ਤਾਜਾ ਖ਼ਬਰਾਂ


ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  48 minutes ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 2 hours ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 4 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 4 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 4 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 5 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 5 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 6 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 6 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਐਨ.ਡੀ.ਆਰ.ਐਫ਼. ਦੀ ਤੀਜੀ ਟੀਮ ਤੁਰਕੀ ਲਈ ਰਵਾਨਾ
. . .  about 6 hours ago
ਲਖਨਊ, 8 ਫਰਵਰੀ- ਵਾਰਾਣਸੀ ਦੇ ਡਿਪਟੀ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੱਕ 2 ਟੀਮਾਂ ਮਦਦ ਲਈ ਤੁਰਕੀ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਹੁਣ ਤੀਜੀ ਐਨ.ਡੀ.ਆਰ.ਐਫ਼ ਟੀਮ ਵਾਰਾਣਸੀ ਤੋਂ ਰਵਾਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ 51 ਮੈਂਬਰ, ਕੈਨਾਇਨ ਸਕੁਐਡ.....
ਅਡਾਨੀ ਵਿਵਾਦ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵਲੋਂ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਬਰਨਾਲਾ

-ਮਾਮਲਾ ਕਿਸਾਨਾਂ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਦਾ- ਭਾਕਿਯੂ ਸਿੱਧੂਪੁਰ ਵਲੋਂ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਰੋਸ ਧਰਨਾ

ਰੂੜੇਕੇ ਕਲਾਂ, 23 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਧੂਰਕੋਟ ਦੇ ਸੇਲਜ਼ਮੈਨ ਗੁਰਪ੍ਰੀਤ ਸਿੰਘ ਵਲੋਂ ਪਿਛਲੇ ਮਹੀਨੇ ਸਭਾ ਵਿਖੇ ਯੂਰੀਆ ਖਾਦ ਲੈਣ ਗਏ ਦੋ ਕਿਸਾਨਾਂ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਉਸ ਦਾ ਰਜਿਸਟਰ ਮੇਜ਼ ਤੋਂ ਹੇਠਾਂ ਸੁੱਟਣ 'ਤੇ ਕਿਸਾਨਾਂ ਖ਼ਿਲਾਫ਼ ਦੋਸ਼ ਲਗਾ ਕੇ ਉਸ ਦੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ ਤਹਿਤ ਦਰਜ ਕਰਵਾਇਆ ਮਾਮਲਾ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਨੇ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲੌਰ ਸਿੰਘ ਢਿਲਵਾਂ, ਜ਼ਿਲ੍ਹਾ ਆਗੂ ਹਾਕਮ ਸਿੰਘ ਢਿਲਵਾਂ, ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਪੱਖੋ ਕਲਾਂ, ਜਗਪਾਲ ਸਿੰਘ ਸਹਿਜੜਾ ਬਲਾਕ ਪ੍ਰਧਾਨ ਮਹਿਲ ਕਲਾਂ, ਜਰਨਲ ਸਕੱਤਰ ਸੁਖਜੀਤ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਨੇਕ ਦਰਸ਼ਨ ਸਿੰਘ ਸਹਿਜੜਾ, ਬਲਵਿੰਦਰ ਸਿੰਘ ਸਹਿਜੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਚੋਣਾਂ ਸਮੇਂ ਪੰਜਾਬ ਵਾਸੀਆਂ ਨਾਲ ਝੂਠਾ ਵਾਅਦਾ ਕਰ ਕੇ ਰਾਜ ਭਾਗ 'ਤੇ ਕਾਬਜ਼ ਹੋਈ ਹੈ | ਆਮ ਆਦਮੀ ਪਾਰਟੀ ਦੇ ਲੀਡਰ ਕਹਿੰਦੇ ਸਨ ਕਿ ਰਾਜਨੀਤਿਕ ਬਦਲਾਖੋਰੀ ਤਹਿਤ ਪਰਚੇ ਦਰਜ ਨਹੀਂ ਹੋਣਗੇ | ਪਰ ਸਹਿਕਾਰੀ ਸਭਾ ਧੂਰਕੋਟ ਦੇ ਸੇਲਜ਼ਮੈਨ ਨੇ ਸਭਾ ਵਿਖੇ ਯੂਰੀਆ ਖਾਦ ਲੈਣ ਗਏ ਬੇਕਸੂਰ ਕਿਸਾਨ ਗੁਰਚਰਨ ਸਿੰਘ ਤੇ ਜਗਤਾਰ ਸਿੰਘ ਕਾਲਾ ਖ਼ਿਲਾਫ਼ ਝੂਠੀ ਕਹਾਣੀ ਬਣਾ ਕੇ ਝੂਠਾ ਮਾਮਲਾ ਦਰਜ ਕਰਵਾਇਆ ਹੈ | ਜਿੱਥੇ ਸੇਲਜ਼ਮੈਨ ਨੇ ਉਸ ਦੀ ਡਿਊਟੀ ਵਿਚ ਵਿਘਨ ਪਾਉਣ ਦੀ ਝੂਠੀ ਕਹਾਣੀ ਬਣਾਈ ਹੈ ਉੱਥੇ ਸਹਿਕਾਰੀ ਸਭਾ ਵਿਖੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਏ ਹਨ | ਕਿਸਾਨ ਜਥੇਬੰਦੀ ਪਿਛਲੇ ਦਿਨਾਂ ਤੋਂ ਲੈ ਕੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕਰ ਰਹੀ ਹੈ ਕਿ ਸਭਾ ਵਿਖੇ ਲੱਗੇ ਕੈਮਰਿਆਂ ਦੀ ਫੁਟੇਜ ਜਨਤਕ ਕੀਤੀ ਜਾਵੇ ਤਾਂ ਕਿ ਕਿਸਾਨਾਂ ਖ਼ਿਲਾਫ਼ ਬਣਾਈ ਝੂਠੀ ਕਹਾਣੀ ਦਾ ਸੱਚ ਲੋਕਾਂ ਸਾਹਮਣੇ ਆ ਸਕੇ | ਜ਼ਿਲ੍ਹਾ ਬਰਨਾਲਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ 22 ਦਿਨ ਪਹਿਲਾਂ ਲਿਖਤੀ ਦਰਖ਼ਾਸਤਾਂ ਦੇ ਕੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਸੀ | ਪ੍ਰੰਤੂ ਰਾਜਨੀਤਿਕ ਦਬਾਅ ਤਹਿਤ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਚੁੱਪ ਧਾਰੀ ਹੋਈ ਹੈ | ਪੁਲਿਸ ਨੇ ਕਿਸਾਨਾਂ ਖ਼ਿਲਾਫ਼ ਦਰਜ ਕਰਵਾਏ ਝੂਠੇ ਮਾਮਲੇ ਦੀ ਪੜਤਾਲ ਕਰਨ ਦੀ ਬਜਾਏ ਤੁਰੰਤ ਬੇਕਸੂਰ ਕਿਸਾਨਾਂ ਨੂੰ ਫੜ ਕੇ ਜੇਲ੍ਹ ਭੇਜ ਦਿੱਤਾ ਸੀ | ਜੇਕਰ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤਾ ਝੂਠਾ ਮਾਮਲਾ ਰੱਦ ਨਾ ਕੀਤਾ ਤਾਂ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਰੂੜੇਕੇ ਖ਼ੁਰਦ, ਪ੍ਰਧਾਨ ਗੁਰਦੀਪ ਸਿੰਘ ਬਦਰਾ, ਪ੍ਰਧਾਨ ਗੁਰਮੀਤ ਸਿੰਘ ਪੱਖੋ ਕਲਾਂ, ਗੁਰਪ੍ਰੀਤ ਸਿੰਘ ਗੋਪਾ ਪੱਖੋ ਕਲਾਂ, ਜਸਵੀਰ ਸਿੰਘ, ਪ੍ਰਧਾਨ ਹਰਜਿੰਦਰ ਸਿੰਘ ਭੈਣੀ ਜੱਸਾ, ਪ੍ਰਧਾਨ ਜੀਤੀ ਸਿੰਘ ਕਾਲੇਕੇ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਨਿਵਾਸੀ ਕਿਸਾਨ ਤੇ ਔਰਤਾਂ ਹਾਜ਼ਰ ਸਨ |
ਕੀ ਕਹਿਣਾ ਹੈ ਅਧਿਕਾਰੀਆਂ ਦਾ
ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਰਵਿੰਦਰ ਸਿੰਘ ਰੰਧਾਵਾ ਡੀ.ਐੱਸ.ਪੀ ਤਪਾ ਨੇ ਕਿਹਾ ਕਿ ਕਿਸਾਨਾਂ ਖ਼ਿਲਾਫ਼ ਦਰਜ ਮਾਮਲੇ ਸਬੰਧੀ ਕਿਸਾਨਾਂ ਵਲੋਂ ਉੱਚ ਅਧਿਕਾਰੀਆਂ ਨੂੰ ਦਿੱਤੀ ਲਿਖਤੀ ਦਰਖ਼ਾਸਤ ਦੇ ਅਧਾਰ 'ਤੇ ਪੜਤਾਲ ਕੀਤੀ ਜਾ ਰਹੀ ਹੈ | 5 ਫਰਵਰੀ ਤੋਂ ਪਹਿਲਾ-ਪਹਿਲਾ ਪੜਤਾਲ ਮੁਕੰਮਲ ਕਰ ਕੇ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇਗਾ |

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਭਦੌੜ, 23 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮਹਿੰਮ ਤਹਿਤ ਨਾਕੇ ਦੌਰਾਨ ਭਦੌੜ ਪੁਲਿਸ ਨੇ ਇਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ | ਮੁੱਖ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਤਪਾ ਪੁਲਿਸ ਵਲੋਂ ਚਾਈਨਾ ਡੋਰ ਦੇ 8 ਗੱਟੂਆਂ ਸਮੇਤ ਇਕ ਕਾਬੂ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਤਪਾ ਸਿਟੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਚਾਈਨਾ ਡੋਰ ਦੇ 8 ਗੱਟੂਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਨੇ ਗੁਪਤ ਸੂਚਨਾ ਦਿੱਤੀ ...

ਪੂਰੀ ਖ਼ਬਰ »

ਪਿੰਡ ਘੁੰਨਸ ਵਿਖੇ ਪੈਸੰਜਰ ਗੱਡੀਆਂ ਨਾ ਰੁਕਣ ਕਾਰਨ ਪਿੰਡ ਵਾਸੀਆਂ ਵਲੋਂ ਵਿਭਾਗ ਵਿਰੁੱਧ ਪ੍ਰਦਰਸ਼ਨ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਨਜ਼ਦੀਕੀ ਪਿੰਡ ਘੁੰਨਸ ਦੇ ਰੇਲਵੇ ਸਟੇਸ਼ਨ 'ਤੇ ਪੈਸੰਜਰ ਗੱਡੀਆਂ ਦੇ ਨਾ ਰੁਕਣ ਕਾਰਨ ਰੋਹ 'ਚ ਆਏ ਪਿੰਡ ਵਾਸੀਆਂ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰੇਲਵੇ ਵਿਭਾਗ ਵਿਰੁੱਧ ਪ੍ਰਦਰਸ਼ਨ ਕੀਤੇ ਜਾਣ ਦਾ ਸਮਾਚਾਰ ਸਾਹਮਣੇ ...

ਪੂਰੀ ਖ਼ਬਰ »

ਫੌਜ ਦੀ ਭਰਤੀ ਰੈਲੀ ਲਈ ਸੀ-ਪਾਈਟ ਕੈਂਪ ਵਿਖੇ ਕਰਵਾਈ ਜਾਵੇਗੀ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲਿ੍ਹਆਂ ਦੇ ਨÏਜਵਾਨਾਂ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਫÏਜ ਦੀ ਭਰਤੀ ਰੈਲੀ ਲਈ ਪ੍ਰੀ-ਟ੍ਰੇਨਿੰਗ ਕੈਂਪ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਦਾ ਮੋਬਾਈਲ ਖੋਹ ਕੇ ਫ਼ਰਾਰ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਇਲਾਕੇ 'ਚ ਦਿਨ-ਬ-ਦਿਨ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ | ਜਿਸ ਕਾਰਨ ਲੋਕਾਂ ਦਾ ਮਾਹੌਲ ਪਾਇਆ ਜਾ ਰਿਹਾ ਹੈ, ਕਿਉਂਕਿ ਸਮਾਜ ਵਿਰੋਧੀ ਅਨਸਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਲਗਾਤਾਰ ਘਟਨਾਵਾਂ ਨੂੰ ...

ਪੂਰੀ ਖ਼ਬਰ »

ਕਲਾਕਾਰ ਦਾ ਗੁਰਪਾਲ ਸਿੰਘ ਨੂਰ ਦਾ ਵਿਸ਼ੇਸ਼ ਅੰਕ ਲੋਕ ਅਰਪਣ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਕੌਮਾਂਤਰੀ ਕਲਾਕਾਰ ਸੰਗਮ ਸਭਾ (ਰਜਿ:) ਬਰਨਾਲਾ ਵਲੋਂ ਮਾਲਵਾ ਸਾਹਿਤ ਸਭਾ ਬਰਨਾਲਾ ਦੇ ਸਹਿਯੋਗ ਨਾਲ 'ਕਲਾਕਾਰ' ਦਾ ਸਰਬਾਂਗੀ ਲੇਖਕ ਗੁਰਪਾਲ ਸਿੰਘ ਨੂਰ ਵਿਸ਼ੇਸ਼ ਅੰਕ ਲੋਕ ਅਰਪਣ ਸਮਾਗਮ 'ਤੇ ਕਵੀ ਦਰਬਾਰ ਭੁੱਲਰ ਨਿਵਾਸ ਵਿਖੇ ...

ਪੂਰੀ ਖ਼ਬਰ »

-ਮਾਮਲਾ ਅਗਰਵੰਸ਼ ਦੇ ਪਵਿੱਤਰ ਝੰਡੇ ਨੂੰ ਉਖਾੜ ਕੇ ਹੋਰ ਝੰਡਾ ਲਾਉਣ ਦਾ- ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਹਿੰਦੂਆਂ 'ਚ ਰੋਸ ਦੀ ਲਹਿਰ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)- ਸਬ-ਡਵੀਜ਼ਨ ਤਪਾ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਹਿੰਦੂ-ਸਿੱਖ ਭਾਈਚਾਰਕ ਸਾਂਝ ਵਿਚ ਮਤਭੇਦ ਪੈਦਾ ਕਰਨ ਦੀ ਕੋਸ਼ਿਸ਼ ਕਰਦਿਆਂ ਅਗਰਵੰਸ਼ ਦੇ ਪਵਿੱਤਰ ਝੰਡੇ ਨੂੰ ਉਖਾੜ ਕੇ ਉੱਥੇ ਇਕ ਹੋਰ ਝੰਡਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਰੈਗੂਲਰ ਕਰਨ ਦਾ ਕੀਤਾ ਸੀ ਐਲਾਨ, ਨੋਟੀਫ਼ਿਕੇਸ਼ਨ ਜਾਰੀ ਪਰ ਅਜੇ ਤੱਕ ਮੁਲਾਜ਼ਮਾਂ ਨੂੰ ਨਹੀਂ ਦਿੱਤੇ ਆਰਡਰ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)- ਪੁਰਾਣੇ ਰਾਜਨੀਤਿਕ ਸਿਸਟਮ ਤੋਂ ਅੱਕਣ 'ਤੇ ਆਮ ਆਦਮੀ ਪਾਰਟੀ ਨੇ ਬਦਲਾਅ ਦਾ ਨਾਅਰਾ ਦਿੱਤਾ ਸੀ ਅਤੇ ਬਦਲਾਅ ਦੇ ਨਾਅਰੇ 'ਤੇ ਆਮ ਜਨਤਾ ਅਤੇ ਮੁਲਾਜ਼ਮ ਵਰਗ ਖ਼ਾਸ ਕਰ ਕੇ ਕੱਚੇ ਮੁਲਾਜ਼ਮਾਂ ਨੇ ਫੁੱਲ ਚੜ੍ਹਾ ਕੇ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸੰਬੰਧੀ ਕੀਤਾ ਜਾਗਰੂਕ

ਤਪਾ ਮੰਡੀ, 23 ਜਨਵਰੀ (ਪ੍ਰਵੀਨ ਗਰਗ)-ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਿਵਾਲਿਕ ਸਕੂਲ ਤਪਾ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਸਹੁੰ ਚੁੱਕੀ | ਸਕੂਲ ਪਿ੍ੰਸੀਪਲ ਅਜੈ ਸ਼ਰਮਾ ਵਲੋਂ ਵੀ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ...

ਪੂਰੀ ਖ਼ਬਰ »

ਫਿਊਚਰ ਰੈਡੀ ਸਕੂਲ ਟੱਲੇਵਾਲ ਵਿਖੇ ਚਾਈਨਾ ਡੋਰ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਟੱਲੇਵਾਲ, 23 ਜਨਵਰੀ (ਸੋਨੀ ਚੀਮਾ)- ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਹੈੱਡ ਮਾਸਟਰ ਮਨਕੰਵਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚਾਈਨਾ ਡੋਰ ਦੇ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭਦੌੜ, 23 ਜਨਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੀ ਬੀ.ਏ. ਭਾਗ ਪਹਿਲਾ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮੌਕੇ ਕਲਾਸ ਇੰਚਾਰਜ ਪ੍ਰੋ: ਮਨਦੀਪ ਕੌਰ ਨੇ ਦੱਸਿਆ ਸੰਸਥਾ ਦੀ ਵਿਦਿਆਰਥਣ ਆਰਫਦੀਪ ਕੌਰ ਨੇ 82.8 ਫ਼ੀਸਦੀ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਨੂੰ ਕਣਕ ਵੰਡਣ ਦਾ ਸਾਰਾ ਕਮਿਸ਼ਨ ਹੁਣ ਕੇਂਦਰ ਸਰਕਾਰ ਦੇਵੇਗੀ, ਰਾਜ ਸਰਕਾਰਾਂ ਦਾ ਕੋਈ ਰੋਲ ਨਹੀਂ ਹੋਵੇਗਾ-ਇੰਜ: ਸਿੱਧੂ

ਬਰਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰੀ ਡੀਪੂਆਂ ਲਈ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਕਣਕ ਵੰਡਣ ਦਾ ਸਾਰਾ ਕਮਿਸ਼ਨ ਕੇਂਦਰ ਸਰਕਾਰ ਡੀਪੂ ਮਾਲਕਾਂ ਦੇ ਖਾਤਿਆਂ ਵਿਚ ਪਾਇਆ ਕਰੇਗੀ ਅਤੇ ਸਾਰੇ ਡੀਪੂ ਮਾਲਕਾਂ ਨੂੰ ਇੱਕੋ ਜਿੰਨਾ ਕਮਿਸ਼ਨ ਮਿਲੇਗਾ | ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ ਵਿਚ ਅੱਵਲ ਬੱਚੇ ਸਨਮਾਨਿਤ

ਧਨੌਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਨੌਵੀਂ ਪਿੰਡ ਕੱਟੂ ਵਿਖੇ ਕਰਵਾਏ ਗਏ | ਜਿਸ ਵਿਚ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਦੇ ...

ਪੂਰੀ ਖ਼ਬਰ »

ਗੁਰਦੁਆਰਾ ਕਾਲਾਮਾਲਾ ਸਾਹਿਬ ਛਾਪਾ ਵਿਖੇ ਅੱਖਾਂ ਦੇ ਮੁਫ਼ਤ ਕੈਂਪ 'ਚ 250 ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)- ਇਤਿਹਾਸਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਐਨ.ਆਰ.ਆਈ, ਗਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਫ਼ਾਈ ਸੇਵਾ ਕਲੱਬ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਘਾਤਕ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੇ ਐਨ.ਐਸ.ਐਸ. ਯੂਨਿਟ ਵਲੋਂ ਚੀਨੀ ਮਾਂਝੇ (ਡੋਰ) ਦੀ ਵਰਤੋਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸੁਸਾਇਟੀ ਫ਼ਾਰ ਓਲੰਪੀਆਡ ਪੇਪਰ 'ਚ ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਸੁਸਾਇਟੀ ਫ਼ਾਰ ਓਲੰਪੀਆਡ ਪੇਪਰ ਦਾ ਪਹਿਲਾ ਪੜਾਅ ਪਾਸ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਐਮ.ਡੀ. ਡਾ: ਚਰਨ ਸਿੰਘ, ...

ਪੂਰੀ ਖ਼ਬਰ »

ਹੈਲਥ ਫਾਰਮੈਸੀ ਅਫ਼ਸਰ ਤੇ ਦਰਜਾਚਾਰ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਧਰਨਾ

ਬਰਨਾਲਾ, 23 ਜਨਵਰੀ (ਨਰਿੰਦਰ ਅਰੋੜਾ)-ਹੈਲਥ ਫਾਰਮੈਸੀ ਅਫ਼ਸਰ ਐਸੋਸੀਏਸ਼ਨ ਅਤੇ ਦਰਜਾਚਾਰ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਧਰਨਾ ਦਿੱਤਾ ਗਿਆ ਅਤੇ ਮੱੁਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਵੀ ਦਿੱਤਾ ਗਿਆ | ...

ਪੂਰੀ ਖ਼ਬਰ »

25 ਲੱਖ ਰੁਪਏ ਦੀ ਲਾਗਤ ਨਾਲ ਧਨੌਲਾ ਦੀਆਂ ਸੀਵਰ ਲਾਈਨਾਂ ਦੀ ਸਫ਼ਾਈ ਕੀਤੀ ਜਾਵੇਗੀ- ਹਸਨਪ੍ਰੀਤ ਭਾਰਦਵਾਜ

ਧਨÏਲਾ, 23 ਜਨਵਰੀ (ਜਤਿੰਦਰ ਸਿੰਘ ਧਨੌਲਾ)- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਮੁੱਚੇ ਇਲਾਕੇ ਨੂੰ ਸਵੱਛ ਬਣਾਉਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਪੂਰਾ ਕਰਨ ਲਈ ਅੱਜ ਧਨÏਲਾ ਮੰਡੀ ਦੀ ਪੱਤੀ ਬੰਗੇਹਰ ਤੋਂ ਚਾਰ ਸੈਕਸ਼ਨ ਮਸ਼ੀਨਾਂ ਲਾ ਕੇ ਸੀਵਰੇਜ ਲਾਈਨਾਂ ਦੀ ਸਫ਼ਾਈ ਕਰਨ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਦੇ ਆਗੂ ਸੇਵਾ ਸਿੰਘ ਪੰਡੋਰੀ ਨੂੰ ਨਾਅਰਿਆਂ ਦੀ ਗੂੰਜ 'ਚ ਅੰਤਿਮ ਵਿਦਾਇਗੀ

ਮਹਿਲ ਕਲਾਂ, 23 ਜਨਵਰੀ (ਅਵਤਾਰ ਸਿੰਘ ਅਣਖੀ)-ਪਿੰਡ ਪੰਡੋਰੀ ਵਿਖੇ ਭਾਕਿਯੂ ਉਗਰਾਹਾਂ ਦੇ ਆਗੂ ਕਿਸਾਨ ਸੇਵਾ ਸਿੰਘ ਬੋਪਾਰਾਏ ਦੇ ਅੰਤਿਮ ਸਸਕਾਰ ਸਮੇਂ ਉਨ੍ਹਾਂ ਦੀ ਮਿ੍ਤਕ ਦੇਹ ਉੱਪਰ ਜਥੇਬੰਦੀ ਦੇ ਸੀਨੀਅਰ ਆਗੂ ਰਾਜਪਾਲ ਸਿੰਘ ਪੰਡੋਰੀ, ਇਕਾਈ ਪ੍ਰਧਾਨ ਅਜੈਬ ਸਿੰਘ, ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਨਾ ਵਰਤੋ ਕਰਨ ਸੰਬੰਧੀ ਸਹੁੰ ਚੁੱਕੀ

ਬਰਨਾਲਾ, 23 ਜਨਵਰੀ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਅਧਿਆਪਕ ਨਰਾਇਣ ਗਰਗ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਡੇ ਵਲੋਂ ਖ਼ਰੀਦੀ ਚਾਈਨਾ ਡੋਰ ਕਿਸੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX