ਚੰਡੀਗੜ੍ਹ, 24 ਜਨਵਰੀ (ਨਵਿੰਦਰ ਸਿੰਘ ਬੜਿੰਗ)-ਮੰਗਲਵਾਰ ਸ਼ਹਿਰ ਵਿਚ ਪਏ ਮੀਂਹ ਨੇ ਇਕ ਵਾਰ ਫਿਰ ਦੁਬਾਰਾ ਠੰਢ ਵਿਚ ਵਾਧਾ ਕੀਤਾ, ਜਿਸ ਕਾਰਨ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਕਾਰਾਂ 'ਤੇ ਜਾਣ ਵਾਲੇ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਮੀਂਹ ਤੋਂ ਬਾਅਦ ਸ਼ਾਮ ਸਮੇਂ ਅਚਾਨਕ ਪਈ ਸੰਘਣੀ ਧੁੰਦ ਨੇ ਲੋਕਾਂ ਦੀਆਂ ਪਰੇਸ਼ਾਨੀਆਂ ਵਿਚ ਹੋਰ ਵਾਧਾ ਕੀਤਾ | ਪਿਛਲੇ ਦਿਨਾਂ ਦੌਰਾਨ ਨਿਕਲੀ ਧੁੱਪ ਨੇ ਤਾਪਮਾਨ ਵਿਚ ਵਾਧਾ ਕਰ ਦਿੱਤਾ ਸੀ | ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 18.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਮਨਫ਼ੀ ਇਕ ਡਿਗਰੀ ਰਿਹਾ | ਇਸੇ ਤਰ੍ਹਾਂ ਘੱਟ ਤੋ ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 4 ਡਿਗਰੀ ਘੱਟ ਰਿਹਾ | ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਬੱਦਲਵਾਈ ਅਤੇ ਬਾਰਸ਼ ਦੀ ਸੰਭਾਵਨਾ ਜਤਾਈ ਹੈ | ਇਸ ਤੋਂ ਇਲਾਵਾ 26, 27 ਅਤੇ 28 ਨੂੰ ਮੌਸਮ ਸਾਫ਼ ਰਹੇਗਾ ਅਤੇ 29 ਜਨਵਰੀ ਬੱਦਲਵਾਈ ਦੇ ਨਾਲ ਨਾਲ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ |
ਚੰਡੀਗੜ੍ਹ, 24 ਜਨਵਰੀ (ਅਜਾਇਬ ਸਿੰਘ ਔਜਲਾ)-ਪ੍ਰੋਫ਼ੈਸਰ ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ (ਕੈਨੇਡਾ) ਵਲੋਂ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਚ ਗਦਰੀਆਂ ਅਤੇ ਬੱਬਰ ਦੇਸ਼ ਭਗਤਾਂ ਦੇ ਨਾਂ 'ਤੇ ਸੂਬੇ ਵਿਚ ਯੂਨੀਵਰਸਿਟੀ ਖੋਲ੍ਹੀ ਜਾਵੇ | ਅੱਜ ...
ਐੱਸ.ਏ.ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਭਾਈ ਘਨੱ੍ਹਈਆ ਜੀ ਕੇਅਰ ਸਰਵਿਸ ਐਂਡ ਵੈੱਲਫ਼ੇਅਰ ਸੁਸਾਇਟੀ ਮੁਹਾਲੀ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਅਤੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਮੁਹਾਲੀ ਦੇ ਸਹਿਯੋਗ ਨਾਲ ਪਿੰਡ ਮੌਲੀ ਬੈਦਵਾਣ ਵਿਖੇ ਚਲਾਏ ਜਾ ਰਹੇ ਸਕਿਨ ...
ਚੰਡੀਗੜ੍ਹ, 24 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ 17 ਸਥਿਤ ਪਰੇਡ ਗਰਾਊਾਡ ਵਿਚ ਮੰਗਲਵਾਰ ਨੂੰ ਫ਼ੁਲ ਡਰੈੱਸ ਰਿਹਰਸਲ ਕੀਤੀ ਗਈ | ਇਸ ਦੌਰਾਨ ਹਲਕੀ ਬਾਰਿਸ਼ ਵਿਚ ਵੀ ਪੁਲਿਸ ਦੇ ਜਵਾਨ ਅਤੇ ਸਕੂਲੀ ਵਿਦਿਆਰਥੀਆਂ ਰਿਹਰਸਲ ਕਰਦੇ ਨਜ਼ਰ ਆਏ | ਗਣਤੰਤਰ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)-ਸਾਬਕਾ ਲੋਕ ਸਭਾ ਮੈਂਬਰ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਲਿਖੀ ਚਿੱਠੀ ਰਾਹੀਂ ਪੰਜਾਬ ਵਿਚ ਆਈ ਪ੍ਰਸ਼ਾਸਕੀ ਸ਼ਿਥਲਤਾ ਵਿਚ ਦਖ਼ਲ ਦੇ ਕੇ ਅਧਰੰਗ ਤੋਂ ਬਚਾਉਣ ਦੀ ਬੇਨਤੀ ਕੀਤੀ ਹੈ | ...
ਚੰਡੀਗੜ੍ਹ, 24 ਜਨਵਰੀ (ਅ.ਬ.)-ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ ਜਿਸ ਵਿਚ 4 ਤੋਂ 17 ਸਾਲ ਦੇ ਵਿਦਿਆਰਥੀ ਕਲਾਸ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲ 'ਚ ਜਾ ਕੇ ਕਰ ਸਕਦੇ ਹਨ, ਕੈਨੇਡਾ ਸਕੂਿਲੰਗ ਵੀਜ਼ੇ ਲਈ ਭਾਰਤ ਤੋਂ ਹੁਣ ਕਾਫੀ ...
ਐੱਸ. ਏ. ਐੱਸ. ਨਗਰ, 24 ਜਨਵਰੀ (ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 26 ਜਨਵਰੀ ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ...
ਚੰਡੀਗੜ੍ਹ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਾਰੇ ਵਿਭਾਗ ਵੱਖ-ਵੱਖ ਵਿਕਾਸਾਤਮਕ ਖੇਤਰਾਂ ਵਿਚ ਵਿਆਪਕ ਪੱਧਰ 'ਤੇ ਪ੍ਰੋਗ੍ਰੈਸਿਵ ਪਲਾਨ ਬਣਾ ਕੇ ਕਾਰਜ ਕਰਨ ਤਾਂ ਜੋ ਸਾਲ 2047 ਤਕ ਮੋਹਰੀ, ਆਧੁਨਿਕ, ਆਤਮਨਿਰਭਰ ਅਤੇ ...
ਚੰਡੀਗੜ੍ਹ, 24 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਪਿੰਡ ਧਨਾਸ ਦੇ ਰਹਿਣ ਵਾਲੇ ਅਸ਼ੀਸ਼ ਪਠਾਣੀਆ ਨੇ ਸਥਾਨਕ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿਚ ਕੰਮ ਕਰਦਾ ਹੈ | ਇਸ ਦੌਰਾਨ ਜਦੋਂ ਉਸ ਨੇ ਆਪਣਾ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)-ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੀ ਸੂਬਾ ਵਰਕਿੰਗ ਕਮੇਟੀ ਦੀ ਬੈਠਕ ਅੱਜ ਸਥਾਨਕ ਸੈਕਟਰ-33 ਦੇ ਸੂਬਾ ਦਫ਼ਤਰ ਕਮਲਮ ਵਿਖੇ ਹੋਈ | ਬੈਠਕ ਵਿਚ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਚਾਈਨਾ ਡੋਰ ਉੱਤੇ ਕਾਬੂ ਪਾਉਣ ਵਿਚ ਸਫ਼ਲ ਨਹੀਂ ਹੋ ਪਾ ਰਹੀ ਤਾਂ ਉਹ ਪੰਜਾਬ ਭਰ ਵਿਚ ਫੈਲੇ ਨਸ਼ਿਆਂ 'ਤੇ ਕਿਵੇਂ ਕਾਬੂ ਪਾਵੇਗੀ | ...
ਚੰਡੀਗੜ੍ਹ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ ਪੀ ਦਲਾਲ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀਬਾੜੀ ਖੇਤਰ ਦੇ ਨਾਲ-ਨਾਲ ਮੱਛੀ ਪਾਲਣ, ਵਿਸ਼ੇਸ਼ਕਰ ਝੀਂਗਾ ਪੱਥੀ ਦੇ ਪਾਲਣ ਦੇ ਵੱਲ ਵੱਧ ਧਿਆਨ ਦੇਣਾ ...
ਚੰਡੀਗੜ੍ਹ, 24 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ.) ਵਲੋਂ ਰਾਸ਼ਟਰੀ ਬਾਲੜੀ ਦਿਵਸ ਮੌਕੇ ਸਰਕਾਰੀ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-18-ਸੀ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ...
ਚੰਡੀਗੜ੍ਹ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੈਯ ਪ੍ਰਕਾਸ਼ ਦਲਾਲ ਦੀ ਅਗਵਾਈ ਹੇਠ ਅੱਜ ਇੱਥੇ ਹਰਿਆਣਾ ਨਿਵਾਸ ਵਿਚ ਪਿਰਾਈ ਸੀਜਨ 2022-23 ਤਹਿਤ ਗੰਨੇ ਦਾ ਮੁੱਲ ਸੁਝਾਵਿਤ ਕਰਨ ਬਾਰੇ ਮੀਟਿੰਗ ਹੋਈ | ਕਰੀਬ ਦੋ ਘੰਟੇ ਤਕ ...
ਚੰਡੀਗੜ੍ਹ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਸੂਬੇ ਵਿਚ ਅਪਰਾਧਿਕ ਅਧਿਕਾਰ ਖੇਤਰ ਦੇ ਕੋਰਟਾਂ ਵਲੋਂ ਸੁਣਾਈ ਗਈ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵਿਸ਼ੇਸ਼ ਛੋਟ ਦਿੱਤੀ ਹੈ | ਹਰਿਆਣਾ ਦੇ ਊਰਜਾ ਅਤੇ ਜੇਲ੍ਹ ...
ਚੰਡੀਗੜ੍ਹ, 24 ਜਨਵਰੀ (ਔਜਲਾ)-'ਆਪ' ਦੀ ਸਰਕਾਰ ਵਲੋਂ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਪੇਂਡੂ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਦੇ ਘਰੀਂ ਪੁਲਿਸ ਵੱਲੋਂ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ | ਇਸ ਸੰਬੰਧੀ ਅੱਜ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ...
ਚੰਡੀਗੜ੍ਹ, 24 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਪੁਲਿਸ ਨੇ ਪੂਰੇ ਸੂਬੇ ਵਿਚ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਲੈ ਕੇ ਸਮੂਚੇ ਸੂਬੇ ਵਿਚ ਸੁਰੱਖਿਆ ਵਿਵਸਥਾ ਪੁਖਤਾ ਕਰ ਦਿੱਤੀ ਹੈ |ਹਰਿਆਣਾ ਪੁਲਿਸ ਮਹਾਨਿਦੇਸ਼ਕ ਸ੍ਰੀ ਪ੍ਰਸ਼ਾਂਤ ਕੁਮਾਰ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣਾ ਕਾਰਜਭਾਰ ਸੰਭਾਲਦੇ ਸਾਰ ਹੀ ਆਪਣੀ ਟੀਮ ਸਮੇਤ ਸ਼ਹਿਰ ਅੰਦਰ ਜਾਰੀ ਵੱਖ-ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਆਰੰਭ ਕਰ ਦਿੱਤੀ ਹੈ | ਇਸੇ ਲੜੀ ਤਹਿਤ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਡਾ. ਐੱਸ.ਪੀ. ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਵਿਧਵਾਵਾਂ/ਅਪਾਹਿਜ਼ਾਂ ਨੂੰ ਪੈਨਸ਼ਨਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਦੇਣ ਸਮੇਤ ਹੋਰ ਬਹੁਤ ਸਾਰੇ ਲੋਕ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ 74ਵੇਂ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ | ਇਸ ਰਿਹਰਸਲ ਦੌਰਾਨ ਡਿਪਟੀ ...
ਜ਼ੀਰਕਪੁਰ, 24 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ 70 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪੁਲਿਸ ਨੇ ਇਨ੍ਹਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ...
ਐੱਸ. ਏ. ਐੱਸ. ਨਗਰ, 24 ਜਨਵਰੀ (ਜਸਬੀਰ ਸਿੰਘ ਜੱਸੀ)-ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਤੀ ਦੀ ਜ਼ਮਾਨਤ ਕਰਵਾਉਣ ਵਾਲੀ ਪਤਨੀ ਅਨੀਤਾ, ਗੁਰਮੇਜ ਸਿੰਘ ਅਤੇ ਹਰਦੇਵ ਸਿੰਘ ਵਾਸੀ ਅੰਮਿ੍ਤਸਰ ਦੇ ਖ਼ਿਲਾਫ਼ ਥਾਣਾ ਸੋਹਾਣਾ ਦੀ ਪੁਲਿਸ ਨੇ ਧਾਰਾ-419, 420, 466, 467, 468, 471, 120ਬੀ ਦੇ ਤਹਿਤ ...
ਪੰਚਕੂਲਾ, 24 ਜਨਵਰੀ (ਕਪਿਲ)-ਪੰਚਕੂਲਾ ਪੁਲਿਸ ਅੰਦਰ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਪੰਚਕੂਲਾ ਕੋਰਟ ਤੋਂ ਇਕ ਧਮਕੀ ਭਰਿਆ ਪੱਤਰ ਮਿਲਿਆ, ਜਿਸ ਵਿਚ ਲਿਖਿਆ ਗਿਆ ਸੀ ਕਿ ਦੁਪਹਿਰ 1 ਵਜੇ ਤੱਕ ਪੰਚਕੂਲਾ ਕੋਰਟ ਅਤੇ ਚੰਡੀਗੜ੍ਹ ਦੇ ਸੈਕਟਰ-43 ਦੇ ਬੱਸ ਸਟੈਂਡ ਵਿਚ ਧਮਾਕਾ ਜਾਂ ...
ਐੱਸ.ਏ.ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਫਾਊਾਡੇਸ਼ਨ ਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਵਲੋਂ 26 ਜਨਵਰੀ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁੜ ਨਗਰ ਨਿਗਮ ਮੁਹਾਲੀ ਦੇ ਮੇਅਰ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪਹਿਲਾਂ ਵੀ ਬਿਨਾਂ ਕਿਸੇ ਭੇਦ-ਭਾਵ ਤੋਂ ਸ਼ਹਿਰ ਵਾਸੀਆਂ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁੜ ਨਗਰ ਨਿਗਮ ਮੁਹਾਲੀ ਦੇ ਮੇਅਰ ਵਜੋਂ ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਪਹਿਲਾਂ ਵੀ ਬਿਨਾਂ ਕਿਸੇ ਭੇਦ-ਭਾਵ ਤੋਂ ਸ਼ਹਿਰ ਵਾਸੀਆਂ ...
ਡੇਰਾਬੱਸੀ, 24 ਜਨਵਰੀ (ਗੁਰਮੀਤ ਸਿੰਘ)-ਦਫ਼ਤਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਡੇਰਾਬੱਸੀ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਖੇ ਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ. ਡੀ. ਪੀ. ਓ. ਡੇਰਾਬੱਸੀ ਸੁਮਨ ਬਾਲਾ ਨੇ ਦੱਸਿਆ ਕਿ ...
ਡੇਰਾਬੱਸੀ, 24 ਜਨਵਰੀ (ਗੁਰਮੀਤ ਸਿੰਘ)-ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦੇ ਸ਼ੱੁਭ ਅਵਸਰ 'ਤੇ 26 ਜਨਵਰੀ ਨੂੰ ਉੱਤਰਾਂਚਲ ਸਭਾ ਡੇਰਾਬੱਸੀ ਵਲੋਂ ਉੱਤਰਾਖੰਡੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ | ਇਸ ਬਾਰੇ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਮਾਤਬਰ ਸਿੰਘ ...
ਡੇਰਾਬੱਸੀ, 24 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਇਕ 48 ਸਾਲਾ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਸ੍ਰੀ ਗੁਰੂ ਰਵਿਦਾਸ ਦਾ 646ਵਾਂ ਪ੍ਰਕਾਸ਼ ਪੁਰਬ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਮੁਹਾਲੀ ਵਿਖੇ 5 ਫਰਵਰੀ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਉਚੇਚੇ ਤੌਰ 'ਤੇ ...
ਚੰਡੀਗੜ੍ਹ, 24 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ (ਸੀ.ਐਸ.ਸੀ.ਐਲ) ਦੇ ਮੁੱਖ ਕਾਰਜਕਾਰੀ ਅਧਿਕਾਰੀ ਅਨਿੰਦਿਤਾ ਮਿਤਰਾ ਵਲੋਂ ਆਵਾਸ ਮੰਤਰਾਲੇ ਦੁਆਰਾ ਪਣਜੀ, ਗੋਆ 'ਚ ਕਰਵਾਈ ਕਾਨਫ਼ਰੰਸ ਦੌਰਾਨ ਆਈ.ਸੀ.ਸੀ.ਸੀ. ਦੇ ਉੱਚ ਪ੍ਰਭਾਵੀ ਵਰਤੋਂ ਦੇ ਕੇਸ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਹੈਪੇਟਾਈਟਸ-ਸੀ ਅਤੇ ਬੀ ਬਿਮਾਰੀ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਹੁਣ ਜ਼ਿਲ੍ਹੇ ਦੇ ਸਬ-ਡਵੀਜ਼ਨਲ ਹਸਪਤਾਲਾਂ ਡੇਰਾਬੱਸੀ ਅਤੇ ਖਰੜ ਵਿਖੇ ਵੀ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਹੈਪੇਟਾਈਟਸ-ਸੀ ਅਤੇ ਬੀ ਬਿਮਾਰੀ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਹੁਣ ਜ਼ਿਲ੍ਹੇ ਦੇ ਸਬ-ਡਵੀਜ਼ਨਲ ਹਸਪਤਾਲਾਂ ਡੇਰਾਬੱਸੀ ਅਤੇ ਖਰੜ ਵਿਖੇ ਵੀ ਸ਼ੁਰੂ ਹੋ ਗਈ ਹੈ | ਇਹ ਜਾਣਕਾਰੀ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਨੇ ...
ਐੱਸ.ਏ.ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਮੁਹਾਲੀ ਦੇ ਇਕ ਵਫ਼ਦ ਵਲੋਂ ਇੰਜ. ਪੀ. ਐਸ. ਵਿਰਦੀ ਦੀ ਅਗਵਾਈ ਹੇਠ ਨਵ-ਨਿਯੁਕਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਮਿਲ ਕੇ ਜ਼ਿਲੇ੍ਹ ਦੀ ਵਾਗਡੋਰ ਸੰਭਾਲਣ 'ਤੇ ਸ਼ੁਭਕਾਮਨਾਵਾਂ ...
ਖਰੜ, 24 ਜਨਵਰੀ (ਗੁਰਮੁੱਖ ਸਿੰਘ ਮਾਨ)-ਨਗਰ ਪੰਚਾਇਤ ਘੜੂੰਆਂ ਵਲੋਂ ਨਗਰ ਪੰਚਾਇਤ ਦੀ ਹਦੂਦ ਅੰਦਰ ਆਉਂਦੇ ਪਿੰਡਾਂ ਘੜੂੰਆਂ, ਸਕਰੂਲਾਂਪੁਰ ਤੇ ਮਾਮੂਪੁਰ ਵਿਚ ਚੱਲ ਰਹੇ ਨਾਜਾਇਜ਼ ਉਸਾਰੀਆਂ ਦੇ ਕੰਮ ਨੂੰ ਬੰਦ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਈ. ਓ. ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਪ੍ਰਭਜੋਤ ਕੌਰ ਨੂੰ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੀ ਚੇਅਰਪਰਸਨ ਲਗਾਇਆ ਗਿਆ ਹੈ | ਇਸ ਦੇ ਚਲਦਿਆਂ ਅੱਜ ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਅਹੁਦੇ ਦਾ ਕਾਰਜ ਭਾਲ ...
ਖਰੜ, 24 ਜਨਵਰੀ (ਜੰਡਪੁਰੀ)-ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆ ਪੰਜਾਬ 'ਚ ਆਪ੍ਰੇਸ਼ਨ ਇਗਲ ਸਰਚ-2 ਲਾਂਚ ਕੀਤਾ ਗਿਆ ਹੈ | ਇਸ ਦੇ ਚਲਦਿਆਂ ਖਰੜ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਏ. ਐਸ. ਆਈ. ਸੁਖਮੰਦਰ ਸਿੰਘ ਵਲੋਂ ਆਪਣੀ ਟੀਮ ਸਮੇਤ ਸਪੈਸ਼ਲ ਨਾਕਾਬੰਦੀ ਕਰਕੇ ਵਾਹਨਾਂ ਦੀ ...
ਐੱਸ. ਏ. ਐੱਸ. ਨਗਰ, 24 ਜਨਵਰੀ (ਕੇ. ਐੱਸ. ਰਾਣਾ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਦੇ ਵਿਹੜੇ ਅੰਦਰ ਸੁਰਿੰਦਰ ਮਕਸੂਦਪੁਰੀ (ਜਲੰਧਰ) ਦੀ ਕਾਵਿ-ਪੁਸਤਕ 'ਸ਼ਬਦਾਂ ਦੇ ਸੂਰਜ' ਨੂੰ ਲੋਕ-ਅਰਪਣ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ ਅਤੇ ਨਾਲ ਹੀ ਵਿਚਾਰ-ਚਰਚਾ ਦਾ ...
ਡੇਰਾਬੱਸੀ, 24 ਜਨਵਰੀ (ਰਣਬੀਰ ਸਿੰਘ ਪੜ੍ਹੀ)-ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਵਲੋਂ ਆਪਣੇ 59ਵੇਂ ਪ੍ਰਾਜੈਕਟ ਦੇ ਤਹਿਤ ਸਰਕਾਰੀ ਹਸਪਤਾਲ ਡੇਰਾਬੱਸੀ ਵਿਖੇ ਨਵ-ਜੰਮੇ ਬੱਚਿਆਂ ਦੀਆਂ ਮਾਵਾਂ ਨੂੰ ਪੌਸ਼ਟਿਕ ਆਹਾਰ ਵੰਡਿਆ ਗਿਆ, ਜਿਸ 'ਚ ਦੁੱਧ, ਦਲੀਆ, ਕੇਲੇ ਅਤੇ ਹੋਰ ...
ਡੇਰਾਬੱਸੀ, 24 ਜਨਵਰੀ (ਰਣਬੀਰ ਸਿੰਘ ਪੜ੍ਹੀ)-ਬਲਾਕ ਖੇਤੀਬਾੜੀ ਦਫ਼ਤਰ ਡੇਰਾਬੱਸੀ ਤੋਂ ਡਾ. ਸੁਖਜੀਤ ਕੌਰ ਅਤੇ ਡਾ. ਗੁਰਵਿੰਦਰ ਕੌਰ ਵਲੋਂ ਪਿੰਡ ਧਨੌਨੀ ਵਿਖੇ ਕਿਸਾਨ ਪ੍ਰੇਮ ਸਿੰਘ ਅਤੇ ਜਸਪ੍ਰੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪਿੰਡ ਦੇ ਕੁਝ ਹੋਰ ...
ਜ਼ੀਰਕਪੁਰ, 24 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਹਰਿਆਣਾ ਦੀ ਇਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀਆਂ ਅਸ਼ਲੀਲ ਫੋਟੋਆਂ ਖਿੱਚ ਕੇ ਉਸ ਨੂੰ ਬਲੈਕ ਮੇਲ ਕਰਨ ਦੇ ਦੋਸ਼ ਹੇਠ ਜ਼ੀਰਕਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX