ਬਠਿੰਡਾ, 23 ਜਨਵਰੀ (ਅੰਮਿ੍ਤਪਾਲ ਸਿੰਘ ਵਲਾ੍ਹਣ)- ਗਣਤਤੰਤਰ ਦਿਵਸ ਮੌਕੇ (26 ਜਨਵਰੀ) ਹਰਿਆਣਾ ਦੇ ਜੀਂਦ 'ਚ 'ਸੰਯੁਕਤ ਕਿਸਾਨ ਮੋਰਚੇ' ਦੇ ਝੰਡੇ ਹੇਠ ਉੱਤਰੀ ਭਾਰਤ ਦੇ ਛੇ ਸੂਬਿਆਂ ਦੇ ਕਿਸਾਨਾਂ ਦੀ ਹੋਣ ਵਾਲੀ 'ਕਿਸਾਨ ਮਹਾਂਪੰਚਾਇਤ' 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਝੰਡੇ ਹੇਠ ਪੰਜਾਬ ਦੇ 50 ਹਜ਼ਾਰ ਕਿਸਾਨ ਹਿੱਸਾ ਲੈਣ ਅਤੇ ਇਹ ਮਹਾਂਪੰਚਾਇਤ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਕੇ ਰੱਖ ਦੇਵੇਗੀ | ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਹੋਰ ਸੂਬਾ ਆਗੂਆਂ ਨੇ 'ਜੀਂਦ ਕਿਸਾਨ ਮਹਾਂਪੰਚਾਇਤ' ਦੀਆਂ ਪੰਜਾਬ 'ਚ ਤਿਆਰੀਆਂ ਮੁਕੰਮਲ ਹੋਣ ਸਬੰਧੀ ਸਥਾਨਕ ਟੀਚਰਜ਼ ਹੋਮ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਤਿਹਾਸਕ ਕਿਸਾਨ ਸੰਘਰਸ਼ ਦੇ ਭਾਰੀ ਦਬਾਅ ਅੱਗੇ ਝੁਕਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਸਮੇਂ 23 ਫ਼ਸਲਾਂ 'ਤੇ ਐੱਮ. ਐੱਸ. ਪੀ ਦੇਣ, ਲਖੀਮਪੁਰ ਖੀਰੀ ਕੇਸ 'ਚ ਕੇਂਦਰੀ ਮੰਤਰੀ ਅਜੈ ਟੈਣੀ ਨੂੰ ਮੰਤਰੀ ਮੰਡਲ 'ਚੋਂ ਬਰਖਾਸਤ ਕਰਕੇ ਗਿ੍ਫ਼ਤਾਰ ਕਰਨ, ਕਿਸਾਨ ਆਗੂਆਂ 'ਤੇ ਦਰਜ ਕਤਲ ਕੇਸ ਵਾਪਸ ਲੈਣ, ਸ਼ਹੀਦ ਕਿਸਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦੇਣ, ਸੰਘਰਸ਼ ਨਾਲ ਸਬੰਧਿਤ ਸਾਰੇ ਕੇਸ ਵਾਪਸ ਲੈਣ, ਕਿਸਾਨਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਨੂੰ ਪੈਨਸ਼ਨ ਦੇਣ, ਬਿਜਲੀ ਬਿੱਲ 2020 ਵਾਪਸ ਲੈਣ ਅਤੇ ਸਾਰੀਆਂ ਖੇਤੀ ਫ਼ਸਲਾਂ ਦਾ ਬੀਮਾ ਯਕੀਨੀ ਬਨਾਉਣ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ | ਉਕਤ ਰਹਿੰਦੀਆਂ ਮੰਗਾਂ ਨੂੰ ਮੁੜ ਜ਼ੋਰ ਨਾਲ ਉਭਾਰਨਾ ਹੀ ਕਿਸਾਨ ਮਹਾਂਪੰਚਾਇਤ ਦਾ ਮੁੱਖ ਮਕਸਦ ਹੈ | ਸੀਨੀਅਰ ਮੀਤ-ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਵੇਂ ਸਿਰਿਓਾ ਖੇਤੀ ਕਾਨੂੰਨ ਲਾਗੂ ਕਰਨ ਅਤੇ ਪੰਜਾਬ 'ਚ ਸੱਤਾ ਹਥਿਆਉਣ ਲਈ ਪਹਿਲਾਂ ਦੀ ਤਰ੍ਹਾਂ ਫ਼ਿਰਕੂ ਸਿਆਸੀ ਚਾਲਾਂ ਚੱਲੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਮਹਾਂਪੰਚਾਇਤ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੱੁਕੀਆਂ, ਜਿਸ ਤਹਿਤ ਪੰਜਾਬ 'ਚੋਂ ਭਾਕਿਯੂ (ਉਗਰਾਹਾਂ) ਦੇ ਝੰਡੇ ਹੇਠ 1 ਹਜ਼ਾਰ ਵੱਡੀਆਂ ਬੱਸਾਂ ਤੋਂ ਇਲਾਵਾ ਅਨੇਕਾਂ ਛੋਟੇ ਸਾਧਨਾਂ ਰਾਹੀਂ 50 ਹਜ਼ਾਰ ਕਿਸਾਨਾਂ ਮਹਾਂਪੰਚਾਇਤ 'ਚ ਸ਼ਾਮਲ ਹੋਣਗੇ |
ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਸ੍ਰੀ ਸਤਿਗੁਰੂ ਰਵਿਦਾਸ ਮਹਾਰਾਜ ਨੂੰ ਸਮਰਪਿਤ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਸਬੰਧੀ 'ਸ੍ਰੀ ਸਤਿਗੁਰੂ ਰਵਿਦਾਸ ਨਗਰ ਕੀਰਤਨ ਕਮੇਟੀ' ਦੀ ਇਕ ਅਹਿਮ ਮੀਟਿੰਗ ਸਥਾਨਕ ਟੀਚਰ ਹੋਮ ਵਿਖੇ ਜਸਵੀਰ ਸਿੰਘ ਮਹਿਰਾਜ ਦੀ ...
ਮਹਿਰਾਜ, 23 ਜਨਵਰੀ (ਸੁਖਪਾਲ ਮਹਿਰਾਜ)- ਠੰਢ ਦੇ ਮੌਸਮ ਵਿਚ ਪਸੂਆਂ ਦੀ ਸੰਭਾਲ ਵੱਲ ਹੋਰ ਧਿਆਨ ਦੇਣ ਦੀ ਲੋੜ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵੈਟਨਰੀ ਪਸੂ ਹਸਪਤਾਲ ਮਹਿਰਾਜ ਦੇ ਵੈਟਰਨਰੀ ਡਾ: ਅੰਕਿਤਾ ਤਿਵਾਰੀ ਨੇ ਪਸੂ ਪਾਲਕਾਂ ਨੂੰ ਦੱਸਿਆ ਕਿ ਪਸੂਆਂ ਨੂੰ ...
ਬਠਿੰਡਾ/ਸੰਗਤ ਮੰਡੀ, 23 ਜਨਵਰੀ (ਸ.ਰ/ਪ.ਪ)- ਸੂਬਾ ਸਰਕਾਰ ਵਾਤਾਵਰਨ ਦੀ ਸਾਂਭ-ਸੰਭਾਲ ਕਰਨ, ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੋਂ ਇਲਾਵਾ ਪੰਜਾਬ 'ਚ ਬੇਰੁਜ਼ਗਾਰਾਂ, ਉੱਦਮੀਆਂ ਅਤੇ ਕਿਰਤੀਆਂ ਨੂੰ ਰੁਜ਼ਗਾਰ ਦੇ ਵਸੀਲੇ ਪੈਦਾ ...
ਸੰਗਤ ਮੰਡੀ 23 ਜਨਵਰੀ (ਅੰਮਿ੍ਤਪਾਲ ਸ਼ਰਮਾ)- ਜੀਂਦ ਮਹਾਂ ਰੈਲੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਲਾਕੇ ਦੇ 18 ਪਿੰਡਾਂ 'ਚ ਮੋਟਰ ਸਾਈਕਲ ਮਾਰਚ ਕੀਤਾ ਗਿਆ | ਬਲਾਕ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ...
ਬਠਿੰਡਾ, 23 ਜਨਵਰੀ (ਅਵਤਾਰ ਸਿੰਘ ਕੈਂਥ)- ਸੰਤ ਮਾਰਗ ਦਰਸ਼ਕ ਸਾਹਿਬ ਸ੍ਰੀ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 4 ਫਰਵਰੀ ਨੂੰ ਸ਼ਹਿਰ ਵਿਚ ਧੂਮਧਾਮ ਨਾਲ ਵਿਸ਼ਾਲ ਨਗਰ ਕੀਰਤਨ ਸਜਾਉਣ ਸਬੰਧੀ ਇਕ ਮੀਟਿੰਗ ਸ੍ਰੀ ਸਤਿਗੁਰੂ ਰਵਿਦਾਸ ਨਗਰ ...
ਗੋਨਿਆਣਾ, 23 ਜਨਵਰੀ (ਲਛਮਣ ਦਾਸ ਗਰਗ)- ਅਧਿਆਪਕਾਂ ਦੀਆਂ ਵਿੱਤੀ ਤੇ ਭੱਖਵੀਆਂ ਮੰਗਾਂ ਮੰਨਵਾਉਣ ਲਈ ਡੀ. ਟੀ. ਐਫ਼. ਵਲੋਂ 24 ਜਨਵਰੀ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਸੌਂਪੇ ਜਾਣਗੇ¢ ਉਕਤ ਜਾਣਕਾਰੀ ਬਲਾਕ ਪ੍ਰਧਾਨ ਕੁਲਵਿੰਦਰ ...
ਭਾਈਰੂਪਾ, 23 ਜਨਵਰੀ (ਵਰਿੰਦਰ ਲੱਕੀ)- ਬਲੱਡ ਡੋਨੇਸ਼ਨ ਕੌਂਸਲ ਰਾਮਪੁਰਾ ਤੇ ਸਹਿਯੋਗੀ ਸੱਜਣਾਂ ਦੇ ਸਹਿਯੋਗ ਦੇ ਚਲਦਿਆਂ ਜਨ ਸਹਾਰਾ ਸੇਵਾ ਕਲੱਬ ਸੰਧੂ ਖੁਰਦ ਵਲੋਂ 19ਵਾਂ ਖ਼ੂਨਦਾਨ ਕੈਂਪ ਕਲੱਬ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਲਗਾਇਆ ਗਿਆ | ...
ਭਗਤਾ ਭਾਈਕਾ, 23 ਜਨਵਰੀ (ਸੁਖਪਾਲ ਸਿੰਘ ਸੋਨੀ)-ਬੀ. ਬੀ. ਐੱਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਦੇ ਵਿਦਿਆਰਥੀਆਂ ਲਈ ਇਕ ਫ਼ਾਇਰ ਰਹਿਤ ਕੁਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਅੱਗ ਦੀ ਵਰਤੋਂ ਕੀਤੇ ਬਿਨ੍ਹਾਂ ਪਕਵਾਨ ਤਿਆਰ ਕਰਨ ਸਿਖਾਉਣਾ ...
ਸੰਗਤ ਮੰਡੀ, 23 ਜਨਵਰੀ (ਪ.ਪ)-ਪਿੰਡ ਘੁੱਦਾ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੇ 15 ਬੇਲਰ ਮਸ਼ੀਨ ਮਾਲਕਾਂ ਨੂੰ ਮੋਟਰਸਾਈਕਲ ਵੰਡ ਕੇ ਸਨਮਾਨਿਤ ਕੀਤਾ | ਪੰਜਾਬ ਯੂਨਿਕ ਸਰਵਿਸਜ ਫ਼ਾਰ ਐਗਰੀਕਲਚਰ ਵਰਾਇਟੀ ...
ਬਠਿੰਡਾ, 23 ਜਨਵਰੀ (ਸ.ਰ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ ਹੈ | ਜਿਸ ਵਿਚ ਪਾਰਟੀ ਪ੍ਰਧਾਨ ਨੇ ਸਮੂਹ ਆਗੂਆਂ ਨੂੰ ਆਗਾਮੀ ਲੋਕ ਸਭਾ ...
ਸੰਗਤ ਮੰਡੀ, 23 ਜਨਵਰੀ (ਅੰਮਿ੍ਤਪਾਲ ਸ਼ਰਮਾ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਤੋਂ ਵਧਾਏ ਮਾਣ-ਭੱਤੇ ਤਹਿਤ ਤਨਖ਼ਾਹ ਦੇਣ ਦੀ ਮੰਗ ਕੀਤੀ ਗਈ ਹੈ | ਜਥੇਬੰਦੀ ਦੀ ਬਲਾਕ ਜਨਰਲ ਸਕੱਤਰ ਪਰਮਜੀਤ ਕੌਰ ਰੁਲਦੂ ਸਿੰਘ ਵਾਲਾ ਨੇ ਦੱਸਿਆ ਕਿ ...
ਬਠਿੰਡਾ, 23 ਜਨਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਦੇ ਸਹਾਇਕ ਇੰਜੀਨੀਅਰ ਵੰਡ ਉਪ ਮੰਡਲ ਟੈਕਨੀਕਲ-2 ਸਿਰਕੀ ਬਾਜ਼ਾਰ ਦੇ ਸਹਾਇਕ ਇੰਜੀਨੀਅਰ ਨਵੀਨ ਕੁਮਾਰ ਅਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਰਮੇਸ਼ ਗੋਇਲ ਨੇ ਦੱਸਿਆ ਕਿ ਭਲਕੇ 25 ...
ਚਾਉਕੇ, 23 ਜਨਵਰੀ (ਮਨਜੀਤ ਸਿੰਘ ਘੜੈਲੀ)- ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ ਸਕੂਲ ਯੁਵਕ ਮੇਲੇ 'ਚ ਭਾਗ ਲਿਆ | ਜਿਸ ਵਿਚ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਦਸਤਾਰਬੰਦੀ, ਕਵੀਸ਼ਰੀ, ...
ਚਾਉਕੇ, 23 ਜਨਵਰੀ (ਮਨਜੀਤ ਸਿੰਘ ਘੜੈਲੀ)- ਭਾਵੇਂ ਬੱਚਿਆਂ 'ਚ ਪਤੰਗ ਉਡਾਉਣ ਦਾ ਕਾਫੀ ਰੁਝਾਨ ਵਧ ਰਿਹਾ ਹੈ ਪਰੰਤੂ ਅੱਜ-ਕੱਲ੍ਹ ਚਾਈਨਾ ਡੋਰ ਕਾਰਨ ਹੋ ਰਹੀਆਂ ਦੁਰਘਟਨਾਵਾਂ ਦੇ ਮੱਦੇਨਜ਼ਰ ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਦੇ ਵਿਦਿਆਰਥੀਆਂ ਨੂੰ ...
ਨਥਾਣਾ, 23 ਜਨਵਰੀ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਜੀਦਾ ਜਗਸੀਰ ਸਿੰਘ ਬਰਾੜ ਦੀ ਮੌਤ 'ਤੇ ਇਸ ਇਲਾਕੇ ਦੇ ਵੱਖ-ਵੱਖ ਰਾਜਸੀ, ਜਥੇਬੰਦਕ, ਸਮਾਜਸੇਵੀ ਅਤੇ ਪੰਚਾਇਤੀ ਸੰਗਠਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ...
ਨਥਾਣਾ, 23 ਜਨਵਰੀ (ਗੁਰਦਰਸ਼ਨ ਲੁੱਧੜ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਦੇ ਵਿਦਿਆਰਥੀਆਂ ਵਲੋਂ ਚਾਈਨਾ ਡੋਰ ਨਾ ਵਰਤਣ ਦੀ ਸਹੁੰ ਚੁੱਕੀ ਗਈ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ...
ਰਾਮਪੁਰਾ ਫੂਲ, 23 ਜਨਵਰੀ (ਹੇਮੰਤ ਕੁਮਾਰ ਸ਼ਰਮਾ)- ਨੇੜਲੇ ਪਿੰਡ ਮੰਡੀ ਕਲਾਂ ਦੇ ਨਜ਼ਦੀਕ ਪੀਰਖਾਨਾ ਦੇ ਸਾਹਮਣੇ ਤੋਂ ਆ ਰਹੇ ਮੋਟਰ-ਸਾਈਕਲ ਸਵਾਰ ਵਿਅਕਤੀ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਕਾਰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ¢ ਟੱਕਰ ਮਾਰਨ ਤੋਂ ਬਾਅਦ ...
ਬਠਿੰਡਾ, 23 ਜਨਵਰੀ (ਵੀਰਪਾਲ ਸਿੰਘ)- ਦੀਪ ਸਿੱਧੂ ਮੈਮੋਰੀਅਲ ਟਰੱਸਟ ਅਤੇ ਵਾਰਿਸ ਪੰਜਾਬ ਜਥੇਬੰਦੀ ਵਲੋਂ ਦੀਪ ਸਿੱਧੂ ਦੇ ਪਰਿਵਾਰ ਦੇ ਸਹਿਯੋਗ ਨਾਲ ਮਰਹੂਮ ਸਾਥੀ ਦੀਪ ਸਿੰਘ ਸਿੱਧੂ ਦੀਆਂ ਬਚਪਨ ਦੀਆਂ ਯਾਦਾਂ ਨੂੰ ਤਾਜ਼ਾ ਰੱਖਣ ਲਈ ਬਠਿੰਡਾ ਦੇ ਨੇੜਲੇ ਪਿੰਡ ਬਹਿਮਣ ...
ਬਠਿੰਡਾ, 23 ਜਨਵਰੀ (ਅਵਤਾਰ ਸਿੰਘ ਕੈਂਥ)- ਵੈਟਰਨਰੀ ਏ.ਆਈ ਵਰਕਰ ਯੂਨੀਅਨ ਪੰਜਾਬ ਪਿਛਲੇ 4 ਮਹੀਨਿਆਂ ਤੋਂ ਆਪਣੀਆਂ ਮੰਗਾਂ ਤੋਂ ਚੱਲ ਰਹੇ ਪੱਕੇ ਮੋਰਚੇ ਦੌਰਾਨ ਸੰਘਰਸ਼ ਨੂੰ ਤੇਜ ਕਰਨ ਦਾ ਐਲਾਨ ਕੀਤਾ ਹੈ ਕਿ ਇਸੇ ਤਹਿਤ ਜਥੇਬੰਦੀ ਵਲੋਂ ਜ਼ਿਲ੍ਹਾ ਤਰਨਤਾਰਨ ਦੇ ਪੱਟੀ ...
ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਅਦਾਲਤ ਵਲੋਂ ਚੈੱਕ ਬਾਉਂਸ ਹੋਣ ਦੇ ਮਾਮਲੇ 'ਚੋਂ ਇਕ ਵਿਅਕਤੀ ਨੂੰ ਬਾਇੱਜ਼ਤ ਬਰੀ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਕ ਫਾਈਨਾਂਸ ਕੰਪਨੀ ਵਲੋਂ ਜ਼ਿਲੇ੍ਹ ਦੇ ਪਿੰਡ ਚੱਕ ਅਤਰ ਸਿੰਘ ਵਾਲਾ ਦੇ ਵਸਨੀਕ ਸ਼ਮਸ਼ੇਰ ...
ਕੋਟਫੱਤਾ, 23 ਜਨਵਰੀ (ਰਣਜੀਤ ਸਿੰਘ ਬੁੱਟਰ)- ਬਾਬਾ ਭਾਈ ਰਾਮ ਸਿੰਘ ਸਪੋਰਟਸ ਕਲੱਬ ਕੋਟਫੱਤਾ ਵਲੋਂ ਕਰਵਾਏ ਜਾ ਰਹੇ 24ਵੇਂ ਕੋਟਫੱਤਾ ਕਬੱਡੀ ਕੱਪ ਦਾ ਸਟਿੱਕਰ ਨਗਰ ਕੋਟਫੱਤਾ ਦੇ ਮੁਹਤਬਰਾਂ ਦੀ ਹਾਜ਼ਰੀ ਵਿਚ ਬਠਿੰਡਾ ਦਿਹਾਤੀ ਹਲਕੇ ਦੇ ਵਿਧਾਇਕ ਇੰਜ. ਅਮਿਤ ਰਤਨ ...
ਬਾਲਿਆਂਵਾਲੀ, 23 ਜਨਵਰੀ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਰਜਿ. ਬਾਲਿਆਂਵਾਲੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਜੀਤ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਕਵੀਸ਼ਰ ਮਾਘੀ ਸਿੰਘ ਗਿੱਲ ਯਾਦਗਾਰੀ ਲਾਇਬਰੇਰੀ ਬਾਲਿਆਂਵਾਲੀ ਵਿਖੇ ਹੋਈ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ...
ਤਲਵੰਡੀ ਸਾਬੋ, 23 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਤਲਵੰਡੀ ਸਾਬੋ ਵਲੋਂ ਜ਼ਿਲ੍ਹਾ ਆਗੂ ਜਗਦੇਵ ਸਿੰਘ ਜੋਗੇਵਾਲਾ ਅਤੇ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਵਿਚ ਬਲਾਕ ਤਲਵੰਡੀ ਸਾਬੋ ...
ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)- ਪੰਥ ਸੇਵਕ ਭਾਈ ਨਰਾਇਣ ਸਿੰਘ ਚੌੜਾ ਵਿਰੁੱਧ ਸੋਸ਼ਲ ਮੀਡੀਆ ਪਲੇਟ ਫਾਰਮ 'ਤੇ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਇਲਜਾਮਤਰਾਸ਼ੀ ਨੂੰ ਪੰਥਕ ਆਗੂਆਂ ਨੇ ਰੱਦ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ | ਪੰਥਕ ਆਗੂ ਭਾਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX