ਤਾਜਾ ਖ਼ਬਰਾਂ


ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  25 minutes ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  31 minutes ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  35 minutes ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  about 1 hour ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  about 2 hours ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  about 2 hours ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  about 3 hours ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 4 hours ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 4 hours ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 4 hours ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 5 hours ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 5 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 5 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਮਾਘ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਾਰਿਸ਼ ਦੇ ਬਾਵਜੂਦ ਸ਼ਹਿਰ ਵਾਸੀਆਂ ਵਲੋਂ ਕੋ-ਜਨਰੇਸ਼ਨ ਪਲਾਂਟ ਦਾ ਘਿਰਾਓ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ) - ਅੱਜ ਸੁਆਹ ਬੰਦ ਕਰਨ ਦੀ ਮੰਗ ਨੂੰ ਲੈ ਕੇ ਲੋਕ ਸੰਘਰਸ਼ ਮੰਚ ਦੇ ਸੱਦੇ 'ਤੇ ਸ਼ਹਿਰ ਵਾਸੀਆਂ ਵਲੋਂ ਵਰ੍ਹਦੇ ਮੀਂਹ ਵਿਚ ਮੁਜ਼ਾਹਰਾ ਕਰਕੇ ਪੁਲਿਸ ਦੇ ਬੈਰੀਕੇਡ ਤੋੜ ਕੇ ਕੋ-ਜਨਰੇਸ਼ਨ ਪਾਵਰ ਪਲਾਂਟ ਦਾ ਘਿਰਾਓ ਕੀਤਾ | ਪਿਛਲੇ ਦੋ ਮਹੀਨਿਆਂ ਤੋਂ ਡਿਗ ਰਹੀ ਖ਼ਤਰਨਾਕ ਸੁਆਹ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਮੰਗ ਨੂੰ ਲੈ ਕੇ ਮੰਚ ਵਲੋਂ ਪਾਵਰ ਪਲਾਂਟ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ | ਇਹ ਘਿਰਾਓ ਤਿੰਨ ਘੰਟੇ ਤੱਕ ਜਾਰੀ ਰਿਹਾ | ਇਸ ਘਿਰਾਓ ਵਿਚ ਰੇਹੜੀ ਵਰਕਰਜ਼ ਯੂਨੀਅਨ, ਆਟੋ ਵਰਕਰਜ਼ ਯੂਨੀਅਨ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ, ਇਫਟੂ, ਏਟਕ, ਸ਼ਿਵ ਸੈਨਾ, ਐਮ. ਸੀ, ਔਰਤ ਜਥੇਬੰਦੀਆਂ, ਧਾਰਮਿਕ-ਸਮਾਜਿਕ-ਸਵੈ-ਸੇਵੀ ਜਥੇਬੰਦੀਆਂ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਘਿਰਾਓ ਵਿਚ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸੰਘਰਸ਼ ਮੰਚ ਨਵਾਂਸ਼ਹਿਰ ਦੇ ਕਨਵੀਨਰ ਜਸਬੀਰ ਦੀਪ ਨੇ ਕਿਹਾ ਕਿ ਪਾਵਰ ਪਲਾਂਟ ਦੀ ਜ਼ਹਿਰੀਲੀ ਸੁਆਹ ਸ਼ਹਿਰ ਵਾਸੀਆਂ ਨੂੰ ਖ਼ਤਰਨਾਕ ਬਿਮਾਰੀਆਂ ਲਾ ਰਹੀ ਹੈ | ਇਸ ਲਈ ਸ਼ਹਿਰ ਦੇ ਲੋਕ ਇਹ ਸਾਰਾ ਕੁਝ ਚੁੱਪ ਚਾਪ ਨਹੀਂ ਸਹਿ ਸਕਦੇ | ਇਹ ਸ਼ਹਿਰ ਵਾਸੀਆਂ ਦੀ ਜ਼ਿੰਦਗੀ, ਉਨ੍ਹਾਂ ਦੇ ਫੁੱਲਾਂ ਵਰਗੇ ਬੱਚਿਆਂ ਦੀ ਜ਼ਿੰਦਗੀ 'ਤੇ ਮਾੜਾ ਅਸਰ ਪਾ ਰਹੀ ਹੈ | ਪਾਵਰ ਪਲਾਂਟ ਦੇ ਪ੍ਰਬੰਧਕ ਹਰ ਰੋਜ਼ ਨਵਾਂ ਝੂਠ ਮਾਰ ਰਹੇ ਹਨ, ਪਰ ਸੁਆਹ ਬੰਦ ਨਹੀਂ ਕਰ ਰਹੇ | ਪ੍ਰਸ਼ਾਸਨ ਮੀਟਿੰਗਾਂ ਕਰਦਾ ਹੈ, ਪਰ ਮੀਟਿੰਗਾਂ ਦੇ ਫ਼ੈਸਲੇ ਲਾਗੂ ਨਹੀਂ ਕਰਵਾਉਂਦਾ, ਸਗੋਂ ਸੁਆਹ ਦਾ ਕਹਿਰ ਵਰਸਾਉਣ ਲਈ ਪਾਵਰ ਪਲਾਂਟ ਪ੍ਰਬੰਧਕਾਂ ਨੂੰ ਹੋਰ 'ਤੇ ਹੋਰ ਸਮਾਂ ਦੇਈ ਜਾ ਰਿਹਾ ਹੈ | ਪ੍ਰਦੂਸ਼ਣ ਕੰਟਰੋਲ ਬੋਰਡ ਅੱਖਾਂ ਮੀਟੀ ਬੈਠਾ ਹੈ | ਅਜਿਹਾ ਕਰਕੇ ਪ੍ਰਸ਼ਾਸਨ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਪਾਵਰ ਪਲਾਂਟ ਦੇ ਪ੍ਰਬੰਧਕਾਂ ਦੇ ਹੱਕ ਵਿਚ ਭੁਗਤ ਰਿਹਾ ਹੈ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਹੋ ਰਹੇ ਖਿਲਵਾੜ ਨੂੰ ਮੂਕ ਦਰਸ਼ਕ ਬਣ ਕੇ ਦੇਖ ਰਹੇ ਹਨ | ਪਾਵਰ ਪਲਾਂਟ ਪ੍ਰਬੰਧਕਾਂ ਨੂੰ ਇਸ ਮੁਜਰਮਾਨਾ ਕਾਰਵਾਈ ਲਈ ਸਜਾ ਮਿਲਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਕ ਗਰੁੱਪ ਦੇ ਦੋ ਲੀਡਰਾਂ ਨੇ ਪਾਵਰ ਪਲਾਂਟ ਦੇ ਪ੍ਰਬੰਧਕਾਂ ਦੇ ਇਸ਼ਾਰੇ 'ਤੇ ਕਿਸਾਨਾਂ ਨੂੰ ਗੁਮਰਾਹ ਕਰਕੇ ਸ਼ਹਿਰ ਵਾਸੀਆਂ ਵਿਰੁੱਧ ਭੜਕਾਉਣ ਦੀ ਸਾਜ਼ਿਸ਼ ਰਚੀ, ਪਰ ਕਿਸਾਨਾਂ ਨੇ ਅਸਲੀਅਤ ਜਾਣ ਕੇ ਉਨ੍ਹਾਂ ਦੀ ਇਹ ਸਾਜ਼ਿਸ਼ ਫੇਲ੍ਹ ਕਰ ਦਿੱਤੀ | ਇਸ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਵੜੈਚ, ਸੋਹਨ ਸਿੰਘ ਸਲੇਮਪੁਰੀ, ਜਰਨੈਲ ਸਿੰਘ ਖ਼ਾਲਸਾ, ਬਿੱਲਾ ਗੁੱਜਰ, ਪੁਨੀਤ ਕਲੇਰ, ਪ੍ਰੋ. ਦਿਲਬਾਗ ਸਿੰਘ, ਸਤੀਸ਼ ਕੁਮਾਰ, ਅਸ਼ਵਨੀ ਜੋਸ਼ੀ, ਬਲਜਿੰਦਰ ਸਿੰਘ, ਲਲਿਤ ਓਹਰੀ, ਸਤਨਾਮ ਸਿੰਘ ਗੁਲ੍ਹਾਟੀ, ਬਲਵੀਰ ਕੁਮਾਰ, ਬੀਬੀ ਗੁਰਬਖਸ਼ ਕੌਰ ਸੰਘਾ, ਗੁਰਮਿੰਦਰ ਸਿੰਘ ਬਡਵਾਲ, ਪਰਮ ਸਿੰਘ ਖ਼ਾਲਸਾ ਐਮ. ਸੀ, ਕੁਲਦੀਪ ਸਿੰਘ ਸੁੱਜੋਂ, ਹਰਮੇਸ਼ ਡੁਲੇਰੀਆ, ਜਸਪਾਲ ਸਿੰਘ ਗਿੱਦਾ, ਮੁਕੰਦ ਲਾਲ, ਪ੍ਰਵੀਨ ਕੁਮਾਰ, ਹਰੇ ਰਾਮ ਸਿੰਘ, ਕਮਲਜੀਤ ਸਨਾਵਾ, ਪਿ੍ਤਪਾਲ ਸਿੰਘ, ਬੂਟਾ ਸਿੰਘ ਮਹਿਮੂਦਪੁਰ, ਬਲਜੀਤ ਸਿੰਘ ਧਰਮਕੋਟ ਨੇ ਕਿਹਾ ਕਿ ਸੁਆਹ ਦੇ ਮਸਲੇ 'ਤੇ ਸ਼ਹਿਰ ਵਾਸੀ ਹੁਣ ਉੱਠ ਖੜ੍ਹੇ ਹਨ ਜਿਨ੍ਹਾਂ ਨੂੰ ਨਾ ਹੀ ਦਬਾਇਆ ਜਾ ਸਕਦਾ ਹੈ ਨਾ ਭਰਮਾਇਆ ਜਾ ਸਕਦਾ ਹੈ | ਪਾਵਰ ਪਲਾਂਟ ਦੀ ਸੁਆਹ ਦੇ ਵਿਰੁੱਧ ਸ਼ਹਿਰ ਵਾਸੀਆਂ ਦੀ ਲਹਿਰ ਉੱਠ ਖੜ੍ਹੀ ਹੈ ਜੋ ਇਹ ਸੰਘਰਸ਼ ਜਿੱਤਣ ਤੋਂ ਬਾਅਦ ਹੀ ਰੁਕੇਗੀ | ਇਸ ਮੌਕੇ ਪੂਨਮ ਮਾਨਿਕ, 'ਆਪ' ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਚਰਨਜੀਤ ਸਿੰਘ, ਹਰਬੰਸ ਕੌਰ, ਮਜਿੰਦਰ ਕੌਰ ਆਗੂ ਵੀ ਮੌਜੂਦ ਸਨ |

ਸਬ-ਡਵੀਜ਼ਨ ਬਲਾਚੌਰ ਦੇ ਥਾਣਾ ਕਾਠਗੜ੍ਹ ਦੀ ਪੁਲਿਸ ਵਲੋਂ ਇਕ ਕਿੱਲੋਗ੍ਰਾਮ ਹੈਰੋਇਨ ਸਮੇਤ

ਬਲਾਚੌਰ/ਕਾਠਗੜ੍ਹ, 24 ਜਨਵਰੀ (ਸ਼ਾਮ ਸੁੰਦਰ ਮੀਲੂ, ਦੀਦਾਰ ਬਲਾਚੌਰੀਆ, ਬਲਦੇਵ ਪਨੇਸਰ, ਸੁਭਾਸ਼ ਟੌਂਸਾ) - ਨਸ਼ਾ ਸਮਗਲਰਾਂ ਦਾ ਸੂਬੇ ਅੰਦਰੋਂ ਸਫ਼ਾਇਆ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਤਹਿਤ ਗੌਰਵ ਯਾਦਵ ਆਈ. ਪੀ. ਐੱਸ., ਆਈ.ਪੀ.ਐੱਸ. ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਸਮਾਜ ਸੇਵੀ ਗੁਰਪ੍ਰੀਤ ਸਿੰਘ ਪੀਜ਼ਾ ਹੌਟ ਵਲੋਂ ਲੋੜਵੰਦ ਲੜਕੀ ਦੇ ਵਿਆਹ 'ਤੇ ਮਦਦ

ਬੰਗਾ, 24 ਜਨਵਰੀ (ਕਰਮ ਲਧਾਣਾ) - ਉੱਘੇ ਸਮਾਜ ਸੇਵੀ ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਪੀਜ਼ਾ ਹੌਟ ਬੰਗਾ ਅਤੇ ਪਰਿਵਾਰ ਵਲੋਂ ਪਿੰਡ ਪਠਲਾਵਾ ਦੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ 'ਤੇ ਪਰਿਵਾਰ ਨੂੰ ਵਿੱਤੀ ਮਦਦ ਭੇਟ ਕੀਤੀ | ਇਸ ਮੌਕੇ ਵਿਚਾਰ ਪੇਸ਼ ਕਰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਤੇ ਸ਼ੋਭਾ ਯਾਤਰਾ ਸੰਬੰਧੀ ਮੀਟਿੰਗ

ਬਹਿਰਾਮ, 24 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਮਾਨਵਤਾਵਾਦੀ ਮਹਾਨ ਰਹਿਬਰ ਸ੍ਰੀ ਗੁਰੂ ਰਵਿਦਾਸ ਜੀ ਦਾ 646ਵਾਂ ਪ੍ਰਕਾਸ਼ ਦਿਵਸ 5 ਫਰਵਰੀ ਦਿਨ ਐਤਵਾਰ ਨੂੰ ਸ਼ੋ੍ਰਮਣੀ ਸ੍ਰੀ ਗੁਰੂ ਰਵਿਦਾਸ ਮੰਦਰ ਜੀ.ਟੀ. ਰੋਡ ਚੱਕ ਹਕੀਮ ਵਿਖੇ ...

ਪੂਰੀ ਖ਼ਬਰ »

ਪਿੰਡ ਸੱਲ੍ਹ ਕਲਾਂ ਤੇ ਸੱਲ੍ਹ ਖੁਰਦ 'ਚ ਆਜੀਵਿਕਾ ਮਿਸ਼ਨ ਤਹਿਤ ਲਗਾਇਆ ਕੈਂਪ

ਬੰਗਾ, 24 ਜਨਵਰੀ (ਕਰਮ ਲਧਾਣਾ) - ਅਜੀਵਿਕਾ ਮਿਸ਼ਨ ਤਹਿਤ ਪਿੰਡ ਸੱਲ੍ਹ ਕਲਾਂ ਅਤੇ ਸੱਲ ਖੁਰਦ ਦੇ ਨਵੇਂ ਬਣੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ 'ਚ ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅਤੇ ਬਲਾਕ ਬੰਗਾ ਦੇ ਬੀ. ਡੀ. ਪੀ. ਓ ਰਣਜੀਤ ਸਿੰਘ ਖੱਟੜਾ ਦੇ ਸਹਿਜੋਗ ਨਾਲ ...

ਪੂਰੀ ਖ਼ਬਰ »

ਟੀਚਰਜ਼ ਯੂਨੀਅਨ ਕੇਂਦਰ ਸਰਕਾਰ ਖ਼ਿਲਾਫ਼ ਅੱਜ ਕਰੇਗੀ ਮੁਜ਼ਾਹਰਾ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਡੈਮੋਕਰੇਟਿਕ ਟੀਚਰਜ਼ ਫਰੰਟ ਅਤੇ ਨਵੀਂ ਪੈਨਸ਼ਨ ਸਕੀਮ ਦੇ ਮੁਲਾਜ਼ਮਾਂ ਵਲੋਂ ਕੇਂਦਰ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਵਿਵਸਥਾ ਨੂੰ ਕੌਮੀ ਅਰਥ ਵਿਵਸਥਾ ਲਈ ਨੁਕਸਾਨਦਾਇਕ ਐਲਾਨਣ ਤੇ ਨਿਯਮਾਂ ਦੀ ਆੜ ਹੇਠ ਪੈਨਸ਼ਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵਲੋਂ ਅਧੂਰਾ ਨੋਟੀਫ਼ਿਕੇਸ਼ਨ ਸਾੜ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ)-ਪੰਜਾਬ ਦੀ 'ਆਪ' ਸਰਕਾਰ ਵਲੋਂ ਗੁਜਰਾਤ ਤੇ ਹਿਮਾਚਲ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਹਿਤ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਮੁਲਾਜ਼ਮਾਂ ਦੇ ਅੱਖਾਂ ...

ਪੂਰੀ ਖ਼ਬਰ »

ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਕੇ ਕ੍ਰਾਈਮ ਨੂੰ ਉਤਸ਼ਾਹਿਤ ਕਰ ਰਹੀ ਹੈ-ਮੰਡੇਰ

ਮਜਾਰੀ/ਸਾਹਿਬਾ 24 ਜਨਵਰੀ (ਨਿਰਮਲਜੀਤ ਸਿੰਘ ਚਾਹਲ) - ਹਰਿਆਣਾ ਦੀ ਭਾਜਪਾ ਸਰਕਾਰ ਸੰਗੀਨ ਜੁਰਮਾਂ ਹੇਠ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਜਿੱਥੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ, ਉੱਥੇ ਕ੍ਰਾਈਮ ਨੂੰ ਵੀ ...

ਪੂਰੀ ਖ਼ਬਰ »

ਦਾਣਾ ਮੰਡੀ ਬਲਾਚੌਰ ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ

ਬਲਾਚੌਰ, 24 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਉੱਪ ਮੰਡਲ ਪੱਧਰੀ ਗਣਤੰਤਰਤਾ ਦਿਵਸ (26 ਜਨਵਰੀ ਨੂੰ ) ਦਾਣਾ ਮੰਡੀ ਬਲਾਚੌਰ ਵਿਖੇ ਮਨਾਇਆ ਜਾਵੇਗਾ | ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਤਹਿਸੀਲਦਾਰ ਰਵਿੰਦਰ ਬਾਂਸਲ ਨੇ ਦਿੱਤੀ | ਉਨ੍ਹਾਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਔੜ ਦੇ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ 27 ਨੂੰ

ਔੜ, 24 ਜਨਵਰੀ (ਜਰਨੈਲ ਸਿੰਘ ਖੁਰਦ) - ਇੱਥੋਂ ਦੇ ਸਥਾਨਕ ਖ਼ਾਲਸਾ ਪਬਲਿਕ ਸਕੂਲ ਔੜ ਦੀ ਮੈਨੇਜਿੰਗ ਕਮੇਟੀ, ਪਿ੍ੰਸੀਪਲ, ਸਟਾਫ਼ ਤੇ ਸਮੂਹ ਵਿਦਿਆਰਥੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦੇ 44ਵੇਂ ਸਥਾਪਨਾ ਦਿਵਸ 'ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਾਟੇ ਚੈਂਪੀਅਨਸ਼ਿਪ ਕਰਵਾਈ

ਬੰਗਾ, 24 ਜਨਵਰੀ (ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਦੂਸਰੀ ਵਸਕੋ ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ 'ਵਸਕੋ ਪੰਜਾਬ' ਅਤੇ ਵੀਰ ਫਾਈਟਰ ਕਰਾਟੇ ਕਲੱਬ ਬੰਗਾ ਵਲੋਂ ਕਰਵਾਈ ਗਈ | ਜਿਸ ਵਿਚ ਵੱਖ-ਵੱਖ ਰਾਜਾਂ ਵਲੋਂ 500 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਆਵਾਰਾ ਪਸ਼ੂ ਫ਼ਸਲਾਂ ਅਤੇ ਹਾਦਸਿਆਂ ਦਾ ਬਣ ਰਹੇ ਖੌਅ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸੜਕਾਂ ਕਿਨਾਰੇ ਛੱਡੇ ਜਾ ਰਹੇ ਆਵਾਰਾ ਪਸ਼ੂਆਂ ਦੀ ਭਰਮਾਰ ਦਿਨੋ-ਦਿਨ ਵੱਧ ਰਹੀ ਹੈ | ਜ਼ਿਆਦਾਤਰ ਇਨ੍ਹਾਂ ਵਿਚ ਗਊਆਂ ਨੂੰ ਛੱਡਿਆ ਜਾ ਰਿਹਾ ਹੈ | ਸਰਕਾਰ ਵਲੋਂ ਜਿੱਥੇ ਗਊ ਸੈੱਸ ਉਗਰਾਹਿਆ ਜਾ ਰਿਹਾ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਆਵਾਰਾ ਪਸ਼ੂ ਫ਼ਸਲਾਂ ਅਤੇ ਹਾਦਸਿਆਂ ਦਾ ਬਣ ਰਹੇ ਖੌਅ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਸੜਕਾਂ ਕਿਨਾਰੇ ਛੱਡੇ ਜਾ ਰਹੇ ਆਵਾਰਾ ਪਸ਼ੂਆਂ ਦੀ ਭਰਮਾਰ ਦਿਨੋ-ਦਿਨ ਵੱਧ ਰਹੀ ਹੈ | ਜ਼ਿਆਦਾਤਰ ਇਨ੍ਹਾਂ ਵਿਚ ਗਊਆਂ ਨੂੰ ਛੱਡਿਆ ਜਾ ਰਿਹਾ ਹੈ | ਸਰਕਾਰ ਵਲੋਂ ਜਿੱਥੇ ਗਊ ਸੈੱਸ ਉਗਰਾਹਿਆ ਜਾ ਰਿਹਾ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਨਸ਼ਾ ਤਾਂ ਕੀ ਸਮੇਂ ਦੀਆਂ ਸਰਕਾਰਾਂ ਤੋਂ ਚਾਈਨਾ ਡੋਰ ਬੰਦ ਨਹੀਂ ਹੋਈ-ਝਿੰਗੜ

ਔੜ/ਝਿੰਗੜਾਂ, 24 ਜਨਵਰੀ (ਕੁਲਦੀਪ ਸਿੰਘ ਝਿੰਗੜ) - ਸਮਾਜ ਸੇਵੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਵਾਈਸ ਚੇਅਰਮੈਨ ਸੁਰਜੀਤ ਸਿੰਘ ਝਿੰਗੜ ਇਟਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਸਮੇਂ-ਸਮੇਂ 'ਤੇ ਬਣੀਆਂ ਸਰਕਾਰਾਂ ਵਲੋਂ ਸੂਬੇ ਅੰਦਰ ਚੋਣਾਂ ਦੌਰਾਨ ਨਸ਼ੇ ...

ਪੂਰੀ ਖ਼ਬਰ »

ਪਿੰਡ ਭਾਰਟਾ ਖੁਰਦ ਦੇ ਕੁਲਵਿੰਦਰ ਸਿੰਘ 546ਵੇਂ ਨੇਤਰਦਾਨੀ ਬਣੇ

ਰਾਹੋਂ, 24 ਜਨਵਰੀ (ਬਲਬੀਰ ਸਿੰਘ ਰੂਬੀ)-ਕੁਲਵਿੰਦਰ ਸਿੰਘ (53) ਸਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਭਾਰਟਾ ਖੁਰਦ ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ | ਨੇਤਰਦਾਨ ਸੰਸਥਾ ਦੇ ਜਨਰਲ ਸਕੱਤਰ ਰਤਨ ਕੁਮਾਰ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਦੀਆਂ ਸੇਵਾ ਭਾਵਨਾਵਾਂ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਪ੍ਰਮੁੱਖ ਲੋੜ-ਸੋਢੀ

ਮੁਕੰਦਪੁਰ, 24 ਜਨਵਰੀ (ਅਮਰੀਕ ਸਿੰਘ ਢੀਂਡਸਾ) - ਖੇਡਾਂ ਹੀ ਇਕੋ-ਇਕ ਅਜਿਹਾ ਜ਼ਰੀਆ ਹੈ ਜਿਸ ਨਾਲ ਅਜੋਕੀ ਭਟਕ ਗਈ ਨੌਜਵਾਨੀ ਨੂੰ ਸਹੀ ਲੀਹ 'ਤੇ ਲਿਆਂਦਾ ਜਾ ਸਕਦਾ ਹੈ ਅਤੇ ਅੱਜ ਦੇ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਮਨਾਇਆ 'ਰਾਸ਼ਟਰੀ ਬਾਲੜੀ ਦਿਵਸ'

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ) - ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ 'ਰਾਸ਼ਟਰੀ ਬਾਲੜੀ ਦਿਵਸ' ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਰਾਸ਼ਟਰੀ ਬਾਲੜੀ ਦਿਵਸ ...

ਪੂਰੀ ਖ਼ਬਰ »

ਬਾਬਾ ਗੋਲਾ ਸਕੂਲ ਬੰਗਾ ਵਿਖੇ ਕਾਨੂੰਨੀ ਸਹਾਇਤਾ ਸੰਬੰਧੀ ਸੈਮੀਨਾਰ

ਬੰਗਾ, 24 ਜਨਵਰੀ (ਕਰਮ ਲਧਾਣਾ) - ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੰਗਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਸਹਾਇਤਾ ਸੰਬੰਧੀ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਦੌਰਾਨ ਸਿਵਿਲ ਜੁਡੀਸ਼ੀਅਲ ਮੈਜਿਸਟ੍ਰੇਟ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਸਹਾਇਤਾ ਭੇਟ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਚੋਪੜਾ ਪਰਿਵਾਰ, ਸਤੀ ਮਾਤਾ ਮੰਦਰ ਮੈਨੇਜਮੈਂਟ ਅਤੇ ਵੈਲਫੇਅਰ ਕਮੇਟੀ ਨਵਾਂਸ਼ਹਿਰ ਦੇ ਪ੍ਰਧਾਨ ਅਸ਼ੋਕ ਚੋਪੜਾ ਅਤੇ ਚੇਅਰਮੈਨ ਰਜਿੰਦਰ ਚੋਪੜਾ ਦੀ ਅਗਵਾਈ ਹੇਠ ਪ੍ਰਸੰਨੀ ਦੇਵੀ ਜੈਨ ਮਾਡਲ ਸਕੂਲ ਅਤੇ ਸਰਕਾਰੀ ...

ਪੂਰੀ ਖ਼ਬਰ »

ਦਾਨੀ ਸੱਜਣ ਵਲੋਂ ਐਲ. ਈ. ਡੀ. ਭੇਟ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ) - ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੰਗੜੋਆ ਵਿਖੇ ਇਕ ਸਾਦੇ ਸਮਾਗਮ ਦੌਰਾਨ ਪਿੰਡ ਦੇ ਵਸਨੀਕ ਮੱਘਰ ਸਿੰਘ ਵਲੋਂ ਐਲ. ਈ. ਡੀ. ਭੇਟ ਕੀਤੀ ਗਈ | ਸਕੂਲ ਮੁਖੀ ਰਮਨ ਕੁਮਾਰ ਨੇ ਦਾਨੀ ਸੱਜਣ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ...

ਪੂਰੀ ਖ਼ਬਰ »

ਫ਼ਰਿਸ਼ਤੇ ਸਕੀਮ ਨਾਲ ਦੁਰਘਟਨਾ 'ਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚੇਗੀ-ਘੁੰਮਣ

ਘੁੰਮਣਾਂ, 24 ਜਨਵਰੀ (ਮਹਿੰਦਰਪਾਲ ਸਿੰਘ) - ਸਰਦੀ ਦੇ ਦਿਨਾਂ 'ਚ ਸੰਘਣੀ ਧੁੰਦ ਕਾਰਨ ਕਈ ਸੜਕ ਹਾਦਸੇ ਵਾਪਰ ਜਾਂਦੇ ਹਨ | ਉਨ੍ਹਾਂ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ 'ਤੇ ਉਨ੍ਹਾਂ ਦਾ ਮੁਫ਼ਤ ਇਲਾਜ ਕਰਾਉਣ ਨਾਲ ਵਿਅਕਤੀ ਦੀ ਜਾਨ ਬਚੇਗੀ | ਇਹ ਵਿਚਾਰ ਬਲਾਕ ਬੰਗਾ ...

ਪੂਰੀ ਖ਼ਬਰ »

ਸੰਧਵਾਂ ਸਕੂਲ ਦੇ ਹੋਣਹਾਰ ਬੱਚਿਆਂ ਦਾ ਹਰ ਸਾਲ ਸਨਮਾਨ ਕਰਾਂਗੇ-ਪਿ੍ੰ. ਤਜਿੰਦਰ ਸ਼ਰਮਾ

ਸੰਧਵਾਂ, 24 ਜਨਵਰੀ (ਪ੍ਰੇਮੀ ਸੰਧਵਾਂ) - ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸਟਾਫ਼ ਦੀ ਹੋਈ ਇਕੱਤਰਤਾ ਦੌਰਾਨ ਸਕੂਲ ਦੇ ਅਧੂਰੇ ਰਹਿੰਦੇ ਵਿਕਾਸ ਕਾਰਜਾਂ ਸਬੰਧੀ ...

ਪੂਰੀ ਖ਼ਬਰ »

ਮਕਸੂਦਪੁਰ ਸੂੰਢ 'ਚ ਅੱਖਾਂ ਦੇ ਕੈਂਪ ਦੌਰਾਨ ਬੂਟੇ ਵੰਡੇ ਜਾਣਗੇ-ਭੋਗਲ

ਸੰਧਵਾਂ, 24 ਜਨਵਰੀ (ਪ੍ਰੇਮੀ ਸੰਧਵਾਂ) - ਲੋਕ ਭਲਾਈ ਦੇ ਕੰਮਾਂ ਵਿਚ ਹਮੇਸ਼ਾ ਹੀ ਵੱਧ ਚੜ੍ਹ ਕੇ ਯੋਗਦਾਨ ਪਾਉਣ ਵਾਲੇ ਭੋਗਲ ਦਾਰਾ ਚੈਰੀਟੇਬਲ ਟਰੱਸਟ ਮੁਹਾਲੀ ਤੇ ਸਮੱੁਚੇ ਭੋਗਲ ਪਰਿਵਾਰ ਵਲੋਂ 12 ਫਰਵਰੀ ਨੂੰ ਪਿੰਡ ਮਕਸੂਦਪੁਰ ਸੂੰਢ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ...

ਪੂਰੀ ਖ਼ਬਰ »

ਵਾਹਨਾਂ ਦੀ ਮਿਆਦ ਸਾਲਾਂ ਦੀ ਬਜਾਏ ਵਾਹਨਾਂ ਦੇ ਹਾਲਤ 'ਤੇ ਨਿਰਭਰ ਕੀਤੀ ਜਾਵੇ-ਮੇਨਕਾ

ਭੱਦੀ, 24 ਜਨਵਰੀ (ਨਰੇਸ਼ ਧੌਲ) - ਸਰਕਾਰਾਂ ਵਲੋਂ ਸਮੁੱਚੇ ਵਾਹਨਾਂ ਦੀ ਮਿਆਦ ਸਾਲਾਂ ਦੀ ਬਜਾਏ ਵਾਹਨਾਂ ਦੇ ਹਾਲਤਾਂ ਅਨੁਸਾਰ ਨਿਰਭਰ ਕੀਤੀ ਜਾਣੀ ਚਾਹੀਦੀ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਵਾਹਨ ਰੱਖਣ ਵਿਚ ਸਰਲਤਾ ਪ੍ਰਾਪਤ ਹੋ ਸਕੇ | ਇਹ ਪ੍ਰਗਟਾਵਾ ਕਾਮਰੇਡ ਪਰਵਿੰਦਰ ...

ਪੂਰੀ ਖ਼ਬਰ »

ਨਿਤਿਨ ਹੱਕਲਾ ਜਰਮਨੀ ਵਲੋਂ ਟੋਰੋਵਾਲ ਸਕੂਲ ਲਈ ਰਾਸ਼ੀ ਭੇਟ

ਪੋਜੇਵਾਲ ਸਰਾਂ, 24 ਜਨਵਰੀ (ਨਵਾਂਗਰਾਈਾ) - ਪਿੰਡ ਨਵਾਂਗਰਾਂ ਦੇ ਨਿਤਿਨ ਹੱਕਲਾ ਜਰਮਨੀ ਸਪੁੱਤਰ ਪ੍ਰੇਮ ਪਾਲ ਸਿੰਘ ਹੱਕਲਾ ਜਰਮਨੀ ਵਲੋਂ ਸਰਕਾਰੀ ਮਿਡਲ ਸਕੂਲ ਟੋਰੋਵਾਲ ਨੂੰ ਦਸ ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ | ਇਹ ਰਾਸ਼ੀ ਉਨ੍ਹਾਂ ਵਲੋਂ ਸਕੂਲ ਵਿਚ ਵਿਕਾਸ ...

ਪੂਰੀ ਖ਼ਬਰ »

ਪ੍ਰਭੂ ਭਗਤੀ ਕਰ ਕੇ ਆਪਣਾ ਜੀਵਨ ਸਫ਼ਲ ਬਣਾਉਣਾ ਮਨੁੱਖ ਦਾ ਅਸਲ ਉਦੇਸ਼-ਸਵਾਮੀ ਅਤੁੱਲ ਕਿ੍ਸ਼ਨ

ਪੋਜੇਵਾਲ ਸਰਾਂ, 24 ਜਨਵਰੀ (ਨਵਾਂਗਰਾਈਾ) - ਭੂਰੀਵਾਲੇ ਲਾਲ ਦਾਸ ਨਿੱਤਿਆ ਨੰਦ ਆਸ਼ਰਮ ਕਰੀਮਪੁਰ ਚਾਹਵਾਲਾ ਵਿਖੇ ਸਵਾਮੀ ਨਿਤਿਆ ਨੰਦ ਰਮਤਾ ਰਾਮ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਸਵਾਮੀ ਲਾਲ ਦਾਸ ਭੂਰੀਵਾਲਿਆਂ ਦਾ ਪ੍ਰਕਾਸ਼ ਦਿਵਸ ਸਮੂਹ ਸੰਗਤ ਵਲੋਂ ਮਨਾਇਆ ਗਿਆ | ...

ਪੂਰੀ ਖ਼ਬਰ »

ਸ਼ਸ਼ੀ ਬਾਲਾ ਧੀਰ ਦੀ ਯਾਦ 'ਚ ਲੋੜਵੰਦਾਂ ਨੂੰ ਰਾਸ਼ਨ, ਸਵੈਟਰ ਤੇ ਕੰਬਲ ਵੰਡੇ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ) - ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਸ਼ਸ਼ੀ ਬਾਲਾ ਧੀਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਅੱਜ ਮਰਹੂਮ ਸ਼ਸ਼ੀ ਬਾਲਾ ਧੀਰ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ਜੱਸੋਮਜਾਰਾ ਵਿਖੇ ਸੁੰਦਰ ਦਸਤਾਰ ਮੁਕਾਬਲੇ

ਬਹਿਰਾਮ, 24 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਸੰਗੂਆਣਾ ਸਾਹਿਬ ਜੱਸੋਮਜਾਰਾ ਵਿਖੇ ਸੁੰਦਰ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਤਕਰੀਬਨ 60 ਦੇ ਕਰੀਬ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰੂ ਰਵਿਦਾਸ ਮੰਦਰ ਦੇ ਕਮਲਜੀਤ ਬੰਗਾ ਮੈਂਬਰ ਨਿਯੁਕਤ

ਘੁੰਮਣਾਂ, 24 ਜਨਵਰੀ (ਮਹਿੰਦਰਪਾਲ ਸਿੰਘ) - ਪਿੰਡ ਮਾਂਗਟ ਦੇ ਕਮਲਜੀਤ ਬੰਗਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਯੁਕਤ ਕੀਤੇ ਗਏ | ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਵਲੋਂ ...

ਪੂਰੀ ਖ਼ਬਰ »

ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਪਨਾਮ ਨੇ ਜਿੱਤਿਆ

ਸਮੁੰਦੜਾ, 24 ਜਨਵਰੀ (ਤੀਰਥ ਸਿੰਘ ਰੱਕੜ) - ਪਿੰਡ ਪਨਾਮ ਵਿਖੇ ਜਰਨੈਲ ਸਿੰਘ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀ ਅਤੇ ਪਿੰਡ ਵਾਸੀਆਂ ਵਲੋਂ ਓਲੰਪੀਅਨ ਜਰਨੈਲ ਸਿੰਘ ਅਰਜਨ ਐਵਾਰਡੀ ਦੀ ਯਾਦ ਨੂੰ ਸਮਰਪਿਤ 19ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਜ਼ਰੂਰੀ-ਬਿੱਟੂ ਬਾਲੋਂ

ਸੰਧਵਾਂ, 24 ਜਨਵਰੀ (ਪ੍ਰੇਮੀ ਸੰਧਵਾਂ) - ਨਸ਼ਿਆਂ ਦੀ ਭੇਟ ਚੜ੍ਹ ਰਹੀ ਪੰਜਾਬ ਦੀ ਜਵਾਨੀ 'ਤੇ ਉੱਘੇ ਸਮਾਜ ਸੇਵੀ ਹਰਮੇਲ ਸਿੰਘ ਬਿੱਟੂ ਬਾਲੋਂ ਨੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ਿਆਂ ਨਾਲ ਆਏ ਦਿਨ ਘਰਾਂ ਦੇ ਘਰ ਉੱਜੜ ਰਹੇ ਹਨ | ਜੋ ਇਕ ਗੰਭੀਰ ਚਿੰਤਾ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਆਪਣੀ ਤਾਇਨਾਤੀ ਦੌਰਾਨ ਤੀਜੀ ਵਾਰ ਖ਼ੂਨਦਾਨ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ)-ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖ਼ੂਨਦਾਨੀ ਵਜੋਂ ਸ਼ੁਰੂ ਕੀਤੀ ਸਮਾਜਿਕ ਸੇਵਾ ਪ੍ਰਤੀ ਆਪਣੀ ਵਚਨਬੱਧਤਾ ...

ਪੂਰੀ ਖ਼ਬਰ »

ਬਰਾੜ ਦੇ ਸਿਆਸੀ ਸਕੱਤਰ ਨਿਯੁਕਤ ਹੋਣ 'ਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ-ਅਕਾਲੀ ਆਗੂ

ਜਾਡਲਾ, 24 ਜਨਵਰੀ (ਬੱਲੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ, ਪਾਰਟੀ ਦੇ ਬੁਲਾਰੇ ਅਤੇ ਮੀਡੀਆ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਪਾਰਟੀ ਹਲਕਿਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਆਈ. ਟੀ. ਆਈ. ਗਰਾਊਾਡ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਅਤੇ ਸਕੂਲੀ ਬੱਚਿਆਂ ਵਲੋਂ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਡਿਪਟੀ ...

ਪੂਰੀ ਖ਼ਬਰ »

ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਆਈ. ਟੀ. ਆਈ. ਗਰਾਊਾਡ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਆਈ.ਟੀ.ਆਈ. ਗਰਾਊਾਡ ਨਵਾਂਸ਼ਹਿਰ ਵਿਖੇ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਹਾੜੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਅਤੇ ਸਕੂਲੀ ਬੱਚਿਆਂ ਵਲੋਂ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਡਿਪਟੀ ...

ਪੂਰੀ ਖ਼ਬਰ »

ਪੰਚਾਇਤ ਨੇ ਸਿੰਚਾਈ ਵਾਲੇ ਟਿਊਬਵੈੱਲ ਦੇ ਬੋਰ ਦੀ ਸ਼ੁਰੂਆਤ ਕਰਵਾਈ

ਮਜਾਰੀ/ਸਾਹਿਬਾ, 24 ਜਨਵਰੀ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਦੇ ਚੁਸ਼ਮਾਂ ਦਰਬਾਰ ਨੇੜੇ ਪਹਿਲਾਂ ਤੋਂ ਹੀ ਲੱਗੇ ਸਿੰਚਾਈ ਵਾਲੇ ਖ਼ਰਾਬ ਖੜੇ੍ਹ ਟਿਊਬਵੈੱਲ ਨੂੰ ਮੁੜ ਚਾਲੂ ਕਰਨ ਲਈ ਪਿੰਡ ਦੀ ਪੰਚਾਇਤ ਤੇ ਚੁਸ਼ਮਾ ਦੀ ਪ੍ਰਬੰਧਕ ਕਮੇਟੀ ਵਲੋਂ ਨਵਾਂ ਬੋਰ ...

ਪੂਰੀ ਖ਼ਬਰ »

ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਉਪਾਅ-ਡਾ. ਰਾਕੇਸ਼ ਪਾਲ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ, ਗੁਰਬਖਸ਼ ਸਿੰਘ ਮਹੇ) - ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਰਾਸ਼ਟਰੀ ਵੈਕਟਰ ਬੋਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਐੱਮ.ਪੀ.ਐੱਮ.ਡਬਲਿਊ. (ਮੇਲ ਤੇ ਫੀਮੇਲ) ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 31 ਨੂੰ

ਨਵਾਂਸ਼ਹਿਰ/ਬੰਗਾ, 24 ਜਨਵਰੀ (ਨੂਰਪੁਰ, ਲਧਾਣਾ) - ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਪਾਤਿਸ਼ਾਹੀ 7ਵੀਂ ਪਿੰਡ ਦੁਸਾਂਝ ਖੁਰਦ ਵਿਖੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ 29,30 ਅਤੇ 31 ਜਨਵਰੀ ਨੂੰ ਬਹੁਤ ਹੀ ਸ਼ਰਧਾ ਅਤੇ ਧੂਮਧਾਮ ਨਾਲ ...

ਪੂਰੀ ਖ਼ਬਰ »

ਬਾਬਾ ਬਲਰਾਜ ਮੰਦਰ ਬਲਾਚੌਰ ਵਿਖੇ ਸਮਾਗਮ ਸ਼ੁਰੂ

ਬਲਾਚੌਰ, 24 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਬਾਬਾ ਬਲਰਾਜ ਮੰਦਰ ਬਲਾਚੌਰ ਵਿਖੇ 18ਵੇਂ ਮੂਰਤੀ ਸਥਾਪਨਾ ਅਤੇ ਬਸੰਤ ਪੰਚਮੀ ਦੇ ਸਬੰਧ ਵਿਚ ਤਿੰਨ ਦਿਨਾ ਸਮਾਗਮਾਂ ਦੀ ਅੱਜ ਆਰੰਭਤਾ ਹੋ ਗਈ | ਮੂਰਤੀ ਪੂਜਾ ਉਪਰੰਤ ਸ਼੍ਰੀ ਰਾਮਾਇਣ ਦੇ ਪਾਠ ਆਰੰਭ ਕਰ ਦਿੱਤੇ ਹਨ ਅਤੇ ...

ਪੂਰੀ ਖ਼ਬਰ »

ਬਾਬਾ ਕੁੰਭ ਦਾਸ ਵੈੱਲਫੇਅਰ ਸੁਸਾਇਟੀ ਵਲੋਂ ਸਕੂਲੀ ਬੱਚੀਆਂ ਨੂੰ ਜਰਸੀਆਂ ਵੰਡੀਆਂ

ਬਲਾਚੌਰ, 24 ਜਨਵਰੀ (ਦੀਦਾਰ ਸਿੰਘ ਬਲਾਚੌਰੀਆ) - ਸਿੱਧ ਪੁਰਸ਼ ਬਾਪੂ ਕੁੰਭ ਦਾਸ ਦੇ 17 ਵੇਂ ਪ੍ਰਲੋਕ ਗਮਨ ਦਿਹਾੜੇ ਨੂੰ ਸਮਰਪਿਤ ਗੁਰੂ ਧਾਮ ਬਾਬਾ ਕੁੰਭ ਦਾਸ ਜੀ ਵੈਲਫੇਅਰ ਸੁਸਾਇਟੀ ਬਲਾਚੌਰ ਵਲੋਂ ਪ੍ਰਵਾਸੀ ਭਾਰਤੀ/ਸਰਪ੍ਰਸਤ ਹਰਦਿਆਲ ਸਿੰਘ ਅਮਰੀਕਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗੁਰਦੁਆਰਾ ਸਲਵਾਣਾ ਸਾਹਿਬ ਮਾਲੋ ਮਜਾਰਾ 'ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਔੜ/ਝਿੰਗੜਾਂ, 24 ਜਨਵਰੀ (ਕੁਲਦੀਪ ਸਿੰਘ ਝਿੰਗੜ) - ਗੁਰਦੁਆਰਾ ਸਲਵਾਣਾ ਸਾਹਿਬ ਪਾਤਸ਼ਾਹ ਛੇਵੀਂ ਛਾਉਣੀ ਨਿਹੰਗ ਸਿੰਘਾਂ ਤਰਨਾ ਦਲ ਹਰੀਆਂ ਵੇਲਾਂ ਪਿੰਡ ਮਾਲੋਮਜਾਰਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮੁੱਖ ਪ੍ਰਬੰਧਕ ਜਿੰਦਾ ਸ਼ਹੀਦ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵਲੋਂ ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਕੂਲ ਫ਼ਾਰ ਸਪੈਸ਼ਲ ਚਿਲਡਰਨ ਦਾ ਦੌਰਾ

ਨਵਾਂਸ਼ਹਿਰ, 24 ਜਨਵਰੀ (ਗੁਰਬਖਸ਼ ਸਿੰਘ ਮਹੇ, ਜਸਬੀਰ ਸਿੰਘ ਨੂਰਪੁਰ) - ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ. ਕਮਲਦੀਪ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਬਾਬਾ ਗੁਰਦਿੱਤ ਸਿੰਘ ਯਾਦਗਾਰੀ ਗੇਟ ਦਾ ਉਦਘਾਟਨ

ਨਵਾਂਸ਼ਹਿਰ, 24 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬਾਬਾ ਰਾਮਸਰ ਦੇ ਪਾਵਨ ਅਸਥਾਨ 'ਤੇ ਪਿੰਡ ਮੇਹਲੀ ਵਿਖੇ ਬਾਬਾ ਗੁਰਦਿੱਤ ਸਿੰਘ ਯਾਦਗਾਰੀ ਗੇਟ ਦਾ ਉਦਘਾਟਨ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਅਤੇ ਹਰਮਨ ਸਿੰਘ ਬਸਰਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਸਰਹਾਲ ਨੇ ...

ਪੂਰੀ ਖ਼ਬਰ »

ਲਾਇਨ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਮੁਫ਼ਤ ਆਪ੍ਰੇਸ਼ਨ ਕੈਂਪ ਕੱਲ੍ਹ

ਬੰਗਾ, 24 ਜਨਵਰੀ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਈਲ ਵਲੋਂ ਲਾਇਨ ਸੁਨੀਲ ਕੁਮਾਰ ਦੀ ਪ੍ਰਧਾਨਗੀ ਹੇਠ 26 ਜਨਵਰੀ ਦਿਨ ਵੀਰਵਾਰ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਗੋਦਾਵਰੀ ਆਈ ਕੇਅਚ ਸੈਂਟਰ ਕਰਿਆਮ ਵਿਖੇ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਕੋਈ ਵੀ ਗਰਭਵਤੀ ਮਾਂ ਅਤੇ ਬੱਚੇ ਟੀਕਾਕਰਨ ਤੋਂ ਵਾਂਝੇ ਨਾ ਰਹਿਣ-ਡਾ.ਬਲਵਿੰਦਰ ਕੁਮਾਰ

ਸੜੋਆ, 24 ਜਨਵਰੀ (ਨਾਨੋਵਾਲੀਆ) - ਡਾ.ਦਵਿੰਦਰ ਢਾਂਡਾ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਸੜੋਆ ਵਿਖੇ ਡਾ. ਗੁਰਿੰਦਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੜੋਆ ਦੀ ਦੇਖ-ਰੇਖ ਹੇਠ 100 ਫ਼ੀਸਦੀ ਟੀਕਾਕਰਨ ਨੂੰ ਲੈ ਕੇ ...

ਪੂਰੀ ਖ਼ਬਰ »

ਬੱਬਰ ਅਕਾਲੀ ਲਹਿਰ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਜਾਡਲਾ, 24 ਜਨਵਰੀ (ਬੱਲੀ) - ਲਾਗਲੇ ਪਿੰਡ ਬੱਬਰ ਮਜਾਰਾ ਦੇ ਜੰਮਪਲ ਬੱਬਰ ਅਕਾਲੀ ਬੱਬਰ ਵਰਿਆਮ ਸਿੰਘ, ਬੱਬਰ ਕਰਤਾਰ ਸਿੰਘ, ਬੱਬਰ ਰਾਮ ਸਿੰਘ ਬ੍ਰਾਹਮਣ, ਬੱਬਰ ਰਾਮ ਸਿੰਘ ਦੀ ਯਾਦ ਅਤੇ ਬੱਬਰ ਅਕਾਲੀ ਲਹਿਰ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਬੱਬਰ ਅਕਾਲੀ ਲਹਿਰ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਜਾਡਲਾ, 24 ਜਨਵਰੀ (ਬੱਲੀ) - ਲਾਗਲੇ ਪਿੰਡ ਬੱਬਰ ਮਜਾਰਾ ਦੇ ਜੰਮਪਲ ਬੱਬਰ ਅਕਾਲੀ ਬੱਬਰ ਵਰਿਆਮ ਸਿੰਘ, ਬੱਬਰ ਕਰਤਾਰ ਸਿੰਘ, ਬੱਬਰ ਰਾਮ ਸਿੰਘ ਬ੍ਰਾਹਮਣ, ਬੱਬਰ ਰਾਮ ਸਿੰਘ ਦੀ ਯਾਦ ਅਤੇ ਬੱਬਰ ਅਕਾਲੀ ਲਹਿਰ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX