੂਲਾ ਸਿੰਘ ਦਾ ਜਨਮ ਦਿਹਾੜਾ ਪੂਰਨ ਸ਼ਰਧਾ ਅਤੇ ਉਤਸ਼ਾਹ ...

ਪੂਰੀ ਖ਼ਬਰ »

ਸਕੂਲ ਵਿਚ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸ਼ਾਰਦਾ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ-40-ਡੀ ਵਿਖੇ ਭਾਰਤ ਦੀ ਆਜ਼ਾਦੀ ਦੇ ਮਹਾਨ ਨਾਇਕ, ਅਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ...

ਪੂਰੀ ਖ਼ਬਰ »

ਮੁਹਾਲੀ 'ਚ 74ਵੇਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਵਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਹੀਦ ਮੇਜ਼ਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਰਾਜਸਥਾਨ ਕੌਂਸਲ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ 85 ਨੌਜਵਾਨਾਂ ਨੇ ਕੀਤਾ ਖ਼ੂਨ ਦਾਨ

ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਨੈਸ਼ਨਲ ਇੰਟੀਗ੍ਰੇਟਿਡ ਮੈਡੀਕਲ ਐਸੋਸੀਏਸ਼ਨ ਅਤੇ ਰਾਜਸਥਾਨ ਕੌਂਸਲ ਵਲੋਂ ਸੈਕਟਰ-33 ਦੇ ਰਾਜ ਭਵਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ 85 ਨੌਜਵਾਨਾਂ ਨੇ ਖ਼ੂਨਦਾਨ ਕੀਤਾ | ਕੈਂਪ ਦਾ ਉਦਘਾਟਨ ਸਿਹਤ ਵਿਭਾਗ ...

ਪੂਰੀ ਖ਼ਬਰ »

ਖਹਿਰਾ ਵਲੋਂ ਸਪੀਕਰ ਨੂੰ ਪੱਤਰ, ਗੈਰ ਪੰਜਾਬੀਆਂ ਨੂੰ ਪੰਜਾਬ 'ਚ ਖੇਤੀਬਾੜੀ ਜ਼ਮੀਨ ਖ਼ਰੀਦਣ ਤੋਂ ਰੋਕਣ ਲਈ ਵਿਧਾਨ ਸਭਾ 'ਚ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰਨ ਦੀ ਇਜਾਜ਼ਤ ਮੰਗੀ

ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਵਿਧਾਇਕ ਅਤੇ ਕਿਸਾਨ ਸੈੱਲ ਦੇ ਚੇਅਰਮੈਨ ਸ. ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ 'ਆਪ' ਅਤੇ ਭਾਜਪਾ ਨੇ 2-2 ਅਤੇ ਕਾਂਗਰਸ ਦੇ ਇਕ ਕੌਂਸਲਰ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਵਿਚ ਪੰਜ ਮੈਂਬਰੀ ਵਿੱਤ ਅਤੇ ਠੇਕਾ ਕਮੇਟੀ ਵਿਚ ਸ਼ਾਮਿਲ ਹੋਣ ਲਈ ਭਾਜਪਾ, 'ਆਪ' ਅਤੇ ਕਾਂਗਰਸ ਦੇ ਕੌਂਸਲਰਾਂ ਵਲੋਂ ਅੱਜ ਨਾਮਜ਼ਦੀ ਪੱਤਰ ਦਾਖ਼ਲ ਕੀਤੇ ਗਏ | ਕਾਂਗਰਸ ਦੇ ਸਦਨ ਵਿਚ 6 ਕੌਂਸਲਰ ਹਨ | ਇਨ੍ਹਾਂ ...

ਪੂਰੀ ਖ਼ਬਰ »

ਐੱਸ.ਡੀ. ਕਾਲਜ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 126ਵੀਂ ਜੈਅੰਤੀ ਮਨਾਈ

ਚੰਡੀਗੜ੍ਹ, 23 ਜਨਵਰੀ (ਪੋ੍ਰ. ਅਵਤਾਰ ਸਿੰਘ)-ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 126ਵੀਂ ਬਰਸੀ ਅਤੇ ਰਾਸ਼ਟਰੀ ਬਾਲ ਦਿਵਸ ਦੀ ਪੂਰਵ ਸੰਧਿਆ 'ਤੇ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਸਭ ਤੋਂ ਉੱਚੇ ਨੇਤਾ ਨੇਤਾ ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ਼ਹਿਰ ਦੇ 10 ਸਕੂਲਾਂ ਅਤੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਅੱਜ ਇੱਥੇ ਡੀ.ਸੀ. ਦਫ਼ਤਰ ਦੇ ਕਾਨਫਰੰਸ ਹਾਲ ਵਿਖੇ ਗਣਤੰਤਰ ਦਿਵਸ ਨੂੰ ਮਨਾਉਣ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ | ਮੀਟਿੰਗ ਦੌਰਾਨ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਆਪ' ਨੂੰ ਝਟਕਾ 'ਆਪ' ਦੀ ਮਹਿਲਾ ਜਨਰਲ ਸਕੱਤਰ ਅਮਨਪ੍ਰੀਤ ਕੌਸ਼ਲ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਾਰਟੀ ਦੀ ਚੰਡੀਗੜ੍ਹ ਮਹਿਲਾ ਵਿੰਗ ਦੀ ਜਨਰਲ ਸਕੱਤਰ ਅਮਨਪ੍ਰੀਤ ਕੌਸ਼ਲ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਦੇ ਨਾਲ ਅਮਿਤ ਕੌਸ਼ਲ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਬੁੱਕਲੈਟ ਫਾਰਮ ਜਾਰੀ

ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਹਾਊਸਿੰਗ ਬੋਰਡ ਦੇ ਸਾਰੇ ਕਰਮਚਾਰੀਆਂ ਦੀ ਸੀਨੀਆਰਤਾ ਸੂਚੀ (1.1.2023 ਨੂੰ) ਅੱਜ ਪ੍ਰਸ਼ਾਸਕ ਸਲਾਹਕਾਰ-ਕਮ-ਚੇਅਰਮੈਨ ਚੰਡੀਗੜ੍ਹ ਹਾਊਸਿੰਗ ਬੋਰਡ ਧਰਮਪਾਲ ਦੁਆਰਾ ਇਕ ਬੁੱਕਲੈਟ ਫਾਰਮ ਵਿਚ ਜਾਰੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਲਗਾਤਾਰ ਭਾਰਤੀ ਸੰਵਿਧਾਨ 'ਤੇ ਹਮਲੇ ਕੀਤੇ ਜਾ ਰਹੇ ਹਨ : ਦੀਪਾਂਕਰ ਭੱਟਾਚਾਰੀਆ

ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਸੀ.ਪੀ.ਆਈ ਐਮ.ਐਲ (ਲਿਬਰੇਸ਼ਨ) ਵਲੋਂ ਸੈਕਟਰ 29 ਵਿਖੇ 'ਫਾਸ਼ੀਵਾਦ : ਦੁਨੀਆਂ ਦੇ ਤਜ਼ਰਬੇ ਅਤੇ ਇਸ ਦੀਆਂ ਭਾਰਤੀ ਵਿਸ਼ੇਸ਼ਤਾਵਾਂ ਲੋਕਤੰਤਰ ਬਚਾਓ, ਦੇਸ਼ ਬਚਾਓ' ਮੁੱਦੇ 'ਤੇ ਸੈਮੀਨਾਰ ਕਰਵਾਇਆ ਗਿਆ | ਮੁੱਖ ਬੁਲਾਰੇ ਵਜੋਂ ਲਿਬਰੇਸ਼ਨ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸ਼ੇਅਰ ਵਾਈਜ਼ ਜਾਇਦਾਦ 'ਤੇ ਕੋਈ ਪਾਬੰਦੀ ਨਹੀਂ, ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ : ਐਡਵੋਕੇਟ ਅਭਿਮਨਿਊ ਤਿਵਾੜੀ

ਚੰਡੀਗੜ੍ਹ, 23 ਜਨਵਰੀ (ਤਰੁਣ ਭਜਨੀ) : ਹਾਲ ਹੀ 'ਚ ਸੁਪਰੀਮ ਕੋਰਟ ਨੇ ਇਤਿਹਾਸਕ ਫ਼ੈਸਲਾ ਸੁਣਾਉਂਦਿਆਂ ਚੰਡੀਗੜ੍ਹ ਦੇ ਸੈਕਟਰ-1 ਤੋਂ 30 ਤੱਕ ਦੇ ਖੇਤਰ ਨੂੰ ਵਿਰਾਸਤੀ ਕਰਾਰ ਦਿੱਤਾ ਸੀ ਅਤੇ ਇੱਥੋਂ ਦੀ ਜਾਇਦਾਦ 'ਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ 'ਤੇ ਰੋਕ ਲਗਾ ਦਿੱਤੀ ...

ਪੂਰੀ ਖ਼ਬਰ »

'ਆਪ' ਪੰਜਾਬ ਦੇ ਜਨਰਲ ਸਕੱਤਰ ਨੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 23 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਸਾਰੇ ਵਿੰਗ ਪ੍ਰਧਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ...

ਪੂਰੀ ਖ਼ਬਰ »

27 ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 23 ਜਨਵਰੀ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 27 ਜਨਵਰੀ ਨੂੰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਕੇ ਜਬਰ-ਜਨਾਹ ਕਰਨ ਦਾ ਦੋਸ਼, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 23 ਜਨਵਰੀ (ਗੁਰਮੀਤ ਸਿੰਘ)-ਰਾਮਗੜ੍ਹ ਸੜਕ 'ਤੇ ਸਥਿਤ ਇਕ ਪਿੰਡ ਦੀ 16 ਸਾਲਾ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ਲੜਕੀ ਦੇ ਪਰਿਵਾਰ ਨੇ ਪੁਲਿਸ 'ਤੇ ਸਮਾਂ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਖਰੜ, 23 ਜਨਵਰੀ (ਮਾਨ)-ਚਾਇਨਾ ਡੋਰ ਦੀ ਵਰਤੋਂ ਨਾ ਕਰਨ ਸੰਬੰਧੀ ਟੈਗੋਰ ਨਿਕੇਤਨ ਮਾਡਲ ਹਾਈ ਸਕੂਲ ਖਰੜ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲ ਪਿ੍ੰ. ਜਤਿੰਦਰ ਗੁਪਤਾ ਨੇ ਦੱਸਿਆ ਕਿ ਅੱਜ ਸਕੂਲ ਕੈਂਪਸ ਵਿਚ ਸਵੇਰ ਦੀ ਸਭਾ ਦੌਰਾਨ ਪਹਿਲਾਂ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਅਗਵਾਈ ਹੇਠ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ )-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਅੱਜ ਇੱਥੇ ਹੋਈ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਜਾਣ ਵਾਲੀ ਕੁੱਲ 92 ਕਰੋੜ ਰੁਪਏ ਤੋਂ ਵੱਧ ਦੀ ਵਸਤੂਆਂ ਦੀ ਖ਼ਰੀਦ ...

ਪੂਰੀ ਖ਼ਬਰ »

ਸਰਕਾਰ ਦਾ ਗ਼ਰੀਬਾਂ ਨੂੰ ਨਵੇਂ ਸਾਲ ਦਾ ਤੋਹਫ਼ਾ-ਦੁਸ਼ਯੰਤ ਚੌਟਾਲਾ

ਚੰਡੀਗੜ੍ਹ, 23 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਸਰਕਾਰ ਨੇ ਸੂਬੇ ਦੇ ਗ਼ਰੀਬਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦੇ ਹੋਏ ਉਨ੍ਹਾਂ ਦੇ ਰਾਸ਼ਨ ਵਿਚ ਸਰੋਂ੍ਹ ਦੇ ਤੇਲ ਲਈ ਮਿਲਣ ਵਾਲੀ ਰਕਮ ਵਿਚ 50 ਰੁਪਏ ਦਾ ਵਧਾ ਕੀਤਾ ਹੈ | ਇਸ ਤੋਂ ਰਾਜ ਦੇ 31.47 ਲੱਖ ਪਰਿਵਾਰਾਂ ਨੰੂ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦਾ ਵਿਦਿਆਰਥੀ ਰਾਸ਼ਟਰੀ ਐੱਨ.ਐੱਸ.ਐੱਸ. ਯੁਵਾ ਸੰਮੇਲਨ ਦਾ ਬਣਿਆ ਹਿੱਸਾ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਲੰਟੀਅਰ ਰਾਹੁਲ ਅਵਸਥੀ ਦੀ ਕਰਨਾਟਕ ਦੇ ਹੁਬਲੀ ਵਿਖੇ 13 ਤੋਂ 16 ਜਨਵਰੀ ਤੱਕ ਹੋਏ ਰਾਸ਼ਟਰੀ ਐੱਨ. ਐੱਸ. ਐੱਸ. ਯੂਥ ਸਮਿਟ ਲਈ ਚੋਣ ਹੋਈ ਸੀ | ਇਸ ਯੁਵਾ ਸੰਮੇਲਨ ਦਾ ਉਦਘਾਟਨ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਜਾਰੀ 3 ਰੋਜ਼ਾ ਗੁਰਮਤਿ ਸਮਾਗਮ ਸਮਾਪਤ

ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ ਵਲੋਂ ਸਰਬੱਤ ਦੇ ਭਲੇ ਅਤੇ ਦਫ਼ਤਰੀ ਮੁਲਜ਼ਮਾਂ ਦੀ ਚੜ੍ਹਦੀ ਕਲਾ ਲਈ 3 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਡਾਇਰੈਕਟਰ ...

ਪੂਰੀ ਖ਼ਬਰ »

ਮੁਹਾਲੀ ਵਿਖੇ ਸਰਕਾਰੀ ਪਿ੍ੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ ਹੈ ਵਿਆਪਕ ਯੋਜਨਾ : ਅਮਨ ਅਰੋੜਾ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਦੇ ਪਿ੍ੰਟਿੰਗ ਅਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 'ਆਪ' ਸਰਕਾਰ ਮੁਹਾਲੀ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਕ ਵਿਆਪਕ ਯੋਜਨਾ ਉਲੀਕ ਰਹੀ ਹੈ | ਉਹ ਅੱਜ ਮੁਹਾਲੀ ...

ਪੂਰੀ ਖ਼ਬਰ »

ਖਰੜ ਨਗਰ ਕੌਂਸਲ 'ਤੇ ਮੌਜੂਦਾ ਸਰਕਾਰ ਆਪ ਹੁਦਰੀਆਂ ਕਰਕੇ ਕਬਜ਼ਾ ਕਰਨਾ ਚਾਹੁੰਦੀ ਹੈ : ਚੰਦੂਮਾਜਰਾ

ਖਰੜ, 23 ਜਨਵਰੀ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਆਪ ਹੁਦਰੀਆਂ ਕਰਕੇ ਖਰੜ ਨਗਰ ਕੌਂਸਲ ਦੇ ਪ੍ਰਧਾਨ ਨੂੰ ਕੁਰਸੀ ਤੋਂ ਲਾਹੁੰਣਾ ...

ਪੂਰੀ ਖ਼ਬਰ »

ਨਾਲੇ 'ਚ ਡਿਗਣ ਨਾਲ ਪਸ਼ੂ ਦੀ ਮੌਤ

ਡੇਰਾਬੱਸੀ, 23 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ 'ਚ ਥਾਂ-ਥਾਂ ਖੁੱਲ੍ਹੇ ਪਏ ਮੇਨਹੋਲ ਅਤੇ ਬਿਨਾਂ ਢਕੇ ਨਾਲੇ ਕਿਸੇ ਸਮੇਂ ਵੀ ਵੱਡੇ ਹਾਦਸੇ ਦਾ ਕਾਰਨ ਬਣ ਸਕਦੇ ਹਨ | ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਵੀ ਅਧਿਕਾਰੀਆਂ ਨੂੰ ਖੁੱਲ੍ਹੇ ਮੇਨਹੋਲਾਂ ਅਤੇ ...

ਪੂਰੀ ਖ਼ਬਰ »

ਭੱਕੂ ਮਾਜਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਭੇਟ ਕੀਤੇ ਬਰਤਨ

ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਪ੍ਰਾਇਮਰੀ ਸਕੂਲ ਭੱਕੂ ਮਾਜਰਾ ਵਿਖੇ ਮਿਡ ਡੇਅ ਮੀਲ ਲਈ ਹਰਿੰਦਰ ਸਿੰਘ ਅਧਿਆਪਕ ਇੰਚਾਰਜ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਸਲਾਬਤ ਪੁਰ ਨੇ ਆਪਣੇ ਪਿਤਾ ਸਵ: ਸੂਬੇਦਾਰ ਅਵਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਵਾਹਨਾਂ ਦੇ ਕੱਟੇ ਚਲਾਨ

ਮੋਰਿੰਡਾ, 23 ਜਨਵਰੀ (ਕੰਗ)-ਮੋਰਿੰਡਾ ਪੁਲਿਸ ਨੇ ਡੀ.ਐੱਸ.ਪੀ. ਡਾ. ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਬੁਲਟ ਮੋਟਰਸਾਈਕਲ ਨੂੰ ਥਾਣੇ ਵਿਚ ਬੰਦ ਵੀ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪਿੰਡ ਦੁੱਮਣਾ ਦੀ ਸਰਕਾਰੀ ਡਿਸਪੈਂਸਰੀ ਕੀਤੀ ਬੰਦ, ਲੋਕਾਂ ਨੇ ਕੀਤਾ ਜ਼ੋਰਦਾਰ ਵਿਰੋਧ

ਮੋਰਿੰਡਾ, 23 ਜਨਵਰੀ (ਕੰਗ)-ਮੋਰਿੰਡਾ ਨੇੜਲੇ ਪਿੰਡ ਦੁੱਮਣਾ ਵਿਚ ਲਗਪਗ 50-55 ਸਾਲ ਤੋਂ ਸਿਹਤ ਸੇਵਾਵਾਂ ਦੇ ਰਹੀ ਡਿਸਪੈਂਸਰੀ ਅਤੇ ਟੈਸਟਿੰਗ ਲੈਬ ਨੂੰ ਸਿਹਤ ਵਿਭਾਗ ਵਲੋਂ ਅਚਾਨਕ ਬੰਦ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸੁਖਬੀਰ ...

ਪੂਰੀ ਖ਼ਬਰ »

ਕੌਮੀ ਕਵੀ ਦਰਬਾਰ 'ਚ ਸ਼ਮੂਲੀਅਤ ਤੋਂ ਪਰਤੇ ਕਵੀ ਗੁਰਿੰਦਰ ਸਿੰਘ ਕਲਸੀ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬੀ ਅਕਾਦਮੀ ਦਿੱਲੀ ਵਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਕੌਮੀ ਕਵੀ ਦਰਬਾਰ ਵਿਚ ਸ਼ਮੂਲੀਅਤ ਤੋਂ ਬਾਅਦ ਸਕੂਲ ਪਰਤੇ ਉੱਘੇ ਸਾਹਿੱਤਕਾਰ ਅਤੇ ਰਾਜ ਪੁਰਸਕਾਰ ਜੇਤੂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦੀ ਕਾਰ ਖੋਹੀ

ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਦੈੜੀ ਦੇ ਨਜ਼ਦੀਕ 2 ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਤੋਂ ਕਾਰ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਅਸ਼ੋਕ ਕੁਮਾਰ ਵਾਸੀ ਸੈਕਟਰ-20 ਸੀ ਚੰਡੀਗੜ੍ਹ ਨੇ ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਕਰਪੁਰ ਵਿਖੇ ਵਿਦਿਆਰਥੀਆਂ ਦੇ 2 ਗਰੁੱਪਾਂ 'ਚ ਹੋਈ ਲੜਾਈ ਨੂੰ ਲੈ ਕੇ ਮਾਪੇ ਚਿੰਤਤ

ਐੱਸ. ਏ. ਐੱਸ. ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿਖੇ ਬੀਤੇ ਦਿਨੀਂ ਸਵੇਰ ਸਮੇਂ ਵਿਦਿਆਰਥੀਆਂ ਦੇ 2 ਗਰੁੱਪਾਂ ਵਿਚ ਹੋਈ ਜਬਰਦਸਤ ਲੜਾਈ ਨੂੰ ਲੈ ਕੇ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਵਿਚ ਆਪਣੇ ਬੱਚਿਆਂ ਦੀ ...

ਪੂਰੀ ਖ਼ਬਰ »

ਇੰਡੀਅਨ ਜਰਨਲਿਸਟਸ ਯੂਨੀਅਨ ਵਲੋਂ ਸੂਚਨਾ ਤਕਨਾਲੋਜੀ ਐਕਟ 'ਚ ਤਜਵੀਜ਼ਤ ਸੋਧਾਂ ਦੀ ਨਿਖੇਧੀ

ਚੰਡੀਗੜ੍ਹ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਇੰਡੀਅਨ ਜਰਨਲਿਸਟਸ ਯੂਨੀਅਨ (ਆਈਜੇਯੂ) ਨੇ ਕੇਂਦਰ ਸਰਕਾਰ ਵਲੋਂ ਸੂਚਨਾ ਤਕਨਾਲੋਜੀ ਐਕਟ ਵਿਚ ਤਜਵੀਜ਼ਤ ਸੋਧਾਂ ਨੂੰ ਪਿਛਲੇ ਦਰਵਾਜ਼ਿਆਂ ਮੀਡੀਆ 'ਤੇ ਸੈਂਸਰਸ਼ਿਪ ਲਾਉਣ ਦੇ ਤੁੱਲ ਕਰਾਰ ਦਿੱਤਾ ਹੈ | ਇੰਡੀਅਨ ਜਰਨਲਿਸਟਸ ...

ਪੂਰੀ ਖ਼ਬਰ »

ਪਰਾਕਰਮ ਦਿਵਸ ਮੌਕੇ ਨੇਤਾ ਜੀ ਨੂੰ ਦਿੱਤੀ ਭਾਵਪੂਰਨ ਸ਼ਰਧਾਂਜਲੀ

ਚੰਡੀਗੜ੍ਹ, 23 ਜਨਵਰੀ (ਮਨਜੋਤ ਸਿੰਘ ਜੋਤ)-ਨੇਤਾ ਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 126ਵੀਂ ਜਨਮ ਵਰ੍ਹੇਗੰਢ ਮੌਕੇ ਯਾਦ ਕਰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਮੁੱਖ ਸਕੱਤਰ, ਏ.ਡੀ.ਸੀ. ਅਤੇ ਰਾਜ ਭਵਨ ...

ਪੂਰੀ ਖ਼ਬਰ »

ਜਨਤਕ ਥਾਂ 'ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਦੋ ਨੌਜਵਾਨ ਗਿ੍ਫ਼ਤਾਰ

ਚੰਡੀਗੜ੍ਹ, 23 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਨੇ ਪਿੰਡ ਬੁੜੈਲ ਸੈਕਟਰ-45 ਚੰਡੀਗੜ੍ਹ ਦੇ ਰਹਿਣ ਵਾਲੇ ਮਿਥਲੇਸ਼ (19) ਅਤੇ ਸਮਾਲ ਫਲੈਟ ਧਨਾਸ ਦੇ ਰਹਿਣ ਵਾਲੇ ਸੰਤੋਸ਼ (21) ਨੂੰ ਸੈਕਟਰ-44 ਸੀ, ਦੇ ਨਜ਼ਦੀਕ ਜਨਤਕ ਥਾਂ 'ਤੇ ਸ਼ਰਾਬ ਪੀਣ ਅਤੇ ਹੁੱਲੜਬਾਜ਼ੀ ...

ਪੂਰੀ ਖ਼ਬਰ »

ਖਰੜ ਦੇ ਸੀਵਰੇਜ ਦੇ ਗੰਦੇ ਪਾਣੀ ਨਾਲ ਕਿਸਾਨਾਂ ਦੀਆਂ ਤਬਾਹ ਹੋਈਆਂ ਫ਼ਸਲਾਂ ਦਾ ਸਰਕਾਰ ਬਣਦਾ ਮੁਆਵਜ਼ਾ ਦੇਵੇ-ਕੰਗ

ਖਰੜ, 23 ਜਨਵਰੀ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਸੀਵਰੇਜ ਦੇ ਪਾਣੀ ਨਾਲ ਨੇੜਲੇ ਪਿੰਡਾਂ ਦੇ ਖੇਤਾਂ ਵਿਚ ਖੜ੍ਹੀਆਂ ਫ਼ਸਲਾਂ ਤਬਾਹ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਕਥਿਤ ਤੌਰ 'ਤੇ ਨਗਰ ਕੌਂਸਲ ਖਰੜ ਅਤੇ ਸਰਕਾਰ ਦੀ ...

ਪੂਰੀ ਖ਼ਬਰ »

71 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਮੁਲਜ਼ਮ ਕਾਬੂ

ਖਰੜ, 23 ਜਨਵਰੀ (ਜੰਡਪੁਰੀ)-ਖਰੜ ਦੀ ਸਦਰ ਪੁਲਿਸ ਨੇ ਰਜਿੰਦਰ ਸਿੰਘ ਉਰਫ਼ ਰਿੰਕੂ ਨਾਮਕ ਮੁਲਜ਼ਮ 71 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਪੁਲਿਸ ਦੇ ਮੁਖੀ ਭਗਤਵੀਰ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ...

ਪੂਰੀ ਖ਼ਬਰ »

ਭਲਕੇ ਮਨਾਇਆ ਜਾਵੇਗਾ 13ਵਾਂ ਰਾਸ਼ਟਰੀ ਵੋਟਰ ਦਿਵਸ

ਐੱਸ. ਏ. ਐੱਸ. ਨਗਰ, 23 ਜਨਵਰੀ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ 'ਤੇ ਭਲਕੇ 25 ਜਨਵਰੀ ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਮੁਹਾਲੀ ਅੰਦਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਖਰੜ ਵਿਖੇ ਐੱਸ.ਡੀ.ਐੱਮ. ਰਵਿੰਦਰ ਸਿੰਘ ਲਹਿਰਾਉਣਗੇ ਕੌਮੀ ਤਿਰੰਗਾ

ਖਰੜ, 23 ਜਨਵਰੀ (ਮਾਨ)-ਸਬ-ਡਵੀਜ਼ਨ ਖਰੜ ਪੱਧਰ ਦਾ ਗਣਤੰਤਰ ਦਿਵਸ ਅਨਾਜ ਮੰਡੀ ਖਰੜ ਵਿਖੇ ਮਨਾਇਆ ਜਾਵੇਗਾ, ਜਿਥੇ ਕਿ ਉਪ ਮੰਡਲ ਮੈਜਿਸਟੇ੍ਰਟ ਖਰੜ ਰਵਿੰਦਰ ਸਿੰਘ ਕੌਮੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਦੀਆਂ ਟੁਕੜੀਆਂ ਤੋਂ ਸਲਾਮੀ ਲੈਣਗੇ ਤੇ ਪਰੇਡ ਦਾ ਨਿਰੀਖਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਤਸਕਰ ਟਰੱਕ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 23 ਜਨਵਰੀ (ਜਸਬੀਰ ਸਿੰਘ ਜੱਸੀ)-ਮੁਹਾਲੀ ਪੁਲਿਸ ਨੇ ਇਕ ਤਸਕਰ ਨੂੰ ਨਾਜਾਇਜ਼ ਸ਼ਰਾਬ ਦੇ ਟਰੱਕ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਪੰਕਜ ਵਾਸੀ ਛਪਰਾ (ਬਿਹਾਰ) ਵਜੋਂ ਹੋਈ ਹੈ | ਇਸ ਸੰਬੰਧੀ ਡੀ. ਐਸ. ਪੀ. ਸਿਟੀ-2 ਹਰਸਿਮਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX