ਮੋਰਿੰਡਾ, 23 ਜਨਵਰੀ (ਕੰਗ)-ਮੋਰਿੰਡਾ ਨੇੜਲੇ ਪਿੰਡ ਦੁੱਮਣਾ ਵਿਚ ਲਗਪਗ 50-55 ਸਾਲ ਤੋਂ ਸਿਹਤ ਸੇਵਾਵਾਂ ਦੇ ਰਹੀ ਡਿਸਪੈਂਸਰੀ ਅਤੇ ਟੈਸਟਿੰਗ ਲੈਬ ਨੂੰ ਸਿਹਤ ਵਿਭਾਗ ਵਲੋਂ ਅਚਾਨਕ ਬੰਦ ਕਰਨ ਦੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸੁਖਬੀਰ ਸਿੰਘ, ਮਾ. ਜਗੀਰ ਸਿੰਘ, ਸੋਹਣ ਸਿੰਘ ਪੰਚ, ਹਰਦੀਪ ਸਿੰਘ ਗੋਰੀਆ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਕਾਫੀ ਲੰਮੇ ਸਮੇਂ ਤੋਂ ਸਿਹਤ ਸੇਵਾਵਾਂ ਵੱਖੋ-ਵੱਖਰੀਆਂ ਸਰਕਾਰਾਂ ਦਿੰਦੀਆਂ ਰਹੀਆਂ ਹਨ | ਪੰਜਾਬ ਦੇ ਸਾਬਕਾ ਸਪੀਕਰ ਦੇ ਰਵੀਇੰਦਰ ਸਿੰਘ ਦੁੱਮਣਾ ਦੇ ਜੱਦੀ ਪਿੰਡ ਵਿਚ ਬਣਾਈ ਗਈ ਇਸ ਡਿਸਪੈਂਸਰੀ ਨੂੰ ੂ ਅਚਾਨਕ ਪਿੰਡ ਬੂਰਮਾਜਰਾ ਦੀ ਡਿਸਪੈਂਸਰੀ ਨਾਲ ਜੋੜ ਦਿੱਤਾ ਗਿਆ ਹੈ | ਜਿਸ 'ਤੇ ਪਿੰਡ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ੂ ਸਰਕਾਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਪਿੰਡ ਵਿਚ ਹੀ ਮਿਲਦੀਆਂ ਸਨ | ਪ੍ਰੰਤੂ ਹੁਣ ਉਨ੍ਹਾਂ ਨੂੰ ਦੁੱਮਣੇ ਤੋਂ 8 ਕਿੱਲੋਮੀਟਰ ਦੂਰ ਪਿੰਡ ਬੂਰਮਾਜਰੇ ਜਾਣਾ ਪਿਆ ਕਰੇਗਾ | ਜੋ ਕਿ ਗਰੀਬ ਲੋਕਾਂ ਦੇ ਵਸ ਦੀ ਗੱਲ ਨਹੀਂ ਰਹਿ ਜਾਵੇਗੀ ਅਤੇ ਲੋਕੀ ਸਿਹਤ ਸੇਵਾਵਾਂ ਤੋਂ ਵਾਂਝੇ ਰਹਿ ਜਾਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੋਟਾਂ ਸਮੇਂ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਪਿੰਡ-ਪਿੰਡ ਵਧੀਆ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ | ਪ੍ਰੰਤੂ ਪੰਜਾਬ ਸਰਕਾਰ ਨੇ ਸਾਥੋਂ ਵੋਟਾਂ ਲੈ ਕੇ ਸਾਡੇ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ | ਇਸੇ ਮੌਕੇ 'ਤੇ ਹਾਜਰ ਰੋਸ ਪ੍ਰਦਰਸ਼ਨ ਕਰਦੀਆਂ ਕੁੱਝ ਅÏਰਤਾਂ ਨੇ ਦੱਸਿਆ ਕਿ ਉਹ ਗਰੀਬ ਪਰਿਵਾਰਾਂ ਨਾਲ ਸਬੰਧਿਤ ਹਨ | ਉਨ੍ਹਾਂ ਕੋਲ ਆਉਣ-ਜਾਣ ਲਈ ਕੋਈ ਸਾਧਨ ਨਹੀਂ ਹੈ | ਇਸੇ ਸਬੰਧ ਵਿਚ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਇਸ ਡਿਸਪੈਂਸਰੀ ਵਿਚ ਬੜੇ ਚਿਰਾਂ ਤੋਂ ਇੱਕ ਟੈਸਟ ਕਰਨ ਲਈ ਲੈਬੋਰਟਰੀ ਬਣੀ ਹੋਈ ਹੈ, ਜਿਸ ਦਾ ਆਸ-ਪਾਸ ਦੇ ਪਿੰਡਾਂ ਨੂੰ ਲਾਭ ਮਿਲਦਾ ਹੈ | ਲੋਕਾਂ ਨੂੰ ਸਸਤੇ ਟੈਸਟ ਤੇ ਸਸਤੀਆਂ ਦਵਾਈਆਂ ਮਿਲਦੀਆਂ ਸਨ | ਕਈ ਸਮਾਜ ਸੇਵੀ ਸੱਜਣ ਇਸ ਲੈਬ ਵਿਚ ਮਾਲੀ ਮਦਦ ਦਿੰਦੇ ਰਹਿੰਦੇ ਸਨ | ਇਸੇ ਸਬੰਧ ਵਿਚ ਜਦੋਂ ਸੀ.ਐੱਮ.ਓ. ਰੂਪਨਗਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨੀਤੀ ਹੈ | ਪਿੰਡ ਬੂਰਮਾਜਰਾ ਵਿਚ ਆਮ ਆਦਮੀ ਕਲੀਨਿਕ ਖੋਲ੍ਹੀ ਜਾ ਰਹੀ ਹੈ | ਜਿਸ ਵਿਚ ਇਲਾਕੇ ਨੂੰ ਸਭ ਤਰਾਂ ਦੀਆਂ ਸਹੂਲਤਾਂ ਮਿਲਿਆ ਕਰਨਗੀਆਂ ਅਤੇ ਸਟਾਫ ਵੀ ਪੂਰਾ ਕੀਤਾ ਜਾ ਰਿਹਾ ਹੈ |
ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਰੂਪਨਗਰ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰ ਵਿਚ ਇੱਕ ਰਜਿਸਟਰ ਲਗਾਇਆ ਜਾਵੇ ਜਿਸ ਵਿਚ ਪ੍ਰਾਪਤ ਹੋਈਆਂ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਚਾਈਨਾ ਡੋਰ ਦੀ ਵਿੱਕਰੀ ਤੇ ਲਗਾਈ ਪਾਬੰਦੀ ਦੇ ਚੱਲਦਿਆਂ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਹਰਬਖ਼ਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ...
ਮੋਰਿੰਡਾ, 23 ਜਨਵਰੀ (ਕੰਗ)-ਮੋਰਿੰਡਾ ਪੁਲਿਸ ਨੇ ਡੀ.ਐੱਸ.ਪੀ. ਡਾ. ਨਵਨੀਤ ਸਿੰਘ ਮਾਹਲ ਦੀ ਅਗਵਾਈ ਹੇਠ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅੱਧੀ ਦਰਜਨ ਦੇ ਕਰੀਬ ਵਾਹਨਾਂ ਦੇ ਚਲਾਨ ਕੱਟੇ ਅਤੇ ਇੱਕ ਬੁਲਟ ਮੋਟਰਸਾਈਕਲ ਨੂੰ ਥਾਣੇ ਵਿਚ ਬੰਦ ਵੀ ਕੀਤਾ ਗਿਆ | ਇਸ ਸਬੰਧੀ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਮਿਸ਼ਨ ਸੌ ਪ੍ਰਤੀਸ਼ਤ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਸਲਾਬਤ ਪੁਰ, ਭੱਕੂ ਮਾਜਰਾ ...
ਮੋਰਿੰਡਾ, 23 ਜਨਵਰੀ (ਕੰਗ)-ਅੱਜ ਸਥਾਨਕ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਵਲੋਂ ਦੂਜ ਦਾ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੋਨੂੰ ਨੇ ਦੱਸਿਆ ...
ਭਰਤਗੜ੍ਹ, 23 ਜਨਵਰੀ (ਜਸਬੀਰ ਸਿੰਘ ਬਾਵਾ)-ਸਰਕਾਰੀ ਸੀ. ਸੈ. ਸਮਾਰਟ ਸਕੂਲ ਭਰਤਗੜ੍ਹ 'ਚ ਅੱਜ ਸਾਦੇ ਸਮਾਰੋਹ ਦੌਰਾਨ ਪਿ੍ੰਸੀਪਲ ਲਵਿਸ਼ ਚਾਵਲਾ ਦੀ ਅਗਵਾਈ 'ਚ ਸਬੰਧਿਤ ਅਧਿਆਪਕਾਂ ਨੇ 11ਵੀਂ ਜਮਾਤ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਅਤੇ 10ਵੀਂ ਜਮਾਤ ਦੀ ਵਿਦਿਆਰਥਣ ਤਰਨਜੀਤ ...
ਮੋਰਿੰਡਾ, 23 ਜਨਵਰੀ (ਪਿ੍ਤਪਾਲ ਸਿੰਘ)-ਸਥਾਨਕ ਬਾਈਪਾਸ ਸੜਕ 'ਤੇ ਜਾ ਰਹੀ ਇਕ ਸੈਂਟਰੋ ਕਾਰ ਨੂੰ ਅਚਾਨਕ ਅੱਗ ਲਗ ਜਾਣ ਕਾਰਨ ਸੜਕੇ ਸਵਾਹ ਹੋ ਗਈ | ਇਸ ਸਬੰਧੀ ਕਾਰ ਚਾਲਕ ਰਘਵੀਰ ਠਾਕੁਰ ਨੇ ਦੱਸਿਆ ਕਿ ਉਹ ਸੈਂਟਰੋ ਕਾਰ ਨੰਬਰ ਸੀ.ਐਚ 03-4160 'ਤੇ ਜਾ ਰਹੇ ਸਨ ਕਿ ਅਚਾਨਕ ਕਾਰ ਨੂੰ ...
ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਚਾਈਨਾ ਡੋਰ ਦੀ ਖਰੀਦ-ਵੇਚ, ਰੱਖਣ (ਸਟੋਰ ਕਰਨਾ) ਜਾਂ ਪਤੰਗਬਾਜ਼ੀ ਲਈ ਵਰਤੋਂ 'ਤੇ ਧਾਰਾ 144 ਅਧੀਨ ਪੂਰਨ ਪਾਬੰਦੀ ਲਗਾਈ ਗਈ ਹੈ | ਇਸ ...
ਘਨੌਲੀ, 23 ਜਨਵਰੀ (ਜਸਵੀਰ ਸਿੰਘ ਸੈਣੀ)-26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾਂ ਕਰਨ ਵਿਰੁੱਧ ਸਾਰੇ ਪੰਜਾਬ ਵਾਸੀਆਂ 'ਚ ਇਸ ਕਾਰਵਾਈ ਸੰਬੰਧੀ ਰੋਸ ਹੈ | ਇਸ ਦਾ ਪ੍ਰਗਟਾਵਾ ਇਲਾਕਾ ਸੰਘਰਸ਼ ਕਮੇਟੀ ਲੋਦੀਮਾਜਰਾ ਘਨੌਲੀ ਦੇ ਪ੍ਰਧਾਨ ...
ਨੂਰਪੁਰ ਬੇਦੀ, 23 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ 'ਚ ਚਾਈਨਾ ਡੋਰ ਦੀ ਵਿੱਕਰੀ ਤੇ ਖ਼ਰੀਦਦਾਰੀ ਬਿਨਾਂ ਕਿਸੀ ਰੋਕ-ਟੋਕ ਤੋਂ ਜਾਰੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਚਾਈਨਾ ਡੋਰ ਕਾਰਨ ਵੱਧ ਰਹੇ ਹਾਦਸਿਆਂ ਦਾ ਸਖ਼ਤ ਨੋਟਿਸ ਲੈਂਦਿਆਂ ...
ਪੁਰਖਾਲੀ, 23 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸ਼ਿਵ ਸੈਨਾ (ਬਾਲ ਠਾਕਰੇ) ਵਲੋਂ ਪਿੰਡ ਮਾਣਕ ਮਾਜਰਾ ਵਿਖੇ ਇੱਕ ਗਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ਦੀ ਕੀਤੀ ਘਿਨੌਣੀ ਹਰਕਤ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ ਇਸ ਘਟਨਾ ਨੂੰ ਲੈ ਕੇ ਸ਼ਿਵ ਸੈਨਾ (ਬਾਲ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਜੇ.ਐਸ.ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਵੱਖ-ਵੱਖ ਅੰਤਰ-ਸਕੂਲ ਮੁਕਾਬਲਿਆਂ ਵਿਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੇ ਵੱਡੀਆਂ ...
ਮੋਰਿੰਡਾ, 23 ਜਨਵਰੀ (ਕੰਗ)-ਸਰਕਾਰੀ ਪ੍ਰਾਇਮਰੀ ਸਕੂਲ ਦੁੱਮਣਾ ਦੇ ਵਿਦਿਆਰਥੀਆਂ ਨੂੰ ਐੱਨ.ਆਰ.ਆਈ. ਗੁਰਜੀਤ ਸਿੰਘ ਵਲੋਂ ਕੋਟੀਆਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਆਸਟ੍ਰੇਲੀਆ ਰਹਿੰਦੇ ਐੱਨ.ਆਰ.ਆਈ. ...
ਪੁਰਖਾਲੀ, 23 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਿਵਲ ਸਰਜਨ ਰੂਪਨਗਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਰਤਗਡ੍ਹ ਦੇ ਦਿਸ਼ਾ ਨਿਰਦੇਸ਼ ਹੇਠ ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਪਿੰਡ ਸੈਂਫਲਪੁਰ ਵਿਖੇ ਮਲੇਰੀਆ ਅਤੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਸਿਹਤ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਗਣਤੰਤਰ ਦਿਵਸ ਨੂੰ ਸਮਰਪਿਤ ਪੰਜਾਬੀ ਅਕਾਦਮੀ ਦਿੱਲੀ ਵਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਕੌਮੀ ਕਵੀ ਦਰਬਾਰ ਵਿਚ ਸ਼ਮੂਲੀਅਤ ਤੋਂ ਬਾਅਦ ਸਕੂਲ ਪਰਤੇ ਉੱਘੇ ਸਾਹਿੱਤਕਾਰ ਅਤੇ ਰਾਜ ਪੁਰਸਕਾਰ ਜੇਤੂ ...
ਨੂਰਪੁਰ ਬੇਦੀ, 23 ਜਨਵਰੀ (ਵਿੰਦਰ ਪਾਲ ਝਾਂਡੀਆ)-ਅੱਜ ਕਿਰਤੀ ਕਿਸਾਨ ਮੋਰਚੇ ਦਾ ਵੱਡਾ ਜਥਾ ਬੰਦੀ ਸਿੰਘਾਂ ਦੀ ਰਿਹਾਈ ਲਈ ਮੋਹਾਲੀ ਵਿਖੇ ਲੱਗੇ ਮੋਰਚੇ ਵਿਚ ਜਾਣ ਲਈ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਸਰਥਲੀ ਦੇ ਗਰਾਊਾਡ ਵਿਚੋਂ ਰਵਾਨਾ ਹੋਇਆ | ਇਸ ਮੌਕੇ ਕਿਰਤੀ ਕਿਸਾਨ ...
ਸ੍ਰੀ ਚਮਕੌਰ ਸਾਹਿਬ, 23 ਜਨਵਰੀ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਪ੍ਰਾਇਮਰੀ ਸਕੂਲ ਭੱਕੂ ਮਾਜਰਾ ਵਿਖੇ ਮਿਡ ਡੇਅ ਮੀਲ ਲਈ ਹਰਿੰਦਰ ਸਿੰਘ ਅਧਿਆਪਕ ਇੰਚਾਰਜ ਸਰਕਾਰੀ ਪ੍ਰਾਇਮਰੀ ਸਕੂਲ ਖੇੜੀ ਸਲਾਬਤ ਪੁਰ ਨੇ ਆਪਣੇ ਪਿਤਾ ਸਵ: ਸੂਬੇਦਾਰ ਅਵਤਾਰ ਸਿੰਘ ਵਾਸੀ ...
ਨੂਰਪੁਰ ਬੇਦੀ, 23 ਜਨਵਰੀ (ਵਿੰਦਰ ਪਾਲ ਝਾਂਡੀਆ)-ਇਲਾਕੇ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੋਸਾਇਟੀ ਚਨੌਲੀ ਵਲੋਂ ਸੋਸਵਾ (ਨੌਰਥ) ਪੰਜਾਬ ਤੇ ਸੋਸ਼ਲ ਸਕਿਊਇਟੀ ਵਿਭਾਗ ਪੰਜਾਬ ਦੀ ਮਦਦ ਨਾਲ ਪਿੰਡ ਕਾਂਗੜ ਵਿਚ ਚਲਾਏ ਜਾ ਰਹੇ ਸਿਲਾਈ ਕਢਾਈ ਦਾ ...
ਨੂਰਪੁਰ ਬੇਦੀ, 23 ਜਨਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਜੱਸੇ ਮਾਜਰਾ ਵਿਖੇ ਮੋਟਰਸਾਈਕਲ ਸਵਾਰ 3 ਵਿਅਕਤੀਆਂ ਵਲੋਂ ਇੱਕ 60 ਸਾਲਾਂ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਹਮਲੇ 'ਚ ਗੰਭੀਰ ਜ਼ਖਮੀ ਹੋਇਆ ਉਕਤ ਵਿਅਕਤੀ ਸਰਕਾਰੀ ਹਸਪਤਾਲ ...
ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ 25 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ...
ਢੇਰ, 23 ਜਨਵਰੀ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਦੀ ਯਾਦ ਵਿਚ ਕਰਵਾਏ ਜਾਂਦੇ ਸਲਾਨਾ ਸਮਾਗਮ ਇਸ ਵਾਰ 28 ਅਤੇ 29 ਜਨਵਰੀ ਨੂੰ ਕਰਵਾਏ ਜਾ ਰਹੇ ਹਨ | ਇਸ ਸਬੰਧ ਵਿਚ 28 ਜਨਵਰੀ ਨੂੰ ਗੁ: ਸਾਹਿਬ ਬਾਊਲੀ ਸਾਹਿਬ ਪਿੰਡ ਬਹਿਲੂ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ 'ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦਸ਼ਾ ਅਤੇ ਦਿਸ਼ਾ' ਵਿਸ਼ੇ 'ਤੇ ਅੱਜ ਇਕ-ਰੋਜ਼ਾ ...
ਮੋਰਿੰਡਾ, 23 ਜਨਵਰੀ (ਕੰਗ)-ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਰਤੋਂ ਕਾਰਨ ਰੋਜ਼ਾਨਾ ਵਾਪਰ ਰਹੇ ਹਾਦਸਿਆਂ ਨੂੰ ਵੇਖਦਿਆਂ ਏਾਜਲਸ ਵਰਲਡ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਚੁੱਕੀ ਅਤੇ ਪ੍ਰਣ ਕੀਤਾ ਕਿ ਉਹ ਨਾ ਤਾਂ ਖੁਦ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਜੇ.ਐਸ.ਨਿੱਕੂਵਾਲ)-ਭਾਈ ਜੈਤਾ ਜੀ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਨੌਜਵਾਨ ਦਿਵਸ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਸਿੱਖ ਮਸ਼ੀਨਰੀ ਕਾਲਜ ਦੇ ਵਿਦਿਆਰਥੀ ਅਤੇ ਡਾ.ਦਿਆਲ ਸਿੰਘ ਮੈਮੋਰੀਅਲ ...
ਭਰਤਗੜ੍ਹ, 23 ਜਨਵਰੀ (ਜਸਬੀਰ ਸਿੰਘ ਬਾਵਾ)-ਬੜਾ ਪਿੰਡ 'ਚ ਖੇਤ ਮਜਦੂਰ ਯੂਨੀਅਨ ਦੀ ਸਥਾਨਕ ਇਕਾਈ ਦੀ ਅਹਿਮ ਮੀਟਿੰਗ ਦੌਰਾਨ ਕਾ. ਦਲੀਪ ਸਿੰਘ ਘਨੌਲਾ ਅਤੇ ਕਾ.ਭਗਤ ਸਿੰਘ ਬਿੱਕੋਂ ਆਦਿ ਨੇ ਮਜ਼ਦੂਰਾਂ ਨੂੰ ਦਰਪੇਸ਼ ਮਸਲਿਆਂ 'ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰੂ ਕਾ ਲਾਹੋਂਰ ਵਿਖੇ ਹੋ ਰਹੇ ਸਮਾਗਮਾਂ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ...
ਭਰਤਗੜ੍ਹ, 23 ਜਨਵਰੀ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਰੂਪਨਗਰ ਦੇ ਅੰਤਲੇ ਅਤੇ ਹਿਮਾਚਲ ਪ੍ਰਦੇਸ਼ ਦੇ ਹੱਦ ਨੇੜਲੇ ਪਿੰਡ ਢੇਲਾਬੜ 'ਚ ਅੱਜ ਵਿਸ਼ਵ ਮਾਨਵ ਰੂਹਾਨੀ ਕੇਂਦਰ ਦੀ ਸ਼ਾਖਾ ਬੜਾ ਪਿੰਡ ਦੇ ਨੁਮਾਇੰਦਿਆਂ ਨੇ ਲੋੜਵੰਦਾਂ ਨੂੰ ਸਰਦੀ ਤੋਂ ਬਚਣ ਲਈ ਕੰਬਲ ਸੌਂਪੇ ਗਏ ...
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਕੈਪਟਨ ਤਰਨਪ੍ਰੀਤ ਸਿੰਘ ਪੁੱਤਰ ...
ਰੂਪਨਗਰ, 23 ਜਨਵਰੀ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਖੋਸਾ ਜ਼ਿਲ੍ਹਾ ਰੋਪੜ ਟੀਮ ਦੀ ਮੀਟਿੰਗ ਰੋਪੜ ਬਲਾਕ ਦੇ ਪਿੰਡ ਠੋਣਕੀ ਗੁਰਪੁਰਾ ਵਿਚ ਜ਼ਿਲ੍ਹਾ ਪੈ੍ਰੱਸ ਸਕੱਤਰ ਭੁਪਿੰਦਰ ਸਿੰਘ ਡੇਕਵਾਲਾ ਦੀ ਅਗਵਾਈ ਹੇਠ ਹੋਈ, ਇਸ ਮੀਟਿੰਗ ਵਿਚ ਜ਼ਿਲ੍ਹਾ ...
ਨੂਰਪੁਰ ਬੇਦੀ, 23 ਜਨਵਰੀ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਚੌਂਤਾ ਵਿਖੇ ਗ੍ਰਾਮ ਪੰਚਾਇਤ ਵਲੋਂ ਸਰਪੰਚ ਅਜੇ ਕੁਮਾਰ ਸੈਣੀ ਦੀ ਅਗਵਾਈ 'ਚ ਪਿੰਡ ਦੇ ਆਲੇ ਦੁਆਲੇ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਇਸਦੇ ਨਿਕਾਸ ਲਈ ...
ਸੰਤੋਖਗੜ੍ਹ, 23 ਜਨਵਰੀ (ਮਲਕੀਅਤ ਸਿੰਘ)-ਗੁਰੂ ਰਵਿਦਾਸ ਦਾ ਸਲਾਨਾ ਦੋ ਰੋਜ਼ਾ ਜੋੜ ਮੇਲਾ ਸੰਤੋਖਗੜ੍ਹ (ਊਨਾ) ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਜੋੜ ਮੇਲੇ ਦੇ ਦੂਸਰੇ ਦਿਨ ਹਿਮਾਚਲ ਪ੍ਰਦੇਸ਼ ਦੇ ਗਵਰਨਰ ਰਾਜਿੰਦਰ ਵਿਸ਼ਵਨਾਥ ਅਲੈਂਕਰ ਮੁੱਖ ਮਹਿਮਾਨ ਵਜੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX