ਤਾਜਾ ਖ਼ਬਰਾਂ


ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  14 minutes ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  38 minutes ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 3 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 3 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 4 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 4 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 4 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  about 4 hours ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 5 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 5 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਐਨ.ਡੀ.ਆਰ.ਐਫ਼. ਦੀ ਤੀਜੀ ਟੀਮ ਤੁਰਕੀ ਲਈ ਰਵਾਨਾ
. . .  about 5 hours ago
ਲਖਨਊ, 8 ਫਰਵਰੀ- ਵਾਰਾਣਸੀ ਦੇ ਡਿਪਟੀ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੱਕ 2 ਟੀਮਾਂ ਮਦਦ ਲਈ ਤੁਰਕੀ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਹੁਣ ਤੀਜੀ ਐਨ.ਡੀ.ਆਰ.ਐਫ਼ ਟੀਮ ਵਾਰਾਣਸੀ ਤੋਂ ਰਵਾਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ 51 ਮੈਂਬਰ, ਕੈਨਾਇਨ ਸਕੁਐਡ.....
ਅਡਾਨੀ ਵਿਵਾਦ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵਲੋਂ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ....
ਜੇ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ ਤਾਂ ਉਨ੍ਹਾਂ ਨੂੰ ਮੰਦਿਰ ਜਾਣ ਤੋਂ ਕਿਉਂ ਰੋਕਿਆ ਜਾਂਦਾ ਹੈ- ਕਾਂਗਰਸ ਪ੍ਰਧਾਨ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਜਦੋਂ ਅਸੀਂ ਅਨੁਸੂਚਿਤ ਜਾਤੀਆਂ ਨੂੰ ਹਿੰਦੂ ਮੰਨਦੇ ਹਾਂ, ਤਾਂ ਫ਼ਿਰ ਉਨ੍ਹਾਂ ਨੂੰ ਮੰਦਿਰ ਜਾਣ ਤੋਂ ਕਿਉਂ ਰੋਕਿਆ ਜਾਂਦਾ ਹੈ। ਕਈ ਮੰਤਰੀ ਉਨ੍ਹਾਂ ਦੇ ਘਰ ਜਾ ਕੇ ਖਾਣਾ ਖਾਂਦੇ ਹਨ ਤੇ ਫ਼ਿਰ ਤਸਵੀਰਾਂ ਪਾਉਂਦੇ ਹਨ। ਕਈ ਸਾਂਸਦ-ਮੰਤਰੀ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਅੰਮ੍ਰਿਤਸਰ / ਦਿਹਾਤੀ

ਅਜਨਾਲਾ ਨੇੜੇ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਧੀ ਜ਼ਖ਼ਮੀ

ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਅੰਮਿ੍ਤਸਰ ਰੋਡ 'ਤੇ ਅੱਜ ਸਵਿਫਟ ਕਾਰ ਅਤੇ ਬੁਲਟ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ ਜਦੋਂਕਿ ਧੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਇਸ ਸੰਬੰਧੀ ਪੁਲਿਸ ਚੌਂਕੀ ਸਿਟੀ ਅਜਨਾਲਾ ਦੇ ਇੰਚਾਰਜ ਏ.ਐਸ.ਆਈ. ਆਗਿਆਪਾਲ ਸਿੰਘ ਨੇ ਦੱੱਸਿਆ ਕਿ ਸੁਖਮਨਪ੍ਰੀਤ ਸਿੰਘ (16) ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਭੱਖਾ ਹਰੀ ਸਿੰਘ ਬੁਲਟ ਨੰਬਰ ਪੀ.ਬੀ 02 ਡੀ.ਐਸ 9761 ਤੇ ਆਪਣੀ ਭੈਣ ਮੁਸਕਾਨਪ੍ਰੀਤ ਕੌਰ (13) ਨੂੰ ਟਿਊਸ਼ਨ ਤੋਂ ਲੈ ਕੇ ਘਰ ਨੂੰ ਆ ਰਿਹਾ ਸੀ ਤਾਂ ਜਦ ਉਹ ਭੱਖਾ ਤਾਰਾ ਸਿੰਘ ਤੋਂ ਥੋੜੀ ਅੱਗੇ ਪੈਟਰੋਲ ਪੰਪ ਨਜ਼ਦੀਕ ਪੁੱਜੇ ਤਾਂ ਅੰਮਿ੍ਤਸਰ ਵਾਲੀ ਸਾਈਡ ਤੋਂ ਆ ਰਹੀ ਸਵਿਫਟ ਕਾਰ ਨੰਬਰ ਪੀ.ਬੀ 06 ਏ.ਜੇ 5203 ਵਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਭੈਣ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਉਨ੍ਹਾਂ ਅੱਗੇ ਦੱਸਿਆ ਕਿ ਜ਼ਖ਼ਮੀ ਹੋਏ ਭੈਣ ਭਰਾ ਨੂੰ ਪਰਿਵਾਰਕ ਮੈਂਬਰਾਂ ਵਲੋਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਸੁਖਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਜਦੋਂਕਿ ਉਸਦੀ ਭੈਣ ਮੁਸਕਾਨਪ੍ਰੀਤ ਕੌਰ ਇਸ ਸਮੇਂ ਅੰਮਿ੍ਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇੇਰੇ ਇਲਾਜ ਹੈ | ਚੌਂਕੀ ਇੰਚਾਰਜ ਏ.ਐਸ.ਆਈ. ਆਗਿਆਪਾਲ ਸਿੰਘ ਨੇ ਅੱਗੇ ਦੱਸਿਆ ਕਿ ਮਿ੍ਤਕ ਸੁਖਮਨਪ੍ਰੀਤ ਸਿੰਘ ਦੇ ਗੁਆਂਢੀ ਸਰਬਜੀਤ ਸਿੰਘ ਪੁੱਤਰ ਰਛਪਾਲ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਰੱਖ ਦਿੱਤਾ ਗਿਆ ਹੈ | ਇੱਥੇ ਦੱਸ ਦੇਈਏ ਮਿ੍ਤਕ ਸੁਖਮਨਪ੍ਰੀਤ ਸਿੰਘ ਦਾ ਪਿਤਾ ਇਸ ਸਮੇਂ ਰੋਜ਼ੀ ਰੋਟੀ ਲਈ ਵਿਦੇਸ਼ (ਮਸਕਟ) ਵਿਖੇ ਹੈ ਜਿਸਦੇ ਕੱਲ੍ਹ ਵਾਪਸ ਆਉਣ ਉਪਰੰਤ ਸੁਖਮਨਪ੍ਰੀਤ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ |

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਕਿਸਾਨਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਹਰਸਾ ਛੀਨਾ, 23 ਜਨਵਰੀ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੁੱਖ ਦਫਤਰ ਸ਼ਹੀਦ ਬਲਦੇਵ ਸਿੰਘ ਯਾਦਗਾਰੀ ਹਾਲ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਯੂਨੀਅਨ ਦੀ ...

ਪੂਰੀ ਖ਼ਬਰ »

ਤਰਸਿੱਕਾ ਦੀਆਂ ਟੁੱਟੀਆਂ ਸੰਪਰਕ ਸੜਕਾਂ ਦਾ ਮੂੰਹ ਮੱਥਾ ਸਵਾਰ ਰਹੀਆਂ ਹਨ ਨਰੇਗਾ ਔਰਤਾਂ

ਤਰਸਿੱਕਾ, 23 ਜਨਵਰੀ (ਅਤਰ ਸਿੰਘ ਤਰਸਿੱਕਾ)-ਇਕ ਪਾਸੇ ਤਾਂ ਤਰਸਿੱਕਾ ਦੀਆਂ ਸੰਪਰਕ ਸੜਕਾਂ ਜਿਨ੍ਹਾਂ ਚ ਤਰਸਿੱਕਾ ਤੋਂ ਖਜਾਲਾ, ਡੇਹਰੀਵਾਲ, ਸੈਦਪੁਰ, ਕੋਟ ਖਹਿਰਾ ਤੇ ਗਹਿਰੀ ਮੰਡੀ ਆਦਿ ਸ਼ਾਮਲ ਹਨ ਜੋ ਬੁਰੀ ਤਰ੍ਹਾਂ ਟੁੱਟੀਆਂ ਭੱਜੀਆਂ ਹਨ ਤੇ ਇਨ੍ਹਾਂ 'ਚ ਡੁੰਘੇ ਟੋਏ ...

ਪੂਰੀ ਖ਼ਬਰ »

ਵਿੱਦਿਆ ਦੇ ਨਵੇਂ ਤਰੀਕੇ ਅਪਨਾਉਣ ਦੇ ਨਾਲ-ਨਾਲ ਪੁਰਾਣੀਆਂ ਰਵਾਇਤਾਂ ਨੂੰ ਸੰਭਾਲਣਾ ਵੀ ਜ਼ਰੂਰੀ-ਇਕਬਾਲ ਸਿੰਘ ਲਾਲਪੁਰਾ

ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)-ਮਹੰਤ ਕੌਸ਼ਲ ਦਾਸ ਡੀ. ਏ. ਵੀ. ਪਬਲਿਕ ਸਕੂਲ ਅਟਾਰੀ ਵਿਖੇ ਡੀ. ਏ. ਵੀ. ਕਾਲਜ ਪ੍ਰਬੰਧਕੀ ਕਮੇਟੀ ਦੇ ਮੱੁਖੀ ਪਦਮ ਸ੍ਰੀ ਡਾ: ਪੂਨਮ ਸੂਰੀ ਦੀ ਅਗਵਾਈ, ਡਾਇਰੈਕਟਰ ਸ੍ਰੀ ਜੇ. ਪੀ. ਸ਼ੂਰ ਦੇ ਮਾਰਗਦਰਸ਼ਨ ਅਤੇ ਪਿ੍ੰ: ਰਜਨੀ ਸਲਹੋਤਰਾ ...

ਪੂਰੀ ਖ਼ਬਰ »

ਅਕਾਲੀ ਕਾਂਗਰਸ ਸਰਕਾਰਾਂ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਲੁੱਟਣ ਤੋਂ ਸਿਵਾਏ ਕੋਈ ਕੰਮ ਨਹੀਂ ਕੀਤਾ- ਕੈਬਨਿਟ ਮੰਤਰੀ ਧਾਲੀਵਾਲ

ਰਮਦਾਸ, 23 ਜਨਵਰੀ (ਜਸਵੰਤ ਸਿੰਘ ਵਾਹਲਾ)-ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਕੋਟ ਗੁਰਬਖ਼ਸ਼ ਵਿਖੇ ਸਾਬਕਾ ਸਰਪੰਚ ਸੰਤੋਖ ਸਿੰਘ ਜੌਹਲ ਦੇ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਨਗਰ ਕੌਸਲ ਰਮਦਾਸ ਦੇ ਮੀਤ ਪ੍ਰਧਾਨ ਦਿਨੇਸ਼ ਸੋਨੀ ਸਾਥੀਆਂ ਸਮੇਤ ਕਾਂਗਰਸ ਛੱਡ 'ਆਪ' 'ਚ ਸ਼ਾਮਿਲ

ਰਮਦਾਸ, 23 ਜਨਵਰੀ (ਜਸਵੰਤ ਸਿੰਘ ਵਾਹਲਾ)-ਕਾਂਗਰਸ ਦੇ ਸੀਨੀਅਰ ਆਗੂ ਤੇ ਨਗਰ ਕੌਸਲ ਰਮਦਾਸ ਦੇ ਮੀਤ ਪ੍ਰਧਾਨ ਦਿਨੇਸ਼ ਕੁਮਾਰ ਸੋਨੀ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲਿਆਂ 'ਚ ਪਵਨ ਸੋਨੀ, ਅਜੈ ਸੋਨੀ, ਅਮਨ ...

ਪੂਰੀ ਖ਼ਬਰ »

ਡਾ: ਨਿੱਜਰ ਵਲੋਂ ਪਿ੍ੰਸੀਪਲਾਂ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ 'ਲਾਈਫ ਲਾਂਗ ਲਰਨਰ' ਬਣਾਉਣ ਦੀ ਲੋੜ 'ਤੇ ਜ਼ੋਰ

ਅੰਮਿ੍ਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਪਿ੍ੰਸੀਪਲਾਂ ਤੇ ਅਧਿਆਪਕਾਂ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਜੀ.ਟੀ. ਰੋਡ ਸਕੂਲ ਵਿਖੇ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਕੀਤੀ ਗਈ ਜਿਸ ਵਿਚ ਦੀਵਾਨ ...

ਪੂਰੀ ਖ਼ਬਰ »

ਕਿਸਾਨ ਦੀਆਂ ਤਿੰਨ ਮੱਝਾਂ ਚੋਰੀ, ਲੱਖਾਂ ਦਾ ਨੁਕਸਾਨ

ਮਜੀਠਾ, 23 ਜਨਵਰੀ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਦੇ ਬਾਹਰਵਾਰ ਇਕ ਡੇਰੇ ਤੋਂ ਕਿਸਾਨ ਦੀਆਂ ਤਿੰਨ ਦੁਧਾਰੂ ਮੱਝਾਂ ਅਣਪਛਾਤੇ ਵਿਅਕਤੀਆਂ ਵਲੋਂ ਰਾਤ ਦੇ ਹਨੇਰੇ ਵਿਚ ਚੋਰੀ ਕਰ ਲਏ | ਜਗਜੀਤ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਕੱਥੂਨੰਗਲ ਰੋਡ ਮਜੀਠਾ ਵਲੋਂ ਥਾਣਾ ...

ਪੂਰੀ ਖ਼ਬਰ »

ਡੀ.ਓ.ਏ. ਨੇ ਅਗਵਾ ਕਾਂਡ 'ਚ ਸ਼ਾਮਿਲ ਬਾਈਬਲ ਪ੍ਰਚਾਰਕ ਨੂੰ ਕੀਤਾ ਮੁਅੱਤਲ

ਅੰਮਿ੍ਤਸਰ, 23 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਦੇ ਡਾਇਓਸਿਸ, ਚਰਚ ਆਫ਼ ਨਾਰਥ ਇੰਡੀਆ (ਸੀ. ਐਨ. ਆਈ.) ਨੇ ਪਿੰਡ ਦਿਆਲ ਭੱਟੀ, ਅਜਨਾਲਾ, ਦੀ ਇਕ ਲੜਕੀ ਨੂੰ ਅਗਵਾ ਕਰਨ ਦੀ ਘਟਨਾ ਵਿਚ ਕਥਿਤ ਸ਼ਮੂਲੀਅਤ ਲਈ ਆਪਣੇ ਇਕ ਬਾਈਬਲ ਪ੍ਰਚਾਰਕ ਨੂੰ ਮੁਅੱਤਲ ਕਰ ਦਿੱਤਾ ਹੈ ...

ਪੂਰੀ ਖ਼ਬਰ »

ਦਸਮੇਸ਼ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ

ਬਾਬਾ ਬਕਾਲਾ ਸਾਹਿਬ, 23 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂੂਲ, ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰਾਸ਼ਟਰੀ ਸੜਕ ਸੁਰੱਖਿਆ ਹਫਤਾ ਮਨਾਉਣ ਤਹਿਤ, ਇੰਦਰਮੋਹਨ ਸਿੰਘ ਏ.ਐਸ.ਆਈ. ਤੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਹਮਲਾ ਕਰ ਕੇ ਸੱਟਾਂ ਲਗਾਉਣ ਦੇ ਦੋਸ਼, ਇਕ ਜ਼ਖ਼ਮੀ

ਚੋਗਾਵਾਂ, 23 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਖੈਹਿਰਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਸਤਨਾਮ ਸਿੰਘ ਪਿੰਡ ਖੈਹਿਰਾ ਨੇ ਦੋਸ਼ ਲਗਾਉਂੁਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਨੇ ਵਰਕਰਾਂ ਵਿਚ ਨਵੀਂ ਰੂਹ ਫੂਕੀ-ਸੰਤੋਖ ਸਿੰਘ ਭਲ਼ਾਈਪੁਰ

ਬਾਬਾ ਬਕਾਲਾ ਸਾਹਿਬ 23 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-'ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ 'ਭਾਰਤ ਜੋੜੋ ਯਾਤਰਾ' ਨਾਲ ਸਮੁੱਚੇ ਦੇਸ਼ ਵਿਚ ਜਿੱਥੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਪਾਰਟੀ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਢਿੱਲੋਂ ਵਲੋਂ ਦੁਕਾਨਦਾਰ ਯੂਨੀਅਨਾਂ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ

-ਮਾਮਲਾ ਅਜਨਾਲਾ 'ਚ ਦੁਕਾਨਦਾਰਾਂ ਵਲੋਂ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਕਰਨ ਦਾ- ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਨੂੰ ਲੈ ਕੇ ਅੱਜ ਨਗਰ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਜਗਦੇਵ ਕਲਾਂ (ਗੁਰੂ ਕਾ ਬਾਗ), 23 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਦੀ 33ਵੀਂ ਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 10ਵੀਂ ਸਾਲਾਨਾ ਬਰਸੀ ਡੇਰਾ ਕਾਰ ਸੇਵਾ ਗੁਰੂ ਕਾ ਬਾਗ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸ਼ਾਦੀਸ਼ੁਦਾ ਵਿਅਕਤੀ ਨੇ ਲੜਕੀ ਨੂੰ ਅਗਵਾ ਕਰਨ ਦਾ ਰਚਿਆ ਸੀ ਨਾਟਕ-ਡੀ. ਐਸ.ਪੀ. ਸੰਜੀਵ ਕੁਮਾਰ

ਅਜਨਾਲਾ/ਗੱਗੋਮਾਹਲ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੇ ਦਿਨੀਂ ਕਸਬਾ ਗੱਗੋਮਾਹਲ ਤੋਂ ਅਗਵਾ ਹੋਈ ਲੜਕੀ ਦੇ ਮਾਮਲੇ ਸੰਬੰਧੀ ਅੱਜ ਡੀ.ਐੱਸ.ਪੀ. ਅਜਨਾਲਾ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਗਿਆ ਹੈ ਕਿ ਪਿੰਡ ਡਿਆਲ ਭੱਟੀ ਦੀ ...

ਪੂਰੀ ਖ਼ਬਰ »

ਸਾਨੂੰ ਸਾਰੇ ਧਰਮ ਆਪਸੀ ਭਾਈਚਾਰਕ ਸਾਂਝ ਬਣਾਉਣ ਦਾ ਸੰਦੇਸ਼ ਦਿੰਦੇ ਹਨ-ਚੇਅ. ਲਾਲਪੁਰਾ

ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਆਨੰਦ ਗਰੁੱਪ ਆਫ ਕਾਲਜ ਜੇਠੂਵਾਲ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਤੇ ਅਹਿਮਦੀਆ ਇੰਡੀਆ ਮੁਸਲਿਮ ਕਮਿਊਨਿਟੀ ਵਲੋਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਅਰਾਥੀਆਂ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਪੀਆਂ ਜਾ ਰਹੀਆਂ ਹਨ-ਰਣੀਕੇ

ਮਜੀਠਾ, 23 ਜਨਵਰੀ (ਜਗਤਾਰ ਸਿੰਘ ਸਹਿਮੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਤੇ ਐੱਸ. ਸੀ. ਭਾਈਚਾਰੇ ਨੂੰ ਪਿੰਡ ਪੱਧਰ ਤੇ ਹੋਰ ਵੀ ਮਜਬੂਤ ਕਰਨ ਲਈ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਤਹਿਤ ਹਲਕਾ ਮਜੀਠਾ ਦੇ ਅਕਾਲੀ ਦਲ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX