ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਜਥੇਬੰਦੀ ਦੇ ਸਹਿਯੋਗ ਨਾਲ ਚਾਈਨਾ ਡੋਰ ਵਿਰੁੱਧ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਅੱਜ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਬੱਚਿਆਂ ਨੂੰ ਦੇਸੀ ਡੋਰ ਅਤੇ ਪਤੰਗਾਂ ਵੰਡੀਆਂ ਗਈਆਂ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਚਾਈਨਾ ਡੋਰ ਇਕ ਸੂਤੀ ਡੋਰ ਤੋਂ ਹਟ ਕੇ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਨਾ-ਗਲਣਯੋਗ ਹੁੰਦੀ ਹੈ | ਇਹ ਪਤੰਗਾਂ ਉਡਾਉਣ ਵਾਲਿਆਂ ਦੇ ਹੱਥਾਂ ਦੀਆਂ ਉਂਗਲਾਂ ਵੀ ਕੱਟ ਦਿੰਦੀ ਹੈ | ਇਸ ਡੋਰ ਨਾਲ ਸਾਈਕਲ ਤੇ ਸਕੂਟਰ-ਮੋਟਰਸਾਈਕਲ 'ਤੇ ਜਾਣ ਵਾਲੇ ਅਨੇਕਾਂ ਚਾਲਕਾਂ ਦੇ ਗਲ ਤੇ ਕੰਨ ਕੱਟੇ ਜਾ ਚੁੱਕੇ ਹਨ | ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜ਼ਿਲੇ੍ਹ ਵਿਚ ਚਾਈਨਾ ਡੋਰ ਵੇਚਣ ਦੇ ਕੇਸ ਸਾਹਮਣੇ ਆਏ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਚਾਈਨਾ ਡੋਰ ਖ਼ਰੀਦਣ ਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂ ਡਾ: ਸਤਿੰਦਰ ਸਿੰਘ, ਅਸ਼ੋਕ ਬਹਿਕ, ਰਜਿੰਦਰ ਮਲਹੋਤਰਾ ਨੇ ਵੀ ਹਸਤਾਖ਼ਰ ਮੁਹਿੰਮ 'ਚ ਸ਼ਮੂਲੀਅਤ ਕੀਤੀ |
ਜ਼ੀਰਾ, 23 ਜਨਵਰੀ (ਪ੍ਰਤਾਪ ਸਿੰਘ ਹੀਰਾ) - ਸਾਂਝਾ ਮੋਰਚਾ ਜ਼ੀਰਾ ਦੀ ਅਗਵਾਈ ਹੇਠ ਸ਼ਰਾਬ ਫ਼ੈਕਟਰੀ ਮਾਲਬਰੋਜ਼ ਵਿਰੁੱਧ ਪਿਛਲੀ 24 ਜੁਲਾਈ ਤੋਂ ਚੱਲ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਤਾਰ ਸ਼ਿਰਕਤ ਕੀਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ...
ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਗਣਤੰਤਰ ਦਿਵਸ ਮੌਕੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ...
ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ) - ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਅੱਜ ਨਗਰ ਕੀਰਤਨ ਸਜਾਇਆ ਗਿਆ¢ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਤੋਂ ਆਰੰਭ ...
ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਸਕੀਮਾਂ ਦੀ ਸਮੀਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਯੋਜਨਾ ਕਮੇਟੀ ਫ਼ਿਰੋਜ਼ਪੁਰ ਦੇ ਚੇਅਰਮੈਨ ਚੰਦ ਸਿੰਘ ਗਿੱਲ ਵਲੋਂ ਅੱਜ ਦਫ਼ਤਰੀ ਮੁਲਾਜ਼ਮਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬੰਧਨ ਮੁਕਤ ਫੰਡ, ਬੀ.ਏ.ਡੀ.ਪੀ, ...
ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਲਿਖਤੀ ਪ੍ਰੈੱਸ ਬਿਆਨ ...
ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਪੰਜਾਬ ਦੀ ਸੱਤਾ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਲੰਬਾ ਸਮਾਂ ਭਾਈਵਾਲ ਰਹੀ ਭਾਰਤੀ ਜਨਤਾ ਪਾਰਟੀ ਨੇੜੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਸਰਗਰਮੀ ਨਾਲ ਤਿਆਰੀਆਂ 'ਚ ਜੁੱਟ ਗਈ ਹੈ ਅਤੇ ਵਿਰੋਧੀ ਪਾਰਟੀਆਂ ਦੇ ...
ਫ਼ਿਰੋਜ਼ਪੁਰ, 23 ਜਨਵਰੀ (ਰਾਕੇਸ਼ ਚਾਵਲਾ) - ਕੈਂਟ ਪੁਲਿਸ ਵਲੋਂ ਇਕ ਆਦਮੀ ਨੂੰ ਜ਼ਖ਼ਮੀ ਕਰਨ 'ਤੇ ਇਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਵਿਸ਼ਾਲ ਸ਼ਰਮਾ ਪੁੱਤਰ ਰਜਿੰਦਰ ਸ਼ਰਮਾ ਵਾਸੀ ਨੇੜੇ ਚੁੰਗੀ ਨੰਬਰ 7 ਕੈਂਟ ਫ਼ਿਰੋਜ਼ਪੁਰ ਨੇ ...
ਮਮਦੋਟ, 23 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ) - ਸੀਮਾ ਸੁਰੱਖਿਆ ਬਲ ਦੀ ਚੌਕੀ ਲੱਖਾ ਸਿੰਘ ਵਾਲਾ ਦੇ ਇਲਾਕੇ 'ਚ 21 ਅਤੇ 22 ਜਨਵਰੀ ਦੀ ਦਰਮਿਆਨੀ ਰਾਤ ਨੂੰ ਡਰੋਨ ਦਾਖ਼ਲ ਹੋਣ ਦੀ ਹਲਚਲ ਹੋਣ 'ਤੇ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਦੇ ਜਵਾਨਾਂ ਵਲੋਂ ...
ਜ਼ੀਰਾ, 23 ਜਨਵਰੀ (ਪ੍ਰਤਾਪ ਸਿੰਘ ਹੀਰਾ) - ਪੰਜਾਬ ਵਾਸੀਆਂ ਨੂੰ ਸਿਹਤ ਸਹੂਲਤਾਂ ਦੇਣ ਦੇ ਨਾਂਅ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਵੇਂ ਬਣਾਏ ਜਾ ਰਹੇ ਆਮ ਆਦਮੀ ਮੁਹੱਲਾ ਕਲੀਨਿਕਾਂ ਵਿਚ ਨਵਾਂ ਸਟਾਫ਼ ਭਰਤੀ ਕਰਨ ਦੀ ਬਜਾਏ ਪਿੰਡਾਂ 'ਚ ਬਣਾਏ ਗਏ ਸਿਹਤ ਕੇਂਦਰਾਂ ...
ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਪੰਜਾਬ ਦੀ ਸੱਤਾ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਲੰਬਾ ਸਮਾਂ ਭਾਈਵਾਲ ਰਹੀ ਭਾਰਤੀ ਜਨਤਾ ਪਾਰਟੀ ਨੇੜੇ ਆਉਂਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੀ ਸਰਗਰਮੀ ਨਾਲ ਤਿਆਰੀਆਂ 'ਚ ਜੁੱਟ ਗਈ ਹੈ ਅਤੇ ਵਿਰੋਧੀ ਪਾਰਟੀਆਂ ਦੇ ...
ਸੰਗਰੂਰ, 23 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਸੰਗਰੂਰ ਅੰਦਰ ਖ਼ੂਨੀ ਚਾਈਨਾ ਡੋਰ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਜਿਸ ਦੇ ਚੱਲਦਿਆਂ ਆਏ ਦਿਨ ਹੀ ਇਸ ਡੋਰ ਨਾਲ ਕਿਸੇ ਨਾ ਕਿਸੇ ਰਾਹਗੀਰ ਦਾ ਨੁਕਸਾਨ ਹੋ ਰਿਹਾ ਹੈ | ਇਸੇ ਤਰ੍ਹਾਂ ਹੀ ਬੀਤੀ ...
ਸੰਗਰੂਰ, 23 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਦੀਆਂ ਅਤਿ ਸੰਵੇਦਨਸ਼ੀਲ ਜੇਲ੍ਹਾਂ ਵਿਚ ਮੰਨੀ ਜਾਂਦੀ ਇਕ ਜੇਲ੍ਹ ਸੰਗਰੂਰ ਵਿਚ ਮੋਬਾਈਲ ਫ਼ੋਨ ਮਿਲਣ ਦੀ ਘਟਨਾਵਾਂ ਅਜੇ ਵੀ ਥੰਮ੍ਹਣ ਦਾ ਨਾਂ ਨਹੀਂ ਲੈ ਰਹੀਆਂ ਹਨ | ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ...
ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਫ਼ੌਜ ਦੀਆਂ ਆਉਣ ਵਾਲੀਆਂ ਭਰਤੀਆਂ ਰੈਲੀਆਂ ਅਤੇ ਪੈਰਾ ਮਿਲਟਰੀ ਫੋਰਸਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਪ੍ਰੀ-ਟ੍ਰੇਨਿੰਗ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ...
• 8 ਫਰਵਰੀ ਨੂੰ ਵਹੀਕਲ ਮਾਰਚ ਕਰ ਕੇ ਮੁੱਖ ਮੰਤਰੀ ਦਾ ਫੂਕਿਆ ਜਾਵੇਗਾ ਪੁਤਲਾ ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਪੰਜਾਬ ਸਰਕਾਰ ਵਲੋਂ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ...
ਅਬੋਹਰ, 23 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ) - ਅਬੋਹਰ ਸਬ ਡਿਵੀਜ਼ਨ ਵਿਚ ਵਕੀਲਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਕਾਰਨ ਅਤੇ ਚੈਂਬਰਾਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਖ਼ਾਸ ਤੌਰ ਤੇ ਨਵੇਂ ਵਕੀਲਾਂ ਦੀ ਸੁਵਿਧਾ ਲਈ ਜ਼ਿਲ੍ਹਾ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਅੱਜ ...
ਬੱਲੂਆਣਾ, 23 ਜਨਵਰੀ (ਜਸਮੇਲ ਸਿੰਘ ਢਿੱਲੋਂ) - ਪਿੰਡ ਮੋਡੀ ਖੇੜਾ ਵਿਖੇ ਆਂਗਣਵਾੜੀ ਵਰਕਰ ਨੇ ਪਿੰਡ ਦੀਆਂ ਔਰਤਾਂ ਨਾਲ ਇਕ ਮੀਟਿੰਗ ਕੀਤੀ ਜਿਸ ਵਿਚ ਔਰਤਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿੰਡ ਦੀ ਸਰਪੰਚ ਸਿਮਰਨ ਕੌਰ ਨੇ ਵਿਸ਼ੇਸ਼ ਤੌਰ 'ਤੇ ...
ਅਬੋਹਰ, 23 ਜਨਵਰੀ (ਤੇਜਿੰਦਰ ਸਿੰਘ ਖ਼ਾਲਸਾ) - ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਜੋੜਨ ਲਈ ਲਗਾਤਾਰ ਯਤਨਸ਼ੀਲ ਸੁਰਿੰਦਰ ਜਾਖੜ ਟਰੱਸਟ ਵਲੋਂ ਆਭਾ ਸਕੈਅਰ ਸਟੇਡੀਅਮ ਵਿਚ ਓਪਨ ਕਿ੍ਕੇਟ ਟੂਰਨਾਮੈਂਟ ਦੀ ਸ਼ੁਰੂਆਤ ਕਰਵਾਈ ਗਈ | ਇਸ ਦੌਰਾਨ ਟਰੱਸਟ ਦੇ ...
ਜਲਾਲਾਬਾਦ, 23 ਜਨਵਰੀ (ਜਤਿੰਦਰ ਪਾਲ ਸਿੰਘ) - ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਵਿਦਿਆਰਥੀਆਂ ਦਾ ਸਿਧਾਂਤ ਕੈਂਪ ਲਗਾਇਆ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੋਰ ਤੇ ਜਗਰੂਪ ਸਿੰਘ ਹਾਜ਼ਰ ਹੋਏ¢ ...
ਫ਼ਿਰੋਜ਼ਪੁਰ, 23 ਜਨਵਰੀ (ਕੁਲਬੀਰ ਸਿੰਘ ਸੋਢੀ) - ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਫ਼ਿਰੋਜ਼ਪੁਰ ਦੀ ਅਹਿਮ ਬੈਠਕ ਜ਼ੋਨ ਪ੍ਰਧਾਨ ਖਿਲਾਰਾ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਜ਼ੀਰਾ ਸ਼ਰਾਬ ਫ਼ੈਕਟਰੀ ਮਸਲੇ ਬਾਰੇ ...
ਮਮਦੋਟ, 23 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ) - ਆਮ ਆਦਮੀ ਪਾਰਟੀ ਵਲੋਂ ਸਿੱਖਿਆ ਦੇ ਸੁਧਾਰ ਸੰਬੰਧੀ ਕੀਤੇ ਗਏ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸੂਬੇ ਵਿਚ ਬਣਾਏ ਜਾ ਰਹੇ ਹਰੇਕ ਹਲਕੇ ਇਕ ਸਕੂਲ 'ਸਕੂਲ ਆਫ਼ ਐਮੀਨੈਂਸ' ਲਈ ਵਿਧਾਇਕ ਰਜਨੀਸ਼ ...
ਫ਼ਿਰੋਜ਼ਪੁਰ, 23 ਜਨਵਰੀ (ਗੁਰਿੰਦਰ ਸਿੰਘ) - ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ 'ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਭਾਈ ਕੁਲਦੀਪ ਸਿੰਘ ਨੰਢਾ ਸ਼ਹਿਰੀ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਕਿਹਾ ਕਿ ਜੇਕਰ ਜਬਰ-ਜਨਾਹ ਤੇ ਕਤਲ ...
ਜਲਾਲਾਬਾਦ, 23 ਜਨਵਰੀ (ਕਰਨ ਚੁਚਰਾ) - ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਚੈਰੀਟੇਬਲ ਡਿਸਪੈਂਸਰੀ ਵਿਖੇ ਹਫ਼ਤਾਵਾਰੀ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਾ. ਰਾਜੀਵ ਮਿੱਢਾ ਵਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ | ...
ਮੁੱਦਕੀ, 23 ਜਨਵਰੀ (ਭੁਪਿੰਦਰ ਸਿੰਘ) - ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਚੱਲ ਰਹੇ ਸਕਾਊਟ ਅਤੇ ਗਾਈਡ ਯੂਨਿਟ ਦੇ ਵਿਦਿਆਰਥੀਆਂ ਨੇ ਰਾਜਸਥਾਨ ਪਾਲੀ ਵਿਖੇ ਓਾਕਾਰ ਸਿੰਘ (ਐਨ.ਓ. ਸੀ.) ਸਕਾਊਟ (ਪੰਜਾਬ) ਦੇ ...
ਜ਼ੀਰਾ, 23 ਜਨਵਰੀ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਸ਼ਰਾਬ ਫ਼ੈਕਟਰੀ) ਨੂੰ ਬੰਦ ਕਰਵਾਉਣ ਲਈ ਇਲਾਕੇ ਦੇ ਲੋਕਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ...
ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 23 ਜਨਵਰੀ (ਕੁਲਬੀਰ ਸਿੰਘ ਸੋਢੀ, ਸਰਬਜੀਤ ਸਿੰਘ ਧਾਲੀਵਾਲ) - 26 ਜਨਵਰੀ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਗਣਤੰਤਰ ਦਿਵਸ ਦੀ ਪਰੇਡ ਵਿਚ ਵੱਖ-ਵੱਖ ਸੂਬਿਆਂ ਵਲੋਂ ਦਿਖਾਈਆਂ ਜਾਣ ਵਾਲੀਆਂ ਝਾਕੀਆਂ ਵਿਚ ਪੰਜਾਬ ਦੀ ਝਾਕੀ ਨੂੰ ਮਨਜ਼ੂਰੀ ਨਾ ...
ਜਲੰਧਰ, 23 ਜਨਵਰੀ (ਅ.ਬ.)-ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 24 ਜਨਵਰੀ ਦਿਨ ਮੰਗਲਵਾਰ ਨੂੰ ਹੋਟਲ ਚਾਵਲਾ, ਨੇੜੇ ਊਧਮ ਸਿੰਘ ਚੌਕ, ਨੇੜੇ ਸਿਟੀ ਚਰਚ ਫ਼ਿਰੋਜ਼ਪੁਰ ਅਤੇ 25 ਜਨਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਿੰਘ ਸਭਾ ਨੇੜੇ ਗਊਸ਼ਾਲਾ ...
ਗੁਰੂਹਰਸਹਾਏ, 23 ਜਨਵਰੀ (ਕਪਿਲ ਕੰਧਾਰੀ) - ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਜਾ ...
ਜ਼ੀਰਾ, 23 ਜਨਵਰੀ (ਮਨਜੀਤ ਸਿੰਘ ਢਿੱਲੋਂ) - ਉੱਘੀ ਸਮਾਜ ਸੇਵੀ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਦੇ ਮੈਂਬਰ ਨਰਿੰਦਰ ਸਿੰਘ ਲੈਕਚਰਾਰ, ਪ੍ਰੀਤਮ ਸਿੰਘ ਪ੍ਰਧਾਨ ਟਰੱਕ ...
ਗੁਰੂਹਰਸਹਾਏ, 23 ਜਨਵਰੀ (ਕਪਿਲ ਕੰਧਾਰੀ) - ਜੇ.ਐਨ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੀ. ਮਾਈਾਡ ਵਾਰਜ ਆਲ ਇੰਡੀਆ ਕੁਇਜ਼ ਦੇ ਵੱਖ-ਵੱਖ ਮੁਕਾਬਲਿਆਂ 'ਚ ਬੜੇ ਹੀ ਕਮਾਲ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਗੱਲਬਾਤ ...
ਮੱਲਾਂਵਾਲਾ, 23 ਜਨਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ) - ਪੰਜਾਬ ਦੇ 23 ਜ਼ਿਲਿ੍ਹਆਂ 'ਚ 117 'ਸਕੂਲ ਆਫ਼ ਐਮੀਨੈਂਸ' ਸਥਾਪਿਤ ਹੋਣ ਜਾ ਰਹੇ ਹਨ | ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ...
ਫ਼ਿਰੋਜ਼ਪੁਰ, 23 ਜਨਵਰੀ (ਤਪਿੰਦਰ ਸਿੰਘ) - ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਅਤੇ ਮੀਤ ਪ੍ਰਧਾਨ ਲੈਕਚਰਾਰ ਨਰੇਸ਼ ਸਲੂਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX