ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਹਰ ਸਾਲ ਦੀ ਤਰ੍ਹਾਂ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਨਾਇਆ ਜਾਵੇਗਾ ਜਿਸ ਵਿਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਮੁੱਖ ਮਹਿਮਾਨ ਵਜੋਂ ਪੁੱਜਣਗੇ ਅਤੇ ਕੌਮੀ ਝੰਡੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਸ ਦਿਹਾੜੇ ਨੂੰ ਵਧੀਆ ਤਰੀਕੇ ਨਾਲ ਮਨਾਉਣ ਲਈ ਤਿਆਰੀਆਂ ਸਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਦਾਣਾ ਮੰਡੀ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤੀ | ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਅਨੁਸਾਰ ਹਰ ਵਾਰ ਦੀ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਉਤਸ਼ਾਹ ਨਾਲ ਮਨਾਇਆ ਜਾਵੇਗਾ | ਸਮਾਗਮ ਦੌਰਾਨ ਜਿੱਥੇ ਮੁੱਖ ਮਹਿਮਾਨ ਵਲੋਂ ਕੌਮੀ ਝੰਡਾ ਲਹਿਰਾਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕੀਤਾ ਜਾਵੇਗਾ, ਉੱਥੇ ਹੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ | ਪ੍ਰੋਗਰਾਮ 'ਚ ਵੱਖ-ਵੱਖ ਸਕੂਲਾਂ ਦੇ 450 ਤੋਂ ਵਧੇਰੇ ਵਿਦਿਆਰਥੀ ਭਾਗ ਲੈਣਗੇ | ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਜਾਵੇਗਾ | ਸਮਾਗਮ ਸਵੇਰੇ 9:58 ਮਿੰਟ 'ਤੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਸ਼ੁਰੂ ਹੋਵੇਗਾ | ਸਮਾਗਮ ਤੋਂ ਪਹਿਲਾਂ 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ | ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਅਤੇ ਆਜ਼ਾਦੀ ਦਿਵਸ ਸਮਾਗਮ ਦੋ ਰਾਸ਼ਟਰੀ ਸਮਾਗਮ ਹੁੰਦੇ ਹਨ ਜਿਨ੍ਹਾਂ ਨੂੰ ਹਰੇਕ ਦੇਸ਼ ਵਾਸੀ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ | ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਵੱਧ ਚੜ੍ਹ ਕੇ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐਸ.ਡੀ.ਐਮ. ਰਾਮ ਸਿੰਘ, ਐਸ.ਪੀ. ਮਨਮੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕਿਰਤੀ ਕਿਸਾਨ ਯੂਨੀਅਨ ਵਲੋਂ ਜੋ ਪਿਛਲੇ ਦਿਨੀਂ ਡਗਰੂ ਦੇ ਕਿਸਾਨ ਲਖਵੀਰ ਸਿੰਘ ਦੀ ਕਣਕ ਦੀ ਫਸਲ ਦਾ ਗੁੱਲੀ ਡੰਡੇ ਵਾਲੀ ਸਪਰੇਅ ਨਾਲ ਵੱਡਾ ਨੁਕਸਾਨ ਹੋਇਆ ਸੀ, ਦੇ ਸਬੰਧ 'ਚ ਬਲਾਕ ਮੋਗਾ ਦੋ ਦੇ ਬਲਾਕ ਪ੍ਰਧਾਨ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਬੈਂਸ, ਮੋਗਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਰਾਂ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਮੱਕੜ, ਪਿ੍ੰਸੀਪਲ ਡਾਈਟ ਮਨਜੀਤ ਕੌਰ ਦੀ ਅਗਵਾਈ ਹੇਠ ...
ਅਜੀਤਵਾਲ, 23 ਜਨਵਰੀ (ਹਰਦੇਵ ਸਿੰਘ ਮਾਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮੋਗਾ-1 ਵਲੋਂ ਬਲਾਕ ਜਨਰਲ ਸਕੱਤਰ ਨਛੱਤਰ ਸਿੰਘ ਹੇਰ ਦੀ ਅਗਵਾਈ ਹੇਠ ਕੋਕਰੀ ਕਲਾਂ ਵਿਖੇ ਬਲਾਕ ਪੱਧਰੀ ਕਾਨਫ਼ਰੰਸ ਜੀਂਦ ਮਹਾਂ ਰੈਲੀ ਵਿਚ ਵੱਡੀ ਗਿਣਤੀ ਲਿਜਾਣ ਲਈ ਕੀਤੀ ਗਈ, ਜਿਸ ...
ਮੋਗਾ, 23 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਸਦਕਾ ਅੱਜ ਭਾਰਤ ਹਰ ਪੱਖੋਂ ਵਿਕਾਸ ਕਰ ਰਿਹਾ ਹੈ ਤੇ ਅੱਜ ਭਾਰਤ ਵਿਸ਼ਵ ਪੱਧਰ 'ਤੇ ਆਪਣਾ ਇਕ ਅਹਿਮ ਸਥਾਨ ਰੱਖਦਾ ਹੈ | ਦੇਸ਼ ਦੇ ਲੋਕਾਂ ਨੂੰ ਦਿੱਤੀਆਂ ਜਾ ...
ਬੱਧਨੀ ਕਲਾਂ, 23 ਜਨਵਰੀ (ਸੰਜੀਵ ਕੋਛੜ)-ਨਗਰ ਪੰਚਾਇਤ ਦਫ਼ਤਰ ਬੱਧਨੀ ਕਲਾਂ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੀ ਅਗਵਾਈ 'ਚ ਜਿੱਥੇ ਪ੍ਰਧਾਨ, ਕੌਂਸਲਰਾਂ ਅਤੇ ਦਫ਼ਤਰ ਦੇ ਸਟਾਫ਼ ਮੈਂਬਰਾਂ ਨਾਲ ਮੀਟਿੰਗ ...
ਬਾਘਾਪੁਰਾਣਾ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਬਾਘਾਪੁਰਾਣਾ ਦੀ ਕੋਟਕਪੂਰਾ ਰੋਡ 'ਤੇ ਸੈਂਟਰਲ ਬੈਂਕ ਆਫ਼ ਇੰਡੀਆ ਦੇ ਉੱਪਰ ਸਥਿਤ ਪ੍ਰਸਿੱਧ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗੇ੍ਰਸ਼ਨ ਵਿਖੇ ਆਏ ਦਿਨ ਵਿਦਿਆਰਥੀ ਆਈਲਟਸ ਦੀ ਕੋਚਿੰਗ ਲੈ ਕੇ ਘੱਟ ਸਮੇਂ ਵਿੱਚ ...
ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਕਾਂਗਰਸ ਵਲੋਂ ਸਿੱਖਾਂ ਦੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਉੱਤੇ ਟੈਂਕਾਂ ਤੋਪਾਂ ਨਾਲ ਹਮਲਾ ਅਤੇ 84 'ਚ ਸਿੱਖ ਕਤਲੇਆਮ ਦੇ ਪੂਰਨ ਇਨਸਾਫ਼ ਲਈ ਅੱਜ ਤੱਕ ਸਿੱਖ ਕੌਮ ਜੱਦੋ-ਜਹਿਦ ਕਰ ਰਹੀ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਅੱਜ ਸਵੇਰ ਦੀ ਸਭਾ ਮੌਕੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ...
ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਮਾਰਕੀਟ ਕਮੇਟੀ ਦਫ਼ਤਰ ਕੋਟ ਈਸੇ ਖਾਂ ਵਿਖੇ ਮੰਡੀ ਸੁਪਰਵਾਈਜ਼ਰ ਵਜੋਂ ਕੰਮ ਕਰ ਰਹੇ ਸ੍ਰੀਮਤੀ ਚਰਨਜੀਤ ਕੌਰ ਨੇ ਲੇਖਾਕਾਰ ਵਜੋਂ ਪਦਉਨਤ ਹੋ ਜਾਣ 'ਤੇ ਬਲਦੇਵ ਸਿੰਘ ਭੰਗੂ ਸਕੱਤਰ ਮਾਰਕੀਟ ਕਮੇਟੀ ਦੀ ਹਾਜ਼ਰੀ 'ਚ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਆਈ. ਸੀ. ਸੀ. ਕਮੇਟੀ ਅਤੇ ਪੋਸਟ ਗੈ੍ਰਜੂਏਟ ਕਾਮਰਸ ਵਿਭਾਗ ਨੇ ਆਪਸੀ ਸਹਿਯੋਗ ਨਾਲ਼ ਭਾਰਤ ਵਿਚ ਔਰਤਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਪ੍ਰਤੀ ਰਾਜ ਦੀ ਪ੍ਰਤੀਕਿਰਿਆ ਵਿਸ਼ੇ ਤਹਿਤ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਕੁਲਵੰਤ ਸਿੰਘ ਡੀ. ਸੀ. ਮੋਗਾ ਨੂੰ ਰੂਰਲ ਹੈਲਥ ਫਾਰਮੇਸੀ ਅਫ਼ਸਰਾਂ ਅਤੇ ਸਿਫਟਿਡ ਸਿਹਤ ਫਾਰਮੇਸੀ ਅਫ਼ਸਰਾਂ ਨੇ ਸਾਂਝੇ ਤÏਰ ਤੇ ਜ਼ਿਲ੍ਹਾ ਪ੍ਰੀਸ਼ਦ ਦਾ ਜ਼ਿਲ੍ਹਾ ਪ੍ਰਧਾਨ ਅਵਤਾਰ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਗਿਆਨ ਜੋਤੀ ਸੀਨੀਅਰ ਸੈਕੰਡਰੀ ਸਕੂਲ ਦਾਰਾਪੁਰ (ਮੋਗਾ) ਦੇ ਚੇਅਰਮੈਨ ਕਮਲਦੀਸ਼ਪਾਲ ਸਿੰਘ ਸੋਢੀ, ਦੀਪਕ ਸਿੰਘ ਸੋਢੀ, ਅਮਨਦੀਪ ਕÏਰ ਦੇ ਸਤਿਕਾਰ ਯੋਗ ਮਾਤਾ ਸਰਦਾਰਨੀ ਸੁਰਿੰਦਰ ਕÏਰ ਸੋਢੀ ਧਰਮ-ਪਤਨੀ ਸਵ: ਸ. ਕ੍ਰਿਪਾਲ ਸਿੰਘ ਸੋਢੀ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਜਪਾ ਜ਼ਿਲ੍ਹਾ ਮੋਗਾ ਦੇ ਨਵ-ਨਿਯੁਕਤ ਮਹਾਂਮੰਤਰੀ ਵਿੱਕੀ ਸਿਤਾਰਾ ਨੂੰ ਭਾਜਪਾ ਸ਼ਹਿਰੀ ਮੰਡਲ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨੋਜ ਅਰੋੜਾ, ਭੁਪਿੰਦਰ ਹੈਪੀ, ਕੁਨਾਲ, ਮਿੰਟੂ ਸਮਰਾਟ, ...
ਕਿਸ਼ਨਪੁਰਾ ਕਲਾਂ, 23 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਆਰਾ ਲਏ ਗਏ ਲੋਕ ਪੱਖੀ ਫ਼ੈਸਲਿਆਂ ਨਾਲ ਜਿੱਥੇ ਪੰਜਾਬ ਦਾ ਹਰ ਵਰਗ ਬਾਗੋ ਬਾਗ ਨਜ਼ਰ ਆ ਰਿਹਾ ਹੈ, ਉੱਥੇ ਬੀਤੇ ਦਿਨੀਂ ਜ਼ੀਰਾ ਸ਼ਰਾਬ ਫ਼ੈਕਟਰੀ ਬੰਦ ...
ਬਾਘਾ ਪੁਰਾਣਾ, 23 ਜਨਵਰੀ (ਕਿ੍ਸ਼ਨ ਸਿੰਗਲਾ)-ਪੰਜਾਬ ਵਿਚ ਸੱਤਾ 'ਤੇ ਪਹਿਲੀ ਦਫ਼ਾ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੇਸ਼ੱਕ ਲੋਕਾਂ ਨੂੰ ਸੁੱਖ-ਸਹੂਲਤਾਂ ਦੇਣ ਅਤੇ ਭਿ੍ਸ਼ਟਾਚਾਰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਗੱਲਾਂ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ (ਰਜਿ:) ਪੰਜਾਬ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜਨਰਲ ਸਕੱਤਰ ਗੁਲਜ਼ਾਰ ਸਿੰਘ ਘੱਲ ਕਲਾਂ, ਜ਼ਿਲ੍ਹਾ ਵਿੱਤ ਸਕੱਤਰ ਗੁਰਬਚਨ ਸਿੰਘ ਚੰਨੂਵਾਲਾ, ਮੁਕੰਦ ਕਮਲ ...
ਬਾਘਾਪੁਰਾਣਾ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪ੍ਰਾਈਵੇਟ ਸਕੂਲਾਂ ਨਾਲੋਂ ਵੱਧ ਵਿਦਿਆਰਥੀਆਂ ਨੂੰ ਸਹੂਲਤਾਂ ਮਿਲ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੇ ਇਕ ਮੀਟਿੰਗ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੂਬੇ ਅੰਦਰ ਆਪ ਸਰਕਾਰ ਦੀ ਕਾਰਗੁਜ਼ਾਰੀ ਬੇਹੱਦ ਮਾੜੀ ਸਾਬਤ ਹੋਈ ਹੈ | ਜਿੱਥੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਕੇ ਰਹਿ ਗਈ ਹੈ ਉੱਥੇ ਅੱਤ ਦੀ ਮਹਿੰਗਾਈ ਨੇ ਲੋਕਾਂ ਨੂੰ ਰੋਟੀ ਦੇ ਲਾਲੇ ਪਾ ...
ਧਰਮਕੋਟ, 23 ਜਨਵਰੀ (ਪਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ, ਸੂਬਾ ਸਕੱਤਰ ਸ਼ੇਰ ਸਿੰਘ ਖੰਭੇ, ਮਲੂਕ ਸਿੰਘ ਨੰਬਰਦਾਰ ਅਗਜੈਕਟਿਵ ਮੈਂਬਰ, ਮਲਕੀਤ ਸਿੰਘ ਅਮੀਵਾਲਾ ਸੂਬਾ ਸਕੱਤਰ, ਰਛਪਾਲ ਸਿੰਘ ਭਿੰਡਰ ਬਲਾਕ ...
ਕਿਸ਼ਨਪੁਰਾ ਕਲਾਂ, 23 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਬੀਤੇ ਦਿਨੀਂ ਪਏ ਸੰਘਣੇ ਕੋਰੇ ਨੇ ਜਿੱਥੇ ਕਣਕ ਦੀ ਫ਼ਸਲ ਨੂੰ ਕੁਝ ਫ਼ਾਇਦਾ ਪਹੁੰਚਾਇਆ ਹੈ ਉੱਥੇ ਆਲੂਆਂ ਦੀ ਫ਼ਸਲ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ | ਜਿਸ ਨਾਲ ਆਲੂ ਉਤਪਾਦਕਾਂ ਵਿਚ ...
ਫ਼ਤਿਹਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਫ਼ਿਊਚਰ ਓਵਰਸੀਜ਼ ਦੇ ਐਮ. ਡੀ. ਦਿਵੇਸ਼ ਖੰਨਾ ਦੀ ਅਗਵਾਈ ਹੇਠ ਫ਼ਤਿਹਗੜ੍ਹ ਪੰਜਤੂਰ ਬਰਾਂਚ ਦੇ ਹੈੱਡ ਚੰਦਰ ਸ਼ੇਖਰ ਬਾਂਸਲ ਵਲੋਂ ਤਜਰਬੇਕਾਰ ਸਟਾਫ਼ ਦੇ ...
ਕੋਟ ਈਸੇ ਖਾਂ, 23 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਸ਼ਹਿਰ ਦੇ ਸ੍ਰੀ ਅੰਮਿ੍ਤਸਰ ਸਾਹਿਬ ਰੋਡ 'ਤੇ ਥਾਣਾ ਕੋਟ ਈਸੇ ਖਾਂ ਦੇ ਪਿਛਲੇ ਰਸਤੇ ਤੋਂ ਥੋੜ੍ਹੀ ਦੂਰੀ 'ਤੇ ਸਥਿਤ ਸੈਨੇਟਰੀ ਦੀ ਦੁਕਾਨ ਨੂੰ ਤੜਕਸਾਰ ਬੇਖ਼ੌਫ ਲੁਟੇਰੇ ਕਿਸਮ ਦੇ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦੀ ...
ਮੋਗਾ, 23 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਰਜੁਨ ਕੁਮਾਰ ਅਤੇ ਨੀਤੂ ਗੁਪਤਾ ਜ਼ਿਲ੍ਹਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ ਦੀ ਅਗਵਾਈ ਹੇਠ ਭਾਜਪਾ ਦੇ ਦਫ਼ਤਰ ਵਿਚ ਮੀਟਿੰਗ ਹੋਈ ਜਿਸ ਵਿਚ ਪੱਤਰਕਾਰਾਂ ਨਾਲ ...
ਬਾਘਾਪੁਰਾਣਾ, 23 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਸਥਿਤ ਇਲਾਕੇ ਦੀ ਨਾਮਵਰ ਇੰਗਲਿਸ਼ ਸਕੂਲ ਆਈਲਟਸ ਸੰਸਥਾ ਜਿਸ ਤੋਂ ਆਏ ਦਿਨ ਵਿਦਿਆਰਥੀਆਂ ਮਨਚਾਹੇ ਬੈਂਡ ਸਕੋਰ ਪ੍ਰਾਪਤ ਕਰਕੇ ਵੱਖ-ਵੱਖ ਦੇਸ਼ਾਂ 'ਚ ਜਾਣ ਦਾ ਸੁਪਨਾ ਪੂਰਾ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਵਲੋਂ ਵਿਦਿਆਰਥੀ ਵਰੁਨ ਮਿੱਤਲ ਪੁੱਤਰ ਮੋਹਨ ਮਿੱਤਲ ਨਿਵਾਸੀ ਮੋਗਾ ਦਾ ...
ਬਾਘਾ ਪੁਰਾਣਾ, 23 ਜਨਵਰੀ (ਕਿ੍ਸ਼ਨ ਸਿੰਗਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ) ਰਜਿ: 49 ਬਾਘਾ ਪੁਰਾਣਾ ਅਤੇ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਐਂਡ ਟਰਾਂਸਕੋ ਡਵੀਜ਼ਨ ਬਾਘਾ ਪੁਰਾਣਾ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸਿਟੀ ਸਬ-ਡਵੀਜ਼ਨ ਬਾਘਾ ਪੁਰਾਣਾ ਦੇ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਅਤੇ ਮੀਤ ਪ੍ਰਧਾਨ ਲੈਕਚਰਾਰ ਨਰੇਸ ਸਲੂਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...
ਫ਼ਤਿਹਗੜ੍ਹ ਪੰਜਤੂਰ, 23 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਆਪਣਾ ਪੰਜਾਬ ਫਾੳਾੂਡੇਸ਼ਨ ਦੇ ਅਧੀਨ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ...
ਮੋਗਾ, 23 ਜਨਵਰੀ (ਜਸਪਾਲ ਸਿੰਘ ਬੱਬੀ)-ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਮੋਗਾ ਵਲੋਂ ਫੋਰਟਿਸ ਹਸਪਤਾਲ ਮੋਹਾਲੀ ਦੇ ਨਿਊਰੋ ਅਤੇ ਸਪਾਈਨ ਸੁਪਰ ਸਪੈਸ਼ਲਿਸਟ ਡਾ. ਐਚ.ਐੱਸ. ਬਰਾੜ ਦੇ ਸਹਿਯੋਗ ਨਾਲ ਮਿੱਤਲ ਹਸਪਤਾਲ ਅਤੇ ਹਾਰਟ ਕੇਅਰ ਸੈਂਟਰ ਮੋਗਾ ਵਿਖੇ ਮੈਡੀਕਲ ...
ਮੋਗਾ, 23 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਆਪ ਸਰਕਾਰ ਨੂੰ ਜਿੱਥੇ ਹਰ ਸਰਕਾਰੀ ਵਰਗ ਕੋਸਦਾ ਨਜ਼ਰ ਆ ਰਿਹਾ ਹੈ ਤੇ ਜਗ੍ਹਾ ਜਗ੍ਹਾ 'ਤੇ ਧਰਨੇ ਲਗਾਉਣ ਲਈ ਮਜਬੂਰ ਹਨ ਉੱਥੇ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX